GTC News
ਆਜ਼ਾਦੀ ਦਿਹਾੜੇ ਤੋਂ ਠੀਕ ਪਹਿਲਾਂ ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਉਸ ਵੇਲੇ ਅਲਰਟ 'ਤੇ ਆ ਗਈਆਂ ਜਦੋਂ ਸੂਬੇ ਦੇ ਕਈ ਅਹਿਮ ਸਰਕਾਰੀ ਅਦਾਰਿਆਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਇਸ ਨਾਲ ਪ੍ਰਸ਼ਾਸਨ ਵਿੱਚ ਭਾਰੀ ਹਫ਼ੜਾ-ਦਫ਼ੜੀ ਮੱਚ ਗਈ ਅਤੇ ਤੁਰੰਤ ਕਾਰਵਾਈ ਕਰਦਿਆਂ ਵੱਖ-ਵੱਖ ਇਮਾਰਤਾਂ ਨੂੰ ਖਾਲੀ ਕਰਵਾ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।
ਗੁਰਦਾਸਪੁਰ ਤੋਂ ਇੱਕ ਵੱਡੀ ਅਤੇ ਅਹਿਮ ਖ਼ਬਰ ਸਾਹਮਣੇ ਆਈ ਹੈ, ਜਿੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡਿਪਟੀ ਕਮਿਸ਼ਨਰ ਦਫ਼ਤਰ) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਕਾਰਨ ਪ੍ਰਸ਼ਾਸਨ ਵਿੱਚ ਭਾਰੀ ਹਫ਼ੜਾ-ਦਫ਼ੜੀ ਮੱਚ ਗਈ। ਸੁਰੱਖਿਆ ਦੇ ਮੱਦੇਨਜ਼ਰ ਤੁਰੰਤ ਕਾਰਵਾਈ ਕਰਦਿਆਂ ਕੰਪਲੈਕਸ ਦੇ ਸਾਰੇ ਦਫ਼ਤਰ ਖਾਲੀ ਕਰਵਾ ਲਏ ਗਏ ਹਨ। ਭਾਰੀ ਪੁਲਿਸ ਬਲ ਤਾਇਨਾਤ ਕਰਕੇ ਪੂਰੇ ਕੰਪਲੈਕਸ ਨੂੰ ਸੀਲ ਕਰ ਦਿੱਤਾ ਗਿਆ ਅਤੇ ਮੈਟਲ ਡਿਟੈਕਟਰਾਂ ਤੇ ਸਨਿਫਰ ਡੌਗਜ਼ (ਸੁੰਘਣ ਵਾਲੇ ਕੁੱਤਿਆਂ) ਦੀ ਮਦਦ ਨਾਲ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸ਼ਹਿਬਾਜ਼ ਸਿੰਘ ਨੇ ਦੱਸਿਆ ਕਿ ਡੀਸੀ ਕੰਪਲੈਕਸ ਨੂੰ ਇੱਕ ਧਮਕੀ ਭਰੀ ਈਮੇਲ ਮਿਲੀ ਸੀ, ਜਿਸ ਤੋਂ ਤੁਰੰਤ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਪੂਰੇ ਕੰਪਲੈਕਸ ਨੂੰ ਖਾਲੀ ਕਰਵਾ ਕੇ ਸਰਚ ਆਪਰੇਸ਼ਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਬਾਰੀਕੀ ਨਾਲ ਕੀਤੀ ਗਈ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਇਤਰਾਜ਼ਯੋਗ ਚੀਜ਼ ਬਰਾਮਦ ਨਹੀਂ ਹੋਈ ਅਤੇ ਫਿਲਹਾਲ ਸਾਰਾ ਕੰਪਲੈਕਸ ਪੂਰੀ ਤਰ੍ਹਾਂ ਸੁਰੱਖਿਅਤ ਹੈ। ਡੀਐਸਪੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਨੂੰ ਵੀ ਘਬਰਾਉਣ ਜਾਂ ਡਰਨ ਦੀ ਕੋਈ ਲੋੜ ਨਹੀਂ ਹੈ। ਪੁਲਿਸ ਅਧਿਕਾਰੀ ਨੇ ਭਰੋਸਾ ਦਿਵਾਇਆ ਹੈ ਕਿ ਪੁਲਿਸ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਈਮੇਲ ਵਿੱਚ ਮਿਲੀਆਂ ਧਮਕੀਆਂ ਅਤੇ ਪੁਲਿਸ ਦੀ ਕਾਰਵਾਈ
ਧਮਕੀ ਭਰੀ ਈਮੇਲ: ਮਿਲੀ ਜਾਣਕਾਰੀ ਅਨੁਸਾਰ, ਡੀ.ਸੀ. ਦੀ ਅਧਿਕਾਰਤ ਈਮੇਲ 'ਤੇ ਇੱਕ ਧਮਕੀ ਭਰੀ ਮੇਲ ਆਈ, ਜਿਸ ਵਿੱਚ ਕੰਪਲੈਕਸ ਨੂੰ ਬੰਬਾਂ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਈਮੇਲ ਕਿਸੇ ਅਤਿਵਾਦੀ ਸੰਗਠਨ ਦੇ ਨਾਂਅ ਤੋਂ ਆਈ ਹੈ, ਜਿਸ ਬਾਰੇ ਅਜੇ ਦੱਸਿਆ ਨਹੀਂ ਗਿਆ ਹੈ।
ਬਟਾਲਾ ਅਤੇ ਗੁਰਦਾਸਪੁਰ ਵਿੱਚ ਦਫ਼ਤਰ ਖਾਲੀ
ਸਭ ਤੋਂ ਪਹਿਲਾਂ ਪ੍ਰਾਪਤ ਜਾਣਕਾਰੀ ਅਨੁਸਾਰ, ਬਟਾਲਾ ਅਤੇ ਗੁਰਦਾਸਪੁਰ ਵਿੱਚ ਡਿਪਟੀ ਕਮਿਸ਼ਨਰ ਕੰਪਲੈਕਸ ਸਮੇਤ ਪ੍ਰਮੁੱਖ ਸਰਕਾਰੀ ਦਫ਼ਤਰਾਂ ਨੂੰ ਉਡਾਉਣ ਦੀ ਧਮਕੀ ਭਰੀ ਈਮੇਲ ਮਿਲੀ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਕਾਰਵਾਈ ਕੀਤੀ ਗਈ ਅਤੇ ਸਾਰੇ ਦਫ਼ਤਰਾਂ ਨੂੰ ਖਾਲੀ ਕਰਵਾ ਕੇ ਸੁਰੱਖਿਆ ਵਧਾ ਦਿੱਤੀ ਗਈ।
ਫਿਰੋਜ਼ਪੁਰ ਦੀ ਜ਼ਿਲ੍ਹਾ ਕਚਹਿਰੀ ਅਤੇ ਨਗਰ ਕੌਂਸਲ ਨੂੰ ਵੀ ਧਮਕੀ
ਅੱਜ ਸਵੇਰੇ ਫਿਰੋਜ਼ਪੁਰ ਵਿੱਚ ਵੀ ਅਜਿਹੀ ਹੀ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਜ਼ਿਲ੍ਹਾ ਕਚਹਿਰੀ ਅਤੇ ਨਗਰ ਕੌਂਸਲ ਦੀਆਂ ਇਮਾਰਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ।
ਸੈਸ਼ਨ ਜੱਜ ਦੀ ਈਮੇਲ 'ਤੇ ਆਈ ਧਮਕੀ: ਜ਼ਿਲ੍ਹਾ ਕਚਹਿਰੀ ਨੂੰ ਉਡਾਉਣ ਦੀ ਧਮਕੀ ਸੈਸ਼ਨ ਜੱਜ ਦੀ ਈਮੇਲ ਆਈਡੀ 'ਤੇ ਭੇਜੇ ਗਏ ਧਮਕੀ ਭਰੇ ਸੁਨੇਹੇ ਰਾਹੀਂ ਮਿਲੀ।
ਕੰਮਕਾਜ ਪ੍ਰਭਾਵਿਤ: ਸੂਚਨਾ ਮਿਲਦਿਆਂ ਹੀ ਥਾਣਾ ਕੈਂਟ ਦੀ ਪੁਲਿਸ ਨੇ ਪੂਰੇ ਕਚਹਿਰੀ ਕੰਪਲੈਕਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਸੁਰੱਖਿਆ ਦੇ ਮੱਦੇਨਜ਼ਰ ਦੁਪਹਿਰ 1 ਵਜੇ ਤੱਕ ਲੋਕਾਂ ਦੇ ਕਚਹਿਰੀ ਵਿੱਚ ਦਾਖ਼ਲੇ 'ਤੇ ਰੋਕ ਲਗਾਈ ਗਈ, ਜਿਸ ਨਾਲ ਅਦਾਲਤਾਂ ਦਾ ਕੰਮਕਾਜ ਵੀ ਪ੍ਰਭਾਵਿਤ ਹੋਇਆ।
ਨਗਰ ਕੌਂਸਲ ਦੀ ਬਿਲਡਿੰਗ ਖਾਲੀ: ਇਸੇ ਤਰ੍ਹਾਂ ਨਗਰ ਕੌਂਸਲ ਫਿਰੋਜ਼ਪੁਰ ਦੀ ਇਮਾਰਤ ਨੂੰ ਵੀ ਈਮੇਲ ਰਾਹੀਂ ਦੁਪਹਿਰ 3 ਵਜੇ ਤੱਕ ਉਡਾਉਣ ਦੀ ਧਮਕੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਤੁਰੰਤ ਇਮਾਰਤ ਨੂੰ ਖਾਲੀ ਕਰਵਾ ਕੇ ਸੁਰੱਖਿਆ ਏਜੰਸੀਆਂ ਨੇ ਤਲਾਸ਼ੀ ਮੁਹਿੰਮ ਆਰੰਭ ਦਿੱਤੀ।
ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦੀ ਸਖ਼ਤ ਚੌਕਸੀ
ਫਿਰੋਜ਼ਪੁਰ ਸਰਹੱਦੀ ਖੇਤਰ ਹੋਣ ਕਾਰਨ ਇੱਥੇ ਸੁਰੱਖਿਆ ਨੂੰ ਲੈ ਕੇ ਪਹਿਲਾਂ ਹੀ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ। ਲਗਾਤਾਰ ਮਿਲ ਰਹੀਆਂ ਅਜਿਹੀਆਂ ਧਮਕੀ ਭਰੀਆਂ ਈਮੇਲਾਂ ਦੇ ਬਾਵਜੂਦ ਹਾਲੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਨ੍ਹਾਂ ਨੂੰ ਭੇਜਣ ਵਾਲਾ ਕੌਣ ਹੈ। ਫਿਲਹਾਲ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀਆਂ ਹਨ।
ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਗੁਰਦਾਸਪੁਰ ਦੇ ਪਿੰਡਾਂ ਵਿੱਚ ਲਗਾਤਾਰ ਪੈ ਰਹੀ ਤੇਜ਼ ਬਰਸਾਤ ਕਾਰਨ ਹੜ੍ਹਾਂ ਦਾ ਖ਼ਤਰਾ ਮੰਡਰਾਉਣ ਲੱਗਾ ਹੈ। ਪਿੰਡ ਆਦੀਆਂ, ਚੌਂਤਰਾ ਅਤੇ ਸਲਾਚ ਆਦਿ ਕੋਲੋਂ ਵਹਿੰਦੇ ਨੋਮਣੀ ਨਾਲੇ ਵਿੱਚ ਪਾਣੀ ਦਾ ਪੱਧਰ ਕਾਫ਼ੀ ਵਧ ਗਿਆ ਹੈ, ਜਿਸ ਕਾਰਨ ਇਲਾਕੇ ਦੇ ਲੋਕਾਂ ਨੂੰ ਇੱਕ ਵਾਰ ਫਿਰ ਪਿਛਲੇ ਸਾਲ ਵਾਂਗ ਹੜ੍ਹਾਂ ਦੀ ਚਿੰਤਾ ਸਤਾਉਣ ਲੱਗੀ ਹੈ।
ਰਾਵੀ ਦਰਿਆ ਦਾ ਵਧਿਆ ਪਾਣੀ
ਪਿਛਲੇ ਤਿੰਨ ਦਿਨਾਂ ਤੋਂ ਹੋ ਰਹੀ ਲਗਾਤਾਰ ਬਾਰਸ਼ ਕਾਰਨ ਜਿੱਥੇ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਚੁੱਕਿਆ ਹੈ, ਉੱਥੇ ਹੀ ਨੋਮਣੀ ਨਾਲਾ ਵੀ ਪੂਰੇ ਉਫ਼ਾਨ ਉੱਤੇ ਹੈ। ਨਾਲੇ ਦਾ ਪਾਣੀ ਪਿੰਡਾਂ ਦੀਆਂ ਸੜਕਾਂ ਤੱਕ ਪਹੁੰਚ ਗਿਆ ਹੈ, ਜਿਸ ਨਾਲ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸਰਹੱਦੀ ਪਿੰਡ ਆਦੀਆਂ ਵਿਖੇ ਭਾਰਤ-ਪਾਕਿਸਤਾਨ ਸਰਹੱਦ 'ਤੇ ਬੀ.ਐਸ.ਐਫ. (BSF) ਦੀਆਂ ਪੋਸਟਾਂ ਨੂੰ ਜਾਂਦੇ ਰਸਤਿਆਂ ਉੱਤੇ ਵੀ ਨੋਮਣੀ ਨਾਲੇ ਦਾ ਪਾਣੀ ਭਰ ਜਾਣ ਕਾਰਨ ਸੁਰੱਖਿਆ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਆਉਣ-ਜਾਣ ਵਿੱਚ ਭਾਰੀ ਦਿੱਕਤਾਂ ਆ ਰਹੀਆਂ ਹਨ।
ਪਿੰਡ ਵਾਸੀਆਂ ਨੇ ਗੱਲਬਾਤ ਕਰਦਿਆਂ ਦੋਸ਼ ਲਾਇਆ ਹੈ ਕਿ ਪ੍ਰਸ਼ਾਸਨ ਵੱਲੋਂ ਨਹਿਰਾਂ ਅਤੇ ਨੋਮਣੀ ਨਾਲਿਆਂ ਦੀ ਸਮੇਂ ਸਿਰ ਸਫ਼ਾਈ ਨਹੀਂ ਕਰਵਾਈ ਗਈ। ਪਿਛਲੇ ਸਾਲ ਵੀ ਇਸੇ ਕਾਰਨ ਪਾਣੀ ਪਿੰਡਾਂ ਵਿੱਚ ਵੜ ਗਿਆ ਸੀ ਅਤੇ ਇਸ ਵਾਰ ਵੀ ਉਹੀ ਹਾਲਾਤ ਬਣਦੇ ਨਜ਼ਰ ਆ ਰਹੇ ਹਨ, ਜਿਸ ਨਾਲ ਪਿੰਡ ਵਾਸੀਆਂ ਵਿੱਚ ਸਹਿਮ ਦਾ ਮਾਹੌਲ ਹੈ।
ਗੁਰਦਾਸਪੁਰ ਦੇ ਪਿੰਡ ਔਗਰਾ ਦੇ ਰਹਿਣ ਵਾਲੇ ਇੱਕ ਨੌਜਵਾਨ ਚਰਨਜੀਤ ਸਿੰਘ ਦੇ ਕੈਨੇਡਾ ਜਾਣ ਦੌਰਾਨ ਥਾਈਲੈਂਡ ਵਿੱਚ ਅਗਵਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਦਾ ਦੋਸ਼ ਹੈ ਕਿ 15 ਜੁਲਾਈ ਨੂੰ ਕੈਨੇਡਾ ਲਈ ਨਿਕਲੇ ਚਰਨਜੀਤ ਨੂੰ ਥਾਈਲੈਂਡ ਵਿੱਚ ਬੰਧਕ ਬਣਾ ਲਿਆ ਗਿਆ ਹੈ ਅਤੇ ਉਸ ਨੂੰ ਛੱਡਣ ਬਦਲੇ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ।
ਪਰਿਵਾਰ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
ਇਸ ਘਟਨਾ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਅਤੇ ਕਿਸਾਨ ਜਥੇਬੰਦੀਆਂ ਨੇ ਏਜੰਟ ਦੇ ਦਫ਼ਤਰ ਦਾ ਘਿਰਾਓ ਕੀਤਾ। ਹਾਲਾਤ ਇਹ ਬਣ ਗਏ ਕਿ ਦਫ਼ਤਰ ਵਿੱਚ ਮੌਜੂਦ ਕਰਮਚਾਰੀ ਮੌਕਾ ਦੇਖ ਕੇ ਉੱਥੋਂ ਫਰਾਰ ਹੋ ਗਏ। ਪਰਿਵਾਰ ਅਤੇ ਪ੍ਰਦਰਸ਼ਨਕਾਰੀ ਅੱਧੀ ਰਾਤ ਤੱਕ ਦਫ਼ਤਰ ਦੇ ਬਾਹਰ ਡਟੇ ਰਹੇ। ਪਰਿਵਾਰਿਕ ਮੈਂਬਰ ਨੌਜਵਾਨ ਦੀ ਜਾਨ ਨੂੰ ਖਤਰਾ ਹੋਣ ਕਾਰਨ ਇਸ ਸਮੇਂ ਜ਼ਿਆਦਾ ਕੁਝ ਕਹਿਣ ਤੋਂ ਪਰਹੇਜ਼ ਕਰ ਰਹੇ ਹਨ।
ਪੁਲਿਸ ਦੀ ਕਾਰਵਾਈ
ਸੂਚਨਾ ਮਿਲਣ 'ਤੇ ਥਾਣਾ ਸਿਟੀ ਗੁਰਦਾਸਪੁਰ ਦੇ ਐਸ.ਐਚ.ਓ. ਦਵਿੰਦਰ ਪਾਲ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ। ਐਸ.ਐਚ.ਓ. ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਦਰਜ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਏਜੰਟ ਦਾ ਫ਼ੋਨ ਚੱਲ ਰਿਹਾ ਹੈ ਅਤੇ ਉਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਹੀ ਮਾਮਲੇ ਦੀ ਅਸਲੀਅਤ ਸਾਹਮਣੇ ਆਵੇਗੀ।
ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਦੇਰ ਰਾਤ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਭਿਆਨਕ ਵਾਰਦਾਤ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਇੱਕ ਨੌਜਵਾਨ ਨੇ ਗੋਲੀਆਂ ਚਲਾ ਕੇ ਆਪਣੀ ਚਾਚੀ ਅਤੇ ਨਾਬਾਲਗ ਚਚੇਰੇ ਭਰਾ ਸਮੇਤ ਕੁੱਲ 4 ਲੋਕਾਂ ਦੀ ਜਾਨ ਲੈ ਲਈ ਅਤੇ ਅਖੀਰ ਵਿੱਚ ਖੁਦ ਨੂੰ ਵੀ ਗੋਲੀ ਮਾਰ ਲਈ।
ਕੀ ਹੈ ਪੂਰਾ ਮਾਮਲਾ?
ਪ੍ਰਾਪਤ ਜਾਣਕਾਰੀ ਅਨੁਸਾਰ, ਇੱਕ ਨੌਜਵਾਨ ਨੇ ਜ਼ਮੀਨੀ ਵਿਵਾਦ ਦੇ ਚਲਦਿਆਂ ਆਪਣੀ ਸਕੀ ਚਾਚੀ ਅਤੇ ਚਚੇਰੇ ਭਰਾ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੌਰਾਨ ਜਦੋਂ ਇੱਕ ਫੌਜੀ ਨੌਜਵਾਨ (ਜੋ ਹਮਲਾਵਰ ਦਾ ਦੋਸਤ ਦੱਸਿਆ ਜਾ ਰਿਹਾ ਹੈ) ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਉਸ ਨੂੰ ਵੀ ਗੋਲੀ ਲੱਗ ਗਈ ਅਤੇ ਉਸ ਦੀ ਵੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਨੌਜਵਾਨ ਨੇ ਆਪਣੇ ਘਰ ਵਾਪਸ ਜਾ ਕੇ ਰਸੋਈ ਵਿੱਚ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਤਰ੍ਹਾਂ ਕੁੱਲ ਚਾਰ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਿਸ ਵਿੱਚ ਇੱਕੋ ਪਰਿਵਾਰ ਦੇ ਮੈਂਬਰਾਂ ਸਮੇਤ ਇੱਕ ਬਾਹਰੀ ਵਿਅਕਤੀ ਵੀ ਸ਼ਾਮਲ ਹੈ।
ਪੁਲਿਸ ਦੀ ਕਾਰਵਾਈ
ਘਟਨਾ ਦੀ ਸੂਚਨਾ ਮਿਲਦਿਆਂ ਹੀ ਬਟਾਲਾ ਦੇ ਡੀਐਸਪੀ ਸਿਟੀ ਸੁਖਿੰਦਰ ਸਿੰਘ ਅਤੇ ਸੇਖਵਾਂ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਫੋਰੈਂਸਿਕ ਟੀਮ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ। ਪੁਲਿਸ ਨੇ ਚਾਰੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ, ਬਟਾਲਾ ਵਿਖੇ ਭੇਜ ਦਿੱਤਾ ਹੈ। ਇਸ ਘਟਨਾ ਕਾਰਨ ਪੂਰੇ ਇਲਾਕੇ ਵਿੱਚ ਸੋਗ ਅਤੇ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਵੱਲੋਂ ਮਾਮਲੇ ਦੀ ਹਰ ਪਹਿਲੂ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਅਜਿਹੀਆਂ ਦੁਖਦਾਇਕ ਘਟਨਾਵਾਂ ਸਮਾਜ ਦੇ ਮੱਥੇ 'ਤੇ ਗਹਿਰਾ ਪ੍ਰਸ਼ਨ-ਚਿੰਨ੍ਹ ਲਗਾ ਦਿੰਦੀਆਂ ਹਨ ਕਿ ਆਖਰ ਕਿਉਂ ਪੈਸੇ ਅਤੇ ਜ਼ਮੀਨ ਦੇ ਲਾਲਚ ਵਿੱਚ ਸਾਡੇ ਖੂਨੀ ਰਿਸ਼ਤੇ ਅੱਜ ਦਮ ਤੋੜ ਰਹੇ ਹਨ?
ਲੰਘੀ ਰਾਤ ਗੁਰਦਾਸਪੁਰ ਤੋਂ ਹੈਰਾਨੀਜਨਕ ਘਟਨਾ ਵਾਪਰੀ, ਜਿੱਥੇ ਭਾਜਪਾ ਦੇ ਜ਼ਿਲ੍ਹਾ ਟਰੇਡ ਸੈੱਲ ਦੇ ਪ੍ਰਧਾਨ ਵਿਜੇ ਸੋਨੀ ਦੇ ਪੈਟਰੋਲ ਪੰਪ 'ਤੇ ਫਾਇਰਿੰਗ ਦੀ ਖਬਰ ਸਾਹਮਣੇ ਆਈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਵਿਅਕਤੀ ਬਾਈਕ 'ਤੇ ਸਵਾਰ ਹੋ ਕੇ ਆਏ ਅਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਫਰਾਰ ਹੋ ਗਏ। ਘਟਨਾ ਸਮੇਂ ਭਾਜਪਾ ਆਗੂ ਖੁਦ ਪੰਪ 'ਤੇ ਹੀ ਮੌਜੂਦ ਸਨ, ਜਿਨ੍ਹਾਂ ਨੇ ਬਹਾਦਰੀ ਦਿਖਾਉਂਦੇ ਹੋਏ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਜਵਾਬੀ ਫਾਇਰਿੰਗ ਕੀਤੀ, ਜਿਸ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ। ਇਸ ਗੋਲੀਬਾਰੀ ਵਿੱਚ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ, ਪਰ ਉਨ੍ਹਾਂ ਦੀ ਕਾਰ 'ਤੇ 2-3 ਗੋਲੀਆਂ ਲੱਗੀਆਂ ਹਨ। ਸਾਰੀ ਘਟਨਾ ਪੈਟਰੋਲ ਪੰਪ ਉੱਤੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਦੁਪਹਿਰ 12 ਵਜੇ ਗੁਰਦਾਸਪੁਰ ਪੁਲਿਸ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ।
ਬਾਈਕ ‘ਤੇ ਸਵਾਰ ਹੋ ਕੇ ਆਏ ਸੀ ਹਮਲਾਵਰ
ਪੀੜਤ ਭਾਜਪਾ ਆਗੂ ਵਿਜੇ ਸੋਨੀ ਨੇ ਦੱਸਿਆ ਕਿ ਘਟਨਾ ਰਾਤ ਸਾਢੇ 10 ਵਜੇ ਦੇ ਕਰੀਬ ਵਾਪਰੀ, ਜਦੋਂ ਉਹ ਆਪਣੇ ਪੈਟਰੋਲ ਪੰਪ 'ਤੇ ਬੈਠ ਕੇ ਪੈਸਿਆਂ ਦਾ ਹਿਸਾਬ-ਕਿਤਾਬ ਕਰ ਰਹੇ ਸਨ। ਇਸੇ ਦੌਰਾਨ ਮੂੰਹ ਬੰਨ੍ਹੇ ਹੋਏ ਦੋ ਨੌਜਵਾਨ ਮੋਟਰਸਾਈਕਲ 'ਤੇ ਉੱਥੇ ਪਹੁੰਚੇ ਅਤੇ ਬਿਨਾਂ ਕੁੱਝ ਕਹੇ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਇੰਝ ਭਜਾਏ ਬਦਮਾਸ਼
ਪਰ ਉਸ ਸਮੇਂ ਵਿਜੇ ਸੋਨੀ ਵੱਲੋਂ ਤੇਜ਼ੀ ਦਿਖਾਉਂਦੇ ਹੋਏ ਤੁਰੰਤ ਐਕਸ਼ਨ ਲਿਆ ਗਿਆ। ਆਗੂ ਨੇ ਦੱਸਿਆ ਕਿ ਉਨ੍ਹਾਂ ਦਾ ਬੈਗ ਨੇੜੇ ਹੀ ਪਿਆ ਸੀ ਜਿਸ ਵਿੱਚ ਉਨ੍ਹਾਂ ਦੀ ਲਾਇਸੈਂਸੀ ਰਿਵਾਲਵਰ ਰੱਖੀ ਹੋਈ ਸੀ। ਉਨ੍ਹਾਂ ਨੇ ਤੁਰੰਤ ਰਿਵਾਲਵਰ ਕੱਢੀ ਅਤੇ ਹਮਲਾਵਰਾਂ 'ਤੇ ਜਵਾਬੀ ਕਾਰਵਾਈ ਕਰਦਿਆਂ ਦੋ ਤੋਂ ਤਿੰਨ ਰਾਊਂਡ ਫਾਇਰ ਕੀਤੇ। ਭਾਜਪਾ ਆਗੂ ਦਾ ਮਜ਼ਬੂਤ ਸਾਹਮਣਾ ਹੁੰਦਾ ਦੇਖ ਹਮਲਾਵਰ ਤੁਰੰਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਉੱਥੋਂ ਭੱਜ ਨਿਕਲੇ।
ਮੰਗੀ ਗਈ ਸੀ ਦੋ ਕਰੋੜ ਦੀ ਫਿਰੌਤੀ
ਵਿਜੇ ਸੋਨੀ ਦੇ ਭਾਣਜੇ ਨੇ ਦੱਸਿਆ ਕਿ ਉਨ੍ਹਾਂ ਦੇ ਮਾਮਾ ਨੂੰ ਪਿਛਲੇ ਕੁਝ ਸਮੇਂ ਤੋਂ ਵਿਦੇਸ਼ੀ ਨੰਬਰਾਂ ਤੋਂ ਧਮਕੀਆਂ ਭਰੀਆਂ ਕਾਲਾਂ ਆ ਰਹੀਆਂ ਸਨ, ਜਿਨ੍ਹਾਂ ਨੂੰ ਉਹ ਰੁਝੇਵਿਆਂ ਕਾਰਨ ਨਜ਼ਰਅੰਦਾਜ਼ ਕਰ ਦਿੰਦੇ ਸਨ। ਹਮਲਾਵਰਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਇੱਕ ਮੈਸੇਜ ਅਤੇ ਆਡੀਓ ਰਿਕਾਰਡਿੰਗ ਵੀ ਭੇਜੀ ਹੈ, ਜਿਸ ਵਿੱਚ ਉਨ੍ਹਾਂ ਨੇ ਸਾਫ਼ ਸ਼ਬਦਾਂ ਵਿੱਚ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ। ਧਮਕੀ ਦਿੰਦੇ ਹੋਏ ਮੈਸੇਜ ਵਿੱਚ ਲਿਖਿਆ ਹੈ ਕਿ ਇਹ ਤਾਂ ਸਿਰਫ਼ ਇੱਕ ਟ੍ਰੇਲਰ ਸੀ, ਜੇਕਰ 10 ਦਿਨਾਂ ਦੇ ਅੰਦਰ 2 ਕਰੋੜ ਰੁਪਏ ਨਾ ਦਿੱਤੇ ਤਾਂ ਉਹ ਪੂਰੀ ਫ਼ਿਲਮ ਦਿਖਾ ਦੇਣਗੇ।
ਵਿਜੇ ਸੋਨੀ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਹੈ ਕਿ ਉਹ ਆਪਣੀ ਪਾਰਟੀ (ਭਾਜਪਾ) ਦੇ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹੇ ਹਨ ਅਤੇ ਕਿਸੇ ਵੀ ਹਮਲੇ ਤੋਂ ਡਰਨ ਵਾਲੇ ਨਹੀਂ ਹਨ। ਇਸ ਘਟਨਾ ਤੋਂ ਤੁਰੰਤ ਬਾਅਦ ਪੀੜਤ ਪਰਿਵਾਰ ਨੇ ਭਾਜਪਾ ਦੇ ਸੀਨੀਅਰ ਆਗੂਆਂ ਅਤੇ ਰਵਨੀਤ ਸਿੰਘ ਬਿੱਟੂ ਨੂੰ ਮੈਸੇਜ ਰਾਹੀਂ ਇਸ ਘਟਨਾ ਦੀ ਪੂਰੀ ਜਾਣਕਾਰੀ ਦੇ ਦਿੱਤੀ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਨੂੰ ਲੈ ਕੇ ਪ੍ਰਸ਼ਾਸਨ ਸਾਹਮਣੇ ਸਖ਼ਤ ਰੁਖ਼ ਅਪਣਾਉਣਗੇ।
ਪੁਲਿਸ ਵੱਲੋਂ ਜਾਂਚ ਸ਼ੁਰੂ, ਖੰਗਾਲੇ ਜਾ ਰਹੇ ਸੀਸੀਟੀਵੀ
ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਪੈਟਰੋਲ ਪੰਪ ਦੀਆਂ ਛੱਤਾਂ ਅਤੇ ਕੰਧਾਂ 'ਤੇ ਗੋਲੀਆਂ ਦੇ ਨਿਸ਼ਾਨ ਸਾਫ਼ ਦੇਖੇ ਜਾ ਸਕਦੇ ਹਨ। ਪੁਲਿਸ ਨੇ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਲਾਕੇ ਦੀਆਂ ਸੀਸੀਟੀਵੀ ਫੁਟੇਜ ਖੰਗਾਲਣ ਦੇ ਨਾਲ-ਨਾਲ ਪੁਲਿਸ ਫਿਰੌਤੀ ਵਾਲੇ ਆਡੀਓ ਮੈਸੇਜ ਦੀ ਵੀ ਜਾਂਚ ਕਰ ਰਹੀ ਹੈ।
ਖੂਨੀ ਰਿਸ਼ਤਿਆਂ ਤਾਰ-ਤਾਰ ਕਰਨ ਵਾਲੀ ਖਬਰ ਗੁਰਦਾਸਪੁਰ ਤੋਂ ਸਾਹਮਣੇ ਆਈ ਹੈ। ਜਿੱਥੇ ਵੱਡੇ ਭਰਾ ਵੱਲੋਂ ਹੀ ਆਪਣੇ ਛੋਟਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਪੁਲਿਸ ਥਾਣਾ ਕਾਹਨੂੰਵਾਨ ਦੇ ਅਧੀਨ ਪੈਂਦੇ ਪਿੰਡ ਨੈਣੇਕੋਟ ਵਿੱਚ ਦੇਰ ਸ਼ਾਮ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਜ਼ਮੀਨ ਦੀ ਵੰਡ ਨੂੰ ਲੈ ਕੇ ਚੱਲ ਰਹੇ ਝਗੜੇ ਦੇ ਚਲਦਿਆਂ ਵੱਡੇ ਭਰਾ ਨੇ ਆਪਣੇ ਹੀ ਛੋਟੇ ਭਰਾ ਅਤੇ ਭਾਬੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕਾਂ ਦੀ ਪਛਾਣ ਅਜਾਇਬ ਸਿੰਘ ਅਤੇ ਉਸ ਦੀ ਪਤਨੀ ਕਮਲ ਕੌਰ ਵਜੋਂ ਹੋਈ ਹੈ। ਡਬਲ ਮਰਡਰ ਦੀ ਇਸ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ।
ਜਾਣੋ ਪੂਰਾ ਮਾਮਲਾ ਹੈ ਕੀ?
ਜਾਣਕਾਰੀ ਅਨੁਸਾਰ, ਅਮਰਜੀਤ ਸਿੰਘ ਉਰਫ਼ ਅੰਬਾ ਦਾ ਆਪਣੇ ਛੋਟੇ ਭਰਾ ਅਜਾਇਬ ਸਿੰਘ ਨਾਲ ਪਿਛਲੇ ਲੰਮੇ ਸਮੇਂ ਤੋਂ 9 ਕਿੱਲੇ ਜ਼ਮੀਨ ਦੀ ਵੰਡ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਇਹ ਪਰਿਵਾਰ ਟਾਟਾ ਨਗਰ (ਝਾਰਖੰਡ) ਤੋਂ ਆਪਣੇ ਜੱਦੀ ਪਿੰਡ ਨੈਣੇਕੋਟ ਆ ਕੇ ਰਹਿ ਰਹੇ ਸਨ। ਪਿੰਡ ਦੀ ਪੰਚਾਇਤ ਨੇ ਕਈ ਵਾਰ ਸਮਝੌਤਾ ਕਰਵਾਉਣ ਦੀ ਕੋਸ਼ਿਸ਼ ਕੀਤੀ, ਪਰ ਕੋਈ ਹੱਲ ਨਹੀਂ ਨਿਕਲਿਆ।
ਬੀਤੀ ਸ਼ਾਮ ਅਮਰਜੀਤ ਸਿੰਘ ਨੇ ਰੰਜਿਸ਼ ਤਹਿਤ ਅਜਾਇਬ ਸਿੰਘ ਦਾ ਪਿੱਛਾ ਕੀਤਾ ਅਤੇ ਪਿੰਡੋਂ ਬਾਹਰ ਇੱਕ ਪੋਲਟਰੀ ਫਾਰਮ ਦੇ ਰਸਤੇ ਵਿੱਚ ਉਸ ਨੂੰ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਉਸ ਨੇ ਘਰ ਜਾ ਕੇ ਆਪਣੀ ਭਰਜਾਈ ਕਮਲ ਕੌਰ ਦਾ ਵੀ ਗੋਲੀ ਮਾਰ ਕੇ ਕਤਲ ਕਰ ਦਿੱਤਾ।
ਪੁਲਿਸ ਵੱਲੋਂ ਜਾਂਚ ਜਾਰੀ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ। ਡੀ.ਐਸ.ਪੀ. ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਮੁਲਜ਼ਮ ਅਮਰਜੀਤ ਸਿੰਘ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਨੇ ਖੁਦ ਪੁਲਿਸ ਅੱਗੇ ਆਤਮ-ਸਮਰਪਣ ਕਰ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪੰਜਾਬੀ ਕਿਸ ਪਾਸੇ ਵੱਲ ਚੱਲ ਪਏ!
ਹਾਲ ਦੇ ਵਿੱਚ ਹੀ ਪੰਜਾਬ ਤੋਂ ਬੈਕ-ਟੂ-ਬੈਕ ਹੈਰਾਨ ਕਰਨ ਵਾਲੀ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇੱਕ ਧੀ ਵੱਲੋਂ ਪ੍ਰੇਮੀ ਦੇ ਹੱਥੋਂ ਆਪਣੇ ਪਿਓ ਦਾ ਖੂਨ ਕਰਨ ਵਾਲੀ ਘਟਨਾ ਨੇ ਸਭ ਹੈਰਾਨ ਕੀਤਾ, ਉੱਥੇ ਹੀ ਲੁਧਿਆਣਾ 'ਚ ਰਿਟਾਇਰਡ ਫੌਜੀ ਪਿਓ ਨੇ ਪੁੱਤ ਦਾ ਗੋਲੀਆ ਮਾਰਕੇ ਕਤਲ ਕਰ ਦਿੱਤਾ ਅਤੇ ਫਿਰ ਖੁਦ ਵੀ ਸਲਫਾਸ ਖਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਅਜਿਹੀਆਂ ਘਟਨਾਵਾਂ ਸਮਾਜ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਇਸ ਤਕਨੀਕੀ ਯੁੱਗ ਦੇ ਵਿੱਚ ਪਰਿਵਾਰਕ ਰਿਸ਼ਤੇ ਤਾਰ-ਤਾਰ ਹੁੰਦੇ ਹੋਏ ਨਜ਼ਰ ਆ ਰਹੇ ਹਨ।
ਬਹੁਜਨ ਸਮਾਜ ਪਾਰਟੀ (ਬਸਪਾ) ਨੇ ਗੁਰਦਾਸਪੁਰ ਵਿੱਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਗੁਰਦਾਸਪੁਰ ਸ਼ਹਿਰ ਦੀਆਂ ਸਾਰੀਆਂ 29 ਵਾਰਡਾਂ 'ਤੇ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾਣਗੇ।
ਸਾਰੀਆਂ ਸੀਟਾਂ 'ਤੇ ਚੋਣ ਲੜੇਗੀ
ਇਹ ਅਹਿਮ ਐਲਾਨ ਅੱਜ ਜ਼ਿਲ੍ਹਾ ਇਕਾਈ ਵੱਲੋਂ ਸੁਰਿੰਦਰ ਚੌਧਰੀ ਨੂੰ ਜ਼ਿਲ੍ਹਾ ਪ੍ਰਧਾਨ ਅਤੇ ਜੇ.ਪੀ. ਭਗਤ ਨੂੰ ਲੋਕ ਸਭਾ ਹਲਕਾ ਗੁਰਦਾਸਪੁਰ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਕੀਤਾ ਗਿਆ। ਨਵੇਂ ਨਿਯੁਕਤ ਅਹੁਦੇਦਾਰਾਂ ਨੇ ਕਿਹਾ ਕਿ ਸਿਰਫ਼ ਗੁਰਦਾਸਪੁਰ ਹੀ ਨਹੀਂ, ਸਗੋਂ ਲੋਕ ਸਭਾ ਹਲਕੇ ਦੇ ਬਾਕੀ ਸ਼ਹਿਰਾਂ ਵਿੱਚ ਵੀ ਪਾਰਟੀ ਲਗਭਗ ਸਾਰੀਆਂ ਸੀਟਾਂ 'ਤੇ ਚੋਣ ਲੜੇਗੀ। ਇਸ ਤੋਂ ਇਲਾਵਾ, ਹਾਈ ਕਮਾਂਡ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਵੀ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਤੋਂ ਉਮੀਦਵਾਰ ਖੜ੍ਹੇ ਕੀਤੇ ਜਾਣਗੇ।
ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਚੌਧਰੀ ਅਤੇ ਇੰਚਾਰਜ ਜੇ.ਪੀ. ਭਗਤ ਨੇ ਕਿਹਾ ਕਿ ਲੋਕਾਂ ਦਾ ਦੂਜੀਆਂ ਸਿਆਸੀ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਹੁਣ ਬਦਲ ਦੀ ਤਲਾਸ਼ ਵਿੱਚ ਹਨ ਅਤੇ ਬਹੁਜਨ ਸਮਾਜ ਪਾਰਟੀ ਇੱਕ ਮਜ਼ਬੂਤ ਬਦਲ ਵਜੋਂ ਉੱਭਰ ਕੇ ਸਾਹਮਣੇ ਆਵੇਗੀ।
ਗੁਰਦਾਸਪੁਰ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸ਼ਹਿਰ ਦੇ ਮਸ਼ਹੂਰ ਸੁਨਿਆਰੇ ਵਰੁਣ ਮਹਾਜਨ ਦੇ ਘਰ ਹੋਈ ਕਰੋੜਾਂ ਰੁਪਏ ਦੀ ਲੁੱਟ ਦੇ ਮਾਮਲੇ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਵਾਰਦਾਤ ਦੇ ਮੁੱਖ ਮਾਸਟਰਮਾਈਂਡ ਅਤੇ ਖ਼ਤਰਨਾਕ ਗੈਂਗਸਟਰ ਗੋਪੀ ਗੋਲੀ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦੇਈਏ ਕਿ 5 ਮਾਰਚ ਨੂੰ ਹੋਈ ਇਸ ਲੁੱਟ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਸੀ।
ਜਾਣੋ ਪੂਰਾ ਮਾਮਲਾ..
ਬੀਤੀ 5 ਮਾਰਚ ਨੂੰ ਹਥਿਆਰਬੰਦ ਲੁਟੇਰਿਆਂ ਨੇ ਸੁਨਿਆਰੇ ਵਰੁਣ ਮਹਾਜਨ ਦੇ ਘਰ ਨੂੰ ਨਿਸ਼ਾਨਾ ਬਣਾਇਆ ਸੀ। ਲੁਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਕੇ ਲਗਭਗ 5 ਕਰੋੜ ਰੁਪਏ ਦੀ ਕੀਮਤ ਦੇ ਸੋਨੇ ਦੇ ਗਹਿਣੇ ਅਤੇ ਵੱਡੀ ਮਾਤਰਾ ਵਿੱਚ ਨਕਦੀ ਲੁੱਟ ਲਈ ਸੀ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐੱਸ.ਐੱਸ.ਪੀ. ਗੁਰਦਾਸਪੁਰ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ।
ਹੁਣ ਤੱਕ ਦੀਆਂ ਗ੍ਰਿਫਤਾਰੀਆਂ ਅਤੇ ਬਰਾਮਦਗੀ
ਪੁਲਿਸ ਇਸ ਮਾਮਲੇ ਵਿੱਚ ਪਹਿਲਾਂ ਹੀ ਕਾਫੀ ਸਰਗਰਮ ਸੀ। ਜਾਂਚ ਦੌਰਾਨ ਪੁਲਿਸ ਨੇ ਪਹਿਲਾਂ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਸੀ, ਜਿਨ੍ਹਾਂ ਕੋਲੋਂ 1 ਕਿੱਲੋ ਸੋਨਾ,  32 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਸੀ। ਹੁਣ ਮੁੱਖ ਦੋਸ਼ੀ ਗੋਪੀ ਗੋਲੀ ਦੀ ਗ੍ਰਿਫਤਾਰੀ ਇਸ ਕੇਸ ਵਿੱਚ ਪੰਜਵੀਂ ਅਤੇ ਸਭ ਤੋਂ ਅਹਿਮ ਗ੍ਰਿਫਤਾਰੀ ਮੰਨੀ ਜਾ ਰਹੀ ਹੈ।
SSP ਗੁਰਦਾਸਪੁਰ ਦਾ ਬਿਆਨ
ਐੱਸ.ਐੱਸ.ਪੀ. ਅਦਿੱਤਿਆ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੋਪੀ ਗੋਲੀ ਦੀ ਗ੍ਰਿਫਤਾਰੀ ਪੁਲਿਸ ਲਈ ਇੱਕ ਵੱਡੀ ਉਪਲਬਧੀ ਹੈ। ਉਨ੍ਹਾਂ ਦੱਸਿਆ: "ਗੋਪੀ ਗੋਲੀ ਇਸ ਪੂਰੀ ਸਾਜ਼ਿਸ਼ ਦਾ ਮੁੱਖ ਸੂਤਰਧਾਰ ਸੀ। ਅਸੀਂ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਹੁਣ ਉਸ ਪਾਸੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।ਅਤੇ ਸਾਰੇ ਪਹਿਲੂਆਂ ਉੱਤੇ ਜਾਂਚ ਕੀਤੀ ਜਾ ਰਹੀ ਹੈ। ਸਾਡਾ ਮੁੱਖ ਮਕਸਦ ਲੁੱਟਿਆ ਹੋਇਆ ਬਾਕੀ ਸੋਨਾ ਅਤੇ ਨਕਦੀ ਬਰਾਮਦ ਕਰਨਾ ਹੈ। ਜਲਦੀ ਹੀ ਇਸ ਮਾਮਲੇ ਵਿੱਚ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।"
ਇਲਾਕੇ ਵਿੱਚ ਪੁਲਿਸ ਦੀ ਦਹਿਸ਼ਤ ਅਤੇ ਲੋਕਾਂ ਦਾ ਭਰੋਸਾ
ਇਸ ਹਾਈ-ਪ੍ਰੋਫਾਈਲ ਮਾਮਲੇ ਦੇ ਸੁਲਝਣ ਨਾਲ ਜਿੱਥੇ ਵਪਾਰੀ ਵਰਗ ਨੇ ਸੁੱਖ ਦਾ ਸਾਹ ਲਿਆ ਹੈ, ਉੱਥੇ ਹੀ ਅਪਰਾਧਿਕ ਅਨਸਰਾਂ ਵਿੱਚ ਪੁਲਿਸ ਦਾ ਖੌਫ਼ ਵਧਿਆ ਹੈ। ਪੁਲਿਸ ਮੁਤਾਬਕ ਗੋਪੀ ਗੋਲੀ ਕੋਲੋਂ ਪੁੱਛਗਿੱਛ ਦੌਰਾਨ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਇਸ ਵਾਰਦਾਤ ਵਿੱਚ ਹੋਰ ਕਿਹੜੇ-ਕਿਹੜੇ ਲੋਕ ਸ਼ਾਮਲ ਸਨ ਜਾਂ ਕਿਸੇ ਨੇ ਉਨ੍ਹਾਂ ਨੂੰ ਅੰਦਰੂਨੀ ਜਾਣਕਾਰੀ ਤਾਂ ਨਹੀਂ ਦਿੱਤੀ ਸੀ। ਪੁਲਿਸ ਵੱਲੋਂ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਲਿਆ ਹੈ। ਇਸ ਮੁਲਜ਼ਮ ਉੱਤੇ ਪਹਿਲਾ ਹੀ 17 ਮਾਮਲੇ ਦਰਜ ਨੇ ਜਿਸ ‘ਚ ਕਤਲ, ਲੁੱਟ-ਖੋਹ ਵਰਗੇ ਕਈ ਮਾਮਲੇ ਦਰਜ ਹਨ।