ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਬਲਾਕ ਸਮਿਤੀ ਚੋਣਾਂ ਦੀ ਵੋਟਿੰਗ ਤੋਂ ਬਾਅਦ ਹੁਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੋਟਾਂ ਦੀ ਗਿਣਤੀ 17 ਦਸੰਬਰ ਦੇ ਦਿਨ ਪੂਰੇ ਅਮਲ ਦੀ ਲਾਜ਼ਮੀ ਵੀਡੀਓਗ੍ਰਾਫੀ ਕਰਵਾਉਣ ਦੀ ਮੰਗ ਕੀਤੀ ਹੈ। ਰਾਜਾ ਵੜਿੰਗ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਵਕੀਲ ਨਿਖਿਲ ਘੋਸ਼ ਰਾਹੀ ਇੱਕ ਪਟਿਸ਼ਨ ਵਿੱਚ ਦਾਅਵਾ ਕੀਤਾ ਹੈ ਕਿ ਇਹ ਪਟੀਸ਼ਨ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਬਲਾਕ ਸਮਿਤੀ ਚੋਣਾਂ ਵਿੱਚ ਪਾਰਦਰਸ਼ਕਤਾ ਅਤੇ ਭਰੋਸਯੋਗਤਾ ਦੀ ਹਮਾਇਤ ਲਈ ਦਾਇਰ ਕੀਤੀ ਹੈ। ਵਕੀਲ ਨਿਖਿਲ ਘੋਸ਼ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਵਿੱਚ ਚੋਣ ਅਮਲ ਦਾ ਇੱਕ ਅਨਿੱਖੜਵਾਂ ਅਤੇ ਫੈਸਲਾਕੁਨ ਪੜਾਅ ਹੈ, ਜੋ ਕਿ ਨਤੀਜੇ ਦਾ ਐਲਾਨ ਹੋਣ ਤੱਕ ਜਾਰੀ ਰਹਿੰਦਾ ਹੈ।
ਇੱਕ ਤੈਅ ਕਾਨੂੰਨੀ ਸਥਿਤੀ ਅਨੁਸਾਰ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਵੋਟਾਂ ਦੀ ਗਿਣਤੀ ਦੀ ਲਾਜ਼ਮੀ ਵੀਡੀਓਗ੍ਰਾਫੀ ਨਹੀਂ ਹੁੰਦੀ ਰਹੀ, ਪਰ ਵੋਟਾਂ ਦੀ ਗਿਣਤੀ ਕਿਵੇਂ ਕੀਤੀ ਗਈ ਇਸਦਾ ਕੋਈ ਵੀਡੀਓ ਸਬੂਤ ਨਹੀਂ ਹੈ, ਕਿ ਚੋਣਾਂ ਦਾ ਇੱਕ ਬਹੁਤ ਮਹੱਤਵਪੂਰਨ ਹਿੱਸਾ ਹੈ। ਵਕੀਲ ਨੇ ਪਾਈ ਪਟੀਸ਼ਨ ਵਿਚ ਕਿਹਾ ਕਿ ਵੀਡੀਓ ਤੋਂ ਬਿਨਾਂ ਲੋਕ ਇਹ ਯਕੀਨੀ ਨਹੀਂ ਕਰ ਸਕਦੇ ਕਿ ਸਭ ਕੁਝ ਸਹੀ ਢੰਗ ਨਾਲ ਕੀਤਾ ਗਿਆ ਸੀ। ਇਸ ਨਾਲ ਲੋਕਾਂ ਲਈ ਚੋਣ ਪ੍ਰਕਿਰਿਆ ਅਤੇ ਚੁਣੇ ਗਏ ਨੇਤਾਵਾਂ 'ਤੇ ਭਰੋਸਾ ਕਰਨਾ ਔਖਾ ਹੋ ਜਾਂਦਾ ਹੈ।
ਪਟੀਸ਼ਨਰ ਨੇ ਕਿਹਾ ਕਿ ਉਹ ਕਿਸੇ ਵੀ ਚੋਣ ਨਤੀਜੇ ਨੂੰ ਚੁਣੌਤੀ ਨਹੀਂ ਦੇ ਰਹੇ ਹਨ, ਪਰ ਵੋਟਾਂ ਦੀ ਗਿਣਤੀ ਕਰਦੇ ਸਮੇਂ ਸਭ ਕੁਝ ਨਿਰਪੱਖ ਹੋਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਸੁਰੱਖਿਆ ਨਿਯਮਾਂ ਦੀ ਮੰਗ ਕੀਤੀ। ਉਹ ਚਾਹੁੰਦੇ ਹਨ ਕਿ ਕੈਮਰੇ ਵੋਟਾਂ ਦੀ ਗਿਣਤੀ ਨੂੰ ਰਿਕਾਰਡ ਕਰਨ, ਉਹਨਾਂ ਵੀਡੀਓ ਰਿਕਾਰਡਾਂ ਨੂੰ ਇੱਕ ਨਿਸ਼ਚਿਤ ਸਮੇਂ ਲਈ ਸੁਰੱਖਿਅਤ ਰੱਖਣ, ਅਤੇ ਇਹ ਯਕੀਨੀ ਬਣਾਉਣ ਕਿ ਜੱਜ ਲੋੜ ਪੈਣ 'ਤੇ ਵੀਡੀਓ ਦੇਖ ਸਕਣ। ਪਟੀਸ਼ਨ ਉੱਤੇ 'ਤੇ ਮੰਗਲਵਾਰ ਨੂੰ ਅਦਾਲਤ ਵਿੱਚ ਸੁਣਵਾਈ ਕੀਤੀ ਜਾਵੇਗੀ।