Saturday, 31st of October 2026

ਪੰਜਾਬ ਚੋਣਾਂ 2027: 'ਆਪ' ਨੇ ਮੋਹਾਲੀ ਤੋਂ ਮੁੜ ਕੁਲਵੰਤ ਸਿੰਘ 'ਤੇ ਜਤਾਇਆ ਭਰੋਸਾ, ਪਹਿਲੀ ਲਿਸਟ 'ਚ ਨਾਂ ਆਉਣ 'ਤੇ ਕੇਜਰੀਵਾਲ ਤੇ ਸੀਐੱਮ ਮਾਨ ਦਾ ਕੀਤਾ ਧੰਨਵਾਦ

ਚੋਣਾਂ ਨੂੰ ਲੈ ਕੇ ਪੰਜਾਬ ਦੇ ਵਿੱਚ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਅਜਿਹੇ ਦੇ ਵਿੱਚ ਆਪ ਵੱਲੋਂ ਤੇਜ਼ੀ ਦਿਖਾਉਂਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਵੀ ਜਾਰੀ ਕਰ ਦਿੱਤੀ ਗਈ ਹੈ।

Edited By: Lajwinder Kaur | Updated at:
ਪੰਜਾਬ ਚੋਣਾਂ 2027: 'ਆਪ' ਨੇ ਮੋਹਾਲੀ ਤੋਂ ਮੁੜ ਕੁਲਵੰਤ ਸਿੰਘ 'ਤੇ ਜਤਾਇਆ ਭਰੋਸਾ, ਪਹਿਲੀ ਲਿਸਟ 'ਚ ਨਾਂ ਆਉਣ 'ਤੇ ਕੇਜਰੀਵਾਲ ਤੇ ਸੀਐੱਮ ਮਾਨ ਦਾ ਕੀਤਾ ਧੰਨਵਾਦ

ਪੰਜਾਬ ਚੋਣਾਂ 2027: 'ਆਪ' ਨੇ ਮੋਹਾਲੀ ਤੋਂ ਮੁੜ ਕੁਲਵੰਤ ਸਿੰਘ 'ਤੇ ਜਤਾਇਆ ਭਰੋਸਾ, ਪਹਿਲੀ ਲਿਸਟ 'ਚ ਨਾਂ ਆਉਣ 'ਤੇ ਕੇਜਰੀਵਾਲ ਤੇ ਸੀਐੱਮ ਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ (AAP) ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿੱਚ ਪਾਰਟੀ ਨੇ ਵਿਧਾਨ ਸਭਾ ਹਲਕਾ ਐੱਸ.ਏ.ਐੱਸ. ਨਗਰ (ਮੋਹਾਲੀ) ਤੋਂ ਮੌਜੂਦਾ ਵਿਧਾਇਕ ਕੁਲਵੰਤ ਸਿੰਘ 'ਤੇ ਇੱਕ ਵਾਰ ਫਿਰ ਵੱਡਾ ਭਰੋਸਾ ਜਤਾਉਂਦਿਆਂ ਉਨ੍ਹਾਂ ਨੂੰ ਮੁੜ ਉਮੀਦਵਾਰ ਐਲਾਨਿਆ ਹੈ।

ਕੁਲਵੰਤ ਸਿੰਘ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਪ੍ਰਗਟਾਇਆ ਧੰਨਵਾਦ

ਮੋਹਾਲੀ ਤੋਂ ਮੁੜ ਟਿਕਟ ਮਿਲਣ ਤੋਂ ਬਾਅਦ ਵਿਧਾਇਕ ਕੁਲਵੰਤ ਸਿੰਘ ਨੇ ਆਪਣੇ ਫੇਸਬੁੱਕ ਖਾਤੇ 'ਤੇ ਇੱਕ ਭਾਵੁਕ ਪੋਸਟ ਸਾਂਝੀ ਕਰਦਿਆਂ ਪਾਰਟੀ ਹਾਈਕਮਾਂਡ ਅਤੇ ਹਲਕਾ ਵਾਸੀਆਂ ਦਾ ਧੰਨਵਾਦ ਕੀਤਾ।

ਉਨ੍ਹਾਂ ਨੇ ਲਿਖਿਆ: "ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਐੱਸ.ਏ.ਐੱਸ. ਨਗਰ (ਮੋਹਾਲੀ) ਤੋਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੈਨੂੰ ਮੁੜ ਉਮੀਦਵਾਰ ਐਲਾਨੇ ਜਾਣ 'ਤੇ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ, ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਪਾਰਟੀ ਵੱਲੋਂ ਮੁੜ ਭਰੋਸਾ ਜਤਾਉਣਾ ਮੇਰੇ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ।"

"ਹਲਕੇ ਦੇ ਲੋਕਾਂ ਦਾ ਪਿਆਰ ਹੀ ਮੇਰੀ ਸਭ ਤੋਂ ਵੱਡੀ ਤਾਕਤ"

ਵਿਧਾਇਕ ਕੁਲਵੰਤ ਸਿੰਘ ਨੇ ਅੱਗੇ ਕਿਹਾ ਕਿ ਇਸ ਭਰੋਸੇ ਨਾਲ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਗਈ ਹੈ। ਉਹ ਪਾਰਟੀ ਦੀਆਂ ਉਮੀਦਾਂ 'ਤੇ ਖਰਾ ਉਤਰਨ ਅਤੇ ਮੋਹਾਲੀ ਦੇ ਲੋਕਾਂ ਦੀਆਂ ਆਸਾਂ ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਦੇ ਰਹਿਣਗੇ।

ਉਨ੍ਹਾਂ ਨੇ ਹਲਕੇ ਦੇ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਵਾਸੀਆਂ ਦਾ ਸਾਥ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ।