GTC News
ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦਾ ਅੱਜ ਸਵੇਰੇ ਲਗਭਗ 11 ਵਜੇ ਪਿੰਡ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ। ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ 'ਤੇ ਕੱਲ੍ਹ ਪੀਜੀਆਈ (PGI) ਚੰਡੀਗੜ੍ਹ ਵਿਖੇ ਉਨ੍ਹਾਂ ਦਾ ਪੋਸਟਮਾਰਟਮ ਹੋਇਆ ਸੀ।
ਪਰਿਵਾਰ ਮੁਤਾਬਕ, ਦਲਜੀਤ ਸਿੰਘ ਦੀ 27 ਅਕਤੂਬਰ ਨੂੰ ਪਿੰਡ ਦੇ ਨੇੜੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਈ ਸੀ। ਕੁਝ ਲੋਕਾਂ ਨੇ ਉਨ੍ਹਾਂ ਨੂੰ ਗੱਡੀ ਵਿੱਚ ਲੈ ਕੇ ਜਾਣ ਦੀ ਗੱਲ ਵੀ ਆਖੀ ਸੀ। ਮਾਨਸਾ ਪੁਲਿਸ ਨੇ ਇਸ ਮਾਮਲੇ ਵਿੱਚ ਕਤਲ ਦਾ ਕੇਸ ਦਰਜ ਕੀਤਾ ਸੀ।
ਪ੍ਰਦਰਸ਼ਨਕਾਰੀਆਂ ਨੇ ਲਾਸ਼ ਮਾਨਸਾ ਲਿਆਉਣ ਦੀ ਮੰਗ ਕੀਤੀ ਸੀ। ਪੁਲਿਸ ਨੇ ਲਾਸ਼ ਆਪਣੇ ਕਬਜ਼ੇ ਵਿੱਚ ਲੈ ਕੇ ਬਠਿੰਡਾ ਦੇ ਇੱਕ ਹਸਪਤਾਲ ਵਿੱਚ ਉਨ੍ਹਾਂ ਦੇ ਪਿਤਾ ਦੀ ਮੌਜੂਦਗੀ ਵਿੱਚ ਪੋਸਟਮਾਰਟਮ ਕਰਵਾਇਆ ਸੀ। ਇਸ ਤੋਂ ਬਾਅਦ ਦਲਜੀਤ ਦੀ ਭੈਣ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੀਜੀਆਈ ਵਿਖੇ ਪੋਸਟਮਾਰਟਮ ਅਤੇ ਸੀਬੀਆਈ (CBI) ਜਾਂਚ ਦੀ ਮੰਗ ਕੀਤੀ।
ਹਾਈ ਕੋਰਟ ਨੇ ਪੀਜੀਆਈ ਵਿੱਚ ਪੋਸਟਮਾਰਟਮ ਕਰਵਾਉਣ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਚੰਡੀਗੜ੍ਹ ਦੇ ਸੈਕਟਰ-25 ਵਿੱਚ ਅੰਤਿਮ ਸੰਸਕਾਰ ਕਰਨ ਦਾ ਹੁਕਮ ਵੀ ਦਿੱਤਾ ਸੀ, ਪਰ ਪਰਿਵਾਰ ਨੇ ਪੀਜੀਆਈ ਵਿੱਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਹੁਣ ਆਪਣੇ ਪਿੰਡ ਭੰਮੇ ਕਲਾਂ ਵਿੱਚ ਅੰਤਿਮ ਸੰਸਕਾਰ ਕਰਨ ਦਾ ਫੈਸਲਾ ਕੀਤਾ ਹੈ।
ਮਾਨਸਾ ਵਿੱਚ ਦੇਰ ਰਾਤ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਨੇ ਸਰਕਾਰ ਤੋਂ ਪਰਿਵਾਰ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਦਲਜੀਤ ਸਿੰਘ ਦੀ ਪਤਨੀ ਨੂੰ ਮਾਨਸਾ ਦੇ ਡਿਪਟੀ ਕਮਿਸ਼ਨਰ (DC) ਦਫ਼ਤਰ ਵਿੱਚ ਸਰਕਾਰੀ ਨੌਕਰੀ ਦੇਣ ਅਤੇ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਭੈਣ ਨੇ ਹਾਈ ਕੋਰਟ 'ਚ ਲਗਾਈ ਸੀ ਪਟੀਸ਼ਨ, CBI ਜਾਂਚ ਦੀ ਕੀਤੀ ਸੀ ਮੰਗ
ਦਲਜੀਤ ਸਿੰਘ (35) ਦੀ ਲਾਸ਼ 27 ਅਕਤੂਬਰ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਰਮਾਨੰਦੀ ਦੇ ਨੇੜੇ ਖੇਤਾਂ ਵਿੱਚੋਂ ਮਿਲੀ ਸੀ। ਉਨ੍ਹਾਂ ਦੀ ਮੌਤ ਨੂੰ ਲੈ ਕੇ ਪਰਿਵਾਰ ਅਤੇ ਪੁਲਿਸ ਦੇ ਵੱਖ-ਵੱਖ ਦਾਅਵੇ ਸਾਹਮਣੇ ਆਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਦਲਜੀਤ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ, ਜਦਕਿ ਪੁਲਿਸ ਵੱਲੋਂ ਇਸ ਨੂੰ ਕਤਲ ਦਾ ਮਾਮਲਾ ਦੱਸਿਆ ਗਿਆ ਹੈ। ਪੁਲਿਸ ਨੇ ਲਾਸ਼ 'ਤੇ ਸੱਟਾਂ ਦੇ ਨਿਸ਼ਾਨ ਹੋਣ ਦੀ ਗੱਲ ਵੀ ਕਹੀ ਸੀ।
ਪਰਿਵਾਰ ਨੇ ਨਿਰਪੱਖ ਜਾਂਚ ਅਤੇ ਦੁਬਾਰਾ ਪੋਸਟਮਾਰਟਮ ਦੀ ਮੰਗ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਦਲਜੀਤ ਦੀ ਭੈਣ ਅਮਰਜੀਤ ਕੌਰ ਨੇ ਮਾਮਲੇ ਦੀ ਸੀਬੀਆਈ (CBI) ਜਾਂਚ, ਪੀਜੀਆਈ ਵਿੱਚ ਮਾਹਰ ਡਾਕਟਰਾਂ ਦੇ ਬੋਰਡ ਤੋਂ ਪੋਸਟਮਾਰਟਮ ਅਤੇ ਪਰਿਵਾਰ ਦੀ ਸੁਰੱਖਿਆ ਦੀ ਮੰਗ ਕੀਤੀ ਸੀ।
ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮਾਨਸਾ ਦੇ SSP ਭਾਵਭ ਚੌਧਰੀ ਨੇ ਦੱਸਿਆ ਕਿ ਸਿਟੀ-2 ਦੀ SHO ਬੇਅੰਤ ਕੌਰ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ DSP ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਦੇ ਚੱਲਦੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਮੁਅੱਤਲ ਨੂੰ ਲੈ ਕੇ ਹੁਕਮ ਜਾਰੀ
ਸੀਨੀਅਰ ਕਪਤਾਨ ਪੁਲਿਸ (ਐੱਸ.ਐੱਸ.ਪੀ.) ਮਾਨਸਾ ਵੱਲੋਂ ਜਾਰੀ ਅਧਿਕਾਰਤ ਹੁਕਮਾਂ ਅਨੁਸਾਰ ਥਾਣਾ ਸਿਟੀ-2 ਮਾਨਸਾ ਦੀ ਮੁੱਖ ਅਫ਼ਸਰ ਮਹਿਲਾ ਇੰਸਪੈਕਟਰ ਬੇਅੰਤ ਕੌਰ (ਨੰਬਰ 16/ਬੀ.ਟੀ.ਏ.) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਜਾਰੀ ਨਿਰਦੇਸ਼ਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੁਅੱਤਲੀ ਦੇ ਸਮੇਂ ਦੌਰਾਨ ਮਹਿਲਾ ਇੰਸਪੈਕਟਰ ਨੂੰ ਪੰਜਾਬ ਸੀ.ਐੱਸ.ਆਰ. (ਭਾਗ ਪਹਿਲਾ, ਹਿੱਸਾ ਪਹਿਲਾ) ਦੇ ਫ਼ਿਕਰਾ ਨੰਬਰ 7.2(2) ਦੇ ਨਿਯਮਾਂ ਅਨੁਸਾਰ ਅੱਧੀ ਤਨਖ਼ਾਹ ਅਤੇ ਨਿਯਮਤ ਭੱਤੇ ਹੀ ਪ੍ਰਾਪਤ ਹੋਣਗੇ। ਇਸ ਦੇ ਨਾਲ ਹੀ ਸਬੰਧਤ ਵਿਭਾਗ ਨੂੰ ਇਹ ਹੁਕਮ ਰਿਕਾਰਡ ਰਜਿਸਟਰ ਵਿੱਚ ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
SSP ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਇਨਸਾਫ਼ ਕਮੇਟੀ ਨਾਲ ਗੱਲਬਾਤ ਚੱਲ ਰਹੀ ਹੈ। ਪੁਲਿਸ ਵੱਲੋਂ ਮਾਮਲੇ ਨੂੰ ਸੁਲਝਾਉਣ ਅਤੇ ਕਮੇਟੀ ਨਾਲ ਗੱਲਬਾਤ ਰਾਹੀਂ ਅਗਲੇ ਕਦਮ ਤੈਅ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਝੋਟਾ ਦੇ ਪਿਤਾ ਦੀ ਸਿਹਤ ਵਿਗੜੀ, ਡਾਕਟਰਾਂ ਦੀ ਟੀਮ ਭੇਜੀ
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਦੀ ਸਿਹਤ ਖ਼ਰਾਬ ਹੋਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਨ੍ਹਾਂ ਦੀ ਜਾਂਚ ਲਈ ਡਾਕਟਰਾਂ ਦੀ ਟੀਮ ਭੇਜ ਦਿੱਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਪਰਿਵਾਰ ਅਤੇ ਇਨਸਾਫ਼ ਕਮੇਟੀ ਦੀਆਂ ਮੰਗਾਂ ਵਿਚਕਾਰ ਗੱਲਬਾਤ ਜਾਰੀ ਹੈ।
