ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 282ਵੇਂ ਦਿਨ ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਚਲਾਏ ਗਏ ਤਲਾਸ਼ੀ ਅਭਿਆਨ ਤਹਿਤ 298 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਅਤੇ 6.7 ਕਿੱਲੋ ਹੈਰੋਇਨ, 350 ਗ੍ਰਾਮ ਅਫ਼ੀਮ, 2382 ਨਸ਼ੀਲੀਆਂ ਗੋਲੀਆਂ ਅਤੇ 5080 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਪੁਲਿਸ ਵੱਲੋਂ 70 ਖਿਲਾਫ FIR ਅਤੇ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ।