Tuesday, 14th of July 2026

ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ: ਚੰਡੀਗੜ੍ਹ 'ਚ ਬੱਦਲਵਾਈ, ਪ੍ਰਸ਼ਾਸਨ ਵੱਲੋਂ ਸਾਵਧਾਨੀ ਵਰਤਣ ਦੀ ਅਪੀਲ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੇ ਕਮਜ਼ੋਰ ਪੈਣ ਕਾਰਨ ਇੱਕ ਵਾਰ ਫਿਰ ਹੁੰਮਸ ਭਰੀ ਗਰਮੀ ਨੇ ਜ਼ੋਰ ਫੜ ਲਿਆ ਹੈ। ਆਸਮਾਨ ਵਿੱਚ ਬੱਦਲ ਤਾਂ ਛਾਏ ਰਹਿੰਦੇ ਹਨ, ਪਰ ਤੇਜ਼ ਮੀਂਹ ਨਾ ਪੈਣ ਕਾਰਨ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਨਹੀਂ ਮਿਲ ਰਹੀ, ਸਿਰਫ਼ ਕਿਤੇ-ਕਿਤੇ ਹੀ ਹਲਕੀ ਬੂੰਦਾਬਾਂਦੀ ਹੋ ਰਹੀ ਹੈ। ਪਠਾਨਕੋਟ ਦਾ ਵੀ ਕੁਝ ਅਜਿਹਾ ਹੀ ਹਾਲ ਹੈ, ਜਿੱਥੇ ਪਿਛਲੇ 10 ਦਿਨਾਂ ਤੋਂ ਕੋਈ ਭਾਰੀ ਮੀਂਹ ਨਹੀਂ ਪਿਆ, ਸਿਰਫ਼ ਬੱਦਲਵਾਈ ਕਾਰਨ ਹੁੰਮਸ ਵਿੱਚ ਵਾਧਾ ਹੋਇਆ ਹੈ।

Edited By: Lajwinder Kaur | Updated at: July 14th 2026 09:57 AM
Trending News
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ: ਚੰਡੀਗੜ੍ਹ 'ਚ ਬੱਦਲਵਾਈ, ਪ੍ਰਸ਼ਾਸਨ ਵੱਲੋਂ ਸਾਵਧਾਨੀ ਵਰਤਣ ਦੀ ਅਪੀਲ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ: ਚੰਡੀਗੜ੍ਹ 'ਚ ਬੱਦਲਵਾਈ, ਪ੍ਰਸ਼ਾਸਨ ਵੱਲੋਂ ਸਾਵਧਾਨੀ ਵਰਤਣ ਦੀ ਅਪੀਲ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੇ ਕਮਜ਼ੋਰ ਪੈਣ ਕਾਰਨ ਇੱਕ ਵਾਰ ਫਿਰ ਹੁੰਮਸ ਭਰੀ ਗਰਮੀ ਨੇ ਜ਼ੋਰ ਫੜ ਲਿਆ ਹੈ। ਆਸਮਾਨ ਵਿੱਚ ਬੱਦਲ ਤਾਂ ਛਾਏ ਰਹਿੰਦੇ ਹਨ, ਪਰ ਤੇਜ਼ ਮੀਂਹ ਨਾ ਪੈਣ ਕਾਰਨ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਨਹੀਂ ਮਿਲ ਰਹੀ, ਸਿਰਫ਼ ਕਿਤੇ-ਕਿਤੇ ਹੀ ਹਲਕੀ ਬੂੰਦਾਬਾਂਦੀ ਹੋ ਰਹੀ ਹੈ। ਪਠਾਨਕੋਟ ਦਾ ਵੀ ਕੁਝ ਅਜਿਹਾ ਹੀ ਹਾਲ ਹੈ, ਜਿੱਥੇ ਪਿਛਲੇ 10 ਦਿਨਾਂ ਤੋਂ ਕੋਈ ਭਾਰੀ ਮੀਂਹ ਨਹੀਂ ਪਿਆ, ਸਿਰਫ਼ ਬੱਦਲਵਾਈ ਕਾਰਨ ਹੁੰਮਸ ਵਿੱਚ ਵਾਧਾ ਹੋਇਆ ਹੈ।

ਚੰਡੀਗੜ੍ਹ ਮੌਸਮ ਵਿਭਾਗ ਨੇ ਅੱਜ (14 ਜੁਲਾਈ) ਲਈ ਕੋਈ ਵਿਸ਼ੇਸ਼ ਅਲਰਟ ਜਾਰੀ ਨਹੀਂ ਕੀਤਾ ਹੈ। ਹਾਲਾਂਕਿ, ਸੂਬੇ ਦੇ ਕਰੀਬ 16 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬੱਦਲਵਾਈ ਅਤੇ ਮੀਂਹ ਦੀ ਘਾਟ ਕਾਰਨ ਤਾਪਮਾਨ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ; ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ 1.5 ਡਿਗਰੀ ਦਾ ਵਾਧਾ ਹੋਇਆ। ਵਰਤਮਾਨ ਵਿੱਚ ਤਾਪਮਾਨ ਆਮ ਦੇ ਕਰੀਬ ਚੱਲ ਰਿਹਾ ਹੈ, ਜਿਸ ਵਿੱਚ ਬਠਿੰਡਾ 39.6 ਡਿਗਰੀ ਸੈਲਸੀਅਸ ਨਾਲ ਸਭ ਤੋਂ ਗਰਮ ਰਿਹਾ।

ਇਹ ਵਾਲੇ ਇਲਾਕਿਆਂ 'ਚ ਹੋ ਸਕਦੀ ਬੂੰਦਾਬਾਂਦੀ

ਮੌਸਮ ਵਿਭਾਗ ਦੇ ਅਨੁਸਾਰ, ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ ਅਤੇ ਮੋਹਾਲੀ ਵਿੱਚ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ।

ਚੰਡੀਗੜ੍ਹ ਵਾਸੀਆਂ ਲਈ ਐਡਵਾਈਜ਼ਰੀ ਜਾਰੀ

ਦੂਜੇ ਪਾਸੇ, ਚੰਡੀਗੜ੍ਹ ਵਿੱਚ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਕੁਝ ਥਾਵਾਂ 'ਤੇ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ (ਝੱਖੜ) ਚੱਲਣ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਸਥਿਤੀ ਨੂੰ ਦੇਖਦੇ ਹੋਏ ਚੰਡੀਗੜ੍ਹ ਨਿਗਮ ਨੇ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਮੋਹਾਲੀ ਅਤੇ ਜਲੰਧਰ ਸਮੇਤ ਕਈ ਇਲਾਕਿਆਂ ਵਿੱਚ ਮੀਂਹ ਪਿਆ ਸੀ, ਜਦਕਿ ਚੰਡੀਗੜ੍ਹ ਵਿੱਚ 4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਸੀ।

ਹੁੰਮਸ ਭਰੀ ਗਰਮੀ ਤੋਂ ਫਿਲਹਾਲ ਰਾਹਤ ਦੀ ਉਮੀਦ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਫਿਲਹਾਲ ਮਾਨਸੂਨ ਦੀ ਮੁੱਖ ਰੇਖਾ (ਮਾਨਸੂਨ ਟਰਫ) ਆਪਣੀ ਆਮ ਸਥਿਤੀ ਤੋਂ ਉੱਤਰ ਵੱਲ ਬਣੀ ਹੋਈ ਹੈ। ਇਸ ਦੇ ਨਾਲ ਹੀ, ਪਾਕਿਸਤਾਨ ਦੇ ਉੱਪਰ ਇੱਕ ਪੱਛਮੀ ਗੜਬੜੀ (Western Disturbance) ਵੀ ਸਰਗਰਮ ਹੈ। ਹਾਲਾਂਕਿ, ਇਹ ਦੋਵੇਂ ਮੌਸਮੀ ਪ੍ਰਣਾਲੀਆਂ ਇਸ ਸਮੇਂ ਸੂਬੇ 'ਤੇ ਕੋਈ ਖਾਸ ਪ੍ਰਭਾਵ ਨਹੀਂ ਪਾ ਰਹੀਆਂ ਹਨ।

ਇਸੇ ਕਾਰਨ 'ਬਰੇਕ ਮਾਨਸੂਨ' ਵਰਗੀ ਸਥਿਤੀ ਬਣੀ ਹੋਈ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਤੱਕ ਸਿਰਫ਼ ਕੁਝ ਇਲਾਕਿਆਂ ਵਿੱਚ ਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਜ਼ਿਆਦਾਤਰ ਖੇਤਰਾਂ ਵਿੱਚ ਮੌਸਮ ਗਰਮ ਅਤੇ ਹੁੰਮਸ ਭਰਿਆ ਰਹੇਗਾ। ਮੌਸਮ ਮਾਹਿਰਾਂ ਦਾ ਅਨੁਮਾਨ ਹੈ ਕਿ 21-22 ਜੁਲਾਈ ਦੇ ਆਸ-ਪਾਸ ਮਾਨਸੂਨ ਟਰਫ ਦੇ ਦੁਬਾਰਾ ਦੱਖਣ ਵੱਲ ਖਿਸਕਣ ਤੋਂ ਬਾਅਦ ਹੀ ਮਾਨਸੂਨ ਮੁੜ ਸਰਗਰਮ ਹੋ ਸਕਦਾ ਹੈ। ਉਦੋਂ ਤੱਕ ਲੋਕਾਂ ਨੂੰ ਗਰਮੀ ਅਤੇ ਉਮਸ ਤੋਂ ਰਾਹਤ ਮਿਲਣ ਦੀ ਸੰਭਾਵਨਾ ਬਹੁਤ ਘੱਟ ਹੈ।

Punjabi Shorts

Latest News