Sunday, 11th of January 2026

Pb Poll Panel Orders Videography of Zila Parishad Nominations, EC ਵੱਲੋਂ ਵੀਡੀਓਗ੍ਰਾਫੀ ਬਣਾਉਣ ਦਾ ਹੁਕਮ

Reported by: Sukhjinder Singh  |  Edited by: Jitendra Baghel  |  December 04th 2025 01:32 PM  |  Updated: December 04th 2025 01:32 PM
Pb Poll Panel Orders Videography of Zila Parishad Nominations, EC ਵੱਲੋਂ ਵੀਡੀਓਗ੍ਰਾਫੀ ਬਣਾਉਣ ਦਾ ਹੁਕਮ

Pb Poll Panel Orders Videography of Zila Parishad Nominations, EC ਵੱਲੋਂ ਵੀਡੀਓਗ੍ਰਾਫੀ ਬਣਾਉਣ ਦਾ ਹੁਕਮ

ਪੰਜਾਬ ਚੋਣ ਕਮਿਸ਼ਨ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਕਮ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੀ ਪੂਰੀ ਵੀਡੀਓਗ੍ਰਾਫੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਡੇਟਾ ਨੂੰ ਆਪਣੇ ਕੋਲ ਸੰਭਾਲ ਕੇ ਰੱਖਣ। 

ਇਹ ਹੁਕਮ ਵਿਰੋਧੀ ਪਾਰਟੀਆਂ ਵੱਲੋਂ ਕਮਿਸ਼ਨ ਨੂੰ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਆਏ ਹਨ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਉਨ੍ਹਾਂ ਦੇ ਉਮੀਦਵਾਰਾਂ ਨੂੰ ਜਾਂ ਤਾਂ ਸਰੀਰਕ ਤੌਰ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਿਆ ਜਾ ਰਿਹਾ ਹੈ ਜਾਂ ਐਨਓਸੀ ਜਾਰੀ ਕਰਨ ਜਾਂ ਨਾਮਜ਼ਦਗੀਆਂ ਪ੍ਰਾਪਤ ਕਰਨ ਵਾਲੇ ਅਧਿਕਾਰੀ ਜਾਣਬੁੱਝ ਕੇ ਦਫ਼ਤਰਾਂ ਤੋਂ ਗੈਰਹਾਜ਼ਰ ਹਨ।

ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਚੇਤਾਵਨੀ ਦਿੱਤੀ ਸੀ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਦੀ ਸੂਰਤ ਵਿੱਚ ਕਮਿਸ਼ਨ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ। 

ਦੱਸ ਦਈਏ ਕਿ 14 ਦਸੰਬਰ ਨੂੰ ਹੋਣ ਵਾਲੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਅਤੇ 153 ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੱਜ ਆਖਰੀ ਮਿਤੀ ਹੈ। ਕੱਲ੍ਹ ਤੱਕ ਜ਼ਿਲ੍ਹਾ ਪ੍ਰੀਸ਼ਦਾਂ ਲਈ 285 ਅਤੇ ਪੰਚਾਇਤ ਸੰਮਤੀਆਂ ਲਈ 1713 ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਸਨ। ਡਿਪਟੀ ਕਮਿਸ਼ਨਰਾਂ ਨੂੰ ਇਹ ਹਦਾਇਤ ਵੀ ਕੀਤੀ ਗਈ ਕਿ ਉਹ ਸਾਰੇ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਦੇ ਨਾਲ-ਨਾਲ ਐਨ.ਓ.ਸੀ. ਜਾਰੀ ਕਰਨ ਨਾਲ ਸਬੰਧਤ ਅਧਿਕਾਰੀਆਂ ਦੀ ਕੰਮ ਦੇ ਸਮੇਂ ਦੌਰਾਨ ਦਫ਼ਤਰ ਵਿੱਚ ਮੌਜੂਦਗੀ ਯਕੀਨੀ ਬਣਾਉਣ।