GTC News
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਛੇਵੀਂ ਵਾਰ ਸਰਬਸੰਮਤੀ ਨਾਲ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਇਸ ਅਹਿਮ ਇਕੱਤਰਤਾ ਵਿੱਚ ਮੈਂਬਰਾਂ ਵੱਲੋਂ ਪੂਰਨ ਸਹਿਮਤੀ ਪ੍ਰਗਟਾਉਂਦੇ ਹੋਏ ਮੁੜ ਉਨ੍ਹਾਂ 'ਤੇ ਭਰੋਸਾ ਜਤਾਇਆ ਗਿਆ।
ਪੰਥਕ ਸੇਵਾਵਾਂ ਅਤੇ ਭਰੋਸੇ ਦਾ ਪ੍ਰਗਟਾਵਾ
ਚੋਣ ਉਪਰੰਤ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਮੈਂਬਰਾਂ ਅਤੇ ਪੰਥਕ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਖਸ਼ਿਸ਼ ਅਤੇ ਸੰਗਤ ਦੇ ਸਹਿਯੋਗ ਨਾਲ ਉਹ ਸੌਂਪੀ ਗਈ ਇਸ ਵੱਡੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਸਿੱਖ ਕੌਮ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਅਤੇ ਗੁਰਦੁਆਰਾ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਦੀ ਵਚਨਬੱਧਤਾ ਦੁਹਰਾਈ।
ਸਿਆਸੀ ਤੇ ਪੰਥਕ ਹਲਕਿਆਂ ਵਿੱਚ ਖੁਸ਼ੀ ਦੀ ਲਹਿਰ
ਦੱਸਣਯੋਗ ਹੈ ਕਿ ਐਡਵੋਕੇਟ ਧਾਮੀ 2021 ਤੋਂ ਲਗਾਤਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਬਿਨਾਂ ਕਿਸੇ ਵਿਰੋਧ ਦੇ ਸਰਬਸੰਮਤੀ ਨਾਲ ਹੋਈ ਇਸ ਚੋਣ ਨੂੰ ਪੰਥਕ ਏਕਤਾ ਅਤੇ ਮਜ਼ਬੂਤੀ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ। ਇਜਲਾਸ ਦੌਰਾਨ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਵੀ ਕੀਤੀ ਗਈ।
ਮੀਤ ਪ੍ਰਧਾਨ ਲਈ ਇਨ੍ਹਾਂ ਨਾਵਾਂ 'ਤੇ ਲੱਗੀ ਮੋਹਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਦੌਰਾਨ ਗੁਰਬਖਸ਼ ਸਿੰਘ ਖਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ ਚੁਣ ਲਿਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਦੇ ਅਹੁਦੇ ਲਈ ਗੁਰਪ੍ਰੀਤ ਸਿੰਘ ਝੱਬਰ ਨੂੰ ਚੁਣਿਆ ਗਿਆ। ਉਨ੍ਹਾਂ ਦੇ ਨਾਮ ਦੀ ਪੇਸ਼ਕਸ਼ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੱਲੋਂ ਕੀਤੀ ਗਈ, ਜਦਕਿ ਇਸ ਦੀ ਤਾਈਦ ਗੁਰਬਚਨ ਸਿੰਘ ਕਰਮੂਵਾਲਾ ਅਤੇ ਭਾਈ ਗੁਰਪ੍ਰੀਤ ਸਿੰਘ ਰੂਹੀ ਵੱਲੋਂ ਕੀਤੀ ਗਈ। ਗੁਰਪ੍ਰੀਤ ਸਿੰਘ ਝੱਬਰ ਬਿਨਾਂ ਮੁਕਾਬਲਾ ਜੇਤੂ ਰਹੇ।
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਅੰਮ੍ਰਿਤਸਰ ਦੇ ਹਲਕਾ ਪੱਛਮੀ ਵਿੱਚ ਕਾਂਗਰਸ ਪਾਰਟੀ ਨੂੰ ਝਟਕਾ ਲੱਗਿਆ ਹੈ। ਇੱਥੇ ਲੰਬੇ ਸਮੇਂ ਤੋਂ ਕਾਂਗਰਸ ਨਾਲ ਜੁੜੇ 50 ਤੋਂ 80 ਪਰਿਵਾਰਾਂ ਨੇ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ (AAP) ਦਾ ਪੱਲਾ ਫੜ ਲਿਆ ਹੈ।
ਜਾਣਕਾਰੀ ਅਨੁਸਾਰ, ਇਹ ਪਰਿਵਾਰ ਹਲਕਾ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਵਿਧਾਇਕ ਵੱਲੋਂ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਵਾਗਤ ਕੀਤਾ ਗਿਆ।
ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲਿਆ ਫੈਸਲਾ
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਹਲਕਾ ਪੱਛਮੀ ਵਿੱਚ ਵਿਧਾਇਕ ਡਾ. ਜਸਬੀਰ ਸਿੰਘ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ।
ਜ਼ਿਕਰਯੋਗ ਹੈ ਕਿ ਇਹ ਸਾਰੇ ਪਰਿਵਾਰ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਸਨ। ਹਾਲਾਂਕਿ, ਹੁਣ ਉਨ੍ਹਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।
ਇਸ ਸ਼ਮੂਲੀਅਤ ਨਾਲ ਹਲਕਾ ਪੱਛਮੀ ਵਿੱਚ ਆਮ ਆਦਮੀ ਪਾਰਟੀ ਦੇ ਸਮਰਥਕਾਂ ਅਤੇ ਵਰਕਰਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਵਿਧਾਇਕ ਡਾ. ਜਸਬੀਰ ਸਿੰਘ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦੀ ਗੱਲ ਕਹੀ।
ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ASI) ਦੀ ਸ਼ੱਕੀ ਹਾਲਾਤਾਂ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਮੁੱਢਲੀ ਜਾਣਕਾਰੀ ਮੁਤਾਬਕ, ASI ਦੀ ਮੌਤ ਉਨ੍ਹਾਂ ਦੇ ਆਪਣੇ ਹੀ ਸਰਵਿਸ ਰਿਵਾਲਵਰ ਵਿੱਚੋਂ ਗੋਲੀ ਚੱਲਣ ਕਾਰਨ ਹੋਈ ਦੱਸੀ ਜਾ ਰਹੀ ਹੈ।
ਇਹ ਘਟਨਾ ਅੰਮ੍ਰਿਤਸਰ ਦੇ ਤਰਨ ਤਾਰਨ ਰੋਡ ਸਥਿਤ 'ਮੈਡ ਕਾਰਡ' (Med Card) ਹਸਪਤਾਲ ਦੇ ਨਜ਼ਦੀਕ ਵਾਪਰੀ, ਜਿੱਥੇ ਪੁਲਿਸ ਮੁਲਾਜ਼ਮ ਦੀ ਲਾਸ਼ ਇੱਕ ਗੱਡੀ ਦੇ ਅੰਦਰ ਪਈ ਮਿਲੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਅਤੇ ਫੋਰੈਂਸਿਕ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ।
ਪੁਲਿਸ ਕਰ ਰਹੀ ਜਾਂਚ
ਫਿਲਹਾਲ ਪੁਲਿਸ ਵੱਲੋਂ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਕਿ ਮ੍ਰਿਤਕ ASI ਕਿਸ ਥਾਣੇ ਜਾਂ ਯੂਨਿਟ ਵਿੱਚ ਤਾਇਨਾਤ ਸਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਹਰ ਪੱਖ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਮਾਮਲਾ ਖੁਦਕੁਸ਼ੀ ਦਾ ਹੈ ਜਾਂ ਫਿਰ ਅਚਾਨਕ ਗੋਲੀ ਚੱਲਣ ਕਾਰਨ ਇਹ ਹਾਦਸਾ ਵਾਪਰਿਆ ਹੈ।
ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU), ਅੰਮ੍ਰਿਤਸਰ ਵਿਖੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦਾ ਲੋਕ ਅਰਪਣ ਕੀਤਾ ਗਿਆ। ਵੀਰਵਾਰ 5 ਨਵੰਬਰ ਨੂੰ ਹੋਏ ਇਸ ਸਮਾਗਮ ਦੌਰਾਨ ਸਿੱਖ ਪੰਥ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਪ੍ਰੋ. ਮਨਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਪੁਸਤਕ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਨਾਲ ਸਬੰਧਤ ਇਤਿਹਾਸਕ ਅਤੇ ਧਾਰਮਿਕ ਅਸਥਾਨਾਂ ਬਾਰੇ ਜਾਣਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਆਪਣੀ ਸਿੱਖ ਵਿਰਾਸਤ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਪੁਸਤਕ ਵਿੱਚ ਦਰਜ ਹੈ ਗੁਰਦੁਆਰਾ ਸ੍ਰੀ ਲਖਪਤ ਸਾਹਿਬ ਦਾ ਇਤਿਹਾਸ
ਇਸ ਪੁਸਤਕ ਰਾਹੀਂ ਗੁਜਰਾਤ ਦੇ ਕੱਛ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਲਖਪਤ ਸਾਹਿਬ ਦੇ ਇਤਿਹਾਸ, ਧਾਰਮਿਕ ਮਹੱਤਵ ਅਤੇ ਇਸ ਦੀ ਸੰਭਾਲ ਲਈ ਕੀਤੇ ਗਏ ਯਤਨਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਹ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਨਾਲ ਸਬੰਧਤ ਹੈ।
ਪੁਸਤਕ ਦੇ ਲੇਖਕ ਸਤਨਾਮ ਸਿੰਘ ਸੰਧੂ ਅਨੁਸਾਰ, ਇਸ ਗੁਰਦੁਆਰਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਕਈ ਦੁਰਲੱਭ ਨਿਸ਼ਾਨੀਆਂ ਸੰਭਾਲ ਕੇ ਰੱਖੀਆਂ ਗਈਆਂ ਹਨ। ਇਨ੍ਹਾਂ ਵਿੱਚ ਗੁਰੂ ਸਾਹਿਬ ਦੀਆਂ ਚਰਨ ਪਾਦੂਕਾਵਾਂ ਵੀ ਸ਼ਾਮਲ ਹਨ। ਇਹ ਪੁਸਤਕ ਪੰਜਾਬੀ ਅਤੇ ਹਿੰਦੀ ਦੋਵਾਂ ਭਾਸ਼ਾਵਾਂ ਵਿੱਚ ਪ੍ਰਕਾਸ਼ਿਤ ਕੀਤੀ ਗਈ ਹੈ।
2001 ਦੇ ਭੂਚਾਲ ਵਿੱਚ ਗੁਰਦੁਆਰਾ ਸਾਹਿਬ ਨੂੰ ਪਹੁੰਚਿਆ ਸੀ ਨੁਕਸਾਨ
ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਲਖਪਤ ਸਾਹਿਬ ਦੀ ਸੰਭਾਲ ਅਤੇ ਮੁੜ ਨਿਰਮਾਣ ਦੇ ਇਤਿਹਾਸ ਬਾਰੇ ਵੀ ਚਰਚਾ ਕੀਤੀ ਗਈ। ਸਾਲ 2001 ਵਿੱਚ ਗੁਜਰਾਤ ਵਿੱਚ ਆਏ ਭਿਆਨਕ ਭੂਚਾਲ ਕਾਰਨ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਸੀ। ਇਸ ਤੋਂ ਬਾਅਦ ਰਵਾਇਤੀ ਨਿਰਮਾਣ ਸਮੱਗਰੀ ਅਤੇ ਮਾਹਿਰ ਕਾਰੀਗਰਾਂ ਦੀ ਮਦਦ ਨਾਲ ਗੁਰਦੁਆਰਾ ਸਾਹਿਬ ਦਾ ਮੂਲ ਸਰੂਪ ਕਾਇਮ ਰੱਖਦਿਆਂ ਮੁੜ ਨਿਰਮਾਣ ਕੀਤਾ ਗਿਆ।
ਗੁਰਦੁਆਰਾ ਸਾਹਿਬ ਦੀ ਸੰਭਾਲ ਦੇ ਇਸ ਕਾਰਜ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਵੀ ਮਾਨਤਾ ਮਿਲੀ। ਯੂਨੈਸਕੋ ਵੱਲੋਂ ਸਾਲ 2004 ਵਿੱਚ ਗੁਰਦੁਆਰਾ ਲਖਪਤ ਸਾਹਿਬ ਨੂੰ ਏਸ਼ੀਆ-ਪੈਸੀਫਿਕ ਹੈਰੀਟੇਜ ਐਵਾਰਡ ਤਹਿਤ 'ਐਵਾਰਡ ਆਫ ਡਿਸਟਿੰਕਸ਼ਨ' ਨਾਲ ਸਨਮਾਨਿਤ ਕੀਤਾ ਗਿਆ ਸੀ।
ਕਈ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ
ਇਸ ਲੋਕ ਅਰਪਣ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ, ਗੁਰਦੁਆਰਾ ਸ੍ਰੀ ਲਖਪਤ ਸਾਹਿਬ ਗੁਜਰਾਤ ਦੇ ਪ੍ਰਧਾਨ ਜੁਗ ਰਾਜ ਸਿੰਘ, SGPC ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਭਾਈ ਮੋਹਕਮ ਸਿੰਘ, ਡਾ. ਹਰਪਾਲ ਸਿੰਘ ਪੰਨੂ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਅਧਿਐਨ ਵਿਭਾਗ ਦੇ ਮੁਖੀ ਪ੍ਰੋ. ਅਮਰ ਸਿੰਘ ਸਮੇਤ ਕਈ ਸ਼ਖ਼ਸੀਅਤਾਂ ਮੌਜੂਦ ਰਹੀਆਂ।
ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਸਿੱਖ ਵਿਰਾਸਤ ਨੂੰ ਉਸ ਦੇ ਮੂਲ ਸਰੂਪ ਵਿੱਚ ਸੰਭਾਲਣ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਤਿਹਾਸਕ ਅਸਥਾਨਾਂ ਦੀ ਸੇਵਾ ਅਤੇ ਸੰਭਾਲ ਕਰਦੇ ਸਮੇਂ ਉਨ੍ਹਾਂ ਦੇ ਮੂਲ ਸਰੂਪ ਨਾਲ ਕਿਸੇ ਤਰ੍ਹਾਂ ਦੀ ਤਬਦੀਲੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਪੁਸਤਕ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜੀ ਅਨਮੋਲ ਵਿਰਾਸਤ ਦੀ ਸੰਭਾਲ ਲਈ ਪ੍ਰੇਰਨਾਦਾਇਕ ਉਪਰਾਲਾ ਦੱਸਿਆ।
ਉਨ੍ਹਾਂ ਇਹ ਵੀ ਕਿਹਾ ਕਿ ਪੁਸਤਕ ਨੂੰ ਭਾਰਤ ਦੀਆਂ ਹੋਰ ਪ੍ਰਮੁੱਖ ਭਾਸ਼ਾਵਾਂ ਵਿੱਚ ਵੀ ਪ੍ਰਕਾਸ਼ਿਤ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਦੇਸ਼ ਭਰ ਦੇ ਨੌਜਵਾਨ ਸਿੱਖ ਇਤਿਹਾਸ ਅਤੇ ਗੁਰਦੁਆਰਾ ਸ੍ਰੀ ਲਖਪਤ ਸਾਹਿਬ ਦੀ ਮਹੱਤਤਾ ਬਾਰੇ ਜਾਣ ਸਕਣ।
ਪੰਜਾਬ ਵਿੱਚ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਗੋਲੀਬਾਰੀ ਦੀਆਂ 3 ਘਟਨਾਵਾਂ ਨੂੰ ਵੀ ਸੁਲਝਾਉਣ ਦਾ ਦਾਅਵਾ ਕੀਤਾ ਹੈ।
ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ 5 ਗੈਰ-ਕਾਨੂੰਨੀ ਪਿਸਤੌਲ, 2 ਆਧੁਨਿਕ ਉਜ਼ੀ ਬੰਦੂਕਾਂ, 2 ਹੱਥਗੋਲੇ, 34 ਕਿਲੋਗ੍ਰਾਮ ਹੈਰੋਇਨ ਅਤੇ 26 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਸਨ ਮੁਲਜ਼ਮ
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਇਹ ਹੈਂਡਲਰ ਅਪਰਾਧਿਕ ਅਨਸਰਾਂ ਤੱਕ ਪਹੁੰਚਾਉਣ ਲਈ ਨਾਜਾਇਜ਼ ਹਥਿਆਰਾਂ ਦੀ ਸਪਲਾਈ ਦਾ ਪ੍ਰਬੰਧ ਕਰਦੇ ਸਨ।
ਇਸ ਮਾਮਲੇ ਸਬੰਧੀ ਅੰਮ੍ਰਿਤਸਰ ਦੇ ਥਾਣਾ ਘਰਿੰਡਾ, ਬਿਆਸ, ਮਹਿਤਾ, ਲੋਪੋਕੇ ਅਤੇ ਛੇਹਰਟਾ ਵਿੱਚ ਵੱਖ-ਵੱਖ FIR ਦਰਜ ਕੀਤੀਆਂ ਗਈਆਂ ਹਨ।
ਪੁਲਿਸ ਵੱਲੋਂ ਹੁਣ ਇਸ ਗੈਰ-ਕਾਨੂੰਨੀ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਵੀ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਨਾਜਾਇਜ਼ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਖ਼ਤਮ ਕਰਨ ਲਈ ਮੁਹਿੰਮ ਲਗਾਤਾਰ ਜਾਰੀ ਰਹੇਗੀ, ਤਾਂ ਜੋ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਬਣਾਇਆ ਜਾ ਸਕੇ।
ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਮੌਕੇ ਵਿਸ਼ੇਸ਼ ਕੀਰਤਨ ਦਰਬਾਰ, ਨਗਰ ਕੀਰਤਨ, ਅਲੌਕਿਕ ਰੋਸ਼ਨੀ, ਦੀਪਮਾਲਾ ਅਤੇ ਸ਼ਾਨਦਾਰ ਆਤਿਸ਼ਬਾਜ਼ੀ ਸੰਗਤਾਂ ਲਈ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਰਹਿਣਗੇ।
ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਹ ਪਵਿੱਤਰ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ।
25 ਅਤੇ 26 ਅਕਤੂਬਰ ਨੂੰ ਸਜਣਗੇ ਵਿਸ਼ੇਸ਼ ਕੀਰਤਨ ਦਰਬਾਰ
ਗਿਆਨੀ ਅਮਰਜੀਤ ਸਿੰਘ ਅਨੁਸਾਰ 25 ਅਤੇ 26 ਅਕਤੂਬਰ ਨੂੰ ਰਹਿਰਾਸ ਸਾਹਿਬ (ਸੋਦਰ) ਦੇ ਪਾਠ ਦੀ ਸਮਾਪਤੀ ਤੋਂ ਬਾਅਦ ਸ਼ਾਮ 7 ਵਜੇ ਤੋਂ ਰਾਤ 1 ਵਜੇ ਤੱਕ ਵਿਸ਼ੇਸ਼ ਕੀਰਤਨ ਦਰਬਾਰ ਆਯੋਜਿਤ ਕੀਤੇ ਜਾਣਗੇ, ਜਿਸ ਵਿੱਚ ਦੇਸ਼-ਵਿਦੇਸ਼ ਦੇ ਪ੍ਰਸਿੱਧ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ।
26 ਅਕਤੂਬਰ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
26 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਵੇਰੇ 10 ਵਜੇ ਇੱਕ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। ਸਿੰਘ ਸਾਹਿਬ ਨੇ ਸੰਗਤਾਂ ਨੂੰ ਪਰਿਵਾਰਾਂ ਸਮੇਤ ਇਸ ਨਗਰ ਕੀਰਤਨ ਵਿੱਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।
27 ਅਕਤੂਬਰ ਨੂੰ ਮਨਾਇਆ ਜਾਵੇਗਾ ਮੁੱਖ ਪ੍ਰਕਾਸ਼ ਪੁਰਬ
27 ਅਕਤੂਬਰ ਨੂੰ ਪ੍ਰਕਾਸ਼ ਪੁਰਬ ਦੇ ਮੁੱਖ ਦਿਹਾੜੇ 'ਤੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟਲ ਰਾਇ ਜੀ ਵਿਖੇ ਸ਼ਾਨਦਾਰ ਜਲੌਅ (ਸੁੰਦਰ ਸਜਾਵਟ) ਦੇਖਣ ਨੂੰ ਮਿਲਣਗੇ। ਬਾਬਾ ਦੀਪ ਸਿੰਘ ਜੀ ਦੇ ਅਸਥਾਨ 'ਤੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦਾ ਪ੍ਰਕਾਸ਼ ਕੀਤਾ ਜਾਵੇਗਾ। ਰਾਤ ਦੇ ਸਮੇਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਮੋਹਕ ਦੀਪਮਾਲਾ ਅਤੇ ਆਕਰਸ਼ਕ ਆਤਿਸ਼ਬਾਜ਼ੀ ਕੀਤੀ ਜਾਵੇਗੀ। ਇਸ ਦਿਨ ਰਾਤ ਦੇ ਦੀਵਾਨ ਵਿੱਚ ਭਾਈ ਜਸਬੀਰ ਸਿੰਘ ਖੰਨੇ ਵਾਲੇ ਅਤੇ ਭਾਈ ਸਾਹਿਬ ਭਾਈ ਇੰਦਰਪਾਲ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨਗੇ।
ਮੰਗਲਵਾਰ ਨੂੰ ਰਹੇਗੀ ਛੁੱਟੀ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ 27 ਅਕਤੂਬਰ, ਮੰਗਲਵਾਰ ਨੂੰ ਸਥਾਨਕ ਛੁੱਟੀ ਰਹੇਗੀ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਵਿੱਚ ਵੀ ਛੁੱਟੀ ਰਹੇਗੀ।
ਪੰਜਾਬ ਸਰਕਾਰ ਦੇ ਕਾਰਮਿਕ ਵਿਭਾਗ ਵੱਲੋਂ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ, ਇਹ ਛੁੱਟੀ ਸਿਰਫ਼ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਤੱਕ ਹੀ ਸੀਮਤ ਰਹੇਗੀ। ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਇਹ ਹੁਕਮ ਲਾਗੂ ਨਹੀਂ ਹੋਵੇਗਾ।
ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਹੁਕਮਾਂ ਦੀ ਜਾਣਕਾਰੀ ਸਬੰਧਤ ਵਿਭਾਗਾਂ ਨੂੰ ਵੀ ਭੇਜ ਦਿੱਤੀ ਗਈ ਹੈ, ਤਾਂ ਜੋ ਉਹ ਆਪਣੇ ਪੱਧਰ 'ਤੇ ਲੋੜੀਂਦੇ ਪ੍ਰਬੰਧ ਕਰ ਸਕਣ।
9 ਨਵੰਬਰ ਤੱਕ ਚੱਲਣਗੇ ਗੁਰਮਤਿ ਸਮਾਗਮ
ਇਸ ਤੋਂ ਇਲਾਵਾ 25 ਅਕਤੂਬਰ ਤੋਂ 9 ਨਵੰਬਰ ਤੱਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੰਮ੍ਰਿਤ ਵੇਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਵਾਕਾਂ ਅਤੇ ਗੁਰਮਤਿ ਵਿਚਾਰਾਂ ਦਾ ਪ੍ਰਵਾਹ ਨਿਰੰਤਰ ਜਾਰੀ ਰਹੇਗਾ। ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਪਹੁੰਚ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਅਤੇ ਆਸ਼ੀਰਵਾਦ ਪ੍ਰਾਪਤ ਕਰਨ ਦੀ ਬੇਨਤੀ ਕੀਤੀ ਹੈ।
ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਅਤੇ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਦਲਵਿੰਦਰਜੀਤ ਸਿੰਘ ਨੇ ਧਾਰਮਿਕ ਸਮਾਗਮਾਂ ਵਾਲੇ ਸਥਾਨਾਂ ਦੇ ਆਲੇ-ਦੁਆਲੇ 500 ਮੀਟਰ ਦੇ ਘੇਰੇ ਵਿੱਚ ਸ਼ਰਾਬ ਦੇ ਠੇਕੇ ਅਤੇ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ।
ਜਾਰੀ ਹੁਕਮਾਂ ਅਨੁਸਾਰ, 26 ਅਕਤੂਬਰ 2026 ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਰੂਟ 'ਤੇ ਆਉਣ ਵਾਲੇ ਸ਼ਰਾਬ ਦੇ ਠੇਕੇ ਅਤੇ ਦੁਕਾਨਾਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ, 26 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਅਤੇ 27 ਅਕਤੂਬਰ ਨੂੰ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ 500 ਮੀਟਰ ਦੇ ਘੇਰੇ ਵਿੱਚ ਵੀ ਇਹ ਪਾਬੰਦੀ ਲਾਗੂ ਰਹੇਗੀ।
ਸਿਗਰਟ, ਤੰਬਾਕੂ, ਮੀਟ ਅਤੇ ਅੰਡੇ ਦੀਆਂ ਦੁਕਾਨਾਂ ਵੀ ਰਹਿਣਗੀਆਂ ਬੰਦ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਸ਼ਰਾਬ ਦੇ ਠੇਕਿਆਂ ਤੋਂ ਇਲਾਵਾ ਸਿਗਰਟ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੇ ਨਾਲ-ਨਾਲ ਮੀਟ ਅਤੇ ਅੰਡੇ ਦੀਆਂ ਦੁਕਾਨਾਂ ਨੂੰ ਵੀ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਹੁਕਮ ਨਿਰਧਾਰਤ ਧਾਰਮਿਕ ਸਥਾਨਾਂ ਦੇ ਆਲੇ-ਦੁਆਲੇ ਅਤੇ ਨਗਰ ਕੀਰਤਨ ਦੇ ਰੂਟ 'ਤੇ ਲਾਗੂ ਹੋਣਗੇ।
ਧਾਰਮਿਕ ਜਥੇਬੰਦੀਆਂ ਦੀ ਮੰਗ ਤੋਂ ਬਾਅਦ ਲਿਆ ਫ਼ੈਸਲਾ
ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ, ਜਨਰਲ ਮੈਨੇਜਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 26 ਅਤੇ 27 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਬੰਦ ਰੱਖਣ ਲਈ ਮੰਗ ਪੱਤਰ ਦਿੱਤਾ ਗਿਆ ਸੀ।
ਇਸੇ ਤਰ੍ਹਾਂ, ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਮੌਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਵੀ 26 ਅਕਤੂਬਰ ਨੂੰ ਡਰਾਈ ਡੇਅ ਐਲਾਨਣ ਅਤੇ ਸ਼ਰਾਬ, ਮੀਟ ਤੇ ਅੰਡੇ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ ਕੀਤੀ ਗਈ ਸੀ। ਇਨ੍ਹਾਂ ਮੰਗਾਂ ਨੂੰ ਸਵੀਕਾਰ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ।
ਪੰਜਾਬ ਦੇ ਕਿਸਾਨਾਂ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਭਾਜਪਾ ਦੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਬਣ ਰਹੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਹਾਰਟੀਕਲਚਰ ਰਿਸਰਚ ਐਂਡ ਐਜੂਕੇਸ਼ਨ ਦਾ ਕੰਮ ਜਲਦੀ ਪੂਰਾ ਕਰਵਾਉਣ ਦੀ ਮੰਗ ਉਠਾਈ।
ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਅਤੇ ਸੂਬੇ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਇਹ ਮਹੱਤਵਪੂਰਨ ਸੰਸਥਾਨ ਦਿੱਤਾ ਹੈ। ਹਾਲਾਂਕਿ, ਉਨ੍ਹਾਂ ਅਨੁਸਾਰ ਪੰਜਾਬ ਸਰਕਾਰ ਦੀ ਉਦਾਸੀਨਤਾ ਕਾਰਨ ਇਹ ਪ੍ਰੋਜੈਕਟ ਅਜੇ ਵੀ ਅਧੂਰਾ ਪਿਆ ਹੈ।
ਪੰਜਾਬ ਸਰਕਾਰ ਦੀ ਉਦਾਸੀਨਤਾ 'ਤੇ ਚੁੱਕੇ ਸਵਾਲ
ਭਾਜਪਾ ਆਗੂ ਨੇ ਪੰਜਾਬ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਬਹੁਤ ਅਫ਼ਸੋਸਜਨਕ ਗੱਲ ਹੈ ਕਿ ਸੂਬਾ ਸਰਕਾਰ ਦੀ ਉਦਾਸੀਨਤਾ ਅਤੇ ਲਾਪਰਵਾਹੀ ਕਾਰਨ ਇੰਨਾ ਮਹੱਤਵਪੂਰਨ ਅਤੇ ਵੱਡਾ ਪ੍ਰੋਜੈਕਟ ਅੱਜ ਵੀ ਅਧੂਰਾ ਪਿਆ ਹੈ।
ਸਖ਼ਤ ਹਦਾਇਤਾਂ ਜਾਰੀ ਕਰਨ ਦੀ ਬੇਨਤੀ
ਤਰੁਣ ਚੁੱਘ ਨੇ ਕੇਂਦਰੀ ਖੇਤੀਬਾੜੀ ਮੰਤਰੀ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਨੂੰ ਇਸ ਸਬੰਧੀ ਸਖ਼ਤ ਨਿਰਦੇਸ਼ ਜਾਰੀ ਕੀਤੇ ਜਾਣ ਤਾਂ ਜੋ ਉਸਾਰੀ ਦੇ ਕੰਮ ਵਿੱਚ ਆ ਰਹੀਆਂ ਸਾਰੀਆਂ ਰੁਕਾਵਟਾਂ ਨੂੰ ਤੁਰੰਤ ਦੂਰ ਕੀਤਾ ਜਾ ਸਕੇ। ਉਨ੍ਹਾਂ ਆਖਿਆ, "ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨਾਲ ਕਿਸੇ ਵੀ ਕੀਮਤ 'ਤੇ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਇਹ ਖੋਜ ਅਤੇ ਸਿੱਖਿਆ ਸੰਸਥਾਨ ਜਲਦੀ ਤੋਂ ਜਲਦੀ ਬਣ ਕੇ ਤਿਆਰ ਹੋਣਾ ਚਾਹੀਦਾ ਹੈ।"
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਇੱਥੇ ਸ਼ਾਰਜਾਹ ਜਾਣ ਵਾਲੀ ਫਲਾਈਟ ਵਿੱਚ ਸਫ਼ਰ ਕਰਨ ਪਹੁੰਚੇ 16 ਯਾਤਰੀਆਂ ਦੀਆਂ ਟਿਕਟਾਂ ਕਥਿਤ ਤੌਰ 'ਤੇ ਫਰਜ਼ੀ ਨਿਕਲੀਆਂ। ਇਸ ਤੋਂ ਬਾਅਦ ਏਅਰਪੋਰਟ ਪੁਲਿਸ ਨੇ ਸਾਰੇ ਯਾਤਰੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ। ਹਾਲਾਂਕਿ, ਬਾਅਦ ਵਿੱਚ ਸਾਰੇ 16 ਯਾਤਰੀਆਂ ਨੂੰ ਛੱਡ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ, ਅੰਮ੍ਰਿਤਸਰ ਤੋਂ ਸ਼ਾਰਜਾਹ ਜਾਣ ਵਾਲੀ ਫਲਾਈਟ ਵਿੱਚ ਸਵਾਰ ਹੋਣ ਤੋਂ ਪਹਿਲਾਂ ਯਾਤਰੀਆਂ ਦੀਆਂ ਟਿਕਟਾਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ 16 ਯਾਤਰੀਆਂ ਦੀਆਂ ਟਿਕਟਾਂ 'ਤੇ ਸ਼ੱਕ ਹੋਇਆ। ਜਾਂਚ ਕਰਨ 'ਤੇ ਟਿਕਟਾਂ ਫਰਜ਼ੀ ਹੋਣ ਦਾ ਮਾਮਲਾ ਸਾਹਮਣੇ ਆਇਆ, ਜਿਸ ਤੋਂ ਬਾਅਦ ਸਬੰਧਤ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ।
ਟਿਕਟਾਂ ਕਿੱਥੋਂ ਮਿਲੀਆਂ, ਇਸ ਦੀ ਜਾਂਚ ਜਾਰੀ
ਜਾਂਚ ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਇਨ੍ਹਾਂ ਯਾਤਰੀਆਂ ਨੇ ਟਿਕਟਾਂ ਕਿੱਥੋਂ ਹਾਸਲ ਕੀਤੀਆਂ ਸਨ ਅਤੇ ਇਨ੍ਹਾਂ ਨੂੰ ਕਿਸ ਨੇ ਮੁਹੱਈਆ ਕਰਵਾਇਆ ਸੀ। ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਸਾਰੇ ਯਾਤਰੀਆਂ ਨੇ ਇੱਕੋ ਏਜੰਟ ਤੋਂ ਟਿਕਟਾਂ ਲਈਆਂ ਸਨ ਜਾਂ ਵੱਖ-ਵੱਖ ਥਾਵਾਂ ਤੋਂ ਪ੍ਰਾਪਤ ਕੀਤੀਆਂ ਸਨ।
ਜਾਂਚ ਦਾ ਇੱਕ ਅਹਿਮ ਪਹਿਲੂ ਇਹ ਵੀ ਹੈ ਕਿ ਇਸ ਮਾਮਲੇ ਪਿੱਛੇ ਕਿਸੇ ਏਜੰਟ ਜਾਂ ਗਿਰੋਹ ਦਾ ਹੱਥ ਤਾਂ ਨਹੀਂ ਹੈ। ਫਿਲਹਾਲ, ਟਿਕਟਾਂ ਤਿਆਰ ਕਰਨ ਵਾਲੇ ਵਿਅਕਤੀ ਅਤੇ ਹੋਰ ਲੋਕਾਂ ਦੀ ਭੂਮਿਕਾ ਬਾਰੇ ਜਾਂਚ ਕੀਤੀ ਜਾ ਰਹੀ ਹੈ।
ਯਾਤਰੀਆਂ ਨੂੰ ਛੱਡਿਆ, ਏਜੰਟ ਖ਼ਿਲਾਫ਼ FIR ਦੀ ਤਿਆਰੀ
ਇਸ ਮਾਮਲੇ ਵਿੱਚ ਹਿਰਾਸਤ ਵਿੱਚ ਲਏ ਗਏ ਸਾਰੇ 16 ਯਾਤਰੀਆਂ ਨੂੰ ਛੱਡ ਦਿੱਤਾ ਗਿਆ ਹੈ। ਏਅਰਪੋਰਟ ਇੰਚਾਰਜ ਕੁਲਜੀਤ ਮੁਤਾਬਕ, ਯਾਤਰੀਆਂ ਦੇ ਏਜੰਟ ਖ਼ਿਲਾਫ਼ ਐੱਫਆਈਆਰ (FIR) ਦਰਜ ਕਰਨ ਦੀ ਪ੍ਰਕਿਰਿਆ ਜਾਰੀ ਹੈ।
ਸ਼ਾਰਜਾਹ ਦੀ ਟਿਕਟ ਦੀ ਕੀਮਤ ਲਗਭਗ 18 ਹਜ਼ਾਰ ਰੁਪਏ
ਜਾਣਕਾਰੀ ਮੁਤਾਬਕ, ਅੰਮ੍ਰਿਤਸਰ ਤੋਂ ਸ਼ਾਰਜਾਹ ਜਾਣ ਲਈ ਇੱਕ ਪਾਸੇ ਦੀ ਹਵਾਈ ਟਿਕਟ ਦੀ ਕੀਮਤ ਲਗਭਗ 18,000 ਰੁਪਏ ਹੈ। ਹੁਣ ਜਾਂਚ ਏਜੰਸੀਆਂ ਵੱਲੋਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਫਰਜ਼ੀ ਟਿਕਟਾਂ ਕਿਵੇਂ ਤਿਆਰ ਕੀਤੀਆਂ ਗਈਆਂ ਅਤੇ ਇਸ ਪੂਰੇ ਮਾਮਲੇ ਵਿੱਚ ਕੌਣ-ਕੌਣ ਸ਼ਾਮਲ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਆਵੇਗੀ।
ਚੌਥੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪਵਿੱਤਰ ਪ੍ਰਕਾਸ਼ ਗੁਰਪੁਰਬ ਦੇ ਸ਼ੁਭ ਅਵਸਰ 'ਤੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 27 ਅਕਤੂਬਰ (ਦਿਨ ਮੰਗਲਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ (ਪੀ.ਪੀ.-3 ਸ਼ਾਖਾ) ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਨੋਟੀਫਿਕੇਸ਼ਨ ਦੇ ਮੁੱਖ ਵੇਰਵੇ:
ਸਰਕਾਰੀ ਅਦਾਰੇ ਰਹਿਣਗੇ ਬੰਦ: ਜਾਰੀ ਅਧਿਸੂਚਨਾ (ਨੰਬਰ: 06/01/2026-2PP3/544) ਅਨੁਸਾਰ 27 ਅਕਤੂਬਰ 2026 ਨੂੰ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸਮੂਹ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ (ਸਕੂਲ ਅਤੇ ਕਾਲਜ) ਪੂਰੀ ਤਰ੍ਹਾਂ ਬੰਦ ਰਹਿਣਗੇ।
'ਨੈਗੋਸ਼ੀਏਬਲ ਇੰਸਟ੍ਰੂਮੈਂਟਸ ਐਕਟ' ਅਧੀਨ ਛੁੱਟੀ: ਇਹ ਛੁੱਟੀ Negotiable Instruments Act, 1881 ਦੀ ਧਾਰਾ 25 ਅਧੀਨ ਵੀ ਘੋਸ਼ਿਤ ਕੀਤੀ ਗਈ ਹੈ।
ਪ੍ਰਸ਼ਾਸਨਿਕ ਕਾਰਵਾਈ:
ਮੁੱਖ ਸਕੱਤਰ ਕੇ.ਏ.ਪੀ. ਸਿਨਹਾ (ਪੰਜਾਬ ਸਰਕਾਰ) ਦੇ ਹੁਕਮਾਂ ਤਹਿਤ ਜਾਰੀ ਇਸ ਪੱਤਰ ਦੀਆਂ ਕਾਪੀਆਂ ਪੰਜਾਬ ਰਾਜ ਦੇ ਸਮੂਹ ਵਿਸ਼ੇਸ਼ ਮੁੱਖ ਸਕੱਤਰਾਂ, ਵਿਭਾਗਾਂ ਦੇ ਮੁਖੀਆਂ, ਡਿਪਟੀ ਕਮਿਸ਼ਨਰ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸਬੰਧਤ ਉੱਚ ਅਧਿਕਾਰੀਆਂ ਨੂੰ ਜ਼ਰੂਰੀ ਕਾਰਵਾਈ ਹਿੱਤ ਭੇਜ ਦਿੱਤੀਆਂ ਗਈਆਂ ਹਨ।
ਸਰਕਾਰ ਦੇ ਇਸ ਫ਼ੈਸਲੇ ਨਾਲ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਵਾਲੀਆਂ ਸੰਗਤਾਂ ਨੂੰ ਸਹੂਲਤ ਮਿਲੇਗੀ। ਇਹ ਛੁੱਟੀ ਸਿਰਫ਼ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਿਤ ਸਬੰਧਤ ਸਰਕਾਰੀ ਅਦਾਰਿਆਂ ਲਈ ਐਲਾਨੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਸਾਬਕਾ ਪ੍ਰਧਾਨ ਰੂਪ ਕੌਰ ਸੰਧੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚੇ ਅਤੇ ਉੱਥੇ ਰਸਮੀ ਤੌਰ 'ਤੇ ਆਪਣੀ ਅਰਜ਼ੀ ਤੇ ਮੰਗ ਪੱਤਰ ਸੌਂਪਿਆ। ਇਸ ਮੰਗ ਪੱਤਰ ਵਿੱਚ ਪੰਥਕ ਸ਼ਖ਼ਸੀਅਤਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨਾਲ ਜੁੜੇ ਲੋਕਾਂ ਅਤੇ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ ਵਿਰੁੱਧ ਗੰਭੀਰ ਦੋਸ਼ਾਂ ਦਾ ਜ਼ਿਕਰ ਕੀਤਾ ਗਿਆ ਹੈ।
ਜਥੇਦਾਰ ਸਾਹਿਬ ਨਾਲ ਹੋਈ ਗੱਲਬਾਤ ਅਤੇ ਸਬੂਤਾਂ ਬਾਰੇ ਖੁਲਾਸਾ
ਮੀਡੀਆ ਨਾਲ ਗੱਲਬਾਤ ਕਰਦਿਆਂ ਰੂਪ ਕੌਰ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਮੰਗ ਪੱਤਰ ਸੌਂਪ ਕੇ ਇਸ ਦੀ ਪ੍ਰਾਪਤੀ ਰਸੀਦ ਹਾਸਲ ਕਰ ਲਈ ਹੈ। ਉਨ੍ਹਾਂ ਦੀ ਜਥੇਦਾਰ ਸਾਹਿਬ ਨਾਲ ਫ਼ੋਨ 'ਤੇ ਵੀ ਗੱਲਬਾਤ ਹੋਈ ਹੈ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਜਲਦੀ ਹੀ ਨਿੱਜੀ ਤੌਰ 'ਤੇ ਮੁਲਾਕਾਤ ਲਈ ਸਮਾਂ ਦਿੱਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਸ ਦਿਨ ਜਥੇਦਾਰ ਸਾਹਿਬ ਖ਼ੁਦ ਮੌਜੂਦ ਹੋਣਗੇ, ਉਸ ਦਿਨ ਪੀੜਤ ਔਰਤਾਂ ਨੂੰ ਉਨ੍ਹਾਂ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ, ਤਾਂ ਜੋ ਉਹ ਆਪਣੇ ਹੱਥੀਂ ਸਬੂਤ ਪੇਸ਼ ਕਰ ਸਕਣ।
ਸੁਰੱਖਿਆ ਕਾਰਨਾਂ ਅਤੇ ਇੱਜ਼ਤ-ਆਬਰੂ ਦਾ ਹਵਾਲਾ
ਪੈਨਡਰਾਈਵ ਅਤੇ ਡਿਜੀਟਲ ਸਬੂਤਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਅਸ਼ਲੀਲਤਾ, ਤੰਗ-ਪ੍ਰੇਸ਼ਾਨ ਕਰਨ ਅਤੇ ਜਿਨਸੀ ਸ਼ੋਸ਼ਣ ਵਰਗੇ ਸੰਵੇਦਨਸ਼ੀਲ ਮੁੱਦੇ ਸ਼ਾਮਲ ਹਨ। ਪੀੜਤ ਔਰਤਾਂ ਦੀ ਇੱਜ਼ਤ-ਆਬਰੂ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਉਹ ਫ਼ਿਲਹਾਲ ਜਨਤਕ ਤੌਰ 'ਤੇ ਡਿਜੀਟਲ ਸਬੂਤ ਜਾਂ ਪਛਾਣ ਸਾਹਮਣੇ ਨਹੀਂ ਲਿਆ ਰਹੇ। ਉਨ੍ਹਾਂ ਇਲਜ਼ਾਮ ਲਾਇਆ ਕਿ ਕਈ ਪੀੜਤ ਔਰਤਾਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ।
ਏਆਈ ਅਤੇ ਜਾਅਲੀ ਵੀਡੀਓ ਦੇ ਦਾਅਵਿਆਂ ’ਤੇ ਦਿੱਤਾ ਜਵਾਬ
ਵਿਰੋਧੀ ਆਗੂਆਂ ਵੱਲੋਂ ਮਾਮਲੇ ਸਬੰਧੀ ਉਠਾਏ ਜਾ ਰਹੇ ਸਵਾਲਾਂ ਅਤੇ ਏਆਈ ਰਾਹੀਂ ਜਾਅਲੀ ਵੀਡੀਓ ਬਣਾਉਣ ਦੇ ਦਾਅਵਿਆਂ ਬਾਰੇ ਬੋਲਦਿਆਂ ਰੂਪ ਕੌਰ ਸੰਧੂ ਨੇ ਕਿਹਾ ਕਿ ਡਿਜੀਟਲ ਸਬੂਤਾਂ ਦੀ ਫੋਰੈਂਸਿਕ ਜਾਂਚ ਅਤੇ ਆਧੁਨਿਕ ਤਕਨੀਕਾਂ ਰਾਹੀਂ ਸੱਚਾਈ ਦੀ ਪੁਸ਼ਟੀ ਕੀਤੀ ਜਾ ਸਕਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਬੂਤਾਂ ਦੀ ਜਾਂਚ ਕਰਕੇ ਹੀ ਇਲਜ਼ਾਮਾਂ ਦੀ ਅਸਲੀਅਤ ਸਾਹਮਣੇ ਲਿਆਂਦੀ ਜਾਣੀ ਚਾਹੀਦੀ ਹੈ।
ਇਨਸਾਫ਼ ਅਤੇ ਪੰਥਕ ਸੰਸਥਾਵਾਂ ਦੀ ਮਰਿਆਦਾ ਦਾ ਦਿੱਤਾ ਹਵਾਲਾ
ਰੂਪ ਕੌਰ ਸੰਧੂ ਨੇ ਕਿਹਾ ਕਿ ਉਨ੍ਹਾਂ ਦਾ ਇਹ ਕਦਮ ਕਿਸੇ ਸਿਆਸੀ ਸਵਾਰਥ ਜਾਂ ਟਿਕਟ ਦੀ ਮੰਗ ਨਾਲ ਜੁੜਿਆ ਨਹੀਂ ਹੈ, ਸਗੋਂ ਉਹ ਪੀੜਤ ਔਰਤਾਂ ਨੂੰ ਇਨਸਾਫ਼ ਦਿਵਾਉਣ ਅਤੇ ਪੰਥਕ ਸੰਸਥਾਵਾਂ ਦੀ ਮਰਿਆਦਾ ਕਾਇਮ ਰੱਖਣ ਲਈ ਅੱਗੇ ਆਏ ਹਨ।
ਉਨ੍ਹਾਂ ਉਮੀਦ ਜਤਾਈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਜਾਂਚ ਰਾਹੀਂ ਇਲਜ਼ਾਮਾਂ ਦੀ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ। ਹਾਲਾਂਕਿ, ਇਨ੍ਹਾਂ ਇਲਜ਼ਾਮਾਂ ਦੀ ਸੁਤੰਤਰ ਪੁਸ਼ਟੀ ਹੋਣੀ ਅਜੇ ਬਾਕੀ ਹੈ ਅਤੇ ਮਾਮਲੇ ਵਿੱਚ ਸਬੰਧਤ ਧਿਰਾਂ ਦਾ ਪੱਖ ਵੀ ਮਹੱਤਵਪੂਰਨ ਹੋਵੇਗਾ।
ਪੰਜਾਬੀ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਅਤੇ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੂੰ ਇੱਕ ਬਹੁਤ ਵੱਡੀ ਅਤੇ ਅਹਿਮ ਕਾਮਯਾਬੀ ਮਿਲੀ ਹੈ। ਪੁਲਿਸ ਟੀਮਾਂ ਨੇ ਲਗਾਤਾਰ 3 ਦਿਨ ਦਿਨ-ਰਾਤ ਇੱਕ ਕਰਕੇ ਇਸ ਅੰਨ੍ਹੇ ਕਤਲ ਕਾਂਡ ਦੀ ਗੁੱਥੀ ਨੂੰ ਸੁਲਝਾ ਲਿਆ ਹੈ ਅਤੇ ਮੁੱਖ ਸ਼ੂਟਰ ਸਮੇਤ ਕੁੱਲ 6 ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ।
ਫਰਜ਼ੀ ਸਕੈਨਰ ਜ਼ਰੀਏ ਟਰੇਸ ਹੋਈ ਲੋਕੇਸ਼ਨ
ਪੁਲਿਸ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ, ਮੁੱਖ ਸ਼ੂਟਰ ਪਰਮਿੰਦਰ ਕਾਕਾ (ਜੋ ਕਿ ਜਲੰਧਰ ਦੇ ਲੋਹੀਆਂ ਦਾ ਰਹਿਣ ਵਾਲਾ ਹੈ ਅਤੇ ਅਮਨਦੀਪ ਸਿੰਘ ਦਾ ਭਰਾ ਹੈ) ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਅਹਿਮਦਾਬਾਦ ਭੱਜ ਗਿਆ ਸੀ। ਪੁਲਿਸ ਨੇ ਉਸ ਨੂੰ ਟਰੇਸ ਕਰਨ ਲਈ ਇੱਕ ਚਲਾਕੀ ਵਰਤੀ ਅਤੇ ਉਸ ਨੂੰ ਫਰਜ਼ੀ ਸਕੈਨਰ (Scanner) ਭੇਜਿਆ। ਜਿਵੇਂ ਹੀ ਉਸਨੇ ਸਕੈਨਰ ਦੀ ਵਰਤੋਂ ਕੀਤੀ, ਉਸਦੀ ਅਸਲ ਲੋਕੇਸ਼ਨ ਟਰੇਸ ਹੋ ਗਈ। ਇਸ ਤੋਂ ਬਾਅਦ ਤੁਰੰਤ ਅਹਿਮਦਾਬਾਦ ਪੁਲਿਸ ਨਾਲ ਤਾਲਮੇਲ ਕਰਕੇ ਉਸ ਨੂੰ ਘੇਰ ਲਿਆ ਗਿਆ। ਪੁਲਿਸ ਨੇ ਵੀਡੀਓ ਕਾਲ ਜ਼ਰੀਏ ਵੀ ਉਸ ਤੋਂ ਪੁੱਛਗਿੱਛ ਕੀਤੀ, ਜਿਸ ਦੌਰਾਨ ਪਹਿਲਾਂ ਤਾਂ ਉਹ ਟਾਲ-ਮਟੋਲ ਕਰਦਾ ਰਿਹਾ, ਪਰ ਬਾਅਦ ਵਿੱਚ ਸਾਰਾ ਸੱਚ ਸਾਹਮਣੇ ਆ ਗਿਆ।
ਫੰਡਿੰਗ ਅਤੇ ਗੈਂਗਸਟਰ ਗੋਲਡੀ ਢਿੱਲੋਂ ਨਾਲ ਸਬੰਧ
ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਸਾਜ਼ਿਸ਼ ਲਈ ਕੁੱਲ 16 ਹਜ਼ਾਰ ਰੁਪਏ ਦੀ ਫੰਡਿੰਗ ਕੀਤੀ ਗਈ ਸੀ, ਜਿਸ ਵਿੱਚੋਂ 11 ਹਜ਼ਾਰ ਰੁਪਏ ਪਰਮਿੰਦਰ ਨੂੰ ਭੇਜੇ ਗਏ ਸਨ ਅਤੇ 5 ਹਜ਼ਾਰ ਰੁਪਏ ਪਰਮਜੀਤ ਲੋਹੀਆਂ ਦੇ ਖਾਤੇ ਵਿੱਚ ਪਾਏ ਗਏ ਸਨ। ਪੁਲਿਸ ਮੁਤਾਬਕ ਮੁੱਖ ਸ਼ੂਟਰ ਪਰਮਿੰਦਰ ਕਾਕਾ ਅੰਤਰਰਾਸ਼ਟਰੀ ਗੈਂਗਸਟਰ ਗੋਲਡੀ ਢਿੱਲੋਂ ਦਾ ਐਸੋਸੀਏਟ (Associate) ਹੈ। ਉਸ ਨੂੰ ਜਲਦੀ ਹੀ ਪੰਜਾਬ ਲਿਆਂਦਾ ਜਾਵੇਗਾ, ਜਿਸ ਤੋਂ ਬਾਅਦ ਕਈ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਵੇਰਵਾ
ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਕੁੱਲ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇੱਕ ਹੋਰ ਸ਼ੂਟਰ ਦੀ ਵੀ ਪਛਾਣ ਕਰ ਲਈ ਗਈ ਹੈ ਜਿਸਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਫੜੇ ਗਏ ਮੁਲਜ਼ਮਾਂ ਵਿੱਚ ਸ਼ਾਮਲ ਹਨ:
ਪਰਮਿੰਦਰ ਕਾਕਾ (ਮੁੱਖ ਸ਼ੂਟਰ)
ਪ੍ਰਵਿਰ ਸਿੰਘ (ਲੋਹੀਆਂ ਖਾਸ - ਜਿਸਨੇ ਹਥਿਆਰਾਂ ਦੀ ਅੱਗੇ-ਪਿੱਛੇ ਸਪਲਾਈ/ਪਹੁੰਚ ਕੀਤੀ)
ਬਲਰਾਜ ਸਿੰਘ ਉਰਫ਼ ਬੰਟੀ (ਜਿਸ ਨੇ ਵਿਕਾਸ ਸਿੰਘ ਨਾਲ ਮਿਲ ਕੇ ਰੇਕੀ ਕੀਤੀ ਸੀ)
ਵਿਕਾਸ ਸਿੰਘ (ਖਲਚੀਆਂ ਦਾ ਰਹਿਣ ਵਾਲਾ)
ਬਲਜਿੰਦਰ ਸਿੰਘ (ਬਿਲਾਵਲਪੁਰ, ਤਰਨ ਤਾਰਨ)
ਇਸ ਤੋਂ ਇਲਾਵਾ ਅਹਿਮਦਾਬਾਦ ਤੋਂ ਤਿੰਨ ਹੋਰ ਲੋਕਾਂ ਨੂੰ ਵੀ ਰਾਊਂਡ ਅਪ ਕੀਤਾ ਗਿਆ ਹੈ ਜਿਨ੍ਹਾਂ ਨੇ ਮੁਲਜ਼ਮਾਂ ਨੂੰ ਸ਼ੈਲਟਰ (ਪਨਾਹ) ਦਿੱਤਾ ਸੀ।
ਸੀਸੀਟੀਵੀ (CCTV) ਕੈਮਰਿਆਂ ਅਤੇ ਰੇਕੀ ਦਾ ਖ਼ੁਲਾਸਾ
ਇਸ ਮਾਮਲੇ ਦੀ ਜਾਂਚ ਲਈ ਪੁਲਿਸ ਨੇ ਪੰਜਾਬ ਵਿੱਚ ਆਪਣੀ ਕਿਸਮ ਦਾ ਪਹਿਲਾ ਅਜਿਹਾ ਮੁਕੱਦਮਾ ਤਿਆਰ ਕੀਤਾ ਹੈ ਜਿਸ ਵਿੱਚ ਕਰੀਬ 125 ਕਿਲੋਮੀਟਰ ਦਾ ਸੀਸੀਟੀਵੀ (CCTV) ਰਿਕਾਰਡ ਖੰਘਾਲਿਆ ਗਿਆ ਹੈ। ਮੁਲਜ਼ਮਾਂ ਨੇ ਪੁਲਿਸ ਨੂੰ ਗੁੰਮਰਾਹ ਕਰਨ ਲਈ ਉਲਟਾ ਰੂਟ ਅਪਣਾਇਆ ਅਤੇ ਕਈ ਥਾਵਾਂ 'ਤੇ ਕੱਚੇ ਰਸਤਿਆਂ ਅਤੇ ਪਿੰਡਾਂ ਦੇ ਰਾਹਾਂ ਦੀ ਵਰਤੋਂ ਕੀਤੀ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਬਲਰਾਜ ਅਤੇ ਵਿਕਾਸ ਵੱਲੋਂ ਪੂਰੀ ਰੇਕੀ ਕੀਤੀ ਗਈ ਸੀ ਅਤੇ ਵਰਤੋਂ ਵਿੱਚ ਲਿਆਂਦੀਆਂ ਗਈਆਂ 2 ਬਾਈਕਾਂ ਅਤੇ 30 ਬੋਰ ਦੇ ਪਿਸਤੌਲਾਂ ਦੀ ਵੀ ਪੂਰੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਦੂਜੇ ਸ਼ੂਟਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਸ ਪੂਰੇ ਕਾਂਡ ਦੀ ਸੂਈ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗੀ।
“ਕਿਸੇ ਰਾਸ਼ਟਰ ਦੀ ਤਰੱਕੀ ਦੀ ਸਭ ਤੋਂ ਮਜ਼ਬੂਤ ਨੀਂਹ ਉਸ ਦੇ ਨਾਗਰਿਕਾਂ ਦਾ ਜਾਗਿਆ ਸਵੈਮਾਣ, ਆਪਣੀ ਸਮਰੱਥਾ ਉੱਤੇ ਭਰੋਸਾ ਅਤੇ ਭਵਿੱਖ ਘੜਨ ਦਾ ਸਾਂਝਾ ਸੰਕਲਪ ਹੁੰਦਾ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਆਪਣੇ 25 ਸਾਲਾਂ ਦੇ ਸੇਵਾ ਅਤੇ ਸ਼ਾਸਨ ਦੇ ਸਫ਼ਰ ਦੌਰਾਨ ਭਾਰਤ ਦੀ ਇਸੇ ਤਾਕਤ ਨੂੰ ਜਗਾਇਆ ਹੈ। ਉਨ੍ਹਾਂ ਨੇ ਰਾਸ਼ਟਰੀ ਚੇਤਨਾ ਨੂੰ ਲੋਕ ਭਾਗੀਦਾਰੀ ਨਾਲ ਜੋੜਦਿਆਂ ਦੇਸ਼ ਨੂੰ ਨਵੀਂ ਦਿਸ਼ਾ ਅਤੇ 2047 ਤੱਕ ਵਿਕਸਿਤ ਰਾਸ਼ਟਰ ਬਣਨ ਲਈ ਸਪਸ਼ਟ  ਮਾਰਗ ਦਿੱਤਾ ਹੈ।” ਇਹ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਅੱਜ ਗੁਰੂ ਕੀ ਨਗਰੀ ਅੰਮ੍ਰਿਤਸਰ ਵਿੱਚ ਆਪਣੀ ਅਗਵਾਈ ਹੇਠ ਕੱਢੀ ਗਈ ‘ਸੇਵਾ ਜੋਤੀ ਯਾਤਰਾ’ ਦੌਰਾਨ ਪ੍ਰਗਟ ਕੀਤੇ।
ਸ਼੍ਰੀ ਨਰਿੰਦਰ ਮੋਦੀ ਵੱਲੋਂ ਪਹਿਲਾਂ ਗੁਜਰਾਤ ਦੇ ਮੁੱਖ ਮੰਤਰੀ ਅਤੇ ਫਿਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਰਕਾਰ ਦੇ ਮੁਖੀ ਦੇ ਅਹੁਦੇ ਉੱਤੇ ਕੁੱਲ 25 ਸਾਲ ਪੂਰੇ ਕਰਨ ਨੂੰ ਸਮਰਪਿਤ ਇਸ ਮਸ਼ਾਲ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂਆਂ, ਕਾਰਕੁਨਾਂ ਅਤੇ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਦਾ ਇਹ ਸ਼ਾਸਨਕਾਲ 7 ਅਕਤੂਬਰ 2001 ਨੂੰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਜ਼ਿੰਮੇਵਾਰੀ ਸੰਭਾਲਣ ਨਾਲ ਸ਼ੁਰੂ ਹੋਇਆ ਸੀ।
ਸੰਧੂ ਨੇ ਕਿਹਾ, “ਇੱਕ ਸਦੀ ਦਾ ਚੌਥਾ ਹਿੱਸਾ ਲੋਕ ਸੇਵਾ ਨੂੰ ਸਮਰਪਿਤ ਕਰਦਿਆਂ ਮੋਦੀ ਨੇ ਸ਼ਾਸਨ ਨੂੰ ਰਾਸ਼ਟਰ ਨਿਰਮਾਣ ਦੇ ਵੱਡੇ ਸੰਕਲਪ ਨਾਲ ਜੋੜਿਆ ਹੈ। ਯੁੱਗ ਪੁਰਸ਼ ਦੀ ਪਛਾਣ ਉਸ ਦੀ ਅਗਵਾਈ ਦੇ ਉਸ ਪ੍ਰਭਾਵ ਨਾਲ ਹੁੰਦੀ ਹੈ ਜੋ ਆਪਣੇ ਸਮੇਂ ਦੀਆਂ ਚੁਣੌਤੀਆਂ ਨਾਲ ਨਜਿੱਠਦਿਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਰਾਹ ਖੋਲ੍ਹਦਾ ਹੈ। ਮੋਦੀ ਨੇ ਆਮ ਭਾਰਤੀ ਅੰਦਰ ਇਹ ਵਿਸ਼ਵਾਸ ਪੱਕਾ ਕੀਤਾ ਹੈ ਕਿ ਉਸ ਦੀ ਕਿਰਤ, ਉਸ ਦਾ ਹੁਨਰ ਅਤੇ ਉਸ ਦੀ ਪਹਿਲ ਦੇਸ਼ ਦਾ ਭਵਿੱਖ ਘੜ ਸਕਦੇ ਹਨ। ‘ਰਾਸ਼ਟਰ ਪਹਿਲਾਂ’ ਦੀ ਸੋਚ ਉਨ੍ਹਾਂ ਦੀ ਅਗਵਾਈ ਦਾ ਮੂਲ ਆਧਾਰ ਹੈ।”
ਭਾਰਤ ਦੀ ਵਧਦੀ ਆਰਥਿਕ ਸਮਰੱਥਾ ਦਾ ਜ਼ਿਕਰ ਕਰਦਿਆਂ ਸੰਧੂ ਨੇ ਕਿਹਾ ਕਿ ਵਿੱਤੀ ਸਾਲ 2024 ਤੋਂ 2025 ਦੌਰਾਨ ਦੇਸ਼ ਦੀ ਵਸਤਾਂ ਅਤੇ ਸੇਵਾਵਾਂ ਦੀ ਕੁੱਲ ਬਰਾਮਦ ਰਿਕਾਰਡ 825.3 ਅਰਬ ਅਮਰੀਕੀ ਡਾਲਰ ਤੱਕ ਪਹੁੰਚੀ। ਉਨ੍ਹਾਂ ਕਿਹਾ ਕਿ ਇਹ ਵਿਸ਼ਵ ਬਾਜ਼ਾਰ ਵਿੱਚ ਭਾਰਤੀ ਉਤਪਾਦਾਂ ਅਤੇ ਸੇਵਾਵਾਂ ਦੀ ਵਧਦੀ ਸਮਰੱਥਾ ਦਾ ਅਹਿਮ ਪ੍ਰਮਾਣ ਹੈ। ਜਨ ਧਨ ਯੋਜਨਾ ਤਹਿਤ 19 ਅਗਸਤ 2026 ਤੱਕ 59.09 ਕਰੋੜ ਬੈਂਕ ਖਾਤੇ ਖੁੱਲ੍ਹੇ, ਜਿਨ੍ਹਾਂ ਵਿੱਚ 32.92 ਕਰੋੜ ਖਾਤੇ ਔਰਤਾਂ ਦੇ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਬੈਂਕਿੰਗ ਪ੍ਰਣਾਲੀ ਤੱਕ ਪਹੁੰਚ ਨੇ ਆਰਥਿਕ ਸ਼ਮੂਲੀਅਤ ਦਾ ਦਾਇਰਾ ਵਧਾਇਆ ਹੈ।
ਵਿਗਿਆਨਕ ਪ੍ਰਾਪਤੀਆਂ ਬਾਰੇ ਉਨ੍ਹਾਂ ਕਿਹਾ ਕਿ ਚੰਦਰਯਾਨ 3 ਦੀ ਸਫ਼ਲਤਾ ਨਾਲ ਭਾਰਤ ਚੰਦਰਮਾ ਉੱਤੇ ਸੁਰੱਖਿਅਤ ਉਤਰਨ ਵਾਲਾ ਚੌਥਾ ਅਤੇ ਉਸ ਦੇ ਦੱਖਣੀ ਧਰੁਵੀ ਖੇਤਰ ਤੱਕ ਪਹੁੰਚਣ ਵਾਲਾ ਪਹਿਲਾ ਦੇਸ਼ ਬਣਿਆ। “ਲੋਕ ਭਲਾਈ ਤੋਂ ਵਿਗਿਆਨ ਦੇ ਸਿਖਰਾਂ ਤੱਕ ਇਹ ਪ੍ਰਾਪਤੀਆਂ ਸਾਡੇ ਵਿਗਿਆਨੀਆਂ, ਕਿਰਤੀਆਂ ਅਤੇ ਉੱਦਮੀਆਂ ਦੀ ਮਿਹਨਤ ਤੇ ਦੇਸ਼ ਦੇ ਵਧਦੇ ਆਤਮਵਿਸ਼ਵਾਸ ਦੀਆਂ ਮਿਸਾਲਾਂ ਹਨ। ਵਿਕਸਿਤ ਭਾਰਤ ਦਾ ਸੰਕਲਪ ਇਸ ਤਰੱਕੀ ਨੂੰ ਹਰ ਸੂਬੇ, ਹਰ ਪਿੰਡ ਅਤੇ ਹਰ ਪਰਿਵਾਰ ਦੇ ਸਨਮਾਨਜਨਕ ਜੀਵਨ ਨਾਲ ਜੋੜਨ ਦਾ ਸੱਦਾ ਹੈ।”
ਪੰਜਾਬ ਦੇ ਸੰਦਰਭ ਵਿੱਚ ਸੰਧੂ ਨੇ ਕਿਹਾ, “ਦੇਸ਼ ਦੀ ਵਧਦੀ ਆਰਥਿਕ ਸਮਰੱਥਾ ਦੇ ਇਸ ਦੌਰ ਵਿੱਚ ਪੰਜਾਬ ਕਰਜ਼ੇ ਦੇ ਭਾਰੀ ਬੋਝ, ਨਸ਼ਿਆਂ ਦੀ ਮਾਰ ਅਤੇ ਗੰਭੀਰ ਜਲ ਸੰਕਟ ਵਰਗੀਆਂ ਚੁਣੌਤੀਆਂ ਨਾਲ ਜੂਝ ਰਿਹਾ ਹੈ। ਪੰਜ ਪਾਣੀਆਂ ਦੀ ਧਰਤੀ ਦਾ ਜਲ ਸੰਕਟ ਵੱਲ ਵਧਣਾ ਸਾਡੇ ਸਮਿਆਂ ਦੀ ਵੱਡੀ ਵਿਡੰਬਨਾ ਹੈ। ਜਿਸ ਪੰਜਾਬ ਨੇ ਦੇਸ਼ ਦੇ ਅੰਨ ਭੰਡਾਰ ਭਰੇ, ਉਸ ਦੀ ਕਿਸਾਨੀ, ਜਵਾਨੀ ਅਤੇ ਪਾਣੀ ਦਾ ਭਵਿੱਖ ਸੁਰੱਖਿਅਤ ਕਰਨਾ ਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ।”
ਸੂਬੇ ਦੀ ਆਰਥਿਕ ਸਥਿਤੀ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਬਜਟ ਅਨੁਮਾਨਾਂ ਅਨੁਸਾਰ ਵਿੱਤੀ ਸਾਲ 2026 ਤੋਂ 2027 ਦੇ ਅੰਤ ਤੱਕ ਪੰਜਾਬ ਦਾ ਕੁੱਲ ਬਕਾਇਆ ਕਰਜ਼ਾ ਲਗਭਗ 4.48 ਲੱਖ ਕਰੋੜ ਰੁਪਏ ਤੱਕ ਪਹੁੰਚਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ, “ਪੰਜਾਬ ਨੂੰ ਕਰਜ਼ੇ ਦੇ ਵਧਦੇ ਬੋਝ ਵਿੱਚੋਂ ਕੱਢਣ ਲਈ ਆਮਦਨ ਦੇ ਪੱਕੇ ਸਰੋਤ, ਉਤਪਾਦਕ ਨਿਵੇਸ਼ ਅਤੇ ਰੁਜ਼ਗਾਰ ਪੈਦਾ ਕਰਨ ਵਾਲੀ ਵਿਕਾਸ ਦਿਸ਼ਾ ਚਾਹੀਦੀ ਹੈ। ਨਸ਼ਾ ਮੁਕਤ ਪੰਜਾਬ ਦਾ ਸੰਕਲਪ ਵੀ ਨੌਜਵਾਨ ਨੂੰ ਸਿਹਤਮੰਦ ਜੀਵਨ, ਹੁਨਰ ਅਤੇ ਰੁਜ਼ਗਾਰ ਦੇ ਮੌਕਿਆਂ ਨਾਲ ਜੋੜ ਕੇ ਹੀ ਸਾਕਾਰ ਹੋਵੇਗਾ।”
ਅਗਲੀਆਂ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਸੰਧੂ ਨੇ ਕਿਹਾ, “ਇਹ ਚੋਣਾਂ ਪੰਜਾਬ ਦਾ ਭਵਿੱਖ ਤੈਅ ਕਰਨ ਦਾ ਅਹਿਮ ਮੌਕਾ ਹੋਣਗੀਆਂ। ਪੰਜਾਬ ਨੂੰ ਇਸ ਬਦਹਾਲੀ ਵਿੱਚੋਂ ਕੱਢਣ ਲਈ ਸਪਸ਼ਟ ਵਿਕਾਸ ਦ੍ਰਿਸ਼ਟੀ, ਜਵਾਬਦੇਹ ਸ਼ਾਸਨ ਅਤੇ ਫ਼ੈਸਲਾਕੁਨ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣੀ ਜ਼ਰੂਰੀ ਹੈ। ਪੰਜਾਬ ਦੇ ਹਿੱਤਾਂ ਦੀ ਰਾਖੀ ਦੇ ਸਿਆਸੀ ਦਾਅਵਿਆਂ ਦੀ ਅਸਲ ਪਰਖ ਕਿਸਾਨ ਦੀ ਖ਼ੁਸ਼ਹਾਲੀ, ਨੌਜਵਾਨ ਦੇ ਭਵਿੱਖ ਅਤੇ ਸੂਬੇ ਦੀ ਆਰਥਿਕ ਮਜ਼ਬੂਤੀ ਤੋਂ ਹੋਵੇਗੀ।”
ਸੰਧੂ ਨੇ ਵਿਸ਼ਵਾਸ ਜਤਾਇਆ ਕਿ ਪੰਜਾਬ ਦੇ ਲੋਕ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਸੂਬੇ ਦੀ ਸੇਵਾ ਦਾ ਮੌਕਾ ਦੇਣਗੇ। ਉਨ੍ਹਾਂ ਕਿਹਾ, “ਪੰਜਾਬ ਨੂੰ ਆਪਣੀ ਮੋਹਰੀ ਪਛਾਣ ਮੁੜ ਹਾਸਲ ਕਰਨ ਲਈ ਨਵੀਂ ਰਾਜਨੀਤਿਕ ਦਿਸ਼ਾ ਚਾਹੀਦੀ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਵਿਕਾਸ ਦ੍ਰਿਸ਼ਟੀ ਨੂੰ ਪੰਜਾਬ ਦੀਆਂ ਲੋੜਾਂ ਅਤੇ ਸਮਰੱਥਾਵਾਂ ਨਾਲ ਜੋੜ ਕੇ ਅਸੀਂ ਖ਼ੁਸ਼ਹਾਲ, ਨਸ਼ਾ ਮੁਕਤ ਅਤੇ ਸਵੈਮਾਣ ਨਾਲ ਭਰਪੂਰ ਪੰਜਾਬ ਦੀ ਉਸਾਰੀ ਕਰ ਸਕਦੇ ਹਾਂ। ਗੁਰੂ ਕੀ ਨਗਰੀ ਤੋਂ ਜਗਾਈ ਇਹ ਸੇਵਾ ਜੋਤੀ ਵਿਕਸਿਤ ਭਾਰਤ ਵਿੱਚ ਪੰਜਾਬ ਦੀ ਮੋਹਰੀ ਭੂਮਿਕਾ ਦਾ ਸੰਕਲਪ ਹੈ।”
ਯਾਤਰਾ ਵਿੱਚ ਭਾਜਪਾ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ, ਗੁਰਪ੍ਰਤਾਪ ਸਿੰਘ ਟਿੱਕਾ, ਡਾ. ਰਾਮ ਚਾਵਲਾ, ਅੰਮ੍ਰਿਤਸਰ ਉੱਤਰੀ ਤੋਂ ਸੁਖਮਿੰਦਰ ਸਿੰਘ ਪਿੰਟੂ ਅਤੇ ਅੰਮ੍ਰਿਤਸਰ ਪੱਛਮੀ ਤੋਂ ਕੁਮਾਰ ਅਮਿਤ ਵਾਲਮੀਕਿ ਸਮੇਤ ਵੱਡੀ ਗਿਣਤੀ ਵਿੱਚ ਆਗੂ ਅਤੇ ਕਾਰਕੁਨ ਸ਼ਾਮਲ ਹੋਏ। ਹਾਜ਼ਰੀਨਾਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਚੰਗੀ ਸਿਹਤ ਅਤੇ ਦੇਸ਼ ਸੇਵਾ ਦੇ ਸਫ਼ਰ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।
ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਪੁਲਿਸ ਨੇ ਆਪਣਾ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਇਸੇ ਲੜੀ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਅੰਤਰਰਾਸ਼ਟਰੀ ਅਤੇ ਅੰਤਰ-ਰਾਜੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਕਾਰਵਾਈ ਦੌਰਾਨ ਕੁੱਲ 8 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਹੋਏ ਹਨ।
15 ਗੈਰ-ਕਾਨੂੰਨੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ
ਪ੍ਰਾਪਤ ਜਾਣਕਾਰੀ ਅਨੁਸਾਰ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਮੁਲਜ਼ਮਾਂ ਕੋਲੋਂ 15 ਗੈਰ-ਕਾਨੂੰਨੀ ਪਿਸਤੌਲ ਅਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇੰਨੀ ਵੱਡੀ ਮਾਤਰਾ ਵਿੱਚ ਹਥਿਆਰਾਂ ਦਾ ਫੜਿਆ ਜਾਣਾ ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਇਹ ਗਰੁੱਪ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸੀ।
ਵਿਦੇਸ਼ੀ ਤਸਕਰਾਂ ਨਾਲ ਜੁੜੇ ਸਨ ਤਾਰ
ਮਾਮਲੇ ਦੀ ਮੁਢਲੀ ਜਾਂਚ ਦੌਰਾਨ ਇਹ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਦੇ ਕਥਿਤ ਤੌਰ ’ਤੇ ਵਿਦੇਸ਼ਾਂ ਵਿੱਚ ਬੈਠੇ ਹਥਿਆਰਾਂ ਦੇ ਤਸਕਰਾਂ ਨਾਲ ਡੂੰਘੇ ਸਬੰਧ ਸਨ। ਇਹ ਮੁਲਜ਼ਮ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ 'ਤੇ ਗੈਰ-ਕਾਨੂੰਨੀ ਹਥਿਆਰ ਹਾਸਲ ਕਰਦੇ ਸਨ ਅਤੇ ਫਿਰ ਉਨ੍ਹਾਂ ਨੂੰ ਸੂਬੇ ਦੇ ਵੱਖ-ਵੱਖ ਅਪਰਾਧਿਕ ਤੱਤਾਂ ਤੇ ਗੈਂਗਸਟਰਾਂ ਤੱਕ ਪਹੁੰਚਾਉਣ ਦਾ ਕੰਮ ਕਰ ਰਹੇ ਸਨ। ਜਾਂਚ ਵਿੱਚ ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਦੇ ਹੋਰ ਸਾਥੀ ਵੀ ਇਸ ਨੈੱਟਵਰਕ ਨਾਲ ਜੁੜੇ ਹੋਏ ਹਨ।
ਵੱਖ-ਵੱਖ ਥਾਣਿਆਂ ਵਿੱਚ ਦਰਜ ਕੀਤੀਆਂ ਗਈਆਂ ਐੱਫ.ਆਈ.ਆਰ.
ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਅੰਮ੍ਰਿਤਸਰ ਦੇ ਥਾਣਾ ਕੈਂਟੋਨਮੈਂਟ, ਥਾਣਾ ਇਸਲਾਮਾਬਾਦ ਅਤੇ ਥਾਣਾ ਛੇਹਰਟਾ ਵਿਖੇ ਵੱਖ-ਵੱਖ ਐੱਫ.ਆਈ.ਆਰ. (FIR) ਦਰਜ ਕਰ ਲਈਆਂ ਗਈਆਂ ਹਨ। ਪੁਲਿਸ ਹੁਣ ਇਨ੍ਹਾਂ ਮੁਲਜ਼ਮਾਂ ਤੋਂ ਸਖ਼ਤ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਪਿਛਲੇ ਅਤੇ ਅਗਲੇ ਲਿੰਕਾਂ (Backward and Forward Linkages) ਦਾ ਪਤਾ ਲਗਾਇਆ ਜਾ ਸਕੇ।
ਪੰਜਾਬ ਪੁਲਿਸ ਦੀ ਸਖ਼ਤ ਚੇਤਾਵਨੀ
ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਵਿਰੁੱਧ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀਆਂ ਗ੍ਰਿਫ਼ਤਾਰੀਆਂ ਵੀ ਹੋਣ ਦੀ ਸੰਭਾਵਨਾ ਹੈ।
ਗੁਰੂ ਨਗਰੀ ਅੰਮ੍ਰਿਤਸਰ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਇੱਕ ਵਾਰ ਫਿਰ ਵੱਡੇ ਸਵਾਲ ਖੜ੍ਹੇ ਹੋ ਗਏ ਹਨ। ਥਾਣੇ ਤੋਂ ਆਪਣੀ ਡਿਊਟੀ ਖ਼ਤਮ ਕਰਕੇ ਘਰ ਪਰਤ ਰਹੇ ਰੇਲਵੇ ਪੁਲਿਸ (GRP) ਵਿੱਚ ਤਾਇਨਾਤ ਏ.ਐੱਸ.ਆਈ. (ASI) ਸੁਖਚੈਨ ਸਿੰਘ ‘ਤੇ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਜਾਨਲੇਵਾ ਫਾਇਰਿੰਗ ਕੀਤੀ ਗਈ। ਇਸ ਹਮਲੇ ਦੌਰਾਨ ਇੱਕ ਗੋਲੀ ਉਨ੍ਹਾਂ ਦੀ ਖੱਬੀ ਬਾਂਹ ਨੂੰ ਆਰ-ਪਾਰ ਕਰ ਗਈ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਪਿੰਡ ਨੇੜੇ ਘੇਰ ਕੇ ਕੀਤਾ ਹਮਲਾ
ਮਿਲੀ ਜਾਣਕਾਰੀ ਮੁਤਾਬਕ ਏ.ਐੱਸ.ਆਈ. ਸੁਖਚੈਨ ਸਿੰਘ ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਜੀ.ਆਰ.ਪੀ. ਵਿੱਚ ਤਾਇਨਾਤ ਹਨ। ਐਤਵਾਰ ਸ਼ਾਮ ਨੂੰ ਆਪਣੀ ਡਿਊਟੀ ਨਿਭਾਉਣ ਤੋਂ ਬਾਅਦ ਉਹ ਆਪਣੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਘਰ ਵੱਲ ਪਰਤ ਰਹੇ ਸਨ। ਜਦੋਂ ਉਹ ਸ਼ਾਮ ਨੂੰ ਕਰੀਬ ਸਵਾ 7 ਵਜੇ ਪਿੰਡ ਜਗਦੇਵ ਖੁਰਦ ਨੇੜੇ ਇੱਕ ਪੁਲੀ ਕੋਲ ਪਹੁੰਚੇ ਤਾਂ ਪਹਿਲਾਂ ਤੋਂ ਘਾਤ ਲਾ ਕੇ ਬੈਠੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ।
ਹਮਲਾਵਰ ਮੌਕੇ ਤੋਂ ਫ਼ਰਾਰ ਹੋਣ ‘ਚ ਕਾਮਯਾਬ
ਇਸ ਤੋਂ ਪਹਿਲਾਂ ਕਿ ਸੁਖਚੈਨ ਸਿੰਘ ਕੁਝ ਸਮਝ ਪਾਉਂਦੇ, ਹਮਲਾਵਰਾਂ ਨੇ ਉਨ੍ਹਾਂ ‘ਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਹਮਲੇ ਵੇਲੇ ਉਨ੍ਹਾਂ ਨੇ ਪੁਲਿਸ ਦੀ ਵਰਦੀ ਵੀ ਨਹੀਂ ਪਾਈ ਹੋਈ ਸੀ ਅਤੇ ਉਹ ਸਾਧਾਰਨ ਟੀ-ਸ਼ਰਟ ਵਿੱਚ ਸਨ। ਫਾਇਰਿੰਗ ਦੌਰਾਨ ਇੱਕ ਗੋਲੀ ਉਨ੍ਹਾਂ ਦੀ ਖੱਬੀ ਬਾਂਹ ਵਿੱਚ ਲੱਗੀ ਅਤੇ ਬਾਹਰ ਨਿਕਲ ਗਈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ।
ਪਰਿਵਾਰ ਨੇ ਹਸਪਤਾਲ ਦਾਖ਼ਲ ਕਰਵਾਇਆ, ਹਾਲਤ ਖ਼ਤਰੇ ਤੋਂ ਬਾਹਰ
ਘਟਨਾ ਦਾ ਪਤਾ ਲੱਗਦਿਆਂ ਹੀ ਪਰਿਵਾਰਕ ਮੈਂਬਰ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਜ਼ਖ਼ਮੀ ਸੁਖਚੈਨ ਸਿੰਘ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਡਾਕਟਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਹੁਣ ਖ਼ਤਰੇ ਤੋਂ ਬਾਹਰ ਅਤੇ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀ ਏ.ਐੱਸ.ਆਈ. ਦਾ ਹਾਲ-ਚਾਲ ਜਾਣਿਆ।
ਸਾਲ 2019 ਵਿੱਚ ਹੋਏ ਭਰਾ ਦੇ ਕਤਲ ਦਾ ਕੀਤਾ ਜ਼ਿਕਰ, ਭਾਬੀ 'ਤੇ ਜਤਾਇਆ ਸ਼ੱਕ
ਜ਼ਖ਼ਮੀ ਸੁਖਚੈਨ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਵੀ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ। ਹਾਲਾਂਕਿ, ਉਨ੍ਹਾਂ ਨੇ ਸਾਲ 2019 ਵਿੱਚ ਆਪਣੇ ਭਰਾ ਦੇ ਹੋਏ ਕਤਲ ਦਾ ਹਵਾਲਾ ਦਿੰਦਿਆਂ ਆਪਣੀ ਭਾਬੀ ‘ਤੇ ਇਸ ਹਮਲੇ ਪਿੱਛੇ ਹੱਥ ਹੋਣ ਦਾ ਗੰਭੀਰ ਸ਼ੱਕ ਜਤਾਇਆ ਹੈ। ਪੁਲਿਸ ਹੁਣ ਇਸ ਪਹਿਲੂ ਸਣੇ ਸਾਰੇ ਐਂਗਲਾਂ ਤੋਂ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਪੰਜਾਬ ਵਿੱਚ ASI ‘ਤੇ ਹਮਲਿਆਂ ਦਾ ਸਿਲਸਿਲਾ ਜਾਰੀ
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਪੁਲਿਸ ਕਰਮਚਾਰੀਆਂ ਅਤੇ ਖ਼ਾਸਕਰ ਏ.ਐੱਸ.ਆਈ. (ASI) ‘ਤੇ ਹਮਲਿਆਂ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਸੂਬੇ ਵਿੱਚ ਇਸ ਤੋਂ ਪਹਿਲਾਂ ਵੀ ਗੁਰਦਾਸਪੁਰ ਅਤੇ ਅੰਮ੍ਰਿਤਸਰ ਸਮੇਤ ਕਈ ਥਾਵਾਂ ‘ਤੇ ਇਸੇ ਤਰ੍ਹਾਂ ਦੇ ਅੰਦਾਜ਼ ਵਿੱਚ ਤਿੰਨ ਏ.ਐੱਸ.ਆਈ. ਦਾ ਕਤਲ ਕੀਤਾ ਜਾ ਚੁੱਕਿਆ ਹੈ, ਜਦਕਿ ਕੁਝ ਹੋਰਾਂ ਨੂੰ ਵੀ ਨਿਸ਼ਾਨਾ ਬਣਾ ਕੇ ਜ਼ਖ਼ਮੀ ਕੀਤਾ ਗਿਆ ਹੈ।
ਇਸ ਮਾਮਲੇ ਵਿੱਚ ਪੁਲਿਸ ਨੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਆਸ-ਪਾਸ ਦੇ ਇਲਾਕਿਆਂ ਦੇ ਸੀ.ਸੀ.ਟੀ.ਵੀ. (CCTV) ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਸਲਾਖਾਂ ਪਿੱਛੇ ਪਹੁੰਚਾਇਆ ਜਾ ਸਕੇ।
ਗੁਰੂ ਨਗਰੀ ਅੰਮ੍ਰਿਤਸਰ ਦੇ ਵਿਦਿਅਕ, ਬੌਧਿਕ ਅਤੇ ਸਰਵਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਅਤੇ ਬੁਲੰਦੀਆਂ ਦੇਣ ਲਈ ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਇੰਚਾਰਜ ਤਰੁਣ ਚੁੱਘ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਸਿੱਖਿਆ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਇੱਕ ਅਹਿਮ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਇੱਕ ਕੇਂਦਰੀ ਯੂਨੀਵਰਸਿਟੀ (Central University) ਦੀ ਸਥਾਪਨਾ ਕਰਨ ਦੀ ਜ਼ੋਰਦਾਰ ਮੰਗ ਰੱਖੀ, ਜਿਸ ਨਾਲ ਪੂਰੇ ਮਾਝਾ ਖੇਤਰ ਦੇ ਨੌਜਵਾਨਾਂ ਨੂੰ ਉੱਚ ਪੱਧਰੀ ਸਿੱਖਿਆ ਦੇ ਨਵੇਂ ਮੌਕੇ ਮਿਲ ਸਕਣ।
ਮੰਗ-ਪੱਤਰ ਸੌਂਪਿਆ ਗਿਆ
ਇਸ ਮੌਕੇ 'ਅੰਮ੍ਰਿਤਸਰ ਵਿਕਾਸ ਮੰਚ' ਵੱਲੋਂ ਵੀ ਕੇਂਦਰੀ ਸਿੱਖਿਆ ਮੰਤਰੀ ਨੂੰ ਇੱਕ ਵਿਸਤ੍ਰਿਤ ਮੰਗ-ਪੱਤਰ ਸੌਂਪਿਆ ਗਿਆ। ਇਸ ਮੰਗ-ਪੱਤਰ ਵਿੱਚ ਵਿਸ਼ੇਸ਼ ਤੌਰ 'ਤੇ ਅੰਮ੍ਰਿਤਸਰ ਦੇ ਇਤਿਹਾਸਕ 450ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ ਗੁਰੂ ਨਗਰੀ ਨੂੰ ਕੇਂਦਰੀ ਯੂਨੀਵਰਸਿਟੀ ਦਾ ਤੋਹਫ਼ਾ ਦੇਣ ਦੀ ਅਪੀਲ ਕੀਤੀ ਗਈ ਹੈ। ਮੰਗ-ਪੱਤਰ ਵਿੱਚ ਦੱਸਿਆ ਗਿਆ ਹੈ ਕਿ ਵਿਸ਼ਵ ਪ੍ਰਸਿੱਧ ਅੰਮ੍ਰਿਤਸਰ ਆਪਣੀ ਧਾਰਮਿਕ, ਇਤਿਹਾਸਕ, ਸੱਭਿਆਚਾਰਕ ਅਤੇ ਰਣਨੀਤਕ ਪਛਾਣ ਕਾਰਨ ਨਾ ਸਿਰਫ਼ ਭਾਰਤ ਵਿੱਚ, ਸਗੋਂ ਪੂਰੀ ਦੁਨੀਆ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦਾ ਹੈ।
ਅੰਮ੍ਰਿਤਸਰ ਦੀ ਵਿਸ਼ਵ ਪੱਧਰੀ ਪਛਾਣ ਅਤੇ ਸੰਭਾਵਨਾਵਾਂ
ਤਰੁਣ ਚੁੱਘ ਨੇ ਕੇਂਦਰੀ ਮੰਤਰੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ ਅਤੇ ਅਟਾਰੀ-ਵਾਹਗਾ ਸਰਹੱਦ ਵਰਗੇ ਮਹਾਨ ਇਤਿਹਾਸਕ ਅਤੇ ਧਾਰਮਿਕ ਅਸਥਾਨਾਂ ਕਾਰਨ ਅੰਮ੍ਰਿਤਸਰ ਵਿੱਚ ਰੋਜ਼ਾਨਾ ਲੱਖਾਂ ਸ਼ਰਧਾਲੂ ਅਤੇ ਸੈਲਾਨੀ ਪਹੁੰਚਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਵਿੱਚ ਅੰਤਰਰਾਸ਼ਟਰੀ ਹਵਾਈ ਅੱਡਾ, ਮਜ਼ਬੂਤ ​​ਰੇਲ ਅਤੇ ਸੜਕੀ ਆਵਾਜਾਈ, ਸਮਾਰਟ ਸਿਟੀ ਤਹਿਤ ਵਿਕਸਤ ਬੁਨਿਆਦੀ ਢਾਂਚਾ ਅਤੇ ਆਧੁਨਿਕ ਆਤਿਥਿਅ ਸਤਿਕਾਰ ਖੇਤਰ ਮੌਜੂਦ ਹੈ। ਅਜਿਹੇ ਹਾਲਾਤਾਂ ਵਿੱਚ, ਅੰਮ੍ਰਿਤਸਰ ਵਰਗੇ ਮਹੱਤਵਪੂਰਨ ਸ਼ਹਿਰ ਵਿੱਚ ਕੇਂਦਰੀ ਯੂਨੀਵਰਸਿਟੀ ਦਾ ਨਾ ਹੋਣਾ ਇੱਕ ਵੱਡੀ ਵਿਦਿਅਕ ਘਾਟ ਰਹੀ ਹੈ। ਇਸ ਦੀ ਸਥਾਪਨਾ ਨਾਲ ਇਸ ਖੇਤਰ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਆਧੁਨਿਕ ਖੋਜ ਸਹੂਲਤਾਂ ਅਤੇ ਵਧੀਆ ਕਰੀਅਰ ਦੇ ਮੌਕੇ ਮਿਲਣਗੇ।
ਵਿਰਾਸਤ, ਸੱਭਿਆਚਾਰ ਅਤੇ ਰਾਸ਼ਟਰੀ ਸੁਰੱਖਿਆ ਦੇ ਅਧਿਐਨ ਦਾ ਬਣੇਗਾ ਕੇਂਦਰ
ਤਰੁਣ ਚੁਘ ਨੇ ਜ਼ੋਰ ਦੇ ਕੇ ਕਿਹਾ ਕਿ ਅੰਮ੍ਰਿਤਸਰ ਸਿਰਫ਼ ਇੱਕ ਧਾਰਮਿਕ ਅਤੇ ਇਤਿਹਾਸਕ ਸ਼ਹਿਰ ਹੀ ਨਹੀਂ ਹੈ, ਸਗੋਂ ਇਹ ਭਾਰਤ ਦੀ ਸੱਭਿਆਚਾਰਕ ਚੇਤਨਾ ਅਤੇ ਸਰਹੱਦੀ ਪਛਾਣ ਦਾ ਵੀ ਇੱਕ ਮਹੱਤਵਪੂਰਨ ਕੇਂਦਰ ਹੈ। ਇੱਥੇ ਬਣਨ ਵਾਲੀ ਕੇਂਦਰੀ ਯੂਨੀਵਰਸਿਟੀ ਪੰਜਾਬ ਦੀ ਅਮੀਰ ਵਿਰਾਸਤ, ਇਤਿਹਾਸ, ਸੱਭਿਆਚਾਰ, ਸਰਹੱਦੀ ਖੇਤਰਾਂ ਨਾਲ ਜੁੜੇ ਵਿਸ਼ਿਆਂ, ਰਾਸ਼ਟਰੀ ਸੁਰੱਖਿਆ ਅਤੇ ਆਧੁਨਿਕ ਵਿਗਿਆਨਕ ਸਿੱਖਿਆ ਦੇ ਖੋਜ ਕਾਰਜਾਂ ਲਈ ਇੱਕ ਵੱਡਾ ਕੇਂਦਰ ਬਣ ਸਕਦੀ ਹੈ।
ਉਨ੍ਹਾਂ ਨੇ ਕਿਹਾ, “ਗੁਰੂ ਨਗਰੀ ਅੰਮ੍ਰਿਤਸਰ ਮੇਰੀ ਕਰਮਭੂਮੀ ਰਹੀ ਹੈ ਅਤੇ ਇਸ ਦੀ ਸੇਵਾ ਕਰਨਾ ਮੇਰੇ ਲਈ ਸਿਰਫ਼ ਇੱਕ ਰਾਜਨੀਤਕ ਜ਼ਿੰਮੇਵਾਰੀ ਨਹੀਂ, ਸਗੋਂ ਸ਼ਰਧਾ ਅਤੇ ਅਥਾਹ ਪਿਆਰ ਦਾ ਵਿਸ਼ਾ ਹੈ। ਅੰਮ੍ਰਿਤਸਰ ਦੇ ਸਰਵਪੱਖੀ ਵਿਕਾਸ ਅਤੇ ਇੱਥੋਂ ਦੀ ਨੌਜਵਾਨ ਪੀੜ੍ਹੀ ਦੇ ਸੁਨਹਿਰੀ ਭਵਿੱਖ ਲਈ ਮੈਂ ਹਰ ਸੰਭਵ ਯਤਨ ਕਰਨ ਲਈ ਹਮੇਸ਼ਾ ਵਚਨਬੱਧ ਹਾਂ।”
450ਵੇਂ ਸਥਾਪਨਾ ਦਿਵਸ ਨੂੰ ਯਾਦਗਾਰ ਬਣਾਉਣ ਦੀ ਅਪੀਲ
ਤਰੁਣ ਚੁੱਘ ਨੇ ਕੇਂਦਰੀ ਸਿੱਖਿਆ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਵਿਸ਼ੇਸ਼ ਤੌਰ 'ਤੇ ਅਪੀਲ ਕੀਤੀ ਕਿ ਅੰਮ੍ਰਿਤਸਰ ਦੇ 450ਵੇਂ ਸਥਾਪਨਾ ਦਿਵਸ ਦੇ ਇਸ ਇਤਿਹਾਸਕ ਮੌਕੇ ਨੂੰ ਹੋਰ ਵੀ ਯਾਦਗਾਰ ਬਣਾਉਂਦਿਆਂ ਇਸ ਪ੍ਰਸਤਾਵ ਨੂੰ ਪਹਿਲ ਦੇ ਆਧਾਰ 'ਤੇ ਅੱਗੇ ਵਧਾਇਆ ਜਾਵੇ। 'ਅੰਮ੍ਰਿਤਸਰ ਵਿਕਾਸ ਮੰਚ' ਨੇ ਵੀ ਉਮੀਦ ਜਤਾਈ ਹੈ ਕਿ ਕੇਂਦਰ ਸਰਕਾਰ ਸ਼ਹਿਰ ਦੀ ਇਤਿਹਾਸਕ ਅਤੇ ਰਣਨੀਤਕ ਮਹੱਤਤਾ ਨੂੰ ਸਮਝਦਿਆਂ ਇਸ ਮੰਗ 'ਤੇ ਜਲਦੀ ਹੀ ਸਕਾਰਾਤਮਕ ਫ਼ੈਸਲਾ ਲਵੇਗੀ।
ਅੰਮ੍ਰਿਤਸਰ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਮਿਸ਼ਨਰੇਟ ਪੁਲਿਸ ਵੱਲੋਂ ਲਗਾਤਾਰ ਵੱਡੀ ਪੱਧਰ 'ਤੇ ਸਰਚ ਅਭਿਆਨ ਚਲਾਏ ਜਾ ਰਹੇ ਹਨ। ਇਸੇ ਮੁਹਿੰਮ ਤਹਿਤ ਅੱਜ ਤੜਕਸਾਰ ਛੇਹਰਟਾ ਥਾਣਾ ਅਧੀਨ ਆਉਂਦੇ ਇਲਾਕੇ ਗੁਰੂ ਕੀ ਵਡਾਲੀ ਵਿਖੇ ਇੱਕ ਵਿਸ਼ੇਸ਼ ਅਤੇ ਸਾਂਝਾ 'ਕੈਸੋ' (CASO - Cordone and Search Operation) ਆਪਰੇਸ਼ਨ ਚਲਾਇਆ ਗਿਆ। ਇਸ ਛਾਪੇਮਾਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਇਲਾਕੇ ਵਿੱਚ ਸਖ਼ਤੀ ਦਿਖਾਉਂਦਿਆਂ ਵੱਡੀਆਂ ਸਫ਼ਲਤਾਵਾਂ ਹਾਸਲ ਕੀਤੀਆਂ ਹਨ।
100 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਕੀਤੀ ਬਾਰੀਕੀ ਨਾਲ ਚੈਕਿੰਗ
ਇਸ ਵਿਸ਼ੇਸ਼ ਆਪਰੇਸ਼ਨ ਨੂੰ ਕਾਮਯਾਬ ਬਣਾਉਣ ਲਈ 100 ਤੋਂ ਵੱਧ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੇ ਹਿੱਸਾ ਲਿਆ। ਸਵੇਰ ਦੇ ਸਮੇਂ ਸ਼ੁਰੂ ਹੋਏ ਇਸ ਸਰਚ ਅਭਿਆਨ ਦੌਰਾਨ ਪੁਲਿਸ ਟੀਮਾਂ ਨੇ ਘਰਾਂ, ਸੰਵੇਦਨਸ਼ੀਲ ਪੁਆਇੰਟਾਂ ਅਤੇ ਸ਼ੱਕੀ ਥਾਵਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ। ਪੁਲਿਸ ਦਾ ਮੁੱਖ ਧਿਆਨ ਉਨ੍ਹਾਂ ਹੌਟਸਪਾਟਸ ਅਤੇ ਇਲਾਕਿਆਂ 'ਤੇ ਸੀ, ਜਿੱਥੇ ਨਸ਼ਿਆਂ ਦੀ ਤਸਕਰੀ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਬਾਰੇ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ।
ਰਿਕਵਰੀ ਅਤੇ ਕਾਬੂ ਕੀਤੇ ਗਏ ਵਿਅਕਤੀ
ਆਪਰੇਸ਼ਨ ਦੇ ਵੇਰਵੇ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ:
06 ਸ਼ੱਕੀ ਵਿਅਕਤੀਆਂ ਨੂੰ ਰਾਊਂਡਅਪ ਕਰਕੇ ਉਨ੍ਹਾਂ ਖ਼ਿਲਾਫ਼ ਪੁੱਛਗਿੱਛ ਅਤੇ ਤਸਦੀਕ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
NDPS Act (ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਾਨੂੰਨ) ਅਤੇ Excise Act (ਆਬਕਾਰੀ ਐਕਟ) ਤਹਿਤ ਵੱਖ-ਵੱਖ ਮਾਮਲਿਆਂ ਵਿੱਚ ਰਿਕਵਰੀ ਕੀਤੀ ਗਈ ਹੈ, ਜਿਸ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਮੌਕੇ ਤੋਂ 03 ਸ਼ੱਕੀ/ਅਣਕਲੇਮਡ ਵਾਹਨਾਂ ਨੂੰ ਵੀ ਕਬਜ਼ੇ ਵਿੱਚ ਲਿਆ ਗਿਆ ਹੈ, ਜਿਨ੍ਹਾਂ ਦੇ ਦਸਤਾਵੇਜ਼ਾਂ ਅਤੇ ਮਾਲਕੀ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਇਨ੍ਹਾਂ ਦੀ ਵਰਤੋਂ ਕਿੱਥੇ ਅਤੇ ਕਿਵੇਂ ਕੀਤੀ ਜਾ ਰਹੀ ਸੀ।
"ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਜਾਰੀ ਰਹੇਗੀ" - ਡੀਸੀਪੀ ਪ੍ਰਭਜੋਤ ਸਿੰਘ ਵਿਰਕ
ਇਸ ਪੂਰੇ ਆਪਰੇਸ਼ਨ ਦੀ ਅਗਵਾਈ ਕਰ ਰਹੇ ਡੀਸੀਪੀ ਇਨਵੈਸਟੀਗੇਸ਼ਨ ਅੰਮ੍ਰਿਤਸਰ, ਸ੍ਰੀ ਪ੍ਰਭਜੋਤ ਸਿੰਘ ਵਿਰਕ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨਸ਼ਿਆਂ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ’ਤੇ ਪੂਰੀ ਸਖ਼ਤੀ ਨਾਲ ਕੰਮ ਕਰ ਰਹੀ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਿਸ ਦੀ ਕਾਰਵਾਈ ਸਿਰਫ਼ ਨਸ਼ਾ ਵੇਚਣ ਵਾਲਿਆਂ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਨਸ਼ੇ ਦੀ ਪੂਰੀ ਸਪਲਾਈ ਚੇਨ, ਇਸ ਨਾਲ ਜੁੜੇ ਤੱਤਾਂ ਅਤੇ ਹੌਟਸਪਾਟ ਖੇਤਰਾਂ ਨੂੰ ਤਬਾਹ ਕਰਨ ਲਈ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਡੀਸੀਪੀ ਵਿਰਕ ਨੇ ਚੇਤਾਵਨੀ ਦਿੱਤੀ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ CASO ਆਪਰੇਸ਼ਨ ਲਗਾਤਾਰ ਜਾਰੀ ਰਹਿਣਗੇ।
ਪੰਜਾਬ ਦੇ ਅੰਮ੍ਰਿਤਸਰ ਅਧੀਨ ਪੈਂਦੇ ਪਿੰਡ ਸੈਦੋਲੇਹਲ ਵਿੱਚ ਦਿਨ-ਦਿਹਾੜੇ ਬੇਖ਼ੌਫ਼ ਬਦਮਾਸ਼ਾਂ ਵੱਲੋਂ ਇੱਕ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪਿੰਡ ਦੀ ਮੌਜੂਦਾ ਮਹਿਲਾ ਸਰਪੰਚ ਅਮਰਜੀਤ ਕੌਰ ਦੇ ਕੰਨਾਂ ਤੋਂ ਅਣਪਛਾਤੇ ਬਾਈਕ ਸਵਾਰ ਲੁਟੇਰੇ ਸੋਨੇ ਦੀਆਂ ਵਾਲੀਆਂ ਝਪਟ ਕੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਪੂਰੀ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜੋ ਨੇੜੇ ਲੱਗੇ ਕੈਮਰੇ ਵਿੱਚ ਕੈਦ ਹੋ ਗਈ ਹੈ।
ਘਰ ਦੇ ਬਾਹਰ ਬੁਲਾ ਕੇ ਦਿੱਤਾ ਵਾਰਦਾਤ ਨੂੰ ਅੰਜਾਮ
ਪੀੜਤ ਮਹਿਲਾ ਸਰਪੰਚ ਅਮਰਜੀਤ ਕੌਰ ਨੇ ਆਪਣੀ ਹੱਡਬੀਤੀ ਸਾਂਝੀ ਕਰਦਿਆਂ ਦੱਸਿਆ ਕਿ ਉਹ ਘਰ ਦੇ ਅੰਦਰ ਮੌਜੂਦ ਸਨ ਅਤੇ ਉਨ੍ਹਾਂ ਦੀ ਪੋਤੀ ਬਾਹਰ ਐਕਟਿਵਾ ਸਾਫ਼ ਕਰ ਰਹੀ ਸੀ। ਇਸ ਦੌਰਾਨ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਨੌਜਵਾਨ ਉੱਥੇ ਆਏ ਅਤੇ ਉਨ੍ਹਾਂ ਦੀ ਪੋਤੀ ਨੂੰ ਸਰਪੰਚ ਨੂੰ ਬਾਹਰ ਬੁਲਾਉਣ ਲਈ ਕਿਹਾ।
ਜਿਵੇਂ ਹੀ ਅਮਰਜੀਤ ਕੌਰ ਬਾਹਰ ਆਏ ਤਾਂ ਮੁਲਜ਼ਮਾਂ ਨੇ ਕਿਸੇ ਦਾ ਘਰ ਪੁੱਛਣ ਅਤੇ ਮੁਰਗਿਆਂ ਸਬੰਧੀ ਗੱਲਬਾਤ ਕਰਨ ਦੇ ਬਹਾਨੇ ਉਨ੍ਹਾਂ ਨੂੰ ਗੱਲਾਂ ਵਿੱਚ ਉਲਝਾ ਲਿਆ। ਗੱਲਾਂ-ਗੱਲਾਂ ਵਿੱਚ ਹੀ ਇੱਕ ਨੌਜਵਾਨ ਨੇ ਅਚਾਨਕ ਝਪਟਾ ਮਾਰ ਕੇ ਉਨ੍ਹਾਂ ਦੇ ਕੰਨਾਂ ਤੋਂ ਸੋਨੇ ਦੀਆਂ ਵਾਲੀਆਂ ਨੋਚ ਲਈਆਂ।
ਰੋਕਣ ਦੀ ਕੋਸ਼ਿਸ਼ ਦੌਰਾਨ ਸੜਕ 'ਤੇ ਡਿੱਗੇ ਪੀੜਤਾ
ਵਾਰਦਾਤ ਤੋਂ ਬਾਅਦ ਜਦੋਂ ਸਰਪੰਚ ਅਮਰਜੀਤ ਕੌਰ ਨੇ ਬਦਮਾਸ਼ਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ, ਤਾਂ ਖਿੱਚ-ਧੂਹ ਅਤੇ ਧੱਕਾ-ਮੁੱਕੀ ਦੌਰਾਨ ਉਹ ਸੜਕ 'ਤੇ ਡਿੱਗ ਪਏ। ਇਸ ਦਾ ਫ਼ਾਇਦਾ ਉਠਾਉਂਦੋਂ ਹੋਏ ਦੋਵੇਂ ਬਦਮਾਸ਼ ਤੇਜ਼ੀ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਮੌਕੇ ਤੋਂ ਫ਼ਰਾਰ ਹੋ ਗਏ।
ਪੁਲਿਸ ਨੇ ਮਾਮਲਾ ਕੀਤਾ ਦਰਜ, ਜਾਂਚ ਜਾਰੀ
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾ ਸਕੇ। ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਅਤੇ ਰੋਸ ਪਾਇਆ ਜਾ ਰਿਹਾ ਹੈ।
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਵਿੱਚ ਅਧਿਕਾਰਤ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਇੱਕ ਸਖ਼ਤ ਫ਼ੈਸਲਾ ਲਿਆ ਗਿਆ ਹੈ। ਪੁਲਿਸ ਕਮਿਸ਼ਨਰ ਸ੍ਰੀ ਹਰਮਨਬੀਰ ਸਿੰਘ ਗਿੱਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023 ਦੀ ਧਾਰਾ 163 ਤਹਿਤ ਨਵੇਂ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਹੁਣ ਸ਼ਹਿਰ ਦੇ ਸਾਰੇ ਪੈਟਰੋਲ ਪੰਪਾਂ, ਡੀਜ਼ਲ ਡਿਸਪੈਂਸਿੰਗ ਅਤੇ ਸੀ.ਐੱਨ.ਜੀ. ਸਟੇਸ਼ਨਾਂ ਉੱਤੇ ਉਨ੍ਹਾਂ ਵਾਹਨਾਂ ਨੂੰ ਇੰਧਨ ਨਹੀਂ ਦਿੱਤਾ ਜਾਵੇਗਾ, ਜਿਨ੍ਹਾਂ ਉੱਤੇ ਅੱਗੇ ਅਤੇ ਪਿੱਛੇ ਵੈਧ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਪਲੇਟ (HSRP) ਸਹੀ ਢੰਗ ਨਾਲ ਨਹੀਂ ਲੱਗੀ ਹੋਵੇਗੀ।
ਨਿਯਮਾਂ ਦੀ ਮੁੱਖ ਜਾਣਕਾਰੀ:
ਪਾਬੰਦੀ ਦਾ ਦਾਇਰਾ: ਇਹ ਹੁਕਮ ਉਨ੍ਹਾਂ ਸਾਰੇ ਵਾਹਨਾਂ 'ਤੇ ਵੀ ਲਾਗੂ ਹੋਵੇਗਾ ਜਿਨ੍ਹਾਂ ਦੀਆਂ ਨੰਬਰ ਪਲੇਟਾਂ ਹਟਾਈਆਂ, ਨੁਕਸਾਨੀਆਂ, ਟੁੱਟੀਆਂ, ਬਦਲੀਆਂ ਜਾਂ ਕਿਸੇ ਹੋਰ ਤਰੀਕੇ ਨਾਲ ਸੋਧੀਆਂ ਗਈਆਂ ਹਨ।
ਕਿਸ ਨੂੰ ਮਿਲੇਗੀ ਛੋਟ? ਨਵੇਂ ਵਾਹਨ ਜਿਨ੍ਹਾਂ ਕੋਲ ਵੈਧ ਰਜਿਸਟ੍ਰੇਸ਼ਨ ਜਾਂ ਅਸਥਾਈ (ਟੈਂਪਰੇਰੀ) ਨੰਬਰ ਹੈ, ਅਤੇ ਐਂਬੂਲੈਂਸ, ਫਾਇਰ ਬ੍ਰਿਗੇਡ ਸਮੇਤ ਹੋਰ ਜ਼ਰੂਰੀ ਐਮਰਜੈਂਸੀ ਸੇਵਾਵਾਂ ਵਾਲੇ ਵਾਹਨਾਂ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ।
ਪੰਪ ਮਾਲਕਾਂ ਲਈ ਹਦਾਇਤਾਂ: ਸਾਰੇ ਪੈਟਰੋਲ ਪੰਪਾਂ ਅਤੇ ਸੀ.ਐੱਨ.ਜੀ. ਸਟੇਸ਼ਨਾਂ ਨੂੰ ਆਪਣੇ ਪ੍ਰਵੇਸ਼ ਦੁਆਰ ਨੇੜੇ ਪੰਜਾਬੀ ਅਤੇ ਅੰਗਰੇਜ਼ੀ ਵਿੱਚ ਘੱਟੋ-ਘੱਟ 3×3 ਫੁੱਟ ਦਾ ਸੂਚਨਾ ਬੋਰਡ ਲਗਾਉਣਾ ਲਾਜ਼ਮੀ ਹੋਵੇਗਾ।
ਸੀ.ਸੀ.ਟੀ.ਵੀ. (CCTV) ਰਿਕਾਰਡਿੰਗ: ਪੰਪਾਂ ਦੇ ਸੀ.ਸੀ.ਟੀ.ਵੀ. ਅਤੇ ਏ.ਐੱਨ.ਪੀ.ਆਰ. (ANPR) ਕੈਮਰੇ ਹਰ ਸਮੇਂ ਚਾਲੂ ਰੱਖਣੇ ਪੈਣਗੇ ਅਤੇ ਆਉਣ ਵਾਲੇ ਵਾਹਨਾਂ ਦੀ ਫੁਟੇਜ ਘੱਟੋ-ਘੱਟ 30 ਦਿਨਾਂ ਤੱਕ ਸੁਰੱਖਿਅਤ ਰੱਖਣੀ ਪਵੇਗੀ।
ਕਾਨੂੰਨੀ ਕਾਰਵਾਈ: ਜੇਕਰ ਕੋਈ ਵਿਅਕਤੀ ਬਿਨਾਂ ਨੰਬਰ ਪਲੇਟ ਤੋਂ ਤੇਲ ਨਾ ਮਿਲਣ 'ਤੇ ਹੰਗਾਮਾ ਕਰਦਾ ਹੈ, ਤਾਂ ਪੰਪ ਆਪਰੇਟਰ ਤੁਰੰਤ ਪੁਲਿਸ ਜਾਂ ਐਮਰਜੈਂਸੀ ਨੰਬਰ 112 ਉੱਤੇ ਸੂਚਨਾ ਦੇਣਗੇ।
ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮੋਟਰ ਵਹੀਕਲ ਐਕਟ ਅਤੇ ਬੀ.ਐੱਨ.ਐੱਸ.ਐੱਸ. ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਅੰਮ੍ਰਿਤਸਰ ਕਮਿਸ਼ਨਰੇਟ ਹੱਦ ਅੰਦਰ 20 ਨਵੰਬਰ 2026 ਤੱਕ ਲਾਗੂ ਰਹਿਣਗੇ।
ਅੰਮ੍ਰਿਤਸਰ ਵਿੱਚ ਇੱਕ ਏ.ਐੱਸ.ਆਈ (ASI) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਥਾਣਾ ਗੇਟ ਹਕੀਮਾਂ ਵਿੱਚ ਤਾਇਨਾਤ ASI ਹਰਜੀਤ ਸਿੰਘ ਵੀਰਵਾਰ ਰਾਤ ਕਰੀਬ 2:30 ਵਜੇ ਦਾਣਾ ਮੰਡੀ ਕੋਲ ਮੋਟਰਸਾਈਕਲ 'ਤੇ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਲੋਕਾਂ ਨੇ ਉਨ੍ਹਾਂ ਉੱਤੇ ਗੋਲੀਆਂ ਚਲਾ ਦਿੱਤੀਆਂ।
ਗੋਲੀ ਲੱਗਣ ਨਾਲ ਏ.ਐੱਸ.ਆਈ ਹਰਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਘਟਨਾ ਦੀ ਜ਼ਿੰਮੇਵਾਰੀ ਅਤੇ ਮੁੱਖ ਮੰਤਰੀ ਦਾ ਐਲਾਨ
ਘਟਨਾ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ (TTH) ਨੇ ਲਈ ਹੈ। ਹਾਲਾਂਕਿ, ਅਜੇ ਇਸ ਦੀ ਪੁਸ਼ਟੀ ਪੁਲਿਸ ਨੇ ਨਹੀਂ ਕੀਤੀ। ਜੀਟੀਸੀ ਨਿਊਜ਼ ਵੀ ਇਸ ਵਾਇਰਲ ਹੋ ਰਹੀ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ।
CM ਮਾਨ ਵੱਲੋਂ ਜਤਾਇਆ ਦੁੱਖ
ਉੱਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਏ.ਐੱਸ.ਆਈ. ਦੇ ਕਤਲ 'ਤੇ ਦੁੱਖ ਪ੍ਰਗਟ ਕੀਤਾ ਅਤੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ- ਅੰਮ੍ਰਿਤਸਰ ਵਿੱਚ ਆਪਣੀ ਡਿਊਟੀ ਨਿਭਾਉਂਦਿਆਂ ਸ਼ਹਾਦਤ ਪਾਉਣ ਵਾਲੇ ਸਹਾਇਕ ਥਾਣੇਦਾਰ ਹਰਜੀਤ ਸਿੰਘ ਜੀ ਦੀ ਬਹਾਦਰੀ ਨੂੰ ਦਿਲੋਂ ਸਲਾਮ। ਉਨ੍ਹਾਂ ਦੀ ਅਦੁੱਤੀ ਹਿੰਮਤ ਅਤੇ ਡਿਊਟੀ ਪ੍ਰਤੀ ਪੂਰਨ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
CM ਮਾਨ ਬੋਲੇ- ਸ਼ਹੀਦ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੇ ਹਾਂ
ਘਟਨਾ ਤੋਂ ਬਾਅਦ CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ। ਸਨਮਾਨ ਵਜੋਂ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ (Ex-gratia) ਰਕਮ ਅਤੇ HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਚੈੱਕ ਸ਼ਹੀਦ ਦੇ ਪਰਿਵਾਰ ਨੂੰ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ASI ਹਰਜੀਤ ਸਿੰਘ ਦੀ ਮੌਤ 'ਤੇ DGP ਗੌਰਵ ਯਾਦਵ ਨੇ ਦੁੱਖ ਪ੍ਰਗਟਾਇਆ ਹੈ।
ਇਸ ਤੋਂ ਪਹਿਲਾਂ ਏ.ਐੱਸ.ਆਈ. ਜੋਗ ਸਿੰਘ ਦਾ ਕਤਲ, ਜਸਵੰਤ ਸਿੰਘ 'ਤੇ ਹਮਲਾ
ਅੰਮ੍ਰਿਤਸਰ ਵਿੱਚ ਇਸ ਤੋਂ ਪਹਿਲਾਂ ਵੀ ਪੁਲਿਸ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਮਜੀਠਾ ਖੇਤਰ ਵਿੱਚ ਕੁਝ ਮਹੀਨੇ ਪਹਿਲਾਂ ਏ.ਐੱਸ.ਆਈ. ਜੋਗ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਸੀ। ਇਸ ਤੋਂ ਬਾਅਦ ਅਜਨਾਲਾ ਖੇਤਰ ਵਿੱਚ ਏ.ਐੱਸ.ਆਈ. ਜਸਵੰਤ ਸਿੰਘ 'ਤੇ ਹਮਲਾ ਹੋਇਆ, ਜਿਸ ਵਿੱਚ ਉਹ ਬਚ ਗਏ। ਉਹ ਖ਼ੁਦ ਬਾਈਕ ਚਲਾ ਕੇ ਥਾਣੇ ਪਹੁੰਚ ਗਏ ਸਨ। ਜਸਵੰਤ ਸਿੰਘ 'ਤੇ ਹੋਏ ਹਮਲੇ ਦੀ ਜ਼ਿੰਮੇਵਾਰੀ ਵੀ TTH ਨਾਮਕ ਸੰਗਠਨ ਨੇ ਲੈਣ ਦਾ ਦਾਅਵਾ ਕੀਤਾ ਸੀ।
ਸੀ.ਸੀ.ਟੀ.ਵੀ. ਅਤੇ ਹਮਲਾਵਰਾਂ ਦੀ ਭਾਲ ਵਿੱਚ ਜੁੱਟੀ ਪੁਲਿਸ
ਪੁਲਿਸ ਹੁਣ ਹਮਲਾਵਰਾਂ ਦੀ ਪਛਾਣ ਅਤੇ ਵਾਰਦਾਤ ਦੀ ਪੂਰੀ ਕੜੀ ਜੋੜਨ ਵਿੱਚ ਜੁੱਟੀ ਹੋਈ ਹੈ। ਘਟਨਾ ਸਥਾਨ ਦੇ ਆਸ-ਪਾਸ ਦੀਆਂ ਸੀ.ਸੀ.ਟੀ.ਵੀ. ਫੁਟੇਜ ਅਤੇ ਹੋਰ ਤਕਨੀਕੀ ਸਬੂਤਾਂ ਦੀ ਮਦਦ ਲਈ ਜਾ ਰਹੀ ਹੈ। ਹਮਲੇ ਦੇ ਪਿੱਛੇ ਦੀ ਵਜ੍ਹਾ ਅਤੇ ਦੋਸ਼ੀਆਂ ਦੀ ਪਛਾਣ ਜਾਂਚ ਪੂਰੀ ਹੋਣ ਤੋਂ ਬਾਅਦ ਸਪੱਸ਼ਟ ਹੋਵੇਗੀ।
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ 8 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੋਸ਼ੀਆਂ ਦੇ ਕਬਜ਼ੇ ਵਿੱਚੋਂ 9 ਕਿਲੋ 549 ਗ੍ਰਾਮ ਹੈਰੋਇਨ, 5 ਕਿਲੋ 459 ਗ੍ਰਾਮ ਅਫੀਮ ਅਤੇ ਇੱਕ ਗੈਰ-ਕਾਨੂੰਨੀ .30 ਬੋਰ ਪਿਸਤੌਲ ਬਰਾਮਦ ਕੀਤੀ ਗਈ ਹੈ।
ਵਿਦੇਸ਼ਾਂ ਦੇ ਨਾਲ ਜੁੜੇ ਤਾਰ
ਮੁੱਢਲੀ ਜਾਂਚ ਤੋਂ ਇਹ ਸਾਹਮਣੇ ਆਇਆ ਹੈ ਕਿ ਇਹ ਸਾਰੇ ਦੋਸ਼ੀ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ। ਇਨ੍ਹਾਂ ਦੋਸ਼ੀਆਂ ਨੂੰ ਡਰੋਨ ਰਾਹੀਂ ਹੈਰੋਇਨ, ਅਫੀਮ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪਹੁੰਚਾਈ ਜਾਂਦੀ ਸੀ, ਜਿਸ ਤੋਂ ਬਾਅਦ ਇਸਨੂੰ ਅੱਗੇ ਸਪਲਾਈ ਕੀਤਾ ਜਾਂਦਾ ਸੀ। ਪੁਲਿਸ ਵੱਲੋਂ ਇਸ ਨੈੱਟਵਰਕ ਨਾਲ ਜੁੜੇ ਹੋਰ ਸਾਥੀਆਂ ਦੀ ਭਾਲ ਅਤੇ ਜਾਂਚ ਵੀ ਕੀਤੀ ਜਾ ਰਹੀ ਹੈ।
ਤਿੰਨ ਥਾਣਿਆਂ ਵਿੱਚ ਐੱਫ.ਆਈ.ਆਰ., ਨੈੱਟਵਰਕ ਦੀ ਜਾਂਚ ਤੇਜ਼
ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਥਾਣਾ ਕੈਂਟੋਨਮੈਂਟ, ਥਾਣਾ ਏ-ਡਿਵੀਜ਼ਨ ਅਤੇ ਥਾਣਾ ਛੇਹਰਟਾ ਵਿੱਚ ਵੱਖ-ਵੱਖ ਐੱਫ.ਆਈ.ਆਰ. (FIR) ਦਰਜ ਕੀਤੀਆਂ ਗਈਆਂ ਹਨ। ਪੁਲਿਸ ਹੁਣ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਇਸ ਪੂਰੇ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ (Backward and Forward links) ਦਾ ਪਤਾ ਲਗਾਇਆ ਜਾ ਰਿਹਾ ਹੈ।
ਜਾਂਚ ਦਾ ਮੁੱਖ ਉਦੇਸ਼ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਨਾ ਅਤੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਤੱਕ ਪਹੁੰਚਣਾ ਹੈ। ਪੁਲਿਸ ਇਹ ਵੀ ਪਤਾ ਲਗਾਉਣ ਵਿੱਚ ਰੁੱਝੀ ਹੈ ਕਿ ਵਿਦੇਸ਼ ਵਿੱਚ ਬੈਠੇ ਤਸਕਰਾਂ ਨਾਲ ਦੋਸ਼ੀਆਂ ਦੇ ਸਬੰਧ ਕਿਸ ਤਰ੍ਹਾਂ ਜੁੜੇ ਸਨ ਅਤੇ ਡਰੋਨ ਰਾਹੀਂ ਖੇਪ ਪਹੁੰਚਾਉਣ ਤੋਂ ਬਾਅਦ ਇਸਦੀ ਸਪਲਾਈ ਕਿਹੜੇ ਲੋਕਾਂ ਤੱਕ ਕੀਤੀ ਜਾਂਦੀ ਸੀ।
ਸਰਹੱਦ ਪਾਰ ਤਸਕਰੀ 'ਤੇ ਪੁਲਿਸ ਦੀ ਸਖ਼ਤ ਨਜ਼ਰ
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸਰਹੱਦ ਪਾਰੋਂ ਹੋਣ ਵਾਲੀ ਤਸਕਰੀ 'ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਨਸ਼ਾ ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਅਤੇ ਸੰਗਠਿਤ ਅਪਰਾਧਿਕ ਨੈੱਟਵਰਕ ਦੇ ਖ਼ਿਲਾਫ਼ ਪੁਲਿਸ ਦੀ ਕਾਰਵਾਈ ਅੱਗੇ ਵੀ ਜਾਰੀ ਰਹੇਗੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਨੋਟੀਫਿਕੇਸ਼ਨ ਦੀਆਂ ਮੁੱਖ ਗੱਲਾਂ
ਛੁੱਟੀ ਦਾ ਦਿਨ: ਸਰਕਾਰੀ ਹੁਕਮਾਂ ਅਨੁਸਾਰ ਆਉਣ ਵਾਲੇ ਸ਼ਨੀਵਾਰ, 12 ਸਤੰਬਰ ਨੂੰ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਵਿੱਚ ਛੁੱਟੀ ਰਹੇਗੀ।
ਕਿੱਥੇ ਰਹੇਗੀ ਛੁੱਟੀ: ਇਹ ਛੁੱਟੀ ਜ਼ਿਲ੍ਹੇ ਵਿੱਚ ਸਥਿਤ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲਾਗੂ ਹੋਵੇਗੀ।
ਕਾਨੂੰਨੀ ਤਹਿਤ ਹੁਕਮ: ਇਹ ਛੁੱਟੀ 'ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881' ਦੀ ਧਾਰਾ 25 ਤਹਿਤ ਘੋਸ਼ਿਤ ਕੀਤੀ ਗਈ ਹੈ। ਇਸ ਹੁਕਮ 'ਤੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੇ ਦਸਤਖ਼ਤ ਹਨ।
ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੂਚਿਤ ਕੀਤਾ
ਸਰਕਾਰ ਵੱਲੋਂ ਜਾਰੀ ਇਸ ਫ਼ੈਸਲੇ ਦੀ ਕਾਪੀ ਸੂਬੇ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ, ਡਿਵੀਜ਼ਨਲ ਕਮਿਸ਼ਨਰਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ, ਸਮੂਹ ਡਿਪਟੀ ਕਮਿਸ਼ਨਰਾਂ ਅਤੇ ਉਪ-ਮੰਡਲ ਮੈਜਿਸਟ੍ਰੇਟਾਂ ਨੂੰ ਭੇਜ ਦਿੱਤੀ ਗਈ ਹੈ, ਤਾਂ ਜੋ ਇਸ ਹੁਕਮ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਜਾ ਸਕੇ।
ਅੰਮ੍ਰਿਤਸਰ ‘ਚ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਅਤੇ ਅਪਰਾਧਾਂ 'ਤੇ ਨੱਥ ਪਾਉਣ ਲਈ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵੱਲੋਂ ਤਿੰਨ ਅਹਿਮ ਅਤੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਡੀ.ਸੀ.ਪੀ. ਹੈੱਡਕੁਆਰਟਰ ਆਕਰਸ਼ੀ ਜੈਨ (Akarshi Jain, DCP HQ) ਦੀ ਅਗਵਾਈ ਹੇਠ ਇਹ ਹੁਕਮ ਜਨਤਕ ਕੀਤੇ ਗਏ ਹਨ, ਜਿਨ੍ਹਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਵੱਲੋਂ ਜਾਰੀ ਕੀਤੇ ਗਏ ਤਿੰਨ ਮੁੱਖ ਹੁਕਮ
ਰਾਤ 12 ਵਜੇ ਤੋਂ ਬਾਅਦ ਰੈਸਟੋਰੈਂਟਾਂ ਵਿੱਚ ਖਾਣਾ ਪਰੋਸਣ 'ਤੇ ਪਾਬੰਦੀ
ਪੁਲਿਸ ਦੇ ਨਵੇਂ ਹੁਕਮਾਂ ਅਨੁਸਾਰ ਸ਼ਹਿਰ ਦੇ ਕਿਸੇ ਵੀ ਰੈਸਟੋਰੈਂਟ, ਢਾਬੇ ਜਾਂ ਖਾਣ-ਪੀਣ ਵਾਲੇ ਅੱਡੇ ਵਿੱਚ ਰਾਤ 12 ਵਜੇ ਤੋਂ ਬਾਅਦ ਗਾਹਕਾਂ ਨੂੰ ਖਾਣਾ ਨਹੀਂ ਪਰੋਸਿਆ ਜਾਵੇਗਾ। ਨਿਰਧਾਰਤ ਸਮੇਂ ਤੋਂ ਬਾਅਦ ਕਾਰੋਬਾਰੀ ਅਦਾਰੇ ਬੰਦ ਕਰਨੇ ਪੈਣਗੇ।
ਵਿਆਹ-ਸ਼ਾਦੀਆਂ ਅਤੇ ਮੈਰਿਜ ਪੈਲੇਸਾਂ ਵਿੱਚ ਨੋਇਸ ਪੋਲੂਸ਼ਨ ਦੇ ਨਿਯਮ
ਹੁਣ ਵਿਆਹ-ਸ਼ਾਦੀਆਂ ਜਾਂ ਮੈਰਿਜ ਪੈਲੇਸਾਂ ਵਿੱਚ ਪ੍ਰੋਗਰਾਮ ਦੌਰਾਨ ਆਵਾਜ਼ ਪ੍ਰਦੂਸ਼ਣ (Noise Pollution) ਦੇ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨਾ ਹੋਵੇਗਾ। ਡੀਜੇ, ਲਾਈਵ ਆਰਕੈਸਟਰਾ ਅਤੇ ਹੋਰ ਸੰਗੀਤ ਪ੍ਰਣਾਲੀਆਂ ਨੂੰ ਰਾਤ 10 ਵਜੇ ਤੱਕ ਬੰਦ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਦੀ ਆਵਾਜ਼ ਇੰਨੀ ਘੱਟ ਰੱਖਣੀ ਚਾਹੀਦੀ ਹੈ ਕਿ ਉਹ ਇਮਾਰਤ ਦੇ ਬਾਹਰ ਨਾ ਸੁਣ ਸਕਣ। ਵਾਹਨਾਂ ਵਿੱਚ ਲਗਾਏ ਗਏ ਸੰਗੀਤ ਦੀ ਆਵਾਜ਼ ਵੀ ਵਾਹਨ ਦੇ ਬਾਹਰ ਵੀ ਨਹੀਂ ਆਉਣਦੀ ਚਾਹੀਦੀ।
ਭਾਰਤ ਦੀ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ, ਕਿਸੇ ਵੀ ਸਰੋਤ ਤੋਂ ਨਿਕਲਣ ਵਾਲਾ ਸ਼ੋਰ ਉਸ ਖੇਤਰ ਲਈ ਨਿਰਧਾਰਤ ਸ਼ੋਰ ਮਾਪਦੰਡਾਂ ਤੋਂ 10 dB(A) ਜਾਂ 75 dB(A), ਜੋ ਵੀ ਘੱਟ ਹੋਵੇ, ਤੋਂ ਵੱਧ ਨਹੀਂ ਹੋਣਾ ਚਾਹੀਦਾ। ਸਾਰੀਆਂ ਸੰਸਥਾਵਾਂ ਨੂੰ ਇਨ੍ਹਾਂ ਮਿਆਰਾਂ ਦੀ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ।
ਗੱਡੀਆਂ 'ਚ ਤੇਜ਼ਧਾਰ ਹਥਿਆਰਾਂ ਅਤੇ ਬੇਸਬਾਲ ਆਦਿ ਰੱਖਣ 'ਤੇ ਰੋਕ
ਤੀਜਾ ਅਹਿਮ ਹੁਕਮ ਵਾਹਨ ਚਾਲਕਾਂ ਲਈ ਹੈ। ਹੁਣ ਸਫ਼ਰ ਦੌਰਾਨ ਕਿਸੇ ਵੀ ਗੱਡੀ ਵਿੱਚ ਤੇਜ਼ਧਾਰ ਹਥਿਆਰ, ਬੇਸਬਾਲ ਬੈਟ ਜਾਂ ਅਜਿਹੀਆਂ ਹੋਰ ਵਸਤੂਆਂ ਰੱਖਣ ਦੀ ਮਨਾਹੀ ਹੋਵੇਗੀ, ਜੋ ਕਿ ਹਿੰਸਾ ਜਾਂ ਡਰ ਦਾ ਕਾਰਨ ਬਣ ਸਕਦੀਆਂ ਹਨ।
ਨਿਯਮ ਤੋੜਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ
ਡੀ.ਸੀ.ਪੀ. ਹੈੱਡਕੁਆਰਟਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਸੰਸਥਾ ਇਨ੍ਹਾਂ ਤਿੰਨਾਂ ਹੁਕਮਾਂ ਵਿੱਚੋਂ ਕਿਸੇ ਇੱਕ ਦੀ ਵੀ ਉਲੰਘਣਾ ਕਰਦਾ ਹੋਇਆ ਫੜਿਆ ਗਿਆ, ਤਾਂ ਪੁਲਿਸ ਵੱਲੋਂ ਬਿਨਾਂ ਕਿਸੇ ਲਿਹਾਜ਼ ਦੇ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਂਦੀ ਜਾਵੇਗੀ। ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।
ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਐਤਵਾਰ ਰਾਤ ਨੂੰ ਡਰੋਨ ਉੱਡਣ ਦੀ ਅਸਲ ਸੱਚਾਈ ਸਾਹਮਣੇ ਆ ਗਈ ਹੈ। ਅੰਮ੍ਰਿਤਸਰ ਪੁਲਿਸ ਅਨੁਸਾਰ ਡਰੋਨ ਕੋਈ ਸ਼ੱਕੀ ਨਹੀਂ ਸਨ, ਸਗੋਂ ਇੱਕ ਖੇਡ ਟੂਰਨਾਮੈਂਟ ਦੌਰਾਨ ਉਡਾਏ ਗਏ ਸਨ। ਹਾਲਾਂਕਿ, ਹਵਾਈ ਅੱਡੇ ਦੇ 8 ਕਿਲੋਮੀਟਰ ਦੇ ਘੇਰੇ ਵਿੱਚ ਡਰੋਨ ਉਡਾਉਣ 'ਤੇ ਮੁਕੰਮਲ ਪਾਬੰਦੀ ਹੈ, ਪਰ ਇਸ ਦੇ ਬਾਵਜੂਦ ਰਨਵੇਅ ਦੇ ਨੇੜੇ ਡਰੋਨ ਆਉਣ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ।
ਪਾਬੰਦੀ ਦੇ ਬਾਵਜੂਦ ਡਰੋਨ ਉਡਾਉਣ ਨੂੰ ਲੈ ਕੇ ਕੀਤਾ ਜਾਏਗੀ ਜਾਂਚ
ਬੀਤੀ ਰਾਤ ਡਰੋਨ ਦਿਖਾਈ ਦੇਣ ਤੋਂ ਬਾਅਦ ਅੰਮ੍ਰਿਤਸਰ ਆਉਣ ਵਾਲੀਆਂ 7 ਉਡਾਣਾਂ (ਫਲਾਈਟਾਂ) ਨੂੰ ਲੈਂਡ ਨਹੀਂ ਕਰਨ ਦਿੱਤਾ ਗਿਆ ਅਤੇ ਉਨ੍ਹਾਂ ਦੇ ਰੂਟ ਵੀ ਬਦਲਣੇ ਪਏ। ਪੁਲਿਸ ਦਾ ਕਹਿਣਾ ਹੈ ਕਿ ਪਾਬੰਦੀ ਦੇ ਬਾਵਜੂਦ ਡਰੋਨ ਉਡਾਉਣ ਦੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਪਹਿਲਾਂ ਜਾਣੋ, ਕੀ ਸੀ ਪੂਰਾ ਮਾਮਲਾ
ਐਤਵਾਰ ਰਾਤ ਲਗਭਗ 10 ਵਜੇ ਅੰਮ੍ਰਿਤਸਰ ਏਅਰਪੋਰਟ ਦੇ ਆਪ੍ਰੇਸ਼ਨਲ ਏਰੀਏ ਵਿੱਚ ਡਰੋਨ ਵਰਗੀਆਂ ਸ਼ੱਕੀ ਉੱਡਦੀਆਂ ਚੀਜ਼ਾਂ (ਆਬਜੈਕਟਸ) ਦਿਖਾਈ ਦਿੱਤੀਆਂ। ਕੁਝ ਦੇਰ ਤੱਕ ਇਹ ਚੀਜ਼ਾਂ ਰਨਵੇਅ ਅਤੇ ਆਸ-ਪਾਸ ਦੇ ਸੰਵੇਦਨਸ਼ੀਲ ਇਲਾਕੇ ਵਿੱਚ ਮੰਡਰਾਉਂਦੀਆਂ ਰਹੀਆਂ। ਰਨਵੇਅ ਦੇ ਨੇੜੇ ਸ਼ੱਕੀ ਗਤੀਵਿਧੀ ਨਜ਼ਰ ਆਉਂਦੇ ਹੀ ਏਅਰ ਟ੍ਰੈਫਿਕ ਕੰਟਰੋਲ ਨੇ ਤੁਰੰਤ ਅਲਰਟ ਜਾਰੀ ਕਰ ਦਿੱਤਾ। ਸੁਰੱਖਿਆ ਦੇ ਮੱਦੇਨਜ਼ਰ ਅੰਮ੍ਰਿਤਸਰ ਆਉਣ ਵਾਲੀਆਂ ਸੱਤ ਉਡਾਣਾਂ ਦੀ ਲੈਂਡਿੰਗ ਰੋਕ ਦਿੱਤੀ ਗਈ।
CISF, ਪੰਜਾਬ ਪੁਲਿਸ ਸਣੇ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਹੋਈਆਂ ਐਕਟਿਵ
ਅੰਮ੍ਰਿਤਸਰ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਬਹੁਤ ਨੇੜੇ ਹੋਣ ਕਰਕੇ ਇਸ ਘਟਨਾ ਨੂੰ ਸੁਰੱਖਿਆ ਦੇ ਲਿਹਾਜ਼ ਨਾਲ ਬਹੁੱਤ ਗੰਭੀਰ ਮੰਨਿਆ ਗਿਆ। ਅਲਰਟ ਮਿਲਦੇ ਹੀ ਸੀ.ਆਈ.ਐੱਸ.ਐੱਫ਼. (CISF), ਪੰਜਾਬ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਸਰਗਰਮ ਹੋ ਗਈਆਂ। ਏਅਰਪੋਰਟ ਪਰਿਸਰ ਅਤੇ ਇਸ ਦੇ ਆਸ-ਪਾਸ ਸੁਰੱਖਿਆ ਵਿਵਸਥਾ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ। ਉੱਥੇ ਹੀ, ਯਾਤਰੀਆਂ ਅਤੇ ਜਹਾਜ਼ਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਏ.ਟੀ.ਸੀ. (ATC) ਨੇ ਤੁਰੰਤ ਕਈ ਉਡਾਣਾਂ ਦੇ ਰੂਟ ਬਦਲ ਦਿੱਤੇ।
ਹੁਣ ਜਾਣੋ, ਪੁਲਿਸ ਜਾਂਚ ਵਿੱਚ ਕੀ ਸਾਹਮਣੇ ਆਇਆ
ਅੰਮ੍ਰਿਤਸਰ ਦੇ ਥਾਣਾ ਰਾਜਾਸਾਂਸੀ ਦੀ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਏਅਰਪੋਰਟ ਦੇ ਨੇੜੇ ਦਿਖਾਈ ਦਿੱਤੇ ਡਰੋਨ ਕਿਸੇ ਸ਼ੱਕੀ ਗਤੀਵਿਧੀ ਦਾ ਹਿੱਸਾ ਨਹੀਂ ਸਨ। ਏਅਰਪੋਰਟ ਤੋਂ ਕੁਝ ਦੂਰੀ 'ਤੇ ਸਥਿਤ ਇੱਕ ਪਿੰਡ ਵਿੱਚ ਖੇਡ ਟੂਰਨਾਮੈਂਟ ਕਰਵਾਇਆ ਜਾ ਰਿਹਾ ਸੀ, ਜਿੱਥੇ ਟੂਰਨਾਮੈਂਟ ਦੀ ਵੀਡੀਓਗ੍ਰਾਫ਼ੀ ਕਰਨ ਲਈ ਇੱਕ ਵਿਅਕਤੀ ਵੱਲੋਂ ਡਰੋਨ ਉਡਾਇਆ ਗਿਆ ਸੀ।
ਐੱਸ.ਐੱਚ.ਓ. ਬੋਲੇ-ਪਾਬੰਦੀ ਦੇ ਬਾਵਜੂਦ ਕਿਵੇਂ ਉਡਾਏ, ਜਾਂਚ ਕਰ ਰਹੇ ਹਾਂ
ਇਸ ਬਾਰੇ ਥਾਣਾ ਰਾਜਾਸਾਂਸੀ ਦੇ ਐੱਸ.ਐੱਚ.ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਡਿਊਟੀ ਅਫ਼ਸਰ ਏ.ਐੱਸ.ਆਈ. ਨਿਰੰਜਨ ਸਿੰਘ ਨੇ ਏਅਰਪੋਰਟ ਦੇ ਬਾਹਰੀ ਖੇਤਰ ਵਿੱਚ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ। ਜਾਂਚ ਦੌਰਾਨ ਇਸ ਗੱਲ ਦੀ ਪੁਸ਼ਟੀ ਹੋਈ। ਉਨ੍ਹਾਂ ਕਿਹਾ ਕਿ ਏਅਰਪੋਰਟ ਦੀ ਸੁਰੱਖਿਆ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਵਾਈ ਅੱਡੇ ਦੇ ਲਗਭਗ 8 ਕਿਲੋਮੀਟਰ ਦੇ ਘੇਰੇ ਵਿੱਚ ਡਰੋਨ ਉਡਾਉਣ 'ਤੇ ਪਾਬੰਦੀ ਲਗਾਈ ਗਈ ਹੈ। ਇਸ ਦੇ ਬਾਵਜੂਦ ਡਰੋਨ ਉਡਾਏ ਜਾਣ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਵਿੱਚ ਚੱਲ ਰਹੇ ਪ੍ਰਸਿੱਧ ਰੱਖੜ ਪੁੰਨਿਆ ਮੇਲੇ ਦੌਰਾਨ ਇੱਕ ਨਿਹੰਗ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਹ ਵਾਰਦਾਤ ਸ਼ੁੱਕਰਵਾਰ ਦੇਰ ਰਾਤ ਵਾਪਰੀ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਮਿਲੀ ਜਾਣਕਾਰੀ ਮੁਤਾਬਕ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਨਿਹੰਗ ਸਿੰਘ ਰਾਜਾ ਸਿੰਘ ’ਤੇ ਗੋਲੀਆਂ ਚਲਾਈਆਂ ਗਈਆਂ। ਗੋਲੀ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ।
ਸੁੰਨਸਾਨ ਇਲਾਕੇ ਵਿੱਚੋਂ ਮਿਲੀ ਲਾਸ਼
ਪੁਲਿਸ ਨੂੰ ਰਾਜਾ ਸਿੰਘ ਦੀ ਲਾਸ਼ ਬਾਬਾ ਬਕਾਲਾ ਸਿਵਲ ਹਸਪਤਾਲ ਦੇ ਪਿੱਛੇ ਇੱਕ ਸੁੰਨਸਾਨ ਥਾਂ ਤੋਂ ਮਿਲੀ। ਪੁਲਿਸ ਟੀਮ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮ੍ਰਿਤਕ ਦੀ ਪਛਾਣ ਪਿੰਡ ਮਿਗਲਾਨੀ ਵਾਸੀ ਸਰਬਜੀਤ ਸਿੰਘ ਦੇ ਪੁੱਤਰ ਰਾਜਾ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜਾ ਸਿੰਘ ਨਿਹੰਗ ਸਿੰਘ ਦੇ ਰੂਪ ਵਿੱਚ ਰੱਖੜ ਪੁੰਨਿਆ ਮੇਲੇ ਵਿੱਚ ਸ਼ਾਮਲ ਹੋਣ ਲਈ ਆਇਆ ਸੀ।
ਸੀਨੇ ’ਤੇ ਮਿਲੇ ਗੋਲੀਆਂ ਦੇ ਨਿਸ਼ਾਨ
ਪੁਲਿਸ ਦੀ ਮੁੱਢਲੀ ਜਾਂਚ ਦੌਰਾਨ ਰਾਜਾ ਸਿੰਘ ਦੇ ਸੀਨੇ ’ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਇਸ ਕਾਰਨ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਹਮਲਾਵਰ ਨੇ ਉਸ ’ਤੇ ਕਾਫੀ ਨੇੜੇ ਤੋਂ ਗੋਲੀਬਾਰੀ ਕੀਤੀ। ਹਾਲਾਂਕਿ ਗੋਲੀਬਾਰੀ ਕਿਸ ਤਰੀਕੇ ਨਾਲ ਅਤੇ ਕਿੰਨੀ ਦੂਰੀ ਤੋਂ ਕੀਤੀ ਗਈ, ਇਸ ਬਾਰੇ ਪੂਰੀ ਜਾਣਕਾਰੀ ਪੋਸਟਮਾਰਟਮ ਅਤੇ ਪੁਲਿਸ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ।
ਪੁਰਾਣੀ ਰੰਜਿਸ਼ ਦਾ ਸ਼ੱਕ
ਮੁੱਢਲੀ ਜਾਂਚ ਵਿੱਚ ਪੁਲਿਸ ਨੂੰ ਸ਼ੱਕ ਹੈ ਕਿ ਇਸ ਕਤਲ ਦੇ ਪਿੱਛੇ ਪੁਰਾਣੀ ਰੰਜਿਸ਼ ਜਾਂ ਕਿਸੇ ਪੁਰਾਣੇ ਵਿਵਾਦ ਦਾ ਕਾਰਨ ਹੋ ਸਕਦਾ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਮੇਲੇ ਦੌਰਾਨ ਜਾਂ ਮੇਲੇ ਤੋਂ ਬਾਅਦ ਕਿਸੇ ਗੱਲ ਨੂੰ ਲੈ ਕੇ ਰਾਜਾ ਸਿੰਘ ਦਾ ਕੁਝ ਲੋਕਾਂ ਨਾਲ ਵਿਵਾਦ ਹੋਇਆ ਹੋਵੇ ਅਤੇ ਇਸੇ ਕਾਰਨ ਉਸ ’ਤੇ ਗੋਲੀਆਂ ਚਲਾਈਆਂ ਗਈਆਂ ਹੋਣ।
ਹਾਲਾਂਕਿ ਪੁਲਿਸ ਨੇ ਅਜੇ ਤੱਕ ਕਤਲ ਦੇ ਅਸਲ ਕਾਰਨ ਦੀ ਪੁਸ਼ਟੀ ਨਹੀਂ ਕੀਤੀ ਹੈ। ਕਤਲ ਪਿੱਛੇ ਕੀ ਕਾਰਨ ਸੀ ਅਤੇ ਇਸ ਵਾਰਦਾਤ ਵਿੱਚ ਕੌਣ-ਕੌਣ ਸ਼ਾਮਲ ਹੈ, ਇਸ ਦਾ ਪਤਾ ਪੁਲਿਸ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਲੱਗੇਗਾ।
ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਪੁਲਿਸ
ਵਾਰਦਾਤ ਤੋਂ ਬਾਅਦ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਵੱਲੋਂ ਘਟਨਾ ਵਾਲੀ ਥਾਂ ਤੋਂ ਵੀ ਜ਼ਰੂਰੀ ਸਬੂਤ ਇਕੱਠੇ ਕੀਤੇ ਜਾ ਰਹੇ ਹਨ।
ਇਸ ਤੋਂ ਇਲਾਵਾ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਜਾਣ-ਪਛਾਣ ਵਾਲੇ ਲੋਕਾਂ ਦੇ ਬਿਆਨ ਵੀ ਦਰਜ ਕੀਤੇ ਜਾਣਗੇ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਰਾਜਾ ਸਿੰਘ ਦਾ ਕਿਸੇ ਨਾਲ ਪੁਰਾਣਾ ਵਿਵਾਦ ਜਾਂ ਰੰਜਿਸ਼ ਤਾਂ ਨਹੀਂ ਸੀ।
ਫਿਲਹਾਲ ਕਤਲ ਦੇ ਮਾਮਲੇ ਵਿੱਚ ਕਿਸੇ ਵੀ ਮੁਲਜ਼ਮ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਹਮਲਾਵਰ ਵਾਰਦਾਤ ਤੋਂ ਬਾਅਦ ਫਰਾਰ ਦੱਸੇ ਜਾ ਰਹੇ ਹਨ। ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਅੱਗੇ ਵਧਣ ਦੇ ਨਾਲ ਇਸ ਮਾਮਲੇ ਨਾਲ ਜੁੜੀਆਂ ਹੋਰ ਜਾਣਕਾਰੀਆਂ ਸਾਹਮਣੇ ਆ ਸਕਦੀਆਂ ਹਨ।
ਲਓ ਜੀ ਵਿਦਿਆਰਥੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਰੱਖੜ ਪੁੰਨਿਆ ਮੇਲੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ ਤਿੰਨ ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਹੁਕਮ ਜਾਰੀ ਕਰਦਿਆਂ 27 ਤੋਂ 29 ਅਗਸਤ 2026 ਤੱਕ ਇਨ੍ਹਾਂ ਸਕੂਲਾਂ ਨੂੰ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਾ ਪ੍ਰਸ਼ਾਸਨ ਮੁਤਾਬਕ ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਅਤੇ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਲੋਕਾਂ ਦੀ ਸਹੂਲਤ, ਆਵਾਜਾਈ ਪ੍ਰਬੰਧ ਅਤੇ ਮੇਲੇ ਦੌਰਾਨ ਸੁਚਾਰੂ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਸਬੰਧਤ ਸਕੂਲਾਂ ਵਿੱਚ ਇਹ ਛੁੱਟੀ ਐਲਾਨੀ ਗਈ ਹੈ।
ਕਿਹੜੇ ਸਕੂਲ ਰਹਿਣਗੇ ਬੰਦ
ਇਨ੍ਹਾਂ 18 ਸਕੂਲਾਂ ਵਿੱਚ ਛੁੱਟੀ ਰਹੇਗੀ। ਇਨ੍ਹਾਂ ਵਿੱਚ ਸਰਕਾਰੀ ਹਾਈ ਸਕੂਲ ਬਾਬਾ ਬਕਾਲਾ, ਦਸ਼ਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਸਰਕਾਰੀ ਮਿਡਲ ਸਕੂਲ ਉਮਰਾਨੰਗਲ, ਸਰਕਾਰੀ ਮਿਡਲ ਸਕੂਲ ਠੱਠੀਆਂ, ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਜੀਟੀਬੀ ਸਕੂਲ ਬਾਬਾ ਬਕਾਲਾ, ਨਿਊ ਸੈਂਚੁਰੀ ਪਬਲਿਕ ਸਕੂਲ ਛਾਪਿਆਂਵਾਲੀ ਅਤੇ ਸੇਂਟ ਸੋਲਜਰ ਪਬਲਿਕ ਸਕੂਲ ਠੱਠੀਆਂ ਸ਼ਾਮਲ ਹਨ।
ਇਸ ਤੋਂ ਇਲਾਵਾ ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ, ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ, ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ (ਲੜਕੇ), ਸਰਕਾਰੀ ਐਲੀਮੈਂਟਰੀ ਸਕੂਲ ਛਾਪਿਆਂਵਾਲੀ, ਸਰਕਾਰੀ ਐਲੀਮੈਂਟਰੀ ਸਕੂਲ ਉਮਰਾਨੰਗਲ, ਸਰਕਾਰੀ ਐਲੀਮੈਂਟਰੀ ਸਕੂਲ ਠੱਠੀਆਂ, ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਲੜਕੇ) ਅਤੇ ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਉੱਤਰੀ) ਵਿੱਚ ਵੀ 27 ਤੋਂ 29 ਅਗਸਤ ਤੱਕ ਛੁੱਟੀ ਰਹੇਗੀ।
ਸ਼ਰਧਾਲੂਆਂ ਦੀ ਭੀੜ ਨੂੰ ਦੇਖਦਿਆਂ ਲਿਆ ਗਿਆ ਫੈਸਲਾ
ਜ਼ਿਲ੍ਹਾ ਪ੍ਰਸ਼ਾਸਨ ਨੇ ਸਬੰਧਤ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਪ੍ਰਸ਼ਾਸਨ ਮੁਤਾਬਕ, ਮੇਲੇ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਅਤੇ ਇਲਾਕੇ ਵਿੱਚ ਪ੍ਰਬੰਧਾਂ ਨੂੰ ਸੁਚਾਰੂ ਬਣਾਈ ਰੱਖਣ ਲਈ ਇਹ ਫੈਸਲਾ ਲਿਆ ਗਿਆ ਹੈ। ਤਿੰਨ ਦਿਨਾਂ ਦੀ ਛੁੱਟੀ ਤੋਂ ਬਾਅਦ ਸਕੂਲਾਂ ਵਿੱਚ ਨਿਯਮਤ ਕਲਾਸਾਂ ਮੁੜ ਸ਼ੁਰੂ ਹੋਣਗੀਆਂ।
ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਸੂਬੇ ਵਿੱਚ ਲਗਾਤਾਰ ਪਾਰਟੀਆਂ ਬਦਲਣ ਅਤੇ ਆਗੂਆਂ ਦੇ ਪਾਸੇ ਬਦਲਣ ਦਾ ਸਿਲਸਿਲਾ ਜਾਰੀ ਹੈ। ਇਸੇ ਕੜੀ ਤਹਿਤ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੂੰ ਅੰਮ੍ਰਿਤਸਰ ਵਿੱਚ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪਾਰਟੀ ਦੇ ਉੱਘੇ ਬੁਲਾਰੇ ਅਤੇ ਸਮਾਜ ਸੇਵੀ ਅੰਕੁਰ ਗੁਪਤਾ ਨੇ ‘ਆਪ’ ਦਾ ਸਾਥ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਹੈ।
ਰਾਜਾ ਵੜਿੰਗ ਨੇ ਸਾਂਝੀਆਂ ਕੀਤੀਆਂ ਤਸਵੀਰਾਂ
ਇਸ ਸਿਆਸੀ ਘਟਨਾਕ੍ਰਮ ਦੀ ਜਾਣਕਾਰੀ ਦਿੰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਨੇ ਕੈਪਸ਼ਨ ਲਿਖਦਿਆਂ ਕਿਹਾ ਕਿ ‘ਅੱਜ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਅੰਮ੍ਰਿਤਸਰ ਸ਼ਹਿਰੀ ਤੋਂ ‘ਆਪ’ ਦੇ ਬੁਲਾਰੇ ਅਤੇ ਪ੍ਰਮੁੱਖ ਸਮਾਜ ਸੇਵੀ ਅੰਕੁਰ ਗੁਪਤਾ ਜੀ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਰਿਵਾਰ ਵਿੱਚ ਪ੍ਰਵੇਸ਼ ਕੀਤਾ।’
ਕਾਂਗਰਸ ਲੀਡਰਸ਼ਿਪ ਨੇ ਭਰਰੋਸਾ ਜਤਾਇਆ ਹੈ ਕਿ ਅੰਕੁਰ ਗੁਪਤਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਉਹ ਪਾਰਟੀ ਦੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਸਾਬਕਾ ਮੰਤਰੀ ਸ਼੍ਰੀ ਅਨਿਲ ਜੋਸ਼ੀ, ਜ਼ਿਲ੍ਹਾ ਪ੍ਰਧਾਨ ਸੌਰਵ ਮਿੱਠੂ ਮਦਾਨ ਅਤੇ ਅਰਵਿੰਦਰ ਸਿੰਘ ਸਮੇਤ ਹੋਰ ਪ੍ਰਮੁੱਖ ਆਗੂ ਵੀ ਮੌਜੂਦ ਸਨ।
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨੀ ਖੁਫੀਆ ਏਜੰਸੀ ISI ਦੇ ਸਮਰਥਨ ਨਾਲ ਚੱਲ ਰਹੇ ਦੋ ਅੰਤਰਰਾਸ਼ਟਰੀ ਸਰਹੱਦ ਪਾਰ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਵੱਡੀ ਕਾਰਵਾਈ ਦੌਰਾਨ ਪੁਲਿਸ ਨੇ 4 ਨਾਬਾਲਗਾਂ ਸਮੇਤ ਕੁੱਲ 9 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਬਰਾਮਦਗੀ ਅਤੇ ਅੱਤਵਾਦੀ ਗਤੀਵਿਧੀਆਂ
ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 3 ਨਾਜਾਇਜ਼ ਪਿਸਤੌਲ, 9 ਜਿੰਦਾ ਕਾਰਤੂਸ ਅਤੇ ਪੈਟਰੋਲ ਨਾਲ ਭਰੀਆਂ 4 ਬੋਤਲ ਬੰਬ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਸਾਰੇ ਦੋਸ਼ੀ ਵਿਦੇਸ਼ ਵਿੱਚ ਬੈਠੇ ISI ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਇਨ੍ਹਾਂ ਨੌਜਵਾਨਾਂ ਨੂੰ ਸੁਰੱਖਿਆ ਅਦਾਰਿਆਂ ਦੀ ਰੇਕੀ ਕਰਨ, ਨਾਜਾਇਜ਼ ਹਥਿਆਰ ਇਕੱਠੇ ਕਰਨ ਅਤੇ ਪੰਜਾਬ ਵਿੱਚ ਅਮਨ ਤੇ ਕਾਨੂੰਨ ਵਿਵਸਥਾ ਨੂੰ ਖ਼ਰਾਬ ਕਰਨ ਦੇ ਕੰਮ ਸੌਂਪੇ ਗਏ ਸਨ।
ਰੇਲਵੇ ਟਰੈਕ 'ਤੇ ਲਾਏ ਗਏ ਸਨ ਕੈਮਰੇ
ਜਾਂਚ ਦੌਰਾਨ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ ਕਿ ਮੁਲਜ਼ਮਾਂ ਨੇ ਰੇਲਵੇ ਟਰੈਕ ਦੇ ਕੋਲ ਨਿਗਰਾਨੀ ਲਈ ਸੀਸੀਟੀਵੀ (CCTV) ਕੈਮਰੇ ਲਗਾਏ ਹੋਏ ਸਨ। ਇਨ੍ਹਾਂ ਕੈਮਰਿਆਂ ਦੀ ਫੁਟੇਜ ਵਿਦੇਸ਼ੀ ISI ਹੈਂਡਲਰਾਂ ਨੂੰ ਭੇਜੀ ਜਾ ਰਹੀ ਸੀ ਤਾਂ ਜੋ ਸੰਵੇਦਨਸ਼ੀਲ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਸਕੇ।
ਪੁਲਿਸ ਦੀ ਅੱਗੇ ਦੀ ਕਾਰਵਾਈ
ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਮੋਹਕਮਪੁਰਾ, ਏਅਰਪੋਰਟ ਅਤੇ ਸੀ-ਡਿਵੀਜ਼ਨ ਥਾਣਿਆਂ ਵਿੱਚ ਵੱਖ-ਵੱਖ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਪੁਲਿਸ ਇਸ ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਫੰਡਿੰਗ ਦੇ ਸਰੋਤਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਤਾਂ ਜੋ ਇਸ ਸਾਜ਼ਿਸ਼ ਨਾਲ ਜੁੜੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਕਾਬੂ ਕੀਤਾ ਜਾ ਸਕੇ।
ਟੋਰਾਂਟੋ (ਕੈਨੇਡਾ) ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਅੰਮ੍ਰਿਤਸਰ ਦੀ ਰਹਿਣ ਵਾਲੀ 26 ਸਾਲਾ ਨਵਨੀਤ ਕੌਰ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਨਵਨੀਤ ਕੌਰ ਕੈਨੇਡਾ ਦੇ CIBC ਬੈਂਕ ਵਿੱਚ ਨੌਕਰੀ ਕਰਦੀ ਸੀ ਅਤੇ ਘਟਨਾ ਸਮੇਂ ਸਵੇਰੇ ਕਰੀਬ ਸਾਢੇ ਸੱਤ ਵਜੇ ਬੱਸ ਸਟਾਪ 'ਤੇ ਬੈਂਕ ਜਾਣ ਲਈ ਬੱਸ ਦੀ ਉਡੀਕ ਕਰ ਰਹੀ ਸੀ। ਪਰਿਵਾਰ ਦਾ ਦੋਸ਼ ਹੈ ਕਿ ਕੋਟਕਪੂਰਾ ਨਾਲ ਸਬੰਧਤ ਸ਼ਰਨਜੀਤ ਨਾਮਕ ਨੌਜਵਾਨ ਨੇ ਇੱਕ ਤਰਫ਼ਾ ਪਿਆਰ ਦੇ ਚਲਦਿਆਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲਿਸ ਨੇ ਦੋਸ਼ੀ ਨੂੰ ਕੁਝ ਹੀ ਘੰਟਿਆਂ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ।
ਭਰਾ ਨਾਲ ਵੀਡੀਓ ਕਾਲ ਦੌਰਾਨ ਵਾਪਰਿਆ ਭਾਣਾ
ਘਟਨਾ ਵਾਲੇ ਦਿਨ ਨਵਨੀਤ ਆਪਣੇ ਭਰਾ ਨਾਲ ਵੀਡੀਓ ਕਾਲ 'ਤੇ ਗੱਲ ਕਰਦੀ ਹੋਈ ਘਰੋਂ ਨਿਕਲੀ ਸੀ। ਜਦੋਂ ਉਹ ਬੱਸ ਸਟਾਪ 'ਤੇ ਪਹੁੰਚੀ ਤਾਂ ਉਸ ਨੇ ਘਬਰਾ ਕੇ ਭਰਾ ਨੂੰ ਕਿਹਾ, "ਸ਼ਰਨ ਆ ਗਿਆ... ਇਹ ਇੱਥੇ ਕੀ ਕਰ ਰਿਹਾ ਹੈ?" ਇਸ ਤੋਂ ਕੁਝ ਪਲਾਂ ਬਾਅਦ ਹੀ ਫੋਨ ਕੱਟ ਹੋ ਗਿਆ ਅਤੇ ਬੰਦ ਹੋ ਗਿਆ। ਕਰੀਬ ਦੋ ਘੰਟਿਆਂ ਬਾਅਦ ਪਰਿਵਾਰ ਨੂੰ ਦੁਖਦਾਇਕ ਖ਼ਬਰ ਮਿਲੀ ਕਿ ਨਵਨੀਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਪਿਛਲੇ 5 ਸਾਲਾਂ ਤੋਂ ਪ੍ਰੇਸ਼ਾਨ ਕਰ ਰਿਹਾ ਸੀ ਦੋਸ਼ੀ
ਨਵਨੀਤ ਦੇ ਪਿਤਾ ਹਰਪਾਲ ਸਿੰਘ, ਜੋ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੇਵਾ ਨਿਭਾ ਰਹੇ ਹਨ, ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਧੀ ਨੂੰ ਸਾਲ 2021 ਵਿੱਚ ਸਟੱਡੀ ਵੀਜ਼ੇ 'ਤੇ ਕੈਨੇਡਾ ਭੇਜਿਆ ਸੀ। ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਸ ਨੂੰ ਬੈਂਕ ਵਿੱਚ ਪੱਕੀ ਨੌਕਰੀ ਮਿਲ ਗਈ ਸੀ। ਪਰਿਵਾਰ ਮੁਤਾਬਕ ਪਿਛਲੇ ਪੰਜ ਸਾਲਾਂ ਤੋਂ ਸ਼ਰਨਜੀਤ ਉਸ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ। ਕੁਝ ਸਮਾਂ ਪਹਿਲਾਂ ਜਦੋਂ ਨਵਨੀਤ ਭਾਰਤ ਆਈ ਸੀ ਤਾਂ ਮੋਹਾਲੀ ਵਿੱਚ ਦੋਸ਼ੀ ਦੇ ਪਰਿਵਾਰ ਨਾਲ ਮੀਟਿੰਗ ਵੀ ਕੀਤੀ ਗਈ ਸੀ, ਜਿਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਹੁਣ ਉਹ ਕੋਈ ਪ੍ਰੇਸ਼ਾਨੀ ਨਹੀਂ ਖੜ੍ਹੀ ਕਰੇਗਾ। ਇਸ ਭਰੋਸੇ ਤੋਂ ਬਾਅਦ ਨਵਨੀਤ 29 ਜੂਨ ਨੂੰ ਮੁੜ ਕੈਨੇਡਾ ਪਰਤ ਗਈ ਸੀ।
ਪਤਾ ਬਦਲਣ ਦੇ ਬਾਵਜੂਦ ਕਰਦਾ ਰਿਹਾ ਰੇਕੀ
ਕੈਨੇਡਾ ਪਹੁੰਚ ਕੇ ਨਵਨੀਤ ਨੇ ਆਪਣਾ ਰਹਿਣ ਦਾ ਟਿਕਾਣਾ ਅਤੇ ਫੋਨ ਨੰਬਰ ਵੀ ਬਦਲ ਲਿਆ ਸੀ, ਪਰ ਫਿਰ ਵੀ ਦੋਸ਼ੀ ਉਸ ਦਾ ਨਵਾਂ ਪਤਾ ਲੱਭਣ ਵਿੱਚ ਕਾਮਯਾਬ ਹੋ ਗਿਆ ਅਤੇ ਲਗਾਤਾਰ ਰੇਕੀ ਕਰਦਾ ਰਿਹਾ। ਇਸ ਤੋਂ ਪਹਿਲਾਂ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ, ਜਿਸ ਤਹਿਤ ਦੋਸ਼ੀ ਨੂੰ ਬੈਂਕ ਅਤੇ ਨਵਨੀਤ ਦੇ ਘਰ ਨੇੜੇ ਨਾ ਆਉਣ ਦੀਆਂ ਹਦਾਇਤਾਂ ਸਨ, ਪਰ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਇਆ।
ਪਰਿਵਾਰ ਦੀ ਇਨਸਾਫ਼ ਦੀ ਮੰਗ
ਦੁੱਖ ਵਿੱਚ ਡੁੱਬੇ ਪਰਿਵਾਰ ਨੇ ਭਾਰਤ ਅਤੇ ਕੈਨੇਡਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਇਸ ਗੱਲ ਦੀ ਵੀ ਉੱਚ ਪੱਧਰੀ ਜਾਂਚ ਹੋਵੇ ਕਿ ਉਸ ਕੋਲ ਅਸਲਾ (ਹਥਿਆਰ) ਕਿੱਥੋਂ ਆਇਆ। ਪਰਿਵਾਰ ਆਪਣੀ ਧੀ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਯਤਨ ਕਰ ਰਿਹਾ ਹੈ ਅਤੇ ਆਸ ਹੈ ਕਿ ਆਉਣ ਵਾਲੇ 4-5 ਦਿਨਾਂ ਵਿੱਚ ਦੇਹ ਭਾਰਤ ਪਹੁੰਚ ਜਾਵੇਗੀ।
ਅੰਮ੍ਰਿਤਸਰ ਸ਼ਹਿਰ ਦੀ ਕਾਨੂੰਨ ਵਿਵਸਥਾ ਨੂੰ ਹੋਰ ਜ਼ਿਆਦਾ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ (IPS) ਵੱਲੋਂ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਕਰਦਿਆਂ ਵੱਖ-ਵੱਖ ਪੁਲਿਸ ਥਾਣਿਆਂ ਦੇ ਮੁਖੀਆਂ (SHO) ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤਾਜ਼ਾ ਫੇਰਬਦਲ ਨਾਲ ਪੁਲਿਸ ਵਿਭਾਗ ਦੇ ਗਲਿਆਰਿਆਂ ਵਿੱਚ ਭਾਰੀ ਚਰਚਾ ਛਿੜ ਗਈ ਹੈ।
ਪ੍ਰਮੁੱਖ ਅਧਿਕਾਰੀਆਂ ਦੀਆਂ ਨਵੀਆਂ ਤਾਇਨਾਤੀਆਂ ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਅਨੁਸਾਰ:  ਇੰਸਪੈਕਟਰ ਗੁਰਪ੍ਰੀਤ ਸਿੰਘ: ਜੋ ਕਿ ਹੁਣ ਤੱਕ ਥਾਣਾ ਸਿਵਲ ਲਾਈਨਜ਼ ਦੇ SHO ਵਜੋਂ ਸੇਵਾਵਾਂ ਨਿਭਾ ਰਹੇ ਸਨ, ਨੂੰ ਤਬਦੀਲ ਕਰਕੇ ਥਾਣਾ ਸਦਰ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ।
ਇੰਸਪੈਕਟਰ ਕਿਰਨਦੀਪ ਸਿੰਘ: ਜਿਨ੍ਹਾਂ ਨੂੰ ਥਾਣਾ ਸਦਰ ਤੋਂ ਬਦਲ ਕੇ ਥਾਣਾ ਬੀ ਡਿਵੀਜ਼ਨ ਦਾ ਨਵਾਂ SHO ਨਿਯੁਕਤ ਕੀਤਾ ਗਿਆ ਹੈ। ਇੰਸਪੈਕਟਰ ਬਲਜਿੰਦਰ ਸਿੰਘ ਔਲਖ: ਜੋ ਪਹਿਲਾਂ ਥਾਣਾ ਬੀ ਡਿਵੀਜ਼ਨ ਦੇ SHO ਸਨ, ਨੂੰ ਹੁਣ ਥਾਣਾ ਡੀ ਡਿਵੀਜ਼ਨ ਦਾ ਨਵਾਂ ਇੰਚਾਰਜ ਬਣਾਇਆ ਗਿਆ ਹੈ।
ਇੰਸਪੈਕਟਰ ਮੋਹਿਤ ਕੁਮਾਰ: ਨੂੰ ਥਾਣਾ ਸਿਵਲ ਲਾਈਨਜ਼ ਦਾ ਨਵਾਂ SHO ਨਿਯੁਕਤ ਕੀਤਾ ਗਿਆ ਹੈ।
ਮਾੜੀ ਕਾਰਗੁਜ਼ਾਰੀ ਵਾਲੇ SHO ਖ਼ਿਲਾਫ਼ ਸਖ਼ਤ ਐਕਸ਼ਨ
ਪੁਲਿਸ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਕੰਮ ਪ੍ਰਤੀ ਲਾਪਰਵਾਹੀ ਜਾਂ ਘੱਟੋ-ਘੱਟ ਸੰਤੋਸ਼ਜਨਕ ਨਤੀਜੇ ਨਾ ਦੇਣ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਤਹਿਤ ਥਾਣਾ ਡੀ ਡਿਵੀਜ਼ਨ ਦੇ SHO ਰਹੇ ਸ਼ਮਿੰਦਰ ਸਿੰਘ ਨੂੰ ਕਥਿਤ ਤੌਰ 'ਤੇ ਉਨ੍ਹਾਂ ਦੇ ਸੰਤੋਸ਼ਜਨਕ ਪ੍ਰਦਰਸ਼ਨ ਨਾ ਹੋਣ ਕਾਰਨ ਲਾਈਨ ਹਾਜ਼ਰ ਕਰਦਿਆਂ ਪੁਲਿਸ ਲਾਈਨਜ਼ ਭੇਜ ਦਿੱਤਾ ਗਿਆ ਹੈ।
ਪ੍ਰਸ਼ਾਸਨਿਕ ਕੁਸ਼ਲਤਾ ਅਤੇ ਜਵਾਬਦੇਹੀ ਨੂੰ ਮਜ਼ਬੂਤ ਕਰਨਾ ਮੁੱਖ ਟੀਚਾ
ਪੁਲਿਸ ਕਮਿਸ਼ਨਰ ਦੁਆਰਾ ਲਏ ਗਏ ਇਸ ਅਹਿਮ ਫ਼ੈਸਲੇ ਨੂੰ ਸ਼ਹਿਰ ਵਿੱਚ ਅਪਰਾਧਾਂ ਨੂੰ ਠੱਲ੍ਹ ਪਾਉਣ, ਕਾਨੂੰਨ ਤੇ ਵਿਵਸਥਾ ਦੀ ਸਥਿਤੀ ਨੂੰ ਸੁਧਾਰਨ ਅਤੇ ਪੁਲਿਸ ਪ੍ਰਸ਼ਾਸਨ ਵਿੱਚ ਜਵਾਬਦੇਹੀ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਵਿਭਾਗ ਨੂੰ ਉਮੀਦ ਹੈ ਕਿ ਨਵੇਂ ਤਾਇਨਾਤ ਕੀਤੇ ਗਏ ਅਧਿਕਾਰੀ ਆਪਣੇ-ਆਪਣੇ ਖੇਤਰਾਂ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਕੰਟਰੋਲ ਕਰਨ ਅਤੇ ਆਮ ਲੋਕਾਂ ਨਾਲ ਬਿਹਤਰ ਤਾਲਮੇਲ ਬਣਾਉਣ ਵਿੱਚ ਸਫ਼ਲ ਹੋਣਗੇ।
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 6 ਆਧੁਨਿਕ ਪਿਸਤੌਲ, 1 ਕਿਲੋ ਹੈਰੋਇਨ, 1 ਕਿਲੋ ਅਫ਼ੀਮ ਅਤੇ ਤਸਕਰੀ ਨਾਲ ਜੁੜੀ 10 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।
ਵਿਦੇਸ਼ੀ ਹੈਂਡਲਰ ਨਾਲ ਸੀ ਸਿੱਧਾ ਸੰਪਰਕ
ਮੁੱਢਲੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਫੜੇ ਗਏ ਦੋਵੇਂ ਮੁਲਜ਼ਮ ਵਿਦੇਸ਼ ਵਿੱਚ ਬੈਠੇ ਕਿਸੇ ਹੈਂਡਲਰ ਦੇ ਸਿੱਧੇ ਸੰਪਰਕ ਵਿੱਚ ਸਨ। ਇਹ ਵਿਦੇਸ਼ੀ ਹੈਂਡਲਰ ਅੰਤਰਰਾਸ਼ਟਰੀ ਸਰਹੱਦ ਰਾਹੀਂ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜਦਾ ਸੀ, ਜਿਸ ਨੂੰ ਇਹ ਮੁਲਜ਼ਮ ਅੱਗੇ ਸੂਬੇ ਦੇ ਵੱਖ-ਵੱਖ ਅਪਰਾਧਿਕ ਅਨਸਰਾਂ ਤੱਕ ਪਹੁੰਚਾਉਂਦੇ ਸਨ।
ਮਾਮਲਾ ਦਰਜ, ਅੱਗੇ ਦੀ ਜਾਂਚ ਜਾਰੀ
ਇਸ ਮਾਮਲੇ ਸਬੰਧੀ ਪੁਲਿਸ ਵੱਲੋਂ ਥਾਣਾ ਛੇਹਰਟਾ ਅਤੇ ਥਾਣਾ ਕੈਂਟੋਨਮੈਂਟ, ਅੰਮ੍ਰਿਤਸਰ ਵਿਖੇ ਵੱਖ-ਵੱਖ ਐਫ.ਆਈ.ਆਰ. (FIR) ਦਰਜ ਕਰ ਲਈਆਂ ਗਈਆਂ ਹਨ। ਪੁਲਿਸ ਵੱਲੋਂ ਇਸ ਗਿਰੋਹ ਦੇ ਅੱਗੇ ਅਤੇ ਪਿੱਛੇ ਦੇ ਸਾਰੇ ਲਿੰਕਾਂ ਨੂੰ ਬਾਰੀਕੀ ਨਾਲ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਸਾਥੀਆਂ ਅਤੇ ਵਿਦੇਸ਼ੀ ਹੈਂਡਲਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵੀ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾ ਸਕੇ।
ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਸਰਹੱਦ ਪਾਰੋਂ ਹੋਣ ਵਾਲੀ ਤਸਕਰੀ ਦੇ ਇਸ ਪੂਰੇ ਜਾਲ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਸੂਬੇ ਨੂੰ ਸੁਰੱਖਿਅਤ ਤੇ ਨਸ਼ਾ-ਮੁਕਤ ਬਣਾਉਣ ਲਈ ਅਜਿਹੀਆਂ ਸਖ਼ਤ ਕਾਰਵਾਈਆਂ ਅੱਗੇ ਵੀ ਲਗਾਤਾਰ ਜਾਰੀ ਰਹਿਣਗੀਆਂ।
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਅਤੇ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 5.557 ਕਿਲੋਗ੍ਰਾਮ ਹੈਰੋਇਨ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ।
ਵਿਦੇਸ਼ੀ ਤਸਕਰਾਂ ਨਾਲ ਜੁੜੇ ਸਨ ਤਾਰ
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ ਵਿਦੇਸ਼ੀ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ। ਇਹ ਗਿਰੋਹ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਖੇਪ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪਲਾਈ ਕਰਨ ਦੀ ਯੋਜਨਾ ਬਣਾ ਰਿਹਾ ਸੀ, ਜਿਸ ਨੂੰ ਪੁਲਿਸ ਨੇ ਸਫ਼ਲਤਾਪੂਰਵਕ ਨਾਕਾਮ ਕਰ ਦਿੱਤਾ ਹੈ।
ਪੁਲਿਸ ਦੀ ਅਗਲੀ ਕਾਰਵਾਈ
ਇਸ ਮਾਮਲੇ ਵਿੱਚ ਥਾਣਾ ਇਸਲਾਮਾਬਾਦ ਅਤੇ ਥਾਣਾ ਛੇਹਰਟਾ ਵਿਖੇ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਵਿਦੇਸ਼ੀ ਲਿੰਕਾਂ ਦਾ ਪਤਾ ਲਗਾਉਣ ਲਈ ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਾ ਅਤੇ ਹਥਿਆਰ ਤਸਕਰੀ ਕਰਨ ਵਾਲੇ ਗਿਰੋਹਾਂ ਖ਼ਿਲਾਫ਼ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਅੰਮ੍ਰਿਤਸਰ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਸ਼ਹਿਰ ਦੇ ਮਾਲ ਰੋਡ ਉੱਤੇ ਸਥਿਤ ਮਸ਼ਹੂਰ ਹੋਟਲ ਕੋਰਟਯਾਰਡ ਵਿੱਚ ਅੱਜ ਸ਼ੁੱਕਰਵਾਰ ਨੂੰ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਹੋਟਲ ਦੇ ਜਨਰੇਟਰ ਸੈੱਟ ਵਿੱਚ ਇੱਕ ਜ਼ੋਰਦਾਰ ਧਮਾਕਾ ਹੋਇਆ ਅਤੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਉੱਚੀਆਂ ਲਪਟਾਂ ਅਤੇ ਕਾਲੇ ਧੂੰਏਂ ਨੂੰ ਦੇਖ ਕੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਕਿਵੇਂ ਵਾਪਰੀ ਘਟਨਾ?
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹੋਟਲ ਦਾ ਜਨਰੇਟਰ ਸੈੱਟ ਜ਼ਿਆਦਾ ਗਰਮ (ਓਵਰਹੀਟ) ਹੋਣ ਕਾਰਨ ਇਹ ਹਾਦਸਾ ਵਾਪਰਿਆ। ਧਮਾਕੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਅਤੇ ਹੋਟਲ ਵਿੱਚ ਮੌਜੂਦ ਵਿਅਕਤੀ ਸੁਰੱਖਿਅਤ ਥਾਵਾਂ ਵੱਲ ਭੱਜੇ।
ਫਾਇਰ ਬ੍ਰਿਗੇਡ ਅਤੇ ਪ੍ਰਸ਼ਾਸਨ ਦੀ ਕਾਰਵਾਈ
ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਕਰੀਬ ਛੇ ਗੱਡੀਆਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ। ਅੱਗ ਨੂੰ ਹੋਰ ਫੈਲਣ ਤੋਂ ਰੋਕਣ ਲਈ PSPCL ਦੇ ਅਧਿਕਾਰੀਆਂ ਵੱਲੋਂ ਤੁਰੰਤ ਇਲਾਕੇ ਦੀ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ। ਬਿਜਲੀ ਬੋਰਡ ਦੇ ਜੇ.ਈ. ਸ਼ਸ਼ੀਕਾਂਤ ਨੇ ਦੱਸਿਆ ਕਿ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਿਜਲੀ ਕੱਟਣਾ ਜ਼ਰੂਰੀ ਸੀ।
ਟ੍ਰੈਫਿਕ ਦੀ ਸਮੱਸਿਆ
ਅੱਗ ਬੁਝਾਉਣ ਦੇ ਕੰਮ ਦੌਰਾਨ ਮਾਲ ਰੋਡ 'ਤੇ ਭਾਰੀ ਟ੍ਰੈਫਿਕ ਜਾਮ ਹੋਣ ਕਾਰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ 'ਤੇ ਪਹੁੰਚਣ ਵਿੱਚ ਕੁਝ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਫਾਇਰ ਕਰਮਚਾਰੀਆਂ ਨੇ ਕਾਫੀ ਜੱਦੋ-ਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।
ਫਿਲਹਾਲ ਇਸ ਹਾਦਸੇ ਵਿੱਚ ਹੋਏ ਨੁਕਸਾਨ ਦਾ ਅਜੇ ਸਹੀ ਅੰਦਾਜ਼ਾ ਨਹੀਂ ਲੱਗ ਸਕਿਆ ਹੈ। ਪ੍ਰਸ਼ਾਸਨ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਹੀ ਅੱਗ ਲੱਗਣ ਦੇ ਸਹੀ ਕਾਰਨਾਂ ਅਤੇ ਹੋਏ ਨੁਕਸਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਆਵੇਗੀ।
ਅੰਮ੍ਰਿਤਸਰ ਏਅਰਪੋਰਟ 'ਤੇ ਕਸਟਮ ਵਿਭਾਗ ਅਤੇ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (DRI) ਦੀਆਂ ਟੀਮਾਂ ਨੇ ਇੱਕ ਵੱਡੀ ਕਾਰਵਾਈ ਕਰਦਿਆਂ 1 ਕਰੋੜ ਰੁਪਏ ਦਾ ਸੋਨਾ ਬਰਾਮਦ ਕੀਤਾ ਹੈ। ਇਸ ਮਾਮਲੇ ਵਿੱਚ ਇੱਕ ਮਹਿਲਾ ਸਮੇਤ ਤਿੰਨ ਯਾਤਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਇਹ ਸੋਨਾ ਪੇਸਟ ਅਤੇ ਕੜਾ-ਚੇਨ ਵਿੱਚ ਲੁਕਾ ਕੇ ਲਿਆ ਰਹੇ ਸਨ। ਕਸਟਮ ਅਧਿਕਾਰੀਆਂ ਨੇ ਬਰਾਮਦ ਕੀਤੇ ਸੋਨੇ ਨੂੰ ਜ਼ਬਤ ਕਰ ਲਿਆ ਹੈ ਅਤੇ ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਕਸਟਮ ਐਕਟ, 1962 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਿਭਾਗ ਹੁਣ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਿਹਾ ਹੈ ਕਿ ਇਸ ਤਸਕਰੀ ਦੇ ਪਿੱਛੇ ਕੋਈ ਅੰਤਰਰਾਸ਼ਟਰੀ ਗੋਲਡ ਸਮਗਲਿੰਗ ਗਿਰੋਹ ਤਾਂ ਸ਼ਾਮਲ ਨਹੀਂ ਹੈ।
ਇੰਝ ਹੋਇਆ ਸ਼ੱਕ
ਸ਼ਾਰਜਾਹ ਤੋਂ ਆਈ ਫਲਾਈਟ 6E1428 ਦੇ ਇੱਕ ਯਾਤਰੀ ਨੂੰ ਸ਼ੱਕ ਦੇ ਆਧਾਰ 'ਤੇ ਡੀਆਰਆਈ (DRI) ਅੰਮ੍ਰਿਤਸਰ ਅਤੇ ਕਸਟਮ ਅਧਿਕਾਰੀਆਂ ਦੀ ਸਾਂਝੀ ਟੀਮ ਵੱਲੋਂ ਰੋਕਿਆ ਗਿਆ। ਵਿਸਥਾਰਪੂਰਵਕ ਜਾਂਚ, ਐਕਸ-ਰੇ ਸਕੈਨਿੰਗ ਅਤੇ ਨਿੱਜੀ ਤਲਾਸ਼ੀ ਦੌਰਾਨ ਯਾਤਰੀ ਕੋਲੋਂ ਪੇਸਟ ਦੇ ਰੂਪ ਵਿੱਚ 174 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ। ਸੋਨਾ ਕੱਢਣ ਤੋਂ ਬਾਅਦ ਇਸ ਦਾ ਸ਼ੁੱਧ ਵਜ਼ਨ 150.04 ਗ੍ਰਾਮ ਪਾਇਆ ਗਿਆ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 22 ਲੱਖ 5 ਹਜ਼ਾਰ 588 ਰੁਪਏ ਦੱਸੀ ਗਈ ਹੈ।
ਕਸਟਮ ਅਧਿਕਾਰੀਆਂ ਨੇ ਸ਼ਾਰਜਾਹ ਤੋਂ ਫਲਾਈਟ IX-138 ਰਾਹੀਂ ਆਈ ਇੱਕ ਮਹਿਲਾ ਯਾਤਰੀ ਨੂੰ ਜਾਂਚ ਲਈ ਰੋਕਿਆ। ਵਿਸਥਾਰਪੂਰਵਕ ਜਾਂਚ ਅਤੇ ਐਕਸ-ਰੇ ਸਕੈਨਿੰਗ ਦੌਰਾਨ ਉਸ ਕੋਲੋਂ ਪੇਸਟ ਦੇ ਰੂਪ ਵਿੱਚ 114 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ। ਜਾਂਚ ਤੋਂ ਬਾਅਦ ਇਸ ਦਾ ਸ਼ੁੱਧ ਵਜ਼ਨ 90.21 ਗ੍ਰਾਮ ਪਾਇਆ ਗਿਆ, ਜਿਸ ਦੀ ਕੀਮਤ ਲਗਭਗ 13 ਲੱਖ 26 ਹਜ਼ਾਰ 87 ਰੁਪਏ ਦੱਸੀ ਗਈ ਹੈ।
ਕਸਟਮ ਅਧਿਕਾਰੀਆਂ ਅਨੁਸਾਰ, ਮੈਲਬੋਰਨ ਤੋਂ ਕੁਆਲਾਲੰਪੁਰ ਹੁੰਦੇ ਹੋਏ ਫਲਾਈਟ MH-118 ਰਾਹੀਂ ਅੰਮ੍ਰਿਤਸਰ ਪਹੁੰਚੇ ਇੱਕ ਪੁਰਸ਼ ਯਾਤਰੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਜਾਂਚ ਦੌਰਾਨ ਉਸ ਕੋਲੋਂ 24 ਕੈਰੇਟ ਸੋਨੇ ਦੇ ਦੋ ਕੜੇ ਅਤੇ ਇੱਕ ਚੇਨ ਬਰਾਮਦ ਕੀਤੀ ਗਈ। ਬਰਾਮਦ ਕੀਤੇ ਗਏ ਇਸ ਸੋਨੇ ਦਾ ਕੁੱਲ ਵਜ਼ਨ 484 ਗ੍ਰਾਮ ਹੈ ਅਤੇ ਇਸ ਦੀ ਕੀਮਤ ਲਗਭਗ 70 ਲੱਖ 66 ਹਜ਼ਾਰ 400 ਰੁਪਏ ਦੱਸੀ ਗਈ ਹੈ।
ਟੈਕਸ ਚੋਰੀ ਕਰਕੇ ਮੁਨਾਫ਼ਾ ਕਮਾਉਣ ਲਈ ਸੋਨੇ ਦੀ ਤਸਕਰੀ
ਸ਼ਾਰਜਾਹ ਅਤੇ ਦੁਬਈ ਦੁਨੀਆ ਦੇ ਸਭ ਤੋਂ ਵੱਡੇ ਗੋਲਡ ਟਰੇਡਿੰਗ ਹੱਬ ਹਨ, ਜਿੱਥੇ ਸੋਨਾ ਭਾਰਤ ਦੇ ਮੁਕਾਬਲੇ ਕਾਫੀ ਸਸਤਾ ਮਿਲਦਾ ਹੈ। ਭਾਰਤ ਵਿੱਚ ਦਰਾਮਦ ਡਿਊਟੀ (ਆਯਾਤ ਸ਼ੁਲਕ), ਜੀਐਸਟੀ ਅਤੇ ਹੋਰ ਟੈਕਸ ਲੱਗਣ ਕਾਰਨ ਇਸ ਦੀ ਕੀਮਤ ਵੱਧ ਜਾਂਦੀ ਹੈ। ਇਸੇ ਕੀਮਤ ਦੇ ਅੰਤਰ ਦਾ ਫਾਇਦਾ ਉਠਾਉਣ ਲਈ ਤਸਕਰ ਯਾਤਰੀਆਂ (ਕੈਰੀਅਰਾਂ) ਰਾਹੀਂ ਸੋਨਾ ਪੰਜਾਬ ਤੱਕ ਪਹੁੰਚਾਉਂਦੇ ਹਨ। ਪੰਜਾਬ ਤੋਂ ਇਹ ਸੋਨਾ ਅੱਗੇ ਸਰ੍ਰਾਫਾ ਬਾਜ਼ਾਰਾਂ, ਗੈਰ-ਕਾਨੂੰਨੀ ਨੈੱਟਵਰਕਾਂ ਅਤੇ ਹਵਾਲਾ ਚੈਨਲਾਂ ਰਾਹੀਂ ਖਪਾਇਆ ਜਾਂਦਾ ਹੈ, ਜਿਸ ਨਾਲ ਤਸਕਰਾਂ ਨੂੰ ਪ੍ਰਤੀ ਕਿਲੋ ਲੱਖਾਂ ਰੁਪਏ ਦਾ ਮੁਨਾਫ਼ਾ ਹੁੰਦਾ ਹੈ।
ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਪੰਜਾਬ ਦੇ ਤਿੰਨ ਦਿਨਾਂ ਦੌਰੇ 'ਤੇ ਅੰਮ੍ਰਿਤਸਰ ਪਹੁੰਚੇ ਹਨ। ਸ਼ਨੀਵਾਰ ਦੁਪਹਿਰ ਨੂੰ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ, ਜਿੱਥੇ ਉਹ ਕੇਸਰੀ ਦਸਤਾਰ ਸਜਾਏ ਨਜ਼ਰ ਆਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਵਿਖੇ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ ਵੀ ਕੀਤੀ। ਉਨ੍ਹਾਂ ਨੇ ਮੀਡੀਆ ਦੇ ਨਾਲ ਗੱਲਬਾਤ ਵੀ ਕੀਤੀ, ਜਿਸ 'ਚ ਉਨ੍ਹਾਂ ਨੇ ਪੰਜਾਬ ਦੀ ਤਾਰੀਫ ਕੀਤੀ ਅਤੇ ਉਨ੍ਹਾਂ ਨੇ ਦੱਸਿਆ ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਖੁਸ਼ਹਾਲ ਪੰਜਾਬ ਤੇ ਸਰਬੱਤ ਦੇ ਭਲੇ ਦੇ ਲਈ ਅਰਦਾਸ ਕੀਤੀ। ਉਨ੍ਹਾਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਸੁਫਨਿਆਂ ਵਾਲਾ ਪੰਜਾਬ ਬੀਜੀਪੀ ਬਣੇਗੀ।
ਪ੍ਰਧਾਨ ਨਿਤਿਨ ਨਬੀਨ ਨਾਲ ਕਈ ਨਾਮੀ ਆਗੂ ਵੀ ਰਹੇ ਮੌਜੂਦ
ਉਨ੍ਹਾਂ ਦੇ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ (tarun chugh) ਵੀ ਮੌਜੂਦ ਸਨ। ਅੱਜ ਦੇ ਆਪਣੇ ਦੌਰੇ ਦੌਰਾਨ ਉਹ ਜਲ੍ਹਿਆਂਵਾਲਾ ਬਾਗ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਮੰਦਰ ਵਿਖੇ ਵੀ ਮੱਥਾ ਟੇਕਣਗੇ।
ਇਸ ਤੋਂ ਪਹਿਲਾਂ ਨਿਤਿਨ ਨਬੀਨ ਦੁਪਹਿਰ 12:20 ਵਜੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇ, ਜਿੱਥੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਦੇ ਪ੍ਰੋਗਰਾਮ ਅਨੁਸਾਰ ਉਹ ਜਲ੍ਹਿਆਂਵਾਲਾ ਬਾਗ, ਸ੍ਰੀ ਦੁਰਗਿਆਣਾ ਮੰਦਰ ਮੱਥਾ ਟੇਕਣ ਸਣੇ ਸ੍ਰੀ ਰਾਮ ਤੀਰਥ ਮੰਦਰ ਵਿਖੇ ਮੱਥਾ ਟੇਕਣਗੇ।
ਅੰਮ੍ਰਿਤਸਰ ਤੋਂ ਬਾਅਦ ਉਹ ਜਲੰਧਰ ਅਤੇ ਲੁਧਿਆਣਾ ਜਾਣਗੇ। ਲੁਧਿਆਣਾ ਵਿੱਚ ਨਿਤਿਨ ਨਬੀਨ ਜ਼ਮੀਨੀ ਪੱਧਰ ਦੇ ਵਰਕਰਾਂ ਅਤੇ ਆਗੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਫੀਡਬੈਕ ਲੈਣਗੇ। ਇਸ ਤੋਂ ਬਾਅਦ ਉਹ ਆਗਾਮੀ ਚੋਣਾਂ ਨੂੰ ਲੈ ਕੇ ਪਾਰਟੀ ਦੀ ਰਣਨੀਤੀ (ਮਾਈਕਰੋ ਪਲਾਨਿੰਗ) ਬਾਰੇ ਚਰਚਾ ਕਰਨਗੇ।
ਅੰਮ੍ਰਿਤਸਰ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ 'ਤੇ ਥਾਣੇ ਦੇ ਅੰਦਰ ਦਸਤਾਵੇਜ਼ ਪਾੜਨ ਅਤੇ ਆਪਣੇ ਸਮਰਥਕ ਨੂੰ ਛੁਡਵਾਉਣ ਦਾ ਇਲਜ਼ਾਮ ਸੀ। ਇਸ ਮਾਮਲੇ ਤੋਂ ਬਾਅਦ ਪੁਲਿਸ ਉਨ੍ਹਾਂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਸੀ।
ਜਾਣੋ ਕੀ ਬੋਲੇ ਮਜੀਠੀਆ ਦੇ ਵਕੀਲ
ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਹੈ ਕਿ ਮਜੀਠੀਆ ਖ਼ਿਲਾਫ਼ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਦਰਜ ਕੀਤਾ ਗਿਆ ਕਥਿਤ ਝੂਠਾ ਮਾਮਲਾ ਅਦਾਲਤ ਵਿੱਚ ਗਲਤ ਸਾਬਤ ਹੋਇਆ ਹੈ, ਜਿਸ ਕਾਰਨ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਹੈ। ਕਲੇਰ ਨੇ ਕਿਹਾ ਕਿ ਅਦਾਲਤੀ ਫੈਸਲੇ ਸਬੂਤਾਂ ਦੇ ਆਧਾਰ 'ਤੇ ਹੁੰਦੇ ਹਨ, ਨਾ ਕਿ ਮੁੱਖ ਮੰਤਰੀ ਦੇ ਬਿਆਨਾਂ 'ਤੇ। ਉਨ੍ਹਾਂ ਦਾਅਵਾ ਕੀਤਾ ਕਿ ਮਜੀਠੀਆ ਸਿਰਫ਼ ਆਪਣੇ ਪਰਿਵਾਰ ਅਤੇ ਕਿਸਾਨ ਯੂਨੀਅਨ ਦੇ ਧਰਨੇ ਵਿੱਚ ਸ਼ਾਮਲ ਹੋਣ ਗਏ ਸਨ, ਜੋ ਕਿ ਜੋਬਨਜੀਤ ਨੂੰ ਥਾਣੇ ਵਿੱਚ ਗੈਰ-ਕਾਨੂੰਨੀ ਢੰਗ ਨਾਲ ਬੰਦ ਕਰਨ ਦੇ ਵਿਰੋਧ ਵਿੱਚ ਸੀ।
ਇਸ ਤੋਂ ਪਹਿਲਾਂ ਇਸ ਕੇਸ ਦੀ ਸੁਣਵਾਈ 10 ਜੂਨ ਨੂੰ ਹੋਈ ਸੀ। ਉਸ ਦੌਰਾਨ ਥਾਣਾ ਮਜੀਠਾ ਦੀ ਕਥਿਤ ਸੀਸੀਟੀਵੀ ਫੁਟੇਜ ਅਦਾਲਤ ਵਿੱਚ ਪੇਸ਼ ਨਾ ਕੀਤੇ ਜਾਣ 'ਤੇ ਕੋਰਟ ਨੇ ਪੁਲਿਸ ਤੋਂ ਸਵਾਲ ਪੁੱਛੇ ਸਨ। ਇਲਜ਼ਾਮ ਹੈ ਕਿ ਮਜੀਠੀਆ ਅਤੇ ਉਨ੍ਹਾਂ ਦੇ 50 ਤੋਂ ਵੱਧ ਸਮਰਥਕਾਂ ਨੇ ਥਾਣਾ ਕੰਪਲੈਕਸ ਵਿੱਚ ਦਸਤਾਵੇਜ਼ ਪਾੜੇ ਅਤੇ ਸਰਕਾਰੀ ਕੰਮਕਾਜ ਵਿੱਚ ਵਿਘਨ ਪਾਇਆ ਸੀ।
ਦੂਜੇ ਪਾਸੇ, ਬਚਾਅ ਪੱਖ ਦੇ ਵਕੀਲ ਅਜੈ ਕੁਮਾਰ ਵਰਮਾਨੀ ਨੇ ਅਦਾਲਤ ਵਿੱਚ ਕਿਹਾ ਕਿ ਇਹ ਮਾਮਲਾ ਸਿਆਸੀ ਵਿਵਾਦ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦਲੀਲ ਦਿੱਤੀ ਕਿ ਮਜੀਠੀਆ ਅਤੇ ਉਨ੍ਹਾਂ ਦੇ ਸਾਥੀ ਸਿਰਫ਼ ਇੱਕ ਵਿਅਕਤੀ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਲੈਣ ਥਾਣੇ ਗਏ ਸਨ ਅਤੇ ਉਨ੍ਹਾਂ ਨੇ ਸਬੰਧਤ ਦਸਤਾਵੇਜ਼ ਦਿਖਾਉਣ ਦੀ ਮੰਗ ਕੀਤੀ ਸੀ।
ਦਿੱਲੀ ਤੋਂ ਬਾਅਦ ਹੁਣ 'ਕਾਕਰੋਚ ਜਨਤਾ ਪਾਰਟੀ' ਪੰਜਾਬ ਵਿੱਚ ਵੀ ਆਪਣੀ ਐਂਟਰੀ ਕਰਨ ਜਾ ਰਹੀ ਹੈ। ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ 13 ਜੂਨ ਨੂੰ ਅੰਮ੍ਰਿਤਸਰ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੀਪਕੇ ਨੇ ਦੱਸਿਆ ਕਿ ਉਹ ਖੁਦ ਪੰਜਾਬ ਆ ਰਹੇ ਹਨ ਅਤੇ ਅੰਮ੍ਰਿਤਸਰ ਵਿੱਚ ਇੱਕ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾਵੇਗਾ।
ਅਭਿਜੀਤ ਦੀਪਕੇ ਨੇ ਵੀਡੀਓ ਪੋਸਟ ਕਰਕੇ ਲੋਕਾਂ ਤੋਂ ਮੰਗਿਆ ਸਾਥ
ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਇੱਕ ਪੋਸਟ ਰਾਹੀਂ ਇਸ ਦੀ ਜਾਣਕਾਰੀ ਸਾਂਝੀ ਕੀਤੀ। ਪੋਸਟ ਦੀ ਸ਼ੁਰੂਆਤ ਵਿੱਚ ਉਨ੍ਹਾਂ ਨੇ "ਸਤਿ ਸ੍ਰੀ ਅਕਾਲ" ਕਹਿ ਕੇ ਪੰਜਾਬੀਆਂ ਨੂੰ ਸੰਬੋਧਨ ਕੀਤਾ। ਦੀਪਕੇ ਨੇ ਦੱਸਿਆ ਕਿ ਉਹ 13 ਜੂਨ ਨੂੰ ਸ਼ਾਮ 4 ਵਜੇ ਅੰਮ੍ਰਿਤਸਰ ਪਹੁੰਚਣਗੇ। ਉਨ੍ਹਾਂ ਨੇ ਪੰਜਾਬ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਅੰਮ੍ਰਿਤਸਰ ਦੇ ਮੁੱਖ ਗੇਟ 'ਤੇ ਇਕੱਠੇ ਹੋਣ।
ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਪ੍ਰਦਰਸ਼ਨ
ਇਸ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਇੱਕ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾਵੇਗਾ। ਅਭਿਜੀਤ ਦੀਪਕੇ ਨੇ ਕਿਹਾ ਕਿ ਜੇਕਰ ਸਾਰੇ ਵਿਦਿਆਰਥੀ ਰਲ ਕੇ ਆਪਣੀ ਆਵਾਜ਼ ਬੁਲੰਦ ਕਰਨ, ਤਾਂ NEET ਅਤੇ CBSE ਦੇ ਵਿਦਿਆਰਥੀਆਂ ਨੂੰ ਨਿਆਂ ਮਿਲ ਸਕਦਾ ਹੈ।
ਲਖਨਊ ਵਿੱਚ ਪਾਰਟੀ ਦਾ ਤੀਜਾ ਵੱਡਾ ਪ੍ਰਦਰਸ਼ਨ
'ਕਾਕਰੋਚ ਜਨਤਾ ਪਾਰਟੀ' (CJP) ਹੁਣ ਤੱਕ ਦੇਸ਼ ਦੇ ਦੋ ਵੱਡੇ ਸ਼ਹਿਰਾਂ, ਨਵੀਂ ਦਿੱਲੀ ਅਤੇ ਪੁਣੇ ਵਿੱਚ NEET ਪ੍ਰੀਖਿਆ ਦੇ ਪੇਪਰ ਲੀਕ ਹੋਣ ਦੇ ਮੁੱਦੇ ਨੂੰ ਲੈ ਕੇ ਪ੍ਰਦਰਸ਼ਨ ਕਰ ਚੁੱਕੀ ਹੈ। ਇਸੇ ਲੜੀ ਤਹਿਤ 12 ਜੂਨ ਨੂੰ ਲਖਨਊ ਵਿੱਚ ਪਾਰਟੀ ਵੱਲੋਂ ਆਪਣਾ ਤੀਜਾ ਵੱਡਾ ਪ੍ਰਦਰਸ਼ਨ ਆਯੋਜਿਤ ਕੀਤਾ ਗਿਆ। ਪਾਰਟੀ ਦੀ ਯੋਜਨਾ ਦੇਸ਼ ਦੇ ਕੁੱਲ ਸੱਤ ਰਾਜਾਂ ਵਿੱਚ ਇਸੇ ਤਰ੍ਹਾਂ ਦੇ ਪ੍ਰਦਰਸ਼ਨ ਕਰਨ ਦੀ ਹੈ।
ਵਿਰੋਧ ਪ੍ਰਦਰਸ਼ਨ ਦਾ ਰੋਡਮੈਪ ਤਿਆਰ
ਲਖਨਊ ਤੋਂ ਬਾਅਦ ਹੁਣ ਅੰਮ੍ਰਿਤਸਰ (ਪੰਜਾਬ), ਜੈਪੁਰ (ਰਾਜਸਥਾਨ), ਬੈਂਗਲੁਰੂ (ਕਰਨਾਟਕ) ਅਤੇ ਹੈਦਰਾਬਾਦ (ਤੇਲੰਗਾਨਾ) ਵਿੱਚ ਵੀ ਵਿਰੋਧ ਪ੍ਰਦਰਸ਼ਨਾਂ ਲਈ ਰੋਡਮੈਪ ਤਿਆਰ ਕੀਤਾ ਜਾ ਰਿਹਾ ਹੈ। ਪਾਰਟੀ ਦਾ ਕਹਿਣਾ ਹੈ ਕਿ ਉਹ NEET ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਦੇ ਮੁੱਦੇ ਨੂੰ ਰਾਸ਼ਟਰੀ ਪੱਧਰ 'ਤੇ ਜ਼ੋਰ-ਸ਼ੋਰ ਨਾਲ ਉਠਾਏਗੀ।
ਲੁਧਿਆਣਾ ਤੋਂ ਬਾਅਦ ਹੁਣ ਅੰਮ੍ਰਿਤਸਰ ਵਿੱਚ ਵੀ ਨਾਬਾਲਿਗ ਲੜਕੀਆਂ ਦੇ ਲਾਪਤਾ ਹੋਣ ਦਾ ਇੱਕ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ। ਫਤਿਹਗੜ੍ਹ ਚੂੜੀਆਂ ਰੋਡ ਸਥਿਤ ਬਾਬਾ ਦੀਪ ਸਿੰਘ ਕਾਲੋਨੀ ਦੀਆਂ ਰਹਿਣ ਵਾਲੀਆਂ ਦੋ ਨਾਬਾਲਿਗ ਲੜਕੀਆਂ (14 ਅਤੇ 17 ਸਾਲ) ਘਰੋਂ ਕੰਪਿਊਟਰ ਕੋਚਿੰਗ ਸੈਂਟਰ ਲਈ ਗਈਆਂ ਸਨ, ਪਰ ਵਾਪਸ ਨਹੀਂ ਪਰਤੀਆਂ।
ਕੀ ਹੈ ਮਾਮਲਾ?
ਪਰਿਵਾਰਕ ਮੈਂਬਰਾਂ ਮੁਤਾਬਕ, ਦੋਵੇਂ ਲੜਕੀਆਂ ਰੋਜ਼ਾਨਾ ਦੀ ਤਰ੍ਹਾਂ ਕੋਚਿੰਗ ਲਈ ਨਿਕਲੀਆਂ ਸਨ। ਜਦੋਂ ਉਹ ਕਲਾਸ ਖ਼ਤਮ ਹੋਣ ਤੋਂ ਬਾਅਦ ਵੀ ਘਰ ਨਾ ਪਹੁੰਚੀਆਂ, ਤਾਂ ਪਰਿਵਾਰ ਨੇ ਰਿਸ਼ਤੇਦਾਰਾਂ ਅਤੇ ਦੋਸਤਾਂ ਕੋਲ ਭਾਲ ਕੀਤੀ, ਪਰ ਕੁੱਝ ਪਤਾ ਨਹੀਂ ਲੱਗਿਆ। ਘਟਨਾ ਨੂੰ ਇੱਕ ਦਿਨ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਜਿਸ ਕਾਰਨ ਪਰਿਵਾਰ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ। ਪਰਿਵਾਰ ਨੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਲੜਕੀਆਂ ਨੂੰ ਜਲਦ ਲੱਭਣ ਦੀ ਗੁਹਾਰ ਲਗਾਈ ਹੈ।
ਪੁਲਿਸ ਦੀ ਕਾਰਵਾਈ
ਸਦਰ ਥਾਣਾ ਅੰਮ੍ਰਿਤਸਰ ਦੇ ਮੁਖੀ ਕਿਰਨਦੀਪ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਲੜਕੀਆਂ ਦੀ ਭਾਲ ਵਿੱਚ ਜੁੱਟ ਗਈਆਂ ਹਨ। ਜਾਂਚ ਅਧਿਕਾਰੀ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੇ ਹਨ ਤਾਂ ਜੋ ਲੜਕੀਆਂ ਦਾ ਕੋਈ ਸੁਰਾਗ ਮਿਲ ਸਕੇ। ਪੁਲਿਸ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਉਹ ਲੜਕੀਆਂ ਨੂੰ ਸੁਰੱਖਿਅਤ ਲੱਭਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਵਿੱਚ ਵੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ।
ਅੰਮ੍ਰਿਤਸਰ ਵਿੱਚ ਲਾਪਤਾ ਹੋਏ ਪ੍ਰਵਾਸੀ ਭਾਰਤੀ (NRI) ਸੁਨੀਲ ਸ਼ਰਮਾ (66) ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਸੁਨੀਲ ਸ਼ਰਮਾ ਆਸਟ੍ਰੇਲੀਆ ਦੇ ਨਾਗਰਿਕ ਸਨ ਅਤੇ ਅੰਮ੍ਰਿਤਸਰ ਵਿੱਚ ਆਪਣੇ ਪਿਤਾ ਪੁਰਖੀ ਘਰ ਦੀ ਸਾਂਭ-ਸੰਭਾਲ ਅਤੇ ਰੰਗ-ਰੋਗਨ ਦੇ ਕੰਮ ਲਈ ਆਏ ਹੋਏ ਸਨ। ਅੰਮ੍ਰਿਤਸਰ ਪਹੁੰਚਣ ਤੋਂ ਬਾਅਦ 22 ਮਈ ਨੂੰ ਉਹ ਲਾਪਤਾ ਹੋ ਗਏ ਸਨ। ਹੁਣ ਪੁਲਿਸ ਨੇ ਉਨ੍ਹਾਂ ਦੀ ਹੱਤਿਆ ਦੀ ਪੁਸ਼ਟੀ ਕੀਤੀ ਹੈ ਅਤੇ ਇਸ ਘਿਨਾਉਣੇ ਕਾਰੇ ਦੇ ਦੋਸ਼ ਵਿੱਚ ਮ੍ਰਿਤਕ ਦੇ ਆਪਣੇ ਭਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਇਹ ਵਾਰਦਾਤ ਜਾਇਦਾਦ ਦੇ ਵਿਵਾਦ ਕਾਰਨ ਅੰਜਾਮ ਦਿੱਤੀ ਗਈ ਸੀ।
ਐਨ.ਆਰ.ਆਈ. ਸੁਨੀਲ ਸ਼ਰਮਾ ਗਣਿਤ ਦੇ ਅਧਿਆਪਕ ਸਨ
ਐਨ.ਆਰ.ਆਈ. ਦੀ ਬੇਟੀ ਸੁਰਭੀ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸੁਨੀਲ ਸ਼ਰਮਾ ਪੇਸ਼ੇ ਤੋਂ ਗਣਿਤ (ਮੈਥ) ਦੇ ਅਧਿਆਪਕ ਸਨ। ਭਾਰਤ ਆਉਣ ਤੋਂ ਬਾਅਦ ਉਨ੍ਹਾਂ ਦੀ ਆਪਣੇ ਪਿਤਾ ਨਾਲ ਆਖਰੀ ਵਾਰ 22 ਮਈ ਨੂੰ ਫੋਨ 'ਤੇ ਗੱਲਬਾਤ ਹੋਈ ਸੀ। ਇਸ ਤੋਂ ਬਾਅਦ ਉਨ੍ਹਾਂ ਦਾ ਫੋਨ ਬੰਦ ਹੋ ਗਿਆ ਅਤੇ ਉਨ੍ਹਾਂ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ।
ਸੁਰਭੀ ਨੇ ਇੱਕ ਵੀਡੀਓ ਜਾਰੀ ਕਰਕੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਭਾਵੁਕ ਅਪੀਲ ਕੀਤੀ ਸੀ ਕਿ ਉਨ੍ਹਾਂ ਦੇ ਪਿਤਾ ਨੂੰ ਜਲਦ ਤੋਂ ਜਲਦ ਲੱਭਿਆ ਜਾਵੇ। ਇਸ ਤੋਂ ਬਾਅਦ ਪੁਲਿਸ ਨੇ ਪਹਿਲਾਂ ਗੁੰਮਸ਼ੁਦਗੀ ਦਾ ਮਾਮਲਾ ਦਰਜ ਕੀਤਾ ਸੀ, ਜਿਸ ਨੂੰ ਬਾਅਦ ਵਿੱਚ ਅਗਵਾ (ਕਿਡਨੈਪਿੰਗ) ਦੇ ਕੇਸ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।
ਭਰਾ ਹੀ ਨਿਕਲਿਆ ਮੁੱਖ ਦੋਸ਼ੀ
ਜਾਂਚ ਦੌਰਾਨ ਪੁਲਿਸ ਨੂੰ ਕਈ ਅਹਿਮ ਸੁਰਾਗ ਮਿਲੇ, ਜਿਸ ਤੋਂ ਬਾਅਦ ਇਸ ਮਾਮਲੇ ਨੇ ਵੱਡਾ ਮੋੜ ਲੈ ਲਿਆ। ਪੁਲਿਸ ਨੇ ਹੁਣ ਪੁਸ਼ਟੀ ਕੀਤੀ ਹੈ ਕਿ ਸੁਨੀਲ ਸ਼ਰਮਾ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਕੇਸ ਵਿੱਚ ਮ੍ਰਿਤਕ ਦੇ ਭਰਾ ਸੰਨੀ ਸ਼ਰਮਾ ਨੂੰ ਹੀ ਮੁੱਖ ਦੋਸ਼ੀ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਅਨੁਸਾਰ, ਇਸ ਕਤਲ ਪਿੱਛੇ ਜਾਇਦਾਦ ਦਾ ਵਿਵਾਦ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਪਰਿਵਾਰ ਵਿੱਚ ਲੰਬੇ ਸਮੇਂ ਤੋਂ ਜਾਇਦਾਦ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਜਿਸ ਨੇ ਅੱਜ ਇਸ ਘਟਨਾ ਨੂੰ ਜਨਮ ਦਿੱਤਾ।
ਦੋਸ਼ੀ ਪਹਿਲਾਂ ਹੀ ਐਨ.ਡੀ.ਪੀ.ਐਸ. (NDPS) ਮਾਮਲੇ 'ਚ ਲੋੜੀਂਦਾ ਸੀ
ਦੋਸ਼ੀ ਸੰਨੀ ਸ਼ਰਮਾ ਪਹਿਲਾਂ ਹੀ ਹਿਮਾਚਲ ਪ੍ਰਦੇਸ਼ ਵਿੱਚ ਐਨ.ਡੀ.ਪੀ.ਐਸ. ਐਕਟ ਦੇ ਇੱਕ ਮਾਮਲੇ ਵਿੱਚ ਲੋੜੀਂਦਾ ਸੀ। ਘਟਨਾ ਤੋਂ ਬਾਅਦ ਉਹ ਅਤੇ ਉਸਦੇ ਕੁਝ ਪਰਿਵਾਰਕ ਮੈਂਬਰ ਫਰਾਰ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਹੈ। ਐਸ.ਐਸ.ਪੀ. ਕੰਵਲਪ੍ਰੀਤ ਸਿੰਘ ਨੇ ਕਿਹਾ ਕਿ ਜਲਦ ਹੀ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ। ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 1984 ਦੇ ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਦੇਸ਼-ਵਿਦੇਸ਼ ਤੋਂ ਸੰਗਤਾਂ ਵੱਡੀ ਗਿਣਤੀ ਵਿੱਚ ਪਹੁੰਚੀਆਂ। 4 ਜੂਨ ਨੂੰ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਸ਼ਹੀਦਾਂ ਨੂੰ ਯਾਦ ਕਰਦਿਆਂ ਸੰਕਲਪ ਲਿਆ
ਸਮਾਗਮ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਆਗੂਆਂ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਸਿੱਖ ਕੌਮ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੇਗੀ। ਉਨ੍ਹਾਂ ਕਿਹਾ ਕਿ ਕੌਮ ਆਪਣੇ ਇਤਿਹਾਸ ਅਤੇ ਅਧਿਕਾਰਾਂ ਲਈ ਹਮੇਸ਼ਾ ਜਾਗਰੂਕ ਹੈ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਸਿੱਖ ਕੌਮ ਨੂੰ ਸੰਦੇਸ਼ ਦਿੱਤਾ।
ਨਵੇਂ ਕਾਨੂੰਨ 'ਤੇ ਜਥੇਬੰਦੀਆਂ ਦਾ ਵਿਰੋਧ
ਸਮਾਗਮ ਦੌਰਾਨ ਸਿੱਖ ਜਥੇਬੰਦੀਆਂ ਨੇ ਪੰਜਾਬ ਸਰਕਾਰ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਦੇ ਨਾਮ 'ਤੇ ਲਿਆਂਦੇ ਗਏ ਸੋਧ ਕਾਨੂੰਨ ਦਾ ਸਖ਼ਤ ਵਿਰੋਧ ਕੀਤਾ। ਆਗੂਆਂ ਦਾ ਕਹਿਣਾ ਹੈ ਕਿ ਇਹ ਕਾਨੂੰਨ ਪੰਥ ਨੂੰ ਮਨਜ਼ੂਰ ਨਹੀਂ ਹੈ। ਇਸ ਮਸਲੇ 'ਤੇ ਅਗਲੀ ਰਣਨੀਤੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਤੈਅ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦਿੱਤਾ ਕਿ ਪੰਥਕ ਫੈਸਲੇ ਹਮੇਸ਼ਾ ਸਿੱਖ ਮਰਿਆਦਾ ਅਨੁਸਾਰ ਹੀ ਹੋਣੇ ਚਾਹੀਦੇ ਹਨ।
ਵੱਖਰੀ ਪਛਾਣ 'ਤੇ ਦਿੱਤਾ ਜ਼ੋਰ
ਭਾਈ ਮਾਨ ਸਿੰਘ ਮਾਨ ਅਤੇ ਭੁਪਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਿੱਖ ਕੌਮ ਆਪਣੀ ਵੱਖਰੀ ਪਛਾਣ ਅਤੇ ਗੁਰੂ ਸਾਹਿਬਾਨ ਦੇ ਸਿਧਾਂਤਾਂ 'ਤੇ ਪਹਿਰਾ ਦਿੰਦੀ ਰਹੇਗੀ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਅਤੇ ਧਾਰਮਿਕ ਕਦਰਾਂ-ਕੀਮਤਾਂ ਨੂੰ ਸੰਭਾਲਣ ਦੀ ਅਪੀਲ ਕੀਤੀ। ਇਸ ਮੌਕੇ ਪੂਰਾ ਮਾਹੌਲ ਧਾਰਮਿਕ ਰੰਗ ਵਿੱਚ ਰੰਗਿਆ ਹੋਇਆ ਸੀ ਅਤੇ ਸੰਗਤਾਂ ਨੇ ਆਪਣੀ ਵਿਰਾਸਤ ਨੂੰ ਅੱਗੇ ਵਧਾਉਣ ਦਾ ਪ੍ਰਣ ਲਿਆ।
ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਅੰਮ੍ਰਿਤਸਰ ਪੁਲਿਸ ਨੇ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੰਗਤ ਦੀ ਸੁਵਿਧਾ ਅਤੇ ਸ਼ਾਂਤੀਪੂਰਨ ਸਮਾਗਮ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ।
ਉਨ੍ਹਾਂ ਕਿਹਾ ਕਿ ਘੱਲੂਘਾਰਾ ਦਿਵਸ ਦੇ ਸਮਾਗਮਾਂ ਨੂੰ ਧਿਆਨ ਵਿੱਚ ਰੱਖਦਿਆਂ ਐਸਜੀਪੀਸੀ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਮਰਿਆਦਾ ਦੀ ਉਲੰਘਣਾ ਨਾ ਹੋਵੇ ਅਤੇ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੰਗਤ ਸ਼ਾਂਤੀਪੂਰਨ ਮਾਹੌਲ ਵਿੱਚ ਸਮਾਗਮਾਂ ਵਿੱਚ ਸ਼ਮੂਲੀਅਤ ਕਰ ਸਕੇ।
ਸੁਰੱਖਿਆ ਲਈ ਵਿਸ਼ੇਸ਼ ਰਣਨੀਤੀ
ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਨੇ ਕਈ ਅਹਿਮ ਕਦਮ ਚੁੱਕੇ ਹਨ:
ਸ਼ਹਿਰ ਵਿੱਚ 66 ਵਿਸ਼ੇਸ਼ ਨਾਕੇ ਲਗਾਏ ਗਏ ਹਨ।
ਸੁਰੱਖਿਆ ਲਈ ਕੁੱਲ 447 ਪੁਲਿਸ ਮੁਲਾਜ਼ਮ ਅਤੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ।
ਐਸਜੀਪੀਸੀ (SGPC) ਨਾਲ ਤਾਲਮੇਲ ਕਰਕੇ ਸੁਰੱਖਿਆ ਰਣਨੀਤੀ ਤਿਆਰ ਕੀਤੀ ਗਈ ਹੈ ਤਾਂ ਜੋ ਮਰਿਆਦਾ ਦੀ ਪਾਲਣਾ ਹੋ ਸਕੇ।
ਪੀਐਸਐਫ (PSF), ਆਈਟੀਬੀਪੀ (ITBP) ਅਤੇ ਆਰਪੀਐਫ (RPF) ਸਮੇਤ ਕੇਂਦਰੀ ਸੁਰੱਖਿਆ ਬਲਾਂ ਦੀਆਂ ਪੰਜ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।
ਨਿਗਰਾਨੀ ਅਤੇ ਗਸ਼ਤ
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸ਼ੱਕੀ ਵਿਅਕਤੀਆਂ ਅਤੇ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ, ਸੰਵੇਦਨਸ਼ੀਲ ਇਲਾਕਿਆਂ ਵਿੱਚ ਮਾਊਂਟਡ ਪੁਲਿਸ ਰਾਹੀਂ ਗਸ਼ਤ ਕੀਤੀ ਜਾ ਰਹੀ ਹੈ ਅਤੇ ਐਮਰਜੈਂਸੀ ਸਥਿਤੀਆਂ ਲਈ ਫਲਾਇੰਗ ਸਕੁਐਡ ਅਤੇ ਸਟਰਾਈਕਿੰਗ ਰਿਜ਼ਰਵ ਟੀਮਾਂ ਵੀ ਤਿਆਰ ਰੱਖੀਆਂ ਗਈਆਂ ਹਨ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸਮੂਹ ਸੰਗਤ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਵਿੱਚ ਪੁਲਿਸ ਦਾ ਪੂਰਨ ਸਹਿਯੋਗ ਦੇਣ।
ਅੰਮ੍ਰਿਤਸਰ ਵਿੱਚ ਦਿਨ-ਦਿਹਾੜੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਸਰਕਾਰੀ ਅਧਿਆਪਕ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਿੰਡ ਤਲਵੰਡੀ ਦੇ ਰਹਿਣ ਵਾਲੇ ਜਗਦੀਪ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, ਜਗਦੀਪ ਸਿੰਘ ਆਪਣੀ ਬੇਟੀ ਨੂੰ ਟਿਊਸ਼ਨ ਛੱਡ ਕੇ ਵਾਪਸ ਆਪਣੇ ਘਰ ਪਰਤ ਰਹੇ ਸਨ। ਜਦੋਂ ਉਹ ਦੁਪਹਿਰ ਕਰੀਬ 2 ਵਜੇ ਨਰੈਣਗੜ੍ਹ ਡਰੇਨ ਦੇ ਕੋਲ ਪਹੁੰਚੇ, ਤਾਂ ਕੁਝ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਰਸਤੇ ਵਿੱਚ ਘੇਰ ਲਿਆ।
ਤੇਜ਼ਧਾਰ ਹਥਿਆਰਾਂ ਕੀਤਾ ਹਮਲਾ, ਬਹੁਤ ਬੇਰਹਿਮੀ ਨਾਲ ਕਤਲ
ਹਮਲਾਵਰਾਂ ਨੇ ਬੜੀ ਬੇਰਹਿਮੀ ਨਾਲ ਤੇਜ਼ਧਾਰ ਹਥਿਆਰਾਂ ਨਾਲ ਜਗਦੀਪ ਸਿੰਘ 'ਤੇ ਹਮਲਾ ਕੀਤਾ ਅਤੇ ਉਨ੍ਹਾਂ ਦਾ ਗਲਾ ਵੱਢ ਦਿੱਤਾ। ਜ਼ਿਆਦਾ ਖੂਨ ਵਹਿ ਜਾਣ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ। ਘਟਨਾ ਸਥਾਨ 'ਤੇ ਹਾਲਾਤ ਇੰਨੇ ਖੌਫਨਾਕ ਸਨ ਕਿ ਉਨ੍ਹਾਂ ਦੀ ਲਾਸ਼ ਸੜਕ 'ਤੇ ਮੁੱਧੇ ਮੂੰਹ ਪਈ ਸੀ ਅਤੇ ਮਾਸ ਦੇ ਟੁਕੜੇ ਖਿੱਲਰੇ ਹੋਏ ਸਨ। ਇਸ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਅਤੇ ਲੋਕ ਸਦਮੇ ਵਿੱਚ ਹਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ
ਮ੍ਰਿਤਕ ਦੇ ਚਾਚਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਜਗਦੀਪ ਸਿੰਘ ਆਪਣੀ ਬੇਟੀ ਨੂੰ ਟਿਊਸ਼ਨ ਛੱਡਣ ਲਈ ਗਿਆ ਸੀ। ਉਹ ਹਰ ਰੋਜ਼ ਦੀ ਤਰ੍ਹਾਂ ਆਪਣੀ ਬੇਟੀ ਨੂੰ ਛੱਡ ਕੇ ਵਾਪਸ ਆ ਰਿਹਾ ਸੀ, ਪਰ ਰਾਹ ਵਿੱਚ ਉਨ੍ਹਾਂ ਨਾਲ ਕੀ ਵਾਪਰਿਆ, ਇਸ ਬਾਰੇ ਅਜੇ ਕੁਝ ਵੀ ਸਪੱਸ਼ਟ ਨਹੀਂ ਹੈ। ਚਾਚਾ ਨੇ ਇਹ ਵੀ ਕਿਹਾ ਕਿ ਸਾਡੀ ਕਿਸੇ ਨਾਲ ਵੀ ਕੋਈ ਦੁਸ਼ਮਣੀ ਨਹੀਂ ਸੀ। ਇਸ ਮੰਦਭਾਗੀ ਘਟਨਾ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਮੌਕੇ 'ਤੇ ਪਹੁੰਚ ਗਏ।
ਸੁਰਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਤੋਂ ਜਗਦੀਪ ਸਿੰਘ ਦੀ ਬਾਈਕ ਅਤੇ ਉਨ੍ਹਾਂ ਦੀਆਂ ਚੱਪਲਾਂ ਬਰਾਮਦ ਹੋਈਆਂ ਹਨ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ 'ਤੇ ਰਸਤੇ ਵਿੱਚ ਹੀ ਹਮਲਾ ਕੀਤਾ ਗਿਆ ਸੀ। ਹਾਲਾਂਕਿ, ਇਹ ਹਮਲਾਵਰ ਕੌਣ ਸਨ ਅਤੇ ਇਸ ਹੱਤਿਆ ਦੇ ਪਿੱਛੇ ਕੀ ਕਾਰਨ ਸੀ, ਇਸ ਬਾਰੇ ਅਜੇ ਤੱਕ ਕੁਝ ਵੀ ਸਾਫ਼ ਨਹੀਂ ਹੋ ਸਕਿਆ ਹੈ।
ਪੁਲਿਸ ਇਕੱਠੇ ਕਰ ਰਹੀ ਹੈ ਸਬੂਤ
ਪਰਿਵਾਰ ਦਾ ਕਹਿਣਾ ਹੈ ਕਿ ਜਗਦੀਪ ਸਿੰਘ ਦਾ ਕਿਸੇ ਨਾਲ ਕੋਈ ਝਗੜਾ ਜਾਂ ਦੁਸ਼ਮਣੀ ਨਹੀਂ ਸੀ। ਉਹ ਇੱਕ ਸਰਕਾਰੀ ਅਧਿਆਪਕ ਸਨ ਅਤੇ ਆਪਣੇ ਸ਼ਾਂਤ ਸੁਭਾਅ ਲਈ ਜਾਣੇ ਜਾਂਦੇ ਸਨ। ਪਰਿਵਾਰ ਨੂੰ ਇਹ ਸਮਝ ਨਹੀਂ ਆ ਰਿਹਾ ਕਿ ਆਖਿਰ ਉਨ੍ਹਾਂ ਦਾ ਕਤਲ ਕਿਉਂ ਕੀਤਾ ਗਿਆ। ਦੂਜੇ ਪਾਸੇ, ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਆਲੇ-ਦੁਆਲੇ ਤੋਂ ਸਬੂਤ ਇਕੱਠੇ ਕਰ ਰਹੀ ਹੈ ਅਤੇ ਹਰ ਪਹਿਲੂ ਨੂੰ ਧਿਆਨ ਵਿੱਚ ਰੱਖ ਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਮਾਣਯੋਗ ਮੁੱਖ ਮੰਤਰੀ ਸਾਹਿਬ ਦੀ ਗੈਂਗਸਟਰਾਂ ਅਤੇ ਸੰਗਠਿਤ ਅਪਰਾਧਾਂ (Organized Crime) ਵਿਰੁੱਧ 'ਜ਼ੀਰੋ ਟੋਲਰੈਂਸ' ਨੀਤੀ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਦੀ ਇਸ ਕਾਰਵਾਈ ਨਾਲ ਅਪਰਾਧਿਕ ਅਨਸਰਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਲੱਗਿਆ ਹੈ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ।
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਜ ਅੰਤਰ-ਰਾਜੀ ਨਾਜਾਇਜ਼ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8 ਅਤਿ-ਆਧੁਨਿਕ ਪਿਸਤੌਲ ਅਤੇ ਭਾਰੀ ਮਾਤਰਾ ਵਿੱਚ ਕਾਰਤੂਸ ਬਰਾਮਦ ਕੀਤੇ ਹਨ। ਇਸ ਕਾਰਵਾਈ ਨਾਲ ਪੰਜਾਬ ਵਿੱਚ ਸਰਗਰਮ ਨਾਜਾਇਜ਼ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ ਹੈ।
ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਮੰਗਵਾਉਂਦੇ ਸੀ ਖੇਪ
ਪੰਜਾਬ ਦੇ ਡੀਜੀਪੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇੱਕ ਵਿਦੇਸ਼ੀ ਤਸਕਰ ਦੇ ਸੰਪਰਕ ਵਿੱਚ ਸਨ। ਉਹ ਵਰਚੁਅਲ ਨੰਬਰਾਂ ਰਾਹੀਂ ਉਸ ਨਾਲ ਜੁੜੇ ਹੋਏ ਸਨ ਅਤੇ ਸਰਹੱਦ ਪਾਰੋਂ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਮੰਗਵਾਉਂਦੇ ਸਨ। ਇਹ ਸਮੱਗਰੀ ਬਾਅਦ ਵਿੱਚ ਪੰਜਾਬ ਦੇ ਵੱਖ-ਵੱਖ ਅਪਰਾਧਿਕ ਅਨਸਰਾਂ ਤੱਕ ਪਹੁੰਚਾਈ ਜਾਂਦੀ ਸੀ।
ਪੁਲਿਸ ਦੀ ਜਾਂਚ ਵਿੱਚ ਇਹ ਵੀ ਪਤਾ ਲੱਗਾ ਹੈ ਕਿ ਇਹ ਮਾਡਿਊਲ ਲੰਬੇ ਸਮੇਂ ਤੋਂ ਸਰਗਰਮ ਸੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਲੋਕਾਂ ਨੂੰ ਨਾਜਾਇਜ਼ ਹਥਿਆਰ ਮੁਹੱਈਆ ਕਰਵਾ ਰਿਹਾ ਸੀ। ਮੁਲਜ਼ਮਾਂ ਖ਼ਿਲਾਫ਼ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਫ.ਆਈ.ਆਰ. (FIR) ਦਰਜ ਕਰ ਲਈ ਗਈ ਹੈ। ਪੁਲਿਸ ਹੁਣ ਇਸ ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਸ ਨਾਲ ਜੁੜੇ ਹੋਰ ਅਪਰਾਧਿਕ ਅਨਸਰਾਂ ਦਾ ਵੀ ਪਰਦਾਫਾਸ਼ ਕੀਤਾ ਜਾ ਸਕੇ।
ਤਸਕਰੀ ਨੂੰ ਰੋਕਣ ਲਈ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸੂਬੇ ਵਿੱਚ ਨਸ਼ਿਆਂ, ਨਾਜਾਇਜ਼ ਹਥਿਆਰਾਂ ਅਤੇ ਸੰਗਠਿਤ ਅਪਰਾਧਾਂ ਦੇ ਖ਼ਿਲਾਫ਼ "ਜ਼ੀਰੋ ਟੋਲਰੈਂਸ" ਨੀਤੀ ਦੇ ਤਹਿਤ ਲਗਾਤਾਰ ਸਖ਼ਤ ਕਾਰਵਾਈ ਜਾਰੀ ਰਹੇਗੀ। ਅਧਿਕਾਰੀਆਂ ਅਨੁਸਾਰ, ਸਰਹੱਦ ਪਾਰੋਂ ਡਰੋਨਾਂ ਰਾਹੀਂ ਹੋਣ ਵਾਲੀ ਤਸਕਰੀ ਨੂੰ ਰੋਕਣ ਲਈ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ ਅਤੇ ਅਜਿਹੇ ਅਪਰਾਧਿਕ ਨੈੱਟਵਰਕਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਇੱਕ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ।
ਸੋਸ਼ਲ ਮੀਡੀਆ ਉੱਤੇ ਕਪਿਲ ਸ਼ਰਮਾ ਨੂੰ ਲੈ ਕੇ ਇੱਕ ਖਬਰ ਖੂਬ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦੱਸਿਆ ਗਿਆ ਕਿ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ 'ਤੇ ਤਾਬੜਤੋੜ (ਅੰਨ੍ਹੇਵਾਹ) ਫਾਇਰਿੰਗ ਹੋਈ ਹੈ। ਫਾਇਰਿੰਗ ਦਾ ਪਤਾ ਲੱਗਦਿਆਂ ਹੀ ਪੁਲਿਸ ਦੀਆਂ ਟੀਮਾਂ ਉਨ੍ਹਾਂ ਦੇ ਘਰ ਪਹੁੰਚੀਆਂ ਅਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਆਸ-ਪਾਸ ਦੇ ਲੋਕਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਇਸ ਦੇ ਨਾਲ ਹੀ ਸੁਰੱਖਿਆ ਗਾਰਡ (ਸਿਕਿਉਰਿਟੀ ਗਾਰਡ) ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪਰ ਹੁਣ ਇਸ ਮਾਮਲੇ ਦੇ ਵਿੱਚ ਪੁਲਿਸ ਦੇ ਵੱਡੇ ਅਧਿਕਾਰੀਆਂ ਨੇ ਖੁਲਾਸਾ ਕਰਦੇ ਹੋਇਆ ਦੱਸਿਆ ਹੈ ਕਿ ਅਜਿਹਾ ਕੁੱਝ ਨਹੀਂ ਹੋਇਆ ਹੈ ਇਹ ਸਿਰਫ ਇੱਕ ਅਫਵਾਹ ਹੈ।
ਕਮਿਸ਼ਰਨੇਟ ਪੁਲਿਸ ਅੰਮ੍ਰਿਤਸਰ ਨੇ ਆਪਣੇ ਐਕਸ ਉੱਤੇ ਪੋਸਟ ਕਰਦੇ ਹੋਏ ਇਸ ਮਾਮਲੇ ਨੂੰ ਲੈ ਕੇ ਪੂਰਾ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਪੋਸਟ ਚ ਲਿਖਿਆ ਹੈ- 'ਅੰਮ੍ਰਿਤਸਰ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਘਰ ਦੇ ਬਾਹਰ ਫਾਇਰਿੰਗ ਹੋਣ ਦੀ ਅਫਵਾਹ ਕੁਝ ਗੈਰ-ਜ਼ਿੰਮੇਵਾਰ ਲੋਕਾਂ ਵੱਲੋਂ ਫੈਲਾਈ ਜਾ ਰਹੀ ਹੈ, ਜੋ ਕਿ ਪੂਰੀ ਤਰ੍ਹਾਂ ਝੂਠੀ ਹੈ। ਇਸ ਮਾਮਲੇ ਵਿੱਚ ਅਸਲੀਅਤ ਸਾਹਮਣੇ ਲਿਆਉਣ ਅਤੇ ਗਲਤ ਜਾਣਕਾਰੀ ਨੂੰ ਰੋਕਣ ਲਈ ਪੁਲਿਸ ਵੱਲੋਂ ਇੱਕ ਅਧਿਕਾਰਤ ਵੀਡੀਓ ਬਿਆਨ ਜਾਰੀ ਕੀਤਾ ਜਾ ਰਿਹਾ ਹੈ। ਆਮ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਅਜਿਹੀਆਂ ਅਫ਼ਵਾਹਾਂ 'ਤੇ ਬਿਲਕੁਲ ਵੀ ਯਕੀਨ ਨਾ ਕਰਨ ਅਤੇ ਸਿਰਫ਼ ਅਧਿਕਾਰਤ ਸਰੋਤਾਂ ਤੋਂ ਮਿਲੀ ਸਹੀ ਤੇ ਪੁਸ਼ਟੀ ਕੀਤੀ ਜਾਣਕਾਰੀ 'ਤੇ ਹੀ ਭਰੋਸਾ ਕਰਨ।''
ਅੰਮ੍ਰਿਤਸਰ ਪੁਲਿਸ ਦੀ ਅਪੀਲ: ਅਫ਼ਵਾਹਾਂ 'ਤੇ ਧਿਆਨ ਨਾ ਦਿਓ
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਫਾਇਰਿੰਗ ਦੀ ਇਸ ਘਟਨਾ ਨੂੰ ਲੈ ਕੇ ਕੁਝ ਗੈਰ-ਜ਼ਿੰਮੇਵਾਰ ਲੋਕਾਂ ਵੱਲੋਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਤੱਥਾਂ ਨੂੰ ਸਾਹਮਣੇ ਲਿਆਉਣ ਅਤੇ ਗਲਤ ਜਾਣਕਾਰੀ ਦਾ ਖੰਡਨ ਕਰਨ ਲਈ ਜਲਦੀ ਹੀ ਪੁਲਿਸ ਵੱਲੋਂ ਇੱਕ ਅਧਿਕਾਰਤ ਵੀਡੀਓ ਬਿਆਨ ਜਾਰੀ ਕੀਤਾ ਜਾਵੇਗਾ। ਪੁਲਿਸ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਅਫ਼ਵਾਹ 'ਤੇ ਬਿਲਕੁਲ ਵੀ ਧਿਆਨ ਨਾ ਦੇਣ ਅਤੇ ਸਿਰਫ਼ ਅਧਿਕਾਰਤ ਸਰੋਤਾਂ (Official Sources) ਵੱਲੋਂ ਜਾਰੀ ਕੀਤੀ ਗਈ ਸਹੀ ਜਾਣਕਾਰੀ 'ਤੇ ਹੀ ਭਰੋਸਾ ਕਰਨ।
ਕੈਨੇਡਾ ਸਥਿਤ 'Kap's Cafe' 'ਤੇ ਵੀ ਹੋ ਚੁੱਕੀ ਹੈ ਗੋਲੀਬਾਰੀ
ਜ਼ਿਕਰਯੋਗ ਹੈ ਕਿ ਕੈਨੇਡਾ ਦੇ ਸੁਰੇ (Surrey) ਸ਼ਹਿਰ ਵਿੱਚ ਸਥਿਤ ਕਪਿਲ ਸ਼ਰਮਾ ਦੇ 'Kap's Cafe' ਦੇ ਬਾਹਰ ਵੀ ਪਹਿਲਾਂ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਕੈਨੇਡਾ ਵਿੱਚ ਹੋਈਆਂ ਉਨ੍ਹਾਂ ਵਾਰਦਾਤਾਂ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਕੁਝ ਅਨਸਰਾਂ ਵੱਲੋਂ ਲਈ ਗਈ ਸੀ। ਅੰਮ੍ਰਿਤਸਰ ਸਥਿਤ ਘਰ ਦੇ ਬਾਹਰ ਹੋਈ ਇਸ ਕਥਿਤ ਫਾਇਰਿੰਗ ਦੇ ਮਾਮਲੇ ਵਿੱਚ ਪੁਲਿਸ ਹੁਣ ਇਸ ਗੱਲ ਦੀ ਵੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਕਿ ਕੀ ਇਸ ਘਟਨਾ ਦੇ ਤਾਰ ਵੀ ਉਨ੍ਹਾਂ ਪੁਰਾਣੇ ਮਾਮਲਿਆਂ ਜਾਂ ਕਿਸੇ ਕੌਮਾਂਤਰੀ ਫਿਰੌਤੀ (Extortion) ਅਤੇ ਧਮਕੀ ਨਾਲ ਤਾਂ ਨਹੀਂ ਜੁੜੇ ਹੋਏ।
ਅਗਲੇ ਸਾਲ ਹੋਣ ਵਾਲੀ ਚੋਣਾਂ ਨੂੰ ਲੈ ਕੇ ਹਰ ਪਾਰਟੀ ਆਪਣੇ ਆਪ ਨੂੰ ਮਜ਼ਬੂਤ ਕਰਨ ਦੇ ਵਿੱਚ ਲੱਗੀ ਹੋਈ ਹੈ। ਜਿਸ ਕਰਕੇ ਹਰ ਪਾਰਟੀ ਦੇ ਅੰਦਰੂਨੀ ਚਹਿਲ-ਪਹਿਲ ਉੱਤੇ ਵੀ ਨਜ਼ਰ ਰੱਖ ਰਹੀ ਹੈ। ਹਾਲ ਦੇ ਵਿੱਚ ਪੰਜਾਬ ਭਾਜਪਾ ਵੱਲੋਂ ਸੀਨੀਅਰ ਆਗੂ ਅਤੇ ਨਗਰ ਕੌਂਸਲ ਰੂਪਨਗਰ ਦੇ ਸਾਬਕਾ ਪ੍ਰਧਾਨ ਇੰਦਰਸੇਨ ਛਤਵਾਲ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਵਿੱਚ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਹੁਣ ਅਜਿਹੀ ਕਾਰਵਾਈ ਪੰਜਾਬ ਕਾਂਗਰਸ ਦੇ ਵਿੱਚ ਦੇਖਣ ਨੂੰ ਮਿਲੀ।
6 ਸਾਲਾਂ ਲਈ ਪਾਰਟੀ ਚੋਂ ਕੱਢਿਆ ਬਾਹਰ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਨੇ ਅੰਮ੍ਰਿਤਸਰ ਦੇ ਸੀਨੀਅਰ ਕਾਂਗਰਸ ਆਗੂ ਰਾਜੀਵ ਮਰਵਾਹਾ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਦੇ ਗੰਭੀਰ ਦੋਸ਼ਾਂ ਤਹਿਤ 6 ਸਾਲਾਂ ਲਈ ਕਾਂਗਰਸ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ। ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਵੱਲੋਂ ਇਸ ਸਬੰਧੀ ਬਕਾਇਦਾ ਹੁਕਮ ਜਾਰੀ ਕੀਤੇ ਗਏ ਹਨ, ਜਿਸ ਤੋਂ ਬਾਅਦ ਸੂਬੇ ਦੀ ਰਾਜਨੀਤੀ ਵਿੱਚ ਹਲਚਲ ਤੇਜ਼ ਹੋ ਗਈ ਹੈ।
ਜਾਣੋ ਕੀ ਹੈ ਪੂਰਾ ਮਾਮਲਾ ਅਤੇ ਸ਼ਿਕਾਇਤ?
ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਵੱਲੋਂ ਜਾਰੀ ਹੁਕਮਾਂ ਮੁਤਾਬਕ, ਅੰਮ੍ਰਿਤਸਰ ਦੇ ਮਜੀਠਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਇੱਕ ਲਿਖਤੀ ਸ਼ਿਕਾਇਤ ਭੇਜੀ ਗਈ ਸੀ।
ਇਸ ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਸੀ ਕਿ:
ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 8 ਤੋਂ ਕਾਂਗਰਸ ਪਾਰਟੀ ਨੇ ਗੁਰਦੀਪ ਸਿੰਘ ਮੱਲ੍ਹੀ ਨੂੰ ਆਪਣਾ ਅਧਿਕਾਰਤ ਉਮੀਦਵਾਰ ਬਣਾਇਆ ਸੀ।
ਪਰ ਰਾਜੀਵ ਮਰਵਾਹਾ ਕਾਂਗਰਸ ਉਮੀਦਵਾਰ ਦੀ ਮਦਦ ਕਰਨ ਦੀ ਬਜਾਏ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਨਾਲ ਚੋਣ ਲੜ ਰਹੇ ਆਗੂ ਪ੍ਰਿੰਸ ਨਈਅਰ ਦੇ ਪੱਖ ਵਿੱਚ ਖੁੱਲ੍ਹ ਕੇ ਪ੍ਰਚਾਰ ਕਰ ਰਹੇ ਸਨ।
ਇੰਨਾ ਹੀ ਨਹੀਂ, ਰਾਜੀਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਰਾਹੀਂ ਵੀ ਅਕਾਲੀ ਦਲ ਦੇ ਹਮਾਇਤ ਪ੍ਰਾਪਤ ਉਮੀਦਵਾਰ ਲਈ ਵੋਟਾਂ ਮੰਗੀਆਂ, ਜਿਸ ਕਾਰਨ ਕਾਂਗਰਸ ਦੇ ਸਥਾਨਕ ਅਹੁਦੇਦਾਰਾਂ ਅਤੇ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ।
ਅਨੁਸ਼ਾਸਨ ਭੰਗ ਕਰਨ 'ਤੇ ਲਿਆ ਗਿਆ ਗੰਭੀਰ ਐਕਸ਼ਨ
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਨੁਸ਼ਾਸਨੀ ਕਮੇਟੀ ਨੇ ਕਿਹਾ ਕਿ ਰਾਜੀਵ ਮਰਵਾਹਾ ਦੀਆਂ ਇਹ ਸਰਗਰਮੀਆਂ ਪਾਰਟੀ ਦੇ ਅਨੁਸ਼ਾਸਨ ਅਤੇ ਮਰਿਆਦਾ ਦੇ ਬਿਲਕੁਲ ਖ਼ਿਲਾਫ਼ ਹਨ। ਕਿਸੇ ਵੀ ਅਹੁਦੇਦਾਰ ਜਾਂ ਵਰਕਰ ਵੱਲੋਂ ਆਪਣੀ ਹੀ ਪਾਰਟੀ ਦੇ ਉਮੀਦਵਾਰ ਖ਼ਿਲਾਫ਼ ਚੋਣ ਪ੍ਰਚਾਰ ਕਰਨਾ ਜਥੇਬੰਦਕ ਨਿਯਮਾਂ ਦੀ ਸਿੱਧੀ ਉਲੰਘਣਾ ਹੈ।
ਇਸੇ ਆਧਾਰ ’ਤੇ ਸਖ਼ਤ ਕਾਰਵਾਈ ਕਰਦਿਆਂ ਅਵਤਾਰ ਹੈਨਰੀ ਨੇ ਰਾਜੀਵ ਮਰਵਾਹਾ ਨੂੰ ਤੁਰੰਤ ਪ੍ਰਭਾਵ ਨਾਲ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ 6 ਸਾਲਾਂ ਲਈ ਬਰਖ਼ਾਸਤ ਕਰ ਦਿੱਤਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਜਥੇਬੰਦੀ ਵਿਰੋਧੀ ਕੰਮਾਂ ਨੂੰ ਕਿਸੇ ਵੀ ਪੱਧਰ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪਾਰਟੀ ਵਿੱਚ ਅਨੁਸ਼ਾਸਨ ਕਾਇਮ ਰੱਖਣ ਲਈ ਅੱਗੇ ਵੀ ਅਜਿਹੇ ਸਖ਼ਤ ਕਦਮ ਚੁੱਕੇ ਜਾਂਦੇ ਰਹਿਣਗੇ।
ਅੰਮ੍ਰਿਤਸਰ ਵਿੱਚ ਵੀਰਵਾਰ ਦੁਪਹਿਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ ਇੱਕ ਤਿੰਨ ਮੰਜ਼ਿਲਾ ਮਕਾਨ ਵਿੱਚ ਚੱਲ ਰਹੀ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿੱਚ ਜ਼ਬਰਦਸਤ ਧਮਾਕਾ ਹੋ ਗਿਆ। ਧਮਾਕੇ ਤੋਂ ਤੁਰੰਤ ਬਾਅਦ ਪੂਰੇ ਘਰ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਬੁਰੀ ਤਰ੍ਹਾਂ ਝੁਲਸਣ ਕਾਰਨ ਸੁਮਨ ਨਾਂ ਦੀ ਮਹਿਲਾ ਦੀ ਮੌਤ ਹੋ ਗਈ, ਜਦਕਿ ਦੂਜੀ ਮਹਿਲਾ ਗੁਰਪ੍ਰੀਤ ਦੀ ਹਾਲਤ ਬੇਹੱਦ ਗੰਭੀਰ ਬਣੀ ਹੋਈ ਹੈ।
ਕੰਧਾਂ ‘ਚ ਪਈਆਂ ਦਰਾਰਾਂ ਤੇ ਟੁੱਟੀਆਂ ਖਿੜਕੀਆਂ ਦੇ ਸ਼ੀਸ਼ੇ
ਇਹ ਧਮਾਕਾ ਇੰਨਾ ਭਿਆਨਕ ਸੀ ਕਿ ਘਰ ਦੀ ਛੱਤ ਅਤੇ ਦੀਵਾਰਾਂ ਵਿੱਚ ਵੱਡੀਆਂ ਦਰਾਰਾਂ ਪੈ ਗਈਆਂ ਅਤੇ ਬਾਰੀਆਂ ਦੇ ਸਾਰੇ ਸ਼ੀਸ਼ੇ ਚੂਰ-ਚੂਰ ਹੋ ਗਏ। ਧਮਾਕੇ ਦੀ ਤੀਬਰਤਾ ਕਾਰਨ ਆਲੇ-ਦੁਆਲੇ ਦੇ ਗੁਆਂਢੀ ਘਰਾਂ ਦੀਆਂ ਦੀਵਾਰਾਂ ਵੀ ਹਿੱਲ ਗਈਆਂ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਤੁਰੰਤ ਮੌਕੇ 'ਤੇ ਪਹੁੰਚ ਗਿਆ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ।
ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਪਾਇਆ ਕਾਬੂ, ਧਮਾਕੇ ਵੇਲੇ ਘਰ 'ਚ ਮੌਜੂਦ ਸਨ 7-8 ਲੋਕ
ਏਸੀਪੀ (ACP) ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਦੀ ਮਦਦ ਨਾਲ ਕਰੀਬ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ, ਜਿਸ ਤੋਂ ਬਾਅਦ ਅੰਦਰ ਬੁਰੀ ਤਰ੍ਹਾਂ ਝੁਲਸ ਚੁੱਕੀਆਂ ਮਹਿਲਾਵਾਂ ਨੂੰ ਬਾਹਰ ਕੱਢਿਆ ਗਿਆ। ਜਿਸ ਵੇਲੇ ਇਹ ਭਿਆਨਕ ਧਮਾਕਾ ਹੋਇਆ, ਉਸ ਸਮੇਂ ਘਰ ਦੇ ਅੰਦਰ 7 ਤੋਂ 8 ਲੋਕ ਮੌਜੂਦ ਸਨ, ਜਿਨ੍ਹਾਂ ਵਿੱਚੋਂ ਬਾਕੀ ਮੈਂਬਰਾਂ ਨੇ ਤੁਰੰਤ ਬਾਹਰ ਵੱਲ ਭੱਜ ਕੇ ਆਪਣੀ ਜਾਨ ਬਚਾਈ।
ਜਾਂਚ ਮੁਤਾਬਕ, ਇਸ ਤਿੰਨ ਮੰਜ਼ਿਲਾ ਮਕਾਨ ਦੀ ਪਹਿਲੀ ਮੰਜ਼ਿਲ (ਫ਼ਸਟ ਫ਼ਲੋਰ) 'ਤੇ ਨਜਾਇਜ਼ ਤੌਰ 'ਤੇ ਪਟਾਕੇ ਬਣਾਉਣ ਦਾ ਕੰਮ ਹੁੰਦਾ ਸੀ। ਇਸੇ ਕਾਰਨ ਉੱਥੇ ਭਾਰੀ ਮਾਤਰਾ ਵਿੱਚ ਬਾਰੂਦ ਅਤੇ ਵਿਸਫੋਟਕ ਸਮੱਗਰੀ ਜਮ੍ਹਾਂ ਕਰਕੇ ਰੱਖੀ ਗਈ ਸੀ, ਜਿਸ ਨੇ ਅਚਾਨਕ ਅੱਗ ਫੜ ਲਈ ਅਤੇ ਇਹ ਜ਼ਬਰਦਸਤ ਬਲਾਸਟ ਹੋ ਗਿਆ।
ਮਕਾਨ ਮਾਲਕ ਖ਼ਿਲਾਫ਼ ਮਾਮਲਾ ਦਰਜ, ਪੁਲਿਸ ਨੇ ਸ਼ੁਰੂ ਕੀਤੀ ਜਾਂਚ
ਮੌਕੇ 'ਤੇ ਪਹੁੰਚੇ ਏਡੀਸੀਪੀ (ADCP) ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਅਨਗੜ੍ਹ ਇਲਾਕੇ ਦਾ ਇਹ ਮਕਾਨ ਅਸ਼ੋਕ ਕੁਮਾਰ ਨਾਂ ਦੇ ਵਿਅਕਤੀ ਦਾ ਹੈ। ਉਸ ਨੇ ਆਪਣੇ ਇਸ ਘਰ ਦੇ ਅੰਦਰ ਭਾਰੀ ਮਾਤਰਾ ਵਿੱਚ ਪਟਾਕੇ ਸਟੋਰ ਕੀਤੇ ਹੋਏ ਸਨ, ਜਿਨ੍ਹਾਂ ਨੂੰ ਅਚਾਨਕ ਅੱਗ ਲੱਗ ਗਈ ਅਤੇ ਇਹ ਭਿਆਨਕ ਹਾਦਸਾ ਵਾਪਰ ਗਿਆ। ਪੁਲਿਸ ਨੇ ਇਸ ਲਾਪਰਵਾਹੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਦੇ ਨਾਲ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਨਸ਼ਾ ਤਸਕਰੀ ਖ਼ਿਲਾਫ਼ ਵਿੱਢੀ ਮੁਹਿੰਮ ਵਿੱਚ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਇੱਕ ਅੰਤਰਰਾਸ਼ਟਰੀ ਡਰੱਗ ਸਮਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਦੋ ਮੁਲਜ਼ਮਾਂ ਮੋਹਿਤ ਉਰਫ਼ ਬੱਚੀ ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਉਰਫ਼ ਹਰਮਨ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਵੱਲੋਂ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10 ਕਿਲੋ ICE (ਮੇਥਾਮਫੇਟਾਮਾਈਨ) ਅਤੇ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।
ਦੁਬਈ ਤੋਂ ਚੱਲ ਰਿਹਾ ਸੀ ਨੈੱਟਵਰਕ
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਨਸ਼ਾ ਤਸਕਰੀ ਨੈੱਟਵਰਕ ਦੁਬਈ ਤੋਂ ਸੰਚਾਲਿਤ ਹੋ ਰਿਹਾ ਸੀ। ਫੜੇ ਗਏ ਮੁਲਜ਼ਮ ਦੁਬਈ ਅਤੇ ਅਬੂ ਧਾਬੀ ਵਿੱਚ ਬੈਠੇ ਇੱਕ ਡਰੱਗ ਤਸਕਰ ਦੇ ਲਗਾਤਾਰ ਸੰਪਰਕ ‘ਚ ਸਨ ਅਤੇ ਉਸ ਦੇ ਇਸ਼ਾਰੇ 'ਤੇ ਹੀ ਪੰਜਾਬ ਅਤੇ ਦਿੱਲੀ ਤੱਕ ਨਸ਼ੇ ਦੀ ਸਪਲਾਈ ਕਰ ਰਹੇ ਸਨ। ਪੁਲਿਸ ਮੁਤਾਬਕ, ਮੁਲਜ਼ਮਾਂ ਵਿੱਚੋਂ ਇੱਕ ਹਾਲ ਹੀ ਵਿੱਚ ਦੁਬਈ ਤੋਂ ਵਾਪਸ ਪਰਤਿਆ ਸੀ, ਜਿੱਥੇ ਉਸ ਨੂੰ ਕਥਿਤ ਤੌਰ 'ਤੇ ਨਸ਼ਾ ਤਸਕਰੀ ਦੀ ਟ੍ਰੇਨਿੰਗ ਦਿੱਤੀ ਗਈ ਸੀ। ਉਸ ਨੂੰ ਹੈਰੋਇਨ ਅਤੇ ICE ਦੀਆਂ ਖੇਪਾਂ ਪੰਜਾਬ ਪਹੁੰਚਾਉਣ ਅਤੇ ਅੱਗੇ ਸਪਲਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।
ਮਾਝਾ ਅਤੇ ਦੋਆਬਾ ਵਿੱਚ ਸਪਲਾਈ ਦੀ ਸੀ ਤਿਆਰੀ
ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਹੈ ਕਿ ਇਹ ਮੁਲਜ਼ਮ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਬਹੁਤ ਵੱਡੇ ਪੱਧਰ 'ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ। ਪੁਲਿਸ ਹੁਣ ਇਸ ਨੈੱਟਵਰਕ ਦੇ ਹੋਰਨਾਂ ਮੈਂਬਰਾਂ ਅਤੇ ਇਸ ਦੇ ਅੰਤਰਰਾਸ਼ਟਰੀ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਪੁਲਿਸ ਨੇ ਦੱਸਿਆ ਹੈ ਕਿ ਪਾਕਿਸਤਾਨ ਦੇ ਨਸ਼ਾ ਤਸਕਰਾਂ ਦੇ ਨਾਲ ਵੀ ਲਿੰਕ ਸਾਹਮਣੇ ਆਇਆ ਹੈ।
ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ NDPS ਐਕਟ ਦੇ ਤਹਿਤ ਮਾਮਲਾ (FIR) ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਅਤੇ ਜਲਦ ਹੀ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਗ੍ਰਿਫਤਾਰੀ ਅਤੇ ਹੋਰ ਬਰਾਮਦਗੀ ਹੋਣ ਦੀ ਪੂਰੀ ਸੰਭਾਵਨਾ ਹੈ।
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਇੱਕ ਬਹੁਤ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਹਥਿਆਰਾਂ ਅਤੇ ਨਸ਼ੇ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਅੰਤਰਰਾਸ਼ਟਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 2.1 ਕਿਲੋ ਹੈਰੋਇਨ ਅਤੇ 7 ਆਧੁਨਿਕ ਪਿਸਟਲ ਬਰਾਮਦ ਕੀਤੇ ਹਨ।
ਪਹਿਲਾਂ ਵੀ ਦਰਜ ਨੇ ਮਾਮਲੇ
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਖੁਸ਼ ਕੁਮਾਰ ਉਰਫ਼ ਭੋਲੂ ਵਜੋਂ ਹੋਈ ਹੈ। ਭੋਲੂ ਪਹਿਲਾਂ ਵੀ ਨਸ਼ਾ ਤਸਕਰੀ (NDPS Act) ਅਤੇ ਹੋਰ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਰਹਿ ਚੁੱਕਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਹੈ ਕਿ ਇਸ ਉੱਤੇ ਵੱਖ-ਵੱਖ ਸ਼ਹਿਰਾਂ ਉੱਤੇ ਕਈ ਪਰਚੇ ਦਰਜ ਹਨ।
ਵਿਦੇਸ਼ਾਂ ਤੋਂ ਚੱਲ ਰਿਹਾ ਸੀ ਨੈੱਟਵਰਕ
ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਗੈਂਗ ਦੇ ਤਾਰ ਸਿੱਧੇ ਵਿਦੇਸ਼ੀ ਤਸਕਰਾਂ ਨਾਲ ਜੁੜੇ ਹੋਏ ਸਨ। ਮੁਲਜ਼ਮ ਭੋਲੂ ਵਿਦੇਸ਼ਾਂ ਵਿੱਚ ਬੈਠੇ ਆਕਾਵਾਂ ਨਾਲ ਸੰਪਰਕ ਵਿੱਚ ਸੀ ਅਤੇ ਫੜੇ ਜਾਣ ਦੇ ਡਰੋਂ ਉਹ 'ਵਰਚੁਅਲ ਨੰਬਰਾਂ' (Virtual Numbers) ਰਾਹੀਂ ਗੱਲਬਾਤ ਕਰਦੇ ਸਨ। ਇਹ ਨੈੱਟਵਰਕ ਪੰਜਾਬ ਵਿੱਚ ਵੱਡੇ ਪੱਧਰ 'ਤੇ ਨਸ਼ੇ ਅਤੇ ਹਥਿਆਰਾਂ ਦੀ ਖੇਪ ਮੰਗਵਾਉਣ ਅਤੇ ਅੱਗੇ ਸਪਲਾਈ ਕਰਨ ਵਿੱਚ ਸਰਗਰਮ ਸੀ।
ਗੈਂਗਸਟਰਾਂ ਨੂੰ ਸਪਲਾਈ ਹੋਣੇ ਸਨ ਹਥਿਆਰ
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਸਾਰੇ 7 ਪਿਸਟਲ ਬੇਹੱਦ ਆਧੁਨਿਕ ਅਤੇ ਵਿਦੇਸ਼ੀ ਮੂਲ ਦੇ ਹਨ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਹਥਿਆਰ ਪੰਜਾਬ ਦੇ ਕਿਸੇ ਵੱਡੇ ਗੈਂਗਸਟਰ ਗਰੁੱਪ ਨੂੰ ਸਪਲਾਈ ਕੀਤੇ ਜਾਣੇ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਥਾਣਾ ਸੀ-ਡਿਵੀਜ਼ਨ ਵਿਖੇ ਐਨਡੀਪੀਐਸ (NDPS) ਅਤੇ ਆਰਮਜ਼ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।
ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ: ਪੁਲਿਸ ਮੁਤਾਬਕ ਇਹ ਸਿਰਫ਼ ਸ਼ੁਰੂਆਤੀ ਕਾਮਯਾਬੀ ਹੈ। ਜਾਂਚ ਏਜੰਸੀਆਂ ਹੁਣ ਇਸ ਗੱਲ ਦਾ ਪਤਾ ਲਗਾ ਰਹੀਆਂ ਹਨ ਕਿ ਇਹ ਨੈੱਟਵਰਕ ਕਿੰਨੇ ਸਮੇਂ ਤੋਂ ਚੱਲ ਰਿਹਾ ਸੀ ਅਤੇ ਹੁਣ ਤੱਕ ਪੰਜਾਬ ਵਿੱਚ ਕਿੱਥੇ-ਕਿੱਥੇ ਸਪਲਾਈ ਦਿੱਤੀ ਜਾ ਚੁੱਕੀ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਨਾਲ ਸਬੰਧਤ ਕੁਝ ਹੋਰ ਗ੍ਰਿਫ਼ਤਾਰੀਆਂ ਅਤੇ ਵੱਡੀ ਬਰਾਮਦਗੀ ਹੋਣ ਦੀ ਪੂਰੀ ਸੰਭਾਵਨਾ ਹੈ।
ਸ਼੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ (ਅੰਮ੍ਰਿਤਸਰ) ਵਿਖੇ ਕਸਟਮ ਵਿਭਾਗ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਚੈਕਿੰਗ ਦੌਰਾਨ ਅਧਿਕਾਰੀਆਂ ਨੇ ਇੱਕ ਯਾਤਰੀ ਕੋਲੋਂ ਕਰੀਬ 2.58 ਕਰੋੜ ਰੁਪਏ ਦੀ ਕੀਮਤ ਦਾ ਸੋਨਾ ਬਰਾਮਦ ਕੀਤਾ ਹੈ। ਫੜਿਆ ਗਿਆ ਯਾਤਰੀ ਮਲੇਸ਼ੀਆ ਜਾਣ ਦੀ ਫ਼ਿਰਾਕ ਵਿੱਚ ਸੀ।
ਕੜੇ ਅਤੇ ਬਿਸਕਿਟ ਦੇ ਰੂਪ ਵਿੱਚ ਲੁਕਾਇਆ ਸੀ ਸੋਨਾ
ਜਾਣਕਾਰੀ ਮੁਤਾਬਕ ਉਕਤ ਯਾਤਰੀ ਮਲੇਸ਼ੀਆ ਏਅਰਲਾਈਨਜ਼ ਦੀ ਫਲਾਈਟ (MH-119) ਰਾਹੀਂ ਕੁਆਲਾਲੰਪੁਰ ਜਾਣ ਲਈ ਏਅਰਪੋਰਟ ਪਹੁੰਚਿਆ ਸੀ। ਕਸਟਮ ਅਧਿਕਾਰੀਆਂ ਨੂੰ ਉਸ ਦੀਆਂ ਹਰਕਤਾਂ 'ਤੇ ਸ਼ੱਕ ਹੋਇਆ, ਜਿਸ ਤੋਂ ਬਾਅਦ ਉਸ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ।
ਜਦੋਂ ਯਾਤਰੀ ਦੇ ਸਾਮਾਨ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ, ਤਾਂ ਉਸ ਕੋਲੋਂ 24 ਕੈਰਟ ਦਾ ਖ਼ਾਲਸ ਸੋਨਾ ਬਰਾਮਦ ਹੋਇਆ। ਤਸਕਰ ਨੇ ਪੁਲਿਸ ਅਤੇ ਕਸਟਮ ਤੋਂ ਬਚਣ ਲਈ ਸੋਨੇ ਨੂੰ ਬੜੀ ਚਲਾਕੀ ਨਾਲ ਕੜੇ ਅਤੇ ਬਿਸਕਿਟ ਦੇ ਰੂਪ ਵਿੱਚ ਲੁਕਾਇਆ ਹੋਇਆ ਸੀ।
ਕੁੱਲ ਵਜ਼ਨ 1,676 ਗ੍ਰਾਮ
ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਬਤ ਕੀਤੇ ਗਏ ਸੋਨੇ ਦਾ ਕੁੱਲ ਵਜ਼ਨ 1,676 ਗ੍ਰਾਮ (ਕਰੀਬ ਪੌਣੇ ਦੋ ਕਿੱਲੋ) ਹੈ। ਵਿਭਾਗ ਨੇ ਸੋਨੇ ਨੂੰ ਕਸਟਮ ਐਕਟ ਦੀਆਂ ਧਾਰਾਵਾਂ ਤਹਿਤ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਦੇ ਨਾਲ ਹੀ ਮੁਲਜ਼ਮ ਯਾਤਰੀ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਕੌਮਾਂਤਰੀ ਉਡਾਣਾਂ 'ਤੇ ਸੁਰੱਖਿਆ ਅਤੇ ਨਿਗਰਾਨੀ ਸਖ਼ਤ: ਮੁੱਢਲੀ ਜਾਂਚ ਵਿੱਚ ਇਹ ਮਾਮਲਾ ਸੋਨੇ ਦੀ ਤਸਕਰੀ ਨਾਲ ਜੁੜਿਆ ਮੰਨਿਆ ਜਾ ਰਿਹਾ ਹੈ। ਕਸਟਮ ਵਿਭਾਗ ਹੁਣ ਇਸ ਪੂਰੇ ਨੈੱਟਵਰਕ ਦੀ ਜਾਂਚ ਵਿੱਚ ਜੁਟ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕੌਮਾਂਤਰੀ ਉਡਾਣਾਂ (ਇੰਟਰਨੈਸ਼ਨਲ ਫਲਾਈਟਸ) ਰਾਹੀਂ ਸੋਨੇ ਦੀ ਤਸਕਰੀ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਦੇ ਚਲਦਿਆਂ ਏਅਰਪੋਰਟ 'ਤੇ ਨਿਗਰਾਨੀ ਅਤੇ ਸੁਰੱਖਿਆ ਵਿਵਸਥਾ ਨੂੰ ਹੋਰ ਸਖ਼ਤ ਕੀਤਾ ਗਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਕਈ ਵੱਡੇ ਖ਼ੁਲਾਸੇ ਹੋ ਸਕਦੇ ਹਨ।
ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਆਪਣੀ ਸਥਿਤੀ ਮਜ਼ਬੂਤ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਹਲਕਾ ਮਜੀਠਾ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਬਹੁਤ ਵੱਡਾ ਝਟਕਾ ਲੱਗਿਆ, ਜਦੋਂ ਉਸ ਦੇ ਕਈ ਸੀਨੀਅਰ ਆਗੂ ਆਪਣੇ ਸਾਥੀਆਂ ਸਣੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ।
ਇਹ ਦਿੱਗਜ ਆਗੂ ਹੋਏ 'ਆਪ' 'ਚ ਸ਼ਾਮਲ
ਮਜੀਠਾ ਹਲਕੇ ਤੋਂ ਕਾਂਗਰਸ ਦੇ ਪ੍ਰਮੁੱਖ ਆਗੂ ਪਰਮਜੀਤ ਸਿੰਘ ਪੰਮਾ, ਪਲਵਿੰਦਰ ਸਿੰਘ ਪਾਲੀ, ਜਗਦੀਪ ਸਿੰਘ ਗੋਗਾ, ਅਪਰਮਦੀਪ ਸਿੰਘ ਅੱਪੂ ਅਤੇ ਅਮਨਦੀਪ ਸਿੰਘ ਨੇ ਕਾਂਗਰਸ ਦਾ ਪੱਲਾ ਛੱਡ ਕੇ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ ਹੈ। ਇਹ ਸਾਰੇ ਆਗੂ ਆਪਣੇ ਵੱਡੀ ਗਿਣਤੀ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ
ਜਾਣਕਾਰੀ ਮੁਤਾਬਕ ਇਨ੍ਹਾਂ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸਮੁੱਖ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਹ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਸਾਰੇ ਆਗੂਆਂ ਦਾ 'ਆਪ' ਪਰਿਵਾਰ ਵਿੱਚ ਤਹਿ ਦਿਲੋਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਚੰਗੇ ਕੰਮਾਂ ਸਦਕਾ ਹੀ ਲੋਕ ਅਤੇ ਆਗੂ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ।
ਮਜੀਠਾ 'ਚ ਪਾਰਟੀ ਨੂੰ ਮਿਲੇਗੀ ਹੋਰ ਮਜ਼ਬੂਤੀ
ਇਸ ਸਿਆਸੀ ਫੇਰਬਦਲ ਦੇ ਮੌਕੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਖ਼ਾਸ ਤੌਰ 'ਤੇ ਮੌਜੂਦ ਸਨ। ਉਨ੍ਹਾਂ ਨੇ ਨਵੇਂ ਸ਼ਾਮਲ ਹੋਏ ਆਗੂਆਂ ਜੀ ਆਇਆਂ ਨੂੰ ਆਖਿਆ ਅਤੇ ਉਮੀਦ ਜਤਾਈ ਕਿ ਇਨ੍ਹਾਂ ਦੇ ਆਉਣ ਨਾਲ ਮਜੀਠਾ ਹਲਕੇ ਵਿੱਚ ਆਮ ਆਦਮੀ ਪਾਰਟੀ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਜ਼ਬੂਤ ਹੋਵੇਗੀ।