Saturday, 12th of September 2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸੰਗਤਾਂ ਨੂੰ ਵਧਾਈਆਂ, ਗੁਰਬਾਣੀ ਨੂੰ ਜੀਵਨ ਦਾ ਆਧਾਰ ਬਣਾਉਣ ਦੀ ਅਪੀਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਵਿੱਤਰ ਅਤੇ ਇਤਿਹਾਸਕ ਦਿਹਾੜੇ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੁੱਚੀ ਸਿੱਖ ਕੌਮ, ਖਾਲਸਾ ਪੰਥ ਅਤੇ ਦੇਸ਼-ਵਿਦੇਸ਼ ਦੀ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।

Edited By: Lajwinder Kaur | Updated at: September 12th 2026 12:17 PM
Trending News
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸੰਗਤਾਂ ਨੂੰ ਵਧਾਈਆਂ, ਗੁਰਬਾਣੀ ਨੂੰ ਜੀਵਨ ਦਾ ਆਧਾਰ ਬਣਾਉਣ ਦੀ ਅਪੀਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸੰਗਤਾਂ ਨੂੰ ਵਧਾਈਆਂ, ਗੁਰਬਾਣੀ ਨੂੰ ਜੀਵਨ ਦਾ ਆਧਾਰ ਬਣਾਉਣ ਦੀ ਅਪੀਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਵਿੱਤਰ ਅਤੇ ਇਤਿਹਾਸਕ ਦਿਹਾੜੇ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੁੱਚੀ ਸਿੱਖ ਕੌਮ, ਖਾਲਸਾ ਪੰਥ ਅਤੇ ਦੇਸ਼-ਵਿਦੇਸ਼ ਦੀ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।

ਇਤਿਹਾਸਕ ਪਿਛੋਕੜ ਅਤੇ ਮਹੱਤਤਾ

ਆਪਣੇ ਸੰਦੇਸ਼ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਸਾਲ 1604 ਈਸਵੀ ਵਿੱਚ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਵੱਲੋਂ ਸ੍ਰੀ ਰਾਮਸਰ ਸਾਹਿਬ ਦੇ ਕੰਢੇ ਭਾਈ ਗੁਰਦਾਸ ਜੀ ਪਾਸੋਂ 'ਆਦਿ ਗ੍ਰੰਥ ਸਾਹਿਬ' ਜੀ ਦਾ ਪਹਿਲਾ ਸਰੂਪ ਲਿਖਵਾਇਆ ਗਿਆ ਸੀ। ਇਸ ਪਵਿੱਤਰ ਸਰੂਪ ਦਾ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਕੀਤਾ ਗਿਆ ਸੀ। ਉਨ੍ਹਾਂ ਇਹ ਵੀ ਸਾਂਝਾ ਕੀਤਾ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਗ੍ਰੰਥੀ ਹੋਣ ਦਾ ਮਾਣ ਹਾਸਲ ਹੈ ਅਤੇ ਉਨ੍ਹਾਂ ਵੱਲੋਂ ਹੀ ਸਭ ਤੋਂ ਪਹਿਲਾਂ ਪਵਿੱਤਰ ਹੁਕਮਨਾਮਾ (ਮੁੱਖ ਵਾਕ) ਲਿਆ ਗਿਆ ਸੀ।

ਗੁਰਬਾਣੀ ਮਨੁੱਖਤਾ ਲਈ ਸਹੀ ਮਾਰਗਦਰਸ਼ਨ

ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇਲਾਹੀ ਗਿਆਨ ਦਾ ਉਹ ਅਨਮੋਲ ਅਤੇ ਮਹਾਨ ਭੰਡਾਰ ਹਨ, ਜੋ ਸਾਰੀ ਲੁਕਾਈ ਅਤੇ ਮਾਨਵਤਾ ਨੂੰ ਹਮੇਸ਼ਾ ਸਹੀ ਜੀਵਨ ਜਿਊਣ ਦਾ ਰਸਤਾ ਦਿਖਾਉਂਦੇ ਹਨ। ਗੁਰਬਾਣੀ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਫੁਰਮਾਇਆ ਕਿ "ਗੁਰਬਾਣੀ ਇਸ ਜਗ ਮਹਿ ਚਾਨਣੁ" ਦੇ ਸਿਧਾਂਤ ਅਨੁਸਾਰ ਜਦੋਂ ਗੁਰਬਾਣੀ ਮਨੁੱਖ ਦੇ ਹਿਰਦੇ ਵਿੱਚ ਵੱਸ ਜਾਂਦੀ ਹੈ, ਤਾਂ ਮਨੁੱਖ ਨੂੰ ਜੀਵਨ ਦੀ ਹਰ ਮੁਸ਼ਕਿਲ ਦਾ ਹੱਲ ਅਤੇ ਸਹੀ ਸੇਧ ਮਿਲ ਜਾਂਦੀ ਹੈ।

ਸੰਗਤਾਂ ਨੂੰ ਸੰਕਲਪ ਲੈਣ ਦੀ ਅਪੀਲ

ਇਸ ਮੌਕੇ ਉਨ੍ਹਾਂ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਦਿਹਾੜੇ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲ ਜੁੜਨ ਅਤੇ ਗੁਰਬਾਣੀ ਦੇ ਆਦੇਸ਼ਾਂ ਮੁਤਾਬਕ ਆਪਣਾ ਜੀਵਨ ਬਤੀਤ ਕਰਨ ਦਾ ਦ੍ਰਿੜ੍ਹ ਸੰਕਲਪ ਲੈਣ। ਉਨ੍ਹਾਂ ਅਰਦਾਸ ਕੀਤੀ ਕਿ ਸਮੁੱਚੀ ਮਾਨਵਤਾ ਆਪਣੇ ਜੀਵਨ ਦੇ ਸੰਕਟਾਂ ਅਤੇ ਮੁਸ਼ਕਿਲਾਂ ਦੇ ਹੱਲ ਲਈ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਤੋਂ ਰੌਸ਼ਨੀ ਪ੍ਰਾਪਤ ਕਰੇ।

Punjabi Shorts

Latest News