Wednesday, 14th of January 2026

37 ਸਾਲਾ ਵਿਅਕਤੀ ਵੱਲੋਂ ਖ਼ੁਦਕੁਸ਼ੀ....ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਮਾਰੀ ਗੋਲੀ

Reported by: Ajeet Singh  |  Edited by: Jitendra Baghel  |  December 13th 2025 11:50 AM  |  Updated: December 13th 2025 11:50 AM
37 ਸਾਲਾ ਵਿਅਕਤੀ ਵੱਲੋਂ ਖ਼ੁਦਕੁਸ਼ੀ....ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਮਾਰੀ ਗੋਲੀ

37 ਸਾਲਾ ਵਿਅਕਤੀ ਵੱਲੋਂ ਖ਼ੁਦਕੁਸ਼ੀ....ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਮਾਰੀ ਗੋਲੀ

ਅਬੋਹਰ ਦੇ ਪਿੰਡ ਬਜ਼ੀਦਪੁਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ 37 ਸਾਲਾ ਵਿਅਕਤੀ ਨੇ ਸ਼ੁੱਕਰਵਾਰ ਦੇਰ ਸ਼ਾਮ ਆਪਣੇ ਲਾਇਸੈਂਸੀ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰੱਖਿਆ ਗਿਆ ਹੈ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਬਰਾੜ ਵਜੋਂ ਹੋਈ ਹੈ।

ਸੂਤਰਾਂ ਅਨੁਸਾਰ ਪਰਿਵਾਰ ਦੇ ਬਹੁਤੇ ਮੈਂਬਰ ਵਿਦੇਸ਼ ਵਿੱਚ ਰਹਿੰਦੇ ਹਨ। ਸੰਦੀਪ ਸਿੰਘ ਬਰਾੜ ਦਾ ਆਪਣੀ ਪਤਨੀ ਨਾਲ ਸਾਲ 2016 ਵਿੱਚ ਤਲਾਕ ਹੋ ਗਿਆ ਸੀ। ਉਦੋਂ ਤੋਂ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿਣ ਲੱਗ ਪਿਆ। ਕਥਿਤ ਤੌਰ ’ਤੇ ਉਸ ਨੇ ਸ਼ੁੱਕਰਵਾਰ ਦੇਰ ਸ਼ਾਮ ਘਰ ਵਿੱਚ ਲਾਇਸੈਂਸੀ ਪਿਸਤੌਲ ਨਾਲ ਆਪਣੇ ਸਿਰ ਵਿੱਚ ਗੋਲੀ ਮਾਰ ਲਈ। ਨੇੜਲੇ ਲੋਕ ਉਸ ਨੂੰ ਫੌਰੀ ਅਬੋਹਰ ਦੇ ਸਰਕਾਰੀ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ ’ਤੇ ਪੁੱਜੀ ਪੁਲਿਸ ਵੱਲੋਂ ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

TAGS

Latest News