Saturday, 8th of August 2026

ਇੰਗਲੈਂਡ ਤੋਂ ਆਈ ਮੰਦਭਾਗੀ ਖਬਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਸਮਾਣੇ 'ਚ ਸੋਗ ਦੀ ਲਹਿਰ..

ਸਮਾਣਾ ਦੇ ਪਿੰਡ ਕਾਕੜਾ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਦੀ ਇੰਗਲੈਂਡ ਵਿੱਚ ਸਿਹਤ ਖਰਾਬ ਹੋਣ ਕਾਰਨ ਮੌਤ ਹੋ ਗਈ। ਗੁਰਪ੍ਰੀਤ 2011 ਵਿੱਚ ਇੰਗਲੈਂਡ ਗਿਆ ਸੀ ਅਤੇ ਉੱਥੇ ਆਪਣੀ ਪਤਨੀ ਨਾਲ ਗ੍ਰੋਸਰੀ ਸਟੋਰ ਚਲਾ ਰਿਹਾ ਸੀ। ਉਹ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤ ਸੀ। ਮੌਤ ਦੀ ਖ਼ਬਰ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਪਰਿਵਾਰ ਨੇ ਸਰਕਾਰ ਨੂੰ ਉਸ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ।

Edited By: Lajwinder Kaur | Updated at: August 08th 2026 02:34 PM
Trending News
ਇੰਗਲੈਂਡ ਤੋਂ ਆਈ ਮੰਦਭਾਗੀ ਖਬਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਸਮਾਣੇ 'ਚ ਸੋਗ ਦੀ ਲਹਿਰ..

ਇੰਗਲੈਂਡ ਤੋਂ ਆਈ ਮੰਦਭਾਗੀ ਖਬਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਸਮਾਣੇ 'ਚ ਸੋਗ ਦੀ ਲਹਿਰ..

ਵਿਦੇਸ਼ਾਂ ਵਿੱਚ ਸੁਨਹਿਰੇ ਭਵਿੱਖ ਦੇ ਸੁਫਨੇ ਲੈ ਕੇ ਗਏ ਪੰਜਾਬੀ ਨੌਜਵਾਨਾਂ ਨਾਲ ਜੁੜੀਆਂ ਮੰਦਭਾਗੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਅਜਿਹੀਆਂ ਦੁਖਦਾਇਕ ਖਬਰਾਂ ਪਰਿਵਾਰਾਂ ਦੇ ਨਾਲ-ਨਾਲ ਪੂਰਾ ਇਲਾਕਾ ਸਦਮੇ ਵਿੱਚ ਡੁੱਬ ਜਾਂਦਾ ਹੈ। ਸਮਾਣਾ ਇਲਾਕੇ ਦੇ ਪਿੰਡ ਕਾਕੜਾ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਦੀ ਇੰਗਲੈਂਡ ਵਿੱਚ ਮੌਤ ਹੋ ਗਈ। ਪਰਿਵਾਰ ਮੁਤਾਬਕ ਗੁਰਪ੍ਰੀਤ ਕਰੀਬ 18 ਸਾਲ ਦੀ ਉਮਰ ਵਿੱਚ ਸਾਲ 2011 ‘ਚ ਇੰਗਲੈਂਡ ਗਿਆ ਸੀ। ਪਿਛਲੇ ਕੁਝ ਸਾਲਾਂ ਤੋਂ ਉਹ ਉੱਥੇ ਆਪਣੀ ਪਤਨੀ ਨਾਲ ਰਹਿ ਰਿਹਾ ਸੀ ਅਤੇ ਦੋਵਾਂ ਨੇ ਮਿਲ ਕੇ ਗ੍ਰੋਸਰੀ ਸਟੋਰ ਦਾ ਕਾਰੋਬਾਰ ਵੀ ਸ਼ੁਰੂ ਕੀਤਾ ਸੀ।

ਸਿਹਤ ਖਰਾਬ ਹੋਣ ਕਾਰਨ ਹੋਈ ਮੌਤ:

ਪਰਿਵਾਰਕ ਮੈਂਬਰਾਂ ਮੁਤਾਬਕ ਗੁਰਪ੍ਰੀਤ ਕਰੀਬ 18 ਸਾਲ ਦੀ ਉਮਰ ਵਿੱਚ ਇੰਗਲੈਂਡ ਗਿਆ ਸੀ। ਉਹ ਪਿਛਲੇ ਕੁਝ ਸਾਲਾਂ ਤੋਂ ਆਪਣੀ ਪਤਨੀ ਨਾਲ ਉੱਥੇ ਰਹਿ ਰਿਹਾ ਸੀ ਅਤੇ ਦੋਵਾਂ ਨੇ ਮਿਲ ਕੇ ਇੱਕ ਗ੍ਰੋਸਰੀ ਸਟੋਰ ਦਾ ਕਾਰੋਬਾਰ ਵੀ ਸ਼ੁਰੂ ਕੀਤਾ ਸੀ। ਕੁਝ ਦਿਨਾਂ ਤੋਂ ਗੁਰਪ੍ਰੀਤ ਦੀ ਸਿਹਤ ਠੀਕ ਨਹੀਂ ਸੀ ਅਤੇ ਉਸ ਨੂੰ ਲਿਵਰ ਨਾਲ ਸਬੰਧਤ ਤਕਲੀਫ਼ ਸੀ, ਜਿਸ ਦੇ ਚੱਲਦਿਆਂ ਉਸ ਦੀ ਮੌਤ ਹੋ ਗਈ।

ਮਾਤਾ-ਪਿਤਾ ਦਾ ਇਕਲੌਤਾ ਪੁੱਤ ਸੀ ਗੁਰਪ੍ਰੀਤ

ਗੁਰਪ੍ਰੀਤ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤ ਸੀ। ਇਸ ਦੁਖਦਾਈ ਖ਼ਬਰ ਤੋਂ ਬਾਅਦ ਉਸਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਘਰ ਵਿੱਚ ਮਾਤਮ ਛਾ ਗਿਆ ਹੈ। ਪਰਿਵਾਰ ਵਿੱਚ ਪਿਤਾ (ਸਰਕਾਰੀ ਸੇਵਾ ਤੋਂ ਸੇਵਾਮੁਕਤ) ਅਤੇ ਮਾਂ ਤੋਂ ਇਲਾਵਾ ਇੱਕ ਭੈਣ ਵੀ ਹੈ, ਜੋ ਕਿ ਕੈਨੇਡਾ ਵਿੱਚ ਰਹਿ ਰਹੀ ਹੈ।

ਸਰਕਾਰ ਨੂੰ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਅਪੀਲ

ਇਸ ਅਚਾਨਕ ਵਾਪਰੇ ਭਾਣੇ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰ ਨੇ ਭਾਰਤ ਸਰਕਾਰ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਗੁਰਪ੍ਰੀਤ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਂਦਾ ਜਾਵੇ, ਤਾਂ ਜੋ ਪਰਿਵਾਰ ਆਪਣੇ ਪੁੱਤ ਦਾ ਅੰਤਿਮ ਸੰਸਕਾਰ ਕਰ ਸਕੇ।

Punjabi Shorts

Latest News