Sunday, 11th of January 2026

zila parishad and samiti elections announced today !, ਜ਼ਿਲ੍ਹਾ ਪਰਿਸ਼ਦ ਅਤੇ ਸਮਿਤੀ ਚੋਣਾਂ ਦਾ ਐਲਾਨ ਸੰਭਵ

Reported by: Sukhjinder Singh  |  Edited by: Jitendra Baghel  |  November 28th 2025 11:29 AM  |  Updated: November 28th 2025 11:29 AM
zila parishad and samiti elections announced today !, ਜ਼ਿਲ੍ਹਾ ਪਰਿਸ਼ਦ ਅਤੇ ਸਮਿਤੀ ਚੋਣਾਂ ਦਾ ਐਲਾਨ ਸੰਭਵ

zila parishad and samiti elections announced today !, ਜ਼ਿਲ੍ਹਾ ਪਰਿਸ਼ਦ ਅਤੇ ਸਮਿਤੀ ਚੋਣਾਂ ਦਾ ਐਲਾਨ ਸੰਭਵ

ਪੰਜਾਬ ਰਾਜ ਚੋਣ ਕਮਿਸ਼ਨ ਅੱਜ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਦਾ ਐਲਾਨ ਕਰ ਸਕਦਾ ਹੈ । ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ 14 ਦਸੰਬਰ ਦੇ ਨੇੜੇ ਹੋਣ ਦੀ ਸੰਭਾਵਨਾ ਹੈ । ਚੋਣ ਕਮਿਸ਼ਨ ਦੇ ਐਲਾਨ ਦੇ ਨਾਲ ਹੀ ਸੂਬੇ ’ਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ । ਪੰਜਾਬ ਸਰਕਾਰ ਦੇ ਕਰਵਾਏ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਦੇ ਖ਼ਤਮ ਹੁੰਦਿਆਂ ਹੀ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਰਾਹ ਪੱਧਰਾ ਹੋ ਗਿਆ ਹੈ।

ਪੰਜਾਬ ਰਾਜ ਚੋਣ ਕਮਿਸ਼ਨ ਅੱਜ ਪੰਜਾਬ ਭਵਨ ਵਿੱਚ ਦੁਪਹਿਰ ਸਾਢੇ ਤਿੰਨ ਵਜੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਚੋਣ ਪ੍ਰੋਗਰਾਮ ਜਾਰੀ ਕਰ ਸਕਦਾ ਹੈ । ਪੰਜਾਬ ’ਚ 23 ਜ਼ਿਲ੍ਹਾ ਪਰਿਸ਼ਦਾਂ ਅਤੇ 154 ਪੰਚਾਇਤ ਸਮਿਤੀਆਂ ਦੀਆਂ ਚੋਣਾਂ ਹੋਣੀਆਂ ਹਨ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਇਨ੍ਹਾਂ ਚੋਣਾਂ ਲਈ ਹਰ ਤਰ੍ਹਾਂ ਦੀ ਕਾਨੂੰਨੀ ਪ੍ਰਕਿਰਿਆ ਮੁਕੰਮਲ ਕਰ ਲਈ ਹੈ। ਡਿਪਟੀ ਕਮਿਸ਼ਨਰਾਂ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਜ਼ੋਨ ਬਣਾਉਣ ਅਤੇ ਉਨ੍ਹਾਂ ਦੇ ਰਾਖਵੇਂਕਰਨ ਦਾ ਨੋਟੀਫਿਕੇਸ਼ਨ ਕੀਤਾ ਜਾ ਚੁੱਕਾ ਹੈ।

ਮੌਜੂਦਾ ਸਰਕਾਰ ਨੇ ਪਹਿਲੀ ਵਾਰ 10 ਅਗਸਤ 2023 ਨੂੰ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਪੰਚਾਇਤੀ ਚੋਣਾਂ 31 ਦਸੰਬਰ ਅਤੇ ਜ਼ਿਲ੍ਹਾ ਪਰਿਸ਼ਦ ਤੇ ਸਮਿਤੀ ਚੋਣਾਂ 25 ਨਵੰਬਰ 2023 ਤੱਕ ਕਰਾਉਣ ਦਾ ਫ਼ੈਸਲਾ ਕੀਤਾ ਸੀ । ਪਰ ਹਾਈ ਕੋਰਟ ’ਚ ਮਾਮਲਾ ਜਾਣ ਕਰ ਕੇ ਪੰਜਾਬ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਰੱਦ ਕਰਨਾ ਪਿਆ ਸੀ।

ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿਹਾਤੀ ਪੰਜਾਬ ’ਚ ਸਿਆਸੀ ਧਿਰਾਂ ਲਈ ਇਹ ਅਹਿਮ ਪ੍ਰੀਖਿਆ ਹੈ। ਦੇਖਣਾ ਹੋਵੇਗਾ ਕਿ ਹਾਲ ’ਚ ਹੀ ਪੰਜਾਬ ਸਰਕਾਰ ਵੱਲੋਂ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ’ਤੇ ਕਰਵਾਏ ਧਾਰਮਿਕ ਸਮਾਗਮ ਪੰਥਕ ਸਫ਼ਾਂ ’ਚ ਕਿੰਨਾ ਕੁ ਅਸਰ ਛੱਡਦੇ ਹਨ ਜਾਂ ਚੋਣਾਂ ਦੇ ਰੌਲੇ ’ਚ ਇਹ ਵੀ ਸਿਰਫ਼ ਇਕ ਦਿਨ ਦਾ ਰੰਗ ਬਣ ਕੇ ਰਹਿ ਜਾਂਦਾ ਹੈ।