ਚੰਡੀਗੜ੍ਹ: ਪੰਜਾਬ ਵਿੱਚ ਠੰਢੀਆਂ ਹਵਾਵਾਂ ਕਰਕੇ ਠੰਢ ਦਿਨ ਪਰ ਦਿਨ ਵੱਧਦੀ ਜਾ ਰਹੀ ਹੈ, ਉੱਥੇ ਹੀ ਮੌਸਮ ਵਿਭਾਗ ਨੇ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਜਾਰੀ ਕੀਤਾ ਹੈ। ਇਹ ਯੈਲੋ ਅਲਰਟ ਅੱਜ ਮੰਗਲਵਾਰ ਤੋਂ ਲੈ ਕੇ ਅਗਲੇ 2 ਦਿਨ ਤੱਕ ਜਾਰੀ ਰਹੇਗਾ।
ਪੰਜਾਬ ਦਾ ਤਾਪਮਾਨ ? ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ 0.2 ਡਿਗਰੀ ਸੈਲਸੀਅਸ ਤਾਪਮਾਨ ਵਿੱਚ ਵਾਧਾ ਦਰਜ ਹੋਇਆ ਹੈ, ਇਹ ਤਾਪਮਾਨ ਪੰਜਾਬ ਵਿਚ ਆਮ ਤਾਪਮਾਨ ਦੇ ਨੇੜੇ ਹੈ। ਉੱਥੇ ਹੀ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 28.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜਦੋਂ ਕਿ ਘੱਟੋ-ਘੱਟ ਤਾਪਮਾਨ 0.8 ਡਿਗਰੀ ਸੈਲਸੀਅਸ ਗਿਰਾਵਟ ਦਰਜ ਕੀਤੀ ਗਈ ਹੈ। ਇਹ ਤਾਪਮਾਨ ਪੰਜਾਬ ਵਿੱਚ ਆਮ ਤਾਪਮਾਨ ਦੇ ਨੇੜੇ ਦੱਸਿਆ ਜਾ ਰਿਹਾ ਹੈ। ਪੰਜਾਬ ਵਿੱਚ ਗੁਰਦਾਸਪੁਰ ਅਤੇ ਫਰੀਦਕੋਟ ਸ਼ਹਿਰ ਸਭ ਤੋਂ ਵੱਧ ਠੰਢੇ ਸ਼ਹਿਰ ਦਰਜ ਕੀਤੇ ਗਏ ਹਨ। ਉਹਨਾਂ ਸ਼ਹਿਰਾਂ ਦਾ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਸ਼ੀਤ ਲਹਿਰ ਲਈ ਯੈਲੋ ਅਲਰਟ ਜਾਰੀ:- ਭਾਰਤੀ ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਫਿਰੋਜ਼ਪੁਰ, ਫਰੀਦਕੋਟ, ਜਲੰਧਰ, ਮੋਗਾ, ਮੁਕਤਸਰ,ਬਠਿੰਡਾ,ਮਾਨਸਾ ਅਤੇ ਫਾਜ਼ਿਲਕਾ ਵਿੱਚ ਠੰਢੀਆਂ ਹਵਾਵਾਂ ਚੱਲਣਗੀਆਂ। ਭਾਰਤੀ ਮੌਸਮ ਵਿਭਾਗ ਅਨੁਸਾਰ 10 ਦਸੰਬਰ ਤੋਂ ਲੈ ਕੇ 12 ਦਸੰਬਰ ਤੱਕ ਮੌਸਮ ਸਾਫ ਰਹਿਣ ਦੀ ਉਮੀਦ ਜਤਾਈ ਜਾ ਰਹੀ ਹੈ,ਸੁੱਕੀ ਠੰਢ ਦਾ ਪ੍ਰਭਾਵ ਲਗਾਤਾਰ ਜਾਰੀ ਰਹੇਗਾ।