GTC News
ਕਪੂਰਥਲਾ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਇੱਕ ਵੱਡੀ ਸਿਆਸੀ ਜਿੱਤ ਦਰਜ ਕਰਦਿਆਂ ਮੇਅਰ ਅਤੇ ਦੋਵਾਂ ਡਿਪਟੀ ਮੇਅਰਾਂ ਦੇ ਅਹੁਦਿਆਂ 'ਤੇ ਕਬਜ਼ਾ ਕਰ ਲਿਆ ਹੈ। ਇਸ ਨਵੀਂ ਚੋਣ ਨਾਲ ਨਗਰ ਨਿਗਮ ਵਿੱਚ 'ਆਪ' ਦੀ ਸੱਤਾ ਮਜ਼ਬੂਤ ਹੋ ਗਈ ਹੈ।
ਅਹੁਦੇਦਾਰਾਂ ਦੀ ਨਿਯੁਕਤੀ
ਅਧਿਕਾਰਤ ਐਲਾਨ ਅਨੁਸਾਰ:
ਨਰਿੰਦਰ ਸਿੰਘ ਮਨਸੂ ਨੂੰ ਕਪੂਰਥਲਾ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ ਹੈ।
ਕਾਮਾਖੀ ਦੁੱਗਲ ਨੇ ਸੀਨੀਅਰ ਡਿਪਟੀ ਮੇਅਰ ਵਜੋਂ ਜ਼ਿੰਮੇਵਾਰੀ ਸੰਭਾਲੀ ਹੈ।
ਸਮੀਰ ਸ਼ਰਮਾ ਨੂੰ ਡਿਪਟੀ ਮੇਅਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ।
ਸਿਆਸੀ ਮਹੱਤਤਾ
ਇਸ ਜਿੱਤ ਨੂੰ ਆਮ ਆਦਮੀ ਪਾਰਟੀ ਲਈ ਸ਼ਹਿਰੀ ਖੇਤਰ ਵਿੱਚ ਇੱਕ ਵੱਡੀ ਪ੍ਰਾਪਤੀ ਮੰਨਿਆ ਜਾ ਰਿਹਾ ਹੈ। ਪਾਰਟੀ ਆਗੂਆਂ ਨੇ ਇਸ ਜਿੱਤ ਨੂੰ ਲੋਕਾਂ ਦਾ ਵਿਸ਼ਵਾਸ ਅਤੇ 'ਆਪ' ਸਰਕਾਰ ਦੀਆਂ ਨੀਤੀਆਂ ਦੀ ਜਿੱਤ ਕਰਾਰ ਦਿੱਤਾ ਹੈ। ਨਵੇਂ ਬਣੇ ਮੇਅਰ ਅਤੇ ਡਿਪਟੀ ਮੇਅਰਾਂ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇਣ ਅਤੇ ਨਾਗਰਿਕਾਂ ਦੀਆਂ ਸਮੱਸਿਆਵਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ ਹੈ।
ਨਵੇਂ ਅਹੁਦੇਦਾਰਾਂ ਦੇ ਸਹੁੰ ਚੁੱਕਣ ਤੋਂ ਬਾਅਦ ਪਾਰਟੀ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸ਼ਹਿਰ ਵਾਸੀਆਂ ਨੇ ਉਨ੍ਹਾਂ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ।
Punjab Police DSP Shot Dead in Phagwara: ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਫਗਵਾੜਾ ਸ਼ਹਿਰ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਜਿੱਥੇ ਫਗਵਾੜਾ ਵਿੱਚ ਡੀਐਸਪੀ (DSP) ਯੋਗੇਸ਼ ਕੁਮਾਰ ਦੀ ਗੋਲੀ ਲੱਗਣ ਕਰਕੇ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਆਪਣੀ ਹੀ ਸਰਕਾਰੀ ਰਿਵਾਲਵਰ ਤੋਂ ਗੋਲੀ ਚੱਲਣ ਕਾਰਨ ਮੌਤ ਹੋਈ ਹੈ।
ਇੰਝ ਵਾਪਰੀ ਘਟਨਾ
ਪੁਲਿਸ ਦੇ ਸੀਨੀਅਰ ਅਫਸਰਾਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ ਕਰੀਬ 7:30 ਵਜੇ ਪੁਲਿਸ ਸਟੇਸ਼ਨ ਸਦਰ ਫਗਵਾੜਾ ਦੇ ਕੋਲ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ (ਕੁਆਰਟਰ) ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਗੋਲੀ ਉਨ੍ਹਾਂ ਦੀ ਛਾਤੀ ਵਿੱਚ ਲੱਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਜਲੰਧਰ ਦੇ ਜੋਹਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਮੁੱਢਲੀ ਜਾਣਕਾਰੀ ਅਨੁਸਾਰ ਇਹ ਗੱਲ ਸਾਹਮਣੇ ਆਈ ਹੈ ਕਿ ਜਦੋਂ ਉਹ ਸਵੇਰੇ ਆਪਣੀ ਸਰਕਾਰੀ ਪਿਸਤੌਲ ਸਾਫ਼ ਕਰ ਰਹੇ ਸਨ, ਤਾਂ ਉਸ ਦੌਰਾਨ ਅਚਾਨਕ ਗੋਲੀ ਚੱਲ ਗਈ ਜੋ ਯੋਗੇਸ਼ ਕੁਮਾਰ ਦੀ ਛਾਤੀ ਵਿੱਚ ਜਾ ਲੱਗੀ। ਗੋਲੀ ਦੀ ਆਵਾਜ਼ ਸੁਣ ਕੇ ਨੇੜੇ ਰਹਿਣ ਵਾਲੇ ਪੁਲਿਸ ਮੁਲਾਜ਼ਮ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਕਿ ਇਹ ਗੋਲੀ ਹਾਦਸਾ ਸੀ ਜਾਂ ਕੋਈ ਹੋਰ ਕਾਰਨ।
SP ਬੋਲੇ - ਡਾਕਟਰਾਂ ਦਾ ਪੈਨਲ ਕਰੇਗਾ ਪੋਸਟਮਾਰਟਮ
ਘਟਨਾ ਦੀ ਸੂਚਨਾ ਮਿਲਦੇ ਹੀ ਐਸ.ਪੀ. ਮਾਧਵੀ ਸ਼ਰਮਾ ਮੌਕੇ 'ਤੇ ਪਹੁੰਚ ਗਏ ਸਨ। ਉਨ੍ਹਾਂ ਕਿਹਾ ਕਿ ਫਗਵਾੜਾ ਦੇ ਸਦਰ ਥਾਣੇ ਅਧੀਨ ਪੈਂਦੇ ਪੁਲਿਸ ਕੁਆਰਟਰ ਵਿੱਚ ਇੱਕ ਬਹੁਤ ਹੀ ਦੁਖਦਾਈ ਘਟਨਾ ਵਾਪਰੀ ਹੈ, ਜਿਸ ਵਿੱਚ ਸਾਡੇ ਡੀ.ਐਸ.ਪੀ. ਯੋਗੇਸ਼ ਕੁਮਾਰ ਸ਼ਰਮਾ ਦੀ ਮੌਤ ਹੋ ਗਈ ਹੈ। ਉਹ ਮੌਜੂਦਾ ਸਮੇਂ ਵਿੱਚ ਚੰਡੀਗੜ੍ਹ ਵਿਖੇ ਤਾਇਨਾਤ ਸਨ ਅਤੇ ਹਾਲ ਹੀ ਵਿੱਚ ਉਨ੍ਹਾਂ ਦਾ ਤਬਾਦਲਾ ANTF (ਐਂਟੀ ਨਾਰਕੋਟਿਕਸ ਟਾਸਕ ਫੋਰਸ) ਤੋਂ ਹੋਇਆ ਸੀ।
ਐਸ.ਪੀ. ਨੇ ਦੱਸਿਆ ਕਿ ਡੀ.ਐਸ.ਪੀ. ਨੇ ਆਪਣੀ ਨਵੀਂ ਪੋਸਟਿੰਗ ਕਾਰਨ ਆਪਣਾ ਹਥਿਆਰ ਜਮ੍ਹਾ ਕਰਵਾਉਣਾ ਸੀ। ਅੱਜ ਸਵੇਰੇ ਉੱਠ ਕੇ ਚਾਹ-ਨਾਸ਼ਤਾ ਕਰਨ ਤੋਂ ਬਾਅਦ ਉਹ ਆਪਣਾ ਹਥਿਆਰ ਸਾਫ਼ ਕਰ ਰਹੇ ਸਨ। ਸਫਾਈ ਕਰਦੇ ਸਮੇਂ ਅਚਾਨਕ ਗੋਲੀ ਚੱਲ ਗਈ (ਐਕਸੀਡੈਂਟਲ ਫਾਇਰ), ਜੋ ਉਨ੍ਹਾਂ ਦੀ ਛਾਤੀ ਵਿੱਚ ਲੱਗੀ। ਕੁਆਰਟਰ ਵਿੱਚ ਮੌਜੂਦ ਮੁਲਾਜ਼ਮ ਉਨ੍ਹਾਂ ਨੂੰ ਤੁਰੰਤ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਐਸ.ਪੀ. ਦਾ ਕਹਿਣਾ ਹੈ ਕਿ ਅਗਲੀ ਕਾਰਵਾਈ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕੀਤੀ ਜਾਵੇਗੀ ਅਤੇ ਸਾਰਾ ਪੁਲਿਸ ਵਿਭਾਗ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹਾ ਹੈ। ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ, ਜਿੱਥੇ ਡਾਕਟਰਾਂ ਦਾ ਇੱਕ ਪੈਨਲ ਪੋਸਟਮਾਰਟਮ ਕਰੇਗਾ।