GTC News
ਬਰਨਾਲਾ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਜਿਥੇ ਜ਼ਿਲ੍ਹੇ ਦੇ ਮਹਿਲ ਕਲਾਂ ਟੋਲ ਪਲਾਜ਼ਾ 'ਤੇ ਕਾਰ ਸਵਾਰ ਗੈਂਗਸਟਰਾਂ ਵੱਲੋਂ ਪੁਲਿਸ ਪਾਰਟੀ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮੁਸਤੈਦੀ ਦਿਖਾਉਂਦਿਆਂ ਦੋਵਾਂ ਗੈਂਗਸਟਰਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਦੋ ਪਿਸਟਲ ਅਤੇ ਉਨ੍ਹਾਂ ਦੀ ਕਾਰ ਬਰਾਮਦ ਕੀਤੀ ਗਈ ਹੈ।
ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 5:30 ਵਜੇ ਮਹਿਲ ਕਲਾਂ ਪੁਲਿਸ, ਸੀਆਈਏ ਸਟਾਫ਼ ਅਤੇ ਕਾਊਂਟਰ ਇੰਟੈਲੀਜੈਂਸੀ ਦੀਆਂ ਟੀਮਾਂ ਵੱਲੋਂ ਬਰਨਾਲਾ-ਲੁਧਿਆਣਾ ਨੈਸ਼ਨਲ ਹਾਈਵੇ 'ਤੇ ਮਹਿਲ ਕਲਾਂ ਟੋਲ ਪਲਾਜ਼ਾ ਨੇੜੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਜਦੋਂ ਮਹਿਲ ਕਲਾਂ ਵੱਲੋਂ ਆ ਰਹੀ ਇੱਕ ਚਿੱਟੇ ਰੰਗ ਦੀ ਵਰਨਾ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਤਾਂ ਕਾਰ ਵਿੱਚ ਬੈਠੇ ਵਿਅਕਤੀਆਂ ਨੇ ਪੁਲਿਸ ਮੁਲਾਜ਼ਮਾਂ 'ਤੇ ਫ਼ਾਇਰਿੰਗ ਕਰ ਦਿੱਤੀ।
ਪੁਲਿਸ ਤੋਂ ਬਚਣ ਦੀ ਭੱਜਦੌੜ ਵਿੱਚ ਗੈਂਗਸਟਰਾਂ ਦੀ ਕਾਰ ਬੇਕਾਬੂ ਹੋ ਕੇ ਖੱਡੇ ਵਿੱਚ ਜਾ ਵੜੀ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੂੰ ਮੌਕੇ 'ਤੇ ਹੀ ਦਬੋਚ ਲਿਆ।
ਨਾਮੀ ਗੈਂਗਸਟਰ ਹੈ ਮੁੱਖ ਮੁਲਜ਼ਮ
ਪੁਲਿਸ ਨੇ ਦੱਸਿਆ ਕਿ ਫੜੇ ਗਏ ਮੁੱਖ ਮੁਲਜ਼ਮ ਦੀ ਪਛਾਣ ਬਰਨਾਲਾ ਦੇ ਪਿੰਡ ਬਖਤਗੜ੍ਹ ਦੇ ਰਹਿਣ ਵਾਲੇ ਨਾਮੀ ਗੈਂਗਸਟਰ ਅਰਸਦੀਪ ਸਿੰਘ ਉਰਫ਼ ਅਰਸੀ ਵਜੋਂ ਹੋਈ ਹੈ, ਜੋ ਕਿ ਬਰਨਾਲਾ ਪੁਲਿਸ ਨੂੰ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ ਅਤੇ ਲੰਮੇ ਸਮੇਂ ਤੋਂ ਭਗੌੜਾ ਚੱਲ ਰਿਹਾ ਸੀ। ਉਸ ਦੇ ਨਾਲ ਫੜੇ ਗਏ ਸਾਥੀ ਦੀ ਪਛਾਣ ਗੁਰਸਰਨ ਸਿੰਘ ਵਾਸੀ ਪਿੰਡ ਰੋਤਾ (ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ) ਵਜੋਂ ਹੋਈ ਹੈ।
ਹਥਿਆਰ ਬਰਾਮਦ ਅਤੇ ਅੱਗੇ ਦੀ ਜਾਂਚ ਜਾਰੀ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗੈਂਗਸਟਰਾਂ ਵੱਲੋਂ ਪੁਲਿਸ 'ਤੇ ਦੋ ਰਾਉਂਡ ਫ਼ਾਇਰ ਕੀਤੇ ਗਏ ਸਨ। ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ ਇੱਕ 30 ਐੱਮ.ਐੱਮ. ਅਤੇ ਇੱਕ 32 ਬੋਰ ਦਾ ਪਿਸਟਲ ਬਰਾਮਦ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫ਼ੋਰੈਂਸਿਕ ਟੀਮਾਂ ਵੀ ਮੌਕੇ 'ਤੇ ਪਹੁੰਚ ਗਈਆਂ ਅਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਪੁੱਛਗਿੱਛ ਦੌਰਾਨ ਹੋਰ ਵੀ ਵੱਡੇ ਖ਼ੁਲਾਸੇ ਹੋ ਸਕਦੇ ਹਨ।
ਜ਼ਿਲ੍ਹਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਬਰਨਾਲਾ ਅਧੀਨ ਪੈਂਦੇ ਪਿੰਡ ਖੁੱਡੀ ਕਲਾਂ ਦੇ ਮੌਜੂਦਾ ਸਰਪੰਚ ਸਿਮਰਜੀਤ ਸਿੰਘ ਨੂੰ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਦੇ ਇਲਜ਼ਾਮ ਤਹਿਤ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ (DDPO) ਬਰਨਾਲਾ ਦੇ ਹੁਕਮਾਂ 'ਤੇ ਕੀਤੀ ਗਈ ਹੈ।
ਕੀ ਹੈ ਮਾਮਲਾ?
ਵਿਭਾਗੀ ਅਧਿਕਾਰੀਆਂ ਅਨੁਸਾਰ, 13 ਜੂਨ 2026 ਨੂੰ ਮਾਲ ਵਿਭਾਗ ਅਤੇ ਪ੍ਰਸ਼ਾਸਨ ਦੀ ਹਾਜ਼ਰੀ ਵਿੱਚ ਪਿੰਡ ਦੀ ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਕੀਤੀ ਗਈ ਸੀ। ਇਸ ਦੌਰਾਨ ਸਰਪੰਚ ਸਿਮਰਜੀਤ ਸਿੰਘ 0 ਕਨਾਲ 5 ਮਰਲੇ ਜ਼ਮੀਨ 'ਤੇ ਨਾਜਾਇਜ਼ ਕਾਬਜ਼ ਪਾਏ ਗਏ ਸਨ। ਪਿੰਡ ਦੇ ਇੱਕ ਵਾਸੀ ਸਤਨਾਮ ਸਿੰਘ ਵੱਲੋਂ ਮਿਲੀ ਸ਼ਿਕਾਇਤ ਅਤੇ ਬੀ.ਡੀ.ਪੀ.ਓ. (BDPO) ਦੀ ਰਿਪੋਰਟ ਦੇ ਆਧਾਰ 'ਤੇ ਇਹ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਂਦੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਨਿਯਮਾਂ ਅਨੁਸਾਰ ਅਗਲੇ ਇੱਕ ਹਫ਼ਤੇ ਵਿੱਚ ਪੰਚਾਇਤ ਮੈਂਬਰਾਂ ਨਾਲ ਮੀਟਿੰਗ ਕਰਕੇ ਕਿਸੇ ਹੋਰ ਪੰਚ ਨੂੰ ਜ਼ਿੰਮੇਵਾਰੀ ਸੌਂਪੀ ਜਾਵੇਗੀ, ਜਾਂ ਫਿਰ ਕਿਸੇ ਪ੍ਰਬੰਧਕ ਨੂੰ ਨਿਯੁਕਤ ਕੀਤਾ ਜਾਵੇਗਾ।
ਸਰਪੰਚ ਬੋਲਿਆ ਰਾਜਨੀਤਿਕ ਬਦਲੇਖੋਰੀ ਤੋਂ ਪ੍ਰੇਰਿਤ ਇਹ ਮਾਮਲਾ
ਦੂਜੇ ਪਾਸੇ ਸਸਪੈਂਡ ਹੋਏ ਸਰਪੰਚ ਸਿਮਰਜੀਤ ਸਿੰਘ ਨੇ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀ ਕਾਰਵਾਈ ਰਾਜਨੀਤਿਕ ਦਬਾਅ ਹੇਠ ਕੀਤੀ ਗਈ ਹੈ। ਸਰਪੰਚ ਨੇ ਦਾਅਵਾ ਕੀਤਾ ਕਿ ਨਿਸ਼ਾਨਦੇਹੀ ਸਮੇਂ ਨਾ ਤਾਂ ਉਨ੍ਹਾਂ ਨੂੰ ਅਤੇ ਨਾ ਹੀ ਕਿਸੇ ਪੰਚਾਇਤ ਮੈਂਬਰ ਨੂੰ ਸੱਦਿਆ ਗਿਆ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਨੋਟਿਸ ਦਿੱਤਾ ਗਿਆ। ਉਨ੍ਹਾਂ ਕਿਹਾ, "ਜਿਸ ਜ਼ਮੀਨ ਦੇ ਕਬਜ਼ੇ ਦੀ ਗੱਲ ਕੀਤੀ ਜਾ ਰਹੀ ਹੈ, ਉਹ ਮੇਰੇ ਬਜ਼ੁਰਗਾਂ ਦਾ ਬਟਾਂਦਰਾ ਹੈ। ਜਦੋਂ ਇਹ ਕਥਿਤ ਕਬਜ਼ਾ ਸ਼ੁਰੂ ਹੋਇਆ, ਉਦੋਂ ਮੇਰੀ ਉਮਰ ਸਿਰਫ ਪੰਜ ਸਾਲ ਸੀ, ਫਿਰ ਮੈਂ ਕਿਵੇਂ ਕਬਜ਼ਾ ਕਰ ਸਕਦਾ ਹਾਂ?"
ਪੰਚਾਇਤ ਮੈਂਬਰ ਆਏ ਸਰਪੰਚ ਦੇ ਹੱਕ ਵਿੱਚ
ਸਿਮਰਜੀਤ ਸਿੰਘ ਦੇ ਹੱਕ ਵਿੱਚ ਪਿੰਡ ਦੇ ਕੁੱਲ 9 ਵਿੱਚੋਂ 8 ਪੰਚਾਇਤ ਮੈਂਬਰ ਖੜ੍ਹੇ ਹੋ ਗਏ ਹਨ। ਉਨ੍ਹਾਂ ਨੇ ਵਿਭਾਗੀ ਕਾਰਵਾਈ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਪੰਚ ਨੂੰ ਜਾਣ-ਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸਰਪੰਚ ਨੇ ਐਲਾਨ ਕੀਤਾ ਹੈ ਕਿ ਉਹ ਇਸ ਨਾਜਾਇਜ਼ ਸਸਪੈਂਸ਼ਨ ਖਿਲਾਫ ਮਾਣਯੋਗ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ।
ਇਸ ਮਾਮਲੇ ਨੇ ਪਿੰਡ ਵਿੱਚ ਰਾਜਨੀਤਿਕ ਗਰਮਾਹਟ ਵਧਾ ਦਿੱਤੀ ਹੈ ਅਤੇ ਹੁਣ ਦੇਖਣਾ ਹੋਵੇਗਾ ਕਿ ਪ੍ਰਸ਼ਾਸਨ ਇਸ 'ਤੇ ਕੀ ਅਗਲਾ ਰੁਖ਼ ਅਖਤਿਆਰ ਕਰਦਾ ਹੈ।
ਪੰਜਾਬ ਵਿੱਚ ਆਉਣ ਵਾਲੇ ਦੋ ਦਿਨਾਂ ਲਈ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸਰਕਾਰੀ ਦਫ਼ਤਰਾਂ ਅਤੇ ਸਕੂਲ-ਕਾਲਜਾਂ ਵਿੱਚ ਕੰਮਕਾਜ ਪ੍ਰਭਾਵਿਤ ਰਹੇਗਾ। ਦੱਸ ਦੇਈਏ ਕਿ ਪੰਜਾਬ ਰਾਜ ’ਚ ਨਗਰ ਨਿਗਮ/ਨਗਰ ਕੌਂਸਲ ਦੀਆਂ ਚੋਣਾਂ ਦੀ ਗਿਣਤੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਹਰਪ੍ਰੀਤ ਸਿੰਘ (ਆਈ.ਏ.ਐੱਸ.) ਵੱਲੋਂ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ਜਿੱਥੇ ਗਿਣਤੀ ਕੇਂਦਰ ਬਣਾਏ ਗਏ ਹਨ, ’ਚ ਮਿਤੀ 29 ਮਈ, 2026 ਨੂੰ ਛੁੱਟੀ ਐਲਾਨ ਕੀਤੀ ਗਈ ਹੈ।
28 ਮਈ ਨੂੰ ਈਦ ਦੀ ਛੁੱਟੀ
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਪੰਜਾਬ ਸਰਕਾਰ ਨੇ ਈਦ-ਉਲ-ਜ਼ੁਹਾ ਦੀ ਛੁੱਟੀ ਵਿੱਚ ਤਬਦੀਲੀ ਕੀਤੀ ਹੈ। ਪਹਿਲਾਂ ਇਹ ਛੁੱਟੀ 27 ਮਈ ਨੂੰ ਨਿਰਧਾਰਤ ਸੀ, ਪਰ ਹੁਣ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਛੁੱਟੀ 28 ਮਈ ਨੂੰ ਹੋਵੇਗੀ। ਇਸ ਦਿਨ ਪੰਜਾਬ ਭਰ ਦੇ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ।
ਕਿਹੜੇ ਕੇਂਦਰਾਂ ਵਿੱਚ ਰਹੇਗੀ ਛੁੱਟੀ?
ਬਰਨਾਲਾ ਜ਼ਿਲ੍ਹੇ ਦੇ ਜਿਨ੍ਹਾਂ ਵਿਦਿਅਕ ਅਦਾਰਿਆਂ ਵਿੱਚ 29 ਮਈ ਨੂੰ ਛੁੱਟੀ ਰਹੇਗੀ, ਉਨ੍ਹਾਂ ਵਿੱਚ ਸ਼ਾਮਲ ਹਨ:
ਐਸ.ਡੀ. ਕਾਲਜ, ਬਰਨਾਲਾ
ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਭਦੌੜ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਧਨੌਲਾ
ਪ੍ਰਸ਼ਾਸਨ ਨੇ ਇਹ ਫੈਸਲਾ ਵੋਟਾਂ ਦੀ ਗਿਣਤੀ ਦੇ ਕੰਮ ਨੂੰ ਸ਼ਾਂਤੀਪੂਰਵਕ ਅਤੇ ਨਿਰਵਿਘਨ ਨੇਪਰੇ ਚਾੜ੍ਹਨ ਲਈ ਲਿਆ ਹੈ, ਤਾਂ ਜੋ ਗਿਣਤੀ ਕੇਂਦਰਾਂ ਵਿੱਚ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਦਾ ਦਾਖਲਾ ਨਾ ਹੋ ਸਕੇ।
ਦੱਸ ਦਈਏ ਇਸ ਤਰ੍ਹਾਂ ਲਗਾਤਾਰ ਚਾਰ ਛੁੱਟੀਆਂ ਹੋ ਜਾਣਗੀਆਂ 28 ਨੂੰ ਈਦ ਦੀ ਛੁੱਟੀ, 29 ਨੂੰ ਵੀ ਛੁੱਟੀ, ਉਸ ਤੋਂ ਬਾਅਦ 30 ਨੂੰ ਸ਼ਨੀਵਾਰ ਦੀ ਛੁੱਟੀ ਅਤੇ 31 ਮਈ ਨੂੰ ਐਤਵਾਰ ਦੀ ਹਫਤਾਵਾਰ ਛੁੱਟੀ ਰਹੇਗੀ। ਜਲਦ ਹੀ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦਾ ਵੀ ਐਲਾਨ ਕਰ ਦਿੱਤਾ ਜਾਏਗਾ।
ਪੰਜਾਬ ਦੇ ਬਰਨਾਲਾ ਜ਼ਿਲ੍ਹੇ ਵਿੱਚ ਫਤਿਹਗੜ੍ਹ ਛੰਨਾ ਰੋਡ 'ਤੇ ਸਥਿਤ ਆਈਓਐਲ (IOL) ਫੈਕਟਰੀ ਵਿੱਚ ਇੱਕ ਜ਼ਬਰਦਸਤ ਧਮਾਕਾ ਹੋਇਆ। ਇਸ ਧਮਾਕੇ ਨਾਲ ਪੂਰੇ ਇਲਾਕੇ ਵਿੱਚ ਹੜਕੰਪ ਮੱਚ ਗਿਆ ਅਤੇ ਇਸ ਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੱਤੀ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ।
ਧਮਾਕੇ ਕਰਕੇ ਉੱਡੀਆਂ ਲੋਹੇ ਦੀਆਂ ਚਾਦਰਾਂ
ਚਸ਼ਮਦੀਦਾਂ ਦੇ ਅਨੁਸਾਰ, ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਫੈਕਟਰੀ ਦੀਆਂ ਲੋਹੇ ਦੀਆਂ ਚਾਦਰਾਂ ਅਤੇ ਹੋਰ ਸਾਮਾਨ ਕਾਫੀ ਉਚਾਈ ਤੱਕ ਉਛਲ ਕੇ ਦੂਰ ਜਾ ਡਿੱਗਿਆ। ਘਟਨਾ ਤੋਂ ਤੁਰੰਤ ਬਾਅਦ ਫੈਕਟਰੀ ਦੇ ਆਲੇ-ਦੁਆਲੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਅਫਰਾ-ਤਫਰੀ ਦਾ ਮਾਹੌਲ ਬਣ ਗਿਆ।
ਹਾਦਸੇ ‘ਚ ਜਾਨੀ ਨੁਕਸਾਨ ਤੋਂ ਬਚਾਅ
ਫੈਕਟਰੀ ਦੇ ਅੰਦਰੂਨੀ ਸੂਤਰਾਂ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ। ਹਾਲਾਂਕਿ, ਫੈਕਟਰੀ ਨੂੰ ਭਾਰੀ ਆਰਥਿਕ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਧਮਾਕੇ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਫੈਕਟਰੀ ਪ੍ਰਬੰਧਕਾਂ ਅਤੇ ਪ੍ਰਸ਼ਾਸਨ ਵੱਲੋਂ ਘਟਨਾ ਸਬੰਧੀ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਤੁਰੰਤ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਪ੍ਰਸ਼ਾਸਨਿਕ ਅਧਿਕਾਰੀ ਵੀ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਵਿੱਚ ਜੁਟੇ ਹੋਏ ਹਨ।
ਕੁੱਝ ਦਿਨ ਪਹਿਲਾਂ ਇਸ ਫੈਕਟਰੀ ਚ ਹੋਇਆ ਸੀ ਜ਼ੋਰਦਾਰ ਧਮਾਕਾ
ਦੱਸ ਦਈਏ ਲੁਧਿਆਣਾ ਦੇ ਦੋਰਾਹਾ ਇਲਾਕੇ ਵਿੱਚ 25 ਅਪ੍ਰੈਲ ਨੂੰ ਇੱਕ ਸਕ੍ਰੈਪ ਫੈਕਟਰੀ ਵਿੱਚ ਜ਼ੋਰਦਾਰ ਧਮਾਕਾ ਸਣੇ ਅੱਗ ਲੱਗ ਗਈ ਸੀ। ਇਸ ਘਟਨਾ ਵਿੱਚ ਇੱਕ ਮੁਟਿਆਰ ਜਿਸ ਦਾ ਨਾਂਅ ਅੰਜਲੀ ਸੀ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਸੀ। ਅੰਜਲੀ ਪਿਛਲੇ 15 ਦਿਨਾਂ ਤੋਂ ਇੱਕ ਨਿੱਜੀ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਹੀ ਸੀ। ਪਰ ਅੱਜ ਉਸ ਦੀ ਮੌਤ ਹੋ ਗਈ। ਉਹ ਲੁਧਿਆਣਾ ਦੀ ਘੋੜਾ ਕਲੋਨੀ ਮਿਲਰਗੰਜ ਦੀ ਰਹਿਣ ਵਾਲੀ ਸੀ।