Wednesday, 28th of October 2026

ਸਪੇਨ: ਹਾਈ-ਸਪੀਡ ਟ੍ਰੇਨਾਂ ਵਿਚਕਾਰ ਭਿਆਨਕ ਟੱਕਰ, ਮੌ*ਤਾਂ ਦਾ ਅੰਕੜਾ ਵਧ ਕੇ 46 ਹੋਇਆ; 179 ਜ਼ਖ਼ਮੀ

ਸਪੇਨ ਤੋਂ ਇੱਕ ਵੱਡੀ ਅਤੇ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਮੱਧ ਸਪੇਨ ਦੇ ਟੋਲੇਡੋ ਸੂਬੇ ਵਿੱਚ ਦੋ ਤੇਜ਼ ਰਫ਼ਤਾਰ ਟ੍ਰੇਨਾਂ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਹੈ। ਇਸ ਹਾਦਸੇ ਵਿੱਚ ਹੁਣ ਤੱਕ 46 ਲੋਕਾਂ ਦੀ ਮੌਤ ਹੋਣ ਅਤੇ 179 ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

Edited By: Lajwinder Kaur | Updated at:
ਸਪੇਨ: ਹਾਈ-ਸਪੀਡ ਟ੍ਰੇਨਾਂ ਵਿਚਕਾਰ ਭਿਆਨਕ ਟੱਕਰ, ਮੌ*ਤਾਂ ਦਾ ਅੰਕੜਾ ਵਧ ਕੇ 46 ਹੋਇਆ; 179 ਜ਼ਖ਼ਮੀ

ਸਪੇਨ: ਹਾਈ-ਸਪੀਡ ਟ੍ਰੇਨਾਂ ਵਿਚਕਾਰ ਭਿਆਨਕ ਟੱਕਰ, ਮੌ*ਤਾਂ ਦਾ ਅੰਕੜਾ ਵਧ ਕੇ 46 ਹੋਇਆ; 179 ਜ਼ਖ਼ਮੀ

ਸਪੇਨ ਤੋਂ ਇੱਕ ਵੱਡੀ ਅਤੇ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਮੱਧ ਸਪੇਨ ਦੇ ਟੋਲੇਡੋ ਸੂਬੇ ਵਿੱਚ ਦੋ ਤੇਜ਼ ਰਫ਼ਤਾਰ ਟ੍ਰੇਨਾਂ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਹੈ। ਇਸ ਹਾਦਸੇ ਵਿੱਚ ਹੁਣ ਤੱਕ 46 ਲੋਕਾਂ ਦੀ ਮੌਤ ਹੋਣ ਅਤੇ 179 ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਵੀ ਜਤਾਇਆ ਜਾ ਰਿਹਾ ਹੈ।

‘ਦਿ ਗਾਰਡੀਅਨ’ ਦੀ ਰਿਪੋਰਟ ਮੁਤਾਬਕ, ਹਾਦਸੇ ਤੋਂ ਬਾਅਦ ਮੈਡ੍ਰਿਡ ਅਤੇ ਦੱਖਣੀ ਖੇਤਰ ਅੰਡਾਲੂਸੀਆ ਵਿਚਾਲੇ ਰੇਲ ਸੇਵਾਵਾਂ ਰੋਕ ਦਿੱਤੀਆਂ ਗਈਆਂ ਹਨ। ਅਧਿਕਾਰੀਆਂ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਟੱਕਰ ਤੋਂ ਬਾਅਦ ਡੱਬੇ ਪਟੜੀ ਤੋਂ ਉਤਰੇ

ਸਪੇਨ ਦੇ ਸਰਕਾਰੀ ਪ੍ਰਸਾਰਕ TVE ਮੁਤਾਬਕ, ਇੱਕ ਤੇਜ਼ ਰਫ਼ਤਾਰ ਟ੍ਰੇਨ ਦੂਜੀ ਟ੍ਰੇਨ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ, ਜਿਸ ਕਾਰਨ ਘੱਟੋ-ਘੱਟ ਦੋ ਡੱਬੇ ਪਟੜੀ ਤੋਂ ਉਤਰ ਗਏ।

ਟੋਲੇਡੋ ਨੇੜੇ ਉਰਦਾ ਸ਼ਹਿਰ ਦੇ ਮੇਅਰ ਮੈਨੁਅਲ ਗਾਲਾਨ ਨੇ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਨੇ ਜ਼ਖ਼ਮੀਆਂ ਨੂੰ ਰੱਖਣ ਲਈ ਇੱਕ ਖੇਡ ਹਾਲ ਤਿਆਰ ਕਰਨ ਦੀ ਬੇਨਤੀ ਕੀਤੀ ਹੈ। ਹਾਦਸੇ ਤੋਂ ਬਾਅਦ ਬਚਾਅ ਕਾਰਜ ਜਾਰੀ ਹਨ।

ਰਿਪੋਰਟਾਂ ਮੁਤਾਬਕ, ਦੋਵਾਂ ਟ੍ਰੇਨਾਂ ਵਿੱਚ ਲਗਭਗ 500 ਤੋਂ ਵੱਧ ਯਾਤਰੀ ਸਵਾਰ ਸਨ। ਹਾਲਾਂਕਿ, ਹਾਦਸੇ ਦੇ ਸਹੀ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਸਪੇਨ ਦੇ ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁੱਖ

ਸਪੇਨ ਦੇ ਪ੍ਰਧਾਨ ਮੰਤਰੀ ਪੇਡਰੋ ਸਾਂਚੇਜ਼ ਨੇ ਇਸ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਕਿਹਾ ਕਿ ਉਹ ਟਰਾਂਸਪੋਰਟ ਮੰਤਰੀ ਅਤੇ ਕਾਸਤੀਲਾ-ਲਾ ਮਾਂਚਾ ਦੇ ਪ੍ਰਧਾਨ ਨਾਲ ਲਗਾਤਾਰ ਸੰਪਰਕ ਵਿੱਚ ਹਨ।

ਉਨ੍ਹਾਂ ਮੁਤਾਬਕ, ਐਮਰਜੈਂਸੀ ਸੇਵਾਵਾਂ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੰਮ ਕਰ ਰਹੀਆਂ ਹਨ। ਉਨ੍ਹਾਂ ਨੇ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਪ੍ਰਤੀ ਆਪਣੀ ਹਮਦਰਦੀ ਪ੍ਰਗਟਾਈ।

ਇਟਲੀ ਨੇ ਵੀ ਪ੍ਰਗਟਾਈ ਹਮਦਰਦੀ

ਸਪੇਨ ਵਿੱਚ ਹੋਏ ਇਸ ਭਿਆਨਕ ਹਾਦਸੇ ਤੋਂ ਬਾਅਦ ਇਟਲੀ ਦੀ ਸਰਕਾਰ ਨੇ ਵੀ ਦੁੱਖ ਪ੍ਰਗਟ ਕੀਤਾ ਹੈ। ਇਟਲੀ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਉਹ ਸਪੇਨ ਅਤੇ ਉੱਥੋਂ ਦੇ ਲੋਕਾਂ ਦੇ ਨਾਲ ਖੜ੍ਹਾ ਹੈ। ਸਰਕਾਰ ਨੇ ਪੀੜਤਾਂ, ਜ਼ਖ਼ਮੀਆਂ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਲੋਕਾਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ।

ਸਪੇਨ ਵਿੱਚ ਇਸ ਸਾਲ ਕਈ ਰੇਲ ਹਾਦਸੇ

ਦਿੱਤੀ ਗਈ ਜਾਣਕਾਰੀ ਮੁਤਾਬਕ, ਸਪੇਨ ਵਿੱਚ ਸਾਲ 2026 ਦੌਰਾਨ ਕਈ ਰੇਲ ਹਾਦਸੇ ਵਾਪਰ ਚੁੱਕੇ ਹਨ। 18 ਜਨਵਰੀ ਨੂੰ ਅਦਾਮੁਜ਼ ਵਿੱਚ ਹੋਏ ਰੇਲ ਹਾਦਸੇ ਵਿੱਚ 46 ਲੋਕਾਂ ਦੀ ਮੌਤ ਅਤੇ 292 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਸੀ। ਇਸ ਤੋਂ ਇਲਾਵਾ 20 ਜਨਵਰੀ ਨੂੰ ਗੇਲੀਦਾ ਅਤੇ 22 ਜਨਵਰੀ ਨੂੰ ਕਾਰਟਾਜੇਨਾ ਵਿੱਚ ਵੀ ਰੇਲ ਹਾਦਸੇ ਵਾਪਰੇ ਸਨ।

ਤਾਜ਼ਾ ਹਾਦਸੇ ਤੋਂ ਬਾਅਦ ਰੇਲਵੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਫਿਲਹਾਲ, ਅਧਿਕਾਰੀ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪਹੁੰਚਾਉਣ ਵਿੱਚ ਜੁਟੇ ਹੋਏ ਹਨ।