Thursday, 9th of July 2026

ਪੰਜਾਬ ਸਿਆਸਤ ‘ਚ ਵੱਡਾ ਫੇਰਬਦਲ: ‘ਆਪ’ ਵੱਲੋਂ ਇਸ ਨਾਮੀ ਆਗੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਜ਼ਿਲ੍ਹਾ ਇੰਚਾਰਜ ਕੀਤਾ ਨਿਯੁਕਤ…

Edited By: Lajwinder Kaur | Updated at: July 09th 2026 03:14 PM
Trending News
ਪੰਜਾਬ ਸਿਆਸਤ ‘ਚ ਵੱਡਾ ਫੇਰਬਦਲ: ‘ਆਪ’ ਵੱਲੋਂ ਇਸ ਨਾਮੀ ਆਗੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਜ਼ਿਲ੍ਹਾ ਇੰਚਾਰਜ ਕੀਤਾ ਨਿਯੁਕਤ…

ਪੰਜਾਬ ਸਿਆਸਤ ‘ਚ ਵੱਡਾ ਫੇਰਬਦਲ: ‘ਆਪ’ ਵੱਲੋਂ ਇਸ ਨਾਮੀ ਆਗੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਜ਼ਿਲ੍ਹਾ ਇੰਚਾਰਜ ਕੀਤਾ ਨਿਯੁਕਤ…

ਪੰਜਾਬ ਦੀ ਸਿਆਸੀ ਫਿਜ਼ਾ ਵਿੱਚ ਇਸ ਵੇਲੇ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ। ਇਸੇ ਲੜੀ ਤਹਿਤ ਆਮ ਆਦਮੀ ਪਾਰਟੀ (AAP) ਪੰਜਾਬ ਨੇ ਇੱਕ ਅਹਿਮ ਐਲਾਨ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੰਗਠਨਾਤਮਕ ਢਾਂਚੇ ਵਿੱਚ ਵੱਡਾ ਫੇਰਬਦਲ ਕੀਤਾ ਹੈ। ਪਾਰਟੀ ਨੇ ਮਸ਼ਹੂਰ ਸ਼ਖਸੀਅਤ ਸੰਜੀਵ ਚੌਧਰੀ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕਰਕੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਜਿਸ ਨੂੰ ਲੈ ਕੇ ਨੋਟੀਫਿਕਸ਼ੇਨ ਵੀ ਜਾਰੀ ਕੀਤਾ ਗਿਆ ਹੈ।

ਪਾਰਟੀ ਵੱਲੋਂ ਸੋਸ਼ਲ ਮੀਡੀਆ ਰਾਹੀਂ ਕੀਤਾ ਗਿਆ ਐਲਾਨ

ਆਮ ਆਦਮੀ ਪਾਰਟੀ ਨੇ ਇਸ ਨਿਯੁਕਤੀ ਦੀ ਜਾਣਕਾਰੀ ਆਪਣੇ ਅਧਿਕਾਰਤ ਫੇਸਬੁੱਕ ਪੇਜ ਰਾਹੀਂ ਸਾਂਝੀ ਕੀਤੀ ਹੈ। ਪਾਰਟੀ ਨੇ ਆਪਣੇ ਸੰਦੇਸ਼ ਵਿੱਚ ਲਿਖਿਆ, "ਆਮ ਆਦਮੀ ਪਾਰਟੀ ਪੰਜਾਬ ਸੰਜੀਵ ਚੌਧਰੀ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕਰਦੀ ਹੈ। ਅਸੀਂ ਉਨ੍ਹਾਂ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦੇ ਹਾਂ।" ਇਸ ਖ਼ਬਰ ਦੇ ਸਾਹਮਣੇ ਆਉਂਦੇ ਹੀ ਸਮਰਥਕਾਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ ਹੈ।

ਸੰਜੀਵ ਚੌਧਰੀ ਨੇ ਪ੍ਰਗਟਾਇਆ ਪਾਰਟੀ ਲੀਡਰਸ਼ਿਪ ਦਾ ਧੰਨਵਾਦ

ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਸੰਜੀਵ ਚੌਧਰੀ ਨੇ ਪਾਰਟੀ ਦੇ ਸੀਨੀਅਰ ਆਗੂਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦੇ ਰਿਣੀ ਹਨ, ਜਿਨ੍ਹਾਂ ਨੇ ਉਨ੍ਹਾਂ 'ਤੇ ਭਰੋਸਾ ਜਤਾਇਆ ਹੈ।

ਚੌਧਰੀ ਨੇ ਖਾਸ ਤੌਰ 'ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਪ੍ਰਧਾਨ ਅਮਨ ਅਰੋੜਾ, ਵਰਕਿੰਗ ਪ੍ਰਧਾਨ ਸ਼ੈਰੀ ਕਲਸੀ, ਸਟੇਟ ਆਬਜ਼ਰਵਰ ਆਦਿਲ ਖਾਨ, ਗਾਇਤਰੀ ਬਿਸ਼ਨੋਈ, ਦੀਪਕ ਚੌਹਾਨ ਅਤੇ ਆਪਣੇ ਵੱਡੇ ਭਰਾ ਪਰਮਿੰਦਰ ਗੋਲਡੀ ਦਾ ਨਾਮ ਲੈਂਦਿਆਂ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਆਗੂਆਂ ਵੱਲੋਂ ਪ੍ਰਗਟਾਇਆ ਗਿਆ ਵਿਸ਼ਵਾਸ ਉਨ੍ਹਾਂ ਨੂੰ ਹੋਰ ਵੀ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ।

ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਦਾ ਅਹਿਦ

ਆਪਣੀ ਨਵੀਂ ਭੂਮਿਕਾ ਬਾਰੇ ਗੱਲ ਕਰਦਿਆਂ ਸੰਜੀਵ ਚੌਧਰੀ ਨੇ ਵਿਸ਼ਵਾਸ ਦਿਵਾਇਆ ਕਿ ਉਹ ਇਸ ਅਹੁਦੇ ਦੀ ਮਰਿਆਦਾ ਨੂੰ ਕਾਇਮ ਰੱਖਣਗੇ। ਉਨ੍ਹਾਂ ਕਿਹਾ, "ਮੈਂ ਸਮੁੱਚੀ ਲੀਡਰਸ਼ਿਪ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਮੈਂ ਆਪਣੀ ਮਿਹਨਤ, ਇਮਾਨਦਾਰੀ ਅਤੇ ਲੋਕ ਸੇਵਾ ਰਾਹੀਂ ਇਸ ਭਰੋਸੇ 'ਤੇ ਖਰਾ ਉਤਰਾਂਗਾ। ਮੇਰਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਪਾਰਟੀ ਦੇ ਸੰਗਠਨ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨਾ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਹਾਈਕਮਾਨ ਤੱਕ ਪਹੁੰਚਾ ਕੇ ਉਨ੍ਹਾਂ ਦਾ ਹੱਲ ਕਰਵਾਉਣਾ ਹੋਵੇਗਾ।"

ਇਸ ਨਿਯੁਕਤੀ ਨਾਲ ਉਮੀਦ ਕੀਤੀ ਜਾ ਰਹੀ ਹੈ ਕਿ ਸ਼ਹੀਦ ਭਗਤ ਸਿੰਘ ਨਗਰ ਵਿੱਚ ਆਮ ਆਦਮੀ ਪਾਰਟੀ ਦੀਆਂ ਸਰਗਰਮੀਆਂ ਵਿੱਚ ਤੇਜ਼ੀ ਆਵੇਗੀ ਅਤੇ ਜ਼ਮੀਨੀ ਪੱਧਰ 'ਤੇ ਵਰਕਰਾਂ ਅਤੇ ਆਮ ਲੋਕਾਂ ਨਾਲ ਪਾਰਟੀ ਦਾ ਰਾਬਤਾ ਹੋਰ ਮਜ਼ਬੂਤ ਹੋਵੇਗਾ।

Punjabi Shorts

Latest News