GTC News
ਪੰਜਾਬ ਦੇ ਫ਼ਤਿਹਗੜ੍ਹ ਸਾਹਿਬ ਵਿੱਚ ਇੱਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ, ਜਿੱਥੇ ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਪਲਟਦੇ ਹੀ ਉਸ ਵਿੱਚ ਬਿਜਲੀ ਦਾ ਕਰੰਟ ਫੈਲ ਗਿਆ। ਇਸ ਦਰਦਨਾਕ ਹਾਦਸੇ ਵਿੱਚ 8 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚ ਦੋ ਸਗੇ ਭਰਾ ਵੀ ਸ਼ਾਮਲ ਹਨ।
ਇਸ ਹਾਦਸੇ ਵਿੱਚ ਬੱਚਿਆਂ ਅਤੇ ਔਰਤਾਂ ਸਮੇਤ 21 ਸ਼ਰਧਾਲੂ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਜਿਸ ਵੇਲੇ ਇਹ ਹਾਦਸਾ ਵਾਪਰਿਆ, ਉਸ ਸਮੇਂ ਬੱਸ ਵਿੱਚ ਕੁੱਲ 40 ਲੋਕ ਸਵਾਰ ਸਨ।
ਸਭ ਤੋਂ ਵੱਧ ਦੁੱਖ ਦੀ ਗੱਲ ਇਹ ਹੈ ਕਿ ਇਹ ਹਾਦਸਾ ਮੰਜ਼ਿਲ ਦੇ ਬਿਲਕੁਲ ਨੇੜੇ ਆ ਕੇ ਵਾਪਰਿਆ। ਸਾਰੇ ਸ਼ਰਧਾਲੂਆਂ ਨੇ ਮਹਿਜ਼ ਡੇਢ ਕਿਲੋਮੀਟਰ ਬਾਅਦ ਬੱਸ ਤੋਂ ਉਤਰ ਕੇ ਆਪਣੇ ਘਰਾਂ ਨੂੰ ਜਾਣਾ ਸੀ, ਪਰ ਉਸ ਤੋਂ ਪਹਿਲਾਂ ਹੀ ਇਹ ਕਹਿਰ ਵਾਪਰ ਗਿਆ।
ਵਿਸਾਖੀ ਦਾ ਮੇਲਾ ਦੇਖ ਕੇ ਪਰਤ ਰਹੇ ਸਨ ਸ਼ਰਧਾਲੂ
ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਸ੍ਰੀ ਅਨੰਦਪੁਰ ਸਾਹਿਬ ਵਿਖੇ 14 ਅਪ੍ਰੈਲ ਨੂੰ ਵਿਸਾਖੀ ਦਾ ਮੇਲਾ ਲੱਗਿਆ ਹੋਇਆ ਸੀ। ਇਸੇ ਮੇਲੇ ਵਿੱਚ ਨਤਮਸਤਕ ਹੋਣ ਅਤੇ ਸ਼ਮੂਲੀਅਤ ਕਰਨ ਲਈ ਫ਼ਤਿਹਗੜ੍ਹ ਸਾਹਿਬ ਤੋਂ ਸ਼ਰਧਾਲੂਆਂ ਦੀ ਇਹ ਬੱਸ ਸ੍ਰੀ ਅਨੰਦਪੁਰ ਸਾਹਿਬ ਗਈ ਸੀ।
ਦਿਨ ਵੇਲੇ ਮੇਲੇ ਦੀਆਂ ਰੌਣਕਾਂ ਦੇਖਣ ਅਤੇ ਮੱਥਾ ਟੇਕਣ ਤੋਂ ਬਾਅਦ, ਰਾਤ ਨੂੰ ਸਾਰੇ ਸ਼ਰਧਾਲੂ ਬੱਸ ਵਿੱਚ ਸਵਾਰ ਹੋ ਕੇ ਵਾਪਸ ਆਪਣੇ ਘਰਾਂ ਨੂੰ ਪਰਤ ਰਹੇ ਸਨ। ਪਰ ਕਿਸੇ ਨੂੰ ਕੀ ਪਤਾ ਸੀ ਕਿ ਘਰ ਪਹੁੰਚਣ ਤੋਂ ਮਹਿਜ਼ ਕੁਝ ਮਿੰਟ ਪਹਿਲਾਂ ਹੀ ਇਹ ਭਿਆਨਕ ਭਾਣਾ ਵਰਤ ਜਾਵੇਗਾ।
ਬੱਸ ਪਲਟਣ ਕਾਰਨ ਪੈ ਗਿਆ ਚੀਕ-ਚਿਹਾੜਾ
ਬੱਸ ਦੇ ਪਲਟਦੇ ਸਾਰ ਹੀ ਅੰਦਰ ਸਵਾਰ ਸ਼ਰਧਾਲੂ ਇੱਕ-ਦੂਜੇ ਦੇ ਉੱਪਰ ਜਾ ਗਿਰੇ, ਜਿਸ ਕਾਰਨ ਹਰ ਪਾਸੇ ਚੀਕ-ਚਿਹਾੜਾ ਪੈ ਗਿਆ। ਇਸ ਹਾਦਸੇ ਵਿੱਚ ਕਈ ਲੋਕਾਂ ਦੇ ਹੱਥਾਂ-ਪੈਰਾਂ ਅਤੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ। ਖਿੜਕੀਆਂ ਦੇ ਕੱਚ ਟੁੱਟ ਕੇ ਸਵਾਰੀਆਂ ਦੇ ਸਰੀਰ ਵਿੱਚ ਖੁੱਭ ਗਏ, ਜੋ ਮੌਤ ਦਾ ਮੁੱਖ ਕਾਰਨ ਬਣੇ। ਇਸ ਭਿਆਨਕ ਹਾਦਸੇ ਵਿੱਚ ਕੁੱਲ 8 ਲੋਕਾਂ ਦੀ ਮੌਤ ਹੋ ਗਈ ਹੈ।
ਸਥਾਨਕ ਲੋਕਾਂ ਨੇ ਮਸੀਹਾ ਬਣ ਕੇ ਬਚਾਈਆਂ ਜਾਨਾਂ
ਹਾਦਸੇ ਤੋਂ ਤੁਰੰਤ ਬਾਅਦ ਬੱਸ ਅੰਦਰ ਫਸੇ ਸ਼ਰਧਾਲੂਆਂ ਵਿੱਚ ਪਏ ਚੀਕ-ਚਿਹਾੜੇ ਨੂੰ ਸੁਣ ਕੇ ਕੁੱਝ ਲੋਕ ਜੋ ਕਿ ਸੈਰ ਕਰ ਰਹੇ ਸੀ, ਤੁਰੰਤ ਪਹੁੰਚ ਗਏ। ਉਨ੍ਹਾਂ ਨੇ ਫੋਨ ਕਰਕੇ ਪਿੰਡ ਦੇ ਹੋਰ ਲੋਕਾਂ ਨੂੰ ਵੀ ਮਦਦ ਲਈ ਬੁਲਾ ਲਿਆ।
ਐਂਬੂਲੈਂਸ ਅਤੇ ਪੁਲਿਸ ਦੀ ਉਡੀਕ ਕੀਤੇ ਬਿਨਾਂ, ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ ਖ਼ੁਦ ਹੀ ਬੱਸ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਅੰਦਰ ਫਸੇ ਜ਼ਖਮੀਆਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ। ਜਦੋਂ ਐਂਬੂਲੈਂਸਾਂ ਮੌਕੇ 'ਤੇ ਪਹੁੰਚੀਆਂ, ਤਾਂ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। 12 ਜ਼ਖਮੀਆਂ ਨੂੰ ਮੋਰਿੰਡਾ ਅਤੇ 9 ਜ਼ਖਮੀਆਂ ਨੂੰ ਫਤਿਹਗੜ੍ਹ ਸਾਹਿਬ ਦੇ ਹਸਪਤਾਲਾਂ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਸਥਾਨਕ ਲੋਕਾਂ ਦੀ ਇਸ ਫ਼ੌਰੀ ਮਦਦ ਨੇ ਕਈ ਲੋਕਾਂ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ।
ਐਸ.ਐਸ.ਪੀ. ਬੋਲੇ- ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ
ਫ਼ਤਿਹਗੜ੍ਹ ਸਾਹਿਬ ਦੇ ਐਸ.ਐਸ.ਪੀ. ਡਾ. ਸ਼ੁਭਮ ਅਗਰਵਾਲ ਨੇ ਦੱਸਿਆ ਕਿ ਜਿਸ ਪਿੰਡ ਹਿੰਮਤਪੁਰਾ ਵਿੱਚ ਇਹ ਹਾਦਸਾ ਵਾਪਰਿਆ, ਉੱਥੋਂ ਮਹਿਜ਼ ਡੇਢ ਕਿਲੋਮੀਟਰ ਦੀ ਦੂਰੀ 'ਤੇ ਸਥਿਤ ਪਿੰਡ ਮੈਣ ਮਾਜਰਾ ਵਿਖੇ ਸਾਰੇ ਸ਼ਰਧਾਲੂਆਂ ਨੇ ਉਤਰਨਾ ਸੀ। ਪਰ ਮੰਜ਼ਿਲ 'ਤੇ ਪਹੁੰਚਣ ਤੋਂ ਕੁਝ ਮਿੰਟ ਪਹਿਲਾਂ ਹੀ ਇਹ ਦੁਖਦਾਈ ਘਟਨਾ ਵਾਪਰ ਗਈ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਭੇਜੀਆਂ ਗਈਆਂ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ, ਜਦਕਿ ਗੰਭੀਰ ਜ਼ਖਮੀਆਂ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪੀ.ਜੀ.ਆਈ. (PGI) ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਬੱਸ ਨੂੰ ਸੜਕ ਤੋਂ ਹਟਾ ਕੇ ਸਾਈਡ 'ਤੇ ਕਰ ਦਿੱਤਾ ਹੈ ਤਾਂ ਜੋ ਆਵਾਜਾਈ ਵਿੱਚ ਵਿਘਨ ਨਾ ਪਵੇ। ਐਸ.ਐਸ.ਪੀ. ਨੇ ਕਿਹਾ ਕਿ ਇਹ ਹਾਦਸਾ ਕਿਉਂ ਅਤੇ ਕਿਵੇਂ ਵਾਪਰਿਆ, ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਗਟਾਇਆ ਅਫ਼ਸੋਸ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਐਕਸ ਉੱਤੇ ਪੋਸਟ ਕਰਦੇ ਹੋਏ ਲਿਖਿਆ
"ਇਸ ਹਾਦਸੇ ਬਾਰੇ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਜਿਨ੍ਹਾਂ ਲੋਕਾਂ ਨੇ ਇਸ ਘਟਨਾ ਵਿੱਚ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ, ਮੈਂ ਉਨ੍ਹਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ। ਮੈਂ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਸਿਹਤਯਾਬ ਹੋਣ ਦੀ ਅਰਦਾਸ ਕਰਦਾ ਹਾਂ।"
ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਸਣੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਪੋਸਟ ਪਾ ਕੇ ਲਿਖਿਆ  ਹੈ- ‘ਖ਼ਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਜਾ ਰਹੇ ਸ਼ਰਧਾਲੂਆਂ ਦੀ ਬੱਸ ਸ੍ਰੀ ਫਤਹਿਗੜ੍ਹ ਸਾਹਿਬ ਦੇ ਪਿੰਡ ਮੈਣ ਮਾਜਰੀ ਕੋਲ ਪਲਟਣ ਦੀ ਬਹੁਤ ਦੁਖਦਾਈ ਖ਼ਬਰ ਪ੍ਰਾਪਤ
ਹੋਈ ਹੈ।
ਇਸ ਹਾਦਸੇ ਵਿੱਚ 6 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ ਅਤੇ ਕਈ ਸ਼ਰਧਾਲੂ ਜ਼ਖ਼ਮੀ ਹੋਏ ਹਨ।
ਗੁਰੂ ਸਾਹਿਬ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪੀੜਤ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਜ਼ਖ਼ਮੀਆਂ ਦੀ ਜਲਦ ਤੰਦਰੁਸਤੀ ਲਈ ਕਾਮਨਾ ਕਰਦਾ ਹਾਂ’’