GTC News
ਪੰਜਾਬ ਵਿੱਚ ਸਰਕਾਰੀ ਕੰਮਕਾਜ ਵਿੱਚ ਲਾਪਰਵਾਹੀ ਅਤੇ ਅਨੁਸ਼ਾਸਨਹੀਣਤਾ ਨੂੰ ਲੈ ਕੇ ਪ੍ਰਸ਼ਾਸਨ ਸਖ਼ਤ ਮੋਡ ਵਿੱਚ ਨਜ਼ਰ ਆ ਰਿਹਾ ਹੈ। ਤਾਜ਼ਾ ਮਾਮਲੇ ਵਿੱਚ ਫਾਜ਼ਿਲਕਾ ਵਿਖੇ ਬੀਡੀਪੀਓ (BDPO) ਲਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਇੱਕ ਅਧਿਕਾਰਤ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਅਤੇ ਵਿਭਾਗੀ ਲਾਪਰਵਾਹੀ ਦੇ ਚਲਦਿਆਂ ਇਹ ਸਖ਼ਤ ਕਦਮ ਚੁੱਕਿਆ ਗਿਆ ਹੈ।
ਮੀਟਿੰਗ ਵਿੱਚ ਗੈਰਹਾਜ਼ਰੀ ਅਤੇ ਸ਼ਿਕਾਇਤ ਦਾ ਮਾਮਲਾ:
ਪ੍ਰਾਪਤ ਵੇਰਵਿਆਂ ਮੁਤਾਬਕ, ਫਾਜ਼ਿਲਕਾ ਵਿੱਚ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਇੱਕ ਅਹਿਮ ਮੀਟਿੰਗ ਬੁਲਾਈ ਗਈ ਸੀ, ਜਿਸ ਵਿੱਚ ਸਬੰਧਤ ਬੀਡੀਪੀਓ ਦੀ ਹਾਜ਼ਰੀ ਲਾਜ਼ਮੀ ਤੌਰ 'ਤੇ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ। ਪਰ ਇਸ ਸਭ ਦੇ ਬਾਵਜੂਦ ਬੀਡੀਪੀਓ ਲਾਲ ਸਿੰਘ ਮੀਟਿੰਗ ਵਿੱਚੋਂ ਗੈਰਹਾਜ਼ਰ ਰਹੇ। ਹੈਰਾਨੀ ਦੀ ਗੱਲ ਇਹ ਰਹੀ ਕਿ ਮੀਟਿੰਗ ਵਿੱਚ ਗੈਰਹਾਜ਼ਰ ਰਹਿਣ ਤੋਂ ਬਾਅਦ ਉਲਟਾ ਬੀਡੀਪੀਓ ਵੱਲੋਂ ਆਪਣੀ ਗੈਰਹਾਜ਼ਰੀ ਸਬੰਧੀ ਵਿਭਾਗੀ ਕਾਰਵਾਈ ਲਈ ਇੱਕ ਲਿਖਤੀ ਸ਼ਿਕਾਇਤ ਅੱਗੇ ਭੇਜ ਦਿੱਤੀ ਗਈ, ਜਿਸ ਨੂੰ ਪ੍ਰਸ਼ਾਸਨ ਨੇ ਗੰਭੀਰਤਾ ਨਾਲ ਲਿਆ।
ਪਹਿਲਾਂ ਵੀ ਚਾਰ ਵਾਰ ਲਿਖਿਆ ਜਾ ਚੁੱਕਿਆ ਸੀ ਵਿਭਾਗੀ ਕਾਰਵਾਈ ਲਈ
ਵਿਕਾਸ ਵਿਭਾਗ ਦੇ ਵਧੀਕ ਡਿਪਟੀ ਕਮਿਸ਼ਨਰ (ADC) ਜਗਵਿੰਦਰਜੀਤ ਸਿੰਘ ਗਰੇਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਡੀਪੀਓ ਲਾਲ ਸਿੰਘ ਵਿਰੁੱਧ ਪਹਿਲਾਂ ਵੀ ਵੱਖ-ਵੱਖ ਮਾਮਲਿਆਂ ਵਿੱਚ ਕਾਰਵਾਈ ਕਰਨ ਲਈ ਉੱਚ ਅਧਿਕਾਰੀਆਂ ਨੂੰ ਚਾਰ ਵਾਰ ਲਿਖਿਆ ਜਾ ਚੁੱਕਿਆ ਸੀ। ਉਨ੍ਹਾਂ ਦੇ ਕੰਮਕਾਜ ਅਤੇ ਅਣਗਹਿਲੀ ਨੂੰ ਲੈ ਕੇ ਵਿਭਾਗ ਕੋਲ ਪਹਿਲਾਂ ਹੀ ਕਈ ਸ਼ਿਕਾਇਤਾਂ ਦਰਜ ਸਨ, ਜਿਸ ਦੇ ਆਧਾਰ 'ਤੇ ਹੁਣ ਜਾ ਕੇ ਵਿਭਾਗ ਨੇ ਅੰਤਿਮ ਅਤੇ ਸਖ਼ਤ ਕਾਰਵਾਈ ਕੀਤੀ ਹੈ।
ਮੁਅੱਤਲੀ ਦੌਰਾਨ ਮਿਲਣ ਵਾਲਾ ਗੁਜ਼ਾਰਾ ਭੱਤਾ:
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਜਾਰੀ ਹੁਕਮਾਂ ਮੁਤਾਬਕ, ਮੁਅੱਤਲੀ/ਬਰਖਾਸਤਗੀ ਦੀ ਇਸ ਮਿਆਦ ਦੌਰਾਨ ਕਰਮਚਾਰੀ (ਲਾਲ ਸਿੰਘ) ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮ (CSR), ਭਾਗ 1, ਦੇ ਨਿਯਮ 7.2 ਦੇ ਤਹਿਤ ਨਿਯਮਾਂ ਮੁਤਾਬਕ ਗੁਜ਼ਾਰਾ ਭੱਤਾ (Subsistence Allowance) ਦਿੱਤਾ ਜਾਵੇਗਾ। ਹਾਲਾਂਕਿ, ਇਹ ਭੱਤਾ ਇਸ ਸ਼ਰਤ 'ਤੇ ਮਿਲੇਗਾ ਕਿ ਉਨ੍ਹਾਂ ਨੂੰ ਆਪਣੇ ਮਨੋਨੀਤ ਹੈੱਡਕੁਆਰਟਰ ਤੋਂ ਇੱਕ ਸਰਟੀਫਿਕੇਟ ਪੇਸ਼ ਕਰਨਾ ਹੋਵੇਗਾ, ਜਿਸ ਵਿੱਚ ਇਹ ਥਾਪਿਆ ਗਿਆ ਹੋਵੇ ਕਿ ਉਹ ਇਸ ਮੁਅੱਤਲੀ ਦੀ ਮਿਆਦ ਦੌਰਾਨ ਕਿਸੇ ਹੋਰ ਲਾਭ ਵਾਲੇ ਕਾਰੋਬਾਰ ਜਾਂ ਨੌਕਰੀ ਵਿੱਚ ਸ਼ਾਮਲ ਨਹੀਂ ਹਨ।
ਫ਼ਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਜਲਾਲਾਬਾਦ ਦੇ ਡੀਐਸਪੀ (DSP) ਗੁਰਸੇਵਕ ਸਿੰਘ ਬਰਾੜ ਵਿਰੁੱਧ ਐਫਆਈਆਰ (FIR) ਦਰਜ ਕੀਤੀ ਗਈ ਹੈ। ਡੀਐਸਪੀ ਉੱਤੇ ਬਿਜਲੀ ਵਿਭਾਗ ਦੇ ਇੱਕ ਜੂਨੀਅਰ ਇੰਜੀਨੀਅਰ (JE) ਨੂੰ ਝੂਠੇ ਨਸ਼ਾ ਤਸਕਰੀ ਦੇ ਮਾਮਲੇ (NDPS Act) ਵਿੱਚ ਫਸਾਉਣ ਦੀ ਕੋਸ਼ਿਸ਼ ਕਰਨ ਦੇ ਗੰਭੀਰ ਦੋਸ਼ ਲੱਗੇ ਹਨ।
ਕੀ ਹੈ ਪੂਰਾ ਮਾਮਲਾ?
ਮਾਮਲੇ ਮੁਤਾਬਕ, ਬਿਜਲੀ ਵਿਭਾਗ ਦੇ ਜੇਈ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਸ ਦੀ ਕਾਰ ਵਿੱਚੋਂ ਕਥਿਤ ਤੌਰ 'ਤੇ ਸ਼ੱਕੀ ਨਸ਼ੀਲੀ ਵਸਤੂ ਬਰਾਮਦ ਕਰਵਾ ਕੇ ਉਸ ਉੱਤੇ ਐਨਡੀਪੀਐਸ ਐਕਟ ਤਹਿਤ ਝੂਠਾ ਮੁਕੱਦਮਾ ਦਰਜ ਕਰਨ ਦਾ ਯਤਨ ਕੀਤਾ ਗਿਆ ਸੀ। ਹਾਲਾਂਕਿ, ਬਾਅਦ ਵਿੱਚ ਕੀਤੀ ਗਈ ਜਾਂਚ ਵਿੱਚ ਇਹ ਸਪੱਸ਼ਟ ਹੋਇਆ ਕਿ ਕਾਰ ਵਿੱਚੋਂ ਬਰਾਮਦ ਕੀਤਾ ਗਿਆ ਪਦਾਰਥ ਨਸ਼ੀਲਾ ਨਹੀਂ ਸੀ।
ਅਦਾਲਤ ਦੇ ਹੁਕਮਾਂ 'ਤੇ ਕਾਰਵਾਈ
ਇਸ ਮਾਮਲੇ ਵਿੱਚ ਪਹਿਲਾਂ ਤਿੰਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਦਾਲਤ ਨੇ ਸਖ਼ਤ ਰੁਖ ਅਖਤਿਆਰ ਕੀਤਾ ਅਤੇ ਅਦਾਲਤੀ ਹੁਕਮਾਂ ਤੋਂ ਬਾਅਦ ਹੁਣ ਡੀਐਸਪੀ ਗੁਰਸੇਵਕ ਸਿੰਘ ਬਰਾੜ ਨੂੰ ਵੀ ਇਸ ਕੇਸ ਵਿੱਚ ਨਾਮਜ਼ਦ ਕਰ ਲਿਆ ਗਿਆ ਹੈ। ਸੀਆਈਏ (CIA) ਸਟਾਫ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਜੇਈ ਨੂੰ ਇਸ ਮਾਮਲੇ ਵਿੱਚੋਂ ਰਾਹਤ ਮਿਲੀ ਹੈ।
ਜਾਂਚ ਜਾਰੀ
ਡੀਐਸਪੀ ਉੱਤੇ ਲੱਗੇ ਇਨ੍ਹਾਂ ਦੋਸ਼ਾਂ ਨੇ ਪੁਲਿਸ ਵਿਭਾਗ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਫਿਲਹਾਲ ਇਸ ਪੂਰੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਹ ਦੇਖਣਾ ਹੋਵੇਗਾ ਕਿ ਜਾਂਚ ਦੇ ਦੌਰਾਨ ਹੋਰ ਕਿਹੜੇ ਤੱਥ ਸਾਹਮਣੇ ਆਉਂਦੇ ਹਨ।
ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡਾ ਧਮਾਕਾ ਹੋਇਆ ਜਦੋਂ ਫਾਜ਼ਿਲਕਾ ਤੋਂ ਭਾਰਤੀ ਜਨਤਾ ਪਾਰਟੀ (BJP) ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਨਿਲ ਕੁਮਾਰ ਸੇਠੀ ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ। ਲੰਘੇ ਦਿਨ (12 ਮਈ) ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਸਵਾਗਤ ਕੀਤਾ।
CM ਮਾਨ ਨੇ ਕਰਵਾਇਆ ਪਾਰਟੀ 'ਚ ਸ਼ਾਮਿਲ
ਆਪ ਪਾਰਟੀ ਵੱਲੋਂ ਵੀ ਫੇਸਬੁੱਕ ਉੱਤੇ ਪੋਸਟ ਕਰਦੇ ਹੋਏ ਲਿਖਿਆ- ''ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਅੱਜ 'ਆਪ' 'ਚ ਸ਼ਾਮਲ ਹੋ ਗਏ। CM ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਮੂਲੀਅਤ ਕਰਵਾਈ।  ਪਰਿਵਾਰ 'ਚ ਸ਼ਾਮਲ ਹੋਣ 'ਤੇ ਆਮ ਆਦਮੀ ਪਾਰਟੀ ਉਨ੍ਹਾਂ ਦਾ ਸਵਾਗਤ ਕਰਦੀ ਹੈ।''
ਨਜ਼ਰਅੰਦਾਜ਼ ਕੀਤੇ ਜਾਣ ਕਾਰਨ ਛੱਡੀ ਪਾਰਟੀ
ਅਨਿਲ ਸੇਠੀ ਨੇ ਪਾਰਟੀ ਛੱਡਣ ਤੋਂ ਪਹਿਲਾਂ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਆਪਣਾ ਅਸਤੀਫਾ ਭੇਜਿਆ। ਉਨ੍ਹਾਂ ਦੋਸ਼ ਲਗਾਇਆ ਕਿ ਫਾਜ਼ਿਲਕਾ ਭਾਜਪਾ ਇਕਾਈ ਵਿੱਚ ਉਨ੍ਹਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਨ੍ਹਾਂ ਨੇ ਇਹ ਕਦਮ ਚੁੱਕਿਆ। ਉਨ੍ਹਾਂ ਦੇ 'ਆਪ' ਵਿੱਚ ਜਾਣ ਨਾਲ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਦੇ ਸਿਆਸੀ ਸਮੀਕਰਨ ਬਦਲਣ ਦੀ ਸੰਭਾਵਨਾ ਹੈ।
ਸੁਰਜੀਤ ਜਿਆਣੀ ਦਾ ਪਲਟਵਾਰ: "ਇਹ ਰਾਜਨੀਤਿਕ ਖੁਦਕੁਸ਼ੀ ਹੈ"
ਅਨਿਲ ਸੇਠੀ ਦੇ ਇਸ ਫੈਸਲੇ 'ਤੇ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਸੁਰਜੀਤ ਜਿਆਣੀ ਨੇ ਤਿੱਖਾ ਹਮਲਾ ਕੀਤਾ ਹੈ। ਜਿਆਣੀ ਨੇ ਕਿਹਾ ਕਿ ਅਨਿਲ ਸੇਠੀ ਨੇ 'ਆਪ' ਵਿੱਚ ਸ਼ਾਮਲ ਹੋ ਕੇ ਆਪਣੀ "ਰਾਜਨੀਤਿਕ ਖੁਦਕੁਸ਼ੀ" ਕਰ ਲਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹੀ ਸੇਠੀ ਨੂੰ ਪਛਾਣ ਦਿੱਤੀ ਅਤੇ ਕੌਂਸਲ ਪ੍ਰਧਾਨ ਬਣਾਇਆ ਸੀ। ਜਿਆਣੀ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਚੋਣਾਂ ਲੜਨ ਲਈ ਉਮੀਦਵਾਰਾਂ ਦੀ ਘਾਟ ਹੈ, ਇਸੇ ਲਈ ਉਹ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਤੋੜ ਰਹੀ ਹੈ।
ਸਿਆਸੀ ਹਲਚਲ ਤੇਜ਼
ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਹਾਜ਼ਰੀ ਵਿੱਚ ਹੋਈ ਇਸ ਸ਼ਮੂਲੀਅਤ ਨੇ ਫਾਜ਼ਿਲਕਾ ਦੀ ਰਾਜਨੀਤੀ ਵਿੱਚ ਗਰਮਾ-ਗਰਮੀ ਪੈਦਾ ਕਰ ਦਿੱਤੀ ਹੈ। 'ਆਪ' ਦਾ ਕਹਿਣਾ ਹੈ ਕਿ ਉਹ ਅਨਿਲ ਸੇਠੀ ਦਾ ਪਰਿਵਾਰ ਵਿੱਚ ਸਵਾਗਤ ਕਰਦੇ ਹਨ ਅਤੇ ਉਹ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਏ ਹਨ।
ਕਹਿੰਦੇ ਨੇ ਕਦੋਂ ਕਿਸਮਤ ਪਲਟੀ ਮਾਰ ਜਾਏ ਇਸ ਦਾ ਪਤਾ ਹੀ ਨਹੀਂ ਚੱਲਦਾ ਹੈ। ਜੀ ਹਾਂ ਅਜਿਹਾ ਹੀ ਕੁੱਝ ਹੋਇਆ ਫਾਜ਼ਿਲਕਾ ਦੇ ਕਿਸਾਨ ਬਲਵਿੰਦਰ ਸਿੰਘ ਨਾਲ, ਜਦੋਂ ਉਨ੍ਹਾਂ ਦੀ ਕਿਸਮਤ ਅਚਾਨਕ ਚਮਕ ਗਈ ਜਦੋਂ ਉਨ੍ਹਾਂ ਨੇ ਪਹਿਲੀ ਵਾਰ ਲਾਟਰੀ ਵਿੱਚ ਇੱਕ ਲੱਖ ਰੁਪਏ ਜਿੱਤ ਲਏ। ਬਲਵਿੰਦਰ ਸਿੰਘ ਦੀ 8 ਏਕੜ ਕਣਕ ਦੀ ਫਸਲ ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਤਬਾਹ ਹੋ ਗਈ ਸੀ, ਜਿਸ ਕਾਰਨ ਉਹ ਮਾਨਸਿਕ ਪਰੇਸ਼ਾਨੀ ਵਿੱਚ ਸੀ। ਉਸ ਦੇ ਦੋਸਤ ਰਜਿੰਦਰ ਸਿੰਘ ਦੀ ਜਿੱਤ ਤੋਂ ਪ੍ਰੇਰਿਤ ਹੋ ਕੇ, ਬਲਵਿੰਦਰ ਨੇ ਵੀ ਕਿਸਮਤ ਅਜ਼ਮਾਉਣ ਦਾ ਫੈਸਲਾ ਕੀਤਾ ਅਤੇ 150 ਰੁਪਏ ਦੀ ਟਿਕਟ ਖਰੀਦੀ, ਜਿਸ ਨੇ ਉਸ ਨੂੰ ਇੱਕ ਲੱਖ ਰੁਪਏ ਦਾ ਇਨਾਮ ਨਿਕਲ ਗਿਆ।
ਔਖੇ ਸਮੇਂ ਰੱਬ ਨੇ ਇੰਝ ਫੜ੍ਹੀ ਬਾਂਹ
ਫਾਜ਼ਿਲਕਾ ਵਿੱਚ ਹਾਲ ਹੀ ਵਿੱਚ ਹੋਈ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਕਈ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਹਾਲਾਂਕਿ, ਕਿਸਾਨ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿੱਤੀ ਮਦਦ ਦੀ ਮੰਗ ਕਰ ਰਹੇ ਹਨ। ਅਤੇ ਉਹ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਇਸ ਦੌਰਾਨ, ਫਾਜ਼ਿਲਕਾ ਦੇ ਪਿੰਡ ਚੂਵੜੀਆਂਵਾਲੀ ਦਾ ਰਹਿਣ ਵਾਲਾ ਕਿਸਾਨ ਬਲਵਿੰਦਰ ਸਿੰਘ ਆਪਣੀ ਖਰਾਬ ਹੋਈ ਕਣਕ ਦੀ ਫਸਲ ਦੀ ਸਮੱਸਿਆ ਕਾਰਨ ਪਹਿਲੀ ਵਾਰ ਲਾਟਰੀ ਟਿਕਟ ਖਰੀਦ ਕੇ ਆਪਣੀ ਕਿਸਮਤ ਅਜ਼ਮਾਉਣਾ ਚਾਹੁੰਦਾ ਸੀ। ਜਿਸ 'ਤੇ ਇੱਕ ਲੱਖ ਰੁਪਏ ਦਾ ਇਨਾਮ ਨਿਕਲਿਆ ਹੈ। ਕਿਸਾਨ ਦਾ ਕਹਿਣਾ ਹੈ ਕਿ ਕੁਦਰਤ ਨੇ ਉਸਦੀ ਫਸਲ ਮਾਰ ਦਿੱਤੀ ਹੈ, ਪਰ ਕਿਸਮਤ ਨੇ ਉਸਦਾ ਸਾਥ ਦਿੱਤਾ ਹੈ।
ਜਾਣਕਾਰੀ ਦਿੰਦੇ ਹੋਏ ਕਿਸਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਫਾਜ਼ਿਲਕਾ ਪਿੰਡ ਦਾ ਰਹਿਣ ਵਾਲਾ ਹੈ ਅਤੇ ਖੇਤੀ ਕਰਦਾ ਹੈ। ਇਸ ਵਾਰ ਮੀਂਹ ਅਤੇ ਗੜ੍ਹੇਮਾਰੀ ਨੇ ਉਸਦੀ ਅੱਠ ਏਕੜ ਕਣਕ ਦੀ ਫਸਲ ਨੂੰ ਨੁਕਸਾਨ ਪਹੁੰਚਾਇਆ ਹੈ। ਜਿਸ ਕਾਰਨ ਉਹ ਬਹੁਤ ਪਰੇਸ਼ਾਨ ਸੀ। ਇੱਕ ਹਫ਼ਤਾ ਪਹਿਲਾਂ ਹੀ ਉਸਦੇ ਦੋਸਤ ਰਜਿੰਦਰ ਸਿੰਘ ਨੇ ਡੇਢ ਲੱਖ ਦੀ ਲਾਟਰੀ ਜਿੱਤੀ ਸੀ। ਜਿਸਨੂੰ ਦੇਖ ਕੇ ਉਸਨੇ ਵੀ ਆਪਣੀ ਕਿਸਮਤ ਅਜ਼ਮਾਉਣ ਬਾਰੇ ਸੋਚਿਆ ਅਤੇ ਫਾਜ਼ਿਲਕਾ ਮਲੋਟ ਹਾਈਵੇਅ 'ਤੇ ਸੇਤੀਆ ਲਾਟਰੀ ਤੋਂ 150 ਰੁਪਏ ਦੀ ਲਾਟਰੀ ਟਿਕਟ ਖਰੀਦੀ। ਜਿਸ 'ਤੇ ਕਿਸਮਤ ਨੇ ਉਸ 'ਤੇ ਇਸ ਤਰ੍ਹਾਂ ਮਿਹਰ ਕੀਤੀ ਕਿ ਉਸਨੂੰ ਇੱਕ ਲੱਖ ਰੁਪਏ ਦਾ ਇਨਾਮ ਮਿਲਿਆ। ਪਰਿਵਾਰ ‘ਚ ਖੁਸ਼ੀ ਦੀ ਲਹਿਰ ਛਾਈ ਹੋਈ ਹੈ।
ਲਾਟਰੀ ਡਾਇਰੈਕਟਰ ਨਰੇਸ਼ ਸੇਤੀਆ ਨੇ ਕਿਹਾ ਕਿ ਬਲਵਿੰਦਰ ਸਿੰਘ ਪਹਿਲੀ ਵਾਰ ਉਨ੍ਹਾਂ ਦੀ ਦੁਕਾਨ 'ਤੇ ਆਇਆ ਸੀ। ਜਿਸਨੇ ਗੋਆ ਸਟੇਟ ਲਾਟਰੀ ਰਾਜਸ਼੍ਰੀ 150 ਟਿਕਟ ਨੰਬਰ 95295 ਖਰੀਦਿਆ ਜਿਸ 'ਤੇ ਇੱਕ ਲੱਖ ਦਾ ਦੂਜਾ ਇਨਾਮ ਨਿਕਲਿਆ ਹੈ।