Friday, 9th of October 2026

War against Drugs: ਇੱਕ ਸਾਲ ’ਚ 1500 ਤਸਕਰ ਕਾਬੂ

By: gtc news desk | Edited By: Jitendra Baghel | Updated at:
War against Drugs: ਇੱਕ ਸਾਲ ’ਚ 1500 ਤਸਕਰ ਕਾਬੂ

War against Drugs: ਇੱਕ ਸਾਲ ’ਚ 1500 ਤਸਕਰ ਕਾਬੂ

ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਠਲ੍ਹ ਪਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਵੱਲੋਂ ਇੱਕ ਸਾਲ ’ਚ ਕਰੀਬ 1200 ਮਾਮਲੇ ਦਰਜ ਕੀਤੇ ਗਏ ਹਨ ਅਤੇ 1580 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਲਾਈਨਜ਼ ਵਿਖੇ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੁਧਿਆਣਾ ਦਿਹਾਤੀ ਪੁਲਿਸ ਅਧੀਨ ਬਣਾਈਆਂ ਗਈਆਂ ਕਮੇਟੀਆਂ ਦੀ ਮੀਟਿੰਗ ਤੋਂ ਬਾਅਦ ਬੋਲਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਨਸ਼ਿਆਂ ਵਿਰੁੱਧ ਵੱਡੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇੱਕ ਸਾਲ ਵਿੱਚ ਕਰੀਬ 36 ਕਿਲੋ ਹੈਰੋਇਨ ਅਤੇ ਕਰੀਬ 24 ਕਿੱਲੋ ਅਫੀਮ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਵੱਖ-ਵੱਖ ਮਾਮਲਿਆਂ ’ਚ ਹੋਰ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਤਹਿਤ ਕਮੇਟੀਆਂ ਦੀ ਮੀਟਿੰਗ ਦੌਰਾਨ ਪੁਲਿਸ ਨੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਪੁਲਿਸ ਨੂੰ ਨਸ਼ਿਆਂ ਬਾਰੇ ਜਾਣਕਾਰੀ ਮਿਲਦੀ ਹੈ, ਉੱਥੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।