Friday, 9th of October 2026

ਵੱਡਾ ਸੜਕ ਹਾਦਸਾ: ITBP ਦੇ DIG ਦੀ ਦਰਦਨਾਕ ਮੌਤ, ਗੱਡੀ ਚਲਾ ਰਹੇ ਡਰਾਈਵਰ ਨੇ ਵੀ ਤੋੜਿਆ ਦਮ, ਜਾਣੋ ਕਿਵੇਂ ਵਾਪਰਿਆ ਹਾਦਸਾ….

ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ITBP ਦੇ DIG ਪਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਡਰਾਈਵਰ ਰਵੀ ਸ਼ੰਕਰ ਦੀ ਮੌਤ ਹੋ ਗਈ। ਪਰਮਿੰਦਰ ਸਿੰਘ ਮੂਲ ਰੂਪ ਵਿੱਚ ਪੰਜਾਬ ਦੇ ਰੂਪਨਗਰ ਦੇ ਰਹਿਣ ਵਾਲੇ ਸਨ ਅਤੇ ਸ੍ਰੀਨਗਰ ਵਿੱਚ ਤਾਇਨਾਤ ਸਨ।

Edited By: Lajwinder Kaur | Updated at:
ਵੱਡਾ ਸੜਕ ਹਾਦਸਾ: ITBP ਦੇ DIG ਦੀ ਦਰਦਨਾਕ ਮੌਤ, ਗੱਡੀ ਚਲਾ ਰਹੇ ਡਰਾਈਵਰ ਨੇ ਵੀ ਤੋੜਿਆ ਦਮ, ਜਾਣੋ ਕਿਵੇਂ ਵਾਪਰਿਆ ਹਾਦਸਾ….

ਵੱਡਾ ਸੜਕ ਹਾਦਸਾ: ITBP ਦੇ DIG ਦੀ ਦਰਦਨਾਕ ਮੌਤ, ਗੱਡੀ ਚਲਾ ਰਹੇ ਡਰਾਈਵਰ ਨੇ ਵੀ ਤੋੜਿਆ ਦਮ, ਜਾਣੋ ਕਿਵੇਂ ਵਾਪਰਿਆ ਹਾਦਸਾ….

ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਸ਼ਨੀਵਾਰ ਨੂੰ ਇੱਕ ਭਿਆਨਕ ਸੜਕ ਹਾਦਸੇ ਵਿੱਚ ਭਾਰਤ-ਤਿੱਬਤੀਅਨ ਬਾਰਡਰ ਪੁਲਿਸ (ITBP) ਦੇ ਡੀਆਈਜੀ ਅਤੇ ਉਨ੍ਹਾਂ ਦੇ ਡਰਾਈਵਰ ਦੀ ਮੌਤ ਹੋ ਗਈ। ਹਾਦਸੇ ਵਿੱਚ ਡੀਆਈਜੀ ਦਾ ਗਨਰ ਅਤੇ ਦੂਜੀ ਕਾਰ ਵਿੱਚ ਸਵਾਰ ਤਿੰਨ ਲੋਕ ਵੀ ਜ਼ਖ਼ਮੀ ਹੋ ਗਏ ਹਨ।

DIG ਮੂਲ ਰੂਪ 'ਚ ਪੰਜਾਬ ਦੇ ਰੂਪਨਗਰ ਦੇ ਰਹਿਣ ਵਾਲੇ ਸਨ

ਮ੍ਰਿਤਕ ਡੀਆਈਜੀ ਪਰਮਿੰਦਰ ਸਿੰਘ (48) ਮੂਲ ਰੂਪ ਵਿੱਚ ਪੰਜਾਬ ਦੇ ਰੂਪਨਗਰ (ਰੋਪੜ) ਦੇ ਰਹਿਣ ਵਾਲੇ ਸਨ ਅਤੇ ਇਸ ਸਮੇਂ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਤਾਇਨਾਤ ਸਨ। ਉਹ ਉੱਤਰਾਖੰਡ ਦੇ ਮਸੂਰੀ ਵਿੱਚ ਆਪਣੀ ਸਿਖਲਾਈ ਪੂਰੀ ਕਰਨ ਤੋਂ ਬਾਅਦ ਆਪਣੀ ਸਕਾਰਪੀਓ ਕਾਰ ਰਾਹੀਂ ਹਰਿਆਣਾ ਦੇ ਅੰਬਾਲਾ ਜਾ ਰਹੇ ਸਨ। ਉਨ੍ਹਾਂ ਦੀ ਕਾਰ ਨੂੰ ਉਨ੍ਹਾਂ ਦਾ ਡਰਾਈਵਰ ਰਵੀ ਸ਼ੰਕਰ (35) ਚਲਾ ਰਿਹਾ ਸੀ, ਜਦੋਂ ਕਿ ਕਾਰ ਵਿੱਚ ਗੰਨਮੈਨ ਜੈਰਾਮ ਵੀ ਮੌਜੂਦ ਸੀ ਜੋ ਕਿ ਜ਼ਖਮੀ ਹੋਇਆ ਅਤੇ ਉਹ ਜ਼ੇਰੇ ਇਲਾਜ ਹੈ।

ਕਿਵੇਂ ਵਾਪਰਿਆ ਹਾਦਸਾ?

ਪ੍ਰਾਪਤ ਜਾਣਕਾਰੀ ਅਨੁਸਾਰ, ਸਵੇਰੇ ਲਗਭਗ 10:30 ਵਜੇ ਦੇਹਰਾਦੂਨ-ਪੰਚਕੂਲਾ ਰਾਸ਼ਟਰੀ ਰਾਜਮਾਰਗ 'ਤੇ ਸਰਸਾਵਾ ਨੇੜੇ (ਝਾਬੀਰਨ ਕੱਟ ਕੋਲ) ਉਨ੍ਹਾਂ ਦੀ ਸਕਾਰਪੀਓ ਕਾਰ ਦਾ ਸੰਤੁਲਨ ਵਿਗੜ ਗਿਆ। ਕਾਰ ਪਹਿਲਾਂ ਡਿਵਾਈਡਰ ਨਾਲ ਟਕਰਾ ਕੇ ਦੂਜੀ ਲੇਨ ਵਿੱਚ ਜਾ ਡਿੱਗੀ ਅਤੇ ਸਾਹਮਣੇ ਤੋਂ ਆ ਰਹੀ ਇੱਕ ਸਵਿਫਟ ਕਾਰ ਨਾਲ ਜ਼ੋਰਦਾਰ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਧਮਾਕੇ ਵਰਗੀ ਆਵਾਜ਼ ਆਈ ਅਤੇ ਸਕਾਰਪੀਓ ਦਾ ਅਗਲਾ ਅਤੇ ਪਾਸੇ ਦਾ ਹਿੱਸਾ ਬੁਰੀ ਤਰ੍ਹਾਂ ਚਕਨਾਚੂਰ ਹੋ ਗਿਆ। ਦੋਵਾਂ ਗੱਡੀਆਂ ਦੇ ਪਰਖੱਚੇ ਉੱਡ ਗਏ।

ਹਸਪਤਾਲ ਵਿੱਚ ਡਾਕਟਰਾਂ ਨੇ ਕੀਤਾ ਮ੍ਰਿਤਕ ਐਲਾਨ

ਹਾਦਸੇ ਤੋਂ ਬਾਅਦ ਰਾਹਗੀਰਾਂ ਅਤੇ ਸਥਾਨਕ ਲੋਕਾਂ ਦੀ ਸੂਚਨਾ 'ਤੇ ਪਹੁੰਚੀ ਪੁਲਿਸ ਨੇ ਤੁਰੰਤ ਬਚਾਅ ਕਾਰਜ ਚਲਾ ਕੇ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਜਾਂਚ ਤੋਂ ਬਾਅਦ ਡੀਆਈਜੀ ਪਰਮਿੰਦਰ ਸਿੰਘ ਅਤੇ ਡਰਾਈਵਰ ਰਵੀ ਸ਼ੰਕਰ ਨੂੰ ਮ੍ਰਿਤਕ ਐਲਾਨ ਦਿੱਤਾ।

ਡੀਆਈਜੀ ਦੇ ਗੰਨਮੈਨ ਜੈਰਾਮ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਦੋਂ ਕਿ ਸਵਿਫਟ ਕਾਰ ਵਿੱਚ ਸਵਾਰ ਤਿੰਨ ਹੋਰ ਲੋਕ ਵੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਪਿਲਖਣੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।