Saturday, 29th of August 2026

ਪੰਜਾਬ ਦੀ ਸਿਆਸਤ ’ਚ ਸੋਗ ਦੀ ਲਹਿਰ! ਪੰਜ ਤੱਤਾਂ 'ਚ ਵਿਲੀਨ ਹੋਏ ਮਜੀਠਾ ਦੇ ਸਾਬਕਾ MLA ਰਣਜੀਤ ਸਿੰਘ ਵਰਿਆਮ ਨੰਗਲ

ਪੰਜਾਬ ਦੀ ਸਿਆਸਤ ਨਾਲ ਜੁੜੀ ਦੁਖਦਾਈ ਖ਼ਬਰ ਹੈ ਕਿ ਮਜੀਠਾ ਹਲਕੇ ਦੇ ਸਾਬਕਾ ਵਿਧਾਇਕ ਰਣਜੀਤ ਸਿੰਘ ਵਰਿਆਮ ਨੰਗਲ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਨਾਲ ਸਿਆਸੀ ਅਤੇ ਸਮਾਜਿਕ ਖੇਤਰ ਵਿੱਚ ਸੋਗ ਦੀ ਲਹਿਰ ਹੈ।

Edited By: Lajwinder Kaur | Updated at: August 29th 2026 05:14 PM
Trending News
ਪੰਜਾਬ ਦੀ ਸਿਆਸਤ ’ਚ ਸੋਗ ਦੀ ਲਹਿਰ! ਪੰਜ ਤੱਤਾਂ 'ਚ ਵਿਲੀਨ ਹੋਏ ਮਜੀਠਾ ਦੇ ਸਾਬਕਾ MLA ਰਣਜੀਤ ਸਿੰਘ ਵਰਿਆਮ ਨੰਗਲ

ਪੰਜਾਬ ਦੀ ਸਿਆਸਤ ’ਚ ਸੋਗ ਦੀ ਲਹਿਰ! ਪੰਜ ਤੱਤਾਂ 'ਚ ਵਿਲੀਨ ਹੋਏ ਮਜੀਠਾ ਦੇ ਸਾਬਕਾ MLA ਰਣਜੀਤ ਸਿੰਘ ਵਰਿਆਮ ਨੰਗਲ

ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਹਲਕਾ ਮਜੀਠਾ ਦੇ ਸਾਬਕਾ ਵਿਧਾਇਕ ਰਣਜੀਤ ਸਿੰਘ ਵਰਿਆਮ ਨੰਗਲ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਤੋਂ ਬਾਅਦ ਸਿਆਸੀ ਅਤੇ ਸਮਾਜਿਕ ਖੇਤਰ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪਰਿਵਾਰ, ਸਨੇਹੀਆਂ ਅਤੇ ਸਿਆਸੀ ਆਗੂਆਂ ਵੱਲੋਂ ਉਨ੍ਹਾਂ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਰਣਜੀਤ ਸਿੰਘ ਵਰਿਆਮ ਨੰਗਲ ਨੇ ਮਜੀਠਾ ਹਲਕੇ ਦੀ ਸਿਆਸਤ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਸੀ। ਉਨ੍ਹਾਂ ਦੇ ਦੇਹਾਂਤ ਨੂੰ ਪਰਿਵਾਰ ਲਈ ਵੱਡਾ ਨਿੱਜੀ ਘਾਟਾ ਦੱਸਣ ਦੇ ਨਾਲ-ਨਾਲ ਸਿਆਸੀ ਅਤੇ ਸਮਾਜਿਕ ਖੇਤਰ ਲਈ ਵੀ ਵੱਡਾ ਨੁਕਸਾਨ ਦੱਸਿਆ ਜਾ ਰਿਹਾ ਹੈ।

ਬਿਕਰਮ ਸਿੰਘ ਮਜੀਠੀਆ ਨੇ ਜਤਾਇਆ ਡੂੰਘਾ ਦੁੱਖ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਰਣਜੀਤ ਸਿੰਘ ਵਰਿਆਮ ਨੰਗਲ ਦੇ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸਾਬਕਾ MLA ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਮਨ ਨੂੰ ਬੇਹੱਦ ਦੁੱਖ ਪਹੁੰਚਿਆ ਹੈ।

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਰਣਜੀਤ ਸਿੰਘ ਵਰਿਆਮ ਨੰਗਲ ਨਾਲ ਜੁੜੀਆਂ ਯਾਦਾਂ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਹਮੇਸ਼ਾ ਯਾਦ ਰਹਿਣਗੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਵਿਛੋੜਾ ਸਿਰਫ਼ ਪਰਿਵਾਰ ਲਈ ਹੀ ਨਹੀਂ, ਸਗੋਂ ਸਮਾਜ ਅਤੇ ਸਿਆਸੀ ਖੇਤਰ ਲਈ ਵੀ ਵੱਡਾ ਘਾਟਾ ਹੈ।

ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ

ਮਜੀਠੀਆ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿੱਚ ਪਰਿਵਾਰ ਲਈ ਇਸ ਵੱਡੇ ਦੁੱਖ ਨੂੰ ਸਹਿਣਾ ਬੇਹੱਦ ਮੁਸ਼ਕਲ ਹੁੰਦਾ ਹੈ। ਉਨ੍ਹਾਂ ਪਰਿਵਾਰ ਨਾਲ ਆਪਣੀ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਦੀ ਅਰਦਾਸ ਕੀਤੀ। 

ਅੰਤਿਮ ਸੰਸਕਾਰ 'ਚ ਹੋਏ ਸ਼ਾਮਿਲ

ਇਸ ਤੋਂ ਇਲਾਵਾ ਬਿਕਰਮ ਸਿੰਘ ਮਜੀਠੀਆ ਜੋ ਕਿ ਆਪਣੇ ਸਾਥੀਆਂ ਦੇ ਨਾਲ ਰਣਜੀਤ ਸਿੰਘ ਵਰਿਆਮ ਨੰਗਲ ਦੇ ਅੰਤਿਮ ਦਰਸ਼ਨ ਕਰਨ ਪਹੁੰਚੇ ਅਤੇ ਅੰਤਿਮ ਸੰਸਕਾਰ ਦੇ ਵਿੱਚ ਸ਼ਾਮਿਲ ਹੋ ਕੇ ਪਰਿਵਾਰ ਨੂੰ ਹੌਂਸਲਾ ਦਿੱਤਾ। 

ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ - 'ਮਜੀਠੇ ਹਲਕੇ ਤੋਂ ਸਾਬਕਾ ਵਿਧਾਇਕ ਸ. ਰਣਜੀਤ ਸਿੰਘ ਵਰਿਆਮ ਨੰਗਲ ਜੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਿਲ ਹੋ ਅੰਤਿਮ ਵਿਦਾਇਗੀ ਦਿੱਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਗੁਰੂ ਸਾਹਿਬ ਵਿਛੜੀ ਰੂਹ ਨੂੰ ਚਰਨਾਂ 'ਚ ਸਦੀਵੀਂ ਨਿਵਾਸ ਬਖਸ਼ਣ ਅਤੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ'

ਲੋਕਾਂ ਵੱਲੋਂ ਵੀ ਦੁੱਖ ਦਾ ਪ੍ਰਗਟਾਵਾ

ਰਣਜੀਤ ਸਿੰਘ ਵਰਿਆਮ ਨੰਗਲ ਦੇ ਦੇਹਾਂਤ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਵੀ ਲੋਕਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਸਮਰਥਕਾਂ ਵੱਲੋਂ ਉਨ੍ਹਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀਆਂ ਦਿੱਤੀਆਂ ਜਾ ਰਹੀਆਂ ਹਨ।

ਇੱਕ ਯੂਜ਼ਰ ਨੇ ਸ਼ੋਕ ਪ੍ਰਗਟ ਕਰਦਿਆਂ ਕਿਹਾ ਕਿ ਰਣਜੀਤ ਸਿੰਘ ਵਰਿਆਮ ਨੰਗਲ ਇੱਕ ਮਹਾਨ ਇਨਸਾਨ, ਸਮਾਜਵਾਦੀ ਆਗੂ ਅਤੇ ਦੋਸਤਾਂ ਦੇ ਦੋਸਤ ਸਨ। ਉਨ੍ਹਾਂ ਨੇ ਪਰਿਵਾਰ, ਦੋਸਤਾਂ ਅਤੇ ਉਨ੍ਹਾਂ ਨਾਲ ਜੁੜੇ ਪਾਰਟੀ ਆਗੂਆਂ ਪ੍ਰਤੀ ਦਿਲੀ ਸੰਵੇਦਨਾਵਾਂ ਪ੍ਰਗਟ ਕੀਤੀਆਂ।

ਸਿਆਸੀ ਅਤੇ ਸਮਾਜਿਕ ਖੇਤਰ ਵਿੱਚ ਛੱਡੀ ਯਾਦ

ਰਣਜੀਤ ਸਿੰਘ ਵਰਿਆਮ ਨੰਗਲ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਨਾਲ ਜੁੜੀਆਂ ਪੁਰਾਣੀਆਂ ਯਾਦਾਂ ਵੀ ਲੋਕਾਂ ਵੱਲੋਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੇ ਸਮਰਥਕਾਂ ਅਤੇ ਜਾਣਕਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੇ ਸਿਆਸੀ ਅਤੇ ਸਮਾਜਿਕ ਜੀਵਨ ਦੌਰਾਨ ਲੋਕਾਂ ਨਾਲ ਲਗਾਤਾਰ ਜੁੜੇ ਰਹਿਣ ਦੀ ਕੋਸ਼ਿਸ਼ ਕੀਤੀ।

ਉਨ੍ਹਾਂ ਦੀਆਂ ਸੇਵਾਵਾਂ ਅਤੇ ਲੋਕਾਂ ਨਾਲ ਬਣੇ ਸਬੰਧਾਂ ਨੂੰ ਯਾਦ ਕਰਦਿਆਂ ਵੱਖ-ਵੱਖ ਵਰਗਾਂ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੇ ਦੇਹਾਂਤ ਨਾਲ ਪਰਿਵਾਰ ਦੇ ਨਾਲ-ਨਾਲ ਉਨ੍ਹਾਂ ਨਾਲ ਲੰਮੇ ਸਮੇਂ ਤੋਂ ਜੁੜੇ ਲੋਕਾਂ ਵਿੱਚ ਵੀ ਸੋਗ ਦਾ ਮਾਹੌਲ ਹੈ।

ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਸਪੁੱਤਰ ਬਿੰਨੀ ਰੰਧਾਵਾ ਤੇ ਜਿੰਮੀ ਰੰਧਾਵਾ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਬੀਬਾ ਗਨੀਵ ਕੌਰ ਮਜੀਠੀਆ, ਕੁਲਵੰਤ ਸਿੰਘ ਚੱਬਾ, ਨਿਸ਼ਾਨ ਸਿੰਘ, ਹਰਜਿੰਦਰ ਸਿੰਘ ਕੱਥੂਨੰਗਲ, ਸੂਰਜ ਪ੍ਰਕਾਸ਼, ਪਰਮਜੀਤ ਮੰਗਾ, ਗੁਰਬੀਰ ਸਿੰਘ ਢਿੱਲੋਂ, ਜਸਬੀਰ ਸਿੰਘ ਮਾਣਾ, ਬਾਬਾ ਬਲਜੀਤ ਸਿੰਘ, ਬਾਬਾ ਕਰਮ ਸਿੰਘ ਪਹੁੰਚੇ।

ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ

ਰਣਜੀਤ ਸਿੰਘ ਵਰਿਆਮ ਨੰਗਲ ਦੇ ਦੇਹਾਂਤ ’ਤੇ ਸਿਆਸੀ ਆਗੂਆਂ ਅਤੇ ਆਮ ਲੋਕਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ। ਸ਼ੋਕ ਸੰਦੇਸ਼ਾਂ ਵਿੱਚ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਹੌਸਲਾ ਦੇਣ ਲਈ ਅਰਦਾਸ ਕੀਤੀ ਜਾ ਰਹੀ ਹੈ।

ਇਸ ਦੁਖਦਾਈ ਘੜੀ ਵਿੱਚ ਸਮੂਹ ਸਨੇਹੀ ਅਤੇ ਸਮਰਥਕ ਪਰਿਵਾਰ ਦੇ ਨਾਲ ਖੜ੍ਹੇ ਹਨ ਅਤੇ ਅਕਾਲ ਪੁਰਖ ਅੱਗੇ ਅਰਦਾਸ ਕਰ ਰਹੇ ਹਨ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Punjabi Shorts

Latest News