ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਇਸ ਮੁਹਿੰਮ ਦੇ ਤਹਿਤ ਕਿਸੇ ਵੀ ਨਸ਼ਾ ਤਸਕਰ ਜਾਂ ਨਸ਼ਾ ਤਸਕਰ ਨਾਲ ਸਬੰਧ ਰਖਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾ ਰਿਹਾ ਹੈ। ਨਸ਼ਿਆਂ ਦੇ ਮਾਮਲੇ ਵਿੱਚ ਅਣਗਹਿਲੀ ਵਰਤਣ ਅਤੇ ਚੰਗੀ ਕਾਰਗੁਜ਼ਾਰੀ ਨਾ ਹੋਣ ਕਾਰਨ ਜ਼ਿਲ੍ਹਾ ਬਠਿੰਡਾ ਦੇ ਥਾਣਾ ਸੰਗਤ ਦੇ SHO ਦਲਜੀਤ ਸਿੰਘ ਨੂੰ ਸਸਪੈਂਡ ਕੀਤਾ ਗਿਆ। ਇਹ ਕਾਰਵਾਈ ਉਨ੍ਹਾਂ ਦੀ ਕਾਰਗੁਜ਼ਾਰੀ ਦੇ ਆਧਾਰ 'ਤੇ ਕੀਤੀ ਗਈ ਹੈ।ਸੰਗਤ ਪੁਲਿਸ ਸਟੇਸ਼ਨ ਪੰਜਾਬ ਅਤੇ ਹਰਿਆਣਾ ਦੀ ਹੱਦ 'ਤੇ ਸਥਿਤ ਹੈ। ਇਸ ਖੇਤਰ ਨੂੰ ਅਕਸਰ ਹਰਿਆਣਾ ਜਾਂ ਰਾਜਸਥਾਨ ਤੋਂ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਦਾਖਲ ਹੋਣ ਵਾਲੇ ਨਸ਼ਾ ਤਸਕਰਾਂ ਲਈ ਇੱਕ ਰਸਤੇ ਵਜੋਂ ਵਰਤਿਆ ਜਾਂਦਾ ਹੈ।
SSP ਦੇ ਆਦੇਸ਼ 'ਤੇ ਕਾਰਵਾਈ
DSP ਬਠਿੰਡਾ ਦਿਹਾਤੀ ਦੀ ਰਿਪੋਰਟ ਦੇ ਆਧਾਰ 'ਤੇ, SSP ਬਠਿੰਡਾ ਅਮਨੀਤ ਕੌਂਡਲ ਨੇ ਐਸਐਚਓ ਦਲਜੀਤ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ। ਉਨ੍ਹਾਂ 'ਤੇ ਆਪਣੇ ਇਲਾਕੇ ਵਿੱਚ ਨਸ਼ਿਆਂ ਵਿਰੁੱਧ ਲੋੜੀਂਦੀ ਸਖ਼ਤ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਦਾ ਆਰੋਪ ਹੈ।ਇਸ ਮਾਮਲੇ ਵਿੱਚ ਦਲਜੀਤ ਸਿੰਘ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।