Trending:
ਸਿੱਧਾਰਥਨਗਰ ਜ਼ਿਲ੍ਹੇ ਦੇ ਢੇਬਰੂਆ ਥਾਣਾ ਖੇਤਰ ਅਧੀਨ ਸ਼ਨੀਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਸਕੂਲੀ ਬੱਚਿਆਂ ਨਾਲ ਭਰੀ ਇਕ ਬੱਸ ਅਚਾਨਕ ਪਲਟ ਗਈ। ਇਹ ਹਾਦਸਾ ਨੈਸ਼ਨਲ ਹਾਈਵੇ ‘ਤੇ ਸਥਿਤ ਮਦਰਹਿਆ ਪਿੰਡ ਦੇ ਨੇੜੇ ਉਸ ਸਮੇਂ ਵਾਪਰਿਆ, ਜਦੋਂ ਦਰਗਾਹ ਇਸਲਾਮੀਆ ਅਕਰਹਰਾ ਖਜੂਰੀਆ ਸਕੂਲ ਦੀ ਬੱਸ ਬੱਚਿਆਂ ਨੂੰ ਰੋਜ਼ਾਨਾ ਦੀ ਤਰ੍ਹਾਂ ਸਕੂਲ ਲੈ ਕੇ ਜਾ ਰਹੀ ਸੀ।
ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟੀ
ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਵਿੱਚ ਕੁੱਲ 30 ਦੇ ਕਰੀਬ ਬੱਚੇ ਸਵਾਰ ਸਨ। ਮਦਰਹਿਆ ਪਿੰਡ ਦੇ ਨੇੜੇ ਪਹੁੰਚਦੇ ਹੀ ਅਚਾਨਕ ਬੱਸ ਚਾਲਕ ਦਾ ਸੰਤੁਲਨ ਬਿਗੜ ਗਿਆ, ਜਿਸ ਕਾਰਨ ਬੱਸ ਸੜਕ ਕਿਨਾਰੇ ਪਲਟ ਗਈ। ਬੱਸ ਪਲਟਦੇ ਹੀ ਮੌਕੇ ‘ਤੇ ਅਫਰਾ-ਤਫਰੀ ਮਚ ਗਈ ਅਤੇ ਬੱਚਿਆਂ ਦੀਆਂ ਚੀਖਾਂ ਨਾਲ ਇਲਾਕਾ ਗੂੰਜ ਉੱਠਿਆ।
ਹਾਦਸੇ ਵਿੱਚ ਕਈ ਬੱਚੇ ਜ਼ਖਮੀ
ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ 18 ਬੱਚੇ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਛੇ ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਗੰਭੀਰ ਜ਼ਖ਼ਮੀ ਬੱਚਿਆਂ ਨੂੰ ਤੁਰੰਤ ਜ਼ਿਲ੍ਹਾ ਹਸਪਤਾਲ ਰੈਫਰ ਕੀਤਾ ਗਿਆ, ਜਦਕਿ ਹੋਰ ਜ਼ਖ਼ਮੀ ਬੱਚਿਆਂ ਦਾ ਨੇੜਲੇ ਸਿਹਤ ਕੇਂਦਰਾਂ ਵਿੱਚ ਇਲਾਜ ਕੀਤਾ ਜਾ ਰਿਹਾ ਹੈ।
ਪੁਲਿਸ ਵੱਲੋਂ ਹਾਦਸੇ ਦੀ ਜਾਂਚ ਜਾਰੀ
ਹਾਦਸੇ ਦੀ ਜਾਣਕਾਰੀ ਮਿਲਦੇ ਹੀ ਥਾਣਾ ਢੇਬਰੂਆ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਬੱਚਿਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ ਗਿਆ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦਰਦਨਾਕ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।