Trending:
Two members of jaggu-bhagwanpuria gang arrested with weapons / ਜੱਗੂ ਭਗਵਾਨਪੁਰੀਆ ਗਿਰੋਹ ਦੇ 2 ਮੈਂਬਰ ਹਥਿਆਰਾਂ ਸਣੇ ਕਾਬੂ
ਗੈਂਗਸਟਰ ਜੱਗੂ ਭਗਵਾਨਪੁਰੀਆ ਗਿਰੋਹ ਦੇ 2 ਮੈਂਬਰਾਂ ਨੂੰ ਆਧੁਨਿਕ ਹਥਿਆਰ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ । ਐਂਟੀ ਗੈਂਗਸਟਰ ਟਾਸਕ ਫੋਰਸ ਨੇ ਹੁਸ਼ਿਆਰਪੁਰ ਪੁਲਿਸ ਨਾਲ ਮਿਲ ਕੇ ਸਾਂਝੀ ਕਾਰਵਾਈ ਕਰਦਿਆਂ ਦੋਹਾਂ ਨੂੰ ਕਾਬੂ ਕੀਤਾ ਹੈ ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਐਕਸ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਹੁਸ਼ਿਆਰਪੁਰ ਪੁਲਿਸ ਨਾਲ ਇਕ ਸਾਂਝੇ ਅਪਰੇਸ਼ਨ ਦੌਰਾਨ ਜੱਗੂ ਭਗਵਾਨਪੁਰੀਆ ਗਿਰੋਹ ਦੇ ਦੋ ਸਰਗਰਮ ਮੈਂਬਰਾਂ ਸਵਿੰਦਰ ਸਿੰਘ ਉਰਫ ਬੋਧੀ ਤੇ ਸੁਖਮਨ ਉਰਫ ਜਸ਼ਨ ਦੋਵੇਂ ਵਾਸੀ ਕਲਾਨੌਰ ਗੁਰਦਾਸਪੁਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰ, ਅੰਮ੍ਰਿਤ ਦਾਲਮ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਦੋਵੇਂ ਕਲਾਨੌਰ ਦੇ ਵਡਾਲਾ ਬਾਂਗਰ ਵਿੱਚ ਇੱਕ ਮੈਡੀਕਲ ਦੁਕਾਨ ’ਤੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਲੋੜੀਂਦੇ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਗਲੌਕ ਪਿਸਤੌਲ, ਇੱਕ ਜ਼ੇਗਾਨਾ ਪਿਸਤੌਲ, ਇੱਕ ਪੀਐਕਸ 30 ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਮੁਲਜ਼ਮਾਂ ਖਿਲਾਫ਼ ਹੁਸ਼ਿਆਰਪੁਰ ਦੇ ਦਸੂਹਾ ਪੁਲਿਸ ਥਾਣੇ ਵਿੱਚ ਆਰਮਜ਼ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।