Wednesday, 14th of October 2026

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ’ਚ ਵੱਡਾ ਫੇਰਬਦਲ! ਇਸ ਪਾਰਟੀ ਦੇ 3 ਬਾਗ਼ੀ ਵਿਧਾਇਕ BJP ’ਚ ਹੋਏ ਸ਼ਾਮਲ

ਉੱਤਰ ਪ੍ਰਦੇਸ਼ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸਮਾਜਵਾਦੀ ਪਾਰਟੀ (SP) ਦੇ ਤਿੰਨ ਬਾਗ਼ੀ ਵਿਧਾਇਕ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ ਹਨ।

Edited By: Lajwinder Kaur | Updated at:
2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ’ਚ ਵੱਡਾ ਫੇਰਬਦਲ! ਇਸ ਪਾਰਟੀ ਦੇ 3 ਬਾਗ਼ੀ ਵਿਧਾਇਕ BJP ’ਚ ਹੋਏ ਸ਼ਾਮਲ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ’ਚ ਵੱਡਾ ਫੇਰਬਦਲ! ਇਸ ਪਾਰਟੀ ਦੇ 3 ਬਾਗ਼ੀ ਵਿਧਾਇਕ BJP ’ਚ ਹੋਏ ਸ਼ਾਮਲ

ਉੱਤਰ ਪ੍ਰਦੇਸ਼ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸਮਾਜਵਾਦੀ ਪਾਰਟੀ (SP) ਦੇ ਤਿੰਨ ਬਾਗ਼ੀ ਵਿਧਾਇਕ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ ਹਨ। ਅਮੇਠੀ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਰਾਕੇਸ਼ ਪ੍ਰਤਾਪ ਸਿੰਘ, ਅਭੈ ਸਿੰਘ ਅਤੇ ਵਿਨੋਦ ਚਤੁਰਵੇਦੀ ਨੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਅਤੇ ਭਾਜਪਾ ਦੇ ਸੂਬਾਈ ਆਗੂ ਵੀ ਮੌਜੂਦ ਰਹੇ।

ਤਿੰਨਾਂ ਵਿਧਾਇਕਾਂ ਦੇ ਪਾਰਟੀ ਬਦਲਣ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਖਿਲੇਸ਼ ਯਾਦਵ ਦੀ ਅਗਵਾਈ ਵਾਲੀ ਸਮਾਜਵਾਦੀ ਪਾਰਟੀ ਲਈ ਸਿਆਸੀ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ।

ਰਾਜ ਸਭਾ ਚੋਣਾਂ ਦੌਰਾਨ ਕੀਤੀ ਸੀ ਕ੍ਰਾਸ ਵੋਟਿੰਗ

ਇਨ੍ਹਾਂ ਤਿੰਨਾਂ ਵਿਧਾਇਕਾਂ ਨੇ 2022 ਦੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਸਮਾਜਵਾਦੀ ਪਾਰਟੀ ਦੀ ਟਿਕਟ ’ਤੇ ਜਿੱਤੀਆਂ ਸਨ। ਹਾਲਾਂਕਿ, ਫਰਵਰੀ 2024 ਵਿੱਚ ਹੋਈਆਂ ਰਾਜ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਪਾਰਟੀ ਲਾਈਨ ਤੋਂ ਹਟ ਕੇ ਭਾਜਪਾ ਦੇ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਈ ਸੀ। ਇਸ ਤੋਂ ਬਾਅਦ ਉਹ ਸਮਾਜਵਾਦੀ ਪਾਰਟੀ ਦੀ ਲੀਡਰਸ਼ਿਪ ਨਾਲ ਮਤਭੇਦਾਂ ਕਾਰਨ ਸੁਰਖੀਆਂ ਵਿੱਚ ਰਹੇ।

ਕੌਣ ਹਨ BJP ’ਚ ਸ਼ਾਮਲ ਹੋਣ ਵਾਲੇ ਤਿੰਨ ਵਿਧਾਇਕ?

ਰਾਕੇਸ਼ ਪ੍ਰਤਾਪ ਸਿੰਘ: ਅਮੇਠੀ ਜ਼ਿਲ੍ਹੇ ਦੇ ਗੌਰੀਗੰਜ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਾਕੇਸ਼ ਪ੍ਰਤਾਪ ਸਿੰਘ ਸਮਾਜਵਾਦੀ ਪਾਰਟੀ ਦੇ ਪ੍ਰਮੁੱਖ ਆਗੂਆਂ ਵਿੱਚੋਂ ਇੱਕ ਰਹੇ ਹਨ। ਉਨ੍ਹਾਂ ਨੇ 2017 ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ SP ਦੀ ਟਿਕਟ ’ਤੇ ਜਿੱਤ ਹਾਸਲ ਕੀਤੀ ਸੀ। ਫਰਵਰੀ 2024 ਵਿੱਚ ਰਾਜ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਤੋਂ ਬਾਅਦ ਉਨ੍ਹਾਂ ਦੇ ਪਾਰਟੀ ਨਾਲ ਸਬੰਧਾਂ ਵਿੱਚ ਤਣਾਅ ਆ ਗਿਆ ਸੀ। ਜੂਨ 2025 ਵਿੱਚ ਸਮਾਜਵਾਦੀ ਪਾਰਟੀ ਨੇ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਸੀ।

ਅਭੈ ਸਿੰਘ: ਅਯੁੱਧਿਆ ਜ਼ਿਲ੍ਹੇ ਦੇ ਗੋਸਾਈਗੰਜ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਭੈ ਸਿੰਘ ਵੀ ਉੱਤਰ ਪ੍ਰਦੇਸ਼ ਦੀ ਸਿਆਸਤ ਵਿੱਚ ਚਰਚਿਤ ਨਾਂ ਹਨ। ਉਹ ਵੀ 2022 ਵਿੱਚ ਸਮਾਜਵਾਦੀ ਪਾਰਟੀ ਦੀ ਟਿਕਟ ’ਤੇ ਚੋਣ ਜਿੱਤੇ ਸਨ। ਹੁਣ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਅਯੁੱਧਿਆ ਖੇਤਰ ਦੀ ਸਿਆਸਤ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ।

ਵਿਨੋਦ ਚਤੁਰਵੇਦੀ: ਜਾਲੌਨ ਜ਼ਿਲ੍ਹੇ ਦੇ ਕਾਲਪੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵਿਨੋਦ ਚਤੁਰਵੇਦੀ ਨੇ ਵੀ ਸਮਾਜਵਾਦੀ ਪਾਰਟੀ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ। ਉਨ੍ਹਾਂ ਨੇ ਵੀ 2022 ਦੀਆਂ ਵਿਧਾਨ ਸਭਾ ਚੋਣਾਂ SP ਦੀ ਟਿਕਟ ’ਤੇ ਜਿੱਤੀਆਂ ਸਨ।

ਅਮੇਠੀ ਵਿੱਚ ਹੋਇਆ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਮਾਗਮ

ਭਾਜਪਾ ਵੱਲੋਂ ਤਿੰਨਾਂ ਵਿਧਾਇਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਅਮੇਠੀ ਦੇ ਗੌਰੀਗੰਜ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਮ੍ਰਿਤੀ ਇਰਾਨੀ ਅਤੇ ਭਾਜਪਾ ਦੇ ਸੂਬਾਈ ਆਗੂ ਮੌਜੂਦ ਰਹੇ। ਇਸ ਸਿਆਸੀ ਘਟਨਾਕ੍ਰਮ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੀਆਂ ਤਿਆਰੀਆਂ ਅਤੇ ਸੂਬੇ ਵਿੱਚ ਪਾਰਟੀ ਦੇ ਸਿਆਸੀ ਸਮੀਕਰਨਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।