Friday, 16th of October 2026

ਰੱਖੜੀ ਵਾਲੇ ਦਿਨ 3 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ; ਘਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ, ਮਾਂ ਤੇ ਭੈਣਾਂ ਦਾ ਰੋ-ਰੋ ਬੁਰਾ ਹਾਲ

ਰੱਖੜੀ ਵਾਲੇ ਦਿਨ ਮੋਹਾਲੀ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ, ਜਿੱਥੇ ਤਿੰਨ ਭੈਣਾਂ ਦਾ ਇਕਲੌਤੇ ਭਰਾ ਦੀ ਸੜਕ ਹਾਦਸੇ ਦੇ ਵਿੱਚ ਜਾਨ ਚੱਲ ਗਈ। ਜਿਵੇਂ ਹੀ ਇਹ ਖਬਰ ਪਿੰਡ 'ਚ ਪਹੁੰਚੀ ਤਾਂ ਸੋਗ ਦੀ ਲਹਿਰ ਛਾ ਗਈ।

Edited By: Lajwinder Kaur | Updated at:
ਰੱਖੜੀ ਵਾਲੇ ਦਿਨ 3 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ; ਘਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ, ਮਾਂ ਤੇ ਭੈਣਾਂ ਦਾ ਰੋ-ਰੋ ਬੁਰਾ ਹਾਲ

ਰੱਖੜੀ ਵਾਲੇ ਦਿਨ 3 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ; ਘਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ, ਮਾਂ ਤੇ ਭੈਣਾਂ ਦਾ ਰੋ-ਰੋ ਬੁਰਾ ਹਾਲ

ਭੈਣ-ਭਰਾ ਦੇ ਪਿਆਰੇ ਜਿਹੇ ਰਿਸ਼ਤੇ ਨੂੰ ਮਨਾਉਣ ਵਾਲੇ ਤਿਉਹਾਰ ਯਾਨੀਕਿ ਰੱਖੜੀ ਵਾਲੇ ਦਿਨ ਇੱਕ ਪਰਿਵਾਰ ਦੇ ਵਿੱਚ ਸੱਥਰ ਵਿੱਛ ਗਿਆ। ਮੋਹਾਲੀ ਦੇ ਏਅਰਪੋਰਟ ਚੌਂਕ ਨੇੜੇ ਰੱਖੜੀ ਦੇ ਤਿਉਹਾਰ ਵਾਲੇ ਦਿਨ ਇੱਕ ਬੇਹੱਦ ਦਰਦਨਾਕ ਸੜਕ ਹਾਦਸੇ ਵਿੱਚ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਮਛਲੀਕਲਾਂ ਦੇ ਰਹਿਣ ਵਾਲੇ 23 ਸਾਲਾ ਪਰਮਪ੍ਰੀਤ ਸਿੰਘ ਵਜੋਂ ਹੋਈ ਹੈ।

ਭੈਣਾਂ ਤੋਂ ਰੱਖੜੀ ਬਣਵਾਉਣ ਜਾ ਰਿਹਾ ਸੀ ਨੌਜਵਾਨ

ਜਾਣਕਾਰੀ ਅਨੁਸਾਰ ਪਰਮਪ੍ਰੀਤ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੀਆਂ ਭੈਣਾਂ ਤੋਂ ਰੱਖੜੀ ਬਣਵਾਉਣ ਲਈ ਆਪਣੇ ਘਰ ਜਾ ਰਿਹਾ ਸੀ। ਰਸਤੇ ਵਿੱਚ ਏਅਰਪੋਰਟ ਰੋਡ ’ਤੇ ਉਸ ਦਾ ਮੋਟਰਸਾਈਕਲ ਅਚਾਨਕ ਸਲਿੱਪ ਹੋ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਪਰਿਵਾਰ ਦਾ ਦੋਸ਼: ਡੇਢ ਘੰਟਾ ਸੜਕ ’ਤੇ ਤੜਫਦਾ ਰਿਹਾ ਪਰਮਪ੍ਰੀਤ

ਪਰਿਵਾਰ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਹਾਦਸੇ ਤੋਂ ਬਾਅਦ ਪਰਮਪ੍ਰੀਤ ਕਰੀਬ ਡੇਢ ਘੰਟੇ ਤੱਕ ਸੜਕ ’ਤੇ ਪਿਆ ਰਿਹਾ, ਪਰ ਨਾ ਤਾਂ ਸਮੇਂ ਸਿਰ ਐਂਬੂਲੈਂਸ ਮਿਲੀ ਅਤੇ ਨਾ ਹੀ ਪੁਲਿਸ ਮੌਕੇ ’ਤੇ ਪਹੁੰਚੀ। ਜਦੋਂ ਤੱਕ ਉਸ ਨੂੰ ਹਸਪਤਾਲ ਲਿਜਾਇਆ ਗਿਆ, ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ ਅਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਰ ਦਾ ਇਕਲੌਤਾ ਸਹਾਰਾ ਅਤੇ ਕਮਾਉਣ ਵਾਲਾ ਮੈਂਬਰ ਸੀ

ਪਰਮਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਘਰ ਦਾ ਇਕੋ-ਇਕ ਕਮਾਉਣ ਵਾਲਾ ਮੈਂਬਰ ਸੀ। ਉਸ ਦੇ ਸਿਰ 'ਤੇ ਤਿੰਨ ਭੈਣਾਂ ਦੇ ਵਿਆਹ ਦੀ ਵੱਡੀ ਜ਼ਿੰਮੇਵਾਰੀ ਸੀ, ਜਦਕਿ ਉਸ ਦੇ ਪਿਤਾ ਡਿਪਰੈਸ਼ਨ ਦੇ ਮਰੀਜ਼ ਹਨ। ਉਹ ਜ਼ੀਰਕਪੁਰ ਦੇ ਇੱਕ ਹੋਟਲ ਵਿੱਚ ਨੌਕਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ। ਇਸ ਅਚਾਨਕ ਵਾਪਰੇ ਹਾਦਸੇ ਕਾਰਨ ਮਾਂ ਅਤੇ ਤਿੰਨਾਂ ਭੈਣਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।