ਚੰਡੀਗੜ੍ਹ ਸਮੇਤ ਪੂਰੇ ਟਰਾਈਸਿਟੀ (ਮੁਹਾਲੀ ਅਤੇ ਪੰਚਕੂਲਾ) ਵਿਚ ਸ਼ੁੱਕਰਵਾਰ ਨੂੰ ਸੰਘਣੀ ਧੁੰਦ ਦਾ ਭਾਰੀ ਅਸਰ ਦੇਖਣ ਨੂੰ ਮਿਲਿਆ। ਸਵੇਰ ਅਤੇ ਦੇਰ ਸ਼ਾਮ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘਟ ਕੇ 50 ਤੋਂ 100 ਮੀਟਰ ਤੱਕ ਰਹਿ ਗਈ, ਜਿਸ ਕਾਰਨ ਸੜਕੀ ਆਵਾਜਾਈ ਕਾਫ਼ੀ ਪ੍ਰਭਾਵਿਤ ਹੋਈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 2 ਡਿਗਰੀ ਘੱਟ ਕੇ 19.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਘੱਟੋ-ਘੱਟ ਤਾਪਮਾਨ 7.9 ਡਿਗਰੀ ਸੈਲਸੀਅਸ ਰਿਹਾ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਪੰਜ ਦਿਨਾਂ ਤੱਕ ਟਰਾਈਸਿਟੀ ਵਿਚ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਹੇਗਾ। ਅਸਮਾਨ ਵਿੱਚ ਹਲਕੇ ਬੱਦਲ ਛਾਏ ਰਹਿ ਸਕਦੇ ਹਨ। ਵੱਧ ਤੋਂ ਵੱਧ ਤਾਪਮਾਨ 19-20 ਡਿਗਰੀ ਅਤੇ ਘੱਟੋ-ਘੱਟ 9 ਡਿਗਰੀ ਦੇ ਕਰੀਬ ਰਹੇਗਾ। ਤਾਪਮਾਨ ਵਿੱਚ ਮਾਮੂਲੀ ਵਾਧਾ ਹੋ ਸਕਦਾ ਹੈ, ਜੋ 21 ਤੋਂ 22 ਡਿਗਰੀ ਤੱਕ ਪਹੁੰਚ ਸਕਦਾ ਹੈ। ਤਾਪਮਾਨ ਮੁੜ ਡਿੱਗ ਕੇ 20 ਡਿਗਰੀ ਅਤੇ ਘੱਟੋ-ਘੱਟ 7 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।
ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ
ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਲਈ ਵਿਸ਼ੇਸ਼ ਚੇਤਾਵਨੀ ਜਾਰੀ ਕੀਤੀ ਹੈ। ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਕਾਰਨ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਮੁੜ ਤੋਂ ਸੰਘਣੀ ਧੁੰਦ ਪੈ ਸਕਦੀ ਹੈ।
ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ
ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਵੇਰ ਅਤੇ ਦੇਰ ਰਾਤ ਸਫ਼ਰ ਕਰਦੇ ਸਮੇਂ ਸਾਵਧਾਨੀ ਵਰਤਣ ਅਤੇ ਵਾਹਨਾਂ ਦੀਆਂ ਫੌਗ ਲਾਈਟਾਂ ਦੀ ਵਰਤੋਂ ਕਰਨ। ਠੰਢ ਦੇ ਮੱਦੇਨਜ਼ਰ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀ ਵੀ ਸਲਾਹ ਦਿੱਤੀ ਗਈ ਹੈ।