GTC News
ਲੰਘੀ 7 ਸਤੰਬਰ ਨੂੰ ਕਥਿਤ ਤੌਰ ’ਤੇ ਆਤਮਹੱਤਿਆ ਕਰਨ ਵਾਲੇ ਮ੍ਰਿਤਕ ਗੁਲਜ਼ਾਰ ਸਿੰਘ ਦੇ ਮਾਮਲੇ ਵਿੱਚ ਸਿਆਸੀ ਗਰਮੀ ਲਗਾਤਾਰ ਵੱਧਦੀ ਜਾ ਰਹੀ ਹੈ। ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਭਾਜਪਾ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਘਰ ਪਹੁੰਚੇ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਹਰ ਸੰਭਵ ਸਮਰਥਨ ਦੇਣ ਦਾ ਭਰੋਸਾ ਦਿੱਤਾ।
ਸਰਕਾਰ 'ਤੇ ਤਿੱਖੇ ਨਿਸ਼ਾਨੇ
ਇਸ ਮੌਕੇ ਗੱਲਬਾਤ ਕਰਦਿਆਂ ਤਰੁਣ ਚੁੱਘ ਨੇ ਪੰਜਾਬ ਸਰਕਾਰ ਨੂੰ ਲੰਬੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਜਿਸ ਸਰਕਾਰ ਨੂੰ ਆਮ ਲੋਕਾਂ ਨੇ ਬਹੁਤ ਉਮੀਦਾਂ ਨਾਲ ਚੁਣ ਕੇ ਸੱਤਾ ਵਿੱਚ ਭੇਜਿਆ ਸੀ, ਉਸੇ ਸਰਕਾਰ ਦੇ ਰਾਜ ਵਿੱਚ ਆਮ ਲੋਕਾਂ ਅਤੇ ਦਲਿਤ ਵਰਗ ਉੱਤੇ ਕਥਿਤ ਤੌਰ ’ਤੇ ਅੱਤਿਆਚਾਰ ਹੋ ਰਹੇ ਹਨ। ਉਨ੍ਹਾਂ ਆਖਿਆ ਕਿ ਗੁਲਜ਼ਾਰ ਸਿੰਘ ਦਾ ਮਾਮਲਾ ਇਸ ਦੀ ਇੱਕ ਦੁਖਦਾਈ ਅਤੇ ਸ਼ਰਮਨਾਕ ਉਦਾਹਰਣ ਹੈ।
ਇਸ ਔਖੇ ਸਮੇਂ ‘ਚ ਭਾਜਪਾ ਪਰਿਵਾਰ ਨਾਲ ਖੜ੍ਹੀ ਹੈ
ਚੁੱਘ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਗੁਲਜ਼ਾਰ ਸਿੰਘ ਵੱਲੋਂ ਆਪਣੀ ਮੌਤ ਤੋਂ ਪਹਿਲਾਂ ਲਏ ਗਏ ਨਾਵਾਂ ਅਤੇ ਇਸ ਮਾਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ, ਤਦ ਤੱਕ ਭਾਜਪਾ ਪੀੜਤ ਪਰਿਵਾਰ ਦੇ ਨਾਲ ਚੱਟਾਨ ਵਾਂਗ ਖੜ੍ਹੀ ਰਹੇਗੀ।
ਪੰਜਾਬ ਵਿੱਚ ਨਸ਼ਿਆਂ ਦੀ ਸਥਿਤੀ 'ਤੇ ਸਵਾਲ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਖ਼ਤਮ ਕਰਨ ਦੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਤਰੁਣ ਚੁੱਘ ਨੇ ਕਿਹਾ ਕਿ ਅੱਜ ਜ਼ਮੀਨੀ ਹਕੀਕਤ ਇਹ ਹੈ ਕਿ ਪੰਜਾਬ ਵਿੱਚ ਨਸ਼ਾ ਖੁੱਲ੍ਹੇਆਮ ਮਿਲ ਰਿਹਾ ਹੈ। ਉਨ੍ਹਾਂ ਵਿਅੰਗ ਕੱਸਦਿਆਂ ਕਿਹਾ ਕਿ ਸੂਬੇ ਵਿੱਚ ਨਸ਼ਾ ਇਸ ਤਰ੍ਹਾਂ ਵਿਕ ਰਿਹਾ ਹੈ ਜਿਵੇਂ ਕੋਈ ਆਮ ਟਾਫ਼ੀਆਂ ਵਿਕਦੀਆਂ ਹੋਣ, ਜਿਸ ਨਾਲ ਸਰਕਾਰ ਦੇ ਸਾਰੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ।
ਕੇਂਦਰ ਤੱਕ ਪਹੁੰਚਾਈ ਜਾਵੇਗੀ ਆਵਾਜ਼
ਭਾਜਪਾ ਆਗੂ ਨੇ ਦੱਸਿਆ ਕਿ ਉਨ੍ਹਾਂ ਨੇ ਪਰਿਵਾਰ ਕੋਲੋਂ ਇੱਕ ਲਿਖਤੀ ਪੱਤਰ ਮੰਗਿਆ ਹੈ ਤਾਂ ਜੋ ਇਸ ਪੱਤਰ ਨੂੰ ਦੇਸ਼ ਦੇ ਗ੍ਰਹਿ ਮੰਤਰੀ ਤੱਕ ਪਹੁੰਚਾਇਆ ਜਾ ਸਕੇ। ਇਸ ਦਾ ਮੁੱਖ ਮਕਸਦ ਪੂਰੇ ਮਾਮਲੇ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਬੰਧਤ ਲੋਕਾਂ ਦੀ ਭੂਮਿਕਾ ਦੀ ਉੱਚ ਪੱਧਰੀ ਜਾਂਚ ਕਰਵਾਉਣਾ ਅਤੇ ਪਰਿਵਾਰ ਲਈ ਇਨਸਾਫ਼ ਯਕੀਨੀ ਬਣਾਉਣਾ ਹੈ। ਹੁਣ ਇਸ ਮਾਮਲੇ ਵਿੱਚ ਕੇਂਦਰੀ ਪੱਧਰ 'ਤੇ ਵੀ ਸਿਆਸੀ ਦਬਾਅ ਵਧਣ ਦੇ ਆਸਾਰ ਬਣ ਗਏ ਹਨ।
ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇ 'ਤੇ ਦਿਨ-ਦਿਹਾੜੇ ਵਾਪਰੀ ਇੱਕ ਘਟਨਾ ਨੇ ਸਾਈਕਲਿਸਟਾਂ ਨੂੰ ਦਹਿਸ਼ਤ ਵਿੱਚ ਪਾ ਦਿੱਤਾ ਹੈ। ਸਾਈਕਲਿੰਗ ਕਰ ਰਹੇ ਕੁਝ ਨੌਜਵਾਨਾਂ 'ਤੇ ਕਾਰ ਸਵਾਰ ਨਸ਼ੇੜੀ ਲੁਟੇਰਿਆਂ ਵੱਲੋਂ ਹਮਲਾ ਕਰਨ ਅਤੇ ਲੁੱਟ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਚਲਦੀ ਗੱਡੀ 'ਚੋਂ ਬਾਹਰ ਨਿਕਲ ਕੇ ਕੀਤਾ ਹਮਲਾ
ਘਟਨਾ ਦੀਆਂ ਤਸਵੀਰਾਂ ਵੀਡੀਓ ਵਿੱਚ ਕੈਦ ਹੋ ਗਈਆਂ ਹਨ। ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਹਮਲਾਵਰਾਂ ਨੇ ਚਲਦੀ ਗੱਡੀ ਵਿੱਚੋਂ ਬਾਹਰ ਨਿਕਲ ਕੇ ਸਾਈਕਲਿਸਟਾਂ ਨੂੰ ਰੋਕਣ ਅਤੇ ਉਨ੍ਹਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਇੱਕ ਸਾਈਕਲਿਸਟ ਹਮਲਾਵਰਾਂ ਦੀ ਗੱਡੀ ਨਾਲ ਟਕਰਾ ਗਿਆ, ਜਿਸ ਕਾਰਨ ਉਹ ਸਾਈਕਲ ਤੋਂ ਡਿੱਗ ਕੇ ਜ਼ਖ਼ਮੀ ਹੋ ਗਿਆ। ਜਦੋਂ ਸਾਈਕਲਿਸਟਾਂ ਨੇ ਰੌਲਾ ਪਾ ਕੇ ਆਸ-ਪਾਸ ਦੇ ਲੋਕਾਂ ਨੂੰ ਇੱਕਠਾ ਕੀਤਾ, ਤਾਂ ਲੁਟੇਰੇ ਆਪਣੀ ਗੱਡੀ ਲੈ ਕੇ ਫ਼ਰਾਰ ਹੋ ਗਏ।
ਲੁੱਟ ਦਾ ਪੂਰਾ ਵੀਡੀਓ ਹੇਠਾਂ-
ਜਾਣੋ ਪੂਰਾ ਮਾਮਲਾ
ਸੰਗਰੂਰ-ਪਟਿਆਲਾ ਰੋਡ 'ਤੇ ਭਾਈ ਗੁਰਦਾਸ ਗਰੁੱਪ ਆਫ ਇੰਸਟੀਚਿਊਟਸ ਨੇੜੇ ਸਵੇਰੇ ਤੜਕੇ ਕਰੀਬ 5:15 ਵਜੇ ਇੱਕ ਚਿੱਟੇ ਰੰਗ ਦੀ ਜ਼ੈਨ ਕਾਰ ਸਵਾਰ ਲੁਟੇਰਿਆਂ ਨੇ ਸਾਈਕਲ ਸਵਾਰਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ। ਇਹ ਲੁਟੇਰੇ ਇਸ ਤੋਂ ਪਹਿਲਾਂ ਵੀ ਅਜਿਹੀ ਹੀ ਘਟਨਾ ਨੂੰ ਅੰਜ਼ਾਮ ਦੇ ਚੁੱਕੇ ਹਨ, ਇਨ੍ਹਾਂ ਨੇ ਪਹਿਲਾਂ ਵੀ ਇੱਕ ਸਾਈਕਲ ਸਵਾਰ ਦਾ ਮੋਬਾਈਲ ਫੋਨ ਵੀ ਖੋਹ ਚੁੱਕੇ ਸਨ। ਇੰਨਾ ਹੀ ਨਹੀਂ, ਸੰਗਰੂਰ-ਘਰਾਚੋਂ ਰੋਡ 'ਤੇ ਪਿੰਡ ਬਲਵਾੜ ਨੇੜੇ ਵੀ ਉਨ੍ਹਾਂ ਨੇ ਇੱਕ ਰਾਹਗੀਰ 'ਤੇ ਡੰਡਿਆਂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਪੀੜਤਾਂ ਅਨੁਸਾਰ ਲੁਟੇਰਿਆਂ ਦੀ ਕਾਰ ਦੇ ਅੱਗੇ ਨੰਬਰ ਪਲੇਟ PP05 0638 ਲੱਗੀ ਹੋਈ ਸੀ ਅਤੇ ਪਿੱਛੇ ਕੋਈ ਨੰਬਰ ਨਹੀਂ ਸੀ, ਨਾਲ ਹੀ ਕਾਰ ਦਾ ਪਿਛਲਾ ਸ਼ੀਸ਼ਾ ਵੀ ਟੁੱਟਿਆ ਹੋਇਆ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮੋਬਾਈਲ ਅਤੇ ਨਕਦੀ ਖੋਹਣ ਦੀ ਸੀ ਕੋਸ਼ਿਸ਼
ਥਾਣਾ ਸਦਰ ਸੰਗਰੂਰ ਦੇ ਐੱਸ.ਐੱਚ.ਓ. ਅਵਤਾਰ ਸਿੰਘ ਨੇ ਦੱਸਿਆ ਕਿ ਪੀੜਤਾਂ ਵੱਲੋਂ ਮਿਲੀ ਸ਼ਿਕਾਇਤ ਅਨੁਸਾਰ, ਇਹ ਹਮਲਾ ਮੋਬਾਈਲ ਅਤੇ ਨਕਦੀ ਖੋਹਣ ਦੇ ਇਰਾਦੇ ਨਾਲ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਲੁਟੇਰੇ ਨਸ਼ੇ ਦੀ ਹਾਲਤ ਵਿੱਚ ਜਾਪਦੇ ਸਨ।
ਪੁਲਿਸ ਦੀ ਕਾਰਵਾਈ
ਐੱਸ.ਐੱਚ.ਓ. ਅਵਤਾਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਨੇ ਮੁਲਜ਼ਮਾਂ ਦੀ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ ਹਨ, ਪਰ ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਸੰਗਰੂਰ ਦੇ ਦਿੜ੍ਹਬਾ ਇਲਾਕੇ ਤੋਂ ਇੱਕ ਬਹੁਤ ਹੀ ਹੈਰਾਨ ਕਰਨ ਵਾਲੀ ਅਤੇ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪੰਚਾਇਤ ਸਮਿਤੀ ਦਿੜ੍ਹਬਾ ਦੀ ਚੇਅਰਪਰਸਨ ਮਨਜੀਤ ਕੌਰ ਦੇ ਪਤੀ ਰਣਜੀਤ ਸਿੰਘ (33) ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਰਣਜੀਤ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਿੱਚ ਬਤੌਰ ਚਪੜਾਸੀ ਤਾਇਨਾਤ ਹਨ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ, ਬਿਹਤਰ ਇਲਾਜ ਅਤੇ ਆਈ.ਸੀ.ਯੂ. (ICU) ਦੀ ਦੇਖਭਾਲ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫਰ ਕੀਤਾ ਗਿਆ ਹੈ।
ਲੋਨ ਦੇ ਬਹਾਨੇ ਬਣਾਇਆ ਸ਼ਿਕਾਰ, ਖਿੱਚੀਆਂ ਜਬਰਨ ਫੋਟੋਆਂ
ਪੀੜਤ ਦੇ ਪਿਤਾ ਗੁਰਮੇਲ ਸਿੰਘ ਨੇ ਹਸਪਤਾਲ ਜਾਂਦੇ ਸਮੇਂ ਹੱਡਬੀਤੀ ਸੁਣਾਉਂਦਿਆਂ ਦੱਸਿਆ ਕਿ ਇੱਕ ਅਣਜਾਣ ਔਰਤ ਪਿਛਲੇ 15-20 ਦਿਨਾਂ ਤੋਂ ਉਨ੍ਹਾਂ ਦੇ ਬੇਟੇ ਨੂੰ ਲੋਨ ਕਰਵਾਉਣ ਦੇ ਬਹਾਨੇ ਫੋਨ ਕਰ ਰਹੀ ਸੀ। ਬੀਤੀ 18 ਤਰੀਕ ਨੂੰ ਉਸ ਔਰਤ ਨੇ ਰਣਜੀਤ ਸਿੰਘ ਨੂੰ ਮਿਲਣ ਲਈ ਸੱਦਿਆ। ਜਦੋਂ ਰਣਜੀਤ ਸਿੰਘ ਉਸ ਨੂੰ ਆਪਣੇ ਘਰ ਲੈ ਕੇ ਆਇਆ, ਤਾਂ ਪਿੱਛੋਂ ਉਸ ਔਰਤ ਦੇ 4-5 ਸਾਥੀ ਵੀ ਉੱਥੇ ਪਹੁੰਚ ਗਏ। ਉਨ੍ਹਾਂ ਮੁਲਜ਼ਮਾਂ ਨੇ ਰਣਜੀਤ ਸਿੰਘ ਅਤੇ ਉਸ ਔਰਤ ਨੂੰ ਇਕੱਠੇ ਬਿਠਾ ਕੇ ਜਬਰਨ ਫੋਟੋਆਂ ਖਿੱਚ ਲਈਆਂ ਅਤੇ ਬਲਾਤਕਾਰ ਦੇ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀ।
5 ਲੱਖ ਰੁਪਏ ਦੀ ਮੰਗੀ ਫਿਰੌਤੀ
ਪਰਿਵਾਰ ਦਾ ਦੋਸ਼ ਹੈ ਕਿ ਰਣਜੀਤ ਸਿੰਘ ਨੂੰ 'ਹਨੀ ਟ੍ਰੈਪ' ਵਿੱਚ ਫਸਾ ਕੇ ਬਲੈਕਮੇਲ ਕੀਤਾ ਜਾ ਰਿਹਾ ਸੀ। ਮੁਲਜ਼ਮਾਂ ਨੇ ਝੂਠੇ ਕੇਸ ਦੀ ਧਮਕੀ ਦੇ ਕੇ 5 ਲੱਖ ਰੁਪਏ ਦੀ ਮੰਗ ਕੀਤੀ ਅਤੇ ਕਈ ਕਾਗਜ਼ਾਤ 'ਤੇ ਜਬਰਨ ਦਸਤਖ਼ਤ ਵੀ ਕਰਵਾ ਲਏ। ਇਸੇ ਮਾਨਸਿਕ ਪਰੇਸ਼ਾਨੀ ਨੂੰ ਨਾ ਸਹਾਰਦੇ ਹੋਏ ਰਣਜੀਤ ਸਿੰਘ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ। ਸਰਕਾਰੀ ਹਸਪਤਾਲ ਦੀ ਡਾਕਟਰ ਰੀਆ ਰਾਣੀ ਮੁਤਾਬਕ, ਫਿਲਹਾਲ ਮਰੀਜ਼ ਨੂੰ ਪਟਿਆਲਾ ਰੈਫਰ ਕੀਤਾ ਗਿਆ ਹੈ ਅਤੇ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਔਰਤ ਸਣੇ ਗੈਂਗ ਖਿਲਾਫ਼ ਮਾਮਲਾ ਦਰਜ
ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਫ਼ਸਰ ਡਾ. ਕੇ.ਕੇ. ਬਾਜਵਾ ਨੇ ਦੱਸਿਆ ਕਿ ਪੰਚਾਇਤ ਸਮਿਤੀ ਦੀ ਚੇਅਰਪਰਸਨ ਮਨਜੀਤ ਕੌਰ ਦੀ ਸ਼ਿਕਾਇਤ 'ਤੇ ਸੰਦੀਪ ਕੌਰ ਨਾਮ ਦੀ ਔਰਤ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਹਨੀ ਟ੍ਰੈਪ ਅਤੇ ਬਲੈਕਮੇਲਿੰਗ (Extortion) ਦੇ ਗੰਭੀਰ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦਾ ਭਰੋਸਾ ਦਿੱਤਾ ਹੈ।
ਸੰਗਰੂਰ ਤੋਂ ਇੱਕ ਵੱਡੀ ਅਤੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਸੰਗਰੂਰ ਦੇ ਉਪਲੀ ਪਿੰਡ ਨੇੜੇ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਰਾਤ ਕਰੀਬ 1 ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਪਿੱਛੇ ਤੋਂ ਆ ਰਹੀਆਂ ਤਿੰਨ ਕੰਬਾਈਨਾਂ ਨੂੰ ਇੱਕ ਤੋਂ ਬਾਅਦ ਇੱਕ ਟੱਕਰ ਮਾਰ ਦਿੱਤੀ। ​ਦੱਸਿਆ ਜਾ ਰਿਹਾ ਹੈ ਕਿ ਇਹ ਕਿਸਾਨ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਹਨ, ਜੋ ਮੱਧ ਪ੍ਰਦੇਸ਼ ਵਿੱਚ ਸੀਜ਼ਨ ਲਗਾ ਕੇ ਵਾਪਸ ਪੰਜਾਬ ਪਰਤ ਰਹੇ ਸਨ। ਹਾਲਾਂਕਿ ਇਸ ਹਾਦਸੇ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਪਰ ਮਸ਼ੀਨਰੀ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਹਾਦਸੇ ਦੀਆਂ ਤਸਵੀਰਾਂ ਹੌਸ਼ ਉਡਾਣ ਵਾਲੀਆਂ ਹਨ।
ਕਿਸਾਨਾਂ ‘ਤੇ ਪਈ ਦੋਹਰੀ ਮਾਰ
ਤਸਵੀਰਾਂ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਹਾਦਸਾ ਕਿੰਨਾ ਭਿਆਨਕ ਸੀ। ਰਾਜਸਥਾਨ ਨੰਬਰ ਦੇ ਇੱਕ ਟਰੱਕ ਨੇ ਕਿਸਾਨਾਂ ਦੀ ਰੋਜ਼ੀ-ਰੋਟੀ ਯਾਨੀ ਕਿ ਉਹਨਾਂ ਦੀਆਂ ਕੰਬਾਈਨਾਂ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਇਆ ਹੈ। ਪੀੜਤ ਕਿਸਾਨਾਂ ਮੁਤਾਬਕ ਉਹ ਪਹਿਲਾਂ ਹੀ ਕੁਦਰਤ ਦੀ ਮਾਰ ਝੱਲ ਰਹੇ ਹਨ। ਫਿਰੋਜ਼ਪੁਰ ਵਿੱਚ ਗੁਲਾਬੀ ਸੁੰਡੀ ਅਤੇ ਬੇਮੌਸਮੀ ਬਾਰਿਸ਼ ਕਾਰਨ ਫਸਲਾਂ ਖ਼ਰਾਬ ਹੋਈਆਂ, ਜਿਸ ਤੋਂ ਬਾਅਦ ਉਹ ਆਸ ਲੈ ਕੇ ਮੱਧ ਪ੍ਰਦੇਸ਼ ਗਏ ਸਨ। ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।
ਹਾਦਸੇ ਦੇ ਸ਼ਿਕਾਰ ਹੋਏ ਕਿਸਾਨਾਂ ਦੇ ਨਾਲ ਜੀਟੀਸੀ ਦੇ ਪੱਤਰਕਾਰ ਨੇ ਗੱਲਬਾਤ ਕੀਤੀ। ਪੀੜਤ ਕਿਸਾਨ ਨੇ ਦੱਸਿਆ ਕਿ "ਅਸੀਂ ਆਪਣੀ ਲਾਈਨ ਵਿੱਚ ਜਾ ਰਹੇ ਸੀ, ਪਿੱਛੋਂ ਤੇਜ਼ ਰਫ਼ਤਾਰ ਟਰੱਕ ਆਇਆ ਤੇ ਪਹਿਲਾਂ ਇੱਕ ਮਸ਼ੀਨ ਨੂੰ ਟੱਕਰ ਮਾਰੀ, ਫਿਰ ਦੂਜੀ ਤੇ ਫਿਰ ਤੀਜੀ। ਸਾਡੇ ਮਾਮੂਲੀ ਸੱਟਾਂ ਲੱਗੀਆਂ ਨੇ ਪਰ ਮਸ਼ੀਨਾਂ ਦਾ ਬਹੁਤ ਨੁਕਸਾਨ ਹੋ ਗਿਆ। ਅੱਗੇ ਪੰਜਾਬ ਦਾ ਸੀਜ਼ਨ ਖੜ੍ਹਾ ਹੈ, ਹੁਣ ਅਸੀਂ ਕੀ ਕਰਾਂਗੇ? ਸਾਡੀ ਲੇਬਰ ਦਾ ਖਰਚਾ .. ਸਭ ਕੁਝ ਰੁਕ ਗਿਆ ਹੈ।"
ਮੌਕੇ ਤੇ ਮੌਜੂਦ ਕਿਸਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੱਧ ਪ੍ਰਦੇਸ਼ ਤੋਂ ਕਣਕ ਦਾ ਸੀਜ਼ਨ ਲਾ ਕੇ ਵਾਪਸ ਫਿਰੋਜ਼ਪੁਰ ਜਾ ਰਹੇ ਸੀ ਇਹ ਭਿਆਨਕ ਹਾਦਸਾ ਵਾਪਰ ਗਿਆ ਇਸ ਦੇ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਕਿ ਅੱਗੇ ਜਾ ਕੇ ਕਣਕ ਦਾ ਸੀਜ਼ਨ ਲਗਾਉਣਾ ਸੀ ਉਹ ਬਰਬਾਦ ਹੋ ਗਿਆ ਕੰਬਾਈਨਾਂ ਦੇ ਉੱਪਰ ਜੋ ਲੇਬਰ ਰੱਖੀ ਉਸਦਾ ਖਰਚ ਇਸ ਤੋਂ ਪਹਿਲਾਂ ਜਦੋਂ ਮਧਿਆ ਪ੍ਰਦੇਸ਼ ਗਏ ਉੱਥੇ ਬੇਮੌਸਮੀ ਬਰਸਾਤ ਕਰਕੇ ਚੰਗਾ ਸੀਜ਼ਨ ਨਹੀਂ ਲੱਗ ਸਕਿਆ। ਇਸ ਲਈ ਕਿਸਾਨਾਂ ਨੇ ਸਰਕਾਰ ਵੱਲੋਂ ਮਦਦ ਦੀ ਗੁਹਾਰ ਲਗਾਈ ਹੈ।
Sangrur News: ਪੰਜਾਬ ਸਰਕਾਰ ਵੱਲੋਂ 'ਡਾਇਲ 112' ਪ੍ਰੋਜੈਕਟ ਨੂੰ ਹੋਰ ਮਜ਼ਬੂਤ ਕਰਦਿਆਂ ਅੱਜ ਪੁਲਿਸ ਬੇੜੇ ਵਿੱਚ 508 ਨਵੇਂ ਐਮਰਜੈਂਸੀ ਰਿਸਪਾਂਸ ਵਾਹਨ (ERV) ਸ਼ਾਮਲ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਿਲ੍ਹਾ ਸੰਗਰੂਰ ਦੇ ਲੱਡਾ ਕੋਠੀ ਵਿਖੇ ਡੀਜੀਪੀ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਇਨ੍ਹਾਂ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਸਾਰੇ ਵਾਹਨ ਸੂਬੇ ਦੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤੈਨਾਤ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਮੁਸੀਬਤ ਵੇਲੇ ਤੁਰੰਤ ਮਦਦ ਪਹੁੰਚਾਈ ਜਾ ਸਕੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਰਕਾਰ ਵੱਲੋਂ ਸਾਰੇ ਥਾਣਿਆਂ ਦੇ ਐਸ.ਐਚ.ਓਜ਼ ਨੂੰ ਵੀ ਨਵੀਆਂ ਗੱਡੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੇ ਵਾਹਨ
ਇਹ ਨਵੇਂ ਵਾਹਨ ਹਾਈ-ਟੈਕ ਤਕਨੀਕ ਨਾਲ ਲੈਸ ਹਨ, ਜਿਨ੍ਹਾਂ ਵਿੱਚ ਮੋਬਾਈਲ ਡੇਟਾ ਟਰਮੀਨਲ, ਸਮਾਰਟਫੋਨ, ਡੈਸ਼ ਕੈਮਰਾ, ਵਾਇਰਲੈੱਸ ਸਿਸਟਮ ਅਤੇ ਜੀਪੀਐਸ (GPS) ਟਰੈਕਰ ਵਰਗੀਆਂ ਸੁਵਿਧਾਵਾਂ ਮੌਜੂਦ ਹਨ। ਇਨ੍ਹਾਂ ਸਹੂਲਤਾਂ ਸਦਕਾ ਪੁਲਿਸ ਲੋਕਾਂ ਤੱਕ ਬਿਨਾਂ ਕਿਸੇ ਦੇਰੀ ਦੇ ਪਹੁੰਚ ਸਕੇਗੀ। ਡੈਸ਼ ਕੈਮਰੇ ਅਤੇ ਆਧੁਨਿਕ ਸਿਸਟਮ ਹੋਣ ਕਾਰਨ ਪੁਲਿਸ ਦੀ ਕਾਰਜਪ੍ਰਣਾਲੀ ਵਿੱਚ ਪਾਰਦਰਸ਼ਤਾ ਆਵੇਗੀ ਅਤੇ ਦੋਸ਼-ਪ੍ਰਤੀਦੋਸ਼ ਦੀ ਗੁੰਜਾਇਸ਼ ਵੀ ਘਟੇਗੀ, ਜਿਸ ਦਾ ਸਿੱਧਾ ਫਾਇਦਾ ਆਮ ਜਨਤਾ ਨੂੰ ਹੋਵੇਗਾ।
ਪੰਜਾਬ ਪੁਲਿਸ ਦਾ ‘ਵਿਜ਼ਨ 2026’: ਹੁਣ ਮਿੰਟਾਂ ‘ਚ ਮਿਲੇਗੀ ਮਦਦ
ਰਿਸਪਾਂਸ ਸਮਾਂ ਘਟਾਉਣ ਦਾ ਟੀਚਾ: ਪੰਜਾਬ ਪੁਲਿਸ ਨੇ ਆਪਣੇ ‘ਵਿਜ਼ਨ 2026’ ਤਹਿਤ ਐਮਰਜੈਂਸੀ ਸੇਵਾਵਾਂ ਨੂੰ ਹੋਰ ਤੇਜ਼ ਕਰਨ ਲਈ ਵੱਡਾ ਕਦਮ ਚੁੱਕਿਆ ਹੈ। ਇਸ ਦਾ ਮੁੱਖ ਉਦੇਸ਼ ਐਮਰਜੈਂਸੀ ਰਿਸਪਾਂਸ ਸਮੇਂ ਨੂੰ ਮੌਜੂਦਾ 12-13 ਮਿੰਟਾਂ ਤੋਂ ਘਟਾ ਕੇ 7-8 ਮਿੰਟ ਤੱਕ ਲਿਆਉਣਾ ਹੈ, ਤਾਂ ਜੋ ਕਿਸੇ ਵੀ ਘਟਨਾ ਜਾਂ ਮੁਸੀਬਤ ਵੇਲੇ ਪੁਲਿਸ ਮਿੰਟਾਂ ਵਿੱਚ ਮੌਕੇ 'ਤੇ ਪਹੁੰਚ ਸਕੇ।
ਮੋਹਾਲੀ ਵਿੱਚ ਬਣੇਗਾ ਅਤਿ-ਆਧੁਨਿਕ ਕੰਟਰੋਲ ਰੂਮ: ਇਸ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਮੋਹਾਲੀ ਦੇ ਸੈਕਟਰ-89 ਵਿੱਚ ਲਗਭਗ 52-53 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਆਧੁਨਿਕ ਸੈਂਟਰਲ ਕੰਟਰੋਲ ਰੂਮ ਤਿਆਰ ਕੀਤਾ ਜਾ ਰਿਹਾ ਹੈ। ਇਸ ਕੰਟਰੋਲ ਰੂਮ ਨੂੰ 2026 ਦੇ ਅੰਤ ਤੱਕ ਮੁਕੰਮਲ ਕਰਨ ਦੀ ਯੋਜਨਾ ਹੈ, ਜਿਸ ਰਾਹੀਂ ਪੂਰੇ ਸੂਬੇ ਵਿੱਚ ਪੁਲਿਸ ਦੀਆਂ ਗਤੀਵਿਧੀਆਂ ਅਤੇ ਐਮਰਜੈਂਸੀ ਕਾਲਾਂ ਦੀ ਹਾਈ-ਟੈਕ ਤਰੀਕੇ ਨਾਲ ਨਿਗਰਾਨੀ ਕੀਤੀ ਜਾ ਸਕੇਗੀ।
ਡਾਇਲ 112: ਸਾਰੀਆਂ ਐਮਰਜੈਂਸੀ ਸੇਵਾਵਾਂ ਦਾ ਇੱਕੋ ਪਲੇਟਫਾਰਮ 'ਤੇ ਸੁਮੇਲ
ਸੇਵਾਵਾਂ ਦਾ ਏਕੀਕਰਨ: ਹੁਣ 'ਡਾਇਲ 112' ਸੇਵਾ ਨੂੰ ਹੋਰ ਵੀ ਪ੍ਰਭਾਵਸ਼ਾਲੀ ਬਣਾਉਂਦਿਆਂ ਪੁਲਿਸ ਦੇ ਨਾਲ-ਨਾਲ ਐਂਬੂਲੈਂਸ (108), ਫਾਇਰ ਬ੍ਰਿਗੇਡ (101), ਆਫ਼ਤ ਪ੍ਰਬੰਧਨ (1070) ਅਤੇ ਸਾਈਬਰ ਅਪਰਾਧ ਹੈਲਪਲਾਈਨ (1930) ਨੂੰ ਵੀ ਇਸ ਨਾਲ ਪੂਰੀ ਤਰ੍ਹਾਂ ਜੋੜ ਦਿੱਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਹੁਣ ਲੋਕਾਂ ਨੂੰ ਹਰ ਤਰ੍ਹਾਂ ਦੀ ਐਮਰਜੈਂਸੀ ਮਦਦ ਇੱਕੋ ਨੰਬਰ 'ਤੇ ਕਾਲ ਕਰਕੇ ਮਿਲ ਸਕੇਗੀ।
ਵਾਹਨਾਂ ਦੇ ਬੇੜੇ ਵਿੱਚ ਵਾਧਾ: ਪੁਲਿਸ ਦੀ ਕਾਰਜਪ੍ਰਣਾਲੀ ਨੂੰ ਤੇਜ਼ ਕਰਨ ਲਈ ਲਗਭਗ 118-125 ਕਰੋੜ ਰੁਪਏ ਦੇ ਨਿਵੇਸ਼ ਨਾਲ 758 ਨਵੇਂ ਚਾਰ ਪਹੀਆ ਵਾਹਨ (ERV) ਅਤੇ 916 ਦੋ ਪਹੀਆ ਵਾਹਨ ਖ਼ਰੀਦੇ ਜਾ ਰਹੇ ਹਨ। ਇਨ੍ਹਾਂ ਨਵੀਆਂ ਗੱਡੀਆਂ ਅਤੇ ਮੋਟਰਸਾਈਕਲਾਂ ਦੇ ਆਉਣ ਨਾਲ ਪੁਲਿਸ ਦਾ ਰਿਸਪਾਂਸ ਸਮਾਂ ਕਾਫ਼ੀ ਘੱਟ ਜਾਵੇਗਾ ਅਤੇ ਮਦਦ ਪਹਿਲਾਂ ਨਾਲੋਂ ਕਿਤੇ ਤੇਜ਼ੀ ਨਾਲ ਪਹੁੰਚੇਗੀ।
ਤਕਨੀਕੀ ਅੱਪਗ੍ਰੇਡ: ਬਿਹਤਰ ਤਾਲਮੇਲ ਅਤੇ ਰੀਅਲ-ਟਾਈਮ ਕਨੈਕਟੀਵਿਟੀ ਲਈ ਇਨ੍ਹਾਂ ਐਮਰਜੈਂਸੀ ਵਾਹਨਾਂ ਨੂੰ ਸਮਾਰਟਫ਼ੋਨ ਅਤੇ ਮੋਬਾਈਲ ਡੇਟਾ ਟਰਮੀਨਲ (MDT) ਵਰਗੀਆਂ ਆਧੁਨਿਕ ਤਕਨੀਕਾਂ ਨਾਲ ਲੈਸ ਕੀਤਾ ਗਿਆ ਹੈ। ਇਸ ਤਕਨੀਕੀ ਅੱਪਗ੍ਰੇਡ ਨਾਲ ਫੀਲਡ ਵਿੱਚ ਤੈਨਾਤ ਟੀਮਾਂ ਅਤੇ ਕੰਟਰੋਲ ਰੂਮ ਵਿਚਕਾਰ ਸਿੱਧਾ ਸੰਪਰਕ ਰਹੇਗਾ, ਜਿਸ ਨਾਲ ਘਟਨਾ ਵਾਲੀ ਥਾਂ 'ਤੇ ਤੁਰੰਤ ਪਹੁੰਚਣਾ ਆਸਾਨ ਹੋ ਜਾਵੇਗਾ।