Saturday, 21st of November 2026

ਸਿਆਸੀ ਜਗਤ 'ਚ ਸੋਗ ਦੀ ਲਹਿਰ: UP ਦੇ CM ਯੋਗੀ ਆਦਿੱਤਿਆਨਾਥ ਨੂੰ ਵੱਡਾ ਸਦਮਾ, ਮਾਤਾ ਦਾ 92 ਸਾਲ ਦੀ ਉਮਰ 'ਚ ਦੇਹਾਂਤ

ਸਿਆਸੀ ਜਗਤ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਇਸ ਸਮੇਂ ਮੁਸ਼ਕਿਲ ਦੌਰ ਦੇ ਵਿੱਚੋਂ ਲੰਘ ਰਹੇ ਹਨ। ਉਨ੍ਹਾਂ ਦੀ ਸਤਿਕਾਰਯੋਗ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ ਹੋ ਗਿਆ।

Edited By: Lajwinder Kaur | Updated at:
ਸਿਆਸੀ ਜਗਤ 'ਚ ਸੋਗ ਦੀ ਲਹਿਰ: UP ਦੇ CM ਯੋਗੀ ਆਦਿੱਤਿਆਨਾਥ ਨੂੰ ਵੱਡਾ ਸਦਮਾ, ਮਾਤਾ ਦਾ 92 ਸਾਲ ਦੀ ਉਮਰ 'ਚ ਦੇਹਾਂਤ

ਸਿਆਸੀ ਜਗਤ 'ਚ ਸੋਗ ਦੀ ਲਹਿਰ: UP ਦੇ CM ਯੋਗੀ ਆਦਿੱਤਿਆਨਾਥ ਨੂੰ ਵੱਡਾ ਸਦਮਾ, ਮਾਤਾ ਦਾ 92 ਸਾਲ ਦੀ ਉਮਰ 'ਚ ਦੇਹਾਂਤ

ਸਿਆਸੀ ਜਗਤ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਇਸ ਸਮੇਂ ਮੁਸ਼ਕਿਲ ਦੌਰ ਦੇ ਵਿੱਚੋਂ ਲੰਘ ਰਹੇ ਹਨ। ਉਨ੍ਹਾਂ ਦੀ ਸਤਿਕਾਰਯੋਗ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ ਹੋ ਗਿਆ। ਉਹ 92 ਸਾਲਾਂ ਦੇ ਸਨ ਅਤੇ ਉੱਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਸਥਿਤ ਆਪਣੇ ਜੱਦੀ ਪਿੰਡ ਪੰਚੂਰ ਵਿਖੇ ਰਹਿੰਦੇ ਸਨ। 

ਨਿੱਜੀ ਦੁੱਖ ਨਾਲੋਂ ਰਾਜ ਧਰਮ ਨੂੰ ਦਿੱਤੀ ਪਹਿਲ

ਆਪਣੀ ਮਾਤਾ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲਣ ਦੇ ਬਾਵਜੂਦ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਆਪਣੀਆਂ ਸਰਕਾਰੀ ਜ਼ਿੰਮੇਵਾਰੀਆਂ ਅਤੇ ਰਾਜ ਦੀ ਸੇਵਾ ਨੂੰ ਪਹਿਲ ਦਿੱਤੀ। ਉਨ੍ਹਾਂ ਨੇ ਗੋਰਖਪੁਰ ਵਿਖੇ ਆਯੋਜਿਤ ਇੱਕ ਅਹਿਮ ਸਮਾਗਮ ਵਿੱਚ ਸ਼ਿਰਕਤ ਕੀਤੀ, ਜਿੱਥੇ ਸੂਬੇ ਦੇ 50,000 ਨੌਜਵਾਨਾਂ ਨੂੰ ਟੈਬਲੇਟ ਮੁਹੱਈਆ ਕਰਵਾਉਣ ਦੀ ਸਰਕਾਰੀ ਯੋਜਨਾ ਤਹਿਤ ਨੌਜਵਾਨਾਂ ਨੂੰ ਟੈਬਲੇਟ ਵੰਡੇ ਗਏ। ਨਿੱਜੀ ਸਦਮੇ ਦੇ ਬਾਵਜੂਦ ਨੌਜਵਾਨਾਂ ਦੀ ਭਲਾਈ ਲਈ ਸਮਾਗਮ ਵਿੱਚ ਸ਼ਾਮਲ ਹੋਣ ਦੇ ਉਨ੍ਹਾਂ ਦੇ ਇਸ ਫੈਸਲੇ ਦੀ ਹਰ ਪਾਸੇ ਚਰਚਾ ਹੋ ਰਹੀ ਹੈ।

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੱਲੋਂ ਸੋਗ ਪ੍ਰਗਟ

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸੀਐਮ ਯੋਗੀ ਦੀ ਮਾਤਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਪਣੇ ਸੋਗ ਸੰਦੇਸ਼ ਵਿੱਚ ਕਿਹਾ, "ਉੱਤਰ ਪ੍ਰਦੇਸ਼ ਦੇ ਸਤਿਕਾਰਯੋਗ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ ਜੀ ਦੀ ਮਾਤਾ ਸ਼੍ਰੀਮਤੀ ਸਾਵਿਤਰੀ ਦੇਵੀ ਦੇ ਦੇਹਾਂਤ ਦੀ ਖ਼ਬਰ ਬਹੁਤ ਦੁਖਦਾਈ ਅਤੇ ਦਿਲ ਨੂੰ ਤੋੜਨ ਵਾਲੀ ਹੈ। ਮਾਂ ਦਾ ਪਿਆਰ, ਆਸ਼ੀਰਵਾਦ ਅਤੇ ਸਨੇਹ ਜ਼ਿੰਦਗੀ ਦੀ ਸਭ ਤੋਂ ਕੀਮਤੀ ਦੌਲਤ ਹੁੰਦੇ ਹਨ, ਉਨ੍ਹਾਂ ਦਾ ਤੁਰ ਜਾਣਾ ਪਰਿਵਾਰ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਅਸੀਂ ਬਾਬਾ ਕੇਦਾਰ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਯੋਗੀ ਜੀ ਸਮੇਤ ਸਮੁੱਚੇ ਪਰਿਵਾਰ ਨੂੰ ਇਹ ਅਸਹਿ ਭਾਣਾ ਮੰਨਣ ਦਾ ਬਲ ਬਖਸ਼ਣ।"

ਸਾਦਾ ਜੀਵਨ ਬਤੀਤ ਕਰਦਾ ਹੈ ਪਰਿਵਾਰ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਾ ਪਰਿਵਾਰ ਅੱਜ ਵੀ ਉੱਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਦੇ ਪਿੰਡ ਪੰਚੂਰ ਵਿੱਚ ਬੇਹੱਦ ਸਾਦਾ ਜੀਵਨ ਬਤੀਤ ਕਰ ਰਿਹਾ ਹੈ। ਸੀਐਮ ਯੋਗੀ ਸੱਤ ਭੈਣ-ਭਰਾਵਾਂ (ਚਾਰ ਭਰਾ ਅਤੇ ਤਿੰਨ ਭੈਣਾਂ) ਵਿੱਚੋਂ ਦੂਜੇ ਨੰਬਰ 'ਤੇ ਹਨ। ਉਨ੍ਹਾਂ ਦੇ ਪਿਤਾ ਸਵਰਗੀ ਆਨੰਦ ਸਿੰਘ ਬਿਸ਼ਟ ਜੰਗਲਾਤ ਵਿਭਾਗ ਵਿੱਚ ਰੇਂਜਰ ਵਜੋਂ ਸੇਵਾਵਾਂ ਨਿਭਾਉਂਦੇ ਸਨ, ਜਿਨ੍ਹਾਂ ਦਾ 20 ਅਪ੍ਰੈਲ 2020 ਨੂੰ ਦੇਹਾਂਤ ਹੋ ਗਿਆ ਸੀ।