Thursday, 12th of November 2026

ਸਿਆਸੀ ਜਗਤ ਤੋਂ ਵੱਡੀ ਖ਼ਬਰ! ਉਪ ਰਾਸ਼ਟਰਪਤੀ ਨੇ ਦਿੱਤਾ ਅਸਤੀਫ਼ਾ! ਜਾਣੋ ਇੰਡੋਨੇਸ਼ੀਆ 'ਚ ਕਿਉਂ ਮੱਚੀ ਉਥਲ-ਪੁਥਲ

ਸਿਆਸੀ ਜਗਤ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੰਡੋਨੇਸ਼ੀਆ ਦੇ ਉਪ ਰਾਸ਼ਟਰਪਤੀ ਜਿਬਰਾਨ ਰਾਕਾਬੂਮਿੰਗ ਰਾਕਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਸਾਬਕਾ ਰਾਸ਼ਟਰਪਤੀ ਜੋਕੋ ਵਿਡੋਡੋ ਦੇ ਪੁੱਤਰ ਹਨ।

Edited By: Lajwinder Kaur | Updated at:
ਸਿਆਸੀ ਜਗਤ ਤੋਂ ਵੱਡੀ ਖ਼ਬਰ! ਉਪ ਰਾਸ਼ਟਰਪਤੀ ਨੇ ਦਿੱਤਾ ਅਸਤੀਫ਼ਾ! ਜਾਣੋ ਇੰਡੋਨੇਸ਼ੀਆ 'ਚ ਕਿਉਂ ਮੱਚੀ ਉਥਲ-ਪੁਥਲ

ਸਿਆਸੀ ਜਗਤ ਤੋਂ ਵੱਡੀ ਖ਼ਬਰ! ਉਪ ਰਾਸ਼ਟਰਪਤੀ ਨੇ ਦਿੱਤਾ ਅਸਤੀਫ਼ਾ! ਜਾਣੋ ਇੰਡੋਨੇਸ਼ੀਆ 'ਚ ਕਿਉਂ ਮੱਚੀ ਉਥਲ-ਪੁਥਲ

ਸਿਆਸੀ ਜਗਤ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੰਡੋਨੇਸ਼ੀਆ ਦੇ ਉਪ ਰਾਸ਼ਟਰਪਤੀ ਜਿਬਰਾਨ ਰਾਕਾਬੂਮਿੰਗ ਰਾਕਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਸਾਬਕਾ ਰਾਸ਼ਟਰਪਤੀ ਜੋਕੋ ਵਿਡੋਡੋ ਦੇ ਪੁੱਤਰ ਹਨ। ਸੰਸਦ ਦੇ ਉਪਰਲੇ ਸਦਨ ਦੇ ਸਪੀਕਰ ਅਹਿਮਦ ਮੁਜ਼ਾਨੀ ਨੇ ਉਨ੍ਹਾਂ ਦੇ ਅਸਤੀਫ਼ੇ ਦੀ ਪੁਸ਼ਟੀ ਕੀਤੀ ਹੈ।

ਜਾਣਕਾਰੀ ਅਨੁਸਾਰ, ਜਿਬਰਾਨ ਰਾਕਾ ਦੀ ਵਿਦਿਅਕ ਯੋਗਤਾ ਨੂੰ ਲੈ ਕੇ ਪਿਛਲੇ ਕੁਝ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਹਾਲ ਹੀ ਵਿੱਚ ਇੰਡੋਨੇਸ਼ੀਆ ਦੀ ਸੰਵਿਧਾਨਕ ਅਦਾਲਤ ਅਤੇ ਸੁਪਰੀਮ ਕੋਰਟ ਨੇ ਫੈਸਲਾ ਸੁਣਾਇਆ ਸੀ ਕਿ ਵਿਦੇਸ਼ ਵਿੱਚ ਉਨ੍ਹਾਂ ਦੀ ਪੜ੍ਹਾਈ ਨਾਲ ਸਬੰਧਤ ਪੇਸ਼ ਕੀਤੇ ਗਏ ਦਸਤਾਵੇਜ਼ ਚੋਣਾਂ ਦੀਆਂ ਲੋੜੀਂਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੇ।

ਲੰਬੇ ਸਿਆਸੀ ਵਿਵਾਦ ਤੋਂ ਬਚਣਾ ਚਾਹੁੰਦੇ ਸਨ ਜਿਬਰਾਨ

39 ਸਾਲਾ ਜਿਬਰਾਨ ਰਾਕਾਬੂਮਿੰਗ ਰਾਕਾ ਨੇ ਰਾਜਧਾਨੀ ਜਕਾਰਤਾ ਵਿੱਚ ਸਥਿਤ ਸੰਸਦ ਭਵਨ ਵਿਖੇ ਪੀਪਲਜ਼ ਕੰਸਲਟੇਟਿਵ ਅਸੈਂਬਲੀ ਦੀ ਅਗਵਾਈ ਨੂੰ ਆਪਣਾ ਅਸਤੀਫ਼ਾ ਸੌਂਪਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋ ਨਾਲ ਮੁਲਾਕਾਤ ਕਰਕੇ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਸੀ।

ਦੱਸਿਆ ਜਾ ਰਿਹਾ ਹੈ ਕਿ ਜਿਬਰਾਨ ਲੰਬੇ ਸਮੇਂ ਤੱਕ ਚੱਲਣ ਵਾਲੇ ਸਿਆਸੀ ਵਿਵਾਦ ਤੋਂ ਬਚਣਾ ਚਾਹੁੰਦੇ ਸਨ। ਹਾਲਾਂਕਿ, ਉਸ ਸਮੇਂ ਇੱਕ ਕੈਬਨਿਟ ਮੰਤਰੀ ਨੇ ਕਿਹਾ ਸੀ ਕਿ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਆਪਣਾ ਬਚਾਅ ਕਰਨ ਲਈ ਕਿਹਾ ਸੀ। ਇਸ ਕਾਰਨ ਅਸਤੀਫ਼ੇ ਦੀ ਪੇਸ਼ਕਸ਼ ਸਵੀਕਾਰ ਹੋਣ ਬਾਰੇ ਸਥਿਤੀ ਸਪੱਸ਼ਟ ਨਹੀਂ ਸੀ।

120 ਸੰਸਦ ਮੈਂਬਰਾਂ ਨੇ ਕੀਤੀ ਸੀ ਕਾਰਵਾਈ ਦੀ ਮੰਗ

ਇਸ ਮਾਮਲੇ ਵਿੱਚ ਅੱਠ ਰਾਜਨੀਤਿਕ ਪਾਰਟੀਆਂ ਦੇ 120 ਸੰਸਦ ਮੈਂਬਰਾਂ ਨੇ ਬੁੱਧਵਾਰ ਨੂੰ ਸੰਸਦ ਦੀ ਅਗਵਾਈ ਕੋਲ ਪਟੀਸ਼ਨ ਸੌਂਪੀ ਸੀ। ਇਸ ਤੋਂ ਬਾਅਦ ਜਿਬਰਾਨ ਵਿਰੁੱਧ ਸੰਸਦੀ ਕਾਰਵਾਈ ਸ਼ੁਰੂ ਕਰਨ ਦੀ ਪ੍ਰਕਿਰਿਆ ਅੱਗੇ ਵਧੀ। ਇਸ ਕਾਰਵਾਈ ਰਾਹੀਂ ਉਨ੍ਹਾਂ ਵਿਰੁੱਧ ਮਹਾਂਦੋਸ਼ ਦੀ ਸੰਭਾਵਨਾ ਵੀ ਬਣ ਸਕਦੀ ਸੀ।

ਇੰਡੋਨੇਸ਼ੀਆ ਦੇ ਕਾਨੂੰਨ ਅਨੁਸਾਰ, ਸੰਸਦ ਦੇ ਆਗੂਆਂ ਨੂੰ ਇਸ ਮਾਮਲੇ ਦੀ ਜਾਂਚ ਲਈ ਇੱਕ ਵਿਸ਼ੇਸ਼ ਕਮੇਟੀ ਬਣਾਉਣੀ ਪਵੇਗੀ। ਕਮੇਟੀ ਇਹ ਜਾਂਚ ਕਰੇਗੀ ਕਿ ਕੀ ਜਿਬਰਾਨ ਨੇ ਉਪ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲ ਕੇ ਸੰਵਿਧਾਨ ਦੀ ਉਲੰਘਣਾ ਕੀਤੀ ਹੈ।

ਜੇਕਰ ਜਾਂਚ ਤੋਂ ਬਾਅਦ ਸੰਸਦ ਮੈਂਬਰਾਂ ਨੂੰ ਮਹਾਂਦੋਸ਼ ਲਈ ਲੋੜੀਂਦੇ ਆਧਾਰ ਮਿਲਦੇ ਹਨ ਤਾਂ ਮਾਮਲਾ ਸੰਵਿਧਾਨਕ ਅਦਾਲਤ ਕੋਲ ਭੇਜਿਆ ਜਾ ਸਕਦਾ ਹੈ। ਅਦਾਲਤ ਇਸ ਗੱਲ ਦਾ ਫੈਸਲਾ ਕਰੇਗੀ ਕਿ ਸੰਵਿਧਾਨ ਦੀ ਉਲੰਘਣਾ ਹੋਈ ਹੈ ਜਾਂ ਨਹੀਂ।