SHO ਬੇਅੰਤ ਕੌਰ ਲਾਈਨ ਹਾਜ਼ਰ
SSP ਮਾਨਸਾ ਭਾਵਭ ਚੌਧਰੀ ਨੇ ਸਪੱਸ਼ਟ ਕੀਤਾ ਕਿ ਸਿਟੀ-2 ਦੀ SHO ਬੇਅੰਤ ਕੌਰ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ DSP ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਪੁਲਿਸ ਦੀ ਅਗਲੀ ਕਾਰਵਾਈ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਬੰਦ ਹੈ। ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ ਹੋ ਰਹੇ ਹਨ ਅਤੇ ਮਾਮਲੇ ਦੀ ਨਿਰਪੱਖ ਜਾਂਚ ਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਪੰਜਾਬ ਦੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ (45) ਦੇ ਕਤਲ ਤੋਂ ਬਾਅਦ ਲੋਕਾਂ ਵਿੱਚ ਭਾਰੀ ਰੋਸ ਹੈ। ਇਸ ਮਾਮਲੇ ਵਿੱਚ ਮੁਲਜ਼ਮ ਕੈਮਿਸਟ ਅਸ਼ਵਨੀ ਕੁਮਾਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ ਹੈ ਕਿ ਉਸ ਨੇ ਮੰਗਲਵਾਰ ਨੂੰ ਫੇਸਬੁੱਕ ਲਾਈਵ ਦੌਰਾਨ ਝੋਟਾ ਨੂੰ ਤਿੰਨ ਗੋਲੀਆਂ ਮਾਰੀਆਂ ਸਨ। ਪੁਲਿਸ ਸੂਤਰਾਂ ਮੁਤਾਬਕ, ਮੁਲਜ਼ਮ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਕਾਬੂ ਕੀਤਾ ਗਿਆ ਹੈ।
ਇਸ ਦੌਰਾਨ ਮਾਨਸਾ ਪ੍ਰਸ਼ਾਸਨ ਨੇ ਪੁਲਿਸ ਦੀ ਨਿਗਰਾਨੀ ਹੇਠ ਮੁਲਜ਼ਮ ਦੇ ਘਰ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ। ਇਸ ਦੇ ਨਾਲ ਹੀ ਉਸ ਦੇ ਮੈਡੀਕਲ ਸਟੋਰ ਨੂੰ ਵੀ ਢਾਹ ਦਿੱਤਾ ਗਿਆ। ਦੁਕਾਨ ਵਿੱਚ ਭੰਨਤੋੜ ਕੀਤੀ ਗਈ ਅਤੇ ਉੱਥੇ ਪਏ ਸਾਮਾਨ ਨੂੰ ਅੱਗ ਲਗਾਉਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਦੁਕਾਨ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਈ।
ਗੁੱਸੇ ਵਿੱਚ ਆਏ ਲੋਕਾਂ ਨੇ ਦੁਕਾਨ ਵਿੱਚ ਕੀਤੀ ਭੰਨਤੋੜ
ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਲੋਕਾਂ ਵਿੱਚ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਰੋਸ ਵਿੱਚ ਆਏ ਲੋਕਾਂ ਨੇ ਮੁਲਜ਼ਮ ਦੇ ਮੈਡੀਕਲ ਸਟੋਰ ਵਿੱਚ ਭੰਨਤੋੜ ਕੀਤੀ ਅਤੇ ਦੁਕਾਨ ਵਿੱਚ ਪਏ ਸਾਮਾਨ ਨੂੰ ਅੱਗ ਲਗਾ ਦਿੱਤੀ।
ਉੱਧਰ, ਝੋਟਾ ਦੇ ਕਤਲ ਦੇ ਵਿਰੋਧ ਵਿੱਚ ਸਿੱਖ ਜਥੇਬੰਦੀਆਂ ਨੇ ਮਾਨਸਾ ਦੇ ਬਾਜ਼ਾਰ ਬੰਦ ਕਰਵਾ ਦਿੱਤੇ। ਮਾਹੌਲ ਨੂੰ ਦੇਖਦਿਆਂ ਇਲਾਕੇ ਵਿੱਚ ਤਣਾਅ ਬਣਿਆ ਹੋਇਆ ਹੈ।
ਪਰਿਵਾਰ ਨੇ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ
ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਕ ਮੈਂਬਰ ਅੰਤਿਮ ਸਸਕਾਰ ਨਾ ਕਰਨ ਦੀ ਮੰਗ 'ਤੇ ਅੜੇ ਹੋਏ ਹਨ। ਪਰਿਵਾਰ ਅਤੇ ਸਮਰਥਕਾਂ ਦੀ ਮੰਗ ਹੈ ਕਿ ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਤੋਂ ਕਰਵਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ ਹੈ।
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੰਗੀ ਰਿਪੋਰਟ
ਇਸ ਮਾਮਲੇ ਦਾ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਵੀ ਨੋਟਿਸ ਲਿਆ ਹੈ। ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ।
ਦੂਜੇ ਪਾਸੇ, ਮਾਨਸਾ ਵਿੱਚ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਅਕਾਲੀ ਦਲ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਅਤੇ ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਨੂੰ ਪੁਲਿਸ ਨੇ ਰਸਤੇ ਵਿੱਚ ਹੀ ਰੋਕ ਦਿੱਤਾ।
ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਮਾਨਸਾ ਵਿੱਚ ਰੋਸ ਲਗਾਤਾਰ ਵਧ ਰਿਹਾ ਹੈ। ਹੁਣ ਸਾਰਿਆਂ ਦੀ ਨਜ਼ਰ ਪਰਿਵਾਰ ਦੀਆਂ ਮੰਗਾਂ, ਪੁਲਿਸ ਦੀ ਜਾਂਚ ਅਤੇ ਪ੍ਰਸ਼ਾਸਨ ਵੱਲੋਂ ਚੁੱਕੇ ਜਾਣ ਵਾਲੇ ਅਗਲੇ ਕਦਮਾਂ 'ਤੇ ਹੈ।
ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਨੂੰ ਲੈ ਕੇ ਮਾਨਸਾ ਵਿੱਚ ਲੋਕਾਂ ਦਾ ਗੁੱਸਾ ਲਗਾਤਾਰ ਵਧ ਰਿਹਾ ਹੈ। ਇਸ ਦੌਰਾਨ ਮੁਲਜ਼ਮ ਅਸ਼ਵਨੀ ਦੇ ਘਰ ਅਤੇ ਦੁਕਾਨ ’ਤੇ ਪ੍ਰਸ਼ਾਸਨ ਵੱਲੋਂ ਬੁਲਡੋਜ਼ਰ ਦੀ ਕਾਰਵਾਈ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਕਾਰਵਾਈ ਦੌਰਾਨ ਮੌਕੇ ’ਤੇ JCB ਮਸ਼ੀਨ ਪਹੁੰਚੀ ਅਤੇ ਘਰ ਦੀ ਕੰਧ ਤੇ ਛੱਜੇ ਸਮੇਤ ਕਥਿਤ ਨਾਜਾਇਜ਼ ਉਸਾਰੀ ਨੂੰ ਢਾਹਿਆ ਗਿਆ।
ਮਿਲੀ ਜਾਣਕਾਰੀ ਅਨੁਸਾਰ, ਮੁਲਜ਼ਮ ਦੀ ਦੁਕਾਨ ਅਤੇ ਘਰ ’ਤੇ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਗਈ। ਇਸ ਦੌਰਾਨ JCB ਦੀ ਮਦਦ ਨਾਲ ਉਸਾਰੀ ਦੇ ਕੁਝ ਹਿੱਸੇ ਢਾਹੇ ਗਏ। ਹਾਲਾਂਕਿ, ਕਾਰਵਾਈ ਸਬੰਧੀ ਪ੍ਰਸ਼ਾਸਨ ਦੇ ਵਿਸਥਾਰਤ ਅਧਿਕਾਰਤ ਬਿਆਨ ਅਤੇ ਢਾਹੇ ਗਏ ਨਿਰਮਾਣ ਦੀ ਕਾਨੂੰਨੀ ਸਥਿਤੀ ਦੀ ਪੁਸ਼ਟੀ ਹੋਣੀ ਬਾਕੀ ਹੈ।
ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਗਰੋਂ ਲੋਕਾਂ ’ਚ ਰੋਸ
ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਇਲਾਕੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਨੂੰ ਲੈ ਕੇ ਲੋਕਾਂ ਵੱਲੋਂ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਇਸੇ ਰੋਸ ਦੇ ਚੱਲਦਿਆਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਵੀ ਦਿੱਤਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਮਾਨਸਾ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ ਅਤੇ ਸਾਰਿਆਂ ਦੀ ਨਜ਼ਰ ਪ੍ਰਸ਼ਾਸਨ ਦੀ ਅਗਲੀ ਕਾਰਵਾਈ ’ਤੇ ਟਿਕੀ ਹੋਈ ਹੈ।
ਪੰਜਾਬ ਦੇ ਮਾਨਸਾ ਵਿੱਚ ਮੰਗਲਵਾਰ, 13 ਅਕਤੂਬਰ ਦੀ ਸਵੇਰ ਨਸ਼ਾ ਵਿਰੋਧੀ ਕਾਰਕੁਨ ਅਤੇ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ, ਨਸ਼ਾ ਵੇਚਣ ਦੇ ਮੁੱਦੇ ਨੂੰ ਲੈ ਕੇ ਝੋਟਾ ਦੀ ਇੱਕ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨਾਲ ਬਹਿਸ ਹੋ ਗਈ। ਇਸ ਦੌਰਾਨ ਅਸ਼ਵਨੀ ਨੇ ਕਥਿਤ ਤੌਰ ’ਤੇ ਆਪਣੀ ਪਿਸਤੌਲ ਨਾਲ ਝੋਟਾ ’ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਵਿੱਚ ਉਨ੍ਹਾਂ ਦੇ ਚਾਰ ਸਾਥੀਆਂ ਦੇ ਵੀ ਗੋਲੀ ਲੱਗਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਵਾਰਦਾਤ ਤੋਂ ਬਾਅਦ ਮੁਲਜ਼ਮ ਪਿਸਤੌਲ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਮਗਰੋਂ ਮਾਨਸਾ ਵਿੱਚ ਤਣਾਅਪੂਰਨ ਮਾਹੌਲ ਬਣ ਗਿਆ। ਝੋਟਾ ਦੇ ਸਮਰਥਕਾਂ ਨੇ ਮੁਲਜ਼ਮ ਦੀ ਦੁਕਾਨ ਦੀ ਭੰਨ੍ਹਤੋੜ ਕੀਤੀ ਅਤੇ ਸ਼ਹਿਰ ਬੰਦ ਕਰਨ ਦਾ ਐਲਾਨ ਕਰ ਦਿੱਤਾ। ਦੂਜੇ ਪਾਸੇ, ਪੁਲਿਸ ਨੇ ਮੁਲਜ਼ਮ ਦੀ ਭਾਲ ਤੇਜ਼ ਕਰਦਿਆਂ ਉਸ ਦੇ ਪਰਿਵਾਰ ਦੇ ਕੁਝ ਮੈਂਬਰਾਂ ਨੂੰ ਹਿਰਾਸਤ ਵਿੱਚ ਲਿਆ ਹੈ।
ਪੁਰਾਣੀ ਰੰਜਿਸ਼ ਕਾਰਨ ਵਾਰਦਾਤ ਹੋਣ ਦਾ ਖ਼ਦਸ਼ਾ
ਪੁਲਿਸ ਮੁਤਾਬਕ, ਪਰਵਿੰਦਰ ਸਿੰਘ ਝੋਟਾ ਅਤੇ ਮੈਡੀਕਲ ਸਟੋਰ ਮਾਲਕ ਵਿਚਾਲੇ ਪਹਿਲਾਂ ਤੋਂ ਰੰਜਿਸ਼ ਚੱਲ ਰਹੀ ਸੀ। ਸਾਲ 2023 ਵਿੱਚ ਝੋਟਾ ਨੇ ਕਥਿਤ ਤੌਰ ’ਤੇ ਨਸ਼ਾ ਵੇਚਣ ਦੇ ਦੋਸ਼ਾਂ ਨੂੰ ਲੈ ਕੇ ਇਸੇ ਦੁਕਾਨਦਾਰ ਦੇ ਗਲੇ ਵਿੱਚ ਜੁੱਤੀਆਂ ਦੀ ਮਾਲਾ ਪਾ ਕੇ ਉਸ ਨੂੰ ਘੁਮਾਇਆ ਸੀ। ਇਸ ਘਟਨਾ ਤੋਂ ਬਾਅਦ ਦੋਵਾਂ ਵਿਚਾਲੇ ਤਣਾਅ ਬਣਿਆ ਹੋਇਆ ਸੀ।
ਪੁਲਿਸ ਇਸ ਪੁਰਾਣੀ ਰੰਜਿਸ਼ ਅਤੇ ਮੰਗਲਵਾਰ ਸਵੇਰੇ ਹੋਈ ਬਹਿਸ ਨੂੰ ਕਤਲ ਦੇ ਮਾਮਲੇ ਦੀ ਜਾਂਚ ਦੇ ਅਹਿਮ ਪਹਿਲੂਆਂ ਵਜੋਂ ਦੇਖ ਰਹੀ ਹੈ। ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਨੇ ਦੱਸਿਆ ਕਿ ਮੁੱਖ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
ਸਮਰਥਕਾਂ ਨੇ ਮੁਲਜ਼ਮ ਦੀ ਦੁਕਾਨ ਭੰਨੀ, ਸ਼ਹਿਰ ਬੰਦ ਦਾ ਐਲਾਨ
ਪਰਵਿੰਦਰ ਝੋਟਾ ਦੇ ਕਤਲ ਦੀ ਖ਼ਬਰ ਫੈਲਦਿਆਂ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਸਮਰਥਕ ਸਿਵਲ ਹਸਪਤਾਲ ਦੇ ਬਾਹਰ ਇਕੱਠੇ ਹੋ ਗਏ। ਉਨ੍ਹਾਂ ਨੇ ਸ਼ਹਿਰ ਬੰਦ ਕਰਨ ਦਾ ਐਲਾਨ ਕਰਦਿਆਂ ਝੋਟਾ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਸਮਰਥਕਾਂ ਨੇ ਲਾਸ਼ ਸੌਂਪਣ ਦੀ ਮੰਗ ਵੀ ਕੀਤੀ, ਪਰ ਪੁਲਿਸ ਵੱਲੋਂ ਲਾਸ਼ ਨਾ ਸੌਂਪੇ ਜਾਣ ’ਤੇ ਗੁੱਸਾ ਹੋਰ ਵਧ ਗਿਆ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੁਲਜ਼ਮ ਅਸ਼ਵਨੀ ਕੁਮਾਰ ਦੀ ਮੈਡੀਕਲ ਸਟੋਰ ਦੀ ਭੰਨ੍ਹਤੋੜ ਕੀਤੀ। ਪੁਲਿਸ ਨੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਬਣਿਆ ਹੋਇਆ ਹੈ।
ਮੁਲਜ਼ਮ ਦੇ ਪਰਿਵਾਰਕ ਮੈਂਬਰ ਹਿਰਾਸਤ ਵਿੱਚ, ਕਈ ਟੀਮਾਂ ਬਣਾਈਆਂ
ਮਾਮਲੇ ਦੀ ਜਾਂਚ ਲਈ ਬਠਿੰਡਾ ਰੇਂਜ ਦੇ ਡੀਆਈਜੀ ਹਰਜੀਤ ਸਿੰਘ ਅਤੇ ਮਾਨਸਾ ਪੁਲਿਸ ਵੱਲੋਂ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਸੀਆਈਏ ਅਤੇ ਕਾਊਂਟਰ ਇੰਟੈਲੀਜੈਂਸ ਸਮੇਤ ਕਈ ਟੀਮਾਂ ਬਣਾਈਆਂ ਗਈਆਂ ਹਨ।
ਪੁਲਿਸ ਅਨੁਸਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਕਥਿਤ ਤੌਰ ’ਤੇ ਮੈਡੀਕਲ ਸਟੋਰ ਦੇ ਮਾਲਕ ਨੇ ਆਪਣੇ ਲਾਇਸੈਂਸੀ ਪਿਸਤੌਲ ਦੀ ਵਰਤੋਂ ਕੀਤੀ। ਘਟਨਾ ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਿਆ। ਡੀਆਈਜੀ ਹਰਜੀਤ ਸਿੰਘ ਮੁਤਾਬਕ, ਮੁਲਜ਼ਮ ਦੇ ਪਰਿਵਾਰ ਦੇ ਕੁਝ ਮੈਂਬਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਦਕਿ ਉਸ ਨੂੰ ਫ਼ਰਾਰ ਹੋਣ ਵਿੱਚ ਮਦਦ ਕਰਨ ਦੇ ਸ਼ੱਕ ਹੇਠ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਹੋਰ ਸਬੰਧਤ ਵਿਅਕਤੀਆਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।
ਫੇਸਬੁੱਕ ਲਾਈਵ ਦੌਰਾਨ ਹੋਈ ਵਾਰਦਾਤ, ਹਥਿਆਰ ਦੀ ਵੀ ਹੋਵੇਗੀ ਜਾਂਚ
ਡੀਆਈਜੀ ਹਰਜੀਤ ਸਿੰਘ ਅਨੁਸਾਰ, ਘਟਨਾ ਸਮੇਂ ਪਰਵਿੰਦਰ ਸਿੰਘ ਝੋਟਾ ਫੇਸਬੁੱਕ ’ਤੇ ਲਾਈਵ ਵੀਡੀਓ ਬਣਾ ਰਹੇ ਸਨ। ਪੁਲਿਸ ਇਸ ਵੀਡੀਓ ਅਤੇ ਹੋਰ ਸਬੂਤਾਂ ਦੀ ਜਾਂਚ ਕਰ ਰਹੀ ਹੈ, ਤਾਂ ਜੋ ਵਾਰਦਾਤ ਤੋਂ ਪਹਿਲਾਂ ਅਤੇ ਬਾਅਦ ਦੇ ਘਟਨਾਕ੍ਰਮ ਬਾਰੇ ਪੂਰੀ ਜਾਣਕਾਰੀ ਮਿਲ ਸਕੇ।
ਪੁਲਿਸ ਨੇ ਦੱਸਿਆ ਕਿ ਵਾਰਦਾਤ ਵਿੱਚ ਵਰਤਿਆ ਗਿਆ ਹਥਿਆਰ ਲਾਇਸੈਂਸੀ ਪਿਸਤੌਲ ਹੋਣ ਦੀ ਗੱਲ ਸਾਹਮਣੇ ਆਈ ਹੈ। ਹਾਲਾਂਕਿ, ਪਿਸਤੌਲ ਦੇ ਬੋਰ, ਚਲਾਈਆਂ ਗਈਆਂ ਗੋਲੀਆਂ ਦੀ ਗਿਣਤੀ ਅਤੇ ਲਾਇਸੈਂਸ ਨਾਲ ਸਬੰਧਤ ਹੋਰ ਵੇਰਵਿਆਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋਵੇਗੀ।
ਮੁੱਖ ਮੰਤਰੀ ਨੇ ਬੁਲਾਈ ਉੱਚ ਪੱਧਰੀ ਮੀਟਿੰਗ
ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (ਡੀਸੀ) ਅਤੇ ਸੀਨੀਅਰ ਪੁਲਿਸ ਅਧਿਕਾਰੀਆਂ (ਐੱਸਐੱਸਪੀ) ਦੀ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਉੱਧਰ, ਮਾਨਸਾ ਪੁਲਿਸ ਵੱਲੋਂ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਅਤੇ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕਰਨ ਲਈ ਯਤਨ ਕੀਤੇ ਜਾ ਰਹੇ ਹਨ।
ਪੰਜਾਬ ਦੇ ਮਾਨਸਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ, ਮੰਗਲਵਾਰ ਸਵੇਰੇ ਇੱਕ ਮੈਡੀਕਲ ਸਟੋਰ ’ਤੇ ਹੋਏ ਵਿਵਾਦ ਦੌਰਾਨ ਉਨ੍ਹਾਂ ਨੂੰ ਗੋਲੀਆਂ ਮਾਰੀਆਂ ਗਈਆਂ। ਇਸ ਘਟਨਾ ਵਿੱਚ ਉਨ੍ਹਾਂ ਦਾ ਇੱਕ ਸਾਥੀ ਵੀ ਗੰਭੀਰ ਜ਼ਖ਼ਮੀ ਹੋ ਗਿਆ ਹੈ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਮੌਕੇ ’ਤੇ ਪਹੁੰਚ ਗਈ। ਦੂਜੇ ਪਾਸੇ, ਪਰਵਿੰਦਰ ਝੋਟਾ ਦੇ ਸਮਰਥਕ ਵੀ ਉਨ੍ਹਾਂ ਦੇ ਘਰ ਇਕੱਠੇ ਹੋਣੇ ਸ਼ੁਰੂ ਹੋ ਗਏ।
ਨਸ਼ਾ ਵੇਚਣ ਦੇ ਮਾਮਲੇ ਨੂੰ ਲੈ ਕੇ ਹੋਇਆ ਵਿਵਾਦ
ਮੁੱਢਲੀ ਜਾਣਕਾਰੀ ਅਨੁਸਾਰ, ਪਰਵਿੰਦਰ ਸਿੰਘ ਝੋਟਾ ਇੱਕ ਮੈਡੀਕਲ ਸਟੋਰ ’ਤੇ ਪਹੁੰਚੇ ਸਨ। ਉਨ੍ਹਾਂ ਨੇ ਸਵਾਲ ਕੀਤਾ ਕਿ ਸਵੇਰੇ ਇੱਥੋਂ ਕਿਸੇ ਵਿਅਕਤੀ ਨੂੰ ਨਸ਼ਾ ਕਿਸ ਨੇ ਵੇਚਿਆ ਸੀ। ਇਸ ਗੱਲ ਨੂੰ ਲੈ ਕੇ ਉਨ੍ਹਾਂ ਦੀ ਮੈਡੀਕਲ ਸਟੋਰ ਦੇ ਮਾਲਕ ਨਾਲ ਬਹਿਸ ਹੋ ਗਈ।
ਦੋਸ਼ ਹੈ ਕਿ ਇਸੇ ਵਿਵਾਦ ਦੌਰਾਨ ਮੈਡੀਕਲ ਸਟੋਰ ਦੇ ਮਾਲਕ ਨੇ ਪਰਵਿੰਦਰ ਝੋਟਾ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਇੰਨੇ ਨੇੜਿਓਂ ਮਾਰੀਆਂ ਗਈਆਂ ਕਿ ਉਹ ਉਨ੍ਹਾਂ ਦੇ ਸਰੀਰ ਨੂੰ ਪਾਰ ਕਰ ਗਈਆਂ। ਘਟਨਾ ਤੋਂ ਬਾਅਦ ਮੁਲਜ਼ਮ ਮੈਡੀਕਲ ਸਟੋਰ ਬੰਦ ਕਰਕੇ ਉੱਥੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸ.ਐੱਸ.ਪੀ. ਵੈਭਵ ਚੌਧਰੀ ਪੁਲਿਸ ਫ਼ੋਰਸ ਸਮੇਤ ਮੌਕੇ 'ਤੇ ਪਹੁੰਚੇ ਅਤੇ ਜਲਦੀ ਹੀ ਮੁਲਜ਼ਮ ਨੂੰ ਫੜਨ ਦੀ ਗੱਲ ਕਹੀ। ਦੂਜੇ ਪਾਸੇ, ਝੋਟਾ ਦੇ ਸਮਰਥਕ ਉਨ੍ਹਾਂ ਦੇ ਘਰ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ ਅਤੇ ਉਨ੍ਹਾਂ ਨੇ ਸ਼ਹਿਰ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ।
ਲੰਬੇ ਸਮੇਂ ਤੋਂ ਨਸ਼ਿਆਂ ਖ਼ਿਲਾਫ਼ ਚਲਾ ਰਹੇ ਸਨ ਮੁਹਿੰਮ
ਪਰਵਿੰਦਰ ਸਿੰਘ ਝੋਟਾ ਮਾਨਸਾ ਵਿੱਚ ਲੰਬੇ ਸਮੇਂ ਤੋਂ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰ ਰਹੇ ਸਨ। ਉਹ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਦੇ ਨਾਲ-ਨਾਲ ਅਜਿਹੇ ਲੋਕਾਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਵੀ ਕਰਦੇ ਸਨ।
ਇਸ ਮੁੱਦੇ ਨੂੰ ਲੈ ਕੇ ਉਨ੍ਹਾਂ ਦੇ ਕਈ ਵਾਰ ਝਗੜੇ ਵੀ ਹੋ ਚੁੱਕੇ ਸਨ। ਦੱਸਿਆ ਜਾਂਦਾ ਹੈ ਕਿ ਉਨ੍ਹਾਂ ਦੀ ਪਹਿਲਕਦਮੀ ’ਤੇ ਕਈ ਪਿੰਡਾਂ ਦੀਆਂ ਪੰਚਾਇਤਾਂ ਨੇ ਨਸ਼ਿਆਂ ਖ਼ਿਲਾਫ਼ ਮਤੇ ਵੀ ਪਾਸ ਕੀਤੇ ਸਨ।
ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਹੈ। ਪੁਲਿਸ ਵੱਲੋਂ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
ਪੰਜਾਬ ਦੀ ਸਿਆਸਤ ਵਿੱਚ ਮਾਨਸਾ ਤੋਂ ਇੱਕ ਵੱਡਾ ਸਿਆਸੀ ਉਲਟਫੇਰ ਸਾਹਮਣੇ ਆਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬਾਂਸਲ ਨੇ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਦਾ ਦਾਮਨ ਫੜ ਲਿਆ ਹੈ।
ਮੁੱਖ ਮੰਤਰੀ ਦੇ OSD ਨੇ ਕਰਵਾਇਆ ਸ਼ਾਮਲ
ਹਨੀਸ਼ ਬਾਂਸਲ ਨੂੰ ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ ਨੇ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਰਹੇ। ਹਨੀਸ਼ ਬਾਂਸਲ ਸ਼੍ਰੋਮਣੀ ਅਕਾਲੀ ਦਲ ਵਿੱਚ ਕਈ ਮਹੱਤਵਪੂਰਨ ਅਹੁਦਿਆਂ 'ਤੇ ਰਹਿ ਚੁੱਕੇ ਹਨ ਅਤੇ ਮਾਨਸਾ ਜ਼ਿਲ੍ਹੇ ਦੀ ਸਿਆਸਤ ਵਿੱਚ ਇੱਕ ਸਰਗਰਮ ਚਿਹਰਾ ਮੰਨੇ ਜਾਂਦੇ ਹਨ।
ਅਕਾਲੀ ਦਲ ਲਈ ਵੱਡਾ ਝਟਕਾ
ਹਨੀਸ਼ ਬਾਂਸਲ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਸ਼੍ਰੋਮਣੀ ਅਕਾਲੀ ਦਲ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਸਿਆਸੀ ਜਾਣਕਾਰਾਂ ਦਾ ਮੰਨਣਾ ਹੈ ਕਿ ਉਨ੍ਹਾਂ ਦੀ ਇਸ ਸ਼ਮੂਲੀਅਤ ਨਾਲ ਮਾਨਸਾ ਵਿੱਚ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਾ ਸਿਆਸੀ ਅਸਰ ਵੀ ਵੱਡੇ ਪੱਧਰ 'ਤੇ ਦੇਖਣ ਨੂੰ ਮਿਲ ਸਕਦਾ ਹੈ।
'ਆਪ' ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ
ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਆਪਣੇ ਸਿਖਰ 'ਤੇ ਪਹੁੰਚ ਗਈਆਂ ਹਨ। ਪਿਛਲੇ ਕੁਝ ਮਹੀਨਿਆਂ ਦੌਰਾਨ ਸੂਬੇ ਦੀ ਸਿਆਸਤ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ, ਜਿੱਥੇ ਕਈ ਨਾਮੀ ਆਗੂ ਅਤੇ ਪ੍ਰਮੁੱਖ ਹਸਤੀਆਂ ਲਗਾਤਾਰ 'ਆਮ ਆਦਮੀ ਪਾਰਟੀ' (AAP) ਦਾ ਪੱਲਾ ਫੜ ਰਹੀਆਂ ਹਨ। ਇਸ ਵਧਦੇ ਕਾਫ਼ਲੇ ਨਾਲ ਸਿਆਸੀ ਸਮੀਕਰਨ ਤੇਜ਼ੀ ਨਾਲ ਬਦਲ ਰਹੇ ਹਨ ਅਤੇ ਆਉਣ ਵਾਲੀਆਂ ਚੋਣਾਂ ਕਾਫ਼ੀ ਦਿਲਚਸਪ ਬਣਦੀਆਂ ਜਾ ਰਹੀਆਂ ਹਨ।