Tuesday, 28th of July 2026

ਮੋਹਾਲੀ ‘ਚ ਪੰਜਾਬ ਸਰਕਾਰ ਦਾ ਵੱਡਾ ਕਦਮ: MLA ਕੁਲਵੰਤ ਸਿੰਘ ਨੇ ਵੰਡੇ ਨਿਯੁਕਤੀ ਪੱਤਰ; ਆਂਗਣਵਾੜੀ ਵਰਕਰਾਂ ‘ਚ ਖੁਸ਼ੀ ਦੀ ਲਹਿਰ...

ਮੋਹਾਲੀ ਵਿੱਚ ਕਰਵਾਏ ਸਮਾਗਮ ਦੌਰਾਨ 9 ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇ ਰਹੀ ਹੈ ਅਤੇ ਹੁਣ ਤੱਕ ਕਰੀਬ 70 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਨਵ-ਨਿਯੁਕਤ ਵਰਕਰਾਂ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਇਮਾਨਦਾਰੀ ਨਾਲ ਸੇਵਾ ਕਰਨ ਦਾ ਭਰੋਸਾ ਦਿੱਤਾ।

Edited By: Lajwinder Kaur | Updated at: July 28th 2026 04:34 PM
Trending News
ਮੋਹਾਲੀ ‘ਚ ਪੰਜਾਬ ਸਰਕਾਰ ਦਾ ਵੱਡਾ ਕਦਮ: MLA ਕੁਲਵੰਤ ਸਿੰਘ ਨੇ ਵੰਡੇ ਨਿਯੁਕਤੀ ਪੱਤਰ; ਆਂਗਣਵਾੜੀ ਵਰਕਰਾਂ ‘ਚ ਖੁਸ਼ੀ ਦੀ ਲਹਿਰ...

ਮੋਹਾਲੀ ‘ਚ ਪੰਜਾਬ ਸਰਕਾਰ ਦਾ ਵੱਡਾ ਕਦਮ: MLA ਕੁਲਵੰਤ ਸਿੰਘ ਨੇ ਵੰਡੇ ਨਿਯੁਕਤੀ ਪੱਤਰ; ਆਂਗਣਵਾੜੀ ਵਰਕਰਾਂ ‘ਚ ਖੁਸ਼ੀ ਦੀ ਲਹਿਰ...

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਘਰ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਮੋਹਾਲੀ ਵਿੱਚ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ 9 ਆਂਗਣਵਾੜੀ ਵਰਕਰਾਂ ਨੂੰ ਅਧਿਕਾਰਤ ਤੌਰ 'ਤੇ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਨਵ-ਨਿਯੁਕਤ ਵਰਕਰਾਂ ਨੂੰ ਪੂਰੀ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕੀਤੀ।

ਪੂਰੀ ਪਾਰਦਰਸ਼ਤਾ ਨਾਲ ਦਿੱਤੀਆਂ ਜਾ ਰਹੀਆਂ ਨੇ ਨੌਕਰੀਆਂ: ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਵਿੱਚ ਕਰਵਾਏ ਗਏ ਇਸ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਬਿਨਾਂ ਕਿਸੇ ਸਿਫ਼ਾਰਸ਼ ਅਤੇ ਪੂਰੀ ਪਾਰਦਰਸ਼ਤਾ ਨੂੰ ਅਪਣਾਉਂਦਿਆਂ ਹੁਣ ਤੱਕ ਸੂਬੇ ਦੇ ਕਰੀਬ 70 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਨਾਲ ਨਵਾਜਿਆ ਹੈ। ਵਿਧਾਇਕ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਕੇਵਲ ਇੱਕ ਨੌਕਰੀ ਨਾ ਸਮਝਣ, ਸਗੋਂ ਲੋਕ ਸੇਵਾ ਦੀ ਮਹਾਨ ਭਾਵਨਾ ਨਾਲ ਆਪਣਾ ਫ਼ਰਜ਼ ਨਿਭਾਉਣ।

ਨਵ-ਨਿਯੁਕਤ ਵਰਕਰਾਂ ਨੇ ਜਤਾਇਆ ਪੰਜਾਬ ਸਰਕਾਰ ਦਾ ਧੰਨਵਾਦ

ਸਰਕਾਰ ਵੱਲੋਂ ਨਿਯੁਕਤੀ ਪੱਤਰ ਪ੍ਰਾਪਤ ਕਰਨ ਤੋਂ ਬਾਅਦ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਦੇ ਚਿਹਰਿਆਂ 'ਤੇ ਖੁਸ਼ੀ ਸਾਫ਼ ਦਿਖਾਈ ਦੇ ਰਹੀ ਸੀ। ਉਨ੍ਹਾਂ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦੀ ਪਾਰਦਰਸ਼ੀ ਭਰਤੀ ਪ੍ਰਕਿਰਿਆ ਕਾਰਨ ਹੀ ਅੱਜ ਉਨ੍ਹਾਂ ਨੂੰ ਇਹ ਮੁਕਾਮ ਹਾਸਲ ਹੋਇਆ ਹੈ। ਵਰਕਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੀਆਂ ਅਤੇ ਸਮਾਜ ਦੀ ਭਲਾਈ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੀਆਂ।

Punjabi Shorts

Latest News