GTC News
ਆਮ ਆਦਮੀ ਪਾਰਟੀ (AAP) ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਮਾਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਆਜ਼ਾਦ ਤੌਰ 'ਤੇ ਜਿੱਤੇ ਤਿੰਨ ਮਿਉਂਸਿਪਲ ਕੌਂਸਲਰਾਂ ਨੇ ਆਪਣੇ ਸਾਥੀਆਂ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਦਾ ਪੱਲਾ ਫੜ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ ਇਨ੍ਹਾਂ ਸਾਰੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਪਾਰਟੀ ਆਗੂ ਰਹੇ ਮੌਜੂਦ
ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਇਕਬਾਲ ਫ਼ੌਜੀ, ਮੁਹੰਮਦ ਬਸ਼ੀਰ, ਮੁਹੰਮਦ ਹਬੀਬ, ਸੁਰੱਈਆ ਬੇਗ਼ਮ, ਮੁਹੰਮਦ ਮੁਮਤਾਜ਼ (ਤਾਜ਼), ਜ਼ਾਹਿਦਾ ਪ੍ਰਵੀਨ, ਮੁਹੰਮਦ ਅਸਲਮ (ਕਾਲ਼ਾ) ਸਮੇਤ ਕਈ ਹੋਰ ਆਗੂ ਹਾਜ਼ਰ ਸਨ। ਇਸ ਦੇ ਨਾਲ ਹੀ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਮੁਹੰਮਦ ਓਵੈਸ, ਪੰਜਾਬ ਵਕਫ਼ ਬੋਰਡ ਦੇ ਮੈਂਬਰ ਸ਼ਹਿਬਾਜ਼ ਰਾਣਾ ਅਤੇ ਟ੍ਰੇਡ ਵਿੰਗ ਕਮਿਸ਼ਨ ਪੰਜਾਬ ਦੇ ਜ਼ਿਲ੍ਹਾ ਚੇਅਰਮੈਨ ਆਜ਼ਮ ਰਾਣਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਸ਼ਮੂਲੀਅਤ ਨਾਲ ਇਲਾਕੇ ਵਿੱਚ ਆਮ ਆਦਮੀ ਪਾਰਟੀ ਦਾ ਸੰਗਠਨ ਹੋਰ ਜ਼ਿਆਦਾ ਮਜ਼ਬੂਤ ਹੋ ਗਿਆ ਹੈ।
ਪਿਛਲੇ 4 ਸਾਲਾਂ ਵਿੱਚ ਪੰਜਾਬ ਸਰਕਾਰ ਦੇ ਮੁੱਖ ਕੰਮ ਅਤੇ ਪ੍ਰਾਪਤੀਆਂ
ਪਿਛਲੇ ਚਾਰ ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਵਿਕਾਸ ਅਤੇ ਲੋਕਾਂ ਨੂੰ ਵੱਡੀਆਂ ਸਹੂਲਤਾਂ ਦੇਣ ਲਈ ਕਈ ਅਹਿਮ ਕਦਮ ਚੁੱਕੇ ਹਨ। ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਲਗਭਗ ਸਾਰੇ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਇਸ ਤੋਂ ਇਲਾਵਾ ਔਰਤਾਂ ਦੇ ਸਸ਼ਕਤੀਕਰਨ ਅਤੇ ਭਲਾਈ ਲਈ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਵਰਗੀ ਅਹਿਮ ਯੋਜਨਾ ਸ਼ੁਰੂ ਕੀਤੀ ਗਈ ਹੈ।
ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੱਡੇ ਸੁਧਾਰ ਕਰਦਿਆਂ 'ਆਮ ਆਦਮੀ ਕਲੀਨਿਕ' ਅਤੇ ਸ਼ਾਨਦਾਰ 'ਸਕੂਲ ਆਫ਼ ਐਮੀਨੈਂਸ' ਬਣਾਏ ਗਏ ਹਨ। ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਲੱਖਾਂ ਸਰਕਾਰੀ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਹਨ ਅਤੇ ਕਿਸਾਨਾਂ ਦੀ ਸਹੂਲਤ ਲਈ ਨਹਿਰੀ ਪਾਣੀ ਦੀ ਪਹੁੰਚ ਨੂੰ ਅਖ਼ੀਰਲੇ ਸਿਰੇ ਤੱਕ ਯਕੀਨੀ ਬਣਾਇਆ ਗਿਆ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਈ ਵਿਭਾਗਾਂ ਦੇ ਭ੍ਰਿਸ਼ਟ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕਰਕੇ ਨੱਥ ਪਈ ਹੈ। ਨਵਾਂ ਮਾਮਲਾ ਬਿਜਲੀ ਬੋਰਡ ਤੋਂ ਹੈ, ਜਿੱਥੇ ਪੀ.ਐਸ.ਪੀ.ਸੀ.ਐਲ. ਦਫ਼ਤਰ, ਸਬ- ਡਿਵੀਜ਼ਨ ਕੁੱਪ ਕਲਾਂ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਉਪ- ਮੰਡਲ ਅਧਿਕਾਰੀ ਹਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਜਾਣੋ ਪੂਰਾ ਮਾਮਲਾ!
ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਭੋਗੀਵਾਲ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਵਿਜੀਲੈਂਸ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਐਸ.ਡੀ.ਓ. ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਦੇ ਘਰ ਦੀ ਜਾਂਚ ਕੀਤੀ ਅਤੇ ਉਸਨੂੰ ਦੱਸਿਆ ਕਿ ਉਸ ਦੇ ਘਰ ਵਿੱਚ ਅਣਅਧਿਕਾਰਤ ਬਿਜਲੀ ਮੀਟਰ ਲੱਗੇ ਹੋਏ ਹਨ। ਇਸ ਸਬੰਧ ਵਿੱਚ ਮੁਲਜ਼ਮ ਐਸਡੀਓ ਨੇ ਇਨ੍ਹਾਂ ਬਿਜਲੀ ਮੀਟਰਾਂ ਨੂੰ ਚਾਲੂ ਰੱਖਣ ਲਈ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।
ਦਸ ਹਜ਼ਾਰ ਦੀ ਰਿਸ਼ਵਤ ਸਣੇ ਕੀਤਾ ਕਾਬੂ
ਸ਼ਿਕਾਇਤਕਰਤਾ ਕੋਈ ਵੀ ਗੈਰ-ਕਾਨੂੰਨੀ ਢੰਗ ਅਖ਼ਤਿਆਰ ਕਰਨ ਜਾਂ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ।
ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।