Wednesday, 28th of October 2026

ਸਿਹਤ ਮਹਿਕਮੇ ‘ਚ ਮੱਚਿਆ ਹੜਕੰਪ! 55 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਡਿਪਟੀ CMO ਰੰਗੇ ਹੱਥੀਂ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

Edited By: Lajwinder Kaur | Updated at:
ਸਿਹਤ ਮਹਿਕਮੇ ‘ਚ ਮੱਚਿਆ ਹੜਕੰਪ! 55 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਡਿਪਟੀ CMO ਰੰਗੇ ਹੱਥੀਂ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

ਸਿਹਤ ਮਹਿਕਮੇ ‘ਚ ਮੱਚਿਆ ਹੜਕੰਪ! 55 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਡਿਪਟੀ CMO ਰੰਗੇ ਹੱਥੀਂ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

ਉੱਤਰ ਪ੍ਰਦੇਸ਼ ਦੇ ਇਟਾਵਾ ਜ਼ਿਲ੍ਹੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਕਾਨਪੁਰ ਵਿਜੀਲੈਂਸ ਦੀ ਟੀਮ ਨੇ ਸਿਹਤ ਵਿਭਾਗ ਦੇ ਰਜਿਸਟ੍ਰੇਸ਼ਨ ਇੰਚਾਰਜ ਅਤੇ ਡਿਪਟੀ ਸੀਐਮਓ ਡਾ. ਸ੍ਰੀਨਿਵਾਸ ਯਾਦਵ ਨੂੰ 55 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਘਟਨਾ ਤੋਂ ਬਾਅਦ ਪੂਰੇ ਸਿਹਤ ਮਹਿਕਮੇ ਵਿੱਚ ਹੜਕੰਪ ਮੱਚ ਗਿਆ ਹੈ।

ਕੀ ਹੈ ਪੂਰਾ ਮਾਮਲਾ?

ਜਾਣਕਾਰੀ ਅਨੁਸਾਰ, ਨਵੀਨ ਨਾਮ ਦੇ ਇੱਕ ਵਿਅਕਤੀ ਨੇ ਜ਼ਿਲ੍ਹੇ ਵਿੱਚ "ਸ਼੍ਰੀਜੀ ਡਾਇਗਨੋਸਟਿਕ ਸੈਂਟਰ" ਖੋਲ੍ਹਣ ਲਈ ਅਰਜ਼ੀ ਦਿੱਤੀ ਸੀ। ਦੋਸ਼ ਹੈ ਕਿ ਡਿਪਟੀ ਸੀਐਮਓ ਡਾ. ਸ੍ਰੀਨਿਵਾਸ ਯਾਦਵ ਨੇ ਡਾਇਗਨੋਸਟਿਕ ਸੈਂਟਰ ਦੀ ਰਜਿਸਟ੍ਰੇਸ਼ਨ ਅਤੇ ਮਨਜ਼ੂਰੀ ਦੇ ਬਦਲੇ 3.5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਕੰਮ ਕਰਵਾਉਣ ਦੇ ਦਬਾਅ ਹੇਠ ਪਹਿਲਾਂ ਹੀ ਅਧਿਕਾਰੀ ਨੂੰ 2 ਲੱਖ ਰੁਪਏ ਦੇ ਚੁੱਕਾ ਸੀ।

ਵਿਜੀਲੈਂਸ ਨੇ ਇੰਝ ਵਿਛਾਇਆ ਜਾਲ

ਪ੍ਰੇਸ਼ਾਨ ਸ਼ਿਕਾਇਤਕਰਤਾ ਨੇ ਇਸ ਸਬੰਧੀ ਕਾਨਪੁਰ ਵਿਜੀਲੈਂਸ ਮੁੱਖ ਦਫ਼ਤਰ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਯੋਜਨਾਬੱਧ ਤਰੀਕੇ ਨਾਲ ਕਲੈਕਟਰੇਟ ਨੇੜੇ ਜਾਲ ਵਿਛਾਇਆ। ਜਿਵੇਂ ਹੀ ਡਾਕਟਰ ਨੇ 55 ਹਜ਼ਾਰ ਰੁਪਏ ਦੀ ਨਕਦ ਰਿਸ਼ਵਤ ਲਈ, ਵਿਜੀਲੈਂਸ ਟੀਮ ਨੇ ਕੈਮੀਕਲ ਲੱਗੇ ਨੋਟਾਂ ਸਮੇਤ ਉਸ ਨੂੰ ਕਾਬੂ ਕਰ ਲਿਆ।

ਅਗਲੀ ਕਾਨੂੰਨੀ ਕਾਰਵਾਈ ਜਾਰੀ

ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਟੀਮ ਨੇ ਦੋਸ਼ੀ ਅਧਿਕਾਰੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ। ਡਾ. ਸ੍ਰੀਨਿਵਾਸ ਯਾਦਵ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਹਾਈ-ਪ੍ਰੋਫਾਈਲ ਗ੍ਰਿਫ਼ਤਾਰੀ ਨੇ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿੱਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ।