Sunday, 11th of October 2026

UP ਸਰਕਾਰ ਦਾ ਵੱਡਾ ਫ਼ੈਸਲਾ: ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ DA 2 ਫ਼ੀਸਦੀ ਵਧਿਆ, ਜਨਵਰੀ ਤੋਂ ਮਿਲੇਗਾ ਏਰੀਅਰ

Edited By: Lajwinder Kaur | Updated at:
UP ਸਰਕਾਰ ਦਾ ਵੱਡਾ ਫ਼ੈਸਲਾ: ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ DA 2 ਫ਼ੀਸਦੀ ਵਧਿਆ, ਜਨਵਰੀ ਤੋਂ ਮਿਲੇਗਾ ਏਰੀਅਰ

UP ਸਰਕਾਰ ਦਾ ਵੱਡਾ ਫ਼ੈਸਲਾ: ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ DA 2 ਫ਼ੀਸਦੀ ਵਧਿਆ, ਜਨਵਰੀ ਤੋਂ ਮਿਲੇਗਾ ਏਰੀਅਰ

ਜਿੱਥੇ ਇੱਕ ਪਾਸੇ ਦੇਸ਼ ਦੇ ਵਿੱਚ ਮਹਿੰਗਾਈ ਤੇਜ਼ੀ ਨਾਲ ਵੱਧ ਰਹੀ ਹੈ ਉੱਥੇ ਇਸ ਸੂਬੇ ਦੀ ਸਰਕਾਰ ਨੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਡੀਏ ਦੇ ਰੂਪ ਦਿੱਤਾ ਹੈ। ਜੀ ਹਾਂ ਉੱਤਰ ਪ੍ਰਦੇਸ਼ ਦੇ ਲੱਖਾਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਇੱਕ ਬੇਹੱਦ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਯੋਗੀ ਸਰਕਾਰ ਨੇ ਮਹਿੰਗਾਈ ਭੱਤੇ (DA) ਵਿੱਚ 2 ਫ਼ੀਸਦੀ ਵਾਧਾ ਕਰਨ ਦਾ ਇੱਕ ਅਹਿਮ ਫ਼ੈਸਲਾ ਲਿਆ ਹੈ। ਇਸ ਨਵੇਂ ਫ਼ੈਸਲੇ ਤੋਂ ਬਾਅਦ ਹੁਣ ਰਾਜ ਦੇ ਮੁਲਾਜ਼ਮਾਂ ਦਾ ਡੀਏ 58 ਫ਼ੀਸਦੀ ਤੋਂ ਵਧ ਕੇ ਸਿੱਧਾ 60 ਫ਼ੀਸਦੀ ਹੋ ਗਿਆ ਹੈ। ਸਰਕਾਰ ਦੇ ਇਸ ਕਦਮ ਦਾ ਸਿੱਧਾ ਫ਼ਾਇਦਾ ਕਰਮਚਾਰੀਆਂ ਨੂੰ ਜੂਨ ਮਹੀਨੇ ਵਿੱਚ ਮਿਲਣ ਵਾਲੀ ਤਨਖ਼ਾਹ (ਸੈਲਰੀ) ਅਤੇ ਪੈਨਸ਼ਨਰਾਂ ਨੂੰ ਮਿਲਣ ਵਾਲੀ ਪੈਨਸ਼ਨ ਵਿੱਚ ਸਾਫ਼ ਦੇਖਣ ਨੂੰ ਮਿਲੇਗਾ, ਜਿਸ ਨਾਲ ਉਨ੍ਹਾਂ ਦੀ ਜੇਬ੍ਹ ਨੂੰ ਵੱਡੀ ਰਾਹਤ ਮਿਲੇਗੀ।

16 ਲੱਖ ਮੁਲਾਜ਼ਮਾਂ ਅਤੇ ਅਧਿਆਪਕਾਂ ਨੂੰ ਮਿਲੇਗਾ ਸਿੱਧਾ ਫ਼ਾਇਦਾ

ਉੱਤਰ ਪ੍ਰਦੇਸ਼ ਸਰਕਾਰ ਦੇ ਇਸ ਲੋਕ-ਪੱਖੀ ਫ਼ੈਸਲੇ ਨਾਲ ਸੂਬੇ ਦੇ ਕਰੀਬ 16 ਲੱਖ ਸਰਕਾਰੀ ਕਰਮਚਾਰੀਆਂ, ਅਧਿਆਪਕਾਂ ਅਤੇ ਪੈਨਸ਼ਨਰਾਂ ਨੂੰ ਸਿੱਧਾ ਲਾਭ ਪਹੁੰਚੇਗਾ। ਲਗਾਤਾਰ ਵਧ ਰਹੀ ਮਹਿੰਗਾਈ ਦੇ ਦੌਰ ਵਿੱਚ ਸਰਕਾਰ ਵੱਲੋਂ ਵਧਾਇਆ ਗਿਆ ਇਹ ਮਹਿੰਗਾਈ ਭੱਤਾ (DA) ਮੁਲਾਜ਼ਮਾਂ ਨੂੰ ਆਰਥਿਕ ਤੌਰ 'ਤੇ ਵੱਡੀ ਰਾਹਤ ਦੇਵੇਗਾ ਅਤੇ ਇਸ ਨਾਲ ਉਨ੍ਹਾਂ ਦੀ ਜੇਬ੍ਹ ਦਾ ਬੋਝ ਕਾਫੀ ਹੱਦ ਤੱਕ ਹਲਕਾ ਹੋਵੇਗਾ।

ਡੀਏ (DA) 58% ਤੋਂ ਵਧ ਕੇ ਹੋਇਆ 60%

ਸੂਬਾ ਸਰਕਾਰ ਵੱਲੋਂ ਮਹਿੰਗਾਈ ਭੱਤੇ ਵਿੱਚ 2 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਨਵੇਂ ਫ਼ੈਸਲੇ ਦੇ ਲਾਗੂ ਹੋਣ ਤੋਂ ਬਾਅਦ ਹੁਣ ਕਰਮਚਾਰੀਆਂ ਦਾ ਮਹਿੰਗਾਈ ਭੱਤਾ (DA) 58 ਫ਼ੀਸਦੀ ਤੋਂ ਵਧ ਕੇ ਸਿੱਧਾ 60 ਫ਼ੀਸਦੀ ਹੋ ਗਿਆ ਹੈ। ਸਰਕਾਰ ਵੱਲੋਂ ਇਹ ਅਹਿਮ ਫ਼ੈਸਲਾ ਕੇਂਦਰ ਸਰਕਾਰ ਦੇ ਡੀਏ ਵਾਧੇ ਦੇ ਹੁਕਮਾਂ ਤੋਂ ਬਾਅਦ ਲਿਆ ਗਿਆ ਹੈ, ਜਿਸ ਨਾਲ ਹੁਣ ਰਾਜ ਦੇ ਮੁਲਾਜ਼ਮਾਂ ਨੂੰ ਵੀ ਕੇਂਦਰੀ ਕਰਮਚਾਰੀਆਂ ਦੇ ਬਰਾਬਰ ਲਾਭ ਮਿਲੇਗਾ।