GTC News
ਪੰਜਾਬ ਦੇ ਹੁਸ਼ਿਆਰਪੁਰ ਅਧੀਨ ਪੈਂਦੇ ਪਿੰਡ ਬਾੜੀਆਂ ਕਲਾਂ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਦੇ ਮਾਮਲੇ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ।
ਬੁੱਧਵਾਰ ਨੂੰ ਮੌਕੇ 'ਤੇ ਪਹੁੰਚੇ ਭਾਜਪਾ (BJP) ਅਤੇ ਬਸਪਾ (BSP) ਦੇ ਵਰਕਰਾਂ ਵਿਚਾਲੇ ਤਿੱਖੀ ਬਹਿਸ ਤੋਂ ਬਾਅਦ ਹਿੰਸਕ ਝੜਪ ਹੋ ਗਈ। ਇਸ ਝੜਪ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਜ਼ਖ਼ਮੀ ਹੋ ਗਏ। ਜਾਣਕਾਰੀ ਸਾਹਮਣੇ ਆਈ ਹੈ ਕਿ ਹੰਗਾਮੇ ਦੌਰਾਨ ਕਿਸੇ ਵਿਅਕਤੀ ਵੱਲੋਂ ਉਨ੍ਹਾਂ ਨੂੰ ਮਾਈਕ ਮਾਰਿਆ ਗਿਆ ਹੈ। ਘਟਨਾ ਤੋਂ ਬਾਅਦ ਮੌਕੇ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ।
ਕਈ ਹੋਰ ਭਾਜਪਾ ਆਗੂ ਵੀ ਪਹੁੰਚੇ ਹੋਏ ਸਨ
ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਆਗੂ ਵਿਜੇ ਸਾਂਪਲਾ, ਪੰਜਾਬ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਪ੍ਰਧਾਨ ਸ਼ੀਤਲ ਅੰਗੁਰਾਲ ਅਤੇ ਹੁਸ਼ਿਆਰਪੁਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਘਟਨਾ ਵਾਲੀ ਥਾਂ ਯਾਨੀ ਪਿੰਡ ਬਾੜੀਆਂ ਕਲਾਂ ਵਿਖੇ ਪਹੁੰਚੇ ਸਨ। ਇਸ ਦੌਰਾਨ ਉੱਥੇ ਮੌਜੂਦ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਆਗੂਆਂ ਨੇ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਨਿੰਦਾ ਕਰਦਿਆਂ ਪ੍ਰਸ਼ਾਸਨ ਕੋਲੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਇੰਝ ਭੱਖਿਆ ਮੁੱਦਾ
ਇਸ ਦੌਰਾਨ ਉੱਥੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੇ ਵਿਰੋਧ ਵਿੱਚ ਵਰਕਰਾਂ ਵੱਲੋਂ ਧਰਨਾ-ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਮਿਲੀ ਜਾਣਕਾਰੀ ਮੁਤਾਬਕ, ਕੁਝ ਬਸਪਾ (BSP) ਆਗੂਆਂ ਵੱਲੋਂ ਵਿਜੇ ਸਾਂਪਲਾ ਦੇ ਖ਼ਿਲਾਫ਼ ਟਿੱਪਣੀ ਕੀਤੀ ਗਈ, ਜਿਸ ਤੋਂ ਬਾਅਦ ਦੋਵਾਂ ਪੱਖਾਂ ਵਿੱਚ ਤਣਾਅ ਵਧ ਗਿਆ।
ਵੇਖਦਿਆਂ ਹੀ ਵੇਖਦਿਆਂ ਭਾਜਪਾ ਅਤੇ ਬਸਪਾ ਦੇ ਵਰਕਰ ਆਪਸ ਵਿੱਚ ਭਿੜ ਗਏ ਅਤੇ ਮੌਕੇ 'ਤੇ ਹਿੰਸਕ ਝੜਪ ਹੋ ਗਈ। ਇਸ ਹੰਗਾਮੇ ਦੌਰਾਨ ਬਸਪਾ ਦੇ ਇੱਕ ਵਰਕਰ ਜਾਂ ਆਗੂ ਵੱਲੋਂ ਵਿਜੇ ਸਾਂਪਲਾ 'ਤੇ ਮਾਈਕ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਉਨ੍ਹਾਂ ਨੂੰ ਮਾਮੂਲੀ ਸੱਟਾਂ ਅਤੇ ਖਰਚੋਂ ਆਈਆਂ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ ਅਤੇ ਸਥਿਤੀ ਨੂੰ ਕਾਬੂ ਹੇਠ ਲਿਆਉਣ ਦੀ ਕੋਸ਼ਿਸ਼ ਕੀਤੀ।
ਪਿੰਡ 'ਚ ਵੱਧਿਆ ਤਣਾਅ
ਘਟਨਾ ਤੋਂ ਬਾਅਦ ਪਿੰਡ ਬਾੜੀਆਂ ਕਲਾਂ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਮੌਕੇ 'ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ ਅਤੇ ਅਧਿਕਾਰੀਆਂ ਵੱਲੋਂ ਲਗਾਤਾਰ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ।
ਫਿਲਹਾਲ ਇਸ ਪੂਰੇ ਮਾਮਲੇ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਅੱਗੇ ਕੀ ਕਾਰਵਾਈ ਕੀਤੀ ਜਾਂਦੀ ਹੈ, ਇਸ ਬਾਰੇ ਅਧਿਕਾਰਤ ਬਿਆਨ ਆਉਣ ਤੋਂ ਬਾਅਦ ਹੀ ਹੋਰ ਤੱਥ ਸਾਹਮਣੇ ਆਉਣਗੇ।
ਕੈਨੇਡਾ ਦੀ ਧਰਤੀ ਤੋਂ ਇੱਕ ਵਾਰ ਫਿਰ ਤੋਂ ਦੁਖਦਾਇਕ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਕਾਰ ਹਾਦਸੇ ਦੌਰਾਨ ਜ਼ਿੰਦਾ ਸੜਨ ਨਾਲ ਮੌਤ ਹੋ ਗਈ। ਇਹ ਨੌਜਵਾਨ ਦੋ ਸਾਲ ਪਹਿਲਾਂ ਹੀ ਕੈਨੇਡਾ ਗਿਆ ਸੀ।
ਮਿਲੀ ਜਾਣਕਾਰੀ ਅਨੁਸਾਰ, ਨੌਜਵਾਨ ਆਪਣੀ ਹੋਂਡਾ ਸੀ.ਆਰ.ਵੀ. (Honda CR-V) ਕਾਰ ਰਾਹੀਂ ਫੈਲੋਫੀਲਡ ਰੋਡ ਅਤੇ ਓਲਡ ਰਿਚਮੰਡ ਰੋਡ ‘ਤੇ ਜਾ ਰਿਹਾ ਸੀ, ਜਿੱਥੇ ਉਸ ਦੀ ਕਾਰ ਦੀ ਕਿਸੇ ਦੂਜੀ ਗੱਡੀ ਨਾਲ ਟੱਕਰ ਹੋ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਕਾਰਾਂ ਇੱਕ-ਦੂਜੇ ਤੋਂ 25 ਫੁੱਟ ਦੂਰ ਜਾ ਕੇ ਡਿੱਗੀਆਂ ਅਤੇ ਉਨ੍ਹਾਂ ਨੂੰ ਅੱਗ ਲੱਗ ਗਈ। ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਕਾਰਨ ਨੌਜਵਾਨ ਕਾਰ ਵਿੱਚੋਂ ਬਾਹਰ ਨਹੀਂ ਨਿਕਲ ਸਕਿਆ। ਉੱਥੇ ਹੀ, ਦੂਜੀ ਕਾਰ ਦੇ ਡਰਾਈਵਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਦੋ ਸਾਲ ਪਹਿਲਾਂ ਕੈਨੇਡਾ ਗਿਆ ਸੀ ਨੌਜਵਾਨ
ਮ੍ਰਿਤਕ ਨੌਜਵਾਨ ਦੀ ਪਛਾਣ ਹੁਸ਼ਿਆਰਪੁਰ ਦੇ ਟਾਂਡਾ ਨਿਵਾਸੀ ਬ੍ਰਹਮਜੋਤ ਸਿੰਘ ਵਜੋਂ ਹੋਈ ਹੈ। ਇਹ ਹਾਦਸਾ ਕੈਨੇਡਾ ਦੀ ਰਾਜਧਾਨੀ ਓਟਾਵਾ ਦੇ ਦੱਖਣ-ਪੱਛਮੀ ਇਲਾਕੇ ਵਿੱਚ ਬੁੱਧਵਾਰ ਦੇਰ ਰਾਤ 1 ਵਜੇ ਤੋਂ ਬਾਅਦ ਵਾਪਰਿਆ। ਪੁਲਿਸ ਨੇ ਵੀਰਵਾਰ ਨੂੰ ਪ੍ਰੈੱਸ ਬ੍ਰੀਫਿੰਗ ਕਰਕੇ ਨੌਜਵਾਨ ਦੀ ਪਛਾਣ ਦੀ ਪੁਸ਼ਟੀ ਕੀਤੀ।
ਅੱਗ ਦੀਆਂ ਲਪਟਾਂ ਕਾਰਨ ਕਾਰ ਤੱਕ ਨਹੀਂ ਪਹੁੰਚ ਸਕੇ ਫਾਇਰ ਕਰਮਚਾਰੀ
ਓਟਾਵਾ ਫਾਇਰ ਸਰਵਿਸਿਜ਼ ਅਤੇ ਪੁਲਿਸ ਅਨੁਸਾਰ ਇਹ ਸਿੱਧੀ ਟੱਕਰ ਹੋਂਡਾ ਸੀ.ਆਰ.ਵੀ. (Honda CR-V) ਅਤੇ ਕਿਆ ਸੋਰੈਂਟੋ (Kia Sorento) ਵਿਚਕਾਰ ਹੋਈ ਸੀ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਸ਼ੁਰੂ ਵਿੱਚ ਦਮਕਲ ਕਰਮਚਾਰੀਆਂ ਲਈ ਵੀ ਗੱਡੀ ਦੇ ਨੇੜੇ ਪਹੁੰਚਣਾ ਮੁਸ਼ਕਲ ਹੋ ਗਿਆ ਸੀ। ਕੜੀ ਮੁਸ਼ੱਕਤ ਤੋਂ ਬਾਅਦ ਜਦੋਂ ਅੱਗ ‘ਤੇ ਕਾਬੂ ਪਾਇਆ ਗਿਆ, ਤਾਂ ਫਾਇਰ ਕਰਮਚਾਰੀਆਂ ਨੂੰ ਹੋਂਡਾ ਦੀ ਅਗਲੀ ਸੀਟ ‘ਤੇ ਨੌਜਵਾਨ ਦੀ ਸੜੀ ਹੋਈ ਲਾਸ਼ ਮਿਲੀ। ਕਾਰ ਵਿੱਚ ਉਸ ਤੋਂ ਇਲਾਵਾ ਹੋਰ ਕੋਈ ਸਵਾਰ ਨਹੀਂ ਸੀ ਅਤੇ ਪੈਰਾਮੈਡਿਕਸ ਨੇ ਉਸ ਨੂੰ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ।
ਦੂਜੀ ਕਾਰ ਦਾ ਡਰਾਈਵਰ ਵੀ ਗੰਭੀਰ ਜ਼ਖ਼ਮੀ
ਦੂਜੀ ਕਾਰ (ਕਿਆ ਸੋਰੈਂਟੋ) ਦਾ ਡਰਾਈਵਰ ਵੀ ਇਸ ਭਿਆਨਕ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ। ਉੱਧਰ, ਟਾਂਡਾ ਵਿਖੇ ਜਿਵੇਂ ਹੀ ਬ੍ਰਹਮਜੋਤ ਦੀ ਮੌਤ ਦੀ ਖ਼ਬਰ ਪਹੁੰਚੀ, ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਦਾ ਤਾਂਤਾ ਲੱਗ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਇਹ ਹਾਦਸਾ ਕਿਸ ਗੱਡੀ ਦੀ ਲਾਪਰਵਾਹੀ ਕਾਰਨ ਵਾਪਰਿਆ, ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇੱਕ ਸਾਲ ਦੇ ਅੰਦਰ ਦੂਜਾ ਵੱਡਾ ਹਾਦਸਾ
ਇਸ ਦਰਦਨਾਕ ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਸੜਕ ‘ਮੌਤ ਦਾ ਮਾਰਗ’ ਬਣਦੀ ਜਾ ਰਹੀ ਹੈ ਅਤੇ ਇੱਕ ਸਾਲ ਦੇ ਅੰਦਰ ਇਹ ਦੂਜਾ ਵੱਡਾ ਹਾਦਸਾ ਵਾਪਰਿਆ ਹੈ। ਇਸ ਸੜਕ ਨੂੰ ਠੀਕ ਕਰਵਾਉਣ ਅਤੇ ਇੱਥੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਸਥਾਨਕ ਲੋਕ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ।
ਹੁਸ਼ਿਆਰਪੁਰ ਵਿੱਚ ਮੰਗਲਵਾਰ ਰਾਤ ਨੂੰ ਘਰ ਦੇ ਬਾਹਰ ਆਮ ਆਦਮੀ ਪਾਰਟੀ (AAP) ਦੇ ਸਰਪੰਚ ਸਤਪਾਲ ਸਿੰਘ ਮਿੰਟਾ ਦੀ ਹੱਤਿਆ ਕਰ ਦਿੱਤੀ ਗਈ। ਤਲਵਾਰਾਂ ਨਾਲ ਲੈਸ ਨੌਜਵਾਨਾਂ ਨੇ ਪਹਿਲਾਂ ਕਾਰ ਪਾਰਕਿੰਗ ਨੂੰ ਲੈ ਕੇ ਝਗੜਾ ਕੀਤਾ ਅਤੇ ਫਿਰ ਤਲਵਾਰਾਂ ਨਾਲ ਹਮਲਾ ਕਰਨ ਲੱਗੇ।
ਜਦੋਂ ਸਰਪੰਚ ਲੜਾਈ ਰੋਕਣ ਲਈ ਘਰੋਂ ਬਾਹਰ ਆਏ ਤਾਂ ਹਮਲਾਵਰਾਂ ਨੇ ਉਨ੍ਹਾਂ ਉੱਪਰ ਕਾਰ ਚੜ੍ਹਾ ਦਿੱਤੀ। ਉਹ ਇੱਥੇ ਹੀ ਨਹੀਂ ਰੁਕੇ ਅਤੇ ਸਰਪੰਚ ਉੱਪਰ ਗੱਡੀ ਚੜ੍ਹਾ ਕੇ ਕਾਰ ਨੂੰ ਦੋ ਵਾਰ ਅੱਗੇ-ਪਿੱਛੇ ਕੀਤਾ।
ਮੁੜ ਆਰੋਪੀਆਂ ਨੇ ਕੀਤਾ ਹਮਲਾ
ਜਦੋਂ ਉਨ੍ਹਾਂ ਦਾ ਬੇਟਾ ਰਾਹੁਲ ਜ਼ਖ਼ਮੀ ਪਿਤਾ ਨੂੰ ਹਸਪਤਾਲ ਲੈ ਕੇ ਜਾਣ ਲੱਗਾ ਤਾਂ ਰਸਤੇ ਵਿੱਚ ਬਲੇਰੋ ਗੱਡੀ ਵਿੱਚ ਆਏ ਨੌਜਵਾਨਾਂ ਨੇ ਉਨ੍ਹਾਂ ਦਾ ਰਸਤਾ ਰੋਕ ਲਿਆ ਅਤੇ ਪਰਿਵਾਰ ਉੱਪਰ ਹਮਲੇ ਦੀ ਕੋਸ਼ਿਸ਼ ਕੀਤੀ। ਕਿਸੇ ਤਰ੍ਹਾਂ ਪਰਿਵਾਰ ਆਪਣੀ ਕਾਰ ਨੂੰ ਰਿਵਰਸ ਕਰਕੇ ਉੱਥੋਂ ਭੱਜ ਨਿਕਲਿਆ, ਪਰ ਉਦੋਂ ਤੱਕ ਪਿਤਾ ਨੇ ਦਮ ਤੋੜ ਦਿੱਤਾ ਸੀ।
ਪੁਲਿਸ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚ ਕੇ ਘਟਨਾ ਦੀ ਜਾਣਕਾਰੀ ਲਈ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਤਲਵਾਰਾਂ ਨਾਲ ਪਹੁੰਚੇ ਦੋਸ਼ੀ: ਚਸ਼ਮਦੀਦ ਗੁਰਿੰਦਰ ਸਿੰਘ ਗੋਲਡੀ ਦੇ ਅਨੁਸਾਰ, ਰਾਤ 8 ਵਜੇ ਦੇ ਕਰੀਬ 15 ਤੋਂ 20 ਦੋਸ਼ੀ ਆਲਟੋ ਅਤੇ ਫੋਰਡ ਫਿਗੋ ਕਾਰਾਂ ਵਿੱਚ ਸਵਾਰ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਸਿੱਧੇ ਸਰਪੰਚ ਸਤਪਾਲ ਸਿੰਘ (55) ਦੇ ਘਰ ਪਹੁੰਚ ਗਏ। ਘਰ ਦੇ ਬਾਹਰ ਖੜ੍ਹੀ ਗੱਡੀ ਹਟਾਉਣ ਨੂੰ ਲੈ ਕੇ ਬਹਿਸ ਹੋਈ ਅਤੇ ਦੇਖਦੇ ਹੀ ਦੇਖਦੇ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ।
ਪਹਿਲਾਂ ਗੱਡੀ ਚੜ੍ਹਾਈ, ਫਿਰ ਤੇਜ਼ਧਾਰ ਹਥਿਆਰਾਂ ਨਾਲ ਵਾਰ
ਆਨੰਦਗੜ੍ਹ ਪਿੰਡ ਦੇ ਰਹਿਣ ਵਾਲੇ ਮ੍ਰਿਤਕ ਦੇ ਪੁੱਤਰ ਰਾਹੁਲ ਦੇ ਅਨੁਸਾਰ, ਜਦੋਂ ਪਿਤਾ ਬਦਮਾਸ਼ਾਂ ਨੂੰ ਰੋਕਣ ਲਈ ਬਾਹਰ ਆਏ ਤਾਂ ਤਲਵਾਰ ਨਾਲ ਕਈ ਵਾਰ ਕੀਤੇ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਹੱਥ ਨਾਲ ਤਲਵਾਰ ਫੜ ਲਈ। ਪਰ ਦੋਸ਼ੀਆਂ ਨੇ ਆਪਣੀ ਕਾਰ ਦੋ ਵਾਰ ਰਿਵਰਸ ਕਰਕੇ ਸਰਪੰਚ ਸਤਪਾਲ ਮਿੰਟਾ ਉੱਪਰ ਚੜ੍ਹਾ ਦਿੱਤੀ। ਜਦੋਂ ਉਨ੍ਹਾਂ ਨੂੰ ਲੱਗਿਆ ਕਿ ਉਹ ਅਜੇ ਜ਼ਿੰਦਾ ਹਨ, ਤਾਂ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਦੁਬਾਰਾ ਹਮਲਾ ਕੀਤਾ। ਘਰ ਦੇ ਲੋਕ ਅਤੇ ਔਰਤਾਂ ਇਕੱਠੀਆਂ ਹੋਣ 'ਤੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ।
ਹਸਪਤਾਲ ਲੈ ਜਾਂਦੇ ਸਮੇਂ ਵੀ ਨਹੀਂ ਛੱਡਿਆ ਪਿੱਛਾ
ਰਾਹੁਲ ਨੇ ਦੱਸਿਆ ਕਿ ਜਦੋਂ ਉਹ ਪਿਤਾ ਨੂੰ ਹਸਪਤਾਲ ਲੈ ਕੇ ਜਾ ਰਹੇ ਸਨ, ਤਾਂ ਦੋਸ਼ੀਆਂ ਨੇ ਰਸਤੇ ਵਿੱਚ ਬੋਲੇਰੋ ਗੱਡੀ ਅੜਾ ਕੇ ਫਿਰ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਰਾਹੁਲ ਨੇ ਗੱਡੀ ਰਿਵਰਸ ਕਰਕੇ ਦੋਸ਼ੀਆਂ ਦੀ ਗੱਡੀ ਵਿੱਚ ਟੱਕਰ ਮਾਰੀ ਅਤੇ ਸਿੱਧੇ ਮੁੱਖ ਥਾਣੇ ਦੇ ਗੇਟ ਦੇ ਅੰਦਰ ਗੱਡੀ ਲੈ ਗਏ। ਇਸ ਤੋਂ ਬਾਅਦ ਹਸਪਤਾਲ ਪਹੁੰਚੇ, ਪਰ ਉਦੋਂ ਤੱਕ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਚੁੱਕੀ ਸੀ।
ਇਨ੍ਹਾਂ ਲੋਕਾਂ ਉੱਪਰ ਲਗਾਏ ਗੰਭੀਰ ਦੋਸ਼
ਪਰਿਵਾਰਕ ਮੈਂਬਰਾਂ ਅਨੁਸਾਰ, ਹਮਲਾਵਰਾਂ ਵਿੱਚ ਜਾਨਖੇੜੀ ਨਿਵਾਸੀ ਭਾਗੂ, ਮਹਲਾਂਵਾਲੀ ਦੇ ਅੰਕੂ, ਪੰਕਜ ਪਠਾਨੀਆ ਸਮੇਤ 20 ਲੋਕ ਸ਼ਾਮਲ ਸਨ। ਇਹ 20 ਨੌਜਵਾਨ ਦੋ ਕਾਰਾਂ ਅਤੇ ਕਈ ਮੋਟਰਸਾਈਕਲਾਂ 'ਤੇ ਆਏ ਸਨ। ਇਸ ਦੇ ਨਾਲ ਹੀ, ਸੇਵਾਮੁਕਤ ਫ਼ੌਜੀ ਅਤੇ ਅੰਕੂ ਦੇ ਚਾਚਾ ਜੱਸੀ ਨੇ ਵੀ ਦੋਸ਼ੀਆਂ ਦਾ ਸਾਥ ਦਿੱਤਾ।
ਰਾਜੀਨਾਮੇ ਲਈ ਬੁਲਾਉਣ ਦੇ ਚਲਦਿਆਂ ਰੰਜਿਸ਼ ਰੱਖੀ
ਪੁੱਤਰ ਰਾਹੁਲ ਅਨੁਸਾਰ, ਕੁਝ ਸਮਾਂ ਪਹਿਲਾਂ ਗੁਆਂਢੀ ਪਿੰਡ ਦੇ ਨੌਜਵਾਨਾਂ ਵਿੱਚ ਇੱਕ ਵਿਵਾਦ ਹੋਇਆ ਸੀ, ਜਿਸ ਨੂੰ ਉਨ੍ਹਾਂ ਦੇ ਪਿਤਾ ਸਤਪਾਲ ਨੇ ਵਿਚੋਲਗੀ ਕਰਕੇ ਰਾਜੀਨਾਮੇ ਰਾਹੀਂ ਸੁਲਝਾਇਆ ਸੀ। ਇਸ ਸਮਝੌਤੇ ਨੂੰ ਲੈ ਕੇ ਹਮਲਾਵਰ ਮਨ ਵਿੱਚ ਰੰਜਿਸ਼ ਰੱਖੀ ਬੈਠੇ ਸਨ। ਮੰਗਲਵਾਰ ਨੂੰ ਰੰਜਿਸ਼ ਤਹਿਤ ਹਮਲਾਵਰਾਂ ਨੇ ਪਹਿਲਾਂ ਸਰਪੰਚ ਉੱਪਰ ਆਪਣੀ ਗੱਡੀ ਦੋ ਤੋਂ ਤਿੰਨ ਵਾਰ ਚੜ੍ਹਾਈ ਅਤੇ ਫਿਰ ਗੱਡੀ ਵਿੱਚੋਂ ਉਤਰ ਕੇ ਉਨ੍ਹਾਂ ਉੱਪਰ ਤਲਵਾਰ ਨਾਲ ਤਾਬੜਤੋੜ ਵਾਰ ਕਰਕੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਡੀਐਸਪੀ ਬੋਲੇ- ਕੁਝ ਦੋਸ਼ੀ ਹਿਰਾਸਤ ਵਿੱਚ, ਜਾਂਚ ਜਾਰੀ
ਡੀਐਸਪੀ ਸਿਟੀ ਕੁਲਭੂਸ਼ਣ ਸ਼ਰਮਾ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਸੀ ਅਤੇ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਰਪੰਚ ਦੀ ਹਤਿਆ ਉਨ੍ਹਾਂ ਉੱਪਰ ਗੱਡੀ ਚੜ੍ਹਾ ਕੇ ਕੀਤੀ ਗਈ ਹੈ। ਹਤਿਆ ਦੇ ਪਿੱਛੇ ਦੀ ਵਜ੍ਹਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਰੇ ਪਹਿਲੂਆਂ ਦੀ ਗੰਭੀਰਤਾ ਨਾਲ ਪੜਤਾਲ ਜਾਰੀ ਹੈ।
ਅਮਰੀਕੀ ਜਾਂਚ ਏਜੰਸੀ FBI ਵੱਲੋਂ 4 ਲੱਖ ਡਾਲਰ (ਕਰੀਬ 3.30 ਕਰੋੜ ਰੁਪਏ) ਦੀ ਫਿਰੌਤੀ ਦੇ ਮਾਮਲੇ ਵਿੱਚ ਨਾਮਜ਼ਦ ਕੀਤੇ ਗਏ ਹੁਸ਼ਿਆਰਪੁਰ ਦੇ ਟਾਂਡਾ ਥਾਣੇ ਦੇ ਸਾਬਕਾ ਐਸ.ਐਚ.ਓ. (SHO) ਗੁਰਿੰਦਰਜੀਤ ਸਿੰਘ ਨਾਗਰਾ 'ਤੇ ਪੰਜਾਬ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ।
ਜਾਣੋ ਕਿਉਂ ਲਿਆ ਹਿਰਾਸਤ ‘ਚ
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪਹਿਲਾਂ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਕੇ ਪੁਲਿਸ ਲਾਈਨ ਭੇਜ ਦਿੱਤਾ ਗਿਆ ਸੀ ਅਤੇ ਇਸ ਦੀ ਨਿਰਪੱਖ ਜਾਂਚ ਲਈ ਮਾਮਲਾ ਜਲੰਧਰ ਰੇਂਜ ਨੂੰ ਸੌਂਪਿਆ ਗਿਆ ਸੀ। ਤਾਜ਼ਾ ਜਾਣਕਾਰੀ ਅਨੁਸਾਰ, ਜਲੰਧਰ ਰੇਂਜ ਦੀ ਪੁਲਿਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰਦਿਆਂ ਗੁਰਿੰਦਰਜੀਤ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਕੀ ਹੈ ਪੂਰਾ ਮਾਮਲਾ?
FBI ਵੱਲੋਂ ਚਲਾਏ ਗਏ "ਆਪ੍ਰੇਸ਼ਨ ਹਾਰਡਬਾਲ" (Operation Hardball) ਤਹਿਤ ਇਹ ਖੁਲਾਸਾ ਹੋਇਆ ਸੀ ਕਿ ਪੰਜਾਬ ਪੁਲਿਸ ਦਾ ਇਹ ਅਧਿਕਾਰੀ ਅਮਰੀਕਾ ਵਿੱਚ ਰਹਿ ਰਹੇ ਇੱਕ ਭਾਰਤੀ ਪਰਿਵਾਰ ਨੂੰ ਨਿਸ਼ਾਨਾ ਬਣਾ ਰਿਹਾ ਸੀ। ਇਲਜ਼ਾਮ ਹੈ ਕਿ ਨਾਗਰਾ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗਿਰੋਹ ਨਾਲ ਮਿਲ ਕੇ ਇਸ ਪਰਿਵਾਰ ਨੂੰ ਭਾਰਤ ਵਿੱਚ ਕਤਲ ਦੇ ਇੱਕ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀ ਸੀ ਅਤੇ ਇਸ ਦੇ ਬਦਲੇ 4 ਲੱਖ ਡਾਲਰ ਦੀ ਫਿਰੌਤੀ ਦੀ ਮੰਗ ਕੀਤੀ ਸੀ। ਅਮਰੀਕੀ ਅਧਿਕਾਰੀਆਂ ਨੇ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ ਅਤੇ ਉਹ ਉਨ੍ਹਾਂ ਦੀ ਹਵਾਲਗੀ ਦੀ ਮੰਗ ਵੀ ਕਰ ਸਕਦੇ ਹਨ।
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀ ਆਪਣੇ ਆਪ ਨੂੰ ਮਜ਼ਬੂਤ ਕਰਨ ਦੇ ਵਿੱਚ ਲੱਗੀ ਹੋਈ ਹੈ। ਜਿਸ ਕਰਕੇ ਕਈ ਨੇਤਾਂ ਇਸ ਪਾਰਟੀ ਤੋਂ ਦੂਜੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਰਿਹਾ ਹੈ। ਹੁਣ ਕਾਂਗਰਸ ਨੂੰ ਮੁਕੇਰੀਆਂ ਤੋਂ ਵੱਡਾ ਝਟਕਾ ਲੱਗਿਆ ਹੈ।
ਹੱਥ ਛੱਡ ਫੜਿਆ ਝਾੜੂ
ਮੁਕੇਰੀਆਂ ਇਲਾਕੇ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਕਈ ਸੀਨੀਅਰ ਕਾਂਗਰਸੀ ਆਗੂਆਂ ਨੇ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ (AAP) ਦਾ ਪੱਲਾ ਫੜ ਲਿਆ। ਇਹ ਸਾਰੇ ਆਗੂ ਨੇ ਬੁੱਧਵਾਰ (01 ਜੁਲਾਈ) ਵਾਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
CM ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲਿਆ ਫੈਸਲਾ
ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਦੱਸਿਆ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਇਮਾਨਦਾਰੀ ਅਤੇ ਲੋਕ-ਪੱਖੀ ਨੀਤੀਆਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਉਹ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਹੋ ਕੇ ਹੀ 'ਆਪ' ਨਾਲ ਜੁੜੇ ਹਨ।
ਸ਼ਾਮਲ ਹੋਣ ਵਾਲੇ ਆਗੂਆਂ ਦੇ ਨਾਂ:
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਰਪੰਚ ਅਨਿਲ ਠਾਕੁਰ, ਬੇਅੰਤ ਸਿੰਘ ਰੰਧਾਵਾ, ਪੂਨਮ ਰੱਤੂ, ਸਰਪੰਚ ਤਜਿੰਦਰ ਪਾਲ ਸਿੰਘ, ਰਾਜੇਸ਼ ਰੱਤੂ, ਸਰਪੰਚ ਲਖਵੀਰ ਸਿੰਘ, ਸ਼ੇਰ ਸਿੰਘ ਸ਼ੇਰ ਅਤੇ ਸਰਬਜੋਤ ਸਿੰਘ ਸਾਬੀ ਸ਼ਾਮਲ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਸਾਰੇ ਆਗੂਆਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਆਗੂਆਂ ਦੇ ਪਾਰਟੀ ਵਿੱਚ ਆਉਣ ਨਾਲ ਮੁਕੇਰੀਆਂ ਇਲਾਕੇ ਵਿੱਚ 'ਆਪ' ਨੂੰ ਹੋਰ ਮਜ਼ਬੂਤੀ ਮਿਲੇਗੀ।
ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਹਰ ਪਾਰਟੀ ਪੂਰੇ ਜ਼ੋਰਾਂ-ਸ਼ੋਰਾਂ ਦੇ ਨਾਲ ਕੰਮ ਕਰ ਰਹੀ ਹੈ। ਇਸ ਲਈ ਨਗਰ ਨਿਗਮ ਚੋਣਾਂ ਦੇ ਵਿੱਚ ਹਰ ਪਾਰਟੀ ਵਧੀਆ ਪ੍ਰਦਰਸ਼ਨ ਕਰਕੇ ਅਗਲੇ ਸਾਲ ਦੀ ਰਣਨੀਤੀ ਤਿਆਰ ਕਰ ਰਹੀ ਹੈ। ਜੀ ਹਾਂ ਜਲਦ ਹੀ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਕੜੀ ਤਹਿਤ ਆਮ ਆਦਮੀ ਪਾਰਟੀ (AAP) ਨੇ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਲਿਸਟ
ਆਮ ਆਦਮੀ ਪਾਰਟੀ ਨੇ ਆਪਣੇ ਅਧਿਕਾਰਤ 'ਐਕਸ' (ਟਵਿੱਟਰ) ਹੈਂਡਲ ਰਾਹੀਂ ਵੱਖ-ਵੱਖ ਵਾਰਡਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਪਾਰਟੀ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ, "ਆਮ ਆਦਮੀ ਪਾਰਟੀ ਪੰਜਾਬ ਮਿਉਂਸਿਪਲ ਕਾਰਪੋਰੇਸ਼ਨ ਚੋਣਾਂ ਹੁਸ਼ਿਆਰਪੁਰ ਲਈ, ਵੱਖ-ਵੱਖ ਵਾਰਡਾਂ ਵਾਸਤੇ ਪਾਰਟੀ ਉਮੀਦਵਾਰਾਂ ਦਾ ਐਲਾਨ ਕਰਦੀ ਹੈ। ਸਾਰੇ ਉਮੀਦਵਾਰਾਂ ਨੂੰ ਇਸ ਚੋਣ ਮੁਕਾਬਲੇ ਵਾਸਤੇ ਬਹੁਤ ਸ਼ੁਭਕਾਮਨਾਵਾਂ।"
ਚੋਣਾਂ ਨੂੰ ਲੈ ਕੇ ਪਾਰਟੀਆਂ ਸਰਗਰਮ
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਗਰ ਨਿਗਮ ਚੋਣਾਂ ਨੂੰ ਸਿਆਸੀ ਪਾਰਟੀਆਂ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਪਾਰਟੀਆਂ ਵੱਲੋਂ ਆਪਣੀ ਸਥਿਤੀ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਨਵੇਂ ਆਗੂਆਂ ਨੂੰ ਵੀ ਪਾਰਟੀ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਉਮੀਦਵਾਰਾਂ ਦਾ ਐਲਾਨ ਹੋਣ ਤੋਂ ਬਾਅਦ ਹੁਣ ਹੁਸ਼ਿਆਰਪੁਰ ਵਿੱਚ ਚੋਣ ਮੁਕਾਬਲਾ ਹੋਰ ਵੀ ਦਿਲਚਸਪ ਹੋਣ ਦੀ ਉਮੀਦ ਹੈ।
ਪੰਜਾਬ ‘ਚ ਚਾਰ ਮਿਉਂਸਿਪਲ ਸੰਸਥਾਵਾਂ ਲਈ ਚੋਣਾਂ ਦਾ ਐਲਾਨ
ਪੰਜਾਬ ਵਿੱਚ ਚੋਣ ਕਮਿਸ਼ਨ ਵੱਲੋਂ ਚਾਰ ਮਿਉਂਸਿਪਲ ਸੰਸਥਾਵਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਤਹਿਤ 5 ਜੁਲਾਈ 2026 ਨੂੰ ਵੋਟਾਂ ਪਾਈਆਂ ਜਾਣਗੀਆਂ। ਇਹ ਚੋਣਾਂ ਹੁਸ਼ਿਆਰਪੁਰ (ਨਗਰ ਨਿਗਮ), ਗੁਰੂ ਹਰਿ ਸਹਾਏ (ਨਗਰ ਕੌਂਸਲ), ਜਲਾਲਾਬਾਦ (ਨਗਰ ਕੌਂਸਲ) ਅਤੇ ਮਮਦੋਟ (ਨਗਰ ਪੰਚਾਇਤ) ਵਿੱਚ ਹੋਣਗੀਆਂ। ਚੋਣ ਪ੍ਰਕਿਰਿਆ ਦੀ ਸ਼ੁਰੂਆਤ 22 ਜੂਨ 2026 ਤੋਂ ਨਾਮਜ਼ਦਗੀਆਂ ਭਰਨ ਨਾਲ ਹੋ ਚੁੱਕੀ ਹੈ, ਜਿਸ ਦੀ ਆਖ਼ਰੀ ਮਿਤੀ 25 ਜੂਨ ਦੁਪਹਿਰ 3:00 ਵਜੇ ਤੱਕ ਰੱਖੀ ਗਈ ਹੈ। ਇਸ ਤੋਂ ਬਾਅਦ 26 ਜੂਨ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 27 ਜੂਨ ਦੁਪਹਿਰ 3:00 ਵਜੇ ਤੱਕ ਉਮੀਦਵਾਰ ਆਪਣੇ ਨਾਮ ਵਾਪਸ ਲੈ ਸਕਣਗੇ। ਅੰਤ ਵਿੱਚ, 5 ਜੁਲਾਈ ਨੂੰ ਵੋਟਿੰਗ ਪ੍ਰਕਿਰਿਆ ਨੇਪਰੇ ਚਾੜ੍ਹੀ ਜਾਵੇਗੀ।
ਬਹੁਤ ਸਾਰੇ ਪੰਜਾਬੀ ਨੌਜਵਾਨ ਆਪਣੇ ਪਰਿਵਾਰ ਦੇ ਹਾਲਾਤਾਂ ਨੂੰ ਸੁਧਾਰਨ ਦੇ ਲਈ ਵਿਦੇਸ਼ਾਂ ਦੇ ਵੱਲ ਰੁਖ ਕਰਦੇ ਹਨ। ਇਨ੍ਹਾਂ ਨੌਜਵਾਨਾਂ ਦਾ ਇੱਕ ਸੁਫਨਾ ਹੁੰਦਾ ਹੈ ਕਿ ਹੱਡ ਭੰਨਵੀਂ ਮਿਹਨਤ ਕਰਕੇ ਘਰ ਦੀ ਗਰੀਬੀ ਦੂਰ ਕਰ ਦੇਈਏ। ਅਜਿਹਾ ਹੀ ਇੱਕ ਸੁਫਨਾ ਲੈ ਕੇ ਦੋ ਸਾਲ ਪਹਿਲਾਂ ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਪਿੰਡ ਮੁਸ਼ਾਹਪੁਰ ਦਾ ਰਹਿਣ ਵਾਲਾ ਰਜਿੰਦਰ ਸਿੰਘ ਅਮਰੀਕਾ ਗਿਆ ਸੀ। ਪਰ ਉਸ ਦੇ ਪਰਿਵਾਰ ਨੂੰ ਕੀ ਪਤਾ ਸੀ ਕਿ ਦੋ ਸਾਲ ਬਾਅਦ ਇੰਨੀ ਦੁਖਦਾਇਕ ਖਬਰ ਵਿਦੇਸ਼ ਦੀ ਧਰਤੀ ਤੋਂ ਆਏਗੀ।
ਦੋ ਸਾਲ ਪਹਿਲਾਂ ਕਰਜ਼ਾ ਚੁੱਕ ਕੇ ਗਿਆ ਸੀ ਵਿਦੇਸ਼
ਪਿੰਡ ਦੇ ਲੋਕਾਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ 42 ਸਾਲਾ ਰਜਿੰਦਰ ਸਿੰਘ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਸ ਖ਼ਬਰ ਨੇ ਪਿੰਡ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ।ਰਜਿੰਦਰ ਦੇ ਭਰਾ ਨੇ ਖੁਲਾਸਾ ਕੀਤਾ ਕਿ ਉਹ ਦੋ ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਮਿਨੀਸੋਟਾ ਵਿੱਚ ਰਹਿੰਦਾ ਸੀ। ਦੋ ਦਿਨ ਪਹਿਲਾਂ, ਅਮਰੀਕਾ ਤੋਂ ਰਜਿੰਦਰ ਦੇ ਦੋਸਤ ਨੇ ਫੋਨ ਕਰਕੇ ਉਸਨੂੰ ਉਸਦੀ ਮੌਤ ਦੀ ਜਾਣਕਾਰੀ
ਦਿੱਤੀ। ਇਸ ਖ਼ਬਰ ਨੇ ਪੂਰੇ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਡਿੱਗ ਗਿਆ, ਕਿਉਂਕਿ ਰਜਿੰਦਰ ਇਕਲੌਤਾ ਕਮਾਉਣ ਵਾਲਾ ਸੀ। ਉਹ ਆਪਣੇ ਪਿੱਛੇ ਦੋ ਧੀਆਂ ਅਤੇ ਪਤਨੀ ਨੂੰ ਛੱਡ ਗਿਆ ਹੈ। ਜਿਨ੍ਹਾਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ।
ਪਰਿਵਾਰ ਨੇ ਦੱਸਿਆ ਕਿ ਉਸਨੂੰ ਵਿਦੇਸ਼ ਭੇਜਣ ਲਈ ਕਰਜ਼ਾ ਲਿਆ ਸੀ। ਪਰਿਵਾਰ ਦੀ ਵਿੱਤੀ ਸਥਿਤੀ ਬਹੁਤ ਖਰਾਬ ਹੈ। ਰਜਿੰਦਰ ਦੇ ਪਰਿਵਾਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਸਹਾਇਤਾ ਦੀ ਅਪੀਲ ਕੀਤੀ ਹੈ ਤਾਂ ਜੋ ਉਸਦਾ ਅੰਤਿਮ ਸੰਸਕਾਰ ਮੁਸ਼ਾਹਪੁਰ ਪਿੰਡ ਵਿੱਚ ਪੂਰੇ ਰੀਤੀ-ਰਿਵਾਜ ਨਾਲ ਕੀਤਾ ਜਾ ਸਕੇ।
ਦੱਸ ਦਈਏ ਪਿਛਲੇ ਕੁੱਝ ਸਾਲਾਂ ਤੋਂ ਲਗਾਤਾਰ ਕੈਨੇਡਾ, ਅਮਰੀਕਾ ਤੋਂ ਅਜਿਹੀਆਂ ਹੀ ਖਬਰਾਂ ਆ ਰਹੀਆਂ ਹਨ, ਜਿਨ੍ਹਾਂ 'ਚ ਪੰਜਾਬੀ ਨੌਜਵਾਨਾਂ ਦੀ ਮੌਤ ਹਾਰਟ ਅਟੈਕ ਕਰਕੇ ਹੋਈ ਹੈ। ਬਹੁਤ ਸਾਰੇ ਨੌਜਵਾਨ ਮਾਪਿਆਂ ਦੇ ਇਕਲੌਤੇ ਸਹਾਰੇ ਸਨ, ਜਿਸ ਕਰਕੇ ਪੰਜਾਬ ਦੇ ਵਿੱਚ ਅਜਿਹੇ ਬਹੁਤ ਘਰ ਨੇ ਜੋ ਕਿ ਹੁਣ ਸੁੰਨੇ ਹੋ ਗਏ ਹਨ।
ਹੁਸ਼ਿਆਰਪੁਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਗੜ੍ਹਸ਼ੰਕਰ ਅਧੀਨ ਪੈਂਦੇ ਪਿੰਡ ਬਕਾਪੁਰ ਗੁਰੂ ਵਿਖੇ ਕ੍ਰਿਕਟ ਟੂਰਨਾਮੈਂਟ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ 17 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਰਸੂਲਪੁਰ ਦੇ ਰਹਿਣ ਵਾਲੇ ਤਰੁਣਦੀਪ ਸਿੰਘ ਵਜੋਂ ਹੋਈ ਹੈ। ਪਿੰਡ ਦੇ ਸਰਪੰਚ ਨੇ ਦੱਸਿਆ ਕਿ ਤਰੁਣਦੀਪ 10ਵੀਂ ਜਮਾਤ ਦਾ ਵਿਦਿਆਰਥੀ ਸੀ। ਸਕੂਲਾਂ ਵਿੱਚ ਛੁੱਟੀਆਂ ਹੋਣ ਕਾਰਨ ਉਹ ਕ੍ਰਿਕਟ ਟੂਰਨਾਮੈਂਟ ਵਿੱਚ ਹਿੱਸਾ ਲੈਣ ਗਿਆ ਸੀ।
ਡਿੱਗੀ ਅਸਮਾਨੀ ਬਿਜਲੀ, ਬੱਚਿਆਂ ਨੂੰ ਲੱਗਿਆ ਝਟਕਾ
ਸਰਪੰਚ ਅਨੁਸਾਰ, ਇਹ ਦਰਦਨਾਕ ਘਟਨਾ ਦੁਪਹਿਰ ਸਾਢੇ 11 ਤੋਂ 12 ਵਜੇ ਦੇ ਵਿਚਕਾਰ ਵਾਪਰੀ। ਤਰੁਣਦੀਪ ਸਮੇਤ ਕੁੱਲ 11 ਨੌਜਵਾਨ ਕ੍ਰਿਕਟ ਖੇਡਣ ਲਈ ਨੇੜਲੇ ਪਿੰਡ ਗਏ ਸਨ। ਇਸੇ ਦੌਰਾਨ ਮੌਸਮ ਅਚਾਨਕ ਖ਼ਰਾਬ ਹੋ ਗਿਆ ਅਤੇ ਹਲਕੀ ਬੂੰਦਾ-ਬਾਂਦੀ ਸ਼ੁਰੂ ਹੋ ਗਈ। ਬਰਸਾਤ ਦੇ ਬਾਵਜੂਦ ਨੌਜਵਾਨ ਖੇਡ ਵਿੱਚ ਮਸਤ ਸਨ ਕਿ ਅਚਾਨਕ ਅਸਮਾਨੀ ਬਿਜਲੀ ਡਿੱਗ ਪਈ। ਮੌਕੇ 'ਤੇ ਮੌਜੂਦ ਨੌਜਵਾਨਾਂ ਵਿੱਚੋਂ ਤਰੁਣਦੀਪ ਸਿੰਘ (16), ਪੁੱਤਰ ਓਂਕਾਰ ਸਿੰਘ, ਅਤੇ ਅੰਸ਼ਪ੍ਰੀਤ ਸਿੰਘ (18) ਸਿੱਧੇ ਤੌਰ 'ਤੇ ਅਸਮਾਨੀ ਬਿਜਲੀ ਦੀ ਲਪੇਟ ਵਿੱਚ ਆ ਗਏ। ਬਿਜਲੀ ਦਾ ਝਟਕਾ ਇੰਨਾ ਜ਼ਬਰਦਸਤ ਸੀ ਕਿ ਬਾਕੀ ਨੌਜਵਾਨ ਵੀ ਦੂਰ ਜਾ ਕੇ ਇੱਧਰ-ਉੱਧਰ ਡਿੱਗ ਪਏ। ਜ਼ਖ਼ਮੀਆਂ ਨੂੰ ਤੁਰੰਤ ਨਵਾਂਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਤਰੁਣਦੀਪ ਸਿੰਘ ਨੇ ਦਮ ਤੋੜ ਦਿੱਤਾ। ਦੂਜੇ ਪਾਸੇ, ਅੰਸ਼ਪ੍ਰੀਤ ਸਿੰਘ ਦੀ ਹਾਲਤ ਨੂੰ ਦੇਖਦੇ ਹੋਏ ਉਸ ਦਾ ਹਸਪਤਾਲ ਵਿੱਚ ਇਲਾਜ ਅਜੇ ਜਾਰੀ ਹੈ।
ਚਸ਼ਮਦੀਦਾਂ ਅਤੇ ਸਥਾਨਕ ਸਰਪੰਚ ਤੋਂ ਮਿਲੀ ਜਾਣਕਾਰੀ ਅਨੁਸਾਰ, ਦੁਪਹਿਰ ਕਰੀਬ ਸਵਾ 12 ਵਜੇ ਪਿੰਡ ਦੇ ਗੁਰਦੁਆਰਾ ਸਾਹਿਬ ਵਾਲੇ ਗਰਾਊਂਡ ਵਿੱਚ ਤਕਰੀਬਨ 11 ਬੱਚੇ ਕ੍ਰਿਕਟ ਖੇਡ ਰਹੇ ਸਨ, ਜਿਨ੍ਹਾਂ ਵਿੱਚ ਤਰੁਣਦੀਪ ਸਿੰਘ ਵੀ ਸ਼ਾਮਲ ਸੀ। ਮੈਚ ਦੌਰਾਨ ਅਚਾਨਕ ਮੌਸਮ ਖ਼ਰਾਬ ਹੋ ਗਿਆ ਅਤੇ ਜਦੋਂ ਤਰੁਣਦੀਪ ਗੇਂਦਬਾਜ਼ੀ (ਬੌਲਿੰਗ) ਕਰਨ ਲਈ ਤਿਆਰ ਹੋ ਰਿਹਾ ਸੀ, ਤਾਂ ਅਸਮਾਨੀ ਬਿਜਲੀ ਸਿੱਧੀ ਮੈਦਾਨ 'ਤੇ ਆ ਡਿੱਗੀ।
ਬਿਜਲੀ ਦਾ ਝਟਕਾ ਇੰਨਾ ਭਿਆਨਕ ਸੀ ਕਿ ਮੈਦਾਨ ਵਿੱਚ ਖੇਡ ਰਹੇ ਸਾਰੇ ਬੱਚੇ ਇੱਕੋ ਸਮੇਂ ਜ਼ਮੀਨ 'ਤੇ ਡਿੱਗ ਪਏ। ਤਰੁਣਦੀਪ ਦੇ ਛੋਟੇ ਭਰਾ ਨੇ ਦੱਸਿਆ ਕਿ ਅਸੀਂ ਸਭ ਖੜ੍ਹੇ ਸੀ ਕਿ ਅਚਾਨਕ ਜ਼ੋਰਦਾਰ ਝਟਕਾ ਲੱਗਾ ਅਤੇ ਸਾਰੇ ਡਿੱਗ ਪਏ। ਕੁੱਝ ਬੱਚੇ ਤਾਂ ਉੱਠ ਕੇ ਮਦਦ ਲਈ ਭੱਜੇ, ਪਰ ਤਰੁਣਦੀਪ ਉੱਥੇ ਹੀ ਬੇਸੁੱਧ ਪਿਆ ਰਿਹਾ। ਪਿੰਡ ਵਾਸੀਆਂ ਨੇ ਤੁਰੰਤ ਟਰੈਕਟਰ-ਟਰਾਲੀ ਅਤੇ ਹੋਰ ਨਿੱਜੀ ਵਾਹਨਾਂ ਦਾ ਪ੍ਰਬੰਧ ਕਰਕੇ ਜ਼ਖ਼ਮੀ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਤਰੁਣਦੀਪ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਘਟਨਾ ਨਾਲ ਪਰਿਵਾਰ ਦਾ ਚਿਰਾਗ ਬੁੱਝ ਗਿਆ ਹੈ ਅਤੇ ਘਰ ਵਿੱਚ ਕੋਹਰਾਮ ਮਚਿਆ ਹੋਇਆ ਹੈ। ਤਰੁਣਦੀਪ ਦੇ ਮਾਂ-ਬਾਪ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ। ਪਿਤਾ ਓਂਕਾਰ ਨੇ ਨਮ ਅੱਖਾਂ ਨਾਲ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਘਰੋਂ ਇਹ ਕਹਿ ਕੇ ਨਿਕਲਿਆ ਸੀ ਕਿ ਉਹ ਵਾਲ ਕਟਵਾ ਕੇ ਆਇਆ ਹੈ ਅਤੇ ਹੁਣ ਕ੍ਰਿਕਟ ਖੇਡਣ ਜਾ ਰਿਹਾ ਹੈ, ਪਰ ਕਿਸੇ ਨੂੰ ਕੀ ਪਤਾ ਸੀ ਕਿ ਉਹ ਹੁਣ ਕਦੇ ਵਾਪਸ ਨਹੀਂ ਪਰਤੇਗਾ। ਘਟਨਾ ਤੋਂ ਬਾਅਦ ਤਰੁਣਦੀਪ ਦੀ ਮਾਂ ਦਾ ਬੁਰਾ ਹਾਲ ਹੈ ਅਤੇ ਉਹ ਬੇਸੁੱਧ ਪਈ ਹੈ। ਇਸ ਦਰਦਨਾਕ ਹਾਦਸੇ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਪਸਰ ਗਈ ਹੈ।