Friday, 2nd of October 2026

ਪੰਜਾਬ ਦੀਆਂ 37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਹੋ ਗਈ ਟੂੰ-ਟੂੰ, CM ਮਾਨ ਨੇ ਜਾਰੀ ਕੀਤੀ 3 ਮਹੀਨਿਆਂ ਦੀ ਕਿਸ਼ਤ; ਜਿਨ੍ਹਾਂ ਖਾਤਿਆਂ 'ਚ ਨਹੀਂ ਆਏ ਉਹ ਦੇਣ ਧਿਆਨ..

ਅੱਜ ਪੰਜਾਬ ਦੀਆਂ ਔਰਤਾਂ ਦੇ ਲਈ ਵੱਡਾ ਦਿਨ ਹੈ। ਬਹੁਤ ਸਾਰੀ ਮਹਿਲਾਵਾਂ ਦੇ ਖਾਤਿਆਂ ਦੇ ਵਿੱਚ 3000 ਤੋਂ 4500 ਰੁਪਏ ਆ ਚੁੱਕੇ ਹਨ। ਇਸ ਤੋਂ ਇਲਾਵਾ ਸੀਐੱਮ ਮਾਨ ਵੱਲੋਂ ਮੈਸੇਜੇ ਭੇਜੇ ਜਾ ਰਹੇ ਨੇ ਜਿਨ੍ਹਾਂ ਦੇ ਖਾਤਿਆਂ ਚ ਅਜੇ ਤੱਕ ਪੈਸੇ ਨਹੀਂ ਆਏ ਉਹ ਘਬਰਾਉਣ ਨਾ...

Edited By: Lajwinder Kaur | Updated at:
ਪੰਜਾਬ ਦੀਆਂ 37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਹੋ ਗਈ ਟੂੰ-ਟੂੰ, CM ਮਾਨ ਨੇ ਜਾਰੀ ਕੀਤੀ 3 ਮਹੀਨਿਆਂ ਦੀ ਕਿਸ਼ਤ; ਜਿਨ੍ਹਾਂ ਖਾਤਿਆਂ 'ਚ ਨਹੀਂ ਆਏ ਉਹ ਦੇਣ ਧਿਆਨ..

ਪੰਜਾਬ ਦੀਆਂ 37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਹੋ ਗਈ ਟੂੰ-ਟੂੰ, CM ਮਾਨ ਨੇ ਜਾਰੀ ਕੀਤੀ 3 ਮਹੀਨਿਆਂ ਦੀ ਕਿਸ਼ਤ; ਜਿਨ੍ਹਾਂ ਖਾਤਿਆਂ 'ਚ ਨਹੀਂ ਆਏ ਉਹ ਦੇਣ ਧਿਆਨ..

ਤਰਨਤਾਰਨ: ਪੰਜਾਬ ਦੀਆਂ ਮਹਿਲਾਵਾਂ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਅੱਜ ਤਰਨਤਾਰਨ ਦੇ ਖਡੂਰ ਸਾਹਿਬ ਸਥਿਤ ਗੋਇੰਦਵਾਲ ਸਾਹਿਬ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚੇ ਅਤੇ ਯੋਜਨਾ ਤਹਿਤ ਪੰਜਾਬ ਦੀਆਂ ਕਰੀਬ 37 ਲੱਖ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ ਅਕਤੂਬਰ, ਨਵੰਬਰ ਅਤੇ ਦਸੰਬਰ ਮਹੀਨਿਆਂ ਦੀ ਕਿਸ਼ਤ ਜਾਰੀ ਕੀਤੀ।

ਇਸ ਯੋਜਨਾ ਤਹਿਤ ਯੋਗ ਆਮ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ ਅਤੇ ਅਨੁਸੂਚਿਤ ਜਾਤੀ (SC/ST) ਵਰਗ ਨਾਲ ਸਬੰਧਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1,500 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਸਰਕਾਰ ਮੁਤਾਬਕ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ DBT ਰਾਹੀਂ ਭੇਜੀ ਜਾਂਦੀ ਹੈ।

ਗੋਇੰਦਵਾਲ ਸਾਹਿਬ ਤੋਂ ਜਾਰੀ ਕੀਤੀ ਗਈ ਕਿਸ਼ਤ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਯੋਜਨਾ ਦੀ ਕਿਸ਼ਤ ਜਾਰੀ ਕਰਨ ਲਈ ਤਰਨਤਾਰਨ ਦੀ ਪਵਿੱਤਰ ਧਰਤੀ ਗੋਇੰਦਵਾਲ ਸਾਹਿਬ ਨੂੰ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕੰਮ ਲੋਕਾਂ ਤੋਂ ਟੈਕਸ ਦੇ ਰੂਪ ਵਿੱਚ ਪੈਸਾ ਇਕੱਠਾ ਕਰਨਾ ਅਤੇ ਉਸ ਪੈਸੇ ਨੂੰ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਰਾਹੀਂ ਮੁੜ ਲੋਕਾਂ ਤੱਕ ਪਹੁੰਚਾਉਣਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਈ ਪੱਧਰਾਂ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇਣਾ, ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦੇਣਾ ਅਤੇ ਕਿਸਾਨਾਂ ਦੇ ਖੇਤਾਂ ਤੱਕ ਪਾਣੀ ਪਹੁੰਚਾਉਣਾ ਸ਼ਾਮਲ ਹੈ।

‘ਲੋਕਾਂ ਦਾ ਪੈਸਾ ਲੋਕਾਂ ’ਤੇ ਹੀ ਖਰਚ ਕਰ ਰਹੀ ਸਰਕਾਰ’

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਤੋਂ ਮਿਲਣ ਵਾਲੇ ਪੈਸੇ ਨੂੰ ਲੋਕਾਂ ਦੀ ਭਲਾਈ ਲਈ ਹੀ ਖਰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਮੁੱਖ ਮਕਸਦ ਲੋਕਾਂ ਨੂੰ ਸਿੱਧਾ ਲਾਭ ਪਹੁੰਚਾਉਣਾ ਹੈ।

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਮਹਿਲਾਵਾਂ ਅਤੇ ਧੀਆਂ ਨੂੰ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਮੁਤਾਬਕ, ਸਰਕਾਰ ਵੱਲੋਂ ਲੋਕਾਂ ਤੱਕ ਸਹੂਲਤਾਂ ਪਹੁੰਚਾਉਣ ਦੀ ਪ੍ਰਕਿਰਿਆ ਨੂੰ ਸਿੱਧਾ ਅਤੇ ਪਾਰਦਰਸ਼ੀ ਬਣਾਉਣ ’ਤੇ ਧਿਆਨ ਦਿੱਤਾ ਜਾ ਰਿਹਾ ਹੈ।

ਕਾਂਗਰਸ ਅਤੇ ਭਾਜਪਾ ’ਤੇ CM ਮਾਨ ਦਾ ਨਿਸ਼ਾਨਾ

ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਕਾਂਗਰਸ ਅਤੇ ਭਾਜਪਾ ’ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਕੋਲ ਸਰਕਾਰ ਨੂੰ ਘੇਰਨ ਲਈ ‘ਮੈਂ ਹੀ’ ਤੋਂ ਇਲਾਵਾ ਹੋਰ ਕੋਈ ਮੁੱਦਾ ਨਹੀਂ ਹੈ।

ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਲੋਕਾਂ ਨੂੰ ਸਹੂਲਤਾਂ ਦੇਣ ਅਤੇ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰਨ ’ਤੇ ਹੈ। ਉਨ੍ਹਾਂ ਆਪਣੇ ਭਾਸ਼ਣ ਵਿੱਚ ਸਰਕਾਰ ਵੱਲੋਂ ਰੁਜ਼ਗਾਰ, ਬਿਜਲੀ, ਸਿੰਚਾਈ ਅਤੇ ਲੋਕ ਭਲਾਈ ਨਾਲ ਜੁੜੀਆਂ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ।

18 ਸਾਲ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਨੂੰ ਮਿਲੇਗਾ ਲਾਭ

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਪ੍ਰਬੰਧ ਹੈ। ਸਰਕਾਰ ਮੁਤਾਬਕ ਇੱਕ ਪਰਿਵਾਰ ਵਿੱਚ ਯੋਗ ਮਹਿਲਾਵਾਂ ਦੀ ਗਿਣਤੀ ’ਤੇ ਕੋਈ ਸੀਮਾ ਨਹੀਂ ਰੱਖੀ ਗਈ ਹੈ।

ਯੋਜਨਾ ਦੀ ਇੱਕ ਖਾਸ ਗੱਲ ਇਹ ਹੈ ਕਿ ਲਾਭ ਦੀ ਰਕਮ ਸਿੱਧੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਂਦੀ ਹੈ। ਇਸ ਲਈ DBT (Direct Benefit Transfer) ਪ੍ਰਣਾਲੀ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਨਾਲ ਲਾਭਪਾਤਰੀਆਂ ਨੂੰ ਰਕਮ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਮਿਲਦੀ ਹੈ।

ਜੁਲਾਈ ਵਿੱਚ ਜਾਰੀ ਹੋਈ ਸੀ ਪਹਿਲੀ ਕਿਸ਼ਤ

ਸਰਕਾਰ ਵੱਲੋਂ ਇਸ ਯੋਜਨਾ ਤਹਿਤ ਪਹਿਲੀ ਕਿਸ਼ਤ ਜੁਲਾਈ 2026 ਵਿੱਚ ਜਾਰੀ ਕੀਤੀ ਗਈ ਸੀ। ਉਸ ਸਮੇਂ ਤਿੰਨ ਮਹੀਨਿਆਂ ਦੀ ਰਕਮ ਇਕੱਠੀ ਦਿੱਤੀ ਗਈ ਸੀ। ਆਮ ਵਰਗ ਦੀਆਂ ਯੋਗ ਮਹਿਲਾਵਾਂ ਨੂੰ 3,000 ਰੁਪਏ, ਜਦਕਿ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਮਹਿਲਾਵਾਂ ਨੂੰ 4,500 ਰੁਪਏ ਦੀ ਰਕਮ ਮਿਲੀ ਸੀ।

ਹੁਣ ਅਕਤੂਬਰ, ਨਵੰਬਰ ਅਤੇ ਦਸੰਬਰ ਮਹੀਨਿਆਂ ਦੀ ਕਿਸ਼ਤ ਜਾਰੀ ਕੀਤੀ ਗਈ ਹੈ। ਇਸ ਹਿਸਾਬ ਨਾਲ ਆਮ ਵਰਗ ਦੀ ਯੋਗ ਮਹਿਲਾ ਨੂੰ ਤਿੰਨ ਮਹੀਨਿਆਂ ਲਈ ਕੁੱਲ 3,000 ਰੁਪਏ ਅਤੇ SC/ST ਵਰਗ ਦੀ ਯੋਗ ਮਹਿਲਾ ਨੂੰ 4,500 ਰੁਪਏ ਮਿਲਣਗੇ।

ਜਿਨ੍ਹਾਂ ਮਹਿਲਾਵਾਂ ਦੇ ਖਾਤਿਆਂ 'ਚ ਅਜੇ ਰਕਮ ਨਹੀਂ ਆਈ, ਉਹ ਨਾ ਹੋਣ ਪਰੇਸ਼ਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਾਭਪਾਤਰੀ ਮਹਿਲਾਵਾਂ ਨੂੰ ਮੈਸੇਜ ਭੇਜ ਕੇ ਜਾਣਕਾਰੀ ਦਿੱਤੀ ਗਈ ਹੈ। ਮੈਸੇਜ ਵਿੱਚ ਦੱਸਿਆ ਗਿਆ ਹੈ ਕਿ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3 ਮਹੀਨਿਆਂ ਦੀ ਰਾਸ਼ੀ ਮਨਜ਼ੂਰ ਹੋ ਗਈ ਹੈ ਅਤੇ ਇਹ ਰਕਮ 24 ਘੰਟਿਆਂ ਦੇ ਅੰਦਰ ਖਾਤੇ ਵਿੱਚ ਜਮ੍ਹਾ ਹੋ ਜਾਵੇਗੀ। ਇਸ ਲਈ ਜਿਨ੍ਹਾਂ ਮਹਿਲਾਵਾਂ ਨੂੰ ਅਜੇ ਤੱਕ ਪੈਸੇ ਨਹੀਂ ਮਿਲੇ, ਉਹ ਘਬਰਾਉਣ ਨਾ, ਕਿਉਂਕਿ ਰਕਮ ਜਲਦ ਹੀ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾ ਹੋ ਸਕਦੀ ਹੈ।