Tuesday, 28th of April 2026

ਪੰਜਾਬ 'ਚ 10 ਜੂਨ ਤੱਕ ਲੱਗੀਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਏਗਾ ਸਖਤ ਐਕਸ਼ਨ, ਦਿਓ ਧਿਆਨ…

By: GTC News Desk | Edited By: Lajwinder Kaur | Updated at: April 28th 2026 03:39 PM
ਪੰਜਾਬ 'ਚ 10 ਜੂਨ ਤੱਕ ਲੱਗੀਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਏਗਾ ਸਖਤ ਐਕਸ਼ਨ, ਦਿਓ ਧਿਆਨ…

ਪੰਜਾਬ 'ਚ 10 ਜੂਨ ਤੱਕ ਲੱਗੀਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਏਗਾ ਸਖਤ ਐਕਸ਼ਨ, ਦਿਓ ਧਿਆਨ…

ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਕੋਮਲ ਮਿੱਤਲ ਨੇ ਨਵੇਂ ਕਾਨੂੰਨ 'ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023' ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੂਰੇ ਜ਼ਿਲ੍ਹੇ ਵਿੱਚ ਹਥਿਆਰਾਂ ਨਾਲ ਜੁੜੀਆਂ ਕਈ ਗਤੀਵਿਧੀਆਂ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।

ਕਿਹੜੀਆਂ ਚੀਜ਼ਾਂ 'ਤੇ ਰਹੇਗੀ ਪਾਬੰਦੀ?

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਹੇਠ ਲਿਖੀਆਂ ਗੱਲਾਂ 'ਤੇ ਸਖ਼ਤ ਮਨਾਹੀ ਹੋਵੇਗੀ:

ਹਥਿਆਰਾਂ ਦਾ ਪ੍ਰਦਰਸ਼ਨ: ਜਨਤਕ ਥਾਵਾਂ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ 'ਤੇ ਮੁਕੰਮਲ ਰੋਕ ਹੈ।

ਹਿੰਸਕ ਗੀਤ: ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ 'ਤੇ ਪਾਬੰਦੀ ਲਗਾਈ ਗਈ ਹੈ।

ਸਮਾਗਮਾਂ ਵਿੱਚ ਹਥਿਆਰ: ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹਾਂ ਅਤੇ ਹੋਰ ਕਿਸੇ ਵੀ ਤਰ੍ਹਾਂ ਦੇ ਸਮਾਗਮਾਂ ਵਿੱਚ ਹਥਿਆਰ ਲਿਜਾਣਾ ਗ਼ੈਰ-ਕਾਨੂੰਨੀ ਹੋਵੇਗਾ।

ਨਫ਼ਰਤੀ ਭਾਸ਼ਣ: ਕਿਸੇ ਵੀ ਭਾਈਚਾਰੇ ਵਿਰੁੱਧ ਜ਼ਹਿਰ ਉਗਲਣ ਜਾਂ ਨਫ਼ਰਤ ਭਰਿਆ ਭਾਸ਼ਣ ਦੇਣ 'ਤੇ ਵੀ ਰੋਕ ਲਗਾਈ ਗਈ ਹੈ।

ਉਲੰਘਣਾ ਕਰਨ 'ਤੇ ਹੋਵੇਗੀ ਕਾਰਵਾਈ

ਜ਼ਿਲ੍ਹਾ ਮੈਜਿਸਟ੍ਰੇਟ ਨੇ ਸਾਫ਼ ਕੀਤਾ ਹੈ ਕਿ ਇਹ ਹੁਕਮ ਸਾਰਿਆਂ ਲਈ ਲਾਜ਼ਮੀ ਹਨ। ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਫੜਿਆ ਗਿਆ, ਤਾਂ ਉਸ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਕਦੋਂ ਤੱਕ ਲਾਗੂ ਰਹਿਣਗੇ ਹੁਕਮ?

ਇਹ ਪਾਬੰਦੀਆਂ ਅੱਜ 28 ਅਪ੍ਰੈਲ 2026 ਤੋਂ 10 ਜੂਨ 2026 ਤੱਕ ਜ਼ਿਲ੍ਹੇ ਵਿੱਚ ਪ੍ਰਭਾਵਸ਼ਾਲੀ ਰਹਿਣਗੀਆਂ। ਪ੍ਰਸ਼ਾਸਨ ਦਾ ਮਕਸਦ ਸ਼ਹਿਰ ਵਿੱਚ ਸੁਰੱਖਿਅਤ ਮਾਹੌਲ ਸਿਰਜਣਾ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣਾ ਹੈ।

Latest News