ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਜੇਲ ਵਿੱਚ ਮੌਤ ਹੋ ਗਈ ਹੈ ਜਾਂ ਨਹੀਂ, ਇਸ ਨਾਲ ਜੁੜੀਆਂ ਅਫਵਾਹਾਂ ਨੇ ਸੋਸ਼ਲ ਮੀਡੀਆ ਤੇ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਐਡੀਆਲਾ ਜੇਲ ਵਿੱਚ ਬੰਦ ਇਮਰਾਨ ਖਾਨ ਨੂੰ ਮਿਲਣ ਲਈ ਉਨ੍ਹਾਂ ਦੀਆਂ ਤਿੰਨ ਭੈਣਾਂ ਪਹੁੰਚੀਆਂ ਤਾਂ ਪੁਲਿਸ ਨੇ ਉਨ੍ਹਾਂ ਨੂੰ ਭਜਾ ਦਿੱਤਾ। ਇਸ ਘਟਨਾ ਤੋਂ ਬਾਅਦ ਇਮਰਾਨ ਖਾਨ ਦੀ ਹਾਲਤ ਬਾਰੇ ਅਣਪਛਾਤੀਆਂ ਖਬਰਾਂ ਫੈਲ ਗਈਆਂ ਹਨ, ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਹੈ ਕਿ ਉਹ ਮਰ ਚੁੱਕੇ ਹਨ ਆਰਮੀ ਅਤੇ ਆਈਐੱਸਆਈ ਨੇ ਉਨ੍ਹਾਂ ਦੀ ਹੱਤਿਆ ਕਰਵਾਈ ਹੈ। ਇਮਰਾਨ ਖਾਨ ਅਪ੍ਰੈਲ 2023 ਤੋਂ ਐਡੀਆਲਾ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਨੂੰ ਕਈ ਕੇਸਾਂ ਵਿੱਚ ਸਜ਼ਾਵਾਂ ਸੁਣਾਈਆਂ ਗਈਆਂ ਹਨ। ਅੱਜ ਦੀ ਘਟਨਾ ਵਿੱਚ ਉਨ੍ਹਾਂ ਦੀਆਂ ਭੈਣਾਂ – ਅਲੇਮਾ, ਰੁਬਾ ਅਤੇ ਇਜ਼ਹਾਰ ਖਾਨ – ਨੇ ਦੱਸਿਆ ਕਿ ਉਹ ਭਰਾ ਨੂੰ ਮਿਲਣ ਆਈਆਂ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਬਾਹਰ ਹੀ ਰੋਕ ਲਿਆ। ਇਸ ਤੋਂ ਬਾਅਦ ਸੋਸ਼ਲ ਮੀਡੀਆ ਤੇ ਇਮਰਾਨ ਖਾਨ ਦੀ ਮੌਤ ਦੀਆਂ ਅਫਵਾਹਾਂ ਵਧ ਗਈਆਂ ਹਨ। ਬਲੋਚਿਸਤਾਨ ਵਿਦੇਸ਼ ਮੰਤਰਾਲਾ ਨੇ ਵੀ ਇੱਕ ਬਿਆਨ ਵਿੱਚ ਦਾਅਵਾ ਕੀਤਾ ਹੈ ਕਿ ਆਈਐੱਸਆਈ ਅਤੇ ਫੌਜੀ ਅਧਿਕਾਰੀ ਅਸੀਮ ਮੁਨੀਰ ਨੇ ਇਮਰਾਨ ਖਾਨ ਦੀ ਹੱਤਿਆ ਦੀ ਸਾਜ਼ਿਸ਼ ਰਚੀ ਹੈ।ਪਾਕਿਸਤਾਨੀ ਅਧਿਕਾਰੀਆਂ ਨੇ ਅਜੇ ਤੱਕ ਇਨ੍ਹਾਂ ਅਫਵਾਹਾਂ ਬਾਰੇ ਕੋਈ ਅਧਿਕਾਰਕ ਬਿਆਨ ਨਹੀਂ ਦਿੱਤਾ ਹੈ, ਇਹ ਅਫਵਾਹਾਂ ਪਾਕਿਸਤਾਨੀ ਰਾਜਨੀਤੀ ਵਿੱਚ ਨਵਾਂ ਮੋੜ ਲਿਆਉਣ ਵਾਲੀਆਂ ਹਨ, ਜਿਸ ਨਾਲ ਪੀਟੀਆਈ ਸਮਰਥਕਾਂ ਵਿੱਚ ਗੁੱਸਾ ਵਧ ਰਿਹਾ ਹੈ।