Monday, 12th of January 2026

Trouble in Suspended DIG Bhullar Case , ਕੇਸ ਚਲਾਉਣ ਲਈ CBI ਨੇ ਗ੍ਰਹਿ ਮੰਤਰਾਲੇ ਤੋਂ ਮੰਗੀ ਮਨਜ਼ੂਰੀ

Reported by: Sukhjinder Singh  |  Edited by: Jitendra Baghel  |  December 22nd 2025 11:12 AM  |  Updated: December 22nd 2025 11:41 AM
Trouble in Suspended DIG Bhullar Case , ਕੇਸ ਚਲਾਉਣ ਲਈ CBI ਨੇ ਗ੍ਰਹਿ ਮੰਤਰਾਲੇ ਤੋਂ ਮੰਗੀ ਮਨਜ਼ੂਰੀ

Trouble in Suspended DIG Bhullar Case , ਕੇਸ ਚਲਾਉਣ ਲਈ CBI ਨੇ ਗ੍ਰਹਿ ਮੰਤਰਾਲੇ ਤੋਂ ਮੰਗੀ ਮਨਜ਼ੂਰੀ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਸੀਬੀਆਈ ਨੇ ਭੁੱਲਰ 'ਤੇ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਕੇਸ ਚਲਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਮਨਜ਼ੂਰੀ ਮੰਗੀ ਹੈ। ਭੁੱਲਰ ਨੂੰ 16 ਅਕਤੂਬਰ ਨੂੰ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ ਇਸ ਦੌਰਾਨ 8 ਲੱਖ ਰੁਪਏ ਦੀ ਰਿਸ਼ਵਤ ਦਾ ਲੈਣ-ਦੇਣ ਹੋਇਆ ਸੀ। 

ਗ੍ਰਿਫਤਾਰੀ ਤੋਂ ਬਾਅਦ ਸੀਬੀਆਈ ਨੇ ਭੁੱਲਰ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਛਾਪਾ ਮਾਰਿਆ, ਰੇਡ ਦੌਰਾਨ ਸਾਢੇ 7 ਕਰੋੜ ਦੀ ਨਗਦੀ , ਵਿਦੇਸ਼ੀ ਸ਼ਰਾਬ, ਘੜੀਆਂ ਅਤੇ ਸੋਨਾ ਬਰਾਮਦ ਕੀਤਾ। ਭੁੱਲਰ ਨੇ ਮੋਹਾਲੀ ਤੋਂ ਸੀਬੀਆਈ ਦੀ ਗ੍ਰਿਫ਼ਤਾਰੀ ਨੂੰ ਸੁਪਰੀਮ ਕੋਰਟ ਵਿੱਚ ਵੀ ਚੁਣੌਤੀ ਦਿੱਤੀ ਹੈ।

ਭੁੱਲਰ ਦਾ ਦਾਅਵਾ ਹੈ ਕਿ ਮੋਹਾਲੀ ਤੋਂ ਗ੍ਰਿਫ਼ਤਾਰ ਕਰਦੇ ਸਮੇਂ ਪੰਜਾਬ ਸਰਕਾਰ ਨੂੰ ਸੂਚਿਤ ਨਹੀਂ  ਕੀਤਾ ਗਿਆ, ਇਸ ਲਈ ਉਨ੍ਹਾਂ ਖਿਲਾਫ ਦਰਜ ਕੀਤੀ ਗਈ ਐਫਆਈਆਰ ਗੈਰ-ਕਾਨੂੰਨੀ ਹੈ। ਕਿਉਂਕਿ ਭੁੱਲਰ ਇੱਕ ਆਈਪੀਐਸ ਅਧਿਕਾਰੀ ਹੈ, ਇਸ ਲਈ ਉਨ੍ਹਾਂ ਖਿਲਾਫ ਕੇਸ ਸ਼ੁਰੂ ਕਰਨ ਲਈ ਕੇਂਦਰੀ ਗ੍ਰਹਿ ਮੰਤਰਾਲੇ ਦੀ ਮਨਜ਼ੂਰੀ ਦੀ ਲੋੜ ਹੈ ।