Wednesday, 14th of January 2026

Campaign against war drugs continues...863 ਗ੍ਰਾਮ ਹੈਰੋਇਨ ਸਣੇ 68 ਤਸਕਰ ਗ੍ਰਿਫਤਾਰ

Reported by: Ajeet Singh  |  Edited by: Jitendra Baghel  |  December 13th 2025 12:22 PM  |  Updated: December 13th 2025 12:22 PM
Campaign against war drugs continues...863 ਗ੍ਰਾਮ ਹੈਰੋਇਨ ਸਣੇ 68 ਤਸਕਰ ਗ੍ਰਿਫਤਾਰ

Campaign against war drugs continues...863 ਗ੍ਰਾਮ ਹੈਰੋਇਨ ਸਣੇ 68 ਤਸਕਰ ਗ੍ਰਿਫਤਾਰ

ਪੰਜਾਬ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਜਾਰੀ ਹੈ। ਪੰਜਾਬ ਪੁਲਿਸ ਵੱਲੋਂ 305 ਥਾਵਾਂ 'ਤੇ ਕੀਤੀ ਜਾ ਰਹੀ ਹੈ। ਸੂਬੇ ਭਰ ਵਿੱਚ 53 ਐੱਫ਼. ਆਈ. ਆਰਜ਼. ਦਰਜ ਕਰਕੇ 68 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 286 ਦਿਨਾਂ 'ਚ ਗ੍ਰਿਫ਼ਤਾਰ ਕੀਤੇ ਗਏ ਕੁੱਝ ਨਸ਼ਾ ਸਮੱਗਲਰਾਂ ਦੀ ਗਿਣਤੀ 40,187 ਹੋ ਗਈ ਹੈ।

ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ 'ਚੋਂ 863 ਗ੍ਰਾਮ ਹੈਰੋਇਨ, 352 ਨਸ਼ੇ ਦੀਆਂ ਗੋਲੀਆਂ ਅਤੇ 810 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਆਪਰੇਸ਼ਨ ਦੌਰਾਨ 65 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 305 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਇਸ ਆਪਰੇਸ਼ਨ ਦੌਰਾਨ ਪੁਲਿਸ ਨੇ 327 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ। ਨਾਲ ਹੀ 40 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

TAGS

Latest News