GTC News
ਫਿਰੋਜ਼ਪੁਰ ਪੁਲਿਸ ਦੇ ਸ਼ਿਕੰਜੇ ਵਿੱਚ ਇੱਕ ਵੱਡੀ ਮੱਛੀ ਫਸਣ ਦੀ ਖ਼ਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਦੇ ਇੰਚਾਰਜ ਇੰਸਪੈਕਟਰ ਬਲਦੇਵ ਸਿੰਘ ਪਤਲੀ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ।
ਇੰਝ ਕੀਤਾ ਗਿਆ ਕਾਬੂ
ਜਾਣਕਾਰੀ ਮੁਤਾਬਕ ਬਲਦੇਵ ਸਿੰਘ ਪਤਲੀ ਆਪਣੀ ਪ੍ਰਾਈਵੇਟ ਗੱਡੀ ’ਤੇ ਫਿਰੋਜ਼ਪੁਰ ਤੋਂ ਮੋਗਾ ਰੋਡ ਵੱਲ ਜਾ ਰਿਹਾ ਸੀ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ, ਜਿਸ ਤੋਂ ਬਾਅਦ ਨਾਕਾਬੰਦੀ ਕਰਕੇ ਗੱਡੀ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਪੁਲਿਸ ਵੱਲੋਂ ਇੰਸਪੈਕਟਰ ਬਲਦੇਵ ਸਿੰਘ ਪਤਲੀ ਨੂੰ ਕਾਬੂ ਕਰ ਲਿਆ ਗਿਆ ਅਤੇ ਉਸ ਕੋਲੋਂ ਸਾਢੇ ਤਿੰਨ ਕਿਲੋ ਹੈਰੋਇਨ ਸਮੇਤ 6 ਹਥਿਆਰ ਬਰਾਮਦ ਕੀਤੇ ਗਏ ਹਨ।
ਜਾਂਚ 'ਚ ਹੋਣਗੇ ਵੱਡੇ ਖੁਲਾਸੇ
ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹੁਣ ਪੁਲਿਸ ਵੱਲੋਂ ਇਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦਾ ਮੁੱਖ ਐਂਗਲ ਇਹ ਵੀ ਹੈ ਕਿ ਇਸ ਨਸ਼ਾ ਤਸਕਰੀ ਦੇ ਕੰਮ ਵਿੱਚ ਇੰਸਪੈਕਟਰ ਦੇ ਨਾਲ ਹੋਰ ਕਿੰਨੇ ਵਿਅਕਤੀ ਸ਼ਾਮਲ ਸਨ ਅਤੇ ਇਹ ਨੈੱਟਵਰਕ ਕਿੱਥੋਂ ਤੱਕ ਫੈਲਿਆ ਹੋਇਆ ਸੀ। ਇਸ ਸਬੰਧੀ ਐਸ.ਐਸ.ਪੀ. ਸਰਬਜੀਤ ਸਿੰਘ ਫਿਰੋਜ਼ਪੁਰ ਨੇ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਨੋਟ: ਪੰਜਾਬ ਅਤੇ ਦੇਸ਼ ਦੀਆਂ ਬ੍ਰੇਕਿੰਗ ਖ਼ਬਰਾਂ ਦੇਖਣ ਲਈ ਤੁਸੀਂ ਸਾਡੀ ਐਪ GTC Network ਨੂੰ ਡਾਊਨਲੋਡ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ GTC News ਦੇ YouTube ਚੈਨਲ ਨੂੰ Subscribe ਕਰ ਲਵੋ। ਜੀਟੀਸੀ ਨਿਊਜ਼ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ,ਐਕਸ (ਪਹਿਲਾਂ ਟਵਿੱਟਰ) 'ਤੇ ਵੀ ਫੋਲੋ ਕਰ ਸਕਦੇ ਹੋ।
ਫਿਰੋਜ਼ਪੁਰ ਜ਼ਿਲ੍ਹੇ ਵਿੱਚ ਭਾਰਤੀ ਜਨਤਾ ਪਾਰਟੀ (BJP) ਅਤੇ ਕਾਂਗਰਸ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਦੋਵਾਂ ਪਾਰਟੀਆਂ ਦੇ ਕਈ ਸੀਨੀਅਰ ਆਗੂ ਅਤੇ ਕੌਂਸਲਰ ਆਪਣੇ ਸਮਰਥਕਾਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ ਹੋ ਗਏ। ਮੋਗਾ ਵਿੱਚ ਹੋਈ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਇਨ੍ਹਾਂ ਸਾਰੇ ਆਗੂਆਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।
ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ ਹੋਣ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ  ਇਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਹੇਠ ਲਿਖੇ ਨਾਮ ਸ਼ਾਮਲ ਹਨ:  ਅਮਰਜੀਤ ਸਿੰਘ ਘਾਰੂ: ਭਾਜਪਾ ਜ਼ਿਲ੍ਹਾ ਫਿਰੋਜ਼ਪੁਰ ਦੇ ਉਪ ਪ੍ਰਧਾਨ।
ਸੁਖਚੈਨ ਸਿੰਘ ਖੋਸਾ: ਮੁੱਦਕੀ ਬਲਾਕ ਪ੍ਰਧਾਨ ਅਤੇ ਟਰੱਕ ਯੂਨੀਅਨ ਦੇ ਪ੍ਰਧਾਨ।
ਵਰਿੰਦਰਜੀਤ ਸਿੰਘ ਕੰਗ: ਦੋ ਵਾਰ ਸਾਬਕਾ ਸਿਟੀ ਕੌਂਸਲਰ।
ਬਲਵਿੰਦਰ ਸਿੰਘ ਮਹਾਲਮ: ਕਾਂਗਰਸ ਦੇ ਸਾਬਕਾ ਉਪ ਪ੍ਰਧਾਨ।
ਭਾਈ ਸਾਹਿਬ ਰਾਮ ਸਿੰਘ ਟਕਸਾਲ ਵਾਲੇ: ਭਾਜਪਾ ਸਰਕਲ ਸ਼ੇਰ ਖਾਨ ਦੇ ਉਪ ਪ੍ਰਧਾਨ।  ਨਿਰਮਲ ਸਿੰਘ ਕੰਗ ਭੰਗਰ: ਆਪਣੇ ਕਈ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ।
ਪਾਰਟੀ ਲੀਡਰਸ਼ਿਪ ਵੱਲੋਂ ਨਿੱਘਾ ਸਵਾਗਤ
ਪਾਰਟੀ ਦੇ ਸੀਨੀਅਰ ਆਗੂ ਤਰਸੇਮ ਸਿੰਘ ਨੇ ਸਾਰੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦਾ ਪਾਰਟੀ ਵਿੱਚ ਭਰਵਾਂ ਸਵਾਗਤ ਕੀਤਾ। ਇਸ ਮੌਕੇ ਜ਼ੋਨ ਇੰਚਾਰਜ ਜਸਕਰਨ ਸਿੰਘ ਕਾਨ੍ਹ ਸਿੰਘ ਵਾਲਾ, ਮਨਪ੍ਰੀਤ ਸਿੰਘ ਇਆਲੀ, ਬਾਬੂ ਸਿੰਘ ਬਰਾੜ, ਕਾਬਲ ਸਿੰਘ ਸ਼ਹਿਜ਼ਾਦੀ ਅਤੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਭੁੱਲਰ ਸਮੇਤ ਕਈ ਮੁੱਖ ਅਧਿਕਾਰੀ ਮੌਜੂਦ ਰਹੇ।
ਸੰਗਠਨ ਨੂੰ ਮਜ਼ਬੂਤ ਕਰਨ 'ਤੇ ਜ਼ੋਰ
ਪਾਰਟੀ ਆਗੂਆਂ ਨੇ ਕਿਹਾ ਕਿ ਫਿਰੋਜ਼ਪੁਰ ਦੇ ਇਨ੍ਹਾਂ ਪ੍ਰਮੁੱਖ ਆਗੂਆਂ ਦੇ ਸ਼ਾਮਲ ਹੋਣ ਨਾਲ ਜ਼ਿਲ੍ਹੇ ਵਿੱਚ ਪਾਰਟੀ ਦਾ ਸੰਗਠਨ ਕਾਫ਼ੀ ਮਜ਼ਬੂਤ ​​ਹੋਵੇਗਾ। ਆਉਣ ਵਾਲੇ ਦਿਨਾਂ ਵਿੱਚ ਪਾਰਟੀ ਨੂੰ ਬੂਥ ਅਤੇ ਪਿੰਡ ਪੱਧਰ 'ਤੇ ਸਰਗਰਮ ਕੀਤਾ ਜਾਵੇਗਾ ਅਤੇ ਆਮ ਲੋਕਾਂ ਨਾਲ ਜੁੜੇ ਬੁਨਿਆਦੀ ਮੁੱਦਿਆਂ ਨੂੰ ਜ਼ੋਰ-ਸ਼ੋਰ ਨਾਲ ਉਜਾਗਰ ਕੀਤਾ ਜਾਵੇਗਾ। ਨਵੇਂ ਸ਼ਾਮਲ ਹੋਏ ਆਗੂਆਂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਅਹਿਦ ਲਿਆ।
ਜਿਵੇਂ-ਜਿਵੇਂ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਉਵੇਂ-ਉਵੇਂ ਸਿਆਸੀ ਪਾਰਾ ਗਰਮਾਉਂਦਾ ਜਾ ਰਿਹਾ ਹੈ। ਹਰ ਪਾਰਟੀ ਆਪਣੇ ਆਪ ਨੂੰ ਮਜ਼ਬੂਤ ਕਰਨ ਦੇ ਲਈ ਹਰ ਤਰ੍ਹਾਂ ਦਾ ਜੋੜ-ਤੋੜ ਲਗਾ ਰਹੀ ਹੈ। ਫਿਰੋਜ਼ਪੁਰ ਜ਼ਿਲ੍ਹੇ ਦੀ ਸਿਆਸਤ ਵਿੱਚ ਇੱਕ ਬਹੁਤ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਸਾਬਕਾ ਗੈਂਗਸਟਰ ਤੋਂ ਸਿਆਸਤਦਾਨ ਬਣੇ ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਫਿਰੋਜ਼ਪੁਰ (ਜੀਰਾ) ਫੇਰੀ ਦੌਰਾਨ ਇਹ ਵੱਡਾ ਸਿਆਸੀ ਕਦਮ ਸਾਹਮਣੇ ਆਇਆ ਹੈ, ਜਿੱਥੇ ਮੁੱਖ ਮੰਤਰੀ ਨੇ ਖ਼ੁਦ ਉਨ੍ਹਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਇਸ ਘਟਨਾ ਨਾਲ ਖ਼ਾਸ ਕਰਕੇ ਜੀਰਾ ਵਿਧਾਨ ਸਭਾ ਹਲਕੇ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸਿਆਸੀ ਸਮੀਕਰਨ ਪੂਰੀ ਤਰ੍ਹਾਂ ਬਦਲਣ ਦੀ ਚਰਚਾ ਛਿੜ ਗਈ ਹੈ।
ਕੌਣ ਹਨ ਗੁਰਪ੍ਰੀਤ ਸਿੰਘ ਸੇਖੋਂ?
ਗੁਰਪ੍ਰੀਤ ਸਿੰਘ ਸੇਖੋਂ ਪੰਜਾਬ ਦੇ ਬਹੁਤ ਚਰਚਿਤ ਚਿਹਰਿਆਂ ਵਿੱਚੋਂ ਇੱਕ ਰਹੇ ਹਨ। ਉਨ੍ਹਾਂ ਦਾ ਨਾਂ ਸਾਲ 2016 ਦੇ ਬਹੁਤ ਚਰਚਿਤ ਨਾਭਾ ਜੇਲ੍ਹ ਬ੍ਰੇਕ ਕਾਂਡ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਕੁਝ ਹਥਿਆਰਬੰਦ ਵਿਅਕਤੀਆਂ ਨੇ ਜੇਲ੍ਹ ਤੋੜ ਕੇ ਕਈ ਹਾਈ-ਪ੍ਰੋਫਾਈਲ ਕੈਦੀਆਂ ਨੂੰ ਭਜਾ ਦਿੱਤਾ ਸੀ। ਹਾਲਾਂਕਿ, ਲੰਮਾ ਸਮਾਂ ਜੇਲ੍ਹ ਵਿੱਚ ਬਿਤਾਉਣ ਅਤੇ ਕਾਨੂੰਨੀ ਪ੍ਰਕਿਰਿਆਵਾਂ ਤੋਂ ਬਾਅਦ, ਸੇਖੋਂ ਨੇ ਆਪਣਾ ਅਪਰਾਧਿਕ ਅਤੀਤ ਪਿੱਛੇ ਛੱਡ ਕੇ ਮੁੱਖ ਮੰਤਰੀ ਅਤੇ ਸਮਾਜਿਕ ਜੀਵਨ ਵਿੱਚ ਮੋੜਾ ਕੱਟਣ ਦਾ ਦਾਅਵਾ ਕੀਤਾ ਹੈ।
ਇਲਾਕੇ ਵਿੱਚ ਲਗਾਤਾਰ ਵਧ ਰਹੀ ਹੈ ਸਿਆਸੀ ਪੈਂਠ
ਛਲੇ ਕੁਝ ਮਹੀਨਿਆਂ ਤੋਂ ਗੁਰਪ੍ਰੀਤ ਸਿੰਘ ਸੇਖੋਂ ਜੀਰਾ ਹਲਕੇ ਵਿੱਚ ਆਪਣੀ ਸਿਆਸੀ ਹੋਂਦ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਸਰਗਰਮ ਸਨ। ਉਨ੍ਹਾਂ ਨੇ ਹਾਲ ਹੀ ਵਿੱਚ ਜੀਰਾ ਵਿਖੇ ਆਪਣਾ ਨਵਾਂ ਸਿਆਸੀ ਦਫ਼ਤਰ ਵੀ ਖੋਲ੍ਹਿਆ ਸੀ ਅਤੇ ਆਉਣ ਵਾਲੇ ਸਮੇਂ ਵਿੱਚ ਚੋਣ ਲੜਨ ਦੀ ਇੱਛਾ ਜਤਾਈ ਸੀ। ਇਸ ਤੋਂ ਇਲਾਵਾ, ਹਾਲੀਆ ਨਗਰ ਪੰਚਾਇਤ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੌਰਾਨ ਵੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨੇ ਚੰਗਾ ਪ੍ਰਭਾਵ ਛੱਡਿਆ ਹੈ, ਜਿਸ ਨਾਲ ਇਲਾਕੇ ਵਿੱਚ ਉਨ੍ਹਾਂ ਦਾ ਅਧਾਰ ਹੋਰ ਮਜ਼ਬੂਤ ਹੋਇਆ ਹੈ।
ਸਿਆਸੀ ਹਲਕਿਆਂ ਵਿੱਚ ਚਰਚਾਵਾਂ ਦਾ ਦੌਰ ਤੇਜ਼  ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹੁਣ ਇਹ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਪਾਰਟੀ ਉਨ੍ਹਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਕੋਈ ਵੱਡੀ ਜ਼ਿੰਮੇਵਾਰੀ ਸੌਂਪ ਸਕਦੀ ਹੈ। ਸੇਖੋਂ ਦੇ 'ਆਪ' ਵਿੱਚ ਜਾਣ ਨਾਲ ਸੱਤਾਧਾਰੀ ਪਾਰਟੀ ਨੂੰ ਸਰਹੱਦੀ ਖੇਤਰ ਵਿੱਚ ਕਿਹੋ ਜਿਹਾ ਲਾਭ ਮਿਲਦਾ ਹੈ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ, ਪਰ ਫ਼ਿਲਹਾਲ ਇਸ ਫ਼ੈਸਲੇ ਨੇ ਪੰਜਾਬ ਦੀ ਸਿਆਸਤ ਵਿੱਚ ਗਰਮਾਹਟ ਜ਼ਰੂਰ ਲਿਆ ਦਿੱਤੀ ਹੈ।
ਪੰਜਾਬ ਭਾਜਪਾ ਦੇ ਅੰਦਰ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਜੀ ਹਾਂ ਭਾਰਤੀ ਜਨਤਾ ਪਾਰਟੀ (BJP) ਦੀ ਫਿਰੋਜ਼ਪੁਰ ਜ਼ਿਲ੍ਹਾ ਇਕਾਈ ਨੇ ਅਨੁਸ਼ਾਸਨ ਨੂੰ ਬਰਕਰਾਰ ਰੱਖਣ ਲਈ ਇੱਕ ਸਖ਼ਤ ਕਦਮ ਚੁੱਕਦਿਆਂ ਪਾਰਟੀ ਦੇ 4 ਪ੍ਰਮੁੱਖ ਆਗੂਆਂ ਨੂੰ ਪਾਰਟੀ ਵਿੱਚੋਂ 6 ਸਾਲਾਂ ਲਈ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਇਹ ਫੈਸਲਾ ਭਾਜਪਾ ਦੀ ਜ਼ਿਲ੍ਹਾ ਕੋਰ ਕਮੇਟੀ, ਜ਼ਿਲ੍ਹਾ ਟੀਮ ਅਤੇ ਅਨੁਸ਼ਾਸਨੀ ਕਮੇਟੀ ਦੀ ਇੱਕ ਸਾਂਝੀ ਮੀਟਿੰਗ ਦੌਰਾਨ ਲਿਆ ਗਿਆ ਹੈ।
ਇਨ੍ਹਾਂ ਆਗੂਆਂ ‘ਤੇ ਡਿੱਗੀ ਗਾਜ਼
ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਆਗੂਆਂ ਉੱਤੇ ਕਾਰਵਾਈ ਕੀਤੀ ਗਈ ਹੈ, ਉਨ੍ਹਾਂ ਵਿੱਚ ਰਜੇਸ਼ ਕੁਮਾਰ ਨਿੰਦੀ, ਰਿਤੂ ਧਵਨ, ਚਰਨਪ੍ਰੀਤ ਅਤੇ ਅਸ਼ਵਨੀ ਗਰੋਵਰ ਸ਼ਾਮਲ ਹਨ। ਇਨ੍ਹਾਂ ਆਗੂਆਂ 'ਤੇ ਦੋਸ਼ ਹੈ ਕਿ ਨਗਰ ਕੌਂਸਲ ਚੋਣਾਂ ਦੌਰਾਨ ਇਨ੍ਹਾਂ ਨੇ ਪਾਰਟੀ ਦੇ ਅਧਿਕਾਰਤ ਉਮੀਦਵਾਰਾਂ ਦੇ ਵਿਰੁੱਧ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ, ਜੋ ਕਿ ਸਿੱਧੇ ਤੌਰ 'ਤੇ ਪਾਰਟੀ ਵਿਰੋਧੀ ਗਤੀਵਿਧੀ ਹੈ।
ਅਨੁਸ਼ਾਸਨ ਨਾਲ ਕੋਈ ਸਮਝੌਤਾ ਨਹੀਂ: ਸਰਬਜੀਤ ਸਿੰਘ ਬਾਠ
ਸਰਬਜੀਤ ਸਿੰਘ ਬਾਠ ਨੇ ਸਪੱਸ਼ਟ ਕੀਤਾ ਕਿ ਭਾਜਪਾ ਇੱਕ ਅਨੁਸ਼ਾਸਨਬੱਧ ਪਾਰਟੀ ਹੈ ਅਤੇ ਇੱਥੇ ਪਾਰਟੀ ਦੇ ਫੈਸਲਿਆਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਆਗੂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸੰਗਠਨ ਨੂੰ ਮਜ਼ਬੂਤ ਕਰਨ ਲਈ ਇਹ ਕਾਰਵਾਈ ਕਰਨੀ ਬੇਹੱਦ ਜ਼ਰੂਰੀ ਸੀ। ਮੀਟਿੰਗ ਵਿੱਚ ਮੌਜੂਦ ਹੋਰ ਸੀਨੀਅਰ ਆਗੂਆਂ ਨੇ ਵੀ ਇਸ ਫੈਸਲੇ ਦਾ ਸਮਰਥਨ ਕਰਦਿਆਂ ਕਿਹਾ ਕਿ ਪਾਰਟੀ ਦੀ ਮਰਿਆਦਾ ਨੂੰ ਕਾਇਮ ਰੱਖਣਾ ਹਰ ਵਰਕਰ ਅਤੇ ਆਗੂ ਦੀ ਜ਼ਿੰਮੇਵਾਰੀ ਹੈ।
ਸਿਆਸੀ ਗਲਿਆਰਿਆਂ ਵਿੱਚ ਹਲਚਲ
ਇਸ ਸਖ਼ਤ ਕਾਰਵਾਈ ਤੋਂ ਬਾਅਦ ਫਿਰੋਜ਼ਪੁਰ ਦੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਮਚ ਗਈ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਫੈਸਲੇ ਨਾਲ ਆਉਣ ਵਾਲੇ ਸਮੇਂ ਵਿੱਚ ਸਥਾਨਕ ਰਾਜਨੀਤੀ ਵਿੱਚ ਵੱਡੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ। ਫਿਲਹਾਲ, ਇਸ ਕਾਰਵਾਈ ਨੇ ਪਾਰਟੀ ਦੇ ਅੰਦਰੂਨੀ ਹਿੱਸਿਆਂ ਵਿੱਚ ਇੱਕ ਸਾਫ਼ ਸੰਦੇਸ਼ ਭੇਜ ਦਿੱਤਾ ਹੈ ਕਿ ਅਨੁਸ਼ਾਸਨਹੀਣਤਾ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਦੇ ਸੀਆਈਏ (CIA) ਵਿੰਗ ਵਿੱਚ ਤਾਇਨਾਤ ਇੱਕ ਏਐਸਆਈ (ASI) ਗੁਰਜੀਤ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਿਸ ਤੋਂ ਬਾਅਦ ਮਹਿਕਮੇ ਦੇ ਵਿੱਚ ਹਲਚਲ ਮੱਚ ਗਈ।
2.30 ਲੱਖ ਰੁਪਏ ‘ਚ ਤੈਅ ਹੋਇਆ ਸੀ ਸੌਦਾ
ਮਿਲੀ ਜਾਣਕਾਰੀ ਅਨੁਸਾਰ, ਨੌਰੰਗ ਕੇ ਸਿਆਲ ਪਿੰਡ ਦੇ ਰਹਿਣ ਵਾਲੇ ਇੱਕ ਵਿਅਕਤੀ ਖ਼ਿਲਾਫ਼ ਪਿਛਲੇ ਮਹੀਨੇ ਨਸ਼ਾ ਤਸਕਰੀ (NDPS) ਦਾ ਮਾਮਲਾ ਦਰਜ ਹੋਇਆ ਸੀ। ਏਐਸਆਈ ਨੇ ਇਸ ਕੇਸ ਵਿੱਚੋਂ ਸ਼ਿਕਾਇਤਕਰਤਾ ਦਾ ਨਾਮ ਕੱਢਣ ਬਦਲੇ 2.50 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਬਾਅਦ ਵਿੱਚ ਇਹ ਸੌਦਾ 2.30 ਲੱਖ ਰੁਪਏ ਵਿੱਚ ਤੈਅ ਹੋਇਆ, ਜਿਸ ਵਿੱਚੋਂ ਪੀੜਤ ਵਿਅਕਤੀ ਪਹਿਲਾਂ ਹੀ 1 ਲੱਖ ਰੁਪਏ ਐਡਵਾਂਸ ਦੇ ਚੁੱਕਾ ਸੀ।
ਵਿਜੀਲੈਂਸ ਦੀ ਟੀਮ ਨੇ ਇੰਝ ਜਾਲ ਵਿਛਾ ਕੀਤਾ ਕਾਬੂ
ਬਾਕੀ ਰਹਿੰਦੇ 1.30 ਲੱਖ ਰੁਪਏ ਲੈਂਦੇ ਸਮੇਂ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਵਿਜੀਲੈਂਸ ਨੇ ਏਐਸਆਈ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਹਾਲੀ ਦੇ ਵਿਜੀਲੈਂਸ ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ।
ਫਿਰੋਜ਼ਪੁਰ ਜ਼ਿਲ੍ਹੇ ਦੇ ਮਖੂ ਬਾਜ਼ਾਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦੋ ਅਣਪਛਾਤੇ ਵਿਅਕਤੀਆਂ ਨੇ ਇੱਕ ਦੁਕਾਨਦਾਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਚਿੱਟੇ ਦਿਨ ਹੀ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ, ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਦਹਿਸ਼ਤ ਫੈਲ ਗਈ।
ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈ, ਹੋਈ ਮੌਤ
ਮਿਲੀ ਜਾਣਕਾਰੀ ਅਨੁਸਾਰ, ਬਾਜ਼ਾਰ ਵਿੱਚ ਸਥਿਤ 'ਗਾਬਾ ਕਰਿਆਨਾ ਸਟੋਰ' ਦੇ ਮਾਲਕ ਕਾਲਾ ਗਾਬਾ ਆਪਣੀ ਦੁਕਾਨ 'ਤੇ ਮੌਜੂਦ ਸਨ। ਇਸੇ ਦੌਰਾਨ ਦੋ ਅਣਪਛਾਤੇ ਵਿਅਕਤੀ ਉੱਥੇ ਆਏ ਅਤੇ ਉਨ੍ਹਾਂ ਨੇ ਕਾਲਾ ਗਾਬਾ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਪੁਲਿਸ ਕਰ ਰਹੀ ਜਾਂਚ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਪੁਲਿਸ ਵੱਲੋਂ ਇਲਾਕੇ ਵਿੱਚ ਨਾਕਾਬੰਦੀ ਕਰ ਦਿੱਤੀ ਗਈ ਹੈ ਅਤੇ ਮੁਲਜ਼ਮਾਂ ਨੂੰ ਫੜਨ ਲਈ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਘਟਨਾ ਤੋਂ ਬਾਅਦ ਸਾਬਕਾ ਕਾਂਗਰਸੀ ਵਿਧਾਇਕ ਨੇ ਪ੍ਰਸ਼ਾਸਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਪਰਾਧੀਆਂ ਦੇ ਮਨਾਂ ਵਿੱਚ ਹੁਣ ਪੁਲਿਸ ਦਾ ਕੋਈ ਡਰ ਨਹੀਂ ਰਿਹਾ ਅਤੇ ਆਏ ਦਿਨ ਅਜਿਹੀਆਂ ਵਾਰਦਾਤਾਂ ਵਾਪਰ ਰਹੀਆਂ ਹਨ।
ਪੁਲਿਸ ਦਾ ਕਹਿਣਾ ਹੈ ਕਿ ਉਹ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਵੇਗੀ। ਪਰ ਸੂਬੇ ਦੇ ਵਿੱਚ ਹੋ ਰਹੀਆਂ ਅਜਿਹੀਆਂ ਘਟਨਾਵਾਂ ਪੁਲਿਸ ਪ੍ਰਸ਼ਾਸਨ ਦੇ ਪ੍ਰਬੰਧਾਂ ਨੂੰ ਸਵਾਲਾਂ ਦੇ ਘੇਰੇ ਦੇ ਵਿੱਚ ਖੜਾ ਕਰ ਦਿੰਦੀਆਂ ਹਨ। ਅਜਿਹੇ ਮਾਮਲਿਆਂ ਕਰਕੇ ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।