Tuesday, 21st of July 2026

ਪੰਜਾਬ ‘ਚ ਦਿਲ ਕੰਬਾਊ ਹਾਦਸਾ; ਫੁੱਲ ਜਲ ਪ੍ਰਵਾਹ ਕਰਨ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 8 ਦੀ ਮੌਕੇ ‘ਤੇ ਮੌਤ, ਬਾਕੀ ਗੰਭੀਰ ਜ਼ਖਮੀ

Edited By: Lajwinder Kaur | Updated at: June 06th 2026 10:56 AM
Trending News
ਪੰਜਾਬ ‘ਚ ਦਿਲ ਕੰਬਾਊ ਹਾਦਸਾ; ਫੁੱਲ ਜਲ ਪ੍ਰਵਾਹ ਕਰਨ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 8 ਦੀ ਮੌਕੇ ‘ਤੇ ਮੌਤ, ਬਾਕੀ ਗੰਭੀਰ ਜ਼ਖਮੀ

ਪੰਜਾਬ ‘ਚ ਦਿਲ ਕੰਬਾਊ ਹਾਦਸਾ; ਫੁੱਲ ਜਲ ਪ੍ਰਵਾਹ ਕਰਨ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 8 ਦੀ ਮੌਕੇ ‘ਤੇ ਮੌਤ, ਬਾਕੀ ਗੰਭੀਰ ਜ਼ਖਮੀ

ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ 'ਤੇ ਅੱਜ (6 ਜੂਨ) ਸਵੇਰੇ ਸਾਢੇ 5 ਵਜੇ ਦੇ ਕਰੀਬ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਪਿਕਅੱਪ ਗੱਡੀ ਅਤੇ ਟਰਾਲੇ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 9 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਗੰਭੀਰ ਜ਼ਖ਼ਮੀਆਂ ਨੂੰ ਇਲਾਜ ਲਈ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ, ਜਦਕਿ ਬਾਕੀ ਜ਼ਖ਼ਮੀਆਂ ਦਾ ਇਲਾਜ ਸਥਾਨਕ ਹਸਪਤਾਲ ਵਿੱਚ ਚੱਲ ਰਿਹਾ ਹੈ।

ਫੁੱਲ ਜਲ ਪ੍ਰਵਾਹ ਕਰਨ ਜਾ ਰਹੇ ਸੀ

ਮਿਲੀ ਜਾਣਕਾਰੀ ਅਨੁਸਾਰ, ਜਲਾਲਾਬਾਦ ਦੇ ਪਿੰਡ ਮਲਕਜ਼ਾਦੇ ਦਾ ਇੱਕ ਪਰਿਵਾਰ ਆਪਣੇ ਮ੍ਰਿਤਕ ਪਰਿਵਾਰਕ ਮੈਂਬਰ ਦੀਆਂ ਅਸਥੀਆਂ ਵਿਸਰਜਿਤ ਕਰਨ ਲਈ ਡੇਰਾ ਬਿਆਸ ਜਾ ਰਿਹਾ ਸੀ। ਇਸ ਪਿਕਅੱਪ ਗੱਡੀ ਵਿੱਚ ਪਰਿਵਾਰ ਅਤੇ ਰਿਸ਼ਤੇਦਾਰਾਂ ਸਮੇਤ ਕਰੀਬ 25 ਤੋਂ 30 ਲੋਕ ਸਵਾਰ ਸਨ। ਜਦੋਂ ਇਹ ਵਾਹਨ ਪਿੰਡ ਹੁਸੈਨਸ਼ਾਹ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰਾਲੇ ਨਾਲ ਇਸ ਦੀ ਜ਼ਬਰਦਸਤ ਟੱਕਰ ਹੋ ਗਈ।

ਪੁਲਿਸ ਮੌਕੇ ‘ਤੇ ਪਹੁੰਚ ਕੀਤੀ ਜਾ ਰਹੀ ਜਾਂਚ

ਹਾਦਸਾ ਇੰਨਾ ਭਿਆਨਕ ਸੀ ਕਿ ਪਿਕਅੱਪ ਦੇ ਉੱਪਰਲੇ ਹਿੱਸੇ 'ਤੇ ਬੈਠੇ ਪੰਜ ਲੋਕ ਟੱਕਰ ਤੋਂ ਬਾਅਦ ਉਛਲ ਕੇ ਟਰਾਲੇ ਦਾ ਸ਼ੀਸ਼ਾ ਤੋੜਦੇ ਹੋਏ ਸਿੱਧੇ ਉਸ ਦੇ ਅੰਦਰ ਜਾ ਡਿੱਗੇ। ਮਰਨ ਵਾਲਿਆਂ ਵਿੱਚ ਇੱਕ 13 ਸਾਲ ਦੀ ਬੱਚੀ ਵੀ ਸ਼ਾਮਲ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਿਰੋਜ਼ਪੁਰ ਦੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਮੌਕੇ 'ਤੇ ਪਹੁੰਚ ਗਏ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਫਿਰੋਜ਼ਪੁਰ ਭੇਜ ਦਿੱਤਾ ਹੈ। ਐੱਸ.ਐੱਸ.ਪੀ. ਮੁਤਾਬਕ ਹਾਦਸੇ ਦੇ ਅਸਲ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Punjabi Shorts

Latest News