Tuesday, 22nd of September 2026

ਮੋਹਾਲੀ ਦੇ ਵਿਕਾਸ ਲਈ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕੱਸੀ ਕਮਰ; ਅਧਿਕਾਰੀਆਂ ਤੇ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

Edited By: Lajwinder Kaur | Updated at:
ਮੋਹਾਲੀ ਦੇ ਵਿਕਾਸ ਲਈ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕੱਸੀ ਕਮਰ; ਅਧਿਕਾਰੀਆਂ ਤੇ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

ਮੋਹਾਲੀ ਦੇ ਵਿਕਾਸ ਲਈ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕੱਸੀ ਕਮਰ; ਅਧਿਕਾਰੀਆਂ ਤੇ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

ਮੋਹਾਲੀ ਦੇ ਨਵੇਂ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਦੇਣ ਲਈ ਆਪਣੀ ਕਮਾਨ ਸੰਭਾਲ ਲਈ ਹੈ। ਇਸ ਸਬੰਧੀ ਮੇਅਰ ਸਮਾਣਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਅੱਜ ਮਿਉਂਸੀਪਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਅਤੇ ਕੌਂਸਲਰਾਂ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ।

ਵਿਕਾਸ ਦੇ ਕੰਮਾਂ ਲਈ ਹੋਈ ਚਰਚਾ

ਇਸ ਮੀਟਿੰਗ ਦੌਰਾਨ ਮੋਹਾਲੀ ਦੇ ਚੌਮੁਖੀ ਵਿਕਾਸ ਨੂੰ ਲੈ ਕੇ ਲੰਬੀ ਵਿਚਾਰ-ਚਰਚਾ ਕੀਤੀ ਗਈ ਅਤੇ ਸਾਰਿਆਂ ਦੇ ਸੁਝਾਅ ਸੁਣੇ ਗਏ। ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਸਾਰੇ ਅਧਿਕਾਰੀ ਅਤੇ ਕੌਂਸਲਰ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਬਹੁਤ ਸੁਹਿਰਦ ਹਨ। ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਪਸੀ ਸਹਿਯੋਗ ਨਾਲ ਹੀ ਅਸੀਂ ਮੋਹਾਲੀ ਨੂੰ ਪੰਜਾਬ ਦਾ ਸਭ ਤੋਂ ਸੋਹਣਾ ਅਤੇ ਮਾਡਲ ਸ਼ਹਿਰ ਬਣਾਵਾਂਗੇ।

ਇਸ ਮੀਟਿੰਗ ਦੀਆਂ ਤਸਵੀਰਾਂ ਮੇਅਰ ਸਰਬਜੀਤ ਸਿੰਘ ਸਮਾਣਾ ਵੱਲੋਂ ਆਪਣੇ ਆਫੀਸ਼ਿਅਲ ਫੇਸਬੁੱਕ ਪੇਜ਼ ਉੱਤੇ ਸ਼ੇਅਰ ਕੀਤੀਆਂ ਗਈਆਂ।

ਦੱਸਣਯੋਗ ਹੈ ਕਿ ਹਾਲ ਹੀ ਵਿੱਚ ਮੋਹਾਲੀ ਦੀ ਕਮਾਨ ਸਰਬਜੀਤ ਸਿੰਘ ਸਮਾਣਾ ਦੇ ਹੱਥਾਂ ਵਿੱਚ ਆਈ ਹੈ ਅਤੇ ਉਹ ਸ਼ਹਿਰ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਲਈ ਵਚਨਬੱਧ ਨਜ਼ਰ ਆ ਰਹੇ ਹਨ।

ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ 'ਤੇ 'ਆਪ' ਵਿਧਾਇਕ ਕੁਲਵੰਤ ਸਿੰਘ, ਮੇਅਰ ਸਰਬਜੀਤ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਆਰ.ਪੀ. ਸ਼ਰਮਾ ਅਤੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਸਮੇਤ ਕਈ ਕੌਂਸਲਰ ਅਤੇ ਉੱਚ ਅਧਿਕਾਰੀ ਹਾਜ਼ਰ ਸਨ।