Tuesday, 4th of August 2026

ਪੰਜਾਬ 'ਚ ਬਦਲਿਆ ਮੌਸਮ: ਸਵੇਰੇ ਤੋਂ ਹੀ ਕਈ ਜ਼ਿਲ੍ਹਿਆਂ 'ਚ ਛਮ-ਛਮ ਮੀਂਹ, IMD ਵੱਲੋਂ ਅੱਜ ਭਾਰੀ ਮੀਂਹ ਦੀ ਵਾਰਨਿੰਗ

ਪੰਜਾਬ ਵਿੱਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਅੱਜ 9 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਗਰਜ-ਚਮਕ ਦਾ ਅਲਰਟ ਜਾਰੀ ਕੀਤਾ ਹੈ। ਤਾਪਮਾਨ ਵਿੱਚ 1.1 ਡਿਗਰੀ ਦੀ ਕਮੀ ਦਰਜ ਕੀਤੀ ਗਈ ਹੈ। 4 ਤੋਂ 9 ਅਗਸਤ ਤੱਕ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ, ਜਦਕਿ ਕੁਝ ਥਾਵਾਂ 'ਤੇ ਭਾਰੀ ਮੀਂਹ ਵੀ ਪੈ ਸਕਦਾ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ 35 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਡੈਮਾਂ ਦਾ ਜਲ ਪੱਧਰ ਫਿਲਹਾਲ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ।

Edited By: Lajwinder Kaur | Updated at: August 04th 2026 09:32 AM
Trending News
ਪੰਜਾਬ 'ਚ ਬਦਲਿਆ ਮੌਸਮ: ਸਵੇਰੇ ਤੋਂ ਹੀ ਕਈ ਜ਼ਿਲ੍ਹਿਆਂ 'ਚ ਛਮ-ਛਮ ਮੀਂਹ, IMD ਵੱਲੋਂ ਅੱਜ ਭਾਰੀ ਮੀਂਹ ਦੀ ਵਾਰਨਿੰਗ

ਪੰਜਾਬ 'ਚ ਬਦਲਿਆ ਮੌਸਮ: ਸਵੇਰੇ ਤੋਂ ਹੀ ਕਈ ਜ਼ਿਲ੍ਹਿਆਂ 'ਚ ਛਮ-ਛਮ ਮੀਂਹ, IMD ਵੱਲੋਂ ਅੱਜ ਭਾਰੀ ਮੀਂਹ ਦੀ ਵਾਰਨਿੰਗ

ਪੰਜਾਬ ਵਿੱਚ ਇੱਕ ਵਾਰ ਫਿਰ ਮਾਨਸੂਨ ਨੇ ਰਫ਼ਤਾਰ ਫੜ ਲਈ ਹੈ। ਮੰਗਲਵਾਰ ਨੂੰ ਮੋਹਾਲੀ, ਲੁਧਿਆਣਾ, ਪਟਿਆਲਾ ਅਤੇ ਚੰਡੀਗੜ੍ਹ ਵਿੱਚ ਤੇਜ਼ ਮੀਂਹ ਪਿਆ, ਜਦੋਂ ਕਿ ਜਲੰਧਰ, ਪਠਾਨਕੋਟ ਅਤੇ ਫ਼ਰੀਦਕੋਟ ਵਿੱਚ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ।

ਮੌਸਮ ਵਿਭਾਗ ਨੇ ਅੱਜ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਗਰਜ-ਚਮਕ ਦਾ ਅਲਰਟ ਜਾਰੀ ਕੀਤਾ ਹੈ। ਲਗਾਤਾਰ ਬਦਲ ਰਹੇ ਮੌਸਮ ਕਾਰਨ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਦੂਜੇ ਪਾਸੇ, ਰਾਹਤ ਦੀ ਗੱਲ ਇਹ ਹੈ ਕਿ ਸੂਬੇ ਦੇ ਮੁੱਖ ਡੈਮਾਂ ਦਾ ਜਲ ਪੱਧਰ ਅਜੇ ਵੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਬਣਿਆ ਹੋਇਆ ਹੈ।

ਭਾਰੀ ਮੀਂਹ ਦਾ ਅਲਰਟ ਜਾਰੀ

ਮੌਸਮ ਵਿਭਾਗ ਨੇ ਮੰਗਲਵਾਰ (4 ਅਗਸਤ) ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਰੂਪਨਗਰ ਅਤੇ ਮੋਹਾਲੀ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ, ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 42.2 ਡਿਗਰੀ ਸੈਲਸੀਅਸ ਫ਼ਰੀਦਕੋਟ ਵਿੱਚ ਦਰਜ ਕੀਤਾ ਗਿਆ।

9 ਅਗਸਤ ਤੱਕ ਮੀਂਹ ਦੀ ਸੰਭਾਵਨਾ

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ, ਰਾਜਸਥਾਨ ਉੱਪਰ ਬਣੇ ਚੱਕਰਵਾਤੀ ਸਿਸਟਮ ਅਤੇ ਉੱਤਰੀ ਭਾਰਤ ਤੋਂ ਲੰਘ ਰਹੀ ਟਰਫ਼ ਦੇ ਪ੍ਰਭਾਵ ਨਾਲ ਪੰਜਾਬ-ਚੰਡੀਗੜ੍ਹ ਵਿੱਚ ਮਾਨਸੂਨ ਸਰਗਰਮ ਬਣਿਆ ਹੋਇਆ ਹੈ। ਇਸ ਦੇ ਚਲਦਿਆਂ ਅਗਲੇ ਕੁਝ ਦਿਨਾਂ ਤੱਕ ਮੀਂਹ ਦੀ ਸੰਭਾਵਨਾ ਹੈ।

4 ਤੋਂ 6 ਅਗਸਤ ਦੇ ਵਿਚਕਾਰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ, ਜਦੋਂ ਕਿ 4 ਅਗਸਤ ਨੂੰ ਕੁਝ ਥਾਵਾਂ 'ਤੇ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਬਾਅਦ 7 ਤੋਂ 9 ਅਗਸਤ ਦੌਰਾਨ ਵੀ ਸੂਬੇ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੇ ਆਸਾਰ ਹਨ।

ਪਠਾਨਕੋਟ ਵਿੱਚ 35 ਮਿਲੀਮੀਟਰ ਮੀਂਹ ਦਰਜ

3 ਅਗਸਤ ਸਵੇਰੇ 8:30 ਤੋਂ ਸ਼ਾਮ 5:30 ਵਜੇ ਤੱਕ ਸਭ ਤੋਂ ਵੱਧ ਮੀਂਹ ਪਠਾਨਕੋਟ ਵਿੱਚ 35 ਮਿਲੀਮੀਟਰ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ 32.2 ਮਿਲੀਮੀਟਰ ਅਤੇ ਪਠਾਨਕੋਟ ਦੇ ਇੱਕ ਹੋਰ ਇਲਾਕੇ ਵਿੱਚ 31 ਮਿਲੀਮੀਟਰ ਮੀਂਹ ਪਿਆ। ਦੂਜੇ ਪਾਸੇ, ਰੂਪਨਗਰ ਦੇ ਭਾਖੜਾ ਡੈਮ ਖੇਤਰ ਵਿੱਚ 24.5 ਮਿਲੀਮੀਟਰ, ਹੁਸ਼ਿਆਰਪੁਰ ਵਿੱਚ 24 ਮਿਲੀਮੀਟਰ, ਕਪੂਰਥਲਾ ਵਿੱਚ 23.5 ਮਿਲੀਮੀਟਰ, ਆਨੰਦਪੁਰ ਸਾਹਿਬ ਵਿੱਚ 20.5 ਮਿਲੀਮੀਟਰ ਅਤੇ ਲੁਧਿਆਣਾ ਵਿੱਚ 16 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।

5 ਅਗਸਤ:

ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਹੈ। ਹਾਲਾਂਕਿ, ਮੌਸਮ ਵਿਭਾਗ ਵੱਲੋਂ ਕਿਸੇ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

6 ਅਗਸਤ:

ਸਾਰੇ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਇਸ ਦਿਨ ਲਈ ਵੀ ਕੋਈ ਅਲਰਟ ਨਹੀਂ ਹੈ।

7 ਅਗਸਤ:

ਮੌਸਮ ਵਿਭਾਗ ਨੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ, ਪਰ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦਾ ਅਨੁਮਾਨ ਹੈ।

Punjabi Shorts

Latest News