Thursday, 16th of July 2026

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ, ਸਿਆਸੀ ਹਲਚਲ ਤੇਜ਼...

Shiromani Akali Dal 'ਚ ਉਸ ਸਮੇਂ ਵੱਡੀ ਹਲਚਲ ਮੱਚ ਗਈ ਜਦੋਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਵਰਕਿੰਗ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਸੰਧੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਲੰਘੇ ਦਿਨ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣਾ ਅਸਤੀਫਾ ਪੱਤਰ ਭੇਜਿਆ ਹੈ...

Edited By: Lajwinder Kaur | Updated at: July 16th 2026 12:17 PM
Trending News
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ, ਸਿਆਸੀ ਹਲਚਲ ਤੇਜ਼...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ, ਸਿਆਸੀ ਹਲਚਲ ਤੇਜ਼...

ਤਰਨ ਤਾਰਨ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਜਦੋਂ ਪਾਰਟੀ ਦੇ ਨਾਮੀ ਆਗੂ ਨੇ ਪੋਸਟ ਪਾ ਕੇ ਪਾਰਟੀ ਤੋਂ ਵੱਖ ਹੋਣ ਦਾ ਐਲਾਨ ਕਰ ਦਿੱਤਾ।

ਮੁੱਢਲੀ ਮੈਂਬਰਸ਼ਿਪ ਸਣੇ ਬਾਕੀ ਅਹੁਦਿਆਂ ਤੋਂ ਅਸਤੀਫਾ

ਸ਼੍ਰੋਮਣੀ ਅਕਾਲੀ ਦਲ ਵਿੱਚ ਉਸ ਸਮੇਂ ਵੱਡੀ ਹਲਚਲ ਮੱਚ ਗਈ ਜਦੋਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਵਰਕਿੰਗ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਸੰਧੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ 14 ਜੁਲਾਈ 2026 ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣਾ ਅਸਤੀਫਾ ਪੱਤਰ ਭੇਜਿਆ ਹੈ।

1996 ਤੋਂ ਜੁੜੇ ਸਨ ਪਾਰਟੀ ਨਾਲ

ਆਪਣੇ ਅਸਤੀਫੇ ਵਿੱਚ ਇਕਬਾਲ ਸਿੰਘ ਸੰਧੂ ਨੇ ਜ਼ਿਕਰ ਕੀਤਾ ਹੈ ਕਿ ਉਹ 1996 ਤੋਂ ਲੈ ਕੇ 2026 ਤੱਕ ਲਗਾਤਾਰ ਪਾਰਟੀ ਲਈ ਸੇਵਾਵਾਂ ਨਿਭਾ ਰਹੇ ਸਨ। ਇੰਨੇ ਲੰਬੇ ਸਮੇਂ ਤੱਕ ਪਾਰਟੀ ਨਾਲ ਜੁੜੇ ਰਹਿਣ ਤੋਂ ਬਾਅਦ ਉਨ੍ਹਾਂ ਨੇ ਅਚਾਨਕ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਫੈਸਲਾ ਲਿਆ ਹੈ।

ਪਾਰਟੀ ਪ੍ਰਧਾਨ ਨੂੰ ਕੀਤੀ ਬੇਨਤੀ

ਇਕਬਾਲ ਸਿੰਘ ਸੰਧੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੰਬੋਧਿਤ ਕਰਦਿਆਂ ਲਿਖਿਆ ਹੈ ਕਿ ਉਹ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਆਪਣਾ ਅਸਤੀਫਾ ਪੇਸ਼ ਕਰ ਰਹੇ ਹਨ। ਉਨ੍ਹਾਂ ਨੇ ਪਾਰਟੀ ਹਾਈਕਮਾਂਡ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੇ ਅਸਤੀਫੇ ਨੂੰ ਪ੍ਰਵਾਨ ਕੀਤਾ ਜਾਵੇ।

ਇਸ ਅਸਤੀਫੇ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਵੱਖ-ਵੱਖ ਚਰਚਾਵਾਂ ਸ਼ੁਰੂ ਹੋ ਗਈਆਂ ਹਨ ਕਿ ਆਖਿਰ ਇੰਨੇ ਸੀਨੀਅਰ ਆਗੂ ਨੇ ਪਾਰਟੀ ਛੱਡਣ ਦਾ ਫੈਸਲਾ ਕਿਉਂ ਲਿਆ। ਪਾਰਟੀ ਵੱਲੋਂ ਅਜੇ ਤੱਕ ਇਸ ਮਾਮਲੇ 'ਤੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।

Punjabi Shorts

Latest News