GTC News
ਪੰਜਾਬ ਐਗਰੀਕਲਚਰ ਯੂਨੀਵਰਸਿਟੀ (PAU) ਅਤੇ ਖੇਤੀਬਾੜੀ ਵਿਭਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਠਿੰਡਾ ਵਿੱਚ ਵਿਸ਼ੇਸ਼ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿੱਚ ਪਹੁੰਚ ਕੇ ਕਿਸਾਨਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਇਸ ਦਾ ਭਰਪੂਰ ਲਾਭ ਉਠਾਇਆ। ਮੇਲੇ ਵਿੱਚ ਪਹੁੰਚੇ ਕਿਸਾਨਾਂ ਦਾ ਕਹਿਣਾ ਹੈ ਕਿ ਅਜਿਹੇ ਮੇਲੇ ਲੱਗਣ ਨਾਲ ਉਨ੍ਹਾਂ ਨੂੰ ਨਵੇਂ ਉੱਨਤ ਖਾਦਾਂ, ਬੀਜਾਂ ਅਤੇ ਆਧੁਨਿਕ ਖੇਤੀ ਮਸ਼ੀਨਰੀ ਬਾਰੇ ਵਿਸਤਾਰ ਨਾਲ ਜਾਣਕਾਰੀ ਮਿਲਦੀ ਹੈ, ਜਦਕਿ ਮਾਹਰ ਡਾਕਟਰਾਂ ਤੇ ਵਿਗਿਆਨੀਆਂ ਦੀ ਸਲਾਹ ਨਾਲ ਖੇਤੀ ਨੂੰ ਹੋਰ ਵੀ ਲਾਹੇਵੰਦ ਬਣਾਇਆ ਜਾ ਸਕਦਾ ਹੈ।
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਵਿਸ਼ੇਸ਼ ਹਾਜ਼ਰੀ
ਇਸ ਕਿਸਾਨ ਮੇਲੇ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ ਅਤੇ ਖੇਤੀ ਖੇਤਰ ਵਿੱਚ ਹੋ ਰਹੀਆਂ ਨਵੀਆਂ ਖੋਜਾਂ ਬਾਰੇ ਚਾਨਣਾ ਪਾਇਆ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਕਣਕ ਦਾ ਇੱਕ ਨਵਾਂ ਬੀਜ '887' ਤਿਆਰ ਕੀਤਾ ਗਿਆ ਹੈ ਜਿਸ ਦੀ ਵਿਸ਼ੇਸ਼ ਸਿਫ਼ਾਰਸ਼ ਕੀਤੀ ਗਈ ਹੈ। ਇਸ ਬੀਜ ਨਾਲ ਕਿਸਾਨਾਂ ਨੂੰ ਬਹੁਤ ਵੱਡਾ ਫ਼ਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਬੀਜ 'ਤੇ ਵਿਗਿਆਨੀਆਂ ਵੱਲੋਂ ਲੰਮਾ ਸਮਾਂ ਰਿਸਰਚ (ਖੋਜ) ਕੀਤੀ ਗਈ ਹੈ ਅਤੇ ਉਸ ਤੋਂ ਬਾਅਦ ਇਸ ਨੂੰ ਕਿਸਾਨਾਂ ਦੇ ਹਵਾਲੇ ਕੀਤਾ ਗਿਆ ਹੈ। ਇਸ ਖ਼ਾਸ ਬੀਜ ਤੋਂ ਪੈਦਾ ਹੋਣ ਵਾਲੀ ਕਣਕ 'ਸ਼ੂਗਰ ਫ੍ਰੀ' (ਸੁਗਰ ਫਰੀ) ਹੋਵੇਗੀ, ਜਿਸ ਨਾਲ ਸ਼ੂਗਰ (ਡਾਇਬੀਟੀਜ਼) ਦੇ ਰੋਗੀਆਂ ਨੂੰ ਆਪਣੀ ਸਿਹਤ ਪੱਖੋਂ ਕਾਫ਼ੀ ਰਾਹਤ ਅਤੇ ਫ਼ਾਇਦਾ ਮਿਲ ਸਕੇਗਾ।
ਸਿਆਸੀ ਮੁੱਦਿਆਂ 'ਤੇ ਈ.ਡੀ. ਦੀ ਕਾਰਵਾਈ ਨੂੰ ਲੈ ਕੇ ਬਿਆਨ
ਇਸ ਮੌਕੇ ਗੱਲਬਾਤ ਕਰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਿਆਸੀ ਹਲਕਿਆਂ ਵਿੱਚ ਚੱਲ ਰਹੀ ਚਰਚਾ 'ਤੇ ਵੀ ਤਿੱਖੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਨੇ ਈ.ਡੀ. (ED) ਦੀ ਕਾਰਵਾਈ ਨੂੰ ਲੈ ਕੇ ਬੋਲਦਿਆਂ ਕਿਹਾ ਕਿ ਪਹਿਲਾਂ ਕਦੇ ਪੰਜਾਬ ਵਿੱਚ ਅਜਿਹੇ ਹਾਲਾਤ ਨਹੀਂ ਵੇਖੇ ਗਏ ਸਨ ਪਰ ਹੁਣ ਠੀਕ ਚੋਣਾਂ ਦੇ ਮੌਕੇ 'ਤੇ ਹੀ ਈ.ਡੀ. ਦੀ ਐਂਟਰੀ ਹੋ ਰਹੀ ਹੈ, ਜੋ ਕਿ ਸਿਆਸੀ ਬਦਲਾਖ਼ੋਰੀ ਵੱਲ ਇਸ਼ਾਰਾ ਕਰਦੀ ਹੈ।
ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਵੱਲੋਂ ਭਾਰਤ ਸਰਕਾਰ ਦੇ ਕੈਬਨਿਟ ਮੰਤਰੀ ਚਿਰਾਗ ਪਾਸਵਾਨ ਨੂੰ ਪੰਜਾਬ ਨਾਲ ਸਬੰਧਤ ਅਹਿਮ ਮੰਗਾਂ ਨੂੰ ਲੈ ਕੇ ਇੱਕ ਮੰਗ ਪੱਤਰ ਸੌਂਪਿਆ ਗਿਆ ਹੈ। ਪਾਰਟੀ ਦੇ ਆਗੂਆਂ ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਮੁੱਦਿਆਂ 'ਤੇ ਵਿਸ਼ੇਸ਼ ਧਿਆਨ ਦੇ ਕੇ ਤੁਰੰਤ ਕਾਰਵਾਈ ਕੀਤੀ ਜਾਵੇ।
ਮੁੱਖ ਮੰਗਾਂ:
ਬੰਦੀ ਸਿੱਖਾਂ ਦੀ ਰਿਹਾਈ: ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਨੂੰ ਸੰਵਿਧਾਨਕ ਤੌਰ 'ਤੇ ਰਿਹਾਅ ਕੀਤਾ ਜਾਵੇ।
ਵਿਕਾਸ ਕਾਰਜਾਂ ਦੀ ਜਾਂਚ: ਬਠਿੰਡਾ ਦੇ ਨਗਰ ਨਿਗਮ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੀਆਂ ਗਈਆਂ ਗ੍ਰਾਂਟਾਂ ਦੀ ਜਾਂਚ ਕਰਵਾਉਣ ਅਤੇ ਨਗਰ ਨਿਗਮ ਵਿੱਚ ਹੋਈਆਂ ਅਮਾਨਤ ਫੰਡਾਂ ਦੀ ਦੁਰਵਰਤੋਂ ਸਬੰਧੀ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜਾਂਚ ਰਿਪੋਰਟ ਦੇ ਆਧਾਰ ’ਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਮੀਡੀਆ ਰਾਹੀਂ ਇਸ ਦੀ ਜਾਣਕਾਰੀ ਜਨਤਾ ਤੱਕ ਪਹੁੰਚਾਈ ਜਾਵੇ। ਇਸ ਤੋਂ ਇਲਾਵਾ ਬਠਿੰਡਾ ਦੇ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਣ ਵਾਲੀਆਂ ਮੀਟਿੰਗਾਂ ਵਿੱਚ ਲੋਕਾਂ ਦੀ ਚੁਣੀ ਹੋਈ ਪਾਰਟੀ ਦੇ ਰਾਮ ਵਿਲਾਸ ਨਾਲ ਜੁੜੇ ਅਹੁਦੇਦਾਰਾਂ ਨੂੰ ਨਾ ਬੁਲਾਉਣ ਅਤੇ ਬਠਿੰਡਾ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
ਸਿੱਧੀ ਰੇਲ ਸੇਵਾ: ਪੱਤਰ ਵਿੱਚ ਪੰਜਾਬ ਅਤੇ ਹਿੰਦੂ ਦੇਵੀ-ਦੇਵਤਿਆਂ ਦੇ ਤੀਰਥ ਸਥਾਨਾਂ ਜਿਵੇਂ ਮਾਤਾ ਚਿੰਤਪੁਰਨੀ ਧਾਮ, ਮਾਤਾ ਨੈਣਾ ਦੇਵੀ, ਜਵਾਲਾ ਦੇਵੀ, ਚਾਮੁੰਡਾ ਦੇਵੀ, ਬਗਲਾਮੁਖੀ ਅਤੇ ਕਾਂਗੜਾ ਦੇਵੀ ਦੇ ਮੰਦਰਾਂ ਨੂੰ ਸਿੱਧੀ ਰੇਲ ਸੇਵਾ ਨਾਲ ਜੋੜਨ ਦੀ ਮੰਗ ਵੀ ਕੀਤੀ ਗਈ ਹੈ।
ਧਾਰਮਿਕ ਬੇਅਦਬੀ ਖਿਲਾਫ ਕਾਨੂੰਨ: ਹਿੰਦੂ ਧਰਮ ਦੇ ਦੇਵੀ ਦੇਵਤਿਆਂ ਦੇ ਸਰੂਪ ਬਣਾ ਕੇ ਗਲੀਆਂ ਅਤੇ ਬਾਜ਼ਾਰਾਂ ਵਿੱਚ ਨਚਾ ਕੇ ਬੇਅਦਬੀ ਕਰਨ ਵਾਲਿਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਗਈ ਹੈ।
ਮੀਡੀਆ ਦੀ ਆਜ਼ਾਦੀ: ਪੰਜਾਬ ਅੰਦਰ ਮੀਡੀਆ ਨੂੰ ਪੂਰਨ ਤੌਰ 'ਤੇ ਆਜ਼ਾਦੀ ਦੇਣ ਲਈ ਵੱਖਰਾ ਪੁਲਿਸ ਡਿਪਾਰਟਮੈਂਟ ਗਠਿਤ ਕੀਤਾ ਜਾਵੇ।
ਮੰਗ ਪੱਤਰ ਦੇ ਅੰਤਿਮ ਹਿੱਸੇ ਵਿੱਚ ਦੋ ਹੋਰ ਮੁੱਖ ਮੰਗਾਂ ਰੱਖੀਆਂ ਗਈਆਂ ਹਨ। ਪਹਿਲੀ ਮੰਗ ਅਨੁਸਾਰ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਸਾਹਿਬਜ਼ਾਦਿਆਂ ਦੇ ਅੰਤਿਮ ਸੰਸਕਾਰ ਲਈ ਆਪਣੀ ਸਾਰੀ ਪੂੰਜੀ ਨਿਛਾਵਰ ਕਰਨ ਵਾਲੇ ਦੀਵਾਨ ਟੋਡਰ ਮੱਲ ਜੀ ਦੀ ਖੰਡਰ ਪਈ ਹਵੇਲੀ ਨੂੰ ਵਿਰਾਸਤ ਵਜੋਂ ਸੰਭਾਲਣ ਲਈ ਯੋਗ ਕਦਮ ਚੁੱਕਣ ਦੀ ਮੰਗ ਕੀਤੀ ਗਈ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਆਖੀਰ ਕਿਹਾ ਹੈ ਕਿ ਜੋ ਸਿਆਸੀ ਪਾਰਟੀ ਦੇ ਚਿੰਨ੍ਹ 'ਤੇ ਚੋਣ ਜਿੱਤ ਕੇ ਲਾਲਚ ਵੱਸ ਦੂਜੇ ਸਿਆਸੀ ਦਲਾਂ ਵਿੱਚ ਸ਼ਾਮਿਲ ਹੋ ਜਾਂਦੇ ਹਨ, ਉਨ੍ਹਾਂ ਨੁਮਾਇੰਦਿਆਂ ਦੀ ਸੰਵਿਧਾਨਕ ਤੌਰ 'ਤੇ ਮਾਨਤਾ ਰੱਦ ਕਰਦਿਆਂ ਉਨ੍ਹਾਂ 'ਤੇ ਕ੍ਰਿਮੀਨਲ ਕੇਸ ਦਰਜ ਕਰਨ ਸਬੰਧੀ ਕਾਨੂੰਨ ਬਣਾਏ ਜਾਣ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਅਤੇ ਮੀਡੀਆ ਇੰਚਾਰਜ ਪੰਜਾਬ ਪ੍ਰਦੇਸ਼ ਰਾਜੇਸ਼ ਕੁਮਾਰ ਗਹਿਰੀਵਾਲਾਅਤੇ ਹੋਰ ਅਹੁਦੇਦਾਰ ਹਾਜ਼ਰ ਸਨ।
ਪੰਜਾਬ ਦੇ ਬਠਿੰਡਾ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਕੋਠੇ ਚੇਤ ਸਿੰਘ ਵਾਲਾ ਦੀ ਪਿੰਡ ਕਮੇਟੀ ਵੱਲੋਂ ਇੱਕ ਸਖ਼ਤ ਅਤੇ ਅਨੋਖਾ ਫ਼ੈਸਲਾ ਸੁਣਾਇਆ ਗਿਆ ਹੈ। ਪਿੰਡ ਵਿੱਚ ਦੁੱਧ ਦੇ ਰੇਟਾਂ ਨੂੰ ਲੈ ਕੇ ਇੱਕ ਵਿਸ਼ੇਸ਼ ਇਕੱਠ ਕੀਤਾ ਗਿਆ, ਜਿਸ ਵਿੱਚ ਸਰਬਸੰਮਤੀ ਨਾਲ ਨਵੇਂ ਰੇਟ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਹੈ।
ਮੱਝ ਦਾ 100 ਅਤੇ ਗਾਂ ਦਾ ਦੁੱਧ 80 ਰੁਪਏ ਲੀਟਰ ਵਿਕੇਗਾ
ਕਮੇਟੀ ਦੇ ਫ਼ਰਮਾਨ ਅਨੁਸਾਰ ਪਿੰਡ ਵਿੱਚ ਹੁਣ ਮੱਝ ਦਾ ਦੁੱਧ 100 ਰੁਪਏ ਪ੍ਰਤੀ ਲੀਟਰ ਅਤੇ ਗਾਂ ਦਾ ਦੁੱਧ 80 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵੇਚਿਆ ਜਾਵੇਗਾ।
ਨਿਯਮ ਤੋੜਨ 'ਤੇ ਲੱਗੇਗਾ ਭਾਰੀ ਜੁਰਮਾਨਾ
ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਇਸ ਨਿਰਧਾਰਤ ਰੇਟ ਤੋਂ ਘੱਟ ਕੀਮਤ 'ਤੇ ਦੁੱਧ ਵੇਚਦਾ ਫੜਿਆ ਗਿਆ, ਤਾਂ ਉਸਨੂੰ 5,100 ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ। ਇਹ ਸਾਰੇ ਨਿਯਮ ਪਿੰਡ ਵਿੱਚ ਆਉਂਦੀ 10 ਸਤੰਬਰ ਤੋਂ ਲਾਗੂ ਹੋ ਜਾਣਗੇ।
ਇਨਾਮ ਦਾ ਵੀ ਕੀਤਾ ਗਿਆ ਐਲਾਨ
ਇਸ ਫ਼ੈਸਲੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਮੇਟੀ ਨੇ ਇੱਕ ਹੋਰ ਦਿਲਚਸਪ ਐਲਾਨ ਕੀਤਾ ਹੈ। ਜਿਹੜਾ ਵੀ ਵਿਅਕਤੀ ਨਿਯਮ ਤੋੜਨ ਵਾਲੇ ਨੂੰ ਫੜਾਏਗਾ, ਉਸਦਾ ਨਾਮ ਬਿਲਕੁਲ ਗੁਪਤ ਰੱਖਿਆ ਜਾਵੇਗਾ ਅਤੇ ਪਿੰਡ ਕਮੇਟੀ ਵੱਲੋਂ ਉਸਨੂੰ 1,000 ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਪਿੰਡ ਕਮੇਟੀ ਦੇ ਇਸ ਫ਼ੈਸਲੇ ਦੀ ਇਲਾਕੇ ਵਿੱਚ ਕਾਫ਼ੀ ਚਰਚਾ ਹੋ ਰਹੀ ਹੈ।
ਪੰਜਾਬ ਭਰ ਵਿੱਚ ਸਕੂਲ ਵੈਨਾਂ ਅਤੇ ਬੱਸਾਂ ਦੇ ਆਪਰੇਟਰਾਂ ਵੱਲੋਂ ਸਰਕਾਰ ਦੇ ਨਵੇਂ ਨਿਯਮਾਂ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਭਲਕੇ 3 ਸਤੰਬਰ ਨੂੰ ਬਠਿੰਡਾ ਦੀ ਦਾਣਾ ਮੰਡੀ ਵਿਖੇ ਪੰਜਾਬ ਭਰ ਦੇ ਸਕੂਲ ਵੈਨ ਅਤੇ ਬੱਸ ਆਪਰੇਟਰਾਂ ਵੱਲੋਂ ਇੱਕ ਵਿਸ਼ਾਲ ਮਹਾਪੰਚਾਇਤ ਕੀਤੀ ਜਾ ਰਹੀ ਹੈ। ਇਸ ਦੇ ਚਲਦਿਆਂ ਪੰਜਾਬ ਭਰ ਵਿੱਚ ਸਕੂਲ ਵੈਨਾਂ ਅਤੇ ਬੱਸਾਂ ਦਾ ਸੰਚਾਲਨ ਪੂਰੀ ਤਰ੍ਹਾਂ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਕੱਲ ਕਿਸੇ ਵੀ ਸਕੂਲ ਵਿੱਚ ਵੈਨਾਂ ਨਹੀਂ ਜਾਣਗੀਆਂ। ਮਿਲੀ ਜਾਣਕਾਰੀ ਮੁਤਾਬਕ ਇਸ ਅੰਦੋਲਨ ਨੂੰ ਕੁਝ ਨਿੱਜੀ ਸਕੂਲਾਂ ਦਾ ਸਮਰਥਨ ਵੀ ਮਿਲਦਾ ਨਜ਼ਰ ਆ ਰਿਹਾ ਹੈ। ਜਿਸ ਕਰਕੇ ਹਮਾਇਤ ਦੇ ਵਿੱਚ ਕੁੱਝ ਸਕੂਲ ਬੰਦ ਰਹਿਣਗੇ।
ਸਰਕਾਰ ਦੇ ਨਵੇਂ ਨਿਯਮਾਂ ਅਤੇ ਟੈਕਸਾਂ ਨੂੰ ਲੈ ਕੇ ਭਾਰੀ ਰੋਸ
ਸਕੂਲ ਵੈਨ ਅਤੇ ਬੱਸ ਆਪਰੇਟਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਹੈਪੀ ਨੇ ਦੱਸਿਆ ਕਿ ਸਰਕਾਰ ਵੱਲੋਂ ਸਕੂਲ ਵਾਹਨਾਂ ਲਈ ਲਗਾਤਾਰ ਸਖ਼ਤ ਅਤੇ ਨਵੇਂ ਨਿਯਮ ਲਿਆਉਂਦੇ ਜਾ ਰਹੇ ਹਨ, ਜਿਸ ਨਾਲ ਆਪਰੇਟਰਾਂ ਨੂੰ ਰੋਜ਼ਾਨਾ ਦੇ ਕੰਮਕਾਜ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਆਪਰੇਟਰ ਖ਼ੁਦ ਵੀ ਗੰਭੀਰ ਹਨ, ਪਰ ਨਿਯਮ ਅਜਿਹੇ ਹੋਣੇ ਚਾਹੀਦੇ ਹਨ ਜੋ ਜ਼ਮੀਨੀ ਪੱਧਰ 'ਤੇ ਆਸਾਨੀ ਨਾਲ ਲਾਗੂ ਕੀਤੇ ਜਾ ਸਕਣ।
ਆਪਰੇਟਰਾਂ ਦਾ ਦੋਸ਼ ਹੈ ਕਿ ਸਰਕਾਰ ਵੱਲੋਂ ਕਦੇ ਜੀਪੀਐਸ (GPS) ਅਤੇ ਕਦੇ ਸੀਸੀਟੀਵੀ ਕੈਮਰੇ ਲਗਾਉਣ ਦੀਆਂ ਸ਼ਰਤਾਂ ਰੱਖੀਆਂ ਜਾ ਰਹੀਆਂ ਹਨ। ਹਾਲਤ ਇਹ ਹੈ ਕਿ ਵਾਹਨਾਂ ਵਿੱਚ ਪਹਿਲਾਂ ਤੋਂ ਲੱਗੇ ਜੀਪੀਐਸ ਅਤੇ ਕੈਮਰਿਆਂ ਨੂੰ ਵੀ ਕਈ ਮਾਮਲਿਆਂ ਵਿੱਚ ਮਾਨਤਾ ਨਹੀਂ ਦਿੱਤੀ ਜਾ ਰਹੀ ਅਤੇ ਵਿਸ਼ੇਸ਼ ਤੌਰ 'ਤੇ ਵਿਭਾਗ ਕੋਲੋਂ ਨਵੇਂ ਸਿਸਟਮ ਲਗਾਉਣ ਲਈ ਕਿਹਾ ਜਾ ਰਿਹਾ ਹੈ।
ਹੋਰ ਸੂਬਿਆਂ ਨਾਲੋਂ ਵੱਧ ਟੈਕਸ ਦਾ ਦੋਸ਼
ਆਪਰੇਟਰਾਂ ਦਾ ਇਹ ਵੀ ਕਹਿਣਾ ਹੈ ਕਿ ਦੂਜੇ ਰਾਜਾਂ ਦੇ ਮੁਕਾਬਲੇ ਪੰਜਾਬ ਵਿੱਚ ਟੈਕਸ ਕਾਫ਼ੀ ਜ਼ਿਆਦਾ ਹੈ ਅਤੇ ਇੱਥੇ ਹਰ ਰੋਜ਼ ਨਵਾਂ ਟੈਕਸ ਲੱਗ ਰਿਹਾ ਹੈ। ਇਸ ਤੋਂ ਇਲਾਵਾ ਵਾਹਨਾਂ ਦੀ ਪਾਸਿੰਗ ਦੀ ਪ੍ਰਕਿਰਿਆ ਦੌਰਾਨ ਵੀ ਬੇਲੋੜੀਆਂ ਰਸਮੀ ਕਾਰਵਾਈਆਂ ਪੂਰੀਆਂ ਕਰਨੀਆਂ ਪੈਂਦੀਆਂ ਹਨ। ਸਪੱਸ਼ਟ ਦਿਸ਼ਾ-ਨਿਰਦੇਸ਼ ਨਾ ਮਿਲਣ ਅਤੇ ਵਾਰ-ਵਾਰ ਨਵੀਆਂ ਸ਼ਰਤਾਂ ਥੋਪਣ ਕਾਰਨ ਆਪਰੇਟਰਾਂ ਵਿੱਚ ਸਰਕਾਰ ਪ੍ਰਤੀ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ।
ਇਨ੍ਹਾਂ ਸਾਰੇ ਅਹਿਮ ਮਸਲਿਆਂ ਨੂੰ ਲੈ ਕੇ ਹੀ ਕੱਲ ਬਠਿੰਡਾ ਦੀ ਦਾਣਾ ਮੰਡੀ ਵਿਖੇ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ ਹੈ, ਜਿੱਥੇ ਅੱਗੇ ਦੀ ਰਣਨੀਤੀ ਬਾਰੇ ਵੱਡੇ ਫ਼ੈਸਲੇ ਲਏ ਜਾਣਗੇ।
ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦਿਆਂ ਹੀ ਪੰਜਾਬ ਦਾ ਸਿਆਸੀ ਪਾਰਾ ਲਗਾਤਾਰ ਭਖਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਬਠਿੰਡਾ ਵਿੱਚ ਉਸ ਸਮੇਂ ਵੱਡਾ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ, ਜਦੋਂ ਆਮ ਆਦਮੀ ਪਾਰਟੀ (AAP) ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਅਤੇ ਐਸ.ਓ.ਆਈ. (SOI) ਨੂੰ ਅਲਵਿਦਾ ਕਹਿੰਦਿਆਂ 200 ਤੋਂ ਵੱਧ ਨੌਜਵਾਨਾਂ ਨੇ ‘ਆਪ’ ਦਾ ਪੱਲਾ ਫੜ ਲਿਆ।
ਸੁਬਹਾ ਤੋਂ ਸ਼ਾਮ ਤੱਕ ਜਾਰੀ ਰਿਹਾ ਸ਼ਮੂਲੀਅਤ ਦਾ ਦੌਰ
ਮੀਡੀਆ ਨਾਲ ਗੱਲਬਾਤ ਕਰਦਿਆਂ ਪੀ.ਸੀ.ਏ. (PCA) ਪ੍ਰਧਾਨ ਅਮਰਜੀਤ ਮਹਿਤਾ ਨੇ ਦੱਸਿਆ ਕਿ ਸਵੇਰ ਤੋਂ ਲੈ ਕੇ ਸ਼ਾਮ ਤੱਕ 200 ਤੋਂ ਵੱਧ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਜਤਾਉਂਦਿਆਂ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਆਖਿਆ ਕਿ ਪਾਰਟੀ ਵਿੱਚ ਨੌਜਵਾਨਾਂ ਦੇ ਸ਼ਾਮਿਲ ਹੋਣ ਦਾ ਇਹ ਸਿਲਸਿਲਾ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗਾ, ਜਿਸ ਨਾਲ ਜ਼ਮੀਨੀ ਪੱਧਰ ਉੱਤੇ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਲੋਕ ਹਿੱਤਾਂ ਤੋਂ ਪ੍ਰਭਾਵਿਤ ਹੋ ਕੇ ਜੁੜੇ ਨੌਜਵਾਨ: ਸਾਗਰ
ਦੂਜੇ ਪਾਸੇ, ਐਸ.ਓ.ਆਈ. (SOI) ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਹਿੱਸਾ ਬਣੇ ਨੌਜਵਾਨ ਸਾਗਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਲੋਕ ਪੱਖੀ ਗਤੀਵਿਧੀਆਂ ਅਤੇ ਨੀਤੀਆਂ ਤੋਂ ਕਾਫੀ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਹੁਣ ਉਸ ਪਾਰਟੀ ਨਾਲ ਜੁੜ ਗਏ ਹਨ ਜੋ ਅਸਲ ਅਰਥਾਂ ਵਿੱਚ ਆਮ ਲੋਕਾਂ ਦੇ ਹੱਕਾਂ ਲਈ ਕੰਮ ਕਰ ਰਹੀ ਹੈ।
ਇਸ ਨਵੀਂ ਸਿਆਸੀ ਘਟਨਾਕ੍ਰਮ ਨਾਲ ਇਲਾਕੇ ਵਿੱਚ ਚਰਚਾਵਾਂ ਦਾ ਦੌਰ ਤੇਜ਼ ਹੋ ਗਿਆ ਹੈ ਅਤੇ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਦਾ ਇਹ ਵੱਡਾ ਕਾਫ਼ਲਾ ‘ਆਪ’ ਲਈ ਵੱਡਾ ਸਹਾਰਾ ਬਣਦਾ ਨਜ਼ਰ ਆ ਰਿਹਾ ਹੈ।
ਨੋਟ: ਪੰਜਾਬ ਅਤੇ ਦੇਸ਼ ਦੀਆਂ ਬ੍ਰੇਕਿੰਗ ਖ਼ਬਰਾਂ ਦੇਖਣ ਲਈ ਤੁਸੀਂ ਸਾਡੀ ਐਪ GTC Network ਨੂੰ ਡਾਊਨਲੋਡ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ GTC News ਦੇ YouTube ਚੈਨਲ ਨੂੰ Subscribe ਕਰ ਲਵੋ। ਜੀਟੀਸੀ ਨਿਊਜ਼ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ,ਐਕਸ (ਪਹਿਲਾਂ ਟਵਿੱਟਰ) 'ਤੇ ਵੀ ਫੋਲੋ ਕਰ ਸਕਦੇ ਹੋ।
ਬਠਿੰਡਾ ਵਿੱਚ ਅਪਰਾਧੀਆਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ। ਐਤਵਾਰ ਦੇਰ ਸ਼ਾਮ ਸ਼ਹਿਰ ਦੇ ਬੱਸ ਅੱਡੇ ਦੇ ਪਿੱਛੇ ਇੱਕ ਨਿੱਜੀ ਬੱਸ ਦੇ ਕੰਡਕਟਰ ਨੂੰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਸਨਸਨੀਖੇਜ਼ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਸੋਗ ਦੀ ਲਹਿਰ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਚੁੱਘੇ ਕਲਾਂ ਦੇ ਰਹਿਣ ਵਾਲੇ ਬਲਜਿੰਦਰ ਸਿੰਘ ਵਜੋਂ ਹੋਈ ਹੈ।
ਕਿਵੇਂ ਵਾਪਰਿਆ ਹਾਦਸਾ: ਮ੍ਰਿਤਕ ਦੇ ਸਾਥੀ ਅਤੇ ਨਿੱਜੀ ਬੱਸ ਦੇ ਚਾਲਕ ਇਕਬਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਜਿੰਦਰ ਸਿੰਘ ਉਸ ਦੇ ਨਾਲ ਬੱਸ ਵਿੱਚ ਪਰਿਚਾਲਕ ਵਜੋਂ ਕੰਮ ਕਰਦਾ ਸੀ। ਐਤਵਾਰ ਸ਼ਾਮ ਕਰੀਬ ਸਾਢੇ ਸੱਤ ਵਜੇ ਦੋਵਾਂ ਨੇ ਆਪਣੀ ਬੱਸ ਨੂੰ ਬੱਸ ਅੱਡੇ ਵਿੱਚ ਖੜ੍ਹਾ ਕੀਤਾ ਅਤੇ ਆਪਣੇ-ਆਪਣੇ ਘਰਾਂ ਵੱਲ ਨਿਕਲ ਗਏ। ਪਰ ਕੁਝ ਹੀ ਦੇਰ ਬਾਅਦ, ਲਗਭਗ ਪੌਣੇ ਅੱਠ ਵਜੇ, ਇਕਬਾਲ ਸਿੰਘ ਨੂੰ ਫੋਨ ਆਇਆ ਕਿ ਬੱਸ ਅੱਡੇ ਦੇ ਪਿੱਛੇ ਖੋਖੇ ਕੋਲ ਉਸ ਦਾ ਕੰਡਕਟਰ ਗੰਭੀਰ ਜ਼ਖ਼ਮੀ ਹਾਲਤ ਵਿੱਚ ਪਿਆ ਹੈ।
ਹਸਪਤਾਲ ਪਹੁੰਚਦਿਆਂ ਹੀ ਮੌਤ ਦੀ ਪੁਸ਼ਟੀ: ਸੂਚਨਾ ਮਿਲਦਿਆਂ ਹੀ ਇਕਬਾਲ ਸਿੰਘ ਆਪਣੇ ਸਾਥੀਆਂ ਸਮੇਤ ਤੁਰੰਤ ਮੌਕੇ 'ਤੇ ਪਹੁੰਚਿਆ ਅਤੇ ਬਲਜਿੰਦਰ ਸਿੰਘ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਤੁਰੰਤ ਸਿਵਲ ਹਸਪਤਾਲ ਲੈ ਕੇ ਗਿਆ। ਹਾਲਾਂਕਿ, ਹਸਪਤਾਲ ਪਹੁੰਚਦਿਆਂ ਹੀ ਡਾਕਟਰਾਂ ਨੇ ਉਸ ਦੀ ਜਾਂਚ ਕੀਤੀ ਅਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਸੀਸੀਟੀਵੀ ਵਿੱਚ ਕੈਦ ਹੋਏ ਸ਼ੱਕੀ: ਮੁੱਢਲੀ ਜਾਂਚ ਦੌਰਾਨ ਬੱਸ ਅੱਡੇ ਦੇ ਆਸ-ਪਾਸ ਲੱਗੇ ਨਿਗਰਾਨੀ ਕੈਮਰਿਆਂ (ਸੀਸੀਟੀਵੀ) ਦੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਦੋ ਸ਼ੱਕੀ ਵਿਅਕਤੀ ਸਾਫ਼ ਨਜ਼ਰ ਆ ਰਹੇ ਹਨ। ਪੁਲਿਸ ਨੂੰ ਖਦਸ਼ਾ ਹੈ ਕਿ ਇਨ੍ਹਾਂ ਹੀ ਸ਼ੱਕੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਬਲਜਿੰਦਰ ਸਿੰਘ 'ਤੇ ਜਾਨਲੇਵਾ ਹਮਲਾ ਕੀਤਾ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।
ਪੁਲਿਸ ਦੀ ਕਾਰਵਾਈ ਅਤੇ ਜਾਂਚ: ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੋਤਵਾਲੀ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਥਾਣਾ ਮੁਖੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਆਸ-ਪਾਸ ਦੇ ਇਲਾਕਿਆਂ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਬਾਰੀਕੀ ਨਾਲ ਖੰਗਾਲਣਾ ਸ਼ੁਰੂ ਕਰ ਦਿੱਤਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।
ਸੁਰੱਖਿਆ ਵਿਵਸਥਾ 'ਤੇ ਸਵਾਲ: ਬੱਸ ਅੱਡੇ ਵਰਗੇ ਭੀੜ-ਭੜੱਕੇ ਵਾਲੇ ਅਤੇ ਅਹਿਮ ਇਲਾਕੇ ਵਿੱਚ ਇਸ ਤਰ੍ਹਾਂ ਦੀ ਘਟਨਾ ਵਾਪਰਨ ਨਾਲ ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ਉੱਤੇ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਹੋ ਗਏ ਹਨ। ਹੁਣ ਪੁਲਿਸ ਪ੍ਰਸ਼ਾਸਨ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਸੀਸੀਟੀਵੀ ਦੇ ਆਧਾਰ 'ਤੇ ਕਾਤਲਾਂ ਦੀ ਜਲਦੀ ਤੋਂ ਜਲਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਦੀ ਹੈ।
ਬਠਿੰਡਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਬੀਬੀ ਵਾਲਾ ਰੋਡ 'ਤੇ ਉਸ ਸਮੇਂ ਵੱਡਾ ਹਾਦਸਾ ਟਲ ਗਿਆ ਜਦੋਂ ਇੱਕ ਨਿੱਜੀ ਸਕੂਲ ਦੀ ਬੱਸ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਜਿਸ ਸਮੇਂ ਇਹ ਹਾਦਸਾ ਵਾਪਰਿਆ, ਉਸ ਸਮੇਂ ਸਕੂਲ ਦੀ ਛੁੱਟੀ ਹੋਣ ਤੋਂ ਬਾਅਦ ਬੱਸ ਵਿੱਚ 43 ਬੱਚੇ ਸਵਾਰ ਹੋ ਕੇ ਆਪਣੇ ਘਰਾਂ ਵੱਲ ਜਾ ਰਹੇ ਸਨ।
ਸ਼ੀਸ਼ੇ ਤੋੜ ਕੇ ਬੱਚਿਆਂ ਨੂੰ ਬਚਾਇਆ
ਜਾਣਕਾਰੀ ਮੁਤਾਬਕ ਜਿਵੇਂ ਹੀ ਬੱਸ ਬੀਬੀ ਵਾਲਾ ਰੋਡ 'ਤੇ ਪਹੁੰਚੀ ਤਾਂ ਅਚਾਨਕ ਉਸ ਵਿੱਚੋਂ ਧੂੰਆਂ ਨਿਕਲਣ ਲੱਗਾ ਅਤੇ ਅੱਗ ਭੜਕ ਉੱਠੀ। ਇਸ ਘਟਨਾ ਕਾਰਨ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮੌਕੇ ਦੀ ਨਜ਼ਾਕਤ ਨੂੰ ਸਮਝਦਿਆਂ ਡਰਾਈਵਰ ਨੇ ਤੁਰੰਤ ਹਿੰਮਤ ਦਿਖਾਈ ਅਤੇ ਉੱਥੋਂ ਲੰਘ ਰਹੇ ਰਾਹਗੀਰਾਂ ਦੀ ਮਦਦ ਲਈ। ਡਰਾਈਵਰ ਅਤੇ ਲੋਕਾਂ ਨੇ ਮਿਲ ਕੇ ਬੱਸ ਦੇ ਸ਼ੀਸ਼ੇ ਤੋੜੇ ਅਤੇ ਸਾਰੇ 43 ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਖ਼ੁਸ਼ਕਿਸਮਤੀ ਨਾਲ ਇਸ ਹਾਦਸੇ ਵਿੱਚ ਕੋਈ ਵੀ ਬੱਚਾ ਜ਼ਖ਼ਮੀ ਨਹੀਂ ਹੋਇਆ।
ਸ਼ਾਰਟ ਸਰਕਟ ਹੋਣ ਦਾ ਖ਼ਦਸ਼ਾ
ਮੁੱਢਲੀ ਜਾਂਚ ਦੌਰਾਨ ਡਰਾਈਵਰ ਨੇ ਦੱਸਿਆ ਕਿ ਬੱਸ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋ ਸਕਦਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਫ਼ਿਲਹਾਲ, ਅੱਗ ਲੱਗਣ ਦੇ ਅਸਲ ਕਾਰਨਾਂ ਅਤੇ ਬੱਸ ਦੀ ਤਕਨੀਕੀ ਹਾਲਤ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ਵਿੱਚ ਪਾਣੀ ਦੀ ਸੁਚਾਰੂ ਵਰਤੋਂ ਅਤੇ ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬਠਿੰਡਾ ਦਾ ਦੌਰਾ ਕੀਤਾ ਅਤੇ ਲਗਭਗ 36 ਕਰੋੜ 32 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਨਾਲ ਇਲਾਕੇ ਦੇ ਲਗਭਗ 11,000 ਏਕੜ ਖੇਤਰ ਨੂੰ ਵਧੇਰੇ ਨਹਿਰੀ ਪਾਣੀ ਮੁਹੱਈਆ ਹੋਵੇਗਾ।
ਟੇਲਾਂ ਤੱਕ ਪਾਣੀ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ
ਦੌਰੇ ਦੌਰਾਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਬਠਿੰਡਾ ਦੇ ਫੂਲ ਵਿਖੇ 30 ਕਿਲੋਮੀਟਰ ਲੰਬੇ ਰਜਵਾਹੇ ਨੂੰ 27 ਕਰੋੜ 88 ਲੱਖ ਰੁਪਏ ਦੀ ਲਾਗਤ ਨਾਲ ਪੱਕਾ (ਕੰਕਰੀਟ) ਕੀਤਾ ਗਿਆ ਹੈ, ਜਿਸ ਨਾਲ 17 ਪਿੰਡਾਂ ਦੇ ਖੇਤਾਂ ਨੂੰ ਸਿੱਧਾ ਪਾਣੀ ਮਿਲੇਗਾ। ਇਸ ਤੋਂ ਇਲਾਵਾ ਕਰੋੜਾਂ ਰੁਪਏ ਦੀ ਲਾਗਤ ਨਾਲ ਮਾਈਨਰਾਂ ਨੂੰ ਪੱਕਾ ਕਰਨ ਅਤੇ ਨਵੇਂ ਪੱਕੇ ਖਾਲੇ ਬਣਾਉਣ ਦਾ ਕੰਮ ਵੀ ਕੀਤਾ ਗਿਆ ਹੈ, ਤਾਂ ਜੋ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਦੀ ਕੋਈ ਘਾਟ ਨਾ ਆਵੇ।
ਪਾਣੀ ਦੇ ਭੰਡਾਰਾਂ ਨੂੰ ਲੈ ਕੇ ਵੱਡਾ ਦਾਅਵਾ
ਬਾਰਿਸ਼ਾਂ ਘੱਟ ਹੋਣ ਦੇ ਸਵਾਲ 'ਤੇ ਮੰਤਰੀ ਨੇ ਸਪੱਸ਼ਟ ਕੀਤਾ ਕਿ ਭਾਵੇਂ ਇਸ ਵਾਰ ਬਾਰਿਸ਼ਾਂ ਘੱਟ ਹੋਈਆਂ ਹਨ, ਪਰ ਸਰਕਾਰ ਕੋਲ ਰਿਜ਼ਰਵ ਪਾਣੀ ਦੀ ਕੋਈ ਘਾਟ ਨਹੀਂ ਹੈ। 1 ਜੂਨ ਤੋਂ ਲੈ ਕੇ ਹੁਣ ਤੱਕ ਨਹਿਰਾਂ ਵਿੱਚ ਪੂਰਾ ਪਾਣੀ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਸਿੰਜਾਈ ਲਈ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ।
ਵਿਰੋਧੀਆਂ ਅਤੇ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ
ਇਸ ਮੌਕੇ ਸਿਆਸੀ ਮੁੱਦਿਆਂ 'ਤੇ ਗੱਲ ਕਰਦਿਆਂ ਉਨ੍ਹਾਂ ਭਾਜਪਾ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਬੀ.ਜੇ.ਪੀ. ਦਾ ਪੰਜਾਬ ਵਿੱਚ ਕੋਈ ਆਧਾਰ ਨਹੀਂ ਹੈ, ਬੇਸ਼ੱਕ ਉਹ ਕਿਸੇ ਨੂੰ ਵੀ ਪਾਰਟੀ ਪ੍ਰਧਾਨ ਬਣਾ ਦੇਣ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਹਮੇਸ਼ਾ ਸਾਡੀ ਕਿਸਾਨੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਦੇ ਨਾਲ ਹੀ ਡੀ.ਏ. (DA) ਦੀ ਕਿਸ਼ਤ ਜਾਰੀ ਕਰਨ ਦੇ ਮੁੱਦੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਹਾਈਕੋਰਟ ਨੇ ਇਸ ਬਾਰੇ ਫ਼ੈਸਲਾ ਦਿੱਤਾ ਹੈ, ਪਰ ਸਾਨੂੰ ਵੀ ਆਪਣੇ ਹੱਕਾਂ ਬਾਰੇ ਸੋਚਣ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਇਸ ਨੂੰ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਦਾ ਨਤੀਜਾ ਦੱਸਿਆ।
ਬਠਿੰਡਾ ਦੇ ਤਹਿਸੀਲਦਾਰ ਦਫ਼ਤਰ ਵਿੱਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਅਸਲਾ ਲਾਇਸੰਸ ਰਿਨਿਊ ਕਰਵਾਉਣ ਆਏ ਇੱਕ ਨੌਜਵਾਨ ਦਾ ਰਿਵਾਲਵਰ ਅਚਾਨਕ ਹੇਠਾਂ ਡਿੱਗਣ ਕਾਰਨ ਚੱਲ ਗਿਆ। ਇਸ ਹਾਦਸੇ ਵਿੱਚ ਨੌਜਵਾਨ ਖ਼ੁਦ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ।
ਜਾਣੋ ਪੂਰਾ ਮਾਮਲਾ ਹੈ ਕੀ?
ਜਾਣਕਾਰੀ ਅਨੁਸਾਰ ਸੁਖਪਾਲ ਸਿੰਘ ਨਾਂ ਦਾ ਨੌਜਵਾਨ ਆਪਣਾ ਅਸਲਾ ਲਾਇਸੰਸ ਰਿਨਿਊ ਕਰਵਾਉਣ ਲਈ ਤਹਿਸੀਲਦਾਰ ਕੋਲ ਗਿਆ ਸੀ। ਉਸ ਨੇ ਆਪਣਾ ਰਿਵਾਲਵਰ ਲੱਕ ਨਾਲ ਬੰਨ੍ਹਿਆ ਹੋਇਆ ਸੀ। ਚੈਕਿੰਗ ਤੋਂ ਬਾਅਦ ਜਦੋਂ ਉਹ ਬਾਹਰ ਜਾ ਰਿਹਾ ਸੀ, ਤਾਂ ਅਚਾਨਕ ਰਿਵਾਲਵਰ ਹੇਠਾਂ ਡਿੱਗ ਗਿਆ ਅਤੇ ਫਾਇਰ ਹੋ ਗਿਆ। ਗੋਲੀ ਸਿੱਧੀ ਨੌਜਵਾਨ ਦੀ ਲੱਤ 'ਤੇ ਜਾ ਵੱਜੀ।
ਜ਼ਖ਼ਮੀ ਨੂੰ ਕਰਵਾਇਆ ਹਸਪਤਾਲ ਦਾਖ਼ਲ
ਹਾਦਸੇ ਤੋਂ ਬਾਅਦ ਜ਼ਖ਼ਮੀ ਨੌਜਵਾਨ ਨੂੰ ਤੁਰੰਤ ਇਲਾਜ ਲਈ ਬਠਿੰਡਾ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਜ਼ਖ਼ਮੀ ਦੇ ਭਰਾ ਲੱਖਾ ਸਿੰਘ ਵੱਲੋਂ ਵੀ ਇਸ ਘਟਨਾ ਦੀ ਪੁਸ਼ਟੀ ਕੀਤੀ ਗਈ ਹੈ।
ਪੁਲਿਸ ਦਾ ਬਿਆਨ
ਇਸ ਮਾਮਲੇ ਸੰਬੰਧੀ ਗੱਲ ਕਰਦਿਆਂ ਬਠਿੰਡਾ ਪੁਲਿਸ ਦੇ ਐਸ.ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਸੁਖਪਾਲ ਸਿੰਘ ਆਪਣਾ ਅਸਲਾ ਲਾਇਸੰਸ ਰਿਨਿਊ ਕਰਾਉਣ ਲਈ ਆਇਆ ਸੀ ਅਤੇ ਬਾਹਰ ਜਾਂਦੇ ਸਮੇਂ ਲੱਕ ਨਾਲ ਬੰਨ੍ਹਿਆ ਰਿਵਾਲਵਰ ਹੇਠਾਂ ਡਿੱਗਣ ਨਾਲ ਉਹ ਖ਼ੁਦ ਜ਼ਖ਼ਮੀ ਹੋ ਗਿਆ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬ ਅਤੇ ਦੇਸ਼ ਦੀਆਂ ਬ੍ਰੇਕਿੰਗ ਖ਼ਬਰਾਂ ਦੇਖਣ ਲਈ ਤੁਸੀਂ ਸਾਡੀ ਐਪ GTC Network ਨੂੰ ਡਾਊਨਲੋਡ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ GTC News ਦੇ YouTube ਚੈਨਲ ਨੂੰ Subscribe ਕਰ ਲਵੋ। ਜੀਟੀਸੀ ਨਿਊਜ਼ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ,ਐਕਸ (ਪਹਿਲਾਂ ਟਵਿੱਟਰ) 'ਤੇ ਵੀ ਫੋਲੋ ਕਰ ਸਕਦੇ ਹੋ।
ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਸਖ਼ਤ ਮੁਹਿੰਮ ਤਹਿਤ ਬਠਿੰਡਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਬਠਿੰਡਾ ਵਿੱਚ ਮੰਗਲਵਾਰ (21 ਜੁਲਾਈ) ਨੂੰ ਮੋਹਾਲੀ ਤੋਂ ਆਈ ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਆਡ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਆਰ.ਟੀ.ਏ. (RTA) ਦਫ਼ਤਰ ਨਾਲ ਸੰਬੰਧਤ ਇੱਕ ਏਜੰਟ ਨੂੰ ਕਥਿਤ ਤੌਰ 'ਤੇ ਰਿਸ਼ਵਤ ਦੀ ਰਕਮ ਸਮੇਤ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਸ ਛਾਪੇਮਾਰੀ ਕਾਰਨ ਦਫ਼ਤਰਾਂ ਅਤੇ ਏਜੰਟਾਂ ਵਿੱਚ ਭਾਜੜ ਮੱਚ ਗਈ।
ਮੋਹਾਲੀ ਤੋਂ ਆਈ ਟੀਮ ਨੇ ਕੀਤੀ ਛਾਪੇਮਾਰੀ
ਮਿਲੀ ਜਾਣਕਾਰੀ ਅਨੁਸਾਰ, ਇਸ ਛਾਪੇਮਾਰੀ ਨੂੰ ਅੰਜਾਮ ਦੇਣ ਲਈ ਮੋਹਾਲੀ ਤੋਂ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਫਲਾਇੰਗ ਸਕੁਆਡ ਟੀਮ ਬਠਿੰਡਾ ਪਹੁੰਚੀ ਸੀ। ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਹ ਕਾਰਵਾਈ ਕਰਦਿਆਂ ਆਰ.ਟੀ.ਏ. ਦਫ਼ਤਰ ਦੇ ਕੰਮਕਾਜ ਨਾਲ ਜੁੜੇ ਇੱਕ ਪ੍ਰਾਈਵੇਟ ਏਜੰਟ ਨੂੰ ਰਿਸ਼ਵਤ ਦੀ ਰਕਮ ਸਮੇਤ ਦਬੋਚ ਲਿਆ। ਵਿਜੀਲੈਂਸ ਦੀ ਇਸ ਅਚਨਚੇਤ ਕਾਰਵਾਈ ਨਾਲ ਮਹਿਕਮੇ ਵਿੱਚ ਹੜਕੰਪ ਮੱਚ ਗਿਆ ਹੈ।
ਵਿਜੀਲੈਂਸ ਅਧਿਕਾਰੀ ਦਾ ਬਿਆਨ
ਇਸ ਪੂਰੇ ਮਾਮਲੇ ਸਬੰਧੀ ਜਦੋਂ ਮੌਕੇ 'ਤੇ ਮੌਜੂਦ ਵਿਜੀਲੈਂਸ ਦੇ ਇੰਸਪੈਕਟਰ ਕੋਮਲਪ੍ਰੀਤ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਫ਼ੋਨ ਜਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਖੇਪ ਵਿੱਚ ਦੱਸਿਆ ਕਿ ਪੂਰੇ ਮਾਮਲੇ ਦੀ ਵਿਸਤ੍ਰਿਤ ਜਾਣਕਾਰੀ ਵਿਜੀਲੈਂਸ ਬਿਊਰੋ ਵੱਲੋਂ ਜਲਦ ਹੀ ਇੱਕ ਅਧਿਕਾਰਤ ਪ੍ਰੈੱਸ ਨੋਟ ਰਾਹੀਂ ਸਾਂਝੀ ਕੀਤੀ ਜਾਵੇਗੀ।
ਮੁਲਜ਼ਮ ਹਿਰਾਸਤ ਵਿੱਚ, ਜਾਂਚ ਜਾਰੀ
ਫਿਲਹਾਲ ਵਿਜੀਲੈਂਸ ਟੀਮ ਬਾਜ ਨਾਮਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਕੇ ਬਠਿੰਡਾ ਤੋਂ ਰਵਾਨਾ ਹੋ ਗਈ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਵੱਲੋਂ ਫੜੇ ਗਏ ਏਜੰਟ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਸ ਰਿਸ਼ਵਤਖ਼ੋਰ ਰੈਕੇਟ ਵਿੱਚ ਆਰ.ਟੀ.ਏ. ਦਫ਼ਤਰ ਦੇ ਕਿਹੜੇ-ਕਿਹੜੇ ਹੋਰ ਅਧਿਕਾਰੀ ਜਾਂ ਕਰਮਚਾਰੀ ਸ਼ਾਮਲ ਸਨ। ਇਸ ਮਾਮਲੇ ਵਿੱਚ ਆਉਣ ਵਾਲੇ ਸਮੇਂ ਵਿੱਚ ਕੁਝ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੂਰੇ ਮਾਮਲੇ ਸਬੰਧੀ ਹੋਰ ਅਧਿਕਾਰਤ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਬਠਿੰਡਾ ਦੀ ਕੋਤਵਾਲੀ ਪੁਲਿਸ ਨੇ ਇੱਕ ਵੱਡੇ ਚੋਰੀ ਦੇ ਮਾਮਲੇ ਨੂੰ ਸੁਲਝਾਉਂਦਿਆਂ ਘਰ ਵਿੱਚ ਕੰਮ ਕਰਨ ਵਾਲੀ ਇੱਕ ਨੌਕਰਾਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਚੋਰੀ ਕੀਤਾ ਗਿਆ ਜ਼ਿਆਦਾਤਰ ਸੋਨਾ ਵੀ ਬਰਾਮਦ ਕਰ ਲਿਆ ਹੈ।
ਕੀ ਹੈ ਪੂਰਾ ਮਾਮਲਾ?
ਪ੍ਰਾਪਤ ਜਾਣਕਾਰੀ ਅਨੁਸਾਰ, ਅਜੈ ਕੁਮਾਰ ਨਾਮ ਦੇ ਇੱਕ ਵਿਅਕਤੀ ਨੇ ਕੋਤਵਾਲੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਦੇ ਘਰੋਂ ਕਰੀਬ 7 ਲੱਖ ਰੁਪਏ ਕੀਮਤ ਦੇ ਸੋਨੇ ਦੇ ਗਹਿਣੇ ਚੋਰੀ ਹੋ ਗਏ ਹਨ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕੀਤੀ।
ਜਾਂਚ ਦੌਰਾਨ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ। ਪੁਲਿਸ ਨੇ ਪਾਇਆ ਕਿ ਚੋਰੀ ਦੀ ਇਸ ਵਾਰਦਾਤ ਨੂੰ ਕਿਸੇ ਬਾਹਰੀ ਵਿਅਕਤੀ ਨੇ ਨਹੀਂ, ਸਗੋਂ ਉਸੇ ਘਰ ਵਿੱਚ ਕੰਮ ਕਰਨ ਵਾਲੀ ਨੌਕਰਾਨੀ ਗੀਤਾ ਰਾਣੀ ਨੇ ਅੰਜਾਮ ਦਿੱਤਾ ਸੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਗੀਤਾ ਰਾਣੀ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਕੋਲੋਂ ਕਰੀਬ 6 ਲੱਖ 50 ਹਜ਼ਾਰ ਰੁਪਏ ਕੀਮਤ ਦੇ ਸੋਨੇ ਦੇ ਗਹਿਣੇ ਬਰਾਮਦ ਕੀਤੇ।
ਪੁਲਿਸ ਕਰ ਰਹੀ ਹੈ ਪੁੱਛਗਿੱਛ
ਫਿਲਹਾਲ ਪੁਲਿਸ ਨੇ ਗੀਤਾ ਰਾਣੀ ਨੂੰ ਰਿਮਾਂਡ 'ਤੇ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਚੋਰੀ ਵਿੱਚ ਕੋਈ ਹੋਰ ਵਿਅਕਤੀ ਤਾਂ ਸ਼ਾਮਲ ਨਹੀਂ ਹੈ ਅਤੇ ਬਾਕੀ ਦੇ ਗਹਿਣੇ ਕਿੱਥੇ ਹਨ। ਪੁਲਿਸ ਮੁਲਜ਼ਮ ਤੋਂ ਹੋਰ ਵੀ ਕਈ ਪਹਿਲੂਆਂ 'ਤੇ ਪੁੱਛਗਿੱਛ ਕਰ ਰਹੀ ਹੈ।
ਬਠਿੰਡਾ ਦੇ ਵਾਰਡ ਨੰਬਰ 25 ਅਧੀਨ ਆਉਂਦੀ ਅਮਰਪੂਰਾ ਬਸਤੀ ਵਿੱਚ ਆਮ ਆਦਮੀ ਪਾਰਟੀ (ਆਪ) ਦਾ ਕਾਫਲਾ ਲਗਾਤਾਰ ਵੱਡਾ ਹੁੰਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਇਲਾਕੇ ਦੇ 50 ਤੋਂ ਵੱਧ ਪਰਿਵਾਰਾਂ ਨੇ 'ਆਪ' ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਪਾਰਟੀ 'ਚ ਕੀਤਾ ਗਿਆ ਨਿੱਘਾ ਸਵਾਗਤ
ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਅਤੇ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਪਰਿਵਾਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਸਨਮਾਨ ਵਜੋਂ ਸਿਰੋਪੇ ਪਾਏ।
ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ: ਮਹਿਤਾ
ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਲ ਹੋਏ ਹਰ ਪਰਿਵਾਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਵਿਕਾਸ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ: ਨਵੇਂ ਮੈਂਬਰ
ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਸਰਕਾਰ ਦੀ ਕਾਰਗੁਜ਼ਾਰੀ ਤੋਂ ਬੇਹੱਦ ਖੁਸ਼ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਨੂੰ ਦੇਖਦਿਆਂ ਉਨ੍ਹਾਂ ਨੇ ਪਾਰਟੀ ਨਾਲ ਜੁੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਭਵਿੱਖ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ।
ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ, ਅਹੁਦੇਦਾਰ ਅਤੇ ਇਲਾਕਾ ਨਿਵਾਸੀ ਮੌਜੂਦ ਸਨ, ਜਿਨ੍ਹਾਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਜੋਸ਼ ਨਾਲ ਸਵਾਗਤ ਕੀਤਾ।
ਬਠਿੰਡਾ ਸਮੇਤ ਪੂਰੇ ਮਾਲਵਾ ਖੇਤਰ ਵਿੱਚ ਇਨ੍ਹੀਂ ਦਿਨੀਂ ਗਰਮੀ ਦਾ ਕਹਿਰ ਜਾਰੀ ਹੈ। ਦਿਨ ਵੇਲੇ ਤਾਪਮਾਨ 42 ਤੋਂ 45 ਡਿਗਰੀ ਸੈਲਸੀਅਸ ਤੱਕ ਪਹੁੰਚਣ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਗਰਮੀ ਦੇ ਥਪੇੜਿਆਂ ਨੇ ਲੋਕਾਂ ਨੂੰ ਝੰਬ ਕੇ ਰੱਖ ਦਿੱਤਾ ਹੈ। ਗਰਮੀ ਦੀ ਇਸ ਤੀਬਰਤਾ ਦਾ ਸਭ ਤੋਂ ਮਾੜਾ ਅਸਰ ਛੋਟੇ ਬੱਚਿਆਂ 'ਤੇ ਪੈ ਰਿਹਾ ਹੈ, ਜਿਸ ਕਾਰਨ ਸ਼ਹਿਰ ਦੇ ਹਸਪਤਾਲਾਂ ਵਿੱਚ ਬਿਮਾਰ ਬੱਚਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ।
ਹਸਪਤਾਲਾਂ ਵਿੱਚ ਬੱਚਿਆਂ ਦੀ ਵਧੀ ਭੀੜ
ਤੇਜ਼ ਗਰਮੀ ਅਤੇ ਲੂ ਕਾਰਨ ਬੱਚਿਆਂ ਵਿੱਚ ਡੀਹਾਈਡਰੇਸ਼ਨ (ਸਰੀਰ ਵਿੱਚ ਪਾਣੀ ਦੀ ਕਮੀ), ਉਲਟੀਆਂ-ਦਸਤ, ਬੁਖ਼ਾਰ ਅਤੇ ਕਮਜ਼ੋਰੀ ਵਰਗੀਆਂ ਸਮੱਸਿਆਵਾਂ ਆਮ ਹੋ ਗਈਆਂ ਹਨ। ਮਾਪੇ ਆਪਣੇ ਬੱਚਿਆਂ ਨੂੰ ਲੈ ਕੇ ਹਸਪਤਾਲਾਂ ਦਾ ਰੁਖ ਕਰ ਰਹੇ ਹਨ। ਛੋਟੇ ਬੱਚੇ ਇਸ ਗਰਮੀ ਤੋਂ ਬਹੁਤ ਜ਼ਿਆਦਾ ਪ੍ਰਭਾਵਿਤ ਹੋ ਰਹੇ ਹਨ, ਜਿਸ ਕਰਕੇ ਉਹ ਬਿਮਾਰ ਪੈ ਰਹੇ ਹਨ।
ਡਾਕਟਰ ਅੰਜਲੀ ਬੰਸਲ ਦੀ ਸਲਾਹ
ਬਠਿੰਡਾ ਦੇ ਨਾਮਵਰ ਬੱਚਿਆਂ ਦੇ ਮਾਹਰ ਡਾ. ਅੰਜਲੀ ਬੰਸਲ ਨੇ ਇਸ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਮਾਪਿਆਂ ਨੂੰ ਵਿਸ਼ੇਸ਼ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ:
ਤਰਲ ਪਦਾਰਥਾਂ ਦਾ ਸੇਵਨ: ਬੱਚਿਆਂ ਨੂੰ ਸਮੇਂ-ਸਮੇਂ 'ਤੇ ਪਾਣੀ, ਨਿੰਬੂ ਪਾਣੀ, ਲੱਸੀ ਜਾਂ ਨਾਰੀਅਲ ਪਾਣੀ ਪਿਲਾਉਂਦੇ ਰਹੋ ਤਾਂ ਜੋ ਉਨ੍ਹਾਂ ਦੇ ਸਰੀਰ ਵਿੱਚ ਪਾਣੀ ਦੀ ਕਮੀ ਨਾ ਹੋਵੇ। ਘਰੇਲੂ ਬਣੇ ਹੋਏ ਪਦਾਰਥਾਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਸਿੱਧੀ ਧੁੱਪ ਤੋਂ ਬਚਾਅ: ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਬੱਚਿਆਂ ਨੂੰ ਘਰੋਂ ਬਾਹਰ ਨਾ ਨਿਕਲਣ ਦਿਓ। ਜੇਕਰ ਬਹੁਤ ਜ਼ਰੂਰੀ ਕੰਮ ਲਈ ਬਾਹਰ ਜਾਣਾ ਪਵੇ ਤਾਂ ਬੱਚਿਆਂ ਦੇ ਸਿਰ ਨੂੰ ਕੱਪੜੇ ਨਾਲ ਢੱਕ ਕੇ ਰੱਖੋ।
ਸੂਤੀ ਕੱਪੜੇ: ਬੱਚਿਆਂ ਨੂੰ ਹਲਕੇ ਰੰਗ ਦੇ ਅਤੇ ਖੁੱਲ੍ਹੇ ਸੂਤੀ ਕੱਪੜੇ ਪਾਓ, ਤਾਂ ਜੋ ਉਨ੍ਹਾਂ ਨੂੰ ਗਰਮੀ ਘੱਟ ਲੱਗੇ ਅਤੇ ਪਸੀਨਾ ਚੰਗੀ ਤਰ੍ਹਾਂ ਸੁੱਕ ਸਕੇ।
ਸਿਹਤਮੰਦ ਖੁਰਾਕ: ਬਾਹਰਲੇ ਅਤੇ ਫਾਸਟ ਫੂਡ ਤੋਂ ਪਰਹੇਜ਼ ਕਰੋ। ਘਰ ਦਾ ਬਣਿਆ ਤਾਜ਼ਾ ਅਤੇ ਹਲਕਾ ਭੋਜਨ ਹੀ ਦਿਓ।
ਲੱਛਣਾਂ ਦੀ ਪਛਾਣ: ਜੇਕਰ ਬੱਚਾ ਜ਼ਿਆਦਾ ਸੁਸਤ ਲੱਗੇ, ਪਿਸ਼ਾਬ ਘੱਟ ਆਵੇ, ਮੂੰਹ ਸੁੱਕ ਜਾਵੇ ਜਾਂ ਬੁਖ਼ਾਰ ਹੋਵੇ, ਤਾਂ ਤੁਰੰਤ ਆਪਣੇ ਨਜ਼ਦੀਕੀ ਡਾਕਟਰ ਨਾਲ ਸੰਪਰਕ ਕਰੋ।
ਡਾਕਟਰਾਂ ਦਾ ਕਹਿਣਾ ਹੈ ਕਿ ਥੋੜ੍ਹੀ ਜਿਹੀ ਸਾਵਧਾਨੀ ਵਰਤ ਕੇ ਅਸੀਂ ਬੱਚਿਆਂ ਨੂੰ ਗਰਮੀ ਦੇ ਮਾੜੇ ਪ੍ਰਭਾਵਾਂ ਤੋਂ ਬਚਾ ਸਕਦੇ ਹਾਂ। ਮਾਪਿਆਂ ਨੂੰ ਬੱਚਿਆਂ ਦੀ ਸਿਹਤ ਪ੍ਰਤੀ ਲਾਪਰਵਾਹੀ ਨਾ ਵਰਤਣ ਦੀ ਸਲਾਹ ਦਿੱਤੀ ਗਈ ਹੈ।
ਥਾਣਾ ਕੋਤਵਾਲੀ ਪੁਲਿਸ ਨੇ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਕਾਰਵਾਈ ਕਰਦਿਆਂ J&K ਬੈਂਕ ਦੇ ਇੱਕ ਸਾਬਕਾ ਮੈਨੇਜਰ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਬੈਂਕਿੰਗ ਪ੍ਰਣਾਲੀ ਦੀ ਦੁਰਵਰਤੋਂ ਕਰਕੇ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਚੂਨਾ ਲਗਾ ਰਹੇ ਸਨ।
ਕੀ ਹੈ ਪੂਰਾ ਮਾਮਲਾ?
ਥਾਣਾ ਕੋਤਵਾਲੀ ਦੇ SHO ਯਾਦਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਥਾਣੇ ਵਿੱਚ ਦਰਜ ਦੋ ਵੱਖ-ਵੱਖ ਮੁਕੱਦਮਿਆਂ (ਨੰਬਰ 99/2026 ਅਤੇ 80/2026) ਦੀ ਜਾਂਚ ਦੌਰਾਨ ਇਹ ਗ੍ਰਿਫ਼ਤਾਰੀਆਂ ਹੋਈਆਂ ਹਨ। ਮੁਲਜ਼ਮਾਂ ਨੇ ਮਿਲੀਭੁਗਤ ਕਰਕੇ ਲੋਕਾਂ ਨਾਲ ਕੁੱਲ 20 ਲੱਖ ਰੁਪਏ ਦੀ ਠੱਗੀ ਮਾਰੀ ਸੀ, ਜਿਸ ਵਿੱਚ ਇੱਕ ਮਾਮਲਾ 5 ਲੱਖ ਰੁਪਏ ਅਤੇ ਦੂਜਾ 15 ਲੱਖ ਰੁਪਏ ਦਾ ਹੈ।
ਕਿਵੇਂ ਚੜ੍ਹੇ ਪੁਲਿਸ ਦੇ ਹੱਥ?
ਪੁਲਿਸ ਟੀਮ ਨੇ ਆਪਣੀ ਤਫਤੀਸ਼ ਨੂੰ ਅੱਗੇ ਵਧਾਉਂਦੇ ਹੋਏ ਵੱਡੀ ਸਫਲਤਾ ਹਾਸਲ ਕੀਤੀ।
ਯਸਪਾਲ ਥਾਪਾ (ਸਾਬਕਾ ਮੈਨੇਜਰ, J&K ਬੈਂਕ): ਇਸ ਨੂੰ ਜੰਮੂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਤਿੰਦਰ ਅਤੇ ਵਿਸ਼ਨੂੰ: ਇਹ ਦੋਵੇਂ ਮੁਲਜ਼ਮ ਮੋਹਾਲੀ ਤੋਂ ਕਾਬੂ ਕੀਤੇ ਗਏ ਹਨ।
ਅੱਗੇ ਦੀ ਕਾਰਵਾਈ
SHO ਯਾਦਵਿੰਦਰ ਸਿੰਘ ਬਰਾੜ ਨੇ ਜਾਣਕਾਰੀ ਦਿੱਤੀ ਕਿ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਇਸ ਘੁਟਾਲੇ ਵਿੱਚ ਹੋਰ ਕੌਣ ਸ਼ਾਮਲ ਹੈ ਅਤੇ ਪੈਸੇ ਦੀ ਵਸੂਲੀ ਕਿੱਥੇ ਕੀਤੀ ਗਈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਜਲਦ ਹੀ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
SHO ਨੇ ਦੱਸੀ ਆਹ ਗੱਲ…
SHO ਯਾਦਵਿੰਦਰ ਸਿੰਘ ਬਰਾੜ ਨੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਥਾਣਾ ਕੋਤਵਾਲੀ ਵਿੱਚ ਦਰਜ ਦੋ ਠੱਗੀ ਦੇ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ J&K ਬੈਂਕ ਦੇ ਸਾਬਕਾ ਮੈਨੇਜਰ ਜਸਪਾਲ ਬਾਪਾ ਨੂੰ ਜੰਮੂ ਤੋਂ ਅਤੇ ਜਤਿੰਦਰ ਤੇ ਵਿਸ਼ਨੂੰ ਨੂੰ ਮੋਹਾਲੀ ਤੋਂ ਕਾਬੂ ਕੀਤਾ ਗਿਆ ਹੈ। ਇੱਕ ਮਾਮਲੇ ਵਿੱਚ 5 ਲੱਖ ਅਤੇ ਦੂਜੇ ਵਿੱਚ 15 ਲੱਖ ਰੁਪਏ ਦੀ ਠੱਗੀ ਸਾਹਮਣੇ ਆਈ ਹੈ। ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।
ਲੋਕਲ ਬਾਡੀ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋਈ ਪਈ ਹੈ, ਜਿਸ ਕਰਕੇ ਹਰ ਪਾਰਟੀ ਪੱਬਾਂ ਭਾਰ ਹੋਈ ਪਈ ਹੈ। ਕਈ ਆਗੂ ਵੀ ਇੱਕ ਪਾਰਟੀ ਤੋਂ ਦੂਜੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਰਹੇ ਹਨ। ਰਾਮਪੁਰਾ ਫੂਲ ਤੋਂ ਵੱਡੀ ਗਣਿਤੀ ਦੇ ਵਿੱਚ ਲੋਕਾਂ ਨੇ ਆਪ ਪਾਰਟੀ ਦਾ ਪੱਲਾ ਫੜਿਆ ਹੈ। ਦੱਸ ਦਈਏ ਪੰਜਾਬ ਦੇ ਸਭ ਤੋਂ ਵੱਡੇ ਪਿੰਡ ਮਹਿਰਾਜ ਵਿੱਚ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ (AAP) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਦੇ 54 ਪਰਿਵਾਰ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਅਗਵਾਈ ਵਿੱਚ 'ਆਪ' ਵਿੱਚ ਸ਼ਾਮਲ ਹੋ ਗਏ।
ਵਿਧਾਇਕ ਬਲਕਾਰ ਸਿੱਧੂ ਦੇ ਮੁੱਖ ਬਿਆਨ:
ਵਿਕਾਸ ਕਾਰਜਾਂ ਤੋਂ ਪ੍ਰਭਾਵਿਤ: ਵਿਧਾਇਕ ਸਿੱਧੂ ਨੇ ਪਾਰਟੀ ‘ਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਫੈਸਲਿਆਂ ਤੋਂ ਖੁਸ਼ ਹੋ ਕੇ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ।
13 ਵਾਰਡਾਂ 'ਚ ਜਿੱਤ ਦਾ ਦਾਅਵਾ
ਉਨ੍ਹਾਂ ਭਰੋਸਾ ਜਤਾਇਆ ਕਿ ਮਹਿਰਾਜ ਨਗਰ ਪੰਚਾਇਤ ਚੋਣਾਂ ਵਿੱਚ ਪਾਰਟੀ ਸਾਰੇ 13 ਵਾਰਡਾਂ ਵਿੱਚ ਸ਼ਾਨਦਾਰ ਜਿੱਤ ਦਰਜ ਕਰੇਗੀ।
ਕਰੋੜਾਂ ਦੇ ਪ੍ਰੋਜੈਕਟ: ਉਨ੍ਹਾਂ ਕਿਹਾ ਕਿ ਮਹਿਰਾਜ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਲਿਆਉਂਦੇ ਗਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਵਿਰੋਧੀਆਂ 'ਤੇ ਨਿਸ਼ਾਨਾ: ਵਿਧਾਇਕ ਨੇ ਰਵਾਇਤੀ ਪਾਰਟੀਆਂ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਜਨਤਾ ਨੇ ਹੁਣ ਭ੍ਰਿਸ਼ਟ ਰਾਜਨੀਤੀ ਨੂੰ ਨਕਾਰ ਕੇ ਇਮਾਨਦਾਰ ਰਾਜਨੀਤੀ ਨੂੰ ਚੁਣ ਲਿਆ ਹੈ।
ਇਸ ਮੌਕੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ 'ਆਪ' ਆਗੂ, ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।
ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਟੋਲ ਪਲਾਜ਼ਾ ਕਰਮਚਾਰੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਬੰਧਕਾਂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਆਪਣੀਆਂ ਮੰਗਾਂ ਦੇ ਸਮਰਥਨ ਵਿੱਚ ਕਰਮਚਾਰੀਆਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਬਠਿੰਡਾ ਅਧੀਨ ਆਉਂਦੇ 8 ਟੋਲ ਪਲਾਜ਼ਾ ਪੂਰੀ ਤਰ੍ਹਾਂ ਫ੍ਰੀ ਕਰ ਦਿੱਤੇ ਗਏ ਹਨ।
ਦੱਸ ਦਈਏ ਲਈ ਟੋਲ ਪਲਾਜ਼ਾ ਯੂਨੀਅਨ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਯੂਨੀਅਨ ਨੇ ਕਿਹਾ ਕਿ ਜੇਕਰ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ 21 ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਮੁਫਤ ਕਰ ਦਿੱਤਾ ਜਾਏਗਾ। ਅੱਜ ਦੁਪਹਿਰ 3 ਵਜੇ ਮਗਰੋਂ ਟੋਲ ਮੁਫਤ ਹੋਣਗੇ।
ਕਿਉਂ ਹੋ ਰਿਹਾ ਹੈ ਪ੍ਰਦਰਸ਼ਨ?
ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ਨੇ ਟੋਲ ਪ੍ਰਬੰਧਕਾਂ 'ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਰਮਚਾਰੀਆਂ ਤੋਂ ਰੋਜ਼ਾਨਾ 12 ਤੋਂ 14 ਘੰਟੇ ਤੱਕ ਜ਼ਬਰਦਸਤੀ ਕੰਮ ਲਿਆ ਜਾ ਰਿਹਾ ਹੈ। ਤਨਖਾਹਾਂ ਵੀ ਘੱਟ ਹਨ।
ਇੱਕ ਵਿਅਕਤੀ ਤੋਂ ਤਿੰਨ-ਤਿੰਨ ਬੰਦਿਆਂ ਦਾ ਕੰਮ ਕਰਵਾ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ।
ਮਿਹਨਤ ਦੇ ਬਾਵਜੂਦ ਕਰਮਚਾਰੀਆਂ ਨੂੰ ਤਨਖਾਹਾਂ ਸਮੇਂ ਸਿਰ ਨਹੀਂ ਦਿੱਤੀਆਂ ਜਾ ਰਹੀਆਂ।
ਯੂਨੀਅਨ ਦੀ ਚੇਤਾਵਨੀ
ਯੂਨੀਅਨ ਆਗੂਆਂ ਨੇ ਸਾਫ਼ ਕਰ ਦਿੱਤਾ ਹੈ ਕਿ ਇਹ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪ੍ਰਬੰਧਕ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਕੇ ਲਿਖਤੀ ਭਰੋਸਾ ਨਹੀਂ ਦਿੰਦੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਸਰਕਾਰ ਜਾਂ ਪ੍ਰਬੰਧਕਾਂ ਨੇ ਇਸ ਮਸਲੇ ਦਾ ਕੋਈ ਹੱਲ ਨਾ ਕੱਢਿਆ, ਤਾਂ ਸੰਘਰਸ਼ ਨੂੰ ਤੇਜ਼ ਕਰਦਿਆਂ ਪੂਰੇ ਪੰਜਾਬ ਦੇ ਟੋਲ ਪਲਾਜ਼ਾ ਫ੍ਰੀ ਕਰ ਦਿੱਤੇ ਜਾਣਗੇ।
ਫਿਲਹਾਲ ਟੋਲ ਫ੍ਰੀ ਹੋਣ ਕਾਰਨ ਵਾਹਨ ਚਾਲਕਾਂ ਨੂੰ ਵੱਡੀ ਰਾਹਤ ਮਿਲੀ ਹੈ, ਪਰ ਕਰਮਚਾਰੀਆਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ।
2 ਅਪ੍ਰੈਲ ਯਾਨੀਕਿ ਲੰਘੇ ਦਿਨ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਦੇ ਕਾਂਗਰਸ ਦੇ ਆਗੂ ਖੁਸ਼ਬਾਜ ਸਿੰਘ ਜਟਾਣਾ ਅਤੇ ਉਨ੍ਹਾਂ ਦੇ ਡਰਾਈਵਰ ਦੀ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਹੋ ਗਈ। ਹਾਦਸੇ ਵਿੱਚ ਉਨ੍ਹਾਂ ਦਾ ਗੰਨਮੈਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਖਬਰ ਸੁਣਦੇ ਹੀ ਤਲਵੰਡੀ ਸਾਬੋ ਵਿੱਚ ਸੋਗ ਦੀ ਲਹਿਰ ਦੌੜ ਗਈ।
ਇੰਝ ਵਾਪਰਿਆ ਹਾਦਸਾ
ਜਾਣਕਾਰੀ ਅਨੁਸਾਰ, ਹਾਦਸਾ ਸੋਨੀਪਤ ਤੋਂ ਲੰਘਦੇ ਈਸਟਰਨ ਪੇਰੀਫੇਲ ਐਕਸਪ੍ਰੈਸ ਹਾਈਵੇਅ 'ਤੇ ਜਖੌਲੀ ਟੋਲ ਪਲਾਜ਼ਾ ਨੇੜੇ ਵਾਪਰਿਆ, ਜਿਥੇ ਤੇਜ਼ ਰਫ਼ਤਾਰ ਟਰੱਕ ਨੇ ਆਗੂ ਦੀ ਡਿਫੈਂਡਰ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਦੌਰਾਨ ਆਗੂ ਖੁਸ਼ਬਾਜ ਜਟਾਣਾ ਅਤੇ ਕਾਰ ਡਰਾਈਵਰ ਪਰਮਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਗੰਨਮੈਨ ਕਰਨਦੀਪ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ, ਜਿਸ ਨੂੰ ਤੁਰੰਤ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਘਟਨਾ ਦਾ ਪਤਾ ਲੱਗਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਸੋਨੀਪਤ ਪੁਲਿਸ ਨੇ ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਸੀ।
ਅੱਜ ਹੋਏਗਾ ਸੰਸਕਾਰ
ਜਟਾਣਾ ਪਰਿਵਾਰ ਵੱਲੋਂ ਸੋਸ਼ਲ ਮੀਡੀਆ ਦੇ ਰਾਹੀਂ ਦੱਸਿਾ ਗਿਆ ਹੈ ਕਿ ਖੁਸ਼ਬਾਜ ਸਿੰਘ ਜਟਾਣਾ ਦਾ ਅੰਤਿਮ ਸੰਸਕਾਰ ਅੱਜ ਮਿਤੀ 3 ਅਪ੍ਰੈਲ 2026 (ਸ਼ੁੱਕਰਵਾਰ) ਨੂੰ ਦੁਪਹਿਰ 3:00 ਵਜੇ, ਸਸਕਾਰ ਗਰਾਊਂਡ, ਦਾਣਾ ਮੰਡੀ, ਬਠਿੰਡਾ ਵਿਖੇ ਕੀਤਾ ਜਾਵੇਗਾ।
ਖੁਸ਼ਬਾਜ ਜਟਾਣਾ ਪੰਜਾਬ ਕਾਂਗਰਸ ਦੇ ਸੀ ਐਕਟਿਵ ਮੈਂਬਰ
ਦੱਸ ਦਈਏ ਕਿ ਖੁਸ਼ਬਾਜ ਸਿੰਘ ਜਟਾਣਾ ਕਾਂਗਰਸ ਦੇ ਸਰਗਰਮ ਮੈਂਬਰ ਸਨ। ਉਹ ਪੰਜਾਬ ਕਾਂਗਰਸ ਦੇ ਬਠਿੰਡਾ ਦਿਹਾਤੀ ਦੇ ਸਾਬਕਾ ਪ੍ਰਧਾਨ ਅਤੇ ਤਲਵੰਡੀ ਸਾਬੋ ਹਲਕੇ ਤੋਂ ਯੂਥ ਕਾਂਗਰਸ ਦੇ ਸਾਬਕਾ ਵਾਈਸ ਪ੍ਰਧਾਨ ਵੀ ਸਨ। ਕਾਂਗਰਸ ਸਰਕਾਰ ਦੌਰਾਨ ਉਹ ਚੇਅਰਮੈਨ ਦੇ ਅਹੁਦੇ 'ਤੇ ਵੀ ਰਹੇ ਸਨ। ਜ਼ਿਕਰਯੋਗ ਹੈ ਕਿ ਉਹ ਤਲਵੰਡੀ ਸਾਬੋ ਤੋਂ ਦੋ ਵਾਰ ਵਿਧਾਨ ਸਭਾ ਦੀਆਂ ਚੋਣਾਂ ਲੜ ਚੁੱਕੇ ਹਨ। ਪਰ ਦੋਵੇਂ ਵਾਰ ਹੀ ਕਿਸਮਤ ਨੇ ਉਨ੍ਹਾਂ ਦਾ ਸਾਥ ਨਹੀਂ ਦਿੱਤਾ, ਉਨ੍ਹਾਂ ਨੂੰ ਥੋੜੀਆਂ ਵੋਟਾਂ ਨਾਲ ਹਰ ਦਾ ਸਾਹਮਣੇ ਕਰਨਾ ਪਿਆ ਸੀ।