ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਕੇ ਪੰਜਾਬੀਆਂ ਦਾ ਧੰਨਵਾਦ ਕੀਤਾ ਹੈ। ਇਹ ਪ੍ਰੈੱਸ ਕਾਨਫਰੰਸ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਰਿਹਾਇਸ਼ ਉੱਤੇ ਕੀਤੀ। ਦੱਸ ਦਈਏ ਕਿ ਬਲਾਕ ਸੰਮਤੀ ਚੋਣਾਂ ਦਾ ਨਤੀਜਾ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਪਹੁੰਚੇ ਹਨ।
ਪ੍ਰੈੱਸ ਕਾਨਫਰੰਸ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ। ਉਹਨਾਂ ਕਿਹਾ ਧੂਰੀ ਦੇ ਧੂਰਾ ਬਲਾਕ ਸੰਮਤੀ ਵਿੱਚ ਕਾਂਗਰਸ 9 ਵੋਟਾਂ ਨਾਲ ਜਿੱਤੀ ਹੈ, ਉੱਥੇ ਹੀ ਝੁਨੀਰ ਵਿੱਚ ਕਾਂਗਰਸ ਨੇ 30 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਹੈ। ਹੋਰਨਾ ਜ਼ਿਲ੍ਹਿਆਂ ਵਿੱਚ ਵੀ ਕਾਂਗਰਸ ਨੇ ਕਈ-ਕਈ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਹੈ ਅਤੇ ਹੋਰ ਪਾਰਟੀਆਂ ਦੇ ਉਮੀਦਵਾਰ ਜਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਾਂਗਰਸ ਅਤੇ ਵਿਰੋਧੀ ਧਿਰ ਵੱਲੋਂ ਬੈਲਟ ਪੇਪਰ ਵੱਧ ਛਪਾ ਲੈਣ ਦਾ ਇਲਜ਼ਾਮ ਬਿਲਕੁਲ ਹੀ ਝੂਠ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਬਹੁਤ ਸਾਰੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਹੁਤ ਸਾਰੀਆਂ ਬਲਾਕ ਸੰਮਤੀ ਸੀਟਾਂ ਉੱਤੇ ਕਾਂਗਰਸ ਨੇ ਜਿੱਤ ਪ੍ਰਾਪਤ ਕੀਤੀ ਹੈ। ਉਹਨਾਂ ਕਿਹਾ ਇਹ ਪਹਿਲੀ ਵਾਰ ਹੋਇਆ ਹੈ ਕਿ ਜਦ ਚੋਣਾਂ ਦੀ ਗਿਣਤੀ ਦੌਰਾਨ ਵੀਡੀਓਗ੍ਰਾਫ਼ੀ ਅਤੇ ਲਾਈਵ ਕੀਤਾ ਗਿਆ ਹੋਵੇ। ਮੈਨੂੰ ਉਮੀਦ ਹੈ ਕਿ ਪੰਜਾਬ ਦੇ ਲੋਕਾਂ ਨੇ ਸਾਰੇ ਉਮੀਦਵਾਰ ਵਧੀਆਂ ਹੀ ਚੁਣੇ ਹੋਣਗੇ, ਜੋ ਲੋਕਾਂ ਦੀ ਹਿੱਤਾਂ ਲਈ ਕੰਮ ਕਰਨਗੇ। ਆਮ ਆਦਮੀ ਪਾਰਟੀ ਦੀਆਂ 68 ਫੀਸਦੀ ਬਲਾਕ ਸੰਮਤੀ ਅਤੇ 71 ਫੀਸਦੀ ਜ਼ਿਲ੍ਹਾ ਪ੍ਰੀਸ਼ਦ ਪੇਂਡੂ ਖੇਤਰਾਂ ਵਿਚ ਸੀਟਾਂ ਬਣਦੀਆਂ ਹਨ, ਜੋ ਕੁਲ ਮਿਲਾ ਕੇ 'ਆਪ' ਦੀ ਝੋਲੀ ਵਿੱਚ 70 ਫੀਸਦੀ ਸੀਟਾਂ ਉੱਤੇ ਜਿੱਤੇ ਪ੍ਰਾਪਤ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਸੂਬੇ ਦੇ ਲੋਕਾਂ ਵੱਲੋਂ ਦਿੱਤਾ ਗਿਆ ਫ਼ਤਵਾ ਬਿਲਕੁਲ ਸਪੱਸ਼ਟ ਹੈ, ਉੱਥੇ ਹੀ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਖੇਤਰ ਵਿੱਚ ਸਾਡੇ ਉਮੀਦਵਾਰ ਹਾਰੇ ਹਨ, ਉਹ ਆਪਣੇ-ਆਪਣੇ ਇਲਾਕਿਆਂ ਵਿੱਚ ਜਾ ਕੇ ਆਪਣੀਆਂ ਕਮੀਆਂ ਦੇਖਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ਰੂਰ ਸੁਣਨ। ਉਹਨਾਂ ਕਿਹਾ ਆਮ ਆਦਮੀ ਪਾਰਟੀ ਨੇ ਸਾਢੇ ਚਾਰ ਸਾਲ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ।