ਸਵਿਟਜ਼ਰਲੈਂਡ ਦੇ ਮਸ਼ਹੂਰ ਲਗਜ਼ਰੀ ਸਕੀ ਰਿਜ਼ੋਰਟ ਸ਼ਹਿਰ ਕ੍ਰਾਂਸ-ਮੋਂਟਾਨਾ ਵਿੱਚ ਵੀਰਵਾਰ ਸਵੇਰੇ ਇੱਕ ਰੈਸਟੋਰੈਂਟ ਵਿੱਚ ਧਮਾਕਾ ਹੋਇਆ। ਧਮਾਕੇ ਵਿੱਚ ਕਈ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ ਅਤੇ ਕਈ ਲੋਕ ਜ਼ਖਮੀ ਹੋਏ ਹਨ
ਧਮਾਕੇ ਦੇ ਕਾਰਨਾਂ ਦੀ ਜਾਂਚ ਜਾਰੀ
ਪੁਲਿਸ ਅਤੇ ਐਮਰਜੈਂਸੀ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪੁਲਿਸ ਨੇ ਕਹਿਣਾ ਹੈ ਕਿ ਧਮਾਕੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੂਰੇ ਖੇਤਰ ਨੂੰ ਘੇਰ ਲਿਆ ਗਿਆ ਹੈ।
ਸਵਿਸ ਪੁਲਿਸ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਸਵਿਟਜ਼ਰਲੈਂਡ ਦੇ ਦੱਖਣ-ਪੱਛਮੀ ਇਲਾਕੇ 'ਵਾਲੇਸ ਕੈਂਟਨ' ਦੀ ਪੁਲਿਸ ਦੇ ਬੁਲਾਰੇ ਗਾਏਤਾਨ ਲਾਥਿਓਂ ਨੇ ਦੱਸਿਆ ਕਿ ਧਮਾਕਾ ਕਿਸ ਕਾਰਨ ਹੋਇਆ, ਇਹ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।
ਧਮਾਕੇ ਵਾਲੀ ਥਾਂ ਨੂੰ ਕੀਤਾ ਸੀਲ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ, ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸਾਵਧਾਨੀ ਦੇ ਤੌਰ 'ਤੇ ਧਮਾਕੇ ਵਾਲੀ ਥਾਂ ਅਤੇ ਆਲੇ ਦੁਆਲੇ ਦੇ ਖੇਤਰ ਨੂੰ ਸੀਲ ਕਰ ਦਿੱਤਾ ਗਿਆ ਹੈ।
ਕ੍ਰਾਂਸ ਮੋਂਟਾਨਾ ਇੱਕ ਬਹੁਤ ਮਸ਼ਹੂਰ ਅਤੇ ਮਹਿੰਗਾ ਸਕੀ ਰਿਜ਼ੋਰਟ ਹੈ, ਜੋ ਵੱਡੀ ਗਿਣਤੀ ਵਿੱਚ ਸੈਲਾਨੀਆਂ ਨੂੰ ਆਕਰਸ਼ਿਤ ਕਰਦਾ ਹੈ। ਨਵੇਂ ਸਾਲ ਦੇ ਦਿਨ ਇੱਥੇ ਭੀੜ ਖਾਸ ਤੌਰ 'ਤੇ ਬਹੁਤ ਜ਼ਿਆਦਾ ਹੁੰਦੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਇਹ ਪਤਾ ਲਗਾਉਣ ਲਈ ਪੂਰੀ ਜਾਂਚ ਕੀਤੀ ਜਾ ਰਹੀ ਹੈ। ਕੀ ਧਮਾਕਾ ਇੱਕ ਹਾਦਸਾ ਸੀ, ਜਾਂ ਕੋਈ ਹੋਰ ਕਾਰਨ। ਫੋਰੈਂਸਿਕ ਟੀਮਾਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰ ਰਹੀਆਂ ਹਨ ਅਤੇ ਬਾਰ ਵਿੱਚ ਮੌਜੂਦ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